ਸੰਜੇ ਕਰਾਟੇ ਦੇ ਮਾਲਕ ਉੱਤੇ ਅੱਠ ਲੋਕਾਂ ਦਾ ਜਾਅਲੀ ਵੀਜ਼ਾ ਲਾ ਕੇ 2.50 ਕਰੋੜ ਦੀ ਠੱਗੀ ਦਾ ਕੇਸ
Connect with us [email protected]

ਪੰਜਾਬੀ ਖ਼ਬਰਾਂ

ਸੰਜੇ ਕਰਾਟੇ ਦੇ ਮਾਲਕ ਉੱਤੇ ਅੱਠ ਲੋਕਾਂ ਦਾ ਜਾਅਲੀ ਵੀਜ਼ਾ ਲਾ ਕੇ 2.50 ਕਰੋੜ ਦੀ ਠੱਗੀ ਦਾ ਕੇਸ

Published

on

ਜਲੰਧਰ, 23 ਜੁਲਾਈ – ਦਿੱਲੀ ਦੇ ਟਰਾਂਸਪੋਰਟ ਕਾਰੋਬਾਰੀ ਸੁਖਵਿੰਦਰ ਸਿੰਘ ਬਾਜਵਾ ਨਾਲ ਸਾਢੇ ਚਾਰ ਕਰੋੜ ਰੁਪਏ ਦੀ ਠੱਗੀ ਦੇ ਦੋਸ਼ ਵਿੱਚ ਫਰਾਰ ਚੱਲ ਰਹੇ ਸੰਜੇ ਕਰਾਟੇ ਦੇ ਮਾਲਕ ਸੰਜੇ ਗੋਕੁਲ ਸ਼ਰਮਾ ਤੇ ਉਸ ਦੀ ਪਤਨੀ ਪੂਜਾ ਗੋਕੁਲ ਉੱਤੇ ਅੱਠ ਨੌਜਵਾਨਾਂ ਨੂੰ ਕਰਾਟੇ ਸਿਖਾਉਣ ਦੇ ਨਾਂਅ ਉੱਤੇ 2æ50 ਕਰੋੜ ਰੁਪਏ ਦੀ ਠੱਗੀ ਦਾ ਕੇਸ ਦਰਜ ਕੀਤਾ ਗਿਆ ਹੈ, ਜਿਸ ਬਾਰੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਨਕੋਦਰ ਦੇ ਰਹਿਣ ਵਾਲੇ ਸੁਖਰਾਜ ਨੇ ਪੁਲਸ ਨੂੰ ਬਿਆਨ ਦਿੱਤੇ ਹਨ ਕਿ ਬਸ ਸਟੈਂਡ ਨੇੜੇ ਕੇ ਪੀ ਟਰੈਵਲ ਏਜੰਸੀ ਚਲਾਉਣ ਵਾਲੇ ਏਜੰਟ ਬਲਰਾਜ ਸਿੰਘ ਕੋਲ ਉਹ 2018 ਵਿੱਚ ਵਿਦੇਸ਼ ਜਾਣ ਦੇ ਸੰਬੰਧ ਵਿੱਚ ਗਿਆ ਸੀ। ਉਥੇ ਉਨ੍ਹਾਂ ਨੂੰ ਸੰਜੇ ਕਰਾਟੇ ਦੇ ਮਾਲਕ ਸੰਜੇ ਸ਼ਰਮਾ ਵਾਸੀ ਡਿਫੈਂਸ ਕਲੋਨੀ ਤੇ ਉਸ ਦੀ ਪਤਨੀ ਪੂਜਾ ਗੋਕੁਲ ਮਿਲੇ। ਦੋਸ਼ੀਆਂ ਨੇ ਉਨ੍ਹਾਂ ਨੂੰ ਕਰਾਟੇ ਸਿਖਾਉਣ ਦੇ ਨਾਂਅ Ḕਤੇ ਵਿਦੇਸ਼ ਭੇਜਣ ਦੀ ਗੱਲ ਕਹੀ।

ਸੁਖਰਾਜ ਸਿੰਘ, ਮੁਕੇਸ਼ ਕੁਮਾਰ, ਪ੍ਰਿਅੰਕਾ, ਕਰਨੈਲ ਸਿੰਘ ਤੇ ਗੁਰਪ੍ਰੀਤ ਸਿੰਘ ਨੇ ਕਰੀਬ 25-25 ਲੱਖ ਰੁਪਏ ਅਤੇ ਪਾਸਪੋਰਟ ਸੰਜੇ ਨੂੰ ਦਿੱਤੇ, ਪਰ ਉਸ ਨੇ ਵਿਦੇਸ਼ ਨਹੀਂ ਭੇਜਿਆ। ਉਨ੍ਹਾਂ ਨੇ ਦੋਸ਼ ਲਾਇਆ ਕਿ ਜਦ ਉਨ੍ਹਾਂ ਨੇ ਦਬਾਅ ਪਾਇਆ ਤਾਂ ਸਾਰਿਆਂ ਦੇ ਪਾਸਪੋਰਟ ਉੱਤੇ ਜਾਅਲੀ ਵੀਜ਼ਾ ਲਾ ਕੇ ਦੇ ਦਿੱਤੇ। ਜਦ ਆਨਲਾਈਨ ਚੈੱਕ ਕੀਤਾ ਤਾਂ ਵੀਜ਼ਾ ਜਾਅਲੀ ਨਿਕਲੇ।

ਪੁਲਸ ਕਮਿਸ਼ਨਰ ਨੇ ਮਾਮਲੇ ਦੀ ਜਾਂਚ ਥਾਣਾ ਛੇ ਦੀ ਪੁਲਸ ਨੂੰ ਸੌਂਪੀ ਤਾਂ ਕੱਲ੍ਹ ਜਾਂਚ ਪਿੱਛੋਂ ਦੋਸ਼ੀਆਂ ਖਿਲਾਫ ਕੱਲ੍ਹ ਰਾਤ ਪੁਲਸ ਨੇ ਧਾਰਾ 406, 420, 24 ਇਮੀਗਰੇਸ਼ਨ ਐਕਟ 2014 ਤੇ 13 ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਐਕਟ 2014 ਦਾ ਮਾਮਲਾ ਦਰਜ ਕੀਤਾ ਹੈ।

ਪੁਲਸ ਦੀ ਜਾਂਚ ਵਿੱਚ ਏਜੰਟ ਬਲਰਾਜ ਸਿੰਘ ਦੋਸ਼ੀ ਸਾਬਤ ਨਹੀਂ ਹੋਇਆ ਹੈ। ਇਸ ਕੇਸ ਦੇ ਅਨੁਸਾਰ ਪੀੜਤਾਂ ਦੇ ਪੈਸੇ ਦਿਵਾਉਣ ਲਈ ਬਲਰਾਜ ਨੇ ਸੰਜੇ ਨੂੰ ਕਈ ਵਾਰ ਫੋਨ ਕੀਤੇ ਤੇ ਮਿਲ ਕੇ ਗੱਲ ਕੀਤੀ ਸੀ।

ਇੱਕ ਵਾਰ ਸੰਜੇ ਨੇ ਬਲਰਾਜ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੀ ਗੱਲ ਕਹੀ। ਇਸ ਦੇ ਬਾਅਦ ਤੋਂ ਬਲਰਾਜ ਨੇ ਦੋਬਾਰਾ ਸੰਜੇ ਨਾਲ ਸੰਪਰਕ ਨਹੀਂ ਕੀਤਾ। ਇਹ ਬਿਆਨ ਪੀੜਤਾਂ ਨੇ ਦਰਜ ਕਰਵਾਇਆ ਹੈ।

ਸੰਜੇ ਦੇ ਖਿਲਾਫ ਥਾਣਾ ਛੇ ਵਿੱਚ 10 ਜੁਲਾਈ ਨੂੰ ਵੀ 4æ50 ਕਰੋੜ ਦੀ ਠੱਗੀ ਦਾ ਕੇਸ ਦਰਜ ਹੋਇਆ ਸੀ। ਦਿੱਲੀ ਦੇ ਵੱਡੇ ਲਾਜਿਸਟਿਕ ਸੁਖਵਿੰਦਰ ਸਿੰਘ ਬਾਜਵਾ ਨੇ ਦੋਸ਼ ਲਾਇਆ ਸੀ ਕਿ 16 ਮਰਲੇ ਜ਼ਮੀਨ ਦੇ ਲਈ ਸੱਤ ਕਰੋੜ ਵਿੱਚ ਸੌਦਾ ਹੋਇਆ ਸੀ, ਜਿਸ ਵਿੱਚ ਠੱਗੀ ਕੀਤੀ ਗਈ ਹੈ।

ਦਰਜ ਕੇਸ ਦੇ ਅਨੁਸਾਰ ਦੋਸ਼ੀ ਸੰਜੇ ਸ਼ਰਮਾ ਉਰਫ ਸੰਜੇ ਕਰਾਟੇ ਨੇ ਪੀੜਤਾਂ ਨੂੰ ਕਿਹਾ ਕਿ ਉਸ ਦੀ ਬਾਲੀਵੁੱਡ ਵਿੱਚ ਕਾਫੀ ਪਹੁੰਚ ਹੈ।ਬਾਲੀਵੁੱਡ ਅਭਿਨੇਤਰੀ ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਅਤੇ ਅੰਬੈਂਸੀ ਨਾਲ ਉਸ ਦੀ ਸਿੱਧੀ ਸੈਟਿੰਗ ਹੈ। ਉਸ ਨੂੰ ਵੀਜ਼ਾ ਜਲਦੀ ਮਿਲ ਜਾਂਦਾ ਹੈ।

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਤੇ ਮਜ਼ਦੂਰ ਦੀਆਂ ਬਾਹਾਂ ਨਾਲ ਖਡ਼੍ਹਾ ਹੋਵੇਗਾ ਪੰਜਾਬ : ਨਵਜੋਤ ਸਿੱਧੂ

Published

on

Navjot Singh Sidhu

ਮੋਗਾ : ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇ ਪੰਜਾਬ ਕਿਸਾਨ ਤੇ ਮਜ਼ਦੂਰ ਦੀਆਂ ਦੋ ਬਾਹਾਂ ਨਾਲ ਖਡ਼੍ਹਾ ਹੋ ਸਕੇਗਾ। ਇਹ ਤਾਂ ਸੰਭਵ ਹੋ ਸਕਦਾ ਹੈ ਜੇ ਸਮੇਂ ਦੀਆਂ ਸਰਕਾਰਾਂ ਕਿਸਾਨ ਤੇ ਮਜ਼ਦੂਰ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ।
ਨਵਜੋਤ ਸਿੱਧੂ ਨੇ ਕਿਹਾ ਕਿ ਹਰੇਕ ਮਜ਼ਦੂਰ ਦੀ ਰਜਿਸਟ੍ਰੇਸ਼ਨ ਹੋਵੇਗੀ ਤੇ ਪੈਸੇ ਸਿੱਧੇ ਖਾਤਿਆਂ ਵਿਚ ਆਉਣਗੇ। ਉਨ੍ਹਾਂ ਕਿਹਾ ਜੇ ਕਿਸਾਨ ਤੇ ਮਜ਼ਦੂਰ ਖਡ਼੍ਹਾ ਨਹੀਂ ਹੋਵੇਗਾ ਤਾਂ ਪੰਜਾਬ ਵੀ ਨਹੀਂ ਖਡ਼੍ਹਾ ਹੋ ਸਕਦਾ। ਸਿੱਧੂ ਨੇ ਪੰਜਾਬ ਨੂੰ ਆਕਸੀਜ਼ਨ ’ਤੇ ਪਿਆ ਆਖਦਿਆਂ ਕਿਹਾ ਕਿ ਮਜ਼ਦੂਰ ਨੇ ਮਿਹਨਤ ਕਰ ਕੇ ਹਰ ਇਕ ਦਾ ਭਲਾ ਕਰਨਾ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਜੋ ਵੀ ਐਗਰੀਮੈਂਟ ਕਰੇ ਪਰ ਮਜ਼ਦੂਰ ਨੂੰ 350 ਰੁਪਏ ਤੋਂ ਘੱਟ ਉਜਰਤ ਨਹੀਂ ਲੈਣ ਦੇਵਾਂਗਾ। ਉਨ੍ਹਾਂ ਨੇ ਸ਼ਰਾਬ ਤੇ ਰੇਤ ’ਤੇ ਬੋਲਦਿਆਂ ਕਿਹਾ ਕਿ ਜਦੋਂ ਇਹ ਚੀਜ਼ਾਂ ਦੁਗਣੇ ਭਾਅ ਵਿਚ ਵਿਕ ਰਹੀਆਂ ਹਨ ਤਾਂ ਮਜਦੂਰ ਦੀ ਦਿਹਾਡ਼ੀ ਵਿਚ ਵਾਧਾ ਕਿਉਂ ਨਹੀਂ ਹੁੰਦਾ? ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਤਨਜ਼ ਕੱਸਦਿਆਂ ਆਖਿਆ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਪੈਰਾਂ ਸਿਰ ਖਡ਼੍ਹਾ ਨਹੀਂ ਹੋਣ ਦਿੱਤਾ। ਸਿੱਧੂ ਨੇ ਕਿਹਾ ਕਿ ਗ਼ਰੀਬ ਤੇ ਮਜ਼ਦੂਰ ਦੇ ਬੱਚੇ ਲਈ ਸਕੂਲ ਬਣਾਏ ਜਾਣਗੇ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ‘ਚ ਦੇਣਗੀਆਂ ਨਵਾਂ ਸਿਆਸੀ ਬਦਲ

Published

on

Balbir Singh Rajewal

ਚੰਡੀਗੜ੍ਹ: ਦਿੱਲੀ ਦਾ ਮੋਰਚਾ ਫਤਹਿ ਕਰਕੇ ਪਰਤੇ ਕਿਸਾਨ ਲੀਡਰਾਂ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ਦੀ ਸਿਆਸਤ ਨੂੰ ਨਵਾਂ ਬਦਲ ਦੇਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਆਸੀ ਬਦਲ ਕਿਵੇਂ ਦਾ ਹੋਏਗਾ, ਇਸ ਬਾਰੇ ਅਜੇ ਕੁਝ ਨਹੀਂ ਦੱਸ ਸਕਦੇ ਪਰ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਦਲ ਜ਼ਰੂਰ ਦਿੱਤਾ ਜਾਏਗਾ।ਕਿਸਾਨ ਲੀਡਰਾਂ ਗੱਲ਼ਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਜੋ ਚਾਹੁੰਦੇ ਹਨ, ਉਸ ਉੱਪਰ ਜ਼ਰੂਰ ਕੰਮ ਕੀਤਾ ਜਾਏਗਾ। ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਪੰਜਾਬ ਦੀ ਸਿਆਸੀ ਸਮੀਕਰਨਾਂ ਕਰਕੇ ਮੰਗ ਉੱਠ ਰਹੀ ਹੈ ਕਿ ਕਿਸਾਨ ਜਥੇਬੰਦੀਆਂ ਆਪਣੀ ਪਾਰਟੀ ਬਣਾ ਕੇ ਚੋਣ ਲੜਨ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca