ਹਾਈ ਕੋਰਟ ਨੇ ਕਿਹਾ: ਪੰਜਾਬ ਸਰਕਾਰ ਮਾਈਨਿੰਗ ਵਿਭਾਗ ਦੇ ਪੋਰਟਲ ਉਤੇ ਲੋਕਾਂ ਵੱਲੋਂ ਸ਼ਿਕਾਇਤ ਦੀ ਤਜਵੀਜ਼ ਬਣਾਏ - ਇਕ ਸੋਚ
Connect with us [email protected]

ਰਾਜਨੀਤੀ

ਹਾਈ ਕੋਰਟ ਨੇ ਕਿਹਾ: ਪੰਜਾਬ ਸਰਕਾਰ ਮਾਈਨਿੰਗ ਵਿਭਾਗ ਦੇ ਪੋਰਟਲ ਉਤੇ ਲੋਕਾਂ ਵੱਲੋਂ ਸ਼ਿਕਾਇਤ ਦੀ ਤਜਵੀਜ਼ ਬਣਾਏ

Published

on

ਚੰਡੀਗੜ੍ਹ, 21 ਅਗਸਤ – ਪੰਜਾਬ ‘ਚ ਗੈਰ ਕਾਨੂੰਨੀ ਮਾਈਨਿੰਗ ਦੀ ਰੋਕਥਾਮ ਲਈ ਪੰਜਾਬ ਹਰਿਆਣਾ ਹਾਈ ਕੋਰਟ ਦੇ ਜਸਟਿਸ ਅਰੁਣ ਕੁਮਾਰ ਤਿਆਗੀ ਨੇ ਅਹਿਮ ਫ਼ੈਸਲਾ ਕਰਦਿਆਂ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ ਉਹ ਮਾਈਨਿੰਗ ਵਿਭਾਗ ਦੇ ਪੋਰਟਲ ‘ਤੇ ਲੋਕਾਂ ਵੱਲੋਂ ਗੈਰ ਕਾਨੂੰਨੀ ਮਾਈਨਿੰਗ ਸਾਈਟ ਅਤੇ ਰੇਤ ਲਿਜਾ ਰਹੇ ਵਾਹਨਾਂ ਦੀ ਫ਼ੋਟੋ ਸਹਿਤ ਸ਼ਿਕਾਇਤ ਕਰਨ ਦੀ ਤਜਵੀਜ਼ ਬਣਾਏ।
ਹਾਈ ਕੋਰਟ ਨੇ ਇਹ ਹਦਾਇਤ ਵੀ ਕੀਤੀ ਹੈ ਕਿ ਅਜਿਹੀਆਂ ਸ਼ਿਕਾਇਤਾਂ ‘ਤੇ ਸਬੰਧਿਤ ਪੁਲਸ ਜਾਂ ਮਾਈਨਿੰਗ ਅਫ਼ਸਰ ਕਾਰਵਾਈ ਕਰਨ ਤੇ ਜੇ ਕੋਈ ਪੁਲਸ ਜਾਂ ਮਾਈਨਿੰਗ ਅਫ਼ਸਰ ਕੇਸ ਦਰਜ ਕਰਨ ਜਾਂ ਕਾਰਵਾਈ ਵਿੱਚ ਦੇਰੀ ਕਰੇ ਤਾਂ ਉਸ ਵਿਰੁੱਧ ਅਨੁਸ਼ਾਸਨੀ ਕਾਰਵਾਈ ਤੋਂ ਇਲਾਵਾ ਕਾਨੂੰਨ ਮੁਤਾਬਿਕ ਬਣਦੀ ਕਾਰਵਾਈ ਕੀਤੀ ਜਾਵੇ। ਕੋਰਟ ਨੇ ਇਸ ਬਾਰੇ ਢੁਕਵੀਆਂ ਹਦਾਇਤਾਂ ਵੀ ਜਾਰੀ ਕਰਨ ਲਈ ਕਿਹਾ ਹੈ। ਅਦਾਲਤ ਨੇ ਕਿਹਾ ਹੈ ਕਿ ਗੈਰਕਾਨੂੰਨੀ ਮਾਈਨਿੰਗ ਜਰੀਏ ਗੈਰ ਕਾਨੂੰਨੀ ਢੰਗ ਨਾਲ ਅਮੀਰ ਬਣਨ ਦਾ ਆਰਥਿਕ ਜੁਰਮ ਜਨਤਕ ਸਹਿਯੋਗ, ਭਾਗੀਦਾਰੀ ਤੇ ਗ਼ੈਰਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਤੋਂ ਸਮਾਨ ਨਾ ਖ਼ਰੀਦ ਕੇ ਰੋਕਿਆ ਜਾ ਸਕਦਾ ਹੈ।
ਵਰਨਣ ਯੋਗ ਹੈ ਕਿ ਹਾਈ ਕੋਰਟ ਨੇ ਇਹ ਅਹਿਮ ਫ਼ੈਸਲਾ ਰਾਹੋਂ (ਨਵਾਂਸ਼ਹਿਰ) ਖੇਤਰ ਵਿੱਚ ਸਤਲੁਜ ਦਰਿਆ ਵਿੱਚ ਵੱਡੇ ਪੱਧਰ ‘ਤੇ ਗੈਰ ਕਾਨੂੰਨੀ ਮਾਈਨਿੰਗ ਦੌਰਾਨ 29 ਟਿੱਪਰ, ਦੋ ਪੋਕਲੇਨ ਮਸ਼ੀਨਾਂ ਤੇ ਟਰੈਕਟਰ ਟਰਾਲੀ ਫੜੇ ਜਾਣ ‘ਤੇ 55 ਵਿਅਕਤੀਆਂ ਵਿਰੁੱਧ ਦਰਜ ਕੀਤੇ ਕੇਸ ਵਿੱਚ ਅਗਾਉਂ ਜ਼ਮਾਨਤ ਦੀ ਮੰਗ ਕਰਦੀ 18 ਦੋਸ਼ੀਆਂ ਦੀ ਅਰਜ਼ੀ ਰੱਦ ਕਰਦਿਆਂ ਦਿੱਤਾ ਹੈ। ਬੈਂਚ ਨੇ ਇਹ ਵੀ ਕਿਹਾ ਕਿ ਮੌਜੂਦਾ ਕੇਸ ਵਿੱਚ ਕਈ ਵਾਹਨ ਪੁਲਸ ਦੀ ਐਨ ਓ ਸੀ ‘ਤੇ ਸਪੁਰਦਾਰੀ ‘ਤੇ ਛੱਡ ਦਿੱਤੇ ਸਨ। ਬੈਂਚ ਨੇ ਕਿਹਾ ਹੈ ਕਿ ਭਾਵੇਂ ਸ਼ਨਾਖ਼ਤ ਨਾ ਹੋਣ ਕਾਰਨ ਵਾਹਨ ਛੱਡ ਕੇ ਭੱਜ ਗਿਆ ਵਿਅਕਤੀ ਛੁੱਟ ਜਾਵੇ, ਪਰ ਜਦੋਂ ਵਾਹਨ ਦਾ ਗ਼ੈਰ ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਹੋਣਾ ਸਾਬਤ ਹੋਇਆ ਹੋਵੇ ਤਾਂ ਵਾਹਨ ਨਹੀਂ ਛੱਡਿਆ ਜਾਣਾ ਚਾਹੀਦਾ, ਇਸ ਲਈ ਵਾਹਨ ਦੇ ਮਾਲਕ ਨੂੰ ਪੱਖ ਰੱਖਣ ਦਾ ਮੁਕੰਮਲ ਮੌਕਾ ਜ਼ਰੂਰ ਦਿੱਤਾ ਜਾਣਾ ਚਾਹੀਦਾ ਹੈ।

Continue Reading
Click to comment

Leave a Reply

Your email address will not be published. Required fields are marked *

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਰਾਜਨੀਤੀ

ਸੁਖਬੀਰ ਬਾਦਲ ਨੇ ਚੰਨੀ, ਸਿੱਧੂ ਤੇ ਭਗਵੰਤ ਮਾਨ ਨੂੰ ਲਾਏ ਰਗੜੇ

Published

on

Sukhbir Singh Badal

ਵਿਧਾਨਸਭਾ ਚੋਣਾਂ 2022 ਜਿਉਂ-ਜਿਉਂ ਨੇੜੇ ਆ ਰਹੀਆਂ ਹਨ ਸਿਆਸੀ ਪਾਰਟੀਆਂ ਵੱਲੋਂ ਵੱਡੇ ਪੱਧਰ ‘ਤੇ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ। ਜਗਰਾਓਂ ਵਿਖੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਰੈਲੀ ਹਲਕੇ ਦੇ ਉਮੀਦਵਾਰ ਐਸ ਆਰ ਕਲੇਰ ਵੱਲੋਂ ਰੱਖੀ ਗਈ। ਇਸ ਰੈਲੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਚੰਨੀ ਸਰਕਾਰ ਖਿਲਾਫ਼ ਜੰਮਕੇ ਭੜਾਸ ਕੱਢੀ ਗਈ। ਰੈਲੀ ਵਿੱਚ ਸੰਬੋਧਨ ਦੌਰਾਨ ਸੁਖਬੀਰ ਬਾਦਲ ਨੇ ਨਵਜੋਤ ਸਿੱਧੂ ਨੂੰ ਮੈਂਟਲ ਕਿਹਾ ਗਿਆ। ਸੂਬੇ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਦਰਬਾਰ ਸਾਹਿਬ ਉੱਪਰ ਹਮਲੇ ਨੂੰ ਲੈਕੇ ਸੁਖਬੀਰ ਬਾਦਲ ਵੱਲੋਂ ਨਵਜੋਤ ਸਿੱਧੂ ਉੱਤੇ ਨਿਸ਼ਾਨੇ ਸਾਧੇ ਗਏ। ਉਨ੍ਹਾਂ ਵੱਲੋਂ ਸਿੱਧੂ ਦੇ ਬੇਅਦਬੀ ਦੇ ਦੋਸ਼ੀਆਂ ਨੂੰ ਫਾਂਸੀ ਲਾਉਣ ਦੇ ਬਿਆਨ ਨੂੰ ਲੈਕੇ ਸਵਾਲ ਚੁੱਕੇ ਗਏ ਸਨ।
ਇਸ ਮੌਕੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸੂਬੇ ਵਿਚ ਜੋ ਵੀ ਬੇਅਦਬੀਆਂ ਹੋਈਆਂ ਹਨ ਉਨ੍ਹਾਂ ਦੀ ਜਾਂਚ ਆਖਿਰ ਕਿਉਂ ਨਹੀਂ ਕਰਵਾਈ ਜਾ ਰਹੀ। ਉੁਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਦੀ ਪਹਿਚਾਣ ਤੱਕ ਵੀ ਨਹੀਂ ਕੀਤੀ ਗਈ ਕਿ ਇਹ ਆਖਿਰ ਕੌਣ ਸਨ। ਨਾਲ ਹੀ ਸੁਖਬੀਰ ਵੱਲੋਂ ਸੂਬੇ ਵਿਚ ਬਲਾਸਟ ਦੀਆਂ ਘਟਨਾਵਾਂ ਨੂੰ ਲੈਕੇ ਸਰਕਾਰ ਨੂੰ ਘੇਰਿਆ ਗਿਆ ਹੈ।

Read More Latest Politics News

Continue Reading

ਰਾਜਨੀਤੀ

ਕੈਪਟਨ ਅਮਰਿੰਦਰ ਨੇ ਲੁਧਿਆਣਾ ਅਦਾਲਤ ‘ਚ ਧਮਾਕੇ ਦੀ ਕੀਤੀ ਨਿੰਦਾ

Published

on

Captain-Amrinder

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਚੁਣੌਤੀਆਂ ਸਬੰਧੀ ਆਪਣੀ ਚਿੰਤਾ ਨੂੰ ਇੱਕ ਵਾਰ ਦੁਹਰਾਉਂਦਿਆਂ ਹੋਇਆ, ਲੁਧਿਆਣਾ ਕੋਰਟ ਕੰਪਲੈਕਸ ਚ ਬਲਾਸਟ ਦੀ ਨਿੰਦਾ ਕੀਤੀ ਹੈ, ਜਿਸ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ।ਕੈਪਟਨ ਅਮਰਿੰਦਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਜਿਥੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉੱਥੇ ਹੀ ਜ਼ਖ਼ਮੀ ਲੋਕਾਂ ਦੀ ਸਿਹਤ ਵਿੱਚ ਜਲਦ ਸੁਧਾਰ ਦੀ ਕਾਮਨਾ ਕੀਤੀ ਹੈ।
ਕੈਪਟਨ ਅਮਰਿੰਦਰ ਨੇ ਉਮੀਦ ਪ੍ਰਗਟਾਈ ਹੈ ਕਿ ਪੰਜਾਬ ਪੁਲੀਸ ਅਤੇ ਹੋਰ ਸੁਰੱਖਿਆ ਏਜੰਸੀਆਂ ਨਜ਼ਦੀਕੀ ਤਾਲਮੇਲ ਨਾਲ ਬਲਾਸਟ ਦੀ ਜਾਂਚ ਕਰਨਗੀਆਂ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਹੈ ਕਿ ਪੰਜਾਬ ਸਰਕਾਰ ਤੇ ਖਾਸ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੱਦਾ ਭਟਕਾਉਣ ਦੀ ਰਣਨੀਤੀ ਤੇ ਕੰਮ ਕਰ ਰਹੇ ਹਨ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਬਲਾਸਟ, ਬੇਅਦਬੀ ਦੀਆਂ ਘਟਨਾਵਾਂ ਅਤੇ ਇਕ ਅਕਾਲੀ ਆਗੂ ਵਿਰੁਧ ਕੇਸ ਦਰਜ ਕਰਨ ਵਿਚਾਲੇ ਲਿੰਕ ਸਥਾਪਤ ਕਰਦਿਆਂ ਹੋਇਆਂ ਨਤੀਜਿਆਂ ਤੇ ਪਹੁੰਚਣਾ ਨਾ ਸਿਰਫ਼ ਮੰਦਭਾਗਾ ਹੈ, ਬਲਕਿ ਬਹੁਤ ਹੀ ਗ਼ੈਰ ਜ਼ਿੰਮੇਵਾਰਾਨਾ ਰਵੱਈਆ ਹੈ। ਮੁੱਖ ਮੰਤਰੀ ਨੂੰ ਤੱਥਾਂ ਦੇ ਆਧਾਰ ਤੇ ਬੋਲਣਾ ਚਾਹੀਦਾ ਹੈ, ਨਾ ਕਿ ਸਿਆਸੀ ਬਿਆਨਬਾਜ਼ੀ ਕਰਨੀ ਚਾਹੀਦੀ ਹੈ, ਜੋ ਅਸਲੀ ਗੁਨਾਹਗਾਰਾਂ ਨੂੰ ਬਚਣ ਦਾ ਰਾਹ ਦਿੰਦੀ ਹੈ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca