ਸੁਖਬੀਰ ਸਿੰਘ ਬਾਦਲ ਵੱਲੋਂ ਦੋਸ਼ ਕਾਂਗਰਸੀ ਵਿਧਾਇਕਾਂ ਨੇ 1000 ਕਰੋੜ ਦੇ ਮਨਰੇਗਾ ਫੰਡਾਂ ਦਾ ਘਪਲਾ ਕੀਤਾ - ਇਕ ਸੋਚ
Connect with us [email protected]

ਰਾਜਨੀਤੀ

ਸੁਖਬੀਰ ਸਿੰਘ ਬਾਦਲ ਵੱਲੋਂ ਦੋਸ਼ ਕਾਂਗਰਸੀ ਵਿਧਾਇਕਾਂ ਨੇ 1000 ਕਰੋੜ ਦੇ ਮਨਰੇਗਾ ਫੰਡਾਂ ਦਾ ਘਪਲਾ ਕੀਤਾ

Published

on

ਚੰਡੀਗੜ੍ਹ, 21 ਅਗਸਤ – ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਦੇ ਵਿਧਾਇਕਾਂ ਨੇ ਰਾਜ ਸਰਕਾਰ ਦੇ ਅਧਿਕਾਰੀਆਂ ਨਾਲ ਰਲ ਕੇ 1000 ਕਰੋੜ ਰੁਪਏ ਦੇ ਮਨਰੇਗਾ ਫੰਡਾਂ ਦਾ ਘਪਲਾ ਕੀਤਾ ਹੈ। ਉਨ੍ਹਾਂ ਨੇ ਇਸ ਘਪਲੇ ਦੇ ਦੋਸ਼ੀਆਂ ਨੂੰ ਫੜਨ ਲਈ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।
ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਨੇ ਕਿਹਾ ਕਿ ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਗ਼ਰੀਬਾਂ ਦੀ ਦਸ਼ਾ ਸੁਧਰਾਨ ਲਈ ਰੱਖੇ ਕੇਂਦਰੀ ਫੰਡਾਂ ਦਾ ਕਾਂਗਰਸੀ ਵਿਧਾਇਕਾਂ ਨੇ ਘਪਲਾ ਕਰ ਲਿਆ। ਉਨ੍ਹਾਂ ਕਿਹਾ ਕਿ ਕੇਂਦਰੀ ਟੀਮ ਵੱਲੋਂ ਕੀਤੀ ਜਾਂਚ ਨੇ ਪਹਿਲਾਂ ਸੂਬੇ ਦੇ 2 ਜ਼ਿਲ੍ਹਿਆਂ ਵਿੱਚ ਘੋਰ ਬੇਨਿਯਮੀਆਂ ਫੜੀਆਂ ਹਨ ਅਤੇ ਉਨ੍ਹਾਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਅਪੀਲ ਕੀਤੀ ਹੈ ਕਿ ਇਹ ਕੇਸ ਸੀ ਬੀ ਆਈ ਹਵਾਲੇ ਕੀਤੇ ਜਾਵੇ ਤਾਂ ਜੋ ਸੂਬੇ ਭਰ ਵਿੱਚ ਮਨਰੇਗਾ ਫੰਡਾਂ ਦੇ ਘਪਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਕਾਂਗਰਸ ਦੇ ਵਿਧਾਇਕਾਂ ਵੱਲੋਂ ਨੇੜਲਿਆਂ ਦੀ ਮਾਲਕੀ ਵਾਲੀਆਂ ਕੰਪਨੀਆਂ ਦੇ ਨਾਂ ਸਮੱਗਰੀ ਦੀ ਖਰੀਦ ਦੇ ਬਿੱਲ ਭੇਜੇ ਜਾਂਦੇ ਹਨ। ਹਰ ਕੇਸ ਵਿੱਚ ਕਰੋੜਾਂ ਰੁਪਏ ਦੀ ਸਮੱਗਰੀ ਉਸ ਫਰਮ ਤੋਂ ਖਰੀਦੀ ਵਿਖਾਈ ਗਈ ਹੈ, ਜੋ ਸਿਰਫ ਕਾਗਜ਼ਾਂ ਵਿੱਚ ਹੈ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ‘ਤੇ ਕੰਮ ਸ਼ੁਰੂ ਵੀ ਨਹੀਂ ਹੋਇਆ ਜਦਕਿ ਉਸ ਨੂੰ ਮੁਕੰਮਲ ਹੋਇਆ ਵਿਖਾ ਕੇ ਅਨੁਮਾਨਤ ਲਾਗਤਾਂ ਦੇ ਆਧਾਰ ‘ਤੇ ਅਦਾਇਗੀਆਂ ਕੀਤੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਕਾਂਗਰਸੀ ਵਿਧਾਇਕ ਇੰਨੇ ਨੰਗੇ ਚਿੱਟੇ ਹੋ ਕੇ ਇਸ ਵਿੱਚ ਲੱਗੇ ਹਨ ਕਿ ਉਨ੍ਹਾਂ ਨੇ ਕੇਂਦਰੀ ਫੰਡਾਂ ਦਾ ਘਪਲਾ ਕਰਨ ਵਾਸਤੇ ਟਾਈਲਾਂ ਤੇ ਬੈਂਚ ਬਣਾਉਣ ਦੀਆਂ ਫੈਕਟਰੀਆਂ ਖੋਲ੍ਹ ਲਈਆਂ ਹਨ। ਨਿੱਜੀ ਥਾਵਾਂ ‘ਤੇ ਪੁਲੀਆਂ, ਫੁੱਟਪਾਥ ਤੇ ਸ਼ੈਂਡ ਬਣਾਏ ਵਿਖਾਏ ਹਨ, ਜਦ ਕਿ ਫੰਡਾਂ ਦੀ ਵਰਤੋਂ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਸਿਆਸੀ ਲਾਭ ਲਈ ਕੀਤੀ ਗਈ ਹੈ ਤੇ ਇਸ ਵਾਸਤੇ ਕੱਚੇ ਮਾਲ ਦੀ ਸਪਲਾਈ ਕਰਨ ਵਾਲਿਆਂ ਤੇ ਗ੍ਰਾਮ ਪੰਚਾਇਤਾਂ ਨਾਲ ਵੀ ਗੰਢਤੁਪ ਕੀਤੀ ਗਈ ਹੈ। ਇਸੇ ਤਰ੍ਹਾਂ ਅਯੋਗ ਲੋਕਾਂ ਨੂੰ ਜਾਬ ਕਾਰਡ ਜਾਰੀ ਕੀਤੇ ਗਏ ਤੇ ਹੈਰਾਨੀ ਇਹ ਹੈ ਕਿ ਮਰੇ ਹੋਏ ਲੋਕਾਂ ਨੂੰ ਵੀ ਮਨਰੇਗਾ ਦੇ ਕੰਮ ਕਰਨ ਵਾਲਿਆਂ ਦੀ ਸੂਚੀ ਵਿੱਚ ਪਾਇਆ ਹੋਇਆ ਹੈ।

Continue Reading
Click to comment

Leave a Reply

Your email address will not be published. Required fields are marked *

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਮੇਰੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ – ਕੈਪਟਨ ਅਮਰਿੰਦਰ ਸਿੰਘ

Published

on

capt amrinder singh

ਚੰਡੀਗੜ੍ਹ,14 ਸਤੰਬਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਦਿੱਤਾ ਗਿਆ ਬਿਆਨ ਜਿਸ ਵਿਚ ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਵਿਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਨਾਲ ਆਰਥਿਕ ਨੁਕਸਾਨ ਹੋ ਰਿਹਾ ਹੈ ਉਸ ‘ਤੇ ਸਪਸ਼ਟੀਕਰਨ ਦਿੱਤਾ ਹੈ ਅਤੇ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ ਹੈ ਜੋ ਮੰਦਭਾਗਾ ਹੈ | ਕੈਪਟਨ ਦਾ ਕਹਿਣਾ ਸੀ ਕਿ ਕਿਸਾਨਾਂ ਨੇ ਪੰਜਾਬ ਵਿਚ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਕਾਰਨ ਲੋਕਾਂ ਦੇ ਦਰਦ ਅਤੇ ਦੁੱਖ ਨੂੰ ਸਮਝਣ ਦੀ ਬਜਾਏ ਮੇਰੀ ਟਿੱਪਣੀ ਨੂੰ ਸਿਆਸੀ ਮੋੜ ਦਿੱਤਾ ਹੈ |

Read More Latest Politics News

Continue Reading

ਰਾਜਨੀਤੀ

ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੀ ਚਿੱਠੀ

Published

on

Navjot Sidhu

ਚੰਡੀਗੜ੍ਹ : ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿੱਖ ਕੇ ਕਿਸਾਨਾਂ ‘ਤੇ ਦਰਜ ਗਲਤ ਮਾਮਲੇ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਪੱਤਰ ਵਿਚ ਸਿੱਧੂ ਨੇ ਕਿਹਾ ਕਿ ਸੂਬੇ ਵਿਚ ਅੰਦੋਲਨ ਦੌਰਾਨ ਹਿੰਸਾ ਦੇ ਮਾਮਲਿਆਂ ‘ਚ ਕਿਸਾਨ ਯੂਨੀਅਨਾਂ ‘ਤੇ ਦਰਜ ਕੀਤੀਆਂ ਗਈਆਂ ਨਾਜਾਇਜ਼ ਐੱਫ. ਆਈ. ਆਰਜ਼. ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਅੰਦੋਲਨ ਦੀ ਸ਼ੁਰੂਆਤ ਤੋਂ ਲੈ ਕੇ ਹੀ ਕਿਸਾਨਾਂ ਦਾ ਪੂਰਾ ਸਮਰਥਨ ਕੀਤਾ ਹੈ ਅਤੇ ਸਾਡੀ ਸਰਕਾਰ ਨੇ ਕਿਸਾਨ ਵਿਰੋਧੀਆਂ ਤਿੰਨ ਕਾਲੇ ਕਾਨੂੰਨਾਂ ਦਾ ਹਮੇਸ਼ਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਅੰਦਰ ਐੱਮ. ਐੱਸ. ਪੀ. ਦਾ ਦਾਇਰਾ ਵੀ ਵਧਾਉਣਾ ਚਾਹੀਦਾ ਹੈ।
ਸਿੱਧੂ ਨੇ ਕਿਹਾ ਕਿ ਕਿਸਾਨ ਜ਼ਮੀਨ ਦੇ ਰਿਕਾਰਡ ਦੀ ਮੰਗ ਤੋਂ ਵੀ ਡਰਦੇ ਹਨ। ‘ਫਰਦ’, ਕੇਂਦਰ ਸਰਕਾਰ ਦੇ ਹੁਕਮ ਅਨੁਸਾਰ ਖਰੀਦ ਤੋਂ ਪਹਿਲਾਂ ਜ਼ਮੀਨ ਦੀ ਮਾਲਕੀ ਦੇ ਵੇਰਵਿਆਂ ਦਾ ਹਿਸਾਬ ਮੰਗਣਾ ਬੇਇਨਸਾਫ਼ੀ ਹੈ ਅਤੇ ਮੈਂ ਨਿੱਜੀ ਤੌਰ ‘ਤੇ ਮੰਨਦਾ ਹਾਂ ਕਿ ਇਹ ਗਲ਼ਤ ਹੈ ਅਤੇ ਕਿਸਾਨਾਂ ਦੇ ਵਿਰੁੱਧ ਹੈ। ਇਹ ਇਕ ਤਰ੍ਹਾਂ ਨਾਲ ਆੜ੍ਹਤੀਆਂ ਦੇ ਹੱਕਾਂ ‘ਤੇ ਵੀ ਹਮਲਾ ਹੈ। ਕੇਂਦਰ ਸਰਕਾਰ ਅਸਲ ਵਿਚ “ਏਕ ਰਾਸ਼ਟਰ ਅਤੇ ਏ. ਪੀ. ਐਮ. ਸੀ ਅਤੇ ਪ੍ਰਾਈਵੇਟ ਬਾਜ਼ਾਰਾਂ ਲਈ ਵੱਖਰੇ ਨਿਯਮਾਂ ਨਾਲ ਬਾਜ਼ਾਰ ਤਿਆਰ ਕਰ ਰਹੀ ਹੈ, ਲਿਹਾਜ਼ਾ ਸਾਨੂੰ ਇਸ ਵਿਰੁੱਧ ਲੜਨਾ ਚਾਹੀਦਾ ਹੈ।ਸਿੱਧੂ ਨੇ ਕਿਹਾ ਕਿ ਭਾਵੇਂ ਅਸੀਂ ਬਹੁਤ ਸਾਰੇ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਹਨ ਅਤੇ ਕਿਸਾਨਾਂ ਲਈ ਕਈ ਵੱਡੇ ਕਦਮ ਚੁੱਕੇ ਹਨ ਪਰ ਸਾਨੂੰ ਅਜੇ ਹੋਰ ਬਹੁਤ ਕੁਝ ਕਰਨਾ ਚਾਹੀਦਾ ਹੈ। ਅਕਤੂਬਰ 2020 ਵਿਚ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਸਾਡੇ ਮਤੇ ‘ਤੇ ਦ੍ਰਿੜ੍ਹਤਾ ਨਾਲ ਖੜ੍ਹੇ ਹੋ ਕੇ, ਸਾਨੂੰ ਕਿਸੇ ਵੀ ਕੀਮਤ ‘ਤੇ ਸਾਡੇ ਪੰਜਾਬ ਵਿਚ ਤਿੰਨ ਕਾਲੇ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦੇਣਾ ਚਾਹੀਦਾ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca