ਸੁਖਬੀਰ ਬਾਦਲ ਨੇ ਕਿਹਾ: ਕੇਂਦਰ ਸਰਕਾਰ ਵਿਰੁੱਧ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਕੂੜ ਪ੍ਰਚਾਰ ਕਰਦੇ ਨੇ - ਇਕ ਸੋਚ
Connect with us [email protected]

ਰਾਜਨੀਤੀ

ਸੁਖਬੀਰ ਬਾਦਲ ਨੇ ਕਿਹਾ: ਕੇਂਦਰ ਸਰਕਾਰ ਵਿਰੁੱਧ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਕੂੜ ਪ੍ਰਚਾਰ ਕਰਦੇ ਨੇ

Published

on

  • ਕੇਂਦਰ ਤੋਂ ਭਰੋਸਾ ਲੈਣ ਲਈ ਮੇਰੇ ਨਾਲ ਚੱਲਣ: ਸੁਖਬੀਰ
    ਚੰਡੀਗੜ੍ਹ, 20 ਜੁਲਾਈ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਏਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਤੇ ਯਕੀਨੀ ਮੰਡੀਕਰਨ ਬਾਰੇ ਕੇਂਦਰ ਸਰਕਾਰ ਤੋਂ ਭਰੋਸਾ ਲੈਣ ਲਈ ਕਿਸਾਨ ਆਗੂਆਂ ਨੂੰ ਨਾਲ ਲੈ ਕੇ ਮੇਰੇ ਨਾਲ ਕੇਂਦਰ ਸਰਕਾਰ ਕੋਲ ਚੱਲਣ।
    ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਕਿਸਾਨੀ ਫਸਲਾਂ ਲਈ ਘੱਟੋ-ਘੱਟ ਸਮeਰਥਨ ਮੁੱਲ ਦਾ ਸਿਸਟਮ ਖਤਮ ਕਰਨ ਬਾਰੇ ਤੁਹਾਡੇ ਵੱਲੋਂ ਵਾਰ ਵਾਰ ਬੋਲੇ ਝੂਠ ਦਾ ਪਹਿਲਾਂ ਹੀ ਪਰਦਾ ਫਾਸ਼ ਕਰ ਕੇ ਕੇਂਦਰ ਸਰਕਾਰ ਇਹ ਐਲਾਨ ਕਰ ਚੁੱਕੀ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਤੇ ਯਕੀਨੀ ਮੰਡੀਕਰਨ ਇਸ ਦੇ ਮੌਜੂਦਾ ਰੂਪ ਵਿਚ ਹੀ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਕਿਉਂਕਿ ਤੁਸੀਂ ਇਸ ਭਰੋਸੇ ਉੱਤੇ ਵਿਸ਼ਵਾਸ ਨਹੀਂ ਕਰਦੇ, ਇਸ ਲਈ ਤੁਹਾਨੂੰ ਹੋਰ ਕਿਸਾਨ ਆਗੂਆਂ ਨੂੰ ਨਾਲ ਲੈ ਕੇ ਮੇਰੇ ਨਾਲ ਚੱਲਣਾ ਚਾਹੀਦਾ ਹੈ ਤਾਂ ਕਿ ਕੇਂਦਰੀ ਖੇਤੀਬਾੜੀ ਮੰਤਰੀ ਤੋਂ ਇਸ ਗੱਲ ਬਾਰੇ ਸਪਸ਼ਟ ਭਰੋਸਾ ਲਿਆ ਜਾ ਸਕੇ।
    ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮੇਰੀ ਇਹ ਪੇਸ਼ਕਸ਼ ਪ੍ਰਵਾਨ ਕਰਨਾ ਮੁਸ਼ਕਲ ਜਾਪਦਾ ਹੈ, ਕਿਉਂਕਿ ਉਹ ਆਪਣੀ ਸਰਕਾਰ ਦੀ ਬੁਰੀ ਤਰ੍ਹਾਂ ਅਸਫਲਤਾ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਇਸ ਮੁੱਦੇ ਉੱਤੇ ਕੂੜ ਪ੍ਰਚਾਰ ਜਾਰੀ ਰੱਖਣਾ ਚਾਹੁਣਗੇ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਉੱਤੇ ਯਕੀਨੀ ਮੰਡੀਕਰਨ ਦਾ ਸਿਸਟਮ ਖਤਮ ਹੋਣ ਦੀ ਕਾਵਾਂ ਰੌਲੀ ਕਿਸਾਨਾਂ ਨੂੰ ਗੁੰਮਰਾਹ ਕਰਨ ਅਤੇ ਆਮ ਆਦਮੀ ਪਾਰਟੀ ਨਾਲ ਰਲ ਕੇ ਅਕਾਲੀ ਦਲ ਦੇ ਖਿਲਾਫ ਲੋਕਾਂ ਨੂੰ ਭੜਕਾਉਣ ਵਾਸਤੇ ਪਾਈ ਜਾ ਰਹੀ ਹੈ ਅਤੇ ਇਸ ਸੋਚੀ ਸਮਝੀ ਰਣਨੀਤੀ ਵਿੱਚ ਆਮ ਆਦਮੀ ਪਾਰਟੀ ਵੀ ਕਾਂਗਰਸ ਦਾ ਸਾਥ ਦੇ ਰਹੀ ਹੈ, ਕਿਉਂਕਿ ਦੋਵੇਂ ਪਾਰਟੀਆਂ ਮਹਿਸੂਸ ਕਰਦੀਆਂ ਹਨ ਕਿ ਉਨ੍ਹਾਂ ਨੂੰ ਅਕਾਲੀ ਦਲ ਦੇ ਖਿਲਾਫ ਮਿਲ ਕੇ ਲੜਨਾ ਚਾਹੀਦਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੱਤੀ ਕਿ ਉਹ ਕਿਸਾਨਾਂ ਦੇ ਵਾਸਤੇ ਆਪਣੀ ਭਰੋਸੇਯੋਗਤਾ ਸਾਬਤ ਕਰਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਰਿਕਾਰਡ ਰਿਹਾ ਹੈ ਕਿ ਉਹ ਕਿਸਾਨਾਂ ਨਾਲ ਡੱਟ ਕੇ ਖੜ੍ਹਾ ਹੋਇਆ ਹੈ ਅਤੇ ਪਾਰਟੀ ਨੇ ਹਮੇਸ਼ਾ ਕਿਸਾਨਾਂ ਦੇ ਹੱਕਾਂ ਦੀ ਲੜਾਈ ਲੜੀ ਹੈ ਅਤੇ ਉਨ੍ਹਾਂ ਨਾਲ ਕਿਸੇ ਵੀ ਤਰੀਕੇ ਵਿਤਕਰਾ ਨਹੀਂ ਹੋਣ ਦਿੱਤਾ ਜਾਵੇਗਾ।

Continue Reading
Click to comment

Leave a Reply

Your email address will not be published. Required fields are marked *

ਰਾਜਨੀਤੀ

ਹਾਈ ਕੋਰਟ ਦਾ ਮਮਤਾ ਸਰਕਾਰ ਨੂੰ ਝਟਕਾ:ਸ਼ੁਭੇਂਦੂ ਅਧਿਕਾਰੀ ਦੇ ਕਰੀਬੀ ਨੂੰ ਰਿਹਾਅ ਕਰਨ ਦੇ ਹੁਕਮ

Published

on

Mamata_Banerjee_PTI

ਕੋਲਕਾਤਾ, 3 ਅਗਸਤ – ਪੱਛਮੀ ਬੰਗਾਲ ਦੀ ਮਮਤਾ ਬੈਨਰਜੀ ਸਰਕਾਰ ਨੂੰ ਕਲਕੱਤਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਫਰਜ਼ੀ ਸਰਕਾਰੀ ਨੌਕਰੀ ਘਪਲੇ ਦੇ ਦੋਸ਼ ਵਿੱਚ ਗ਼੍ਰਿਫ਼ਤਾਰ ਕੀਤੇ ਭਾਜਪਾ ਦੇ ਸ਼ੁਭੇਂਦੁ ਅਧਿਕਾਰੀ ਦੇ ਕਰੀਬੀ ਸਹਿਯੋਗੀ ਰਖਾਲ ਬੇਰਾ ਨੂੰ ਅਦਾਲਤ ਨੇ ਫੌਰੀ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ।
ਕੋਰਟ ਨੇ ਮਮਤਾ ਬੈਨਰਜੀ ਸਰਕਾਰ ਨੂੰ ਕਿਹਾ ਹੈ ਕਿ ਉਨ੍ਹਾਂ ਦੇ ਖ਼ਿਲਾਫ਼ ਅੱਗੇ ਤੋਂ ਕੋਈ ਕੇਸ ਦਰਜ ਨਹੀਂ ਹੋਣਾ ਚਾਹੀਦਾ, ਜੇ ਅਜਿਹਾ ਕਰਨਾ ਹੈ ਤਾਂ ਉਸ ਦੇ ਲਈ ਕੋਰਟ ਤੋਂ ਇਜਾਜ਼ਤ ਲੈਣੀ ਪਵੇਗੀ। ਜੂਨ ਵਿੱਚ ਪੱਛਮੀ ਬੰਗਾਲ ਪੁਲਸ ਨੇ ਸੁਜੀਤ ਡੇਅ ਨਾਂ ਦੇ ਸ਼ਖਸ ਵੱਲੋਂ ਦਾਇਰ ਸ਼ਿਕਾਇਤ ਉੱਤੇ ਰਖਾਲ ਬੇਰਾ ਨੂੰ ਗ਼੍ਰਿਫ਼ਤਾਰ ਕੀਤਾ ਸੀ। ਡੇ ਨੇ ਸ਼ਿਕਾਇਤ ਵਿੱਚ ਬੇਰਾ ਅਤੇ ਕੁਝ ਹੋਰਨਾਂ ਉੱਤੇ ਦੋਸ਼ ਲਾਇਆ ਸੀ ਕਿ ਉਨ੍ਹਾਂ ਨਾਲ ਸਰਕਾਰੀ ਨੌਕਰੀ ਦਾ ਵਾਅਦਾ ਕਰ ਕੇ ਠੱਗੀ ਕੀਤੀ ਗਈ ਸੀ। ਉਸ ਨੂੰ ਸਿੰਜਾਈ ਅਤੇ ਵਾਟਰਵੇਜ ਡਿਪਾਰਟਮੈਂਟ ਦੀ ਨੌਕਰੀ ਦਿਵਾਉਣ ਦਾ ਵਾਅਦਾ ਦਿੱਤਾ ਗਿਆ ਸੀ। ਇਸ ਸ਼ਿਕਾਇਤ ਵਿੱਚ ਕਿਹਾ ਗਿਆ ਸੀ ਕਿ ਰਖਾਲ ਬੇਰਾ ਨੇ ਕੋਲਕਾਤਾ ਦੀ ਇੱਕ ਸੋਸਾਈਟੀ ਵਿੱਚ ਫਲੈਟ ਵਿੱਚ ਕੈਂਪ ਲਾਇਆ ਗਿਆ ਸੀ, ਜਿਸ ਵਿੱਚ ਲੋਕਾਂ ਨਾਲ ਨੌਕਰੀਆਂ ਦਾ ਵਾਅਦਾ ਕੀਤਾ ਗਿਆ ਸੀ।

Continue Reading

ਰਾਜਨੀਤੀ

ਪ੍ਰਧਾਨ ਮੰਤਰੀ ਦੇ ਸਲਾਹਕਾਰ ਅਮਰਜੀਤ ਦਾ ਅਸਤੀਫ਼ਾ

Published

on

Adviser Amarjit resigns

ਨਵੀਂ ਦਿੱਲੀ, 3 ਅਗਸਤ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਲਾਹਕਾਰ ਅਮਰਜੀਤ ਸਿਨਹਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੇਵਾਮੁਕਤ ਆਈ ਏ ਐਸ ਅਧਿਕਾਰੀ ਅਮਰਜੀਤ ਸਿਨਹਾ ਸਮਾਜਿਕ ਖੇਤਰ ਨਾਲ ਜੁੜੇ ਪ੍ਰਾਜੈਕਟਾਂ ਨੂੰ ਸੰਭਾਲਣ ਦਾ ਕੰਮ ਕਰਿਆ ਕਰਦੇ ਸਨ।
ਸਾਲ 1983 ਬੈਚ ਦੇ ਆਈ ਏ ਐਸ ਅਧਿਕਾਰੀ ਅਮਰਜੀਤ ਸਿਨਹਾ 2019 ਵਿੱਚ ਪੇਂਡੂ ਵਿਕਾਸ ਸਕੱਤਰ ਵਜੋਂ ਸੇਵਾਮੁਕਤ ਹੋਏ ਸਨ ਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦਫਤਰ (ਪੀ ਐਮ ਓ) ਵਿੱਚ ਨਿਯੁਕਤ ਕੀਤਾ ਗਿਆ ਸੀ। ਉਹ ਕੁਝ ਹੀ ਦੇ ਮਹੀਨਿਆਂ ਵਿੱਚ ਪੀ ਐਮ ਓ ਤੋਂ ਅਸਤੀਫ਼ਾ ਦੇਣ ਵਾਲੇ ਦੂਜੇ ਸੀਨੀਅਰ ਅਧਿਕਾਰੀ ਹਨ। ਇਸ ਤੋਂ ਪਹਿਲਾਂ ਮਾਰਚ ਵਿੱਚ ਪ੍ਰਧਾਨ ਮੰਤਰੀ ਦਫਤਰ ਵਿੱਚ ਪ੍ਰਧਾਨ ਸਲਾਹਕਾਰ ਰਹੇ ਸਾਬਕਾ ਕੈਬਨਿਟ ਸਕੱਤਰ ਪੀ ਕੇ ਸਿਨਹਾ ਨੇ ਅਸਤੀਫ਼ਾ ਦੇ ਦਿੱਤਾ ਸੀ। ਇਸ ਅਸਤੀਫੇ ਤੋਂ ਕਈ ਅੰਦਾਜ਼ੇ ਲਾਏ ਜਾ ਰਹੇ ਹਨ।

Continue Reading

ਰਾਜਨੀਤੀ

ਨਿਤੀਸ਼ ਕੁਮਾਰ ਨੇ ਵੀ ਪੈਗਾਸਸ ਕੇਸ ਦੀ ਜਾਂਚ ਦਾ ਪੱਖ ਪੂਰਿਆ

Published

on

Nitish Kumar

ਬਿਹਾਰ ਦੇ ਮੁੱਖ ਮੰਤਰੀ ਮੁਤਾਬਕ ਜਾਸੂਸੀ ਦੀ ਜਾਂਚ ਹੋਣੀ ਚਾਹੀਦੀ ਹੈ
ਪਟਨਾ, 3 ਅਗਸਤ – ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪੈਗਾਸਸ ਸਾਫਟਵੇਅਰ ਜਾਸੂਸੀ ਕੇਸ ਦੀ ਪੂਰੀ ਤਰ੍ਹਾਂ ਜਾਂਚ ਕਰਵਾਏ ਜਾਣ ਦੀ ਵਿਰੋਧੀ ਧਿਰ ਦੀ ਮੰਗ ਦਾ ਪੱਖ ਪੂਰਿਆ ਹੈ।
ਵਰਨਣ ਯੋਗ ਹੈ ਕਿ ਇਸਰਾਈਲੀ ਕੰਪਨੀ ਐੱਨ ਐੱਸ ਓ ਗਰੁੱਪ ਦੇ ਸਾਫਟਵੇਅਰ ਦੇ ਨਾਲ ਭਾਰਤ ਵਿੱਚ ਕਈ ਵੱਡੀਆਂ ਹਸਤੀਆਂ ਦੇ ਫੋਨ ਟੈਪ ਕਰਨ ਦੇ ਦੋਸ਼ ਸਰਕਾਰ ਉਤੇ ਲੱਗੇ ਹਨ। ਇਸ ਕੇਸ ਵਿੱਚ ਪਾਰਲੀਮੈਂਟ ਵਿੱਚ ਵੀ ਹੰਗਾਮਾ ਹੋ ਰਿਹਾ ਹੈ। ਨਿਤੀਸ਼ ਕੁਮਾਰ ਦੀ ਪਾਰਟੀ ਜਨਤਾ ਦਲ (ਯੂ) ਭਾਜਪਾ ਨਾਲ ਗੱਠਜੋੜ ਕਰ ਕੇ ਬਿਹਾਰ ਵਿਚ ਸਰਕਾਰ ਚਲਾ ਰਹੀ ਹੈ। ਨਿਤੀਸ਼ ਕੁਮਾਰ ਨੇ ਨਾਲ ਹੀ ਕਿਹਾ ਕਿ ਇਸ ਵਿਵਾਦ ਬਾਰੇ ਉਨ੍ਹਾਂ ਨੂੰ ਜਿੰਨੀ ਜਾਣਕਾਰੀ ਹੈ, ਉਹ ਅਖਬਾਰਾਂ ਰਾਹੀਂ ਹੀ ਮਿਲੀ ਹੈ। ਮੀਡੀਆ ਨਾਲ ਗੱਲ ਕਰਦਿਆਂ ਨਿਤੀਸ਼ ਨੇ ਕਿਹਾ ਕਿ ਸਾਰੇ ਜਾਣਦੇ ਹਨ ਕਿ ਆਧੁਨਿਕ ਤਕਨੀਕ ਨੂੰ ਕਿਵੇਂ ਗਲਤ ਢੰਗ ਨਾਲ ਵਰਤਿਆ ਜਾ ਸਕਦਾ ਹੈ। ਜੇ ਲੋਕਾਂ ਦੀ ਫੋਨਾਂ ਉਤੇ ਹੁੰਦੀ ਗੱਲਬਾਤ ਸੁਣਨ ਦੀ ਕੋਸ਼ਿਸ਼ ਕੀਤੀ ਗਈ ਹੈ ਤਾਂ ਇਹ ਚੰਗਾ ਹੋਵੇਗਾ ਕਿ ਇਸ ਦੀ ਢੁੱਕਵੀਂ ਜਾਂਚ ਹੋਵੇ। ਜਦੋਂ ਨਿਤੀਸ਼ ਕੁਮਾਰ ਨੂੰ ਵਿਰੋਧੀ ਧਿਰ ਵੱਲੋਂ ਕੀਤੀ ਗਈ ਸਾਂਝੀ ਪਾਰਲੀਮੈਂਟਰੀ ਜਾਂਚ ਕਮੇਟੀ ਦੀ ਮੰਗ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਸਦਨ ਦੀ ਕਾਰਵਾਈ ਬਾਰੇ ਉਹ ਟਿੱਪਣੀ ਨਹੀਂ ਕਰ ਸਕਦੇ, ਪਰ ਜੋ ਵੀ ਇਸ ਕੇਸ ਵਿੱਚ ਠੋਸ ਸਬੂਤ ਹੋਣ ਦੀ ਗੱਲ ਕਰਦਾ ਹੈ, ਉਸ ਨੂੰ ਉਹ ਸਰਕਾਰ ਨਾਲ ਸਾਂਝਾ ਕਰਨਾ ਚਾਹੀਦਾ ਹੈ। ਯਕੀਨ ਹੈ ਕਿ ਕੇਸ ਦੀ ਹਰ ਪੱਖ ਤੋਂ ਜਾਂਚ ਹੋਵੇਗੀ।
ਜਨਤਾ ਦਲ (ਯੂ) ਆਗੂ ਉਪੇਂਦਰ ਕੁਸ਼ਵਾਹਾ ਵੱਲੋਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਪ੍ਰਧਾਨ ਮੰਤਰੀ ਅਹੁਦੇ ਦਾ ਦਾਅਵੇਦਾਰ ਦੱਸਣ ਬਾਰੇ ਪੁੱਛੇ ਜਾਣ ਉਤੇ ਨਿਤੀਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੀ ਅਜਿਹੀ ਕੋਈ ਇੱਛਾ ਨਹੀਂ ਹੈ, ਜਿੰਨਾ ਹੋ ਸਕੇਗਾ ਉਹ ਬਿਹਾਰ ਦੀ ਸੇਵਾ ਕਰਨਗੇ। ਉਨ੍ਹਾ ਕਿਹਾ ਕਿ ਦਿੱਲੀ ਵਿੱਚ ਉਨ੍ਹਾਂ ਦੀ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨਾਲ ਹੋਈ ਮੁਲਾਕਾਤ ਦਾ ਕੋਈ ਸਿਆਸੀ ਮਤਲਬ ਨਹੀਂ। ਉਨ੍ਹਾਂ ਦਾ ਰਿਸ਼ਤਾ ਕਾਫੀ ਪੁਰਾਣਾ ਹੈ, ਦੋਵੇਂ ਕਿਸੇ ਵੇਲੇ ਜਨਤਾ ਦਲ ਦਾ ਹਿੱਸਾ ਰਹੇ ਹਨ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca