ਸੁਰੱਖਿਆ ਦੇ ਮੁੱਦੇ ਤੋਂ ਅਮਰਿੰਦਰ ਸਿੰਘ ਤੇ ਬਾਜਵਾ ਜਨਤਕ ਤੌਰ ਉੱਤੇ ਭਿੜਨ ਲੱਗੇ
Connect with us [email protected]

ਰਾਜਨੀਤੀ

ਸੁਰੱਖਿਆ ਦੇ ਮੁੱਦੇ ਤੋਂ ਅਮਰਿੰਦਰ ਸਿੰਘ ਤੇ ਬਾਜਵਾ ਜਨਤਕ ਤੌਰ ਉੱਤੇ ਭਿੜਨ ਲੱਗੇ

Published

on

 • ਬਾਜਵਾ ਵਲੋਂਡੀ ਜੀ ਪੀ ਦਿਨਕਰ ਗੁਪਤਾ ਨੂੰ ਚਿਤਾਵਨੀ
 • ਡੀ ਜੀ ਪੀ ਦੇ ਬਜਾਏ ਕੈਪਟਨ ਵੱਲੋਂ ਬਾਜਵਾ ਨੂੰ ਮੋੜਵਾਂ ਜਵਾਬ
  ਚੰਡੀਗੜ੍ਹ, 11 ਅਗਸਤ, -ਪੰਜਾਬ ਸਰਕਾਰ ਵੱਲੋਂ ਆਪਣੀ ਸੁਰੱਖਿਆ ਹਟਾਏ ਜਾਣ ਮਗਰੋਂ ਭੜਕੇ ਹੋਏ ਕਾਂਗਰਸੀ ਪਾਰਲੀਮੈਂਟ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਪੁਲਸ ਦੇ ਮੁਖੀ (ਡੀ ਜੀ ਪੀ) ਦਿਨਕਰ ਗੁਪਤਾ ਨੂੰ ਚਿੱਠੀ ਲਿਖ ਕੇ ਉਸ ਦੀ ਨਿਰਪੱਖਤਾ ਉੱਤੇ ਉਂਗਲ ਚੁੱਕੀ ਤਾਂ ਇਸ ਤੋਂ ਨਾਰਾਜ਼ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਤਾਪ ਸਿੰਘ ਬਾਜਵਾ ਨੂੰ ਜਵਾਬ ਦਿੱਤਾ ਹੈ।
 • ਉਨ੍ਹਾਂ ਕਿਹਾ ਕਿ ਜੇ ਬਾਜਵਾ ਨੂੰ ਪੰਜਾਬ ਸਰਕਾਰ ਦੇ ਖ਼ਿਲਾਫ਼ ਕੋਈ ਸ਼ਿਕਾਇਤ ਹੈ ਤਾਂ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਨਾਲ ਸੰਪਰਕ ਕਰਨ ਜਾਂ ਕਾਂਗਰਸ ਹਾਈ ਕਮਾਨ ਕੋਲ ਪਹੁੰਚ ਕਰਨ। ਉਨ੍ਹਾਂ ਨੇ ਕਿਹਾ ਕਿ ਚਿੱਠੀ ਲਿਖਣ ਨਾਲ ਤਾਂ ਬਾਜਵਾ ਦੀ ਬੁਖਲਾਹਟ ਅਤੇ ਉਨ੍ਹਾਂ ਦਾ ਝੂਠ ਸਭ ਦੇ ਸਾਹਮਣੇ ਆ ਗਿਆ ਹੈ।
 • ਇਸ ਤੋਂ ਪਹਿਲਾਂ ਆਪਣੀ ਸੁਰੱਖਿਆ ਹਟਾਏ ਜਾਣ ਬਾਰੇ ਪਾਰਲੀਮੈਂਟ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਡੀ ਜੀ ਪੀ ਦਿਨਕਰ ਗੁਪਤਾ ਨੂੰ ਪੱਤਰ ਲਿਖ ਕੇ ਪੁਲਸ ਮੁਖੀ ਵਜੋਂ ਉਸ ਦੇ ਅਸਲ ਫਰਜ਼ ਯਾਦ ਕਰਾਏ ਤੇ ਕਿਹਾ ਸੀ ਕਿ ਪੰਜਾਬ ਪੁਲਸ ਵੱਲੋਂ ਉਨ੍ਹਾਂ ਦੀ ਸੁਰੱਖਿਆ ਹਟਾਉਣ ਦੀ ਕਾਰਵਾਈ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ।
 • ਉਨ੍ਹਾਂ ਨੇ ਪੰਜਾਬ ਪੁਲਸ ਦੇ ਮੁਖੀ ਨੂੰ ਚਿਤਾਵਨੀ ਦਿੱਤੀ ਸੀਕਿ ਜੇ ਉਨ੍ਹਾਂ ਦਾ ਜਾਂ ਉਨ੍ਹਾਂ ਦੇ ਕਿਸੇ ਪਰਿਵਾਰਕ ਮੈਂਬਰ ਦਾ ਨੁਕਸਾਨ ਹੋਇਆ ਤਾਂ ਇਸ ਦੇ ਲਈ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਡੀ ਜੀ ਪੀ ਦਿਨਕਰ ਗੁਪਤਾ ਜ਼ਿੰਮੇਵਾਰ ਹੋਣਗੇ।
 • ਉਨ੍ਹਾ ਨੇ ਲਿਖਿਆ ਹੈ ਕਿ ਉਹ ਇਹ ਪੱਤਰ ਆਪਣੀ ਸੁਰੱਖਿਆ ਬਹਾਲ ਕਰਨ ਲਈ ਨਹੀਂ ਲਿਖ ਰਹੇ, ਸਗੋਂਡੀ ਜੀ ਪੀ ਨੂੰ ਦੱਸਣਾ ਚਾਹੁੰਦੇ ਹਨ ਕਿ ਉਨ੍ਹਾਂ ਨੇ ਆਈ ਪੀ ਐਸ ਅਫਸਰ ਅਤੇ ਪੁਲਸ ਮੁਖੀ ਵਜੋਂ ਆਪਣੇ ਫਰਜ਼ਾਂ ਦੀ ਸਹੀ ਪਾਲਣਾ ਨਹੀਂ ਕੀਤੀ ਤੇ ਸਰਕਾਰ ਵੱਲੋਂ ਉਨ੍ਹਾਂ ਦੀ ਸੁਰੱਖਿਆ ਜਾਂਚ ਦੀ ਝੂਠੀ ਤੇ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਰਿਪੋਰਟ ਉੱਤੇ ਕਾਰਵਾਈ ਕੀਤੀ ਹੈ।
 • ਬਾਜਵਾ ਨੇ ਡੀ ਜੀ ਪੀ ਨੂੰ ਦੱਸਿਆ ਕਿ ਉਨ੍ਹਾਂ ਦੇ ਪਿਤਾ ਸਤਨਾਮ ਸਿੰਘ ਬਾਜਵਾ ਨੇ ਖਾੜਕੂਵਾਦ ਵਿਰੁੱਧ ਲੜਾਈ ਵਿਚ ਜਾਨ ਦਿੱਤੀ ਸੀ ਅਤੇ 1990 ਵਿਚ ਖੁਦ ਉਨ੍ਹਾਂ ਉੱਤੇ ਹਮਲਾ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀਆਂ ਨੇ ਪੂਰੇ ਵਿਸ਼ਲੇਸ਼ਣ ਪਿੱਛੋਂ ਡਾæ ਮਨਮੋਹਨ ਸਿੰਘ ਦੀ ਸਰਕਾਰ ਵੇਲੇ ਉਨ੍ਹਾਂ ਨੂੰ ਵਾਧੂ ਸੁਰੱਖਿਆ ਦਿੱਤੀ ਸੀ, ਪਰ ਜੁਲਾਈ 2019 ਵਿੱਚ ਗ੍ਰਹਿ ਮੰਤਰਾਲੇ ਨੇ ਕੇਂਦਰੀ ਸੁਰੱਖਿਆ ਵਾਪਸ ਲੈ ਲਈ ਸੀ। ਉਨ੍ਹਾਂ ਕਿਹਾ ਕਿ ਰਾਜ ਸਭਾ ਦੀ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜ਼ਾਦ ਵੱਲੋਂ ਇਸ ਬਾਰੇ ਪੱਤਰ ਲਿਖੇ ਜਾਣ ਪਿੱਛੋਂ ਮਾਰਚ 2020 ਵਿਚ ਕੇਂਦਰੀ ਸੁਰੱਖਿਆ ਬਹਾਲ ਕੀਤੀ ਗਈ ਸੀ।
 • ਪ੍ਰਤਾਪ ਸਿੰਘ ਬਾਜਵਾ ਨੇਕਿਹਾ ਕਿ ਉਹ ਪੰਜਾਬ ਵਿੱਚ ਨਸ਼ਾ, ਸ਼ਰਾਬ ਤੇ ਮਾਈਨਿੰਗ ਮਾਫੀਆ, ਕਈ ਬੁਰਾਈਆਂ, ਬੇਇਨਸਾਫੀਆਂ ਤੇ ਧੱਕੇਸ਼ਾਹੀ ਵਿਰੁੱਧ ਲਗਾਤਾਰ ਆਵਾਜ਼ ਉਠਾਰਹੇ ਹਨ ਤੇ ਪਿਛਲੇ ਸਾਲਾਂ ਦੌਰਾਨ ਕਈ ਰਿਪੋਰਟਾਂ ਵਿਚ ਉਨ੍ਹਾਂ ਨੂੰ ਖਤਰੇ ਦੀ ਪੁਸ਼ਟੀ ਕੀਤੀ ਗਈ ਹੈ, ਪਰ ਪੰਜਾਬ ਵਿੱਚ ਉਨ੍ਹਾਂ ਨੂੰ ਖਤਰਾ ਨਾ ਹੋਣ ਦੇ ਜਾਅਲੀ ਮੁਲੰਕਣ ਉੱਤੇ ਉਨ੍ਹਾਂ ਦੀ ਸੁਰੱਖਿਆ ਵਾਪਸ ਲੈਣ ਤੋਂ ਸਿੱਧ ਹੋ ਗਿਆ ਕਿ ਪੰਜਾਬ ਪੁਲਸ ਦਾ ਢਾਂਚਾ ਮੁੱਖ ਮੰਤਰੀ ਦੀ ਮਰਜ਼ੀ ਲਈ ਕੰਮ ਕਰਦਾ ਹੈ ਤੇ ਪੁਲਸ ਸਿਰਫ ਮੁੱਖ ਮੰਤਰੀ ਦੀ ਸਹੂਲਤ ਅਤੇ ਮਰਜ਼ੀ ਅਨੁਸਾਰ ਕਿਸੇ ਖਿਲਾਫ ਝੂਠੀਆਂ ਰਿਪੋਰਟਾਂ ਬਣਾ ਰਹੀ ਹੈ।
 • ਉਨ੍ਹਾਂ ਡੀ ਜੀ ਪੀ ਨੂੰ ਸਵਾਲ ਕੀਤਾ ਹੈ ਕਿ ਕੇਂਦਰੀ ਸੁਰੱਖਿਆ ਕਵਰ ਦੀ ਆੜ ਹੇਠ ਜੇ ਪੰਜਾਬ ਵਿੱਚਮੇਰੀ ਸੁਰੱਖਿਆ ਹਟਾਈਹੈ ਤਾਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੀ ਪੰਜਾਬ ਪੁਲਸ ਸੁਰੱਖਿਆ ਵਾਪਸ ਕਿਉਂਨਹੀਂ ਲਈ, ਇਹ ਅਕਾਲੀ ਆਗੂ ਵੀ ਕੇਂਦਰੀ ਸੁਰੱਖਿਆ ਦੇ ਨਾਲ ਪੰਜਾਬ ਪੁਲਸ ਦੀ ਸੁਰੱਖਿਆ ਨਾਲ ਲੈਸ ਹਨ।
 • ਖੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਤਾਪ ਸਿੰਘ ਬਾਜਵਾ ਦੇ ਪੱਤਰ ਦੇ ਜਵਾਬ ਦੇਂਦਿਆਂ ਕਿਹਾ ਹੈ ਕਿ ਬਾਜਵਾ ਦੇ ਕਹਿਣ ਮੁਤਾਬਕ ਉਹ ਸਿਆਸੀ-ਪੁਲਸ-ਨਸ਼ੇ ਦਾ ਗਠਜੋੜ, ਨਾਜਾਇਜ਼ ਸ਼ਰਾਬ ਦਾ ਉਤਪਾਦਨ ਅਤੇ ਵੰਡ ਅਤੇ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਆਵਾਜ਼ ਚੁੱਕ ਰਹੇ ਹਨ। ਜੇ ਸਰਕਾਰ ਨੇ ਬਾਜਵਾ ਖ਼ਿਲਾਫ਼ ਬਦਲਾ ਲਊ ਕਾਰਵਾਈ ਕਰਨੀ ਹੁੰਦੀ ਤਾਂ ਉਸ ਨੂੰ ਕੇਂਦਰ ਵਲੋਂ ਸੁਰੱਖਿਆ ਮਿਲਣ ਦੀ ਉਡੀਕ ਨਹੀਂ ਸੀਕਰਨੀ।
 • ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਵੀਸਰਕਾਰ ਉੱਤੇ ਬਦਲਾਖੋਰੀ ਦੇ ਕੋਈਦੋਸ਼ਨਹੀਂ ਲਾਉਂਦੀਆਂ। ਉਨ੍ਹਾਂ ਕਿਹਾ ਕਿ ਬਾਜਵਾ ਦੀ ਪੰਜਾਬ ਪੁਲਸ ਸੁਰੱਖਿਆ ਹਟਾਉਣ ਦਾ ਫੈਸਲਾ ਗ੍ਰਹਿ ਮੰਤਰੀ ਵਜੋਂ ਖੁਦ ਉਨ੍ਹਾਂ ਨੇ ਪੰਜਾਬ ਪੁਲਸ ਤੋਂ ਮਿਲੀ ਇੰਟੈਲੀਜੈਂਸ ਸੂਚਨਾ ਉੱਤੇ ਕੀਤਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਡੀ ਜੀ ਪੀਉੱਤੇ ਬਾਜਵਾ ਦਾ ਨਿੱਜੀ ਹਮਲਾ ਕਰਨਾ ਗ਼ਲਤ ਹੈ ਅਤੇ ਕਾਂਗਰਸ ਪਾਰਟੀ, ਜਿਸ ਦੇ ਬਾਜਵਾ ਖੁਦ ਸੀਨੀਅਰ ਮੈਂਬਰ ਹਨ, ਦੀਆਂ ਰਵਾਇਤਾਂ ਦੇ ਖ਼ਿਲਾਫ਼ ਹੈ।
 • ਉਨ੍ਹਾਂ ਕਿਹਾ ਕਿ ਜੇ ਬਾਜਵਾ ਨੂੰ ਮੇਰੇ ਤੇ ਮੇਰੀ ਸਰਕਾਰ ਉੱਤੇ ਭਰੋਸਾ ਨਹੀਂਤਾਂ ਉਨ੍ਹਾਂ ਨੇ ਪਾਰਟੀ ਹਾਈ ਕਮਾਨ ਤੱਕ ਪਹੁੰਚ ਕਰ ਕੇ ਆਪਣੇ ਸ਼ਿਕਵੇ ਉਨ੍ਹਾਂ ਅੱਗੇ ਕਿਉਂਨਾ ਰੱਖੇ? ਕੀ ਉਨ੍ਹਾਂ ਨੂੰ ਪਾਰਟੀ ਹਾਈ ਕਮਾਨ ਉੱਤੇ ਵੀ ਭਰੋਸਾਨਹੀਂ? ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੀਤੇ ਦਿਨੀਂਉਨ੍ਹਾਂ ਨੇਸਥਿਤੀ ਸਾਫ ਕਰ ਦਿੱਤੀ ਸੀ, ਇਸ ਦੇ ਬਾਵਜੂਦ ਬਾਜਵਾ ਵਲੋਂਡੀ ਜੀ ਪੀ ਉੱਤੇ ਨਿਸ਼ਾਨਾ ਸਾਧੇ ਜਾਣ ਨੇ ਉਨ੍ਹਾਂ ਨੂੰ ਉਹੀ ਗੱਲ ਦੁਹਰਾਉਣ ਲਈ ਮਜਬੂਰ ਕੀਤਾ ਹੈ, ਜੋ ਉਨ੍ਹਾਂ ਨੇ ਪਹਿਲਾਂ ਸਪੱਸ਼ਟ ਕਰ ਦਿੱਤੀ ਸੀ।
 • ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਬਾਜਵਾ ਇਕੱਲੇ ਨਹੀਂ, ਜਿਨ੍ਹਾਂ ਦੀ ਸੁਰੱਖਿਆ ਕੋਵਿਡ ਦੀ ਬਿਮਾਰੀ ਉੱਭਰਨਪਿੱਛੋਂਹਟਾਈ ਹੈ, ਇਸੇ ਕਾਰਨ 6500 ਪੁਲਸ ਮੁਲਾਜ਼ਮ ਪੂਰੇ ਸੂਬੇ ਵਿਚ ਸੁਰੱਖਿਆ ਡਿਊਟੀਤੋਂ ਵਾਪਸ ਲਏ ਸਨ, ਬਾਜਵਾ ਦੇ ਸੁਰੱਖਿਆ ਕਰਮੀਆਂ ਦੀ ਗਿਣਤੀ ਸਿਰਫ਼ 6 ਘਟਾਈ ਹੈ ਤੇ ਬਾਜਵਾ ਦੀ ਪੰਜਾਬ ਪੁਲਸ ਦੀ ਸੁਰੱਖਿਆ ਵਾਪਸ ਲੈਣ ਦਾ ਫੈਸਲਾ ਉਨ੍ਹਾ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਜ਼ੈਡ ਸੁਰੱਖਿਆ ਹੇਠ ਸੀ ਆਈ ਐੱਸ ਐੱਫਵਲੋਂ 25 ਸੁਰੱਖਿਆ ਮੁਲਾਜ਼ਮ (ਸਮੇਤ ਦੋ ਐਸਕਾਰਟ ਡਰਾਈਵਰ ਅਤੇ ਇਕ ਸਕਾਰਪੀਓ ਕਾਰ) ਦੇਣ ਪਿੱਛੋਂ ਲਿਆ ਹੈ। ਉਨ੍ਹਾ ਕਿਹਾ ਕਿ ਬਾਜਵਾ ਨਿੱਜੀ ਸੁਰੱਖਿਆ ਨੂੰ ਵਕਾਰ ਦਾ ਸਵਾਲ ਬਣਾ ਰਿਹਾ ਹੈ ਅਤੇ ਲੱਗਦਾ ਹੈ ਕਿ ਉਸ ਦੀ ਹਊਮੇ ਇਸ ਨਾਲ ਸੰਤੁਸ਼ਟ ਹੋਣੀ ਚਾਹੀਦੀ ਹੈ ਕਿ ਉਸ ਕੋਲ 25 ਤੋਂ ਵੱਧ ਸੀ ਆਈ ਐੱਸ ਐੱਫ ਮੁਲਾਜ਼ਮ ਹਨ। ਉਨ੍ਹਾਂ ਕਿਹਾ ਕਿ ਇਹ ਸੱਚ ਹੈ ਕਿ 2019 ਵਿਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਹਾ ਸੀ ਕਿ ਬਾਜਵਾ ਨੂੰ ਕੋਈ ਜ਼ੈਡ ਸੁਰੱਖਿਆ ਦੀ ਲੋੜ ਨਹੀਂ, ਕਿਉਂਕਿ ਉਸ ਨੂੰ ਕੋਈ ਵਿਸ਼ੇਸ਼ ਖਤਰਾ ਦੱਸਣ ਵਾਲਾ ਕੋਈ ਇਨਪੁੱਟ ਹੀਨਹੀਂ ਹੈ।

ਰਾਜਨੀਤੀ

ਚਰਨਜੀਤ ਸਿੰਘ ਚੰਨੀ ਕੱਲ੍ਹ 11 ਵਜੇ CM ਅਹੁਦੇ ਦੀ ਚੁਕਣਗੇ ਸਹੁੰ

Published

on

Charanjit Singh Channi

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਦੇ ਨਾਂ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਖ਼ਤਮ ਹੋ ਗਈ ਹੈ। ਵਿਧਾਇਕਾਂ ਦੀ ਨਬਜ਼ ਟਟੋਲਣ ਤੋਂ ਬਾਅਦ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਦਰਕਿਨਾਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਨ ਨੇ ਇਕ ਦਲਿਤ ਸਿੱਖ ਚਿਹਰੇ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ।
ਰਾਜਪਾਨ ਨਾਲ ਮੁਲਾਕਾਤ ਕਰਨ ਤੋੰ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੰਨੀ ਨੇ ਕਿਹਾ ਕਿ ਅਸੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਕੱਲ ਸਵੇਰੇ 11 ਵਜੇ ਸਹੁ ਚੁੱਕ ਸਮਾਰੋਹ ਹੋਵੇਗਾ ਅਤੇ ਉਸ ਤੋਂ ਬਾਅਦ ਕੈਬਨਿਟ ਕਿਵੇਂ ਹੋਵੇਗੀ ਇਸ ‘ਤੇ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਅਹੁਦੇ ਵਜੋਂ ਕੱਲ ਸਵੇਰੇ 11 ਵਜੇ ਸਹੁੰ ਚੁੱਕਣਗੇ।

Read More Latest Punjabi News

Continue Reading

ਰਾਜਨੀਤੀ

ਅਸਤੀਫ਼ੇ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ- ‘ਨਵਜੋਤ ਸਿੱਧੂ ਨੂੰ ਬਤੌਰ CM ਨਹੀਂ ਕਰਾਂਗਾ ਸਵੀਕਾਰ’

Published

on

Captain-Amrinder-Navjot-Sidhu

ਚੰਡੀਗੜ੍ਹ: ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ੇ ਦੇਣ ਮਗਰੋਂ ਕੈਪਟਨ ਅਮਰਿੰਦਰ ਦਾ ਨਵਜੋਤ ਸਿੱਧੂ ਨੂੰ ਲੈ ਕੇ ਵੱਡਾ ਬਿਆਨ ਆਇਆ ਹੈ। ਕੈਪਟਨ ਨੇ ਅਖਿਆ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ CM ਵਜੋਂ ਸਵੀਕਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸਿੱਧੂ ਆਪਣਾ ਇਕ ਵਿਭਾਗ ਤਾਂ ਚਲਾ ਨਹੀਂ ਸਕਿਆ, ਪੰਜਾਬ ਕਿਵੇਂ ਚਲਾਏਗਾ।
ਕੈਪਟਨ ਨੇ ਅੱਗੇ ਕਿਹਾ ਕਿ, “ਮੈਂ ਪਿੱਛੇ ਹਟਣ ਵਾਲਿਆਂ ਵਿਚੋਂ ਨਹੀਂ ਹਾਂ, ਮੈਂ ਵੀ ਫੌਜੀ ਹਾਂ। ਸਭ ਕੁੱਝ ਵਾਹਿਗੁਰੂ ਦੇ ਹੱਥ ਹੈ, ਉਸਨੇ ਹੀ ਸਭ ਕੁੱਝ ਕਰਾਉਣਾ ਹੈ।” ਇਸ ਦੇ ਨਾਲ ਹੀ ਕੈਪਟਨ ਨੇ ਕਿਹਾ ਕਿ ਤ੍ਰਿਪਤ ਬਾਜਵਾ ਨੂੰ ਜਾਂ ਤਾਂ ਸਿਆਸਤ ਨਹੀਂ ਆਉਂਦੀ ਜਾਂ ਉਹ ਝੂਠ ਬੋਲਦਾ ਹੈ। ਉਨ੍ਹਾਂ ਕਿਹਾ ਕਿ 13 ਸਾਲ ਅਕਾਲੀ ਦਲ ਕਰ ਕੇ ਮੇਰੇ ਖਿਲਾਫ਼ ਕੇਸ ਚਲਦੇ ਰਹੇ ਅਤੇ ਅਸੈਂਬਲੀ ਤੋਂ ਮੈਨੂੰ ਬਾਹਰ ਕੀਤਾ ਗਿਆ। ਜਦੋਂ ਅਕਾਲੀ ਦਲ ਨਾਲ ਮੇਰੀ ਦੁਸ਼ਮਣੀ ਹੈ ਤਾਂ ਮੈਂ ਉਨ੍ਹਾਂ ਨਾਲ ਸਾਂਝ ਕਿਵੇਂ ਪਾ ਸਕਦਾ ਹਾਂ।
ਕੈਪਟਨ ਨੇ ਕਿਹਾ ਕਿ ੳੇੁਨ੍ਹਾਂ ਦੇ ਭਵਿੱਖ ਦੇ ਰਸਤੇ ਖੁਲ੍ਹੇ ਹਨ ਅਤੇ ਉਹ ਆਪਣੇ 52 ਸਾਲਾਂ ‘ਚ ਬਣਾਏ ਦੋਸਤਾਂ ਨਾਲ ਸਲਾਹ ਮਸ਼ਵਰਾ ਕਰ ਕੇ ਅੱਗੇ ਦੀ ਰਣਨੀਤੀ ਉਲੀਕਣਗੇ। ਇਸ ਦੌਰਾਨ ਕੈਪਟਨ ਨੇ ਸਾਫ਼ ਕੀਤਾ ਕਿ ਉਹਨ੍ਹਾਂ ਪਹਿਲਾਂ ਹੀ ਆਪਣੇ ਅਸਤੀਫ਼ੇ ਬਾਰੇ ਪਾਰਟੀ ਨੂੰ ਅਤੇ ਸੋਨੀਆ ਗਾਂਧੀ ਨੂੰ ਦੱਸ ਦਿੱਤਾ ਸੀ।

Read More Latest Politics News

Continue Reading

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca