ਸ੍ਰੀ ਅਕਾਲ ਤਖ਼ਤ ਵੱਲੋਂ 2011 ਵਿੱਚ ਪਾਵਨ ਸਰੂਪਾਂ ਦੀ ਬੇਅਦਬੀ ਰੋਕਣ ਲਈ ਦਿੱਤੇ ਆਦੇਸ਼ ਮੁੱਦਾ ਬਣੇ - ਇਕ ਸੋਚ
Connect with us [email protected]

ਪੰਜਾਬੀ ਖ਼ਬਰਾਂ

ਸ੍ਰੀ ਅਕਾਲ ਤਖ਼ਤ ਵੱਲੋਂ 2011 ਵਿੱਚ ਪਾਵਨ ਸਰੂਪਾਂ ਦੀ ਬੇਅਦਬੀ ਰੋਕਣ ਲਈ ਦਿੱਤੇ ਆਦੇਸ਼ ਮੁੱਦਾ ਬਣੇ

Published

on

ਚੰਡੀਗੜ੍ਹ, 20 ਅਗਸਤ – ਗੁਰਦੁਆਰਾ ਅਰਦਾਸਪੁਰ ਸਾਹਿਬ ਪਿੰਡ ਕਲਿਆਣ ਤੋਂ ਚੋਰੀ ਹੋਈ ਪੁਰਾਤਨ ਸਫੀ ਬੀੜ ਦੀ ਪੰਜਾਬ ਪੁਲਸ ਵੱਲੋਂ ਜਾਂਚ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸੰਭਾਲ ਬਾਰੇ 26 ਸਤੰਬਰ 2011 ਨੂੰ ਸਮੂਹ ਸਿੱਖ ਸੰਗਤਾਂ ਦੇ ਨਾਮ ਜਾਰੀ ਕੀਤੇ ਗਏ ਆਦੇਸ਼ ਬਾਰੇ ਸ਼੍ਰੋਮਣੀ ਕਮੇਟੀ ਅਤੇ ਦੂਜੀਆਂ ਗੁਰਦੁਆਰਾ ਕਮੇਟੀਆਂ ਕਸੂਤੀ ਸਥਿਤੀ ਵਿੱਚ ਫਸ ਗਈਆਂ ਹਨ।
ਵਰਨਣ ਯੋਗ ਹੈ ਕਿ ਸਾਲ 2011 ਵਿੱਚ ਓਦੋਂ ਦੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗੁਰਬਚਨ ਸਿੰਘ ਵੱਲੋਂ ਜਾਰੀ ਕੀਤੇ ਆਦੇਸ਼ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਅਤੇ ਪਾਵਨ ਬੀੜਾਂ ਦੀ ਬੇਅਦਬੀ ਤੇ ਅਗਨ ਭੇਂਟ ਹੋਣ ਦੀਆਂ ਦੁਖਦਾਈ ਘਟਨਾਵਾਂ ਦਾ ਗੰਭੀਰ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂਘਰਾਂ ਦੇ ਪ੍ਰਬੰਧਕਾਂ, ਗ੍ਰੰਥੀਆਂ ਤੇ ਸਿੱਖ ਸੰਗਤਾਂ ਨੂੰ ਆਦੇਸ਼ ਕੀਤਾ ਗਿਆ ਸੀ ਕਿ ਸ੍ਰੀ ਗੁਰੁ ਗ੍ਰੰਥ ਸਾਹਿਬ ਦੇ ਸਰੂਪ ਪ੍ਰਾਪਤ ਕਰਨ ਵਾਲਿਆਂ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਲਾਂ ਅਨੁਸਾਰ ਹਲਕਾ ਸ਼੍ਰੋਮਣੀ ਕਮੇਟੀ ਮੈਂਬਰ ਦੀ ਸਿਫ਼ਾਰਿਸ਼ ‘ਤੇ ਹੀ ਪਾਵਨ ਬੀੜ ਦਿੱਤੀ ਜਾਵੇ। ਇਸ ਵਿੱਚ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਗਿਆ ਸੀ ਕਿ ਜ਼ਿਲ੍ਹੇ ਵਾਰ ਗੁਰੂ-ਘਰਾਂ ਦੇ ਪ੍ਰਬੰਧਕਾਂ, ਧਾਰਮਿਕ ਅਸਥਾਨਾਂ ਦੇ ਮੁਖੀਆਂ, ਗ੍ਰੰਥੀ ਸਿੰਘਾਂ ਦੀਆਂ ਮੀਟਿੰਗਾਂ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਲਈ ਹਦਾਇਤਾਂ ਦਿੱਤੀਆਂ ਜਾਣ ਅਤੇ ਪ੍ਰਬੰਧਕਾਂ ਵੱਲੋਂ ਲਿਖਤੀ ਜਾਣਕਾਰੀ ਲਈ ਜਾਵੇ ਕਿ ਉਨ੍ਹਾਂ ਕੋਲ ਕਿੰਨੇ ਪਾਵਨ ਸਰੂਪ ਹਨ, ਕਿੰਨਿਆਂ ਦੀ ਲੋੜ ਹੈ ਅਤੇ ਉਨ੍ਹਾਂ ਦੇ ਸਤਿਕਾਰ ਦੇ ਕੀ ਪ੍ਰਬੰਧ ਹੈ। ਆਦੇਸ਼ ਵਿੱਚ ਇਹ ਵੀ ਦਰਜ ਸੀ ਕਿ ਆਏ ਦਿਨ ਵਾਪਰਦੀਆਂ ਘਟਨਾਵਾਂ ਕਾਰਨ ਸੰਗਤਾਂ ਨੂੰ ਆਦੇਸ਼ ਕੀਤਾ ਜਾਂਦਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਲਈ ਬਿਜਲੀ ਪਾਣੀ ਤੇ ਹਵਾ ਦੇ ਠੋਸ ਪ੍ਰਬੰਧ ਕੀਤੇ ਜਾਣ ਅਤੇ ਅੱਗੇ ਤੋਂ ਜੇ ਕੋਈ ਅਜਿਹੀ ਘਟਨਾ ਵਾਪਰੇਗੀ ਤਾਂ ਉਸ ਗੁਰੂ ਘਰ ਦੇ ਗ੍ਰੰਥੀ ਤੇ ਪ੍ਰਬੰਧਕ ਸਿੱਧੇ ਜ਼ਿੰਮੇਵਾਰ ਹੋਣਗੇ। ਪਟਿਆਲਾ ਪੁਲਸ ਦੀ ਜਾਂਚ ਟੀਮ ਨੇ ਉਸ ਗੁਰਦੁਆਰਾ ਸਾਹਿਬ ਤੋਂ ਲਾਪਤਾ ਹੋਈ ਪੁਰਾਤਨ ਬੀੜ ਦੀ ਜਾਂਚ ਦੌਰਾਨ ਅਕਾਲ ਤਖ਼ਤ ਦੇ ਇਸ ਆਦੇਸ਼ ਬਾਰੇ ਗੁਰਦੁਆਰਾ ਕਮੇਟੀ ਨੂੰ 28 ਸਵਾਲ ਭੇਜ ਕੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਦੇ ਆਦੇਸ਼ ਅਨੁਸਾਰ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ, ਸੁਰੱਖਿਆ ਤੇ ਸੇਵਾ ਸੰਭਾਲ ਸਬੰਧੀ ਹਦਾਇਤਾਂ ਦਾ ਪਾਲਣ ਕਰਨ ਲਈ ਕੀ ਉਪਰਾਲੇ ਕੀਤੇ ਸਨ? ਗੁਰਦੁਆਰਾ ਕਮੇਟੀ ਤੋਂ ਇਸ ਬਾਰੇ ਗੁਰੂ ਘਰ ਵਿੱਚ ਸੁਰੱਖਿਆ ਲਈ ਲਾਏ ਕੈਮਰਿਆਂ ਤੇ ਦੂਜੇ ਸੁਰੱਖਿਆ ਕਦਮਾਂ ਦੀ ਵੀ ਜਾਣਕਾਰੀ ਮੰਗੀ ਤੇ ਗੁਰਦੁਆਰੇ ਦੀ ਸੁਰੱਖਿਆ ਦੀ ਰੌਸ਼ਨੀ ਵਿੱਚ ਹੋਰ ਕਈ ਸਵਾਲ ਪੁੱਛੇ ਗਏ ਹਨ ਤੇ ਸ੍ਰੀ ਅਕਾਲ ਤਖ਼ਤ ਦੇ ਆਦੇਸ਼ਾਂ ਅਨੁਸਾਰ ਸਰੂਪਾਂ ਦੀ ਗਿਣਤੀ, ਲੋੜ ਆਦਿ ਦੀ ਕਾਰਵਾਈ ਦੀ ਵੀ ਜਾਣਕਾਰੀ ਮੰਗੀ ਗਈ ਹੈ।
ਦਿਲਚਸਪ ਗੱਲ ਇਹ ਹੈ ਕਿ 2011 ਸਤੰਬਰ ਤੋਂ ਪਿੱਛੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਦੀ ਬੇਅਦਬੀ ਬਾਰੇ ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਹੋਈਆਂ ਘਟਨਾਵਾਂ, ਜਿਨ੍ਹਾਂ ਵਿੱਚ ਬਰਗਾੜੀ, ਬੁਰਜ ਜਵਾਹਰ ਸਿੰਘ ਵਾਲਾ ਤੇ ਮਲਕੇ ਭਾਈਕੇ ਆਦਿ ਕਈ ਹੋਰ ਥਾਵਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਬੇਅਬਦੀ ਦੀਆਂ ਘਟਨਾਵਾਂ ਵਾਪਰੀਆਂ, ਪਰੰਤੂ ਗੁਰਦੁਆਰਾ ਪ੍ਰਬੰਧਕ ਕਮੇਟੀ ਜਾਂ ਸਥਾਨਕ ਕਮੇਟੀਆਂ ਅਤੇ ਨਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਤਖ਼ਤ ਸਾਹਿਬ ਦੇ ਉਕਤ ਆਦੇਸ਼ਾਂ ਅਨੁਸਾਰ ਇਨ੍ਹਾਂ ਅਸਥਾਨਾਂ ‘ਤੇ ਸੁਰੱਖਿਆ ਹੋਣ ਦਾ ਪਤਾ ਲਾਉਣ ਦੀ ਲੋੜ ਨਹੀਂ ਸਮਝੀ ਅਤੇ ਨਾ ਕਿਸੇ ਸਥਾਨਕ ਕਮੇਟੀ ਜਾਂ ਗ੍ਰੰਥੀ ਦੇ ਰੋਲ ਸਬੰਧੀ ਦੀ ਪੜਤਾਲ ਕੀਤੀ ਗਈ।

Continue Reading
Click to comment

Leave a Reply

Your email address will not be published. Required fields are marked *

ਪੰਜਾਬੀ ਖ਼ਬਰਾਂ

27 ਸਤੰਬਰ ਭਾਰਤ ਬੰਦ ਦੇ ਸੱਦੇ ਦਾ ਲੋਕ ਵੱਧ ਤੋਂ ਵੱਧ ਸਾਥ ਦੇਣ : ਗੁਰਨਾਮ ਸਿੰਘ ਚਡੂਨੀ

Published

on

Gurnam-Singh-Chadunni

ਪਟਿਆਲਾ : ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਅੰਦੋਲਨ ਦੇ ਚੱਲਦਿਆਂ 27 ਸਤੰਬਰ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਤੇ ਬੀ. ਕੇ. ਯੂ. ਚਡ਼ੂਨੀ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚਡ਼ੂਨੀ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਰਾਹੀਂ ਭਾਰਤ ‘ਤੇ ਕਾਰਪੋਰੇਟ ਦਾ ਕਬਜ਼ਾ ਕਰਵਾਉਣਾ ਚਾਹੁੰਦੀ ਹੈ।
ਇਕ ਸਾਜ਼ਿਸ਼ ਦੇ ਤਹਿਤ ਭਾਜਪਾ ਸਰਕਾਰ ਲੋਕਾਂ ਨੂੰ ਗੁਲਾਮ ਬਣਾਉਣਾ ਚਾਹੁੰਦੀ ਹੈ। ਅੱਜ ਸਾਰੇ ਦੇਸ਼ ਵਿਚ ਅੰਦੋਲਨ ਚੱਲ ਰਿਹਾ ਹੈ। ਸੈਂਕੜੇ ਕਿਸਾਨ ਸ਼ਹੀਦ ਹੋ ਗਏ ਹਨ ਪਰ ਭਾਜਪਾ ਕਾਨੂੰਨਾਂ ਵਿਚ ਖਾਮੀਆਂ ਮੰਨਦੇ ਹੋਏ ਵੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਣਾ ਚਾਹੁੰਦੀ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਅੱਗੇ ਝੁਕਣਾ ਹੀ ਪਵੇਗਾ। ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਾਨੂੰਨ ਵਾਪਸ ਨਹੀਂ ਹੋ ਜਾਂਦੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਕਿਸਾਨੀ ਅੰਦੋਲਨ ਦਾ ਸਹਿਯੋਗ ਕਰਨ ਅਤੇ 27 ਸਤੰਬਰ ਭਾਰਤ ਬੰਦ ਦੇ ਸੱਦੇ ਦਾ ਵੱਧ ਤੋਂ ਵੱਧ ਸਾਥ ਦੇਣ। ਇਸ ਮੌਕੇ ਰਾਜਵੰਤ ਸਿੰਘ ਸੰਧੂ, ਸੁਰਿੰਦਰ ਸਿੰਘ ਚਹਿਲ, ਬਾਬੂ ਸਿੰਘ ਬਰਾੜ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਵਿਕਰਮ ਸਿੰਘ, ਵਿਲਨ ਸਿੰਘ, ਅਮਰਿੰਦਰ ਲਿਬੜ ਆਦਿ ਹਾਜ਼ਰ ਸਨ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਅੱਜ ਫਿਰ ਹੋਵੇਗੀ ਭਾਰੀ ਬਾਰਸ਼, ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ

Published

on

rain

ਭਾਰਤੀ ਮੌਸਮ ਵਿਭਾਗ ਨੇ ਬੁੱਧਵਾਰ ਦਿੱਲੀ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਮੌਸਮ ਵਿਭਾਗ ਨੇ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਬਾਰਸ਼ ਦਾ ਯੈਲੋ ਅਲਰਟ ਜਾਰੀ ਕੀਤਾ ਸੀ। ਫਿਲਹਾਲ ਮੌਸਮ ਵਿਭਾਗ ਨੇ ਆਰੇਂਜ ਅਲਰਟ ਜਾਰੀ ਕਰਦਿਆਂ ਬੇਹੱਦ ਖ਼ਰਾਬ ਮੌਸਮ ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ ਦਿੱਲੀ ‘ਚ ਭਾਰੀ ਬਾਰਸ਼ ਕਾਰਨ ਲੋਕਾਂ ਨੂੰ ਪਾਣੀ ਭਰਨ ਦੀ ਸਮੱਸਿਆ ਦੇ ਨਾਲ ਹੀ ਟ੍ਰੈਫਿਕ ਜਾਮ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ।
ਮੌਸਮ ਵਿਭਾਗ ਨੇ ਦਿੱਲੀ ਦੇ ਕੁਝ ਇਲਾਕਿਆਂ ‘ਚ ਬੁੱਧਵਾਰ ਹਲਕੀ ਬਾਰਸ਼ ਤੇ ਗਰਜ ਦੇ ਨਾਲ ਛਿੱਟੇ ਪੈਣ ਦੀ ਸੰਭਾਵਨਾ ਦੇ ਨਾਲ ਅਸਮਾਨ ‘ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦੇ ਮੁਤਾਬਕ ਦਿੱਲੀ ‘ਚ ਜ਼ਿਆਦਾਤਰ ਤਾਪਮਾਨ 32 ਡਿਗਰੀ ਸੈਲਸੀਅਸ ਤੇ ਘੱਟੋ ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।
ਰਾਜਧਾਨੀ ਦਿੱਲੀ ਚ ਬੁੱਧਵਾਰ ਭਾਰੀ ਬਾਰਸ਼ ਦੀ ਸੰਭਾਵਨਾ ਦੇ ਵਿਚ ਮੌਸਮ ਵਿਭਾਗ ਨੇ ਵੀਰਵਾਰ, ਸ਼ਨੀਵਾਰ ਤੇ ਐਤਵਾਰ ਲਈ ਯੈਸੋ ਅਲਰਟ ਜਾਰੀ ਕਰ ਦਿੱਤਾ ਹੈ। ਉੱਥੇ ਹੀ ਸ਼ੁੱਕਰਵਾਰ ਮੌਸਮ ਵਿਭਾਗ ਨੇ ਗ੍ਰੀਨ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਚਾਰ ਤਰ੍ਹਾਂ ਦੇ ਰੰਗ ਕੋਡ ਦਾ ਇਸਤੇਮਾਲ ਕਰਦਾ ਹੈ। ਜਿਸ ‘ਚ ਗ੍ਰੀਨ ਦਾ ਅਰਥ ਹੁੰਦਾ ਹੈ ਸਭ ਠੀਕ ਤੇ ਯੈਲੋ ਅਲਰਟ ਖ਼ਰਾਬ ਮੌਸਮ ਦੇ ਲਈ ਦਿੱਤਾ ਜਾਂਦਾ ਹੈ।
ਉੱਥੇ ਹੀ ਸੜਕਾਂ ਤੇ ਨਾਲੇ ਬੰਦ ਹੋਣ ਤੇ ਬਿਜਲੀ ਪੂਰਤੀ ‘ਚ ਰੁਕਾਵਟ ਦੇ ਨਾਲ ਆਵਾਜਾਈ ਵਿਵਸਥਾ ‘ਚ ਅਸਰ ਪੈਣ ਦੀ ਸੰਭਾਵਨਾ ਦੇ ਨਾਲ ਬੇਹੱਦ ਖ਼ਰਾਬ ਮੌਸਮ ਦੀ ਚੇਤਾਵਨੀ ਦੇ ਰੂਪ ‘ਚ ਆਰੇਂਜ ਅਲਰਟ ਜਾਰੀ ਕੀਤਾ ਜਾਂਦਾ ਹੈ। ਅੰਤ ‘ਚ ਨਿਸਚਿਤ ਰੂਪ ਨਾਲ ਆਵਾਜਾਈ ਤੇ ਬਿਜਲੀ ਦੇ ਪ੍ਰਭਾਵਿਤ ਹੋਣ ਤੇ ਬੇਹੱਦ ਖ਼ਰਾਬ ਮੌਸਮ ਦੀ ਸਥਿਤੀ ‘ਚ ਰੈੱਡ ਅਲਰਟ ਦਿੱਤਾ ਜਾਂਦਾ ਹੈ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਕੇਂਦਰ ਸਰਕਾਰ ਖੋਲ੍ਹੇ ਕਰਤਾਰਪੁਰ ਕੋਰੀਡੋਰ : ਗਿਆਨੀ ਹਰਪ੍ਰੀਤ ਸਿੰਘ

Published

on

Giani Harpreet Singh

ਅੰਮ੍ਰਿਤਸਰ -ਕੇਂਦਰ ਸਰਕਾਰ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਕਰਤਾਰਪੁਰ ਕੋਰੀਡੋਰ ਖੋਲ੍ਹੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਪਾਕਿਸਤਾਨ ਗੁਰਧਾਮਾਂ ਦੀ ਯਾਤਰਾ ਲਈ ਰਵਾਨਾ ਹੋਣ ਤੋਂ ਪਹਿਲਾਂ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਹਰ ਸਿੱਖ ਪਾਕਿਸਤਾਨ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰਿਆਂ ਲਈ ਲੋਚਦਾ ਹੈ, ਇਸ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਲਾਗੂ ਕਰਦੇ ਹੋਏ ਸਰਕਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਉਹ ਉਥੇ ਗੁਰਦੁਆਰਾ ਸ੍ਰੀ ਨਨਕਾਸਾ ਸਾਹਿਬ, ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਡੇਰਾ ਸਾਹਿਬ ਲਾਹੌਰ, ਸੱਚਾ ਸੌਦਾ ਸਾਹਿਬ ਆਦਿ ਦੇ ਦਰਸ਼ਨ ਦੀਦਾਰੇ ਕਰਨਗੇ ਤੇ ਗੁਰਮਤਿ ਸਮਾਗਮਾਂ ‘ਤੇ ਨਗਰ ਕੀਰਤਨ ‘ਚ ਸ਼ਾਮਿਲ ਹੋਣਗੇ। ਇਹ ਸਮਾਗਮ ਗੁਰੂ ਨਾਨਕ ਸਾਹਿਬ ਦੇ ਜੋਤੀ ਜੋਤਿ ਸਮਾਉਣ ਪੁਰਬ ਨੂੰ ਸਮਰਪਿਤ ਹੋਣਗੇ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca