ਸੁਖਬੀਰ ਬਾਦਲ ਨੇ ਡੇਰਾ ਸਮਰਥਕ ਵੀਰਪਾਲ ਕੌਰ ਤੇ ਇੱਕ ਨਿੱਜੀ ਚੈਨਲ ਨੂੰ ਮਾਣਹਾਨੀ ਨੋਟਿਸ ਭੇਜਿਆ - ਇਕ ਸੋਚ
Connect with us [email protected]

Uncategorized

ਸੁਖਬੀਰ ਬਾਦਲ ਨੇ ਡੇਰਾ ਸਮਰਥਕ ਵੀਰਪਾਲ ਕੌਰ ਤੇ ਇੱਕ ਨਿੱਜੀ ਚੈਨਲ ਨੂੰ ਮਾਣਹਾਨੀ ਨੋਟਿਸ ਭੇਜਿਆ

Published

on


ਚੰਡੀਗੜ੍ਹ, 22 ਜੁਲਾਈ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੇਰਾ ਸਿਰਸਾ ਦੀ ਸਮਰਥਕ ਵੀਰਪਾਲ ਕੌਰ ਤੇ ਇੱਕ ਨਿੱਜੀ ਚੈਨਲ ਦੇ ਇੱਕ ਪੱਤਰਕਾਰ ਤੇ ਚੈਨਲ ਦੇ ਨਿਗਰਾਨ ਸਟਾਫ ਨੂੰ ਕੱਲ੍ਹ ਫੌਜਦਾਰੀ ਮਾਣਹਾਨੀ ਦਾ ਨੋਟਿਸ ਭੇਜਿਆ ਹੈ, ਕਿਉਂਕਿ ਉਨ੍ਹਾਂ ਨੇ ਸਖਬੀਰ ਸਿੰਘ ਬਾਦਲ ਦੇ ਖ਼ਿਲਾਫ਼ ਮਾਣਹਾਨੀ ਭਰੀ ਤੇ ਅਪਮਾਨ ਜਨਕ ਖਬਰ ਪੇਸ਼ ਕੀਤੀ ਸੀ, ਜਿਸ ਤੋਂ ਅਕਾਲੀ ਦਲ ਵਿੱਚ ਨਾਰਾਜ਼ਗੀ ਹੈ।
ਇੱਥੇ ਇੱਕ ਵਰਚੁਅਲ ਪ੍ਰੈਸ ਕਾਨਫ਼ਰੰਸ ਵਿੱਚ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਬੁਲਾਰੇ ਡਾæ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਫੌਜਦਾਰੀ ਮਾਣਹਾਨੀ ਨੋਟਿਸ ਵਿੱਚ ਵੀਰਪਾਲ ਕੌਰ ਅਤੇ ਚੈਨਲ ਦੇ ਇੱਕ ਪੱਤਰਕਾਰ, ਕਾਰਜਕਾਰੀ ਸੰਪਾਦਕ ਤੇ ਪ੍ਰਬੰਧਕੀ ਸੰਪਾਦਕ ਸਮੇਤ ਨਿਗਰਾਨ ਸਟਾਫ ਨੂੰ ਕਿਹਾ ਗਿਆ ਹੈ ਕਿ ਉਹ ਲਿਖਤੀ ਮੁਆਫੀ ਚੈਨਲ ਵੱਲੋਂ ਇਹ ਨੋਟਿਸ ਪ੍ਰਾਪਤ ਹੋਣ ਦੇ ਦੋ ਦਿਨਾਂ ਦੇ ਅੰਦਰ ਪ੍ਰਸਾਰਿਤ ਕਰਨ। ਡਾæ ਚੀਮਾ ਨੇ ਕਿਹਾ ਕਿ ਜੇ ਉਹ ਅਜਿਹਾ ਕਰਨ ਵਿੱਚ ਅਸਫਲ ਰਹੇ ਤਾਂ ਫਿਰ ਸੁਖਬੀਰ ਸਿੰਘ ਬਾਦਲ ਅਦਾਲਤ ਰਾਹੀਂ ਨਿਆਂ ਲੈਣ ਦੇ ਹੱਕਦਾਰ ਹੋਣਗੇ। ਇਸ ਨੋਟਿਸ ਮੁਤਾਬਕ ਵੀਰਪਾਲ ਕੌਰ ਨੇ 2022 ਵਿੱਚ ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਲਈ ਉਨ੍ਹਾਂ ਦੇ ਵਿਰੋਧੀਆਂ ਦੇ ਨਾਲ ਰਲ ਕੇ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੇ ਪਰਵਾਰ ਤੇ ਅਕਾਲੀ ਦਲ ਦੇ ਅਕਸ ਨੂੰ ਵੱਡੀ ਢਾਹ ਲਾਉਣ ਦਾ ਯਤਨ ਕੀਤਾ ਹੈ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਨਿੱਜੀ ਚੈਨਲ ਨੇ ਅਪਮਾਨ ਜਨਕ, ਨਿਰਾਧਾਰ ਤੇ ਝੂਠੀ ਖ਼ਬਰ ਪੇਸ਼ ਕੀਤੀ, ਹਾਲਾਂਕਿ ਉਹ ਜਾਣਦੇ ਸਨ ਕਿ ਇਹ ਜਾਣਕਾਰੀ ਬਿਲਕੁਲ ਗਲਤ ਹੈ। ਅਕਾਲੀ ਆਗੂ ਨੇ ਕਿਹਾ ਕਿ ਪਾਰਟੀ ਨੇ ਵਕੀਲਾਂ ਦੀ ਇੱਕ ਅੰਦਰੂਨੀ ਕਮੇਟੀ ਬਣਾਈ ਹੈ ਜੋ ਸੋਸ਼ਲ ਮੀਡੀਆ ਸਮੇਤ ਮੀਡੀਆ ਦੀ ਬਾਕਾਇਦਾ ਆਧਾਰ Ḕਤੇ ਘੋਖ ਕਰੇਗੀ ਤੇ ਜੋ ਕੋਈ ਪਾਰਟੀ ਅਤੇ ਇਸ ਦੇ ਆਗੂਆਂ ਦੇ ਖ਼ਿਲਾਫ਼ ਝੂਠੇ ਅਤੇ ਬੇਬੁਨਿਆਦ ਦੋਸ਼ ਲਾਏਗਾ ਤਾਂ ਉਸਦੇ ਖ਼ਿਲਾਫ਼ ਕੇਸ ਦਾਇਰ ਕਰੇਗੀ।

Continue Reading
Click to comment

Leave a Reply

Your email address will not be published. Required fields are marked *

Uncategorized

ਸਿਆਲ ਦੀਆਂ ਹਵਾਵਾਂ ਨੇ ਆਰਕਟਿਕ ਸਾਗਰ ਦੀ ਪੁਰਾਣੀ ਬਰਫ ਨੂੰ ਪਿਘਲਣ ਲਾਇਆ

Published

on

the Arctic Ocean

ਲੰਡਨ, 8 ਅਗਸਤ – ਹਵਾ ਦੇ ਵਹਾਅ ਦੇ ਗੈਰ ਸਾਵੇਂ ਪੈਟਰਨ ਨੇ ਸਾਲ 2020 ਦੇ ਸਿਆਲ ਵਾਲੇ ਮੌਸਮ ਵਿੱਚ ਆਰਕਟਿਕ ਮਹਾਸਾਗਰ ਦੀ ਪੁਰਾਣੀ ਬਰਫ ਨੂੰ ਅਸਥਿਰਤਾ ਸਥਿਤੀ ਵਿੱਚ ਪਾ ਦਿੱਤੀ ਹੈ। ਪਾਣੀ ਵਿੱਚ ਗਰਮਾਹਟ ਕਾਰਨ ਆਰਕਟਿਕ ਦੀ ਬਰਫ ਦਾ ਪੁਰਾਣਾ ਭੰਡਾਰ ਪਿਘਲਣ ਦਾ ਖਤਰਾ ਬਣ ਗਿਆ ਹੈ, ਪਰ ਇਹ ਹੋਇਆ ਕਿਵੇਂ ਅਤੇ ਇਹ ਪੁਰਾਣੀ ਬਰਫ ਆਖਰ ਇੰਨਾ ਮਹੱਤਵ ਕਿਉਂ ਰੱਖਦੀ ਹੈ, ਇਸ ਬਾਰੇ ਵਿਚਾਰ ਹੋ ਰਹੀ ਹੈ?
ਆਰਕਟਿਕ ਮਹਾਸਾਗਰ ਵਿੱਚ ਜਦੋਂ ਸਰਦੀ ਵਧਦੀ ਹੈ ਤਾਂ ਤਾਪਮਾਨ ਤੀਹ ਡਿਗਰੀ ਸੈਲਸੀਅਸ ਮਾਈਨਸ ਤੱਕ ਡਿੱਗ ਜਾਂਦਾ ਹੈ। ਸਮੁੰਦਰ ਦੀ ਉੱਪਰਲੀ ਸਤ੍ਹਾ ਉੱਤੇ ਵੱਗਦੀ ਬਰਫ ਦੀ ਪਰਤ ਹੋਰ ਮੋਟੀ ਹੋ ਜਾਂਦੀ ਹੈ, ਕਿਉਂਕਿ ਉਸ ਦੇ ਹੇਠਾਂ ਵਗਦਾ ਪਾਣੀ ਜੰਮ ਜਾਂਦਾ ਹੈ। ਉਹ ਬਰਫ ਉਨ੍ਹਾਂ ਸਥਾਨਾਂ ਵੱਲ ਰੁੜ੍ਹ ਕੇ ਚਲੀ ਜਾਂਦੀ ਹੈ, ਜਿੱਥੇ ਕਦੇ ਖੁੱਲ੍ਹਾ ਪਾਣੀ ਸੀ। ਗਰਮੀਆਂ ਵਿੱਚ ਜਦੋਂ ਤਾਪਮਾਨ ਵਧਦਾ ਹੈ ਤੇ ਸੂਰਜ ਦੀਆਂ ਕਿਰਨਾਂ ਤੇਜ਼ ਹੋ ਜਾਂਦੀਆਂ ਹਨ ਤਾਂ ਬਰਫ ਦੀ ਪਰਤ ਪਤਲੀ ਹੋ ਜਾਂਦੀ ਹੈ ਅਤੇ ਉਸ ਸਥਾਨ ਨੂੰ ਛੱਡ ਦਿੰਦੀ ਹੈ।
ਹਰ ਸਾਲ ਸਤੰਬਰ ਵਿੱਚ ਆਰਕਟਿਕ ਸਾਗਰ ਵਿੱਚ ਬਰਫ ਸਾਲ ਦੇ ਸਭ ਤੋਂ ਹੇਠਲੇ ਪੱਧਰ ਤੱਕ ਰਹਿ ਜਾਂਦੀ ਹੈਤੇ ਇਸ ਉੱਤੇ ਵਿਗਿਆਨੀਆਂ ਦੀ ਨਜ਼ਰ ਹੁੰਦੀ ਹੈ ਕਿਉਂਕਿ ਇਹ ਸੰਕੇਤ ਦਿੰਦਾ ਹੈ ਕਿ ਖੇਤਰ ਕਿੰਨੀ ਤੇਜ਼ੀ ਨਾਲ ਬਦਲ ਰਿਹਾ ਹੈ। ਜੋ ਬਰਫ ਗਰਮੀ ਦੇ ਮੌਸਮ ਵਿੱਚ ਪਿਘਲਣ ਤੋਂ ਰਹਿ ਜਾਂਦੀ ਹੈ, ਉਹ ਸਿਆਲਾਂ ਦੇ ਇੱਕ ਹੋਰ ਮੌਸਮ ਲਈ ਤਿਆਰ ਹੋ ਜਾਂਦੀ ਹੈ। ਕੁਝ ਬਰਫ ਅਜਿਹੀ ਹੁੰਦੀ ਹੈ, ਜੋ ਪਿਘਲਣ ਤੋਂ ਪਹਿਲਾਂ ਗਰਮੀਆਂ ਦੇ ਕਈ ਮੌਸਮਾਂ ਦਾ ਸਾਹਮਣਾ ਕਰ ਲੈਂਦੀ ਹੈ। ਇਹ ਆਮ ਤੌਰ ਉੱਤੇ ਉਤਰੀ ਧਰੁਵ ਦੇ ਨੇੜੇ ਠੰਢੇ ਖੇਤਰਾਂ ਵਿੱਚ ਹੁੰਦਾ ਹੈ। ਜਿਸ ਬਰਫ ਦੀ ਹੋਂਦ ਗਰਮੀਆਂ ਵਿੱਚ ਵੀ ਬਣੀ ਰਹਿੰਦੀ ਹੈ, ਉਸ ਨੂੰ ਸਥਾਈ ਬਰਫ (ਪੇਰੇਨੀਅਲ ਆਈਸ) ਕਹਿੰਦੇ ਹਨ। ਇਹ ਆਰਕਟਿਕ ਸਾਗਰ ਦੇ ਜਲਵਾਯੂ ਤੇ ਵਾਤਾਵਰਣ ਦਾ ਅਹਿਮ ਹਿੱਸਾ ਹੈ, ਜੋ ਗਲੋਬਲ ਵਾਰਮਿੰਗ ਕਾਰਨ ਗਾਇਬ ਹੁੰਦਾ ਜਾ ਰਿਹਾ ਹੈ।

Read More Latest Punjabi News

Continue Reading

Uncategorized

ਸੀ ਬੀ ਆਈ ਦੇ ਸਾਬਕਾ ਡਾਇਰੈਕਟਰ ਅਲੋਕ ਦੇ ਖਿਲਾਫ ਅਨੁਸ਼ਾਸਨੀ ਕਾਰਵਾਈ ਦੀ ਸਿਫਾਰਸ਼

Published

on

CBI

ਨਵੀਂ ਦਿੱਲੀ, 5 ਅਗਸਤ – ਭਾਰਤ ਸਰਕਾਰ ਦੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਂਦਰੀ ਜਾਂਚ ਬਿਊਰੋ (ਸੀ ਬੀ ਆਈ) ਦੇ ਸਾਬਕਾ ਡਾਇਰੈਕਟਰ ਅਲੋਕ ਵਰਮਾ ਦੇ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਨ ਦੀ ਸਿਫਾਰਸ਼ ਕੀਤੀ ਹੈ। ਅਲੋਕ ਵਰਮਾ ਉੱਤੇ ਅਹੁਦੇ ਦੀ ਦੁਰਵਰਤੋਂ ਤੇ ਸਬੰਧਤ ਸੇਵਾ ਨਿਯਮਾਂ ਦੀ ਉਲੰਘਣਾ ਦਾ ਦੋਸ਼ ਹੈ।
ਅਧਿਕਾਰੀਆਂ ਦੇ ਮੁਤਾਬਕ ਗ੍ਰਹਿ ਮੰਤਰਾਲੇ ਨੇ ਸੀ ਬੀ ਆਈ ਦੇ ਨੋਡਲ ਮੰਤਰਾਲੇ ਪਰਸੋਨਲ ਤੇ ਟਰੇਨਿੰਗ ਵਿਭਾਗ (ਡੀ ਓ ਪੀ ਟੀ) ਨੂੰ ਪੱਤਰ ਲਿਖ ਕੇ ਅਲੋਕ ਵਰਮਾ ਖਿਲਾਫ ਜ਼ਰੂਰੀ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾ ਦੱਸਿਆ ਕਿ ਅਲੋਕ ਵਰਮਾ ਦੇ ਖਿਲਾਫ ਕਾਰਵਾਈ ਨੂੰ ਮਨਜ਼ੂਰੀ ਮਿਲੀ ਤਾਂ ਉਨ੍ਹਾਂ ਦੀ ਪੈਨਸ਼ਨ ਤੇ ਸੇਵਾਮੁਕਤੀ ਲਾਭਾਂ ਉੱਤੇ ਆਰਜ਼ੀ ਜਾਂ ਪੱਕੀ ਰੋਕ ਲੱਗ ਸਕਦੀ ਹੈ। ਵਰਨਣ ਯੋਗ ਹੈ ਕਿ ਸੀ ਬੀ ਆਈ ਵਿੱਚ ਆਪਣੇ ਕਾਰਜਕਾਲ ਵੇਲੇ 1979 ਬੈਚ ਦੇ ਭਾਰਤੀ ਸਿਵਲ ਸੇਵਾ ਦੇ ਸੇਵਾਮੁਕਤ ਅਧਿਕਾਰੀ ਅਲੋਕ ਵਰਮਾ ਦਾ ਭਿ੍ਰਸ਼ਟਾਚਾਰ ਦੇ ਦੋਸ਼ਾਂ ਬਾਰੇ ਆਪਣੇ ਰਾਜ ਗੁਜਰਾਤ ਦੇ ਕਾਡਰ ਦੇ ਆਈ ਪੀ ਐਸ ਅਧਿਕਾਰੀ ਰਾਕੇਸ਼ ਅਸਥਾਨਾ ਨਾਲ ਵਿਵਾਦ ਹੋਇਆ ਸੀ। ਵਰਮਾ ਅਤੇ ਅਸਥਾਨਾ ਦੋਵਾਂ ਨੇ ਇੱਕ ਦੂਜੇ ਉੱਤੇ ਭਿ੍ਰਸ਼ਟਾਚਾਰ ਦੇ ਦੋਸ਼ ਲਾਏ ਹਨ। ਅਸਥਾਨਾ ਅੱਜਕੱਲ੍ਹ ਦਿੱਲੀ ਪੁਲਸ ਦੇ ਕਮਿਸ਼ਨਰ ਹਨ।ਇੱਕ ਸੀਨੀਅਰ ਅਧਿਕਾਰੀ ਨੇ ਨਾਂਅ ਗੁਪਤ ਰੱਖਣ ਦੀ ਸ਼ਰਤ ਉੱਤੇ ਦੱਸਿਆ, ‘ਵਰਮਾ ਉੱਤੇ ਅਹੁਦੇ ਦੀ ਦੁਰਵਰਤੋਂ ਅਤੇ ਸਬੰਧਤ ਸੇਵਾ ਨਿਯਮਾਂ ਦੀ ਉਲੰਘਣਾ ਦਾ ਦੋਸ਼ ਹੈ। ਗ੍ਰਹਿ ਮੰਤਰਾਲੇ ਨੇ ਉਨ੍ਹਾਂ ਖਿਲਾਫ ਜ਼ਰੂਰੀ ਅਨੁਸ਼ਾਸਨੀ ਕਾਰਵਾਈ ਕਰਨ ਦੀ ਸਿਫਾਰਸ਼ ਕੀਤੀ ਹੈ।’
ਗ੍ਰਹਿ ਮੰਤਰਾਲਾ ਆਈ ਪੀ ਐਸ ਅਧਿਕਾਰੀਆਂ ਦੇ ਕੰਟਰੋਲ ਵਾਲੀ ਅਥਾਰਟੀ ਹੈ। ਡੀ ਓ ਪੀਟੀ ਨੇ ਗ੍ਰਹਿ ਮੰਤਰਾਲੇ ਦੀ ਸਿਫਾਰਸ਼ ਆਈ ਪੀ ਐਸ ਅਧਿਕਾਰੀਆਂ ਦੀ ਨਿਯੁਕਤੀ ਕਰਨ ਵਾਲੀ ਸੰਸਥਾ ਕੇਂਦਰੀ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ ਪੀ ਐਸ ਸੀ) ਨੂੰ ਭੇਜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਈ ਪੀ ਐਸ ਅਧਿਕਾਰੀਆਂ ਉੱਤੇ ਕੋਈ ਜੁਰਮਾਨਾ ਲਾਉਣ ਤੋਂ ਪਹਿਲਾਂ ਯੂ ਪੀ ਐਸ ਸੀ ਨਾਲ ਸਲਾਹ ਕਰਨੀ ਜ਼ਰੂਰੀ ਹੁੰਦੀ ਹੈ।ਅਲੋਕ ਵਰਮਾ ਨੇ ਪਹਿਲੀ ਫਰਵਰੀ 2017 ਨੂੰ ਦੋ ਸਾਲਾਂ ਵਾਸਤੇ ਸੀ ਬੀ ਆਈ ਦੇ ਡਾਇਰੈਕਟਰ ਦਾ ਅਹੁਦਾ ਸੰਭਾਲਿਆ ਸੀ ਤੇ 10 ਜਨਵਰੀ 2019 ਨੂੰ ਵਰਮਾ ਨੂੰ ਇਸ ਅਹੁਦੇ ਤੋਂ ਹਟਾ ਕੇ ਇਸ ਤੋਂ ਘੱਟ ਅਹਿਮ ਵਿਭਾਗ ਫਾਇਰ ਬ੍ਰਿਗੇਡ, ਸਿਵਲ ਡਿਫੈਂਸ ਤੇ ਹੋਮ ਗਾਰਡਜ਼ ਦਾ ਡਾਇਰੈਕਟਰ ਜਨਰਲ ਲਾ ਦਿੱਤਾ ਗਿਆ ਸੀ। ਉਸ ਨੇ ਇਹ ਪੇਸ਼ਕਸ਼ ਮਨਜ਼ੂਰ ਨਹੀਂ ਕੀਤੀ ਸੀ ਤੇ ਕੇਂਦਰ ਸਰਕਾਰ ਨੂੰ ਲਿਖਿਆ ਸੀ ਕਿ ਉਹ 31 ਜੁਲਾਈ 2017 ਨੂੰ 60 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਨ ਅਤੇ ਉਨ੍ਹਾਂ ਨੂੰ ਸੇਵਾਮੁਕਤ ਮੰਨ ਲਿਆ ਜਾਵੇ।

Continue Reading

Uncategorized

ਭਾਰਤ ਵਿੱਚ ਕੋਰੋਨਾ ਕੇਸਾਂ ਵਿੱਚ ਨਵਾਂ ਉਛਾਲਾ, ਇੱਕੋ ਦਿਨ41,831 ਨਵੇਂ ਕੇਸ ਮਿਲੇ

Published

on

india corona

ਅਮਰੀਕਾ ਵਿੱਚ ਇੱਕੋ ਦਿਨ ਇੱਕ ਲੱਖ ਤੋਂ ਵੱਧ ਨਵੇਂ ਕੇਸ
ਨਵੀਂ ਦਿੱਲੀ, 1 ਅਗਸਤ, – ਭਾਰਤ ਵਿੱਚ ਪਿਛਲੇ ਦਿਨ ਕੋਵਿਡ-19 ਦੇ 41,831 ਨਵੇਂ ਕੇਸਮਿਲਣਦੇ ਨਾਲ ਪੀੜਤਾਂ ਦੀ ਕੁੱਲ ਗਿਣਤੀ ਵੱਧ ਕੇ 3,16,55,824 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਐਤਵਾਰ ਦਿੱਤੇ ਅੰਕੜਿਆਂ ਮੁਤਾਬਕ ਦੇਸ਼ ਵਿੱਚ ਵਾਇਰਸ ਕਾਰਨ ਬੀਤੇ ਚੌਵੀ ਘੰਟਿਆਂ ਵਿੱਚ 541 ਹੋਰ ਮੌਤਾਂ ਨਾਲ ਮ੍ਰਿਤਕਾਂ ਦੀ ਗਿਣਤੀ 4,24,351 ਹੋ ਗਈ ਹੈ। ਪਿਛਲੇ ਦਿਨੀਂ ਕੋਰੋਨਾ ਕੇਸਾਂ ਵਿੱਚ ਗਿਰਾਵਟ ਦਰਜ ਆਗਈ ਸੀ, ਪਰ ਇਹ ਲਗਾਤਾਰ 5ਵਾਂ ਦਿਨ ਹੈ, ਜਦੋਂ ਕੋਰੋਨਾਦੇ ਕੇਸ 40 ਹਜ਼ਾਰ ਤੋਂ ਉੱਪਰਹੋ ਰਹੇ ਹਨ।
ਇਸ ਬਾਰੇ ਭਾਰਤ ਦੇ ਕੇਂਦਰੀ ਸਿਹਤ ਮੰਤਰਾਲਾ ਦੇ ਅੰਕੜਿਆਂ ਮੁਤਾਬਕ ਦੇਸ਼ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਲਗਾਤਾਰ 5ਵੇਂ ਦਿਨ ਵਧਦੀ 4,10,952 ਤੱਕ ਚਲੀ ਗਈ ਹੈ, ਜੋ ਵਾਇਰਸ ਦੇ ਕੁੱਲ ਕੇਸਾਂ ਦਾ 1.30 ਫ਼ੀਸਦੀ ਹੈ। ਕੋਵਿਡ-19 ਨਾਲ ਠੀਕ ਹੋਣ ਵਾਲਿਆਂ ਦੀ ਗਿਣਤੀ 97.36 ਫ਼ੀਸਦੀ ਹੈ।
ਓਧਰ ਅਮਰੀਕਾ ਵਿੱਚ ਪੰਜ ਮਹੀਨਿਆਂ ਪਿੱਛੋਂ ਫਿਰ ਇੱਕੋ ਦਿਨ 1 ਲੱਖ ਤੋਂ ਵੱਧ ਨਵੇਂ ਕੋਰੋਨਾ ਦੇ ਕੇਸ ਮਿਲੇ ਹਨ।ਫਰਵਰੀ ਤੋਂ ਬਾਅਦ ਏਥੇ ਨਵੇਂ ਮਿਲਦੇ ਕੇਸਾਂ ਦੇ ਪਿੱਛੇ ਕੋਰੋਨਾ ਦਾ ਡੈਲਟਾ ਵੇਰੀਐਂਟ ਹੈ।ਅਮਰੀਕਾ ਵਿੱਚ ਕੋਰੋਨਾ ਦੇ ਕੁੱਲ ਕੇਸਾਂ ਦੀ ਗਿਣਤੀ 3 ਕਰੋੜ 49 ਲੱਖ 43,203 ਹੋ ਚੁੱਕੀ ਹੈ ਅਤੇ ਮੌਤਾਂ ਦੀ ਗਿਣਤੀ 613,006 ਦੱਸੀ ਗਈ ਹੈ। ਵਿਸ਼ਵ ਸਿਹਤ ਸੰਗਠਨ ਨੇ ਕਈ ਦੇਸ਼ਾਂ ਵਿੱਚ ਵਧਦੇ ਕੇਸ ਦੇਖ ਕੇ ਬਿਆਨ ਜਾਰੀ ਕੀਤਾ ਹੈ ਕਿ ਡੈਲਟਾ ਵੇਰੀਐਂਟ ਦੇ ਵੱਧ ਜਾਨ-ਲੇਵਾ ਹੋਣ ਕਾਰਨ ਇਸ ਉੱਤੇਰੋਕ ਲਈ ਸਖ਼ਤ ਪ੍ਰਬੰਧਾਂ ਦੀ ਲੋੜ ਹੈ।ਅੱਜਕੱਲ੍ਹ ਚੀਨ, ਸਪੇਨ, ਇੰਡੋਨੇਸ਼ੀਆ ਤੇ ਅਮਰੀਕਾ ਸਣੇ ਕਈ ਦੇਸ਼ ਡੈਲਟਾ ਵੇਰੀਐਂਟ ਦੀ ਲਪੇਟ ਵਿੱਚ ਹਨ।ਅਮਰੀਕਾ ਦਾ ਹਰ ਪੰਜਵਾਂ ਮਰੀਜ਼ ਫਲੋਰੀਡਾ ਦਾ ਹੈਤੇ ਮਰੀਜ਼ਾਂ ਦੀ ਗਿਣਤੀ ਵਧਣ ਕਾਰਨ ਏਥੇ ਮਾਸਕ ਲਾਜ਼ਮੀ ਕਰ ਦਿੱਤਾ ਗਿਆ ਹੈ। ਫਲੋਰੀਡਾ ਵਿੱਚ ਇਕ ਹਫ਼ਤੇ ਵਿੱਚ 409 ਲੋਕਾਂ ਦੀ ਮੌਤ ਹੋ ਗਈ ਹੈ, ਜਿਹੜੀਗਿਣਤੀ 29 ਮਾਰਚ ਤੋਂ ਬਾਅਦ ਸਭ ਤੋਂ ਵੱਧ ਹੈ।

Continue Reading

ਰੁਝਾਨ


Copyright by IK Soch News powered by InstantWebsites.ca