ਸੋਨੇ ਦੀਆਂ ਨਾਜਾਇਜ਼ ਖਾਨਾਂ ਨਾਲ ਅਮੇਜ਼ਨ ਵਿੱਚ ਬਰਸਾਤੀ ਜੰਗਲ ਤਬਾਹ ਹੋਣੇ ਸ਼ੁਰੂ
Connect with us [email protected]

ਪੰਜਾਬੀ ਖ਼ਬਰਾਂ

ਸੋਨੇ ਦੀਆਂ ਨਾਜਾਇਜ਼ ਖਾਨਾਂ ਨਾਲ ਅਮੇਜ਼ਨ ਵਿੱਚ ਬਰਸਾਤੀ ਜੰਗਲ ਤਬਾਹ ਹੋਣੇ ਸ਼ੁਰੂ

Published

on

ਰਿਓ ਡੀ ਜਨੇਰੀਓ, 27 ਜੁਲਾਈ – ਸੋਨੇ ਦੀਆਂ ਨਾਜਾਇਜ਼ ਖਾਨਾਂ ਨਾਲ ਅਮੇਜ਼ਨ ਦੇ ਬਰਸਾਤੀ ਜੰਗਲ ਤਬਾਹ ਹੋ ਰਹੇ ਹਨ। ਕੋਰੋਨਾ ਮਹਾਮਾਰੀ ਨਾਲ ਪੈਦਾ ਹੋਏ ਹਾਲਾਤ ਦਾ ਲਾਭ ਉਠਾ ਕੇ ਬਹੁਤ ਸਾਰੇ ਲੋਕ ਅੱਜਕੱਲ੍ਹ ਨਾਜਾਇਜ਼ ਤਰੀਕੇ ਨਾਲ ਜੰਗਲਾਂ ਨੂੰ ਸਾਫ ਕਰਨ Ḕਚ ਲੱਗੇ ਹੋਏ ਹਨ।

ਖੋਜ ਕਰਤਾਵਾਂ ਦਾ ਕਹਿਣਾ ਹੈ ਕਿ ਬ੍ਰਾਜੀਲ ਅਤੇ ਹੋਰ ਦੱਖਣ ਅਮਰੀਕੀ ਦੇਸ਼ਾਂ Ḕਚ ਸੋਨੇ ਲਈ ਪਹਿਲਾਂ ਦਰੱਖਤਾਂ ਦੀ ਕਟਾਈ ਅਤੇ ਫਿਰ ਪੁੱਟੇ ਜਾ ਰਹੇ ਡੂੰਘੇ ਟੋਇਆਂ ਤੋਂ ਉਭਰਨ Ḕਚ ਲੰਬਾ ਸਮਾਂ ਲੱਗਦਾ ਹੈ। ਇਹ ਵਾਤਾਵਰਣ ਤਬਦੀਲੀ ਲਈ ਬੁਰਾ ਨਹੀਂ ਹੈ, ਸਗੋਂ ਦੇਸ਼ੀ ਆਬਾਦੀ ਲਈ ਵੀ ਭਿਆਨਕ ਸਿੱਧ ਹੋਵੇਗਾ।

ਅਮੇਜ਼ਨ ਦੇ ਬਰਸਾਤੀ ਜੰਗਲ ਦੁਨੀਆ ਦੇ ਵਾਤਾਵਰਣ ਦਾ ਸੰਤੁਲਨ ਬਣਾਈ ਰੱਖਣ Ḕਚ ਬਹੁਤ ਅਹਿਮ ਭੂਮਿਕਾ ਅਦਾ ਕਰਦੇ ਹਨ। ਇਹ ਬਰਸਾਤੀ ਜੰਗਲ ਗਲੋਬਲ ਵਾਰਮਿੰਗ ਦੀ ਚੁਣੌਤੀ ਨਾਲ ਲੜਨ Ḕਚ ਵੀ ਦੁਨੀਆ ਦੀ ਮਦਦ ਕਰਦੇ ਹਨ।

ਵਿਗਿਆਨਿਆਂ ਦਾ ਕਹਿਣਾ ਹੈ ਕਿ ਅਮੇਜ਼ਨ ਜੈਵਿਕ ਖੇਤਰ ਨਾਲ ਹੋਣ ਵਾਲੇ ਨੁਕਸਾਨ ਦੀ ਰਫ਼ਤਾਰ ਇੰਨੀ ਤੇਜ਼ ਹੈ ਕਿ ਜਲਦੀ ਹੀ ਅਸੀਂ ਤਬਾਹੀ ਦੇ ਅਜਿਹੇ ਮੁਹਾਨੇ ਉਤੇ ਖੜੇ ਹੋ ਜਾਵਾਂਗੇ, ਜਿੱਥੋਂ ਪਰਤ ਸਕਣਾ ਮੁਸ਼ਕਲਾ ਹੋਵੇਗਾ। ਉਸ ਕਗਾਰ Ḕਤੇ ਪਹੁੰਚਣ ਤੋਂ ਬਾਅਦ ਅਮੇਜਰ ਦੁਨੀਆ ਦੀ ਆਬ-ਓ-ਹਵਾ ਸੰਤੁਲਿਤ ਰੱਖਣ Ḕਚ ਜੋ ਭੂਮਿਕਾ ਅਜੇ ਅਦਾ ਕਰਦਾ ਹੈ, ਉਹ ਅੱਗੇ ਨਹੀਂ ਕਰ ਸਕੇਗਾ।

ਲੀਡਸ ਯੂਨੀਵਰਸਿਟੀ ਦੇ ਖੋਜਕਾਰਾਂ ਨੇ ‘ਐਪਲਾਈਡ ਇਕੋਲਾਜੀḔ ਦੇ ਜਰਨਲ ਵਿੱਚ ਚਿਤਾਵਨੀ ਦਿੱਤੀ ਕਿ ਜੰਗਲ ਸੋਨੇ ਦੀ ਖੋਦਾਈ ਨਾਲ ਗੰਭੀਰ ਤੌਰ Ḕਤੇ ਪ੍ਰਭਾਵਿਤ ਹਨ। ਸਹਿ-ਲੇਖਕ ਮਿਸ਼ਲੇ ਕਲਾਮੰਡੀਨ ਕਹਿੰਦੀ ਹੈ ਕਿ ਆਉਣ ਵਾਲੇ ਸਮੇਂ Ḕਚ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ। ਨਤੀਜੇ ਲੰਬੇ ਸਮੇਂ ਤੱਕ ਬਣੇ ਰਹਿਣਗੇ।

ਇਸ ਲਈ ਜੰਗਲੀ ਜ਼ਮੀਨ ਨੂੰ ਬਚਾਉਣਾ ਜ਼ਰੂਰੀ ਹੈ। ਟੀਮ ਨੇ ਗੁਯਾਨਾ Ḕਚ ਪਿੱਛੇ ਜਿਹੇ ਛੱਡੀਆਂ ਸੋਨੇ ਦੀਆਂ ਖਾਨਾਂ ਦੇ ਮਿੱਟੀ ਦੇ ਨਮੂਨਿਆਂ ਦਾ ਵਿਸ਼ਲੇਸ਼ਣ ਕੀਤਾ ਤਾਂ ਪਤਾ ਲੱਗਾ ਕਿ ਕੁਝ ਥਾਂਈਂ ਵਨਸਪਤੀ ਸ਼ਾਇਦ ਲੰਬੇ ਸਮੇਂ ਬਾਅਦ ਪਰਤੀ ਸੀ।

ਪੰਜਾਬੀ ਖ਼ਬਰਾਂ

ਛੁੱਟੀ ਆਏ ਫ਼ੌਜੀ ਨੇ ਹੋਟਲ ਵਿੱਚ ਫੰਦਾ ਲਾ ਕੇ ਖੁਦਕੁਸ਼ੀ ਕੀਤੀ

Published

on

Suicide

ਫ਼ਿਰੋਜ਼ਪੁਰ, 31 ਜੁਲਾਈ – ਛੁੱਟੀ ਵਿੱਚ ਆਏ ਹੋਏ ਇੱਕ ਫ਼ੌਜੀ ਨੇ ਫ਼ਿਰੋਜ਼ਪੁਰ ਦੇ ਇੱਕ ਹੋਟਲ ਦੇ ਕਮਰੇ ਵਿੱਚ ਫੰਦਾ ਲਾ ਕੇ ਖੁਦਕੁਸ਼ੀ ਕਰ ਲਈ ਹੈ, ਜਿਸ ਬਾਰੇ ਪੁਲਸ ਜਾਂਚ ਕਰ ਰਹੀ ਹੈ।
ਫ਼ਿਰੋਜ਼ਪੁਰ ਛਾਉਣੀ ਦੇ ਥਾਣਾ ਇੰਚਾਰਜ ਨਿਖੀਲ ਗਰਗ ਨੇ ਦੱਸਿਆ ਕਿ ਕਰਮਜੀਤ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਹਜ਼ਾਰਾ ਸਿੰਘ ਵਾਲਾ ਜ਼ਿਲ੍ਹਾ ਫ਼ਾਜ਼ਿਲਕਾ ਫ਼ੌਜ ਵਿੱਚ ਲੇਹ ਵਿੱਚ ਤੈਨਾਤ ਸੀ। ਉਹ ਕਰੀਬ ਡੇਢ ਮਹੀਨੇ ਪਹਿਲਾਂ ਛੁੱਟੀ ਕੱਟਣ ਘਰ ਆਇਆ ਸੀ।ਥਾਣਾ ਇੰਚਾਰਜ ਨੇ ਦੱਸਿਆ ਕਿ ਕਰਮਜੀਤ ਸਿੰਘ ਕੱਲ੍ਹ ਸਵੇਰੇ ਫ਼ਿਰੋਜ਼ਪੁਰ ਛਾਉਣੀ ਦੇ ਇੱਕ ਹੋਟਲ ਵਿੱਚ ਆਇਆ ਅਤੇ ਉਥੇ ਕਮਰਾ ਲਿਆ ਸੀ। ਉਹ ਆਪਣੇ ਕਮਰੇ ਤੋਂ ਕਰੀਬ 3-4 ਵਾਰ ਬਾਹਰ ਆਇਆ। ਰਾਤ 11 ਵਜੇ ਉਸ ਦੇ ਵੱਲੋਂ ਲਾਏ ਗਏ ਫੰਦੇ ਦੀ ਸੂਚਨਾ ਉਨ੍ਹਾਂ ਨੂੰ ਮਿਲੀ। ਸੂਚਨਾ ਮਿਲਦੇ ਸਾਰ ਪੁਲਸ ਟੀਮ ਓਥੇ ਗਈ। ਉਨ੍ਹਾਂ ਦੱਸਿਆ ਕਿ ਉਸ ਤੋਂ ਪਹਿਲਾਂ ਕਰਮਜੀਤ ਸਿੰਘ ਨੇ ਵ੍ਹਅਟਸਐਪ ਰਾਹੀਂ ਆਪਣੇ ਪਰਵਾਰ ਨੂੰ ਲੋਕੇਸ਼ਨ ਸੈਂਡ ਕੀਤੀ ਸੀ, ਜਿਸ ਦੀ ਸੂਚਨਾ ਪਰਵਾਰ ਨੇ ਫ਼ਿਰੋਜ਼ਪੁਰ ਦਿੱਤੀ ਅਤੇ ਜਦੋਂ ਆ ਕੇ ਹੋਟਲ ਦੇ ਕਮਰੇ ਵਿੱਚ ਦੇਖਿਆ ਤਾਂ ਉਸਦੇ ਗਲੇ ਵਿੱਚ ਫੰਦਾ ਲੱਗਾ ਹੋਇਆ ਸੀ। ਸਵੇਰਾ ਹੋਟਲ ਦੇ ਮਾਲਿਕ ਤਰੁਣ ਮਿਤਲ ਨੇ ਕਿਹਾ ਕਿ ਉਹ ਇਸ ਵਕਤ ਬਾਹਰ ਹੈ ਪਰ ਇਸ ਘਟਨਾ ਦੀ ਜਾਣਕਾਰੀ ਸਭ ਤੋਂ ਪਹਿਲਾਂ ਪੁਲਸ ਨੂੰ ਦਿੱਤੀ ਗਈ ਸੀ ਤੇ ਪੁਲਸ ਦੀ ਮੌਜੂਦਗੀ ਵਿੱਚ ਜਦੋਂ ਦਰਵਾਜ਼ਾ ਤੋੜਿਆ ਗਿਆ ਤਾਂ ਮ੍ਰਿਤਕ ਫੰਦੇ ਨਾਲ ਲੱਟਕਦਾ ਹੋਇਆ ਪਾਇਆ ਗਿਆ।

Continue Reading

ਪੰਜਾਬੀ ਖ਼ਬਰਾਂ

ਜ਼ਮੀਨ ਦਾ ਬਿਆਨਾ 26 ਲੱਖ ਰੁਪਏ ਲੈਕੇ ਰਜਿਸਟਰੀ ਨਹੀਂ ਕਰਾਈ

Published

on

land scam

ਭੋਗਪੁਰ, 31 ਜੁਲਾਈ – ਪਿੰਡ ਬਜਾਜ ਥਾਣਾ ਭੁਲੱਥ ਵਾਸੀ ਇੱਕ ਵਸਨੀਕ ਦੀ ਸ਼ਿਕਾਇਤ ਉੱਤੇ ਭੋਗਪੁਰ ਪੁਲਸ ਨੇ ਕੁਲਵਿੰਦਰ ਸਿੰਘ ਵਾਸੀ ਬੁੱਟਰਾਂ ਦੇ ਖ਼ਿਲਾਫ਼ 26 ਲੱਖ ਦੀ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ।
ਸ਼ਿਕਾਇਤ ਕਰਤਾ ਨੇ ਐਸ ਐਸ ਪੀ ਜਲੰਧਰ ਦਿਹਾਤੀ ਨੂੰ ਸ਼ਿਕਾਇਤ ਦਿੱਤੀ ਕਿਹਾ ਸੀ ਕਿ ਉਸ ਨੇ ਕੁਲਵਿੰਦਰ ਸਿੰਘ ਵਾਸੀ ਬੁੱਟਰਾਂ ਨਾਲ ਪ੍ਰਤੀ ਏਕੜ 18 ਲੱਖ ਰੁਪਏ ਦੇ ਹਿਸਾਬ 25 ਕਨਾਲ ਜ਼ਮੀਨ (ਤਿੰਨ ਏਕੜ ਇੱਕ ਕਨਾਲ) ਦਾ ਸੌਦਾ ਕੀਤਾ ਸੀ।ਇਸ ਜ਼ਮੀਨ ਦਾ ਬਿਆਨਾ ਅਗਸਤ 2020 ਵਿੱਚ ਕੀਤਾ ਗਿਆ ਸੀ, ਜਿਸ ਵਿੱਚ ਸ਼ਿਕਾਇਤ ਕਰਤਾ ਨੇ ਕੁਲਵਿੰਦਰ ਸਿੰਘ ਨੂੰ 19 ਲੱਖ ਰੁਪਏ ਆਪਣੇ ਬੈਂਕ ਖਾਤੇ ਰਾਹੀਂ ਤੇ ਇੱਕ ਲੱਖ ਨਗਦ ਕੁਲ 20 ਲੱਖ ਰੁਪਏ ਬਿਆਨੇ ਵਜੋਂ ਦਿੱਤੇ ਸਨ ਤੇ ਜ਼ਮੀਨ ਦੀ ਰਜਿਸਟਰੀ 15 ਅਪ੍ਰੈਲ 2021 ਨੂੰ ਕਰਾਉਣ ਦਾ ਇਕਰਾਰ ਕੁਲਵਿੰਦਰ ਸਿੰਘ ਨੇ ਕੀਤਾ ਸੀ। ਉਸ ਨੇ ਇਹ ਜ਼ਮੀਨ ਅਸਲ ਵਿੱਚ ਭੋਗਪੁਰ ਦੇ ਇੱਕ ਸਰਕਾਰੀ ਬੈਂਕ ਪਾਸ ਗਿਰਵੀ ਰੱਖ ਕੇ ਕਰਜ਼ਾ ਲਿਆ ਹੋਇਆ ਸੀ।ਕੁਲਵਿੰਦਰ ਸਿੰਘ ਨੇ ਬਿਆਨੇ ਵਜੋਂ ਲਈ ਰਕਮ ਨਾਲ ਇਸ ਜ਼ਮੀਨ ਉੱਤੇ ਲਿਆ ਕਰਜ਼ਾ ਜਮ੍ਹਾ ਕਰਵਾਉਣ ਦਾ ਵਾਅਦਾ ਕੀਤਾ ਸੀ। ਬਿਆਨਾ ਕਰਨ ਤੋਂ ਕੁਝ ਸਮੇਂ ਬਾਅਦ ਕੁਲਵਿੰਦਰ ਸਿੰਘ ਨੇ ਸ਼ਿਕਾਇਤ ਕਰਤਾ ਪਾਸੋਂ ਛੇ ਲੱਖ ਰੁਪਏ ਦੀ ਹੋਰ ਮੰਗ ਕੀਤੀ ਤਾਂ ਸ਼ਿਕਾਇਤ ਕਰਤਾ ਨੇ ਸਤੰਬਰ 2020 ਵਿੱਚ ਦੋ ਲੱਖ ਰੁਪਏ ਬੈਂਕ ਰਾਹੀਂ ਅਤੇ ਚਾਰ ਲੱਖ ਰੁਪਏ ਨਗਦ ਕੁਲਵਿੰਦਰ ਸਿੰਘ ਨੂੰ ਦੇ ਦਿੱਤੇ, ਇਸ ਤਰ੍ਹਾਂ ਸ਼ਿਕਾਇਤ ਕਰਤਾ ਨੇ ਕੁਲ 26 ਲੱਖ ਰੁਪਏ ਕੁਲਵਿੰਦਰ ਸਿੰਘ ਨੂੰ ਦੇ ਦਿੱਤੇ ਤੇ ਬਾਕੀ ਰਕਮ ਜ਼ਮੀਨ ਦੀ ਰਜਿਸਟਰੀ ਵੇਲੇ ਕੁਲਵਿੰਦਰ ਸਿੰਘ ਨੂੰ ਦੇਣੀ ਸੀ। ਸ਼ਿਕਾਇਤ ਕਰਤਾ ਬਿਆਨੇ ਦੀ ਤੈਅ ਮਿਤੀ ਅਨੁਸਾਰ 15 ਅਪ੍ਰੈਲ 2021 ਨੂੰ ਸਬ ਰਜਿਸਟਰਾਰ ਭੋਗਪੁਰ ਦੇ ਦਫ਼ਤਰ ਗਿਆ, ਪਰ ਕੁਲਵਿੰਦਰ ਸਿੰਘ ਨਹੀਂ ਆਇਆ। ਸ਼ਿਕਾਇਤ ਕਰਤਾ ਨੇ ਵਕੀਲ ਰਾਹੀਂ ਕੁਲਵਿੰਦਰ ਸਿੰਘ ਨੂੰ ਨੋਟਿਸ ਭੇਜ ਕੇ 6 ਮਈ 2021 ਨੂੰ ਸਵੇਰੇ ਸਬ ਰਜਿਸਟਰਾਰ ਦਫ਼ਤਰ ਵਿੱਚ ਆ ਕੇ ਆਪਣੀ ਬਾਕੀ ਰਹਿੰਦੀ ਰਕਮ ਵਸੂਲ ਕਰਕੇ ਜ਼ਮੀਨ ਦੀ ਰਜਿਸਟਰੀ ਉਸ ਦੇ ਹੱਕ ਵਿੱਚ ਕਰਾਉਣ ਲਈ ਕਿਹਾ, ਪਰ ਕੁਲਵਿੰਦਰ ਸਿੰਘ ਹਾਜ਼ਰ ਨਹੀਂ ਹੋਇਆ। ਇਸ ਦੇ ਬਾਅਦ ਸ਼ਿਕਾਇਤ ਕਰਤਾ ਨੇ ਕੁਲਵਿੰਦਰ ਸਿੰਘਉੱਤੇ 26 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਲਾਏ ਸਨ, ਜਿਸ ਦੀ ਜਾਂਚ ਡੀ ਐੱਸ ਪੀ ਜਲੰਧਰ ਨੂੰ ਸੌਂਪੀ ਗਈ। ਉਨ੍ਹਾਂ ਨੇ ਸਾਰੇ ਕੇਸ ਦੀ ਜਾਂਚ ਕਰਨ ਪਿੱਛੋਂ ਆਪਣੀ ਰਿਪੋਰਟ ਵਿੱਚ ਸ਼ਿਕਾਇਤ ਕਰਤਾ ਵੱਲੋਂ ਕੁਲਵਿੰਦਰ ਸਿੰਘ ਉੱਤੇ 26 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ਾਂ ਨੂੰ ਸਹੀ ਠਹਿਰਾਇਆ ਅਤੇ ਥਾਣਾ ਭੋਗਪੁਰ ਨੂੰ ਦੋਸ਼ੀ ਕੁਲਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਬੁੱਟਰਾਂ ਜ਼ਿਲ੍ਹਾ ਜਲੰਧਰ ਦੇ ਖ਼ਿਲਾਫ਼ ਕੇਸ ਦਰਜ ਕਰਨ ਦੀ ਸਿਫ਼ਾਰਸ਼ ਕੀਤੀ।

Continue Reading

ਪੰਜਾਬੀ ਖ਼ਬਰਾਂ

ਕੋਵਿਡ ਟੀਕੇ ਲਾਉਣ ਗਈ ਟੀਮ ਪਿੰਡ ਵਾਲਿਆਂ ਨੇ ਬੰਦੀ ਬਣਾ ਲਈ

Published

on

Covid-Vaccine

ਮਾਹਿਲਪੁਰ, 31 ਜੁਲਾਈ – ਥਾਣਾ ਮਹਿਲਪੁਰ ਦੇ ਪਿੰਡ ਮਹਿੰਗਰੋਵਾਲ ਵਿਖੇ ਪ੍ਰਾਇਮਰੀ ਹੈੱਲਥ ਸੈਂਟਰ (ਪੀ ਐਚ ਸੀ) ਪਾਲਦੀ ਹੇਠਲੇ ਹਸਪਤਾਲ ਪਿੰਡ ਟੂਟੋਮਜ਼ਾਰਾ ਤੋਂ ਸਿਹਤ ਵਿਭਾਗ ਦੀ ਕੋਰੋਨਾ ਦੇ ਟੀਕੇ ਲਾਉਣ ਗਈ ਟੀਮ ਨੂੰ ਨੇੜਲੇ ਪਿੰਡ ਵਿੱਚ ਕੁਝ ਲੋਕਾਂ ਨੇ ਬੰਦੀ ਬਣਾ ਲਿਆ, ਜਿਸ ਨੂੰ ਸਿਵਲ ਹਸਪਤਾਲ ਮਾਹਿਲਪੁਰ ਦੀ ਸਿ਼ਕਾਇਤ ਉੱਤੇ ਪੁਲਸ ਨੇ ਮੌਕੇਉੱਤੇ ਜਾ ਕੇ ਛੁਡਵਾਇਆ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਥਾਣਾ ਮੁਖੀ ਸਤਵਿੰਦਰਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਕੇਸ ਖ਼ਾਸ ਗੰਭੀਰ ਨਹੀਂ ਸੀ। ਪਿੰਡ ਵਾਸੀ ਸਿਰਫ਼ ਪਿੰਡ ਵਾਲਿਆਂ ਨੂੰ ਟੀਕੇ ਲਵਾਉਣਾ ਚਾਹੁੰਦੇ ਸਨ। ਪੁਲਸ ਮੌਕੇ ਵਿੱਚ ਪਹੁੰਚ ਗਈ ਸੀ, ਕੋਈ ਖਾਸ ਗੱਲ ਨਹੀਂ ਹੋਈ। ਪਤਾ ਲੱਗਾ ਹੈ ਕਿ ਡਾ. ਰਾਮ ਗੋਪਾਲ ਨੇ ਜ਼ਿਲ੍ਹਾ ਡਿਪਟੀ ਕਮਿਸ਼ਨਰ, ਸਿਵਲ ਸਰਜਨ ਹੁਸ਼ਿਆਰਪੁਰ, ਐਸ ਡੀ ਐਮ ਗੜ੍ਹਸ਼ੰਕਰ ਤੇ ਹੋਰ ਜ਼ਿਲ੍ਹਾ ਉਚ ਅਧਿਕਾਰੀਆਂ ਨੂੰ ਲਿਖੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਹ ਆਪਣੇ ਅਧੀਨ ਕਰਮਚਾਰੀ ਕੁਸ਼ਲਿੱਆ ਤੇ ਹੋਰਨਾਂ ਕਰਮਚਾਰੀਆਂ ਨਾਲ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪਿੰਡ ਮਹਿੰਗਰੋਵਾਲ ਵਿਖੇ ਟੀਕਾਕਰਨ ਕਰਨ ਲਈ ਗਏ ਸਨ।ਉਨ੍ਹਾਂ ਹਾਲੇ 20-25 ਲੋਕਾਂ ਦਾ ਟੀਕਾਕਰਨ ਕੀਤਾ ਸੀ ਤਾਂ ਉਥੇ ਪਿੰਡ ਦੇ ਕੁਝ ਵਿਅਕਤੀ ਆ ਗਏ ਜਿਨ੍ਹਾਂ ਵਿੱਚ ਇੱਕ ਸਾਬਕਾ ਸਰਪੰਚ ਸੀ। ਉਨ੍ਹਾਂ ਲੋਕਾਂ ਨੇ ਉਨ੍ਹਾਂ ਨਾਲ ਝਗੜਾ ਸ਼ੁਰੂ ਕਰ ਕੇ ਆਪਣੇ ਚਹੇਤਿਆਂ ਦੇ ਟੀਕੇ ਲਾਉਣ ਦੇ ਲਈ ਧਮਕਾਉਣਾ ਸ਼ੁਰੂ ਕਰ ਦਿੱਤਾ। ਜਦੋਂ ਉਨ੍ਹਾਂ ਕਿਹਾ ਕਿ ਇਹ ਟੀਕਾ ਬਿਨਾਂ ਪੱਖਪਾਤ ਦੇ ਕੋਈ ਵੀ ਲਵਾ ਸਕਦਾ ਹੈ ਤਾਂ ਉਨ੍ਹਾਂ ਬੰਦਿਆਂ ਨੇ ਉਨ੍ਹਾਂ ਨੂੰ ਉਥੋਂ ਕੈਂਪ ਬੰਦ ਕਰਨ ਲਈ ਕਿਹਾ। ਉਹ ਡਰਦੇ ਕੰਮ ਕੈਂਪ ਬੰਦ ਕਰਨ ਲੱਗੇ ਸਨ ਤਾਂ ਉਕਤ ਲੋਕਾਂ ਨੇ ਉਨ੍ਹਾਂ ਨੂੰ ਡਰਾ ਧਮਕਾ ਕੇ ਆਪਣੇ ਚਹੇਤਿਆਂ ਦੇ ਟੀਕੇ ਲਵਾਉਣੇ ਤੇ ਆਪਣੇ ਢੰਗ ਨਾਲ ਕੰਮ ਕਰਾਉਣਾ ਸ਼ੁਰੂ ਕਰ ਦਿੱਤਾ।ਉਨ੍ਹਾਂ ਦੱਸਿਆ ਕਿ ਟੀਕੇ ਲੱਗਣ ਪਿੱਛੋਂ ਉਹ ਲੋਕ ਉਨ੍ਹਾਂ ਨੂੰ ਬੰਦੀ ਬਣਾ ਕੇ ਬਾਹਰੋਂ ਤਾਲਾ ਲਾ ਕੇ ਚਲੇ ਗਏ। ਡੇਢ ਕੁ ਘੰਟੇ ਬਾਅਦ ਉਨ੍ਹਾਂ ਆਪਣੇ ਸਿਹਤ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਤਾਂ ਮਾਹਿਲਪੁਰ ਪੁਲਸ ਨੇ ਉਨ੍ਹਾਂ ਨੂੰ ਰਿਹਾਅ ਕਰਵਾਇਆ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ।

Read More Punjabi News Today

Continue Reading

ਰੁਝਾਨ


Copyright by IK Soch News powered by InstantWebsites.ca