ਸੁੱਚਾ ਸਿੰਘ ਲੰਗਾਹ ਦੀ ਪੰਥ ਵਿੱਚ ਵਾਪਸੀ ਕਈਆਂ ਦੇ ਜੜ੍ਹੀਂ ਬੈਠ ਗਈ
Connect with us [email protected]

ਰਾਜਨੀਤੀ

ਸੁੱਚਾ ਸਿੰਘ ਲੰਗਾਹ ਦੀ ਪੰਥ ਵਿੱਚ ਵਾਪਸੀ ਕਈਆਂ ਦੇ ਜੜ੍ਹੀਂ ਬੈਠ ਗਈ

Published

on

  • ਲੰਗਾਹ ਦੇ ਨੇੜੂਦੋ ਸ਼੍ਰੋਮਣੀ ਕਮੇਟੀ ਮੈਂਬਰ ਵੀ ਤਨਖਾਹੀਏ ਐਲਾਨੇ ਗਏ
    ਅੰਮ੍ਰਿਤਸਰ, 4 ਅਗਸਤ, -ਸਿੱਖ ਪੰਥ ਵਿੱਚੋਂ ਛੇਕੇ ਹੋਏ ਸੁੱਚਾ ਸਿੰਘ ਲੰਗਾਹ ਨਾਲ ਸੰਬੰਧ ਰੱਖਣ ਦੇ ਦੋਸ਼ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇਦੋ ਮੈਂਬਰਾਂ ਰਤਨ ਸਿੰਘ ਜੱਫ਼ਰਵਾਲ ਤੇ ਗੁਰਿੰਦਰਪਾਲ ਸਿੰਘ ਗੋਰਾ ਨੂੰ ਅੱਜ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇਤਨਖ਼ਾਹੀਆ ਕਰਾਰ ਦੇ ਦਿੱਤਾ ਹੈ। ਇਹ ਐਲਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤਾ ਹੈ।
  • ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੱਲ੍ਹ ਸ਼ਾਮ ਓਥੇ ਪੁੱਜੀ ਰਿਪੋਰਟ ਅਨੁਸਾਰ ਪੰਥ ਵਿੱਚੋਂ ਛੇਕੇ ਹੋਏਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਣ ਦੇ ਦੋਸ਼ ਵਿਚ ਰਤਨ ਸਿੰਘ ਜਫਰਵਾਲ ਸਾਬਕਾ ਮੈਂਬਰ ਧਰਮ ਪ੍ਰਚਾਰ ਕਮੇਟੀ ਤੇ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਹਲਕਾ ਕਾਦੀਆਂ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਹੈ।
  • ਇਸ ਦੇ ਨਾਲ ਜਥੇਦਾਰ ਸ੍ਰੀ ਅਕਾਲ ਤਖਤ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਇਨ੍ਹਾਂ ਦੋਵਾਂ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀਦੀਆਂ ਸਬ ਕਮੇਟੀਆਂ ਵਿਚੋਂ ਵੀ ਕੱਢ ਦਿੱਤਾ ਜਾਵੇ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਆਦੇਸ਼ ਕੀਤਾ ਹੈ ਕਿ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਣ ਰੱਖਦੇ ਲੀਡਰਾਂ ਨੂੰ ਆਪਣੇ ਪੱਧਰ ਉੱਤੇ ਜਾਂਚ ਕਰਕੇ ਪਾਰਟੀ ਤੋਂਕੱਢਿਆ ਜਾਵੇ।
  • ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਗਿਆ ਹੈ ਕਿ ਸੁੱਚਾ ਸਿੰਘ ਲੰਗਾਹ ਨਾਲ ਸਾਂਝਾਂਵਾਲੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਪੜਚੋਲ ਕਰਨ ਲਈ ਸਬ-ਕਮੇਟੀ ਬਣਾ ਕੇ ਜਾਂਚ ਕੀਤੀ ਜਾਵੇ ਅਤੇ ਇਹੋ ਜਿਹੇ ਲੋਕਾਂ ਦੇ ਖਿਲਾਫ ਹਰ ਤਰ੍ਹਾਂ ਦੀ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇ।
  • ਇਸ ਤੋਂ ਪਹਿਲਾਂ ਅੱਜ ਗੜ੍ਹੀ ਗੁਰਦਾਸ ਨੰਗਲ ਦੇ ਨਿਹੰਗ ਸਿੰਘਾਂ ਵਿੱਚੋਂ ਇੱਕ ਰਣਜੀਤ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤਵਿਖੇ ਮੁਆਫ਼ੀਨਾਮਾ ਪੇਸ਼ ਕਰ ਕੇ ਇੱਕ ਦਿਨ ਪਹਿਲਾਂ ਸੁੱਚਾ ਸਿੰਘ ਲੰਗਾਹ ਦੇ ਮਾਮਲੇ ਵਿੱਚ ਜਾਣੇ-ਅਨਜਾਣੇ ਵਿਚ ਹੋਈ ਭੁੱਲ ਦੀ ਮੁਆਫ਼ੀ ਲਈ ਬੇਨਤੀ ਕੀਤੀ ਹੈ।
  • ਪੱਤਰਕਾਰਾਂ ਨਾਲ ਗੱਲਬਾਤ ਵਿੱਚ ਉਨ੍ਹਾਂ ਕਿਹਾ ਕਿ ਜਾਣੇ-ਅਨਜਾਣੇ ਦੀ ਭੁੱਲ ਦੀ ਮੁਆਫ਼ੀ ਲਈ ਸਿੰਘ ਸਾਹਿਬ ਅੱਗੇ ਪੇਸ਼ ਹੋਏ ਹਾਂ ਤੇ ਜਥੇਦਾਰ ਸਾਹਿਬ ਜੋ ਫੈਂਸਲਾ ਕਰਨਗੇ, ਸਾਨੂੰ ਮਨਜ਼ੂਰ ਹੋਵੇਗਾ।
  • ਸੁੱਚਾ ਸਿੰਘ ਲੰਗਾਹ ਨੂੰ ਇੱਕ ਦਿਨ ਪਹਿਲਾਂ ਮੁਆਫੀ ਦੇਣ ਵਾਲੇ ਪੰਜ ਪਿਆਰਿਆਂ ਵਿਚੋਂ ਤਿੰਨ ਜਣਿਆਂ ਦੇ ਨਾਮ ਉਨ੍ਹਾਂ ਬਾਬਾ ਤਰਸੇਮ ਸਿੰਘ, ਗੁਰਮੇਜ ਸਿੰਘ ਤੇ ਹਰਪਾਲ ਸਿੰਘ ਦੱਸੇ ਹਨ।
  • ਦੂਸਰੇ ਪਾਸੇ ਬਾਬਾ ਲਖਵਿੰਦਰ ਸਿੰਘ ਦਮਦਮੀ ਟਕਸਾਲ ਅਤੇ ਵੱਖ-ਵੱਖ ਜਥੇਬੰਦੀਆਂ ਦੇ ਸਿੰਘਾਂ ਨੇ ਸ੍ਰੀ ਅਕਾਲ ਤਖ਼ਤ ਦੇਸਕੱਤਰੇਤਵਿਖੇ ਪੇਸ਼ ਹੋ ਕੇ ਸੁੱਚਾ ਸਿੰਘ ਲੰਗਾਹ ਅਤੇ ਉਨ੍ਹਾਂ ਨੂੰ ਅੰਮ੍ਰਿਤ ਛਕਾਉਣ ਵਾਲੇ ਨਿਹੰਗ ਸਿੰਘਾਂ, ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਨੂੰ ਅਕਾਲ ਤਖ਼ਤ ਵਿਖੇ ਤਲਬ ਕਰਨ ਲਈ ਮੰਗ ਪੱਤਰ ਦਿੱਤਾ ਹੈ।
  • ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਅਕਤੂਬਰ 2017 ਵਿੱਚ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਸੁੱਚਾ ਸਿੰਘ ਲੰਗਾਹ ਵੱਲੋਂ ਬੱਜਰ ਕੁਰਹਿਤ ਕਰਨ ਕਰ ਕੇ ਸ੍ਰੀ ਅਕਾਲ ਤਖ਼ਤ ਤੋਂ ਉਸ ਨੂੰ ਸਿੱਖ ਪੰਥ ਵਿੱਚੋਂ ਛੇਕ ਦਿੱਤਾ ਗਿਆ ਸੀ, ਪਰ ਸ਼੍ਰੋਮਣੀ ਕਮੇਟੀ ਦੇ ਦੋ ਮੈਂਬਰਾਂ ਅਤੇ ਕੁਝ ਮੁਲਾਜ਼ਮਾਂ ਦੀ ਮਿਲੀ ਭੁਗਤ ਨਾਲ ਸੁੱਚਾ ਸਿੰਘ ਲੰਗਾਹ ਨੂੰ ਅੰਮ੍ਰਿਤ ਪਾਨ ਕਰਵਾ ਦਿੱਤਾ ਗਿਆ ਹੈ।
  • ਉਨ੍ਹਾਂ ਕਿਹਾ ਕਿ ਉਨ੍ਹਾਂ ਸਾਰੇ ਲੋਕਾਂ ਨੂੰ ਅਕਾਲ ਤਖ਼ਤ ਵਿਖੇਸੱਦ ਕੇ ਸਖ਼ਤ ਸਜ਼ਾ ਸੁਣਾਈ ਜਾਵੇ,ਕਿਉਂਕਿ ਸੁੱਚਾ ਸਿੰਘ ਲੰਗਾਹ ਨੂੰ ਮੁਆਫ਼ ਕਰਨਾ ਹੈ ਜਾਂ ਨਹੀਂ ਇਸ ਦਾ ਫ਼ੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੀ ਹੋ ਸਕਦਾ ਹੈ।
  • ਉਂਜ ਸੋਮਵਾਰ ਸ਼ਾਮ ਨੂੰ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਉਨ੍ਹਾਂ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਕਹਿ ਦਿੱਤਾ ਸੀ ਕਿ ਗੁਰਦੁਆਰਾ ਸਾਹਿਬ ਨਾਲ ਸਬੰਧਤ ਮੁਲਾਜ਼ਮਾਂ, ਜਿਨ੍ਹਾਂ ਵਿੱਚ ਰਛਪਾਲ ਸਿੰਘ ਇੰਚਾਰਜ, ਖੁਸ਼ਵੰਤ ਸਿੰਘ ਗ੍ਰੰਥੀ ਅਤੇ ਹਰਮੀਤ ਸਿੰਘ ਕਥਾਵਾਚਕ ਸ਼ਾਮਲ ਹਨ, ਨੂੰ ਸੁੱਚਾ ਸਿੰਘ ਲੰਗਾਹ ਵਾਲੇ ਮਾਮਲੇ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਹੁਕਮ ਅਨੁਸਾਰ ਸਸਪੈਂਡ ਕਰ ਦਿੱਤਾ ਗਿਆ ਹੈ।
  • ਸਿੱਖੀ ਰਹਿਤ ਮਰਿਆਦਾ ਦੇ ਪੱਖ ਤੋਂ ਬੱਜਰ ਕੁਰਹਿਤ ਕਰਨ ਕਰਕੇ ਸਿੱਖ ਪੰਥ ਵਿੱਚੋਂ ਛੇਕੇ ਹੋਏ ਸੁੱਚਾ ਲੰਗਾਹ ਨੂੰ ਨਿਹੰਗ ਸਿੰਘਾਂ ਦੇ ਪੰਜ ਪਿਆਰਿਆਂ ਵਲੋਂ ਮੁੜਅੰਮ੍ਰਿਤ ਛਕਾਉਣ ਪਿੱਛੇਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਹੱਥ ਦੱਸਦੇ ਹੋਏ ਪ੍ਰਮੁੱਖ ਸਿੱਖ ਪ੍ਰਚਾਰਕ ਭਾਈ ਹਰਜਿੰਦਰ ਸਿੰਘ ਮਾਝੀ ਨੇ ਕਿਹਾ ਕਿ ਸੁੱਚਾ ਸਿੰਘ ਲੰਗਾਹ ਨੇ ਅਕਾਲ ਤਖਤ ਸਾਹਿਬ ਦੀ ਸਰਬ ਉੱਚਤਾ ਨੂੰ ਚੈਲੇਂਜ ਕਰਨ ਦਾ ਨਵਾਂ ਚੰਨ ਚਾੜ੍ਹਿਆ ਹੈ।
  • ਉਨ੍ਹਾ ਕਿਹਾ ਕਿ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਨੇ ਪਹਿਲਾਂ ਇਸ ਨੂੰ ਮੁਆਫ਼ੀ ਲਈ ਤਿਆਰ ਕੀਤਾ ਸੀ, ਜਿਸ ਕਾਰਨ ਉਸ ਨੂੰ ਚੁੱਪ-ਚੁਪੀਤੇ ਅੰਮ੍ਰਿਤ ਛਕਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਵੇਂ ਬਾਦਲਾਂ ਨੇ ਸਿਰਸਾ ਡੇਰਾ ਮੁਖੀ ਨੂੰ ਬਿਨਾਂ ਮੰਗੀ ਮੁਆਫੀ ਦਿਵਾਈ ਸੀ, ਉਹੀ ਕੁਝ ਲੰਗਾਹ ਲਈ ਕੀਤਾ ਗਿਆ ਹੈ।
  • ਓਧਰ ਅਕਾਲੀ ਦਲ ਨੇ ਇਸ ਤੋਂ ਪੱਲਾ ਝਾੜਦਿਆਂ ਇਸ ਨੂੰ ਕਾਂਗਰਸ ਦੀ ਚਾਲ ਦੱਸਿਆ ਤੇ ਕਿਹਾ ਹੈ ਕਿ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਇਹ ਸਭ ਕੀਤਾ ਜਾ ਰਿਹਾ ਹੈ।
  • ਲੰਗਾਹ ਨੂੰ ਅੰਮ੍ਰਿਤ ਛਕਾਉਣ ਵਾਲੇ ਨਿਹੰਗ ਆਗੂ ਤਰਸੇਮ ਸਿੰਘ ਦਾ ਕਹਿਣਾ ਹੈ ਕਿ ਉਹ ਹੋਰ ਗੁਰਸਿੱਖਾਂ ਨੂੰ ਅੰਮ੍ਰਿਤ ਛਕਾ ਰਹੇ ਸਨ ਤਾਂ ਸੁੱਚਾ ਲੰਗਾਹ ਨੇ ਵੀ ਉਨ੍ਹਾਂ ਨੂੰ ਅੰਮ੍ਰਿਤ ਛਕਾਉਣ ਦੀ ਬੇਨਤੀ ਕੀਤੀ, ਇਸ ਲਈ ਉਨ੍ਹਾਂ ਨੇ ਉਸ ਨੂੰ ਵੀ ਅੰਮ੍ਰਿਤ ਛਕਾ ਦਿੱਤਾ ਸੀ।

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਮੇਰੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ – ਕੈਪਟਨ ਅਮਰਿੰਦਰ ਸਿੰਘ

Published

on

capt amrinder singh

ਚੰਡੀਗੜ੍ਹ,14 ਸਤੰਬਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਦਿੱਤਾ ਗਿਆ ਬਿਆਨ ਜਿਸ ਵਿਚ ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਵਿਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਨਾਲ ਆਰਥਿਕ ਨੁਕਸਾਨ ਹੋ ਰਿਹਾ ਹੈ ਉਸ ‘ਤੇ ਸਪਸ਼ਟੀਕਰਨ ਦਿੱਤਾ ਹੈ ਅਤੇ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ ਹੈ ਜੋ ਮੰਦਭਾਗਾ ਹੈ | ਕੈਪਟਨ ਦਾ ਕਹਿਣਾ ਸੀ ਕਿ ਕਿਸਾਨਾਂ ਨੇ ਪੰਜਾਬ ਵਿਚ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਕਾਰਨ ਲੋਕਾਂ ਦੇ ਦਰਦ ਅਤੇ ਦੁੱਖ ਨੂੰ ਸਮਝਣ ਦੀ ਬਜਾਏ ਮੇਰੀ ਟਿੱਪਣੀ ਨੂੰ ਸਿਆਸੀ ਮੋੜ ਦਿੱਤਾ ਹੈ |

Read More Latest Politics News

Continue Reading

ਰਾਜਨੀਤੀ

ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੀ ਚਿੱਠੀ

Published

on

Navjot Sidhu

ਚੰਡੀਗੜ੍ਹ : ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿੱਖ ਕੇ ਕਿਸਾਨਾਂ ‘ਤੇ ਦਰਜ ਗਲਤ ਮਾਮਲੇ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਪੱਤਰ ਵਿਚ ਸਿੱਧੂ ਨੇ ਕਿਹਾ ਕਿ ਸੂਬੇ ਵਿਚ ਅੰਦੋਲਨ ਦੌਰਾਨ ਹਿੰਸਾ ਦੇ ਮਾਮਲਿਆਂ ‘ਚ ਕਿਸਾਨ ਯੂਨੀਅਨਾਂ ‘ਤੇ ਦਰਜ ਕੀਤੀਆਂ ਗਈਆਂ ਨਾਜਾਇਜ਼ ਐੱਫ. ਆਈ. ਆਰਜ਼. ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਅੰਦੋਲਨ ਦੀ ਸ਼ੁਰੂਆਤ ਤੋਂ ਲੈ ਕੇ ਹੀ ਕਿਸਾਨਾਂ ਦਾ ਪੂਰਾ ਸਮਰਥਨ ਕੀਤਾ ਹੈ ਅਤੇ ਸਾਡੀ ਸਰਕਾਰ ਨੇ ਕਿਸਾਨ ਵਿਰੋਧੀਆਂ ਤਿੰਨ ਕਾਲੇ ਕਾਨੂੰਨਾਂ ਦਾ ਹਮੇਸ਼ਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਅੰਦਰ ਐੱਮ. ਐੱਸ. ਪੀ. ਦਾ ਦਾਇਰਾ ਵੀ ਵਧਾਉਣਾ ਚਾਹੀਦਾ ਹੈ।
ਸਿੱਧੂ ਨੇ ਕਿਹਾ ਕਿ ਕਿਸਾਨ ਜ਼ਮੀਨ ਦੇ ਰਿਕਾਰਡ ਦੀ ਮੰਗ ਤੋਂ ਵੀ ਡਰਦੇ ਹਨ। ‘ਫਰਦ’, ਕੇਂਦਰ ਸਰਕਾਰ ਦੇ ਹੁਕਮ ਅਨੁਸਾਰ ਖਰੀਦ ਤੋਂ ਪਹਿਲਾਂ ਜ਼ਮੀਨ ਦੀ ਮਾਲਕੀ ਦੇ ਵੇਰਵਿਆਂ ਦਾ ਹਿਸਾਬ ਮੰਗਣਾ ਬੇਇਨਸਾਫ਼ੀ ਹੈ ਅਤੇ ਮੈਂ ਨਿੱਜੀ ਤੌਰ ‘ਤੇ ਮੰਨਦਾ ਹਾਂ ਕਿ ਇਹ ਗਲ਼ਤ ਹੈ ਅਤੇ ਕਿਸਾਨਾਂ ਦੇ ਵਿਰੁੱਧ ਹੈ। ਇਹ ਇਕ ਤਰ੍ਹਾਂ ਨਾਲ ਆੜ੍ਹਤੀਆਂ ਦੇ ਹੱਕਾਂ ‘ਤੇ ਵੀ ਹਮਲਾ ਹੈ। ਕੇਂਦਰ ਸਰਕਾਰ ਅਸਲ ਵਿਚ “ਏਕ ਰਾਸ਼ਟਰ ਅਤੇ ਏ. ਪੀ. ਐਮ. ਸੀ ਅਤੇ ਪ੍ਰਾਈਵੇਟ ਬਾਜ਼ਾਰਾਂ ਲਈ ਵੱਖਰੇ ਨਿਯਮਾਂ ਨਾਲ ਬਾਜ਼ਾਰ ਤਿਆਰ ਕਰ ਰਹੀ ਹੈ, ਲਿਹਾਜ਼ਾ ਸਾਨੂੰ ਇਸ ਵਿਰੁੱਧ ਲੜਨਾ ਚਾਹੀਦਾ ਹੈ।ਸਿੱਧੂ ਨੇ ਕਿਹਾ ਕਿ ਭਾਵੇਂ ਅਸੀਂ ਬਹੁਤ ਸਾਰੇ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਹਨ ਅਤੇ ਕਿਸਾਨਾਂ ਲਈ ਕਈ ਵੱਡੇ ਕਦਮ ਚੁੱਕੇ ਹਨ ਪਰ ਸਾਨੂੰ ਅਜੇ ਹੋਰ ਬਹੁਤ ਕੁਝ ਕਰਨਾ ਚਾਹੀਦਾ ਹੈ। ਅਕਤੂਬਰ 2020 ਵਿਚ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਸਾਡੇ ਮਤੇ ‘ਤੇ ਦ੍ਰਿੜ੍ਹਤਾ ਨਾਲ ਖੜ੍ਹੇ ਹੋ ਕੇ, ਸਾਨੂੰ ਕਿਸੇ ਵੀ ਕੀਮਤ ‘ਤੇ ਸਾਡੇ ਪੰਜਾਬ ਵਿਚ ਤਿੰਨ ਕਾਲੇ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦੇਣਾ ਚਾਹੀਦਾ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca