ਸੰਤ ਬਲਜੀਤ ਸਿੰਘ ਦਾਦੂਵਾਲ ਹਰਿਆਣਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਚੁਣੇ ਗਏ
Connect with us [email protected]

ਰਾਜਨੀਤੀ

ਸੰਤ ਬਲਜੀਤ ਸਿੰਘ ਦਾਦੂਵਾਲ ਹਰਿਆਣਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਚੁਣੇ ਗਏ

Published

on

  • ਸਿਰਫ ਦੋ ਵੋਟਾਂ ਦੇ ਫਰਕ ਨਾਲ ਝੀਂਡਾ ਧੜੇ ਨੂੰ ਹਰਾਇਆ
    ਚੰਡੀਗੜ੍ਹ, 13 ਅਗਸਤ, – ਸਿੱਖ ਰਾਜਨੀਤੀ ਵਿੱਚ ਬਾਦਲ ਪਰਿਵਾਰ ਦੇ ਕੱਟੜ ਵਿਰੋਧੀ ਧੜਿਆਂ ਨਾਲ ਲਗਾਤਾਰ ਸਰਗਰਮ ਰਹਿਣ ਵਾਲੇ ਸੰਤ ਬਲਜੀਤ ਸਿੰਘ ਦਾਦੂਵਾਲ ਅੱਜ ਵੀਰਵਾਰ ਨੂੰ ਦੋ ਵੋਟਾਂ ਦੇ ਫ਼ਰਕ ਨਾਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ।
  • ਉਨ੍ਹਾਂ ਨੇ ਜਗਦੀਸ਼ ਸਿੰਘ ਝੀਂਡਾ ਧੜੇ ਵੱਲੋਂ ਖੜੇ ਜਸਬੀਰ ਸਿੰਘ ਖ਼ਾਲਸਾ ਨੂੰ ਹਰਾਇਆ ਹੈ। ਸੰਤ ਦਾਦੂਵਾਲ ਹਰਿਆਣੇ ਨਾਲ ਸਬੰਧਿਤ ਹੋਣ ਦੇ ਬਾਵਜੂਦ ਲੰਬੇ ਸਮੇਂ ਤੋਂ ਪੰਜਾਬ ਵਿੱਚਸਿੱਖ ਰਾਜਨੀਤੀ ਅਤੇ ਗਰਮ ਖ਼ਿਆਲੀ ਸਫ਼ਾਂ ਵਿਚ ਕਾਫ਼ੀ ਸਰਗਰਮ ਰਹੇ ਹਨ।
  • ਮਿਲੀ ਜਾਣਕਾਰੀ ਅਨੁਸਾਰ 14 ਜੁਲਾਈ 2014 ਨੂੰ ਹਰਿਆਣਾ ਸਰਕਾਰ ਵੱਲੋਂ ਬਣਾਈ ਗਈ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੁਲ 41 ਮੈਂਬਰਾਂ ਵਿੱਚੋਂ ਇਸ ਵਕਤ 36 ਮੈਂਬਰਾਂ ਨੂੰ ਵੋਟ ਪਾਉਣ ਦਾ ਅਧਿਕਾਰ ਸੀ। ਅੱਜ ਵੀਰਵਾਰ ਨੂੰ ਕੈਥਲ (ਹਰਿਆਣਾ) ਵਿਖੇ ਹੋਈ ਚੋਣ ਵਿੱਚ ਕੁੱਲ 36 ਵੋਟਾਂ ਪੋਲ ਹੋਈਆਂ, ਜਿਨ੍ਹਾਂ ਵਿਚੋਂ 19 ਬਲਜੀਤ ਸਿੰਘ ਦਾਦੂਵਾਲ ਨੂੰ ਅਤੇ 17 ਜਸਬੀਰ ਸਿੰਘ ਖਾਲਸਾ ਨੂੰ ਮਿਲੀਆਂ।
  • ਇਸ ਤਰ੍ਹਾਂ ਦੋ ਵੋਟਾਂ ਦੇ ਫ਼ਰਕ ਨਾਲ ਸੰਤ ਦਾਦੂਵਾਲ ਪ੍ਰਧਾਨ ਚੁਣੇ ਗਏ।
    ਇਸ ਤੋਂ ਪਹਿਲਾਂ 28 ਜੁਲਾਈ 2014 ਨੂੰ ਕੁਰੂਕਸ਼ੇਤਰ ਦੇ ਕਾਰ ਸੇਵਾ ਗੁਰਦੁਆਰਾ ਸਾਹਿਬ ਵਿਚ ਜਗਦੀਸ਼ ਸਿੰਘ ਝੀਂਡਾ ਸਰਬ ਸੰਮਤੀ ਨਾਲ ਕਮੇਟੀ ਦੇ ਪਹਿਲੇ ਪ੍ਰਧਾਨ ਚੁਣੇ ਗਏ ਸਨ।
  • ਹਰਿਆਣੇ ਵਿਚ 72 ਇਤਿਹਾਸਕ ਗੁਰਦੁਆਰਿਆਂ ਵਿੱਚੋਂ ਪੰਜ ਗੁਰਦੁਆਰਾ ਸਾਹਿਬਾਨ ਦੀ ਸੇਵਾ ਇਸ ਵੇਲੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਨੇ ਵੱਖਰੀਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੋਈ ਹੈ, ਜਿਸ ਬਾਰੇ ਕੇਸ ਚੱਲ ਰਿਹਾ ਹੈ।
  • ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੇ ਵਿਰੋਧ ਵਿਚ ਸਿੱਖਾਂ ਵੱਲੋਂ ਕੀਤੇ ਰੋਸ ਪ੍ਰਦਰਸ਼ਨਾਂ ਦੇ ਦੌਰਾਨ ਸੰਤ ਬਲਜੀਤ ਸਿੰਘ ਦਾਦੂਵਾਲ ਪਹਿਲੀ ਵਾਰ ਸਿੱਖ ਸਿਆਸਤ ਵਿਚ ਚਰਚਾ ਵਿਚ ਆਏ ਸਨ ਤੇ ਨਵੰਬਰ 2015 ਵਿਚ ਅੰਮ੍ਰਿਤਸਰ ਜ਼ਿਲੇ ਦੇ ਪਿੰਡ ਚੱਬਾ ਵਿਖੇ ਹੋਏ ਸਰਬੱਤ ਖਾਲਸਾ ਦੌਰਾਨ ਉਨ੍ਹਾਂ ਨੂੰ ਤਖ਼ਤ ਦਮਦਮਾ ਸਾਹਿਬ ਤਲਵੰਡੀ ਸਾਬੋ ਦਾ ਮੁਤਵਾਜ਼ੀ ਜਥੇਦਾਰ ਨਿਯੁਕਤ ਕੀਤਾ ਗਿਆ ਸੀ।
  • ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਸਿੰਘ ਦੇ ਖ਼ਿਲਾਫ਼ ਹੋਏ ਰੋਸ ਪ੍ਰਦਰਸ਼ਨਾਂ ਵਿੱਚ ਸੰਤ ਦਾਦੂਵਾਲ ਨੇ ਸਰਗਰਮ ਭੂਮਿਕਾ ਨਿਭਾਈ ਸੀ, ਜਿਸ ਕਰ ਕੇ ਅਕਾਲੀ-ਭਾਜਪਾ ਸਰਕਾਰ ਦੇ ਵਕਤ ਕਈ ਥਾਣਿਆਂ ਵਿਚ ਦਾਦੂਵਾਲ ਤੇ ਹੋਰਨਾਂ ਦੇ ਖ਼ਿਲਾਫ਼ ਪੁਲਿਸ ਨੇ ਕੇਸ ਵੀ ਦਰਜ ਕੀਤੇ ਸਨ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣਨ ਦੇ ਬਾਅਦ ਬੇਅਦਬੀ, ਬਹਿਬਲ ਕਲਾਂ ਅਤੇ ਬਰਗਾੜੀ ਕਾਂਡ ਦੇ ਦੋਸ਼ੀਆਂ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਲਈ ਬਰਗਾੜੀ ਵਿਖੇ ਲਾਇਆ ਧਰਨਾ ਜਦੋਂ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਸਰਕਾਰ ਦੇ ਭਰੋਸੇ ਤੋਂ ਬਾਅਦ ਬਿਨਾਂ ਕਿਸੇ ਸਿੱਟੇ ਤੋਂਹਟਾ ਲਿਆ ਤਾਂ ਬਲਜੀਤ ਸਿੰਘ ਦਾਦੂਵਾਲ ਨਾਰਾਜ਼ ਹੋ ਗਏ ਅਤੇ ਉਨ੍ਹਾਂ ਨੇ ਜਥੇਦਾਰ ਮੰਡ ਤੇ ਹੋਰਨਾਂ ਦਾ ਸਾਥ ਛੱਡ ਦਿੱਤਾ ਸੀ।

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਮੇਰੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ – ਕੈਪਟਨ ਅਮਰਿੰਦਰ ਸਿੰਘ

Published

on

capt amrinder singh

ਚੰਡੀਗੜ੍ਹ,14 ਸਤੰਬਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਦਿੱਤਾ ਗਿਆ ਬਿਆਨ ਜਿਸ ਵਿਚ ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਵਿਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਨਾਲ ਆਰਥਿਕ ਨੁਕਸਾਨ ਹੋ ਰਿਹਾ ਹੈ ਉਸ ‘ਤੇ ਸਪਸ਼ਟੀਕਰਨ ਦਿੱਤਾ ਹੈ ਅਤੇ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ ਹੈ ਜੋ ਮੰਦਭਾਗਾ ਹੈ | ਕੈਪਟਨ ਦਾ ਕਹਿਣਾ ਸੀ ਕਿ ਕਿਸਾਨਾਂ ਨੇ ਪੰਜਾਬ ਵਿਚ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਕਾਰਨ ਲੋਕਾਂ ਦੇ ਦਰਦ ਅਤੇ ਦੁੱਖ ਨੂੰ ਸਮਝਣ ਦੀ ਬਜਾਏ ਮੇਰੀ ਟਿੱਪਣੀ ਨੂੰ ਸਿਆਸੀ ਮੋੜ ਦਿੱਤਾ ਹੈ |

Read More Latest Politics News

Continue Reading

ਰਾਜਨੀਤੀ

ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੀ ਚਿੱਠੀ

Published

on

Navjot Sidhu

ਚੰਡੀਗੜ੍ਹ : ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿੱਖ ਕੇ ਕਿਸਾਨਾਂ ‘ਤੇ ਦਰਜ ਗਲਤ ਮਾਮਲੇ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਪੱਤਰ ਵਿਚ ਸਿੱਧੂ ਨੇ ਕਿਹਾ ਕਿ ਸੂਬੇ ਵਿਚ ਅੰਦੋਲਨ ਦੌਰਾਨ ਹਿੰਸਾ ਦੇ ਮਾਮਲਿਆਂ ‘ਚ ਕਿਸਾਨ ਯੂਨੀਅਨਾਂ ‘ਤੇ ਦਰਜ ਕੀਤੀਆਂ ਗਈਆਂ ਨਾਜਾਇਜ਼ ਐੱਫ. ਆਈ. ਆਰਜ਼. ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਅੰਦੋਲਨ ਦੀ ਸ਼ੁਰੂਆਤ ਤੋਂ ਲੈ ਕੇ ਹੀ ਕਿਸਾਨਾਂ ਦਾ ਪੂਰਾ ਸਮਰਥਨ ਕੀਤਾ ਹੈ ਅਤੇ ਸਾਡੀ ਸਰਕਾਰ ਨੇ ਕਿਸਾਨ ਵਿਰੋਧੀਆਂ ਤਿੰਨ ਕਾਲੇ ਕਾਨੂੰਨਾਂ ਦਾ ਹਮੇਸ਼ਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਅੰਦਰ ਐੱਮ. ਐੱਸ. ਪੀ. ਦਾ ਦਾਇਰਾ ਵੀ ਵਧਾਉਣਾ ਚਾਹੀਦਾ ਹੈ।
ਸਿੱਧੂ ਨੇ ਕਿਹਾ ਕਿ ਕਿਸਾਨ ਜ਼ਮੀਨ ਦੇ ਰਿਕਾਰਡ ਦੀ ਮੰਗ ਤੋਂ ਵੀ ਡਰਦੇ ਹਨ। ‘ਫਰਦ’, ਕੇਂਦਰ ਸਰਕਾਰ ਦੇ ਹੁਕਮ ਅਨੁਸਾਰ ਖਰੀਦ ਤੋਂ ਪਹਿਲਾਂ ਜ਼ਮੀਨ ਦੀ ਮਾਲਕੀ ਦੇ ਵੇਰਵਿਆਂ ਦਾ ਹਿਸਾਬ ਮੰਗਣਾ ਬੇਇਨਸਾਫ਼ੀ ਹੈ ਅਤੇ ਮੈਂ ਨਿੱਜੀ ਤੌਰ ‘ਤੇ ਮੰਨਦਾ ਹਾਂ ਕਿ ਇਹ ਗਲ਼ਤ ਹੈ ਅਤੇ ਕਿਸਾਨਾਂ ਦੇ ਵਿਰੁੱਧ ਹੈ। ਇਹ ਇਕ ਤਰ੍ਹਾਂ ਨਾਲ ਆੜ੍ਹਤੀਆਂ ਦੇ ਹੱਕਾਂ ‘ਤੇ ਵੀ ਹਮਲਾ ਹੈ। ਕੇਂਦਰ ਸਰਕਾਰ ਅਸਲ ਵਿਚ “ਏਕ ਰਾਸ਼ਟਰ ਅਤੇ ਏ. ਪੀ. ਐਮ. ਸੀ ਅਤੇ ਪ੍ਰਾਈਵੇਟ ਬਾਜ਼ਾਰਾਂ ਲਈ ਵੱਖਰੇ ਨਿਯਮਾਂ ਨਾਲ ਬਾਜ਼ਾਰ ਤਿਆਰ ਕਰ ਰਹੀ ਹੈ, ਲਿਹਾਜ਼ਾ ਸਾਨੂੰ ਇਸ ਵਿਰੁੱਧ ਲੜਨਾ ਚਾਹੀਦਾ ਹੈ।ਸਿੱਧੂ ਨੇ ਕਿਹਾ ਕਿ ਭਾਵੇਂ ਅਸੀਂ ਬਹੁਤ ਸਾਰੇ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਹਨ ਅਤੇ ਕਿਸਾਨਾਂ ਲਈ ਕਈ ਵੱਡੇ ਕਦਮ ਚੁੱਕੇ ਹਨ ਪਰ ਸਾਨੂੰ ਅਜੇ ਹੋਰ ਬਹੁਤ ਕੁਝ ਕਰਨਾ ਚਾਹੀਦਾ ਹੈ। ਅਕਤੂਬਰ 2020 ਵਿਚ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਸਾਡੇ ਮਤੇ ‘ਤੇ ਦ੍ਰਿੜ੍ਹਤਾ ਨਾਲ ਖੜ੍ਹੇ ਹੋ ਕੇ, ਸਾਨੂੰ ਕਿਸੇ ਵੀ ਕੀਮਤ ‘ਤੇ ਸਾਡੇ ਪੰਜਾਬ ਵਿਚ ਤਿੰਨ ਕਾਲੇ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦੇਣਾ ਚਾਹੀਦਾ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca