ਹਾਈ ਕੋਰਟ ਵੱਲੋਂ ਫੋਰਟਿਸ ਦੇ ਸ਼ਿਵਇੰਦਰ ਸਿੰਘ ਦੀ ਜ਼ਮਾਨਤ|ਦਿੱਲੀ ਹਾਈ ਕੋਰਟ ਨੇ ਰੇਲੀਗੇਅਰ
Connect with us [email protected]

ਪੰਜਾਬੀ ਖ਼ਬਰਾਂ

ਹਾਈ ਕੋਰਟ ਵੱਲੋਂ ਫੋਰਟਿਸ ਦੇ ਸ਼ਿਵਇੰਦਰ ਸਿੰਘ ਦੀ ਜ਼ਮਾਨਤ

Published

on

ਨਵੀਂ ਦਿੱਲੀ, 24 ਜੁਲਾਈ – ਦਿੱਲੀ ਹਾਈ ਕੋਰਟ ਨੇ ਰੇਲੀਗੇਅਰ ਫਿਨਵੈਸਟ ਲਿਮਟਿਡ (ਆਰ ਐਫ ਐਲ) ਦੇ ਫੰਡਾਂ ਦੀ ਹੇਰਾਫੇਰੀ ਵਾਲੇ ਹਵਾਲਾ ਰਾਸ਼ੀ ਕੇਸ ਵਿੱਚ ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰੋਮੋਟਰ ਸ਼ਿਵਇੰਦਰ ਮੋਹਨ ਸਿੰਘ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ।

ਅਦਾਲਤ ਨੇ ਕਿਹਾ ਕਿ ਉਹ ਉਸ ਦੀ ਰਿਹਾਈ ਨਾਲ ਵੱਡੇ ਪੈਮਾਨੇ Ḕਤੇ ਸਮਾਜ ਜਾਂ ਜਨਤਾ ਦੇ ਹਿੱਤਾਂ ਲਈ ਕੋਈ ਗੰਭੀਰ ਖ਼ਤਰਾ ਨਹੀਂ ਸਮਝਦੀ।

ਜਸਟਿਸ ਅਨੂਪ ਜੈਰਾਮ ਭਾਂਭਾਨੀ ਨੇ ਸ਼ਿਵਇੰਦਰ ਸਿੰਘ ਨੂੰ ਇੱਕ ਕਰੋੜ ਦੇ ਨਿੱਜੀ ਮੁਚਲਕੇ ਤੇ ਪਰਵਾਰਕ ਮੈਂਬਰਾਂ ਦੀਆਂ 25-25 ਲੱਖ ਦੀਆਂ ਦੋ ਜ਼ਾਮਨੀਆਂ Ḕਤੇ ਰਾਹਤ ਦਿੱਤੀ ਹੈ।

ਜੱਜ ਨੇ ਸ਼ਿਵਇੰਦਰ ਨੂੰ ਆਪਣਾ ਪਾਸਪੋਰਟ ਕੋਰਟ ਦੇ ਕੋਲ ਜਮ੍ਹਾਂ ਕਰਵਾਉਣ ਨੂੰ ਕਿਹਾ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਦੇ ਜਾਂਚ ਅਧਿਕਾਰੀ ਨੂੰ ਆਦੇਸ਼ ਦਿੱਤਾ ਕਿ ਉਹ ਗ੍ਰਹਿ ਮੰਤਰਾਲੇ ਦੇ ਇੰਮੀਗ੍ਰੇਸ਼ਨ ਬਿਊਰੋ ਨੂੰ ਸ਼ਿਵਇੰਦਰ ਦੇ ਨਾਂਅ Ḕਤੇ ਤੁਰੰਤ ਲੁਕ ਆਉੂਟ ਨੋਟਿਸ ਕੱਢਣ ਲਈ ਬੇਨਤੀ ਕਰਨ ਤਾਂ ਜੋ ਉਹ ਹੇਠਲੀ ਅਦਾਲਤ ਦੀ ਆਗਿਆ ਨਾਲ ਦੇਸ਼ ਛੱਡ ਕੇ ਨਾ ਜਾ ਸਕੇ।

ਹਾਈ ਕੋਰਟ ਨੇ ਹੋਰ ਵੀ ਕਈ ਸ਼ਰਤਾਂ ਲਾਈਆਂ ਹਨ, ਜਿਨ੍ਹਾਂ ਵਿੱਚ ਕਿਹਾ ਗਿਆ ਹੈ ਕਿ ਉਹ ਸਬੂਤਾਂ ਨਾਲ ਛੇੜਛਾੜ ਨਹੀਂ ਕਰੇਗਾ ਅਤੇ ਨਾ ਹੀ ਸਿੱਧੇ ਜਾਂ ਅਸਿੱਧੇ ਤੌਰ Ḕਤੇ ਗਵਾਹਾਂ ਨੂੰ ਪ੍ਰਭਾਵਿਤ ਕਰੇਗਾ। ਵਰਨਣ ਯੋਗ ਹੈ ਕਿ ਸ਼ਿਵਇੰਦਰ ਨੂੰ ਈ ਡੀ ਨੇ ਦਾਇਰ ਹਵਾਲਾ ਰਾਸ਼ੀ ਕੇਸ Ḕਚ ਬੀਤੇ ਸਾਲ 12 ਦਸੰਬਰ ਨੂੰ ਗ਼੍ਰਿਫ਼ਤਾਰ ਕੀਤਾ ਸੀ ਅਤੇ ਆਰਥਿਕ ਅਪਰਾਧ ਵਿੰਗ (ਈ ਓ ਡਬਲਯੂ) ਨੇ ਉਸ ਨੂੰ ਇੱਕ ਹੋਰ ਧੋਖਾਧੜੀ ਦੇ ਮਾਮਲੇ Ḕਚ ਬੀਤੇ ਸਾਲ 10 ਅਕਤੂਬਰ ਨੂੰ ਗ਼੍ਰਿਫ਼ਤਾਰ ਕੀਤਾ ਸੀ।

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਤੇ ਮਜ਼ਦੂਰ ਦੀਆਂ ਬਾਹਾਂ ਨਾਲ ਖਡ਼੍ਹਾ ਹੋਵੇਗਾ ਪੰਜਾਬ : ਨਵਜੋਤ ਸਿੱਧੂ

Published

on

Navjot Singh Sidhu

ਮੋਗਾ : ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇ ਪੰਜਾਬ ਕਿਸਾਨ ਤੇ ਮਜ਼ਦੂਰ ਦੀਆਂ ਦੋ ਬਾਹਾਂ ਨਾਲ ਖਡ਼੍ਹਾ ਹੋ ਸਕੇਗਾ। ਇਹ ਤਾਂ ਸੰਭਵ ਹੋ ਸਕਦਾ ਹੈ ਜੇ ਸਮੇਂ ਦੀਆਂ ਸਰਕਾਰਾਂ ਕਿਸਾਨ ਤੇ ਮਜ਼ਦੂਰ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ।
ਨਵਜੋਤ ਸਿੱਧੂ ਨੇ ਕਿਹਾ ਕਿ ਹਰੇਕ ਮਜ਼ਦੂਰ ਦੀ ਰਜਿਸਟ੍ਰੇਸ਼ਨ ਹੋਵੇਗੀ ਤੇ ਪੈਸੇ ਸਿੱਧੇ ਖਾਤਿਆਂ ਵਿਚ ਆਉਣਗੇ। ਉਨ੍ਹਾਂ ਕਿਹਾ ਜੇ ਕਿਸਾਨ ਤੇ ਮਜ਼ਦੂਰ ਖਡ਼੍ਹਾ ਨਹੀਂ ਹੋਵੇਗਾ ਤਾਂ ਪੰਜਾਬ ਵੀ ਨਹੀਂ ਖਡ਼੍ਹਾ ਹੋ ਸਕਦਾ। ਸਿੱਧੂ ਨੇ ਪੰਜਾਬ ਨੂੰ ਆਕਸੀਜ਼ਨ ’ਤੇ ਪਿਆ ਆਖਦਿਆਂ ਕਿਹਾ ਕਿ ਮਜ਼ਦੂਰ ਨੇ ਮਿਹਨਤ ਕਰ ਕੇ ਹਰ ਇਕ ਦਾ ਭਲਾ ਕਰਨਾ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਜੋ ਵੀ ਐਗਰੀਮੈਂਟ ਕਰੇ ਪਰ ਮਜ਼ਦੂਰ ਨੂੰ 350 ਰੁਪਏ ਤੋਂ ਘੱਟ ਉਜਰਤ ਨਹੀਂ ਲੈਣ ਦੇਵਾਂਗਾ। ਉਨ੍ਹਾਂ ਨੇ ਸ਼ਰਾਬ ਤੇ ਰੇਤ ’ਤੇ ਬੋਲਦਿਆਂ ਕਿਹਾ ਕਿ ਜਦੋਂ ਇਹ ਚੀਜ਼ਾਂ ਦੁਗਣੇ ਭਾਅ ਵਿਚ ਵਿਕ ਰਹੀਆਂ ਹਨ ਤਾਂ ਮਜਦੂਰ ਦੀ ਦਿਹਾਡ਼ੀ ਵਿਚ ਵਾਧਾ ਕਿਉਂ ਨਹੀਂ ਹੁੰਦਾ? ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਤਨਜ਼ ਕੱਸਦਿਆਂ ਆਖਿਆ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਪੈਰਾਂ ਸਿਰ ਖਡ਼੍ਹਾ ਨਹੀਂ ਹੋਣ ਦਿੱਤਾ। ਸਿੱਧੂ ਨੇ ਕਿਹਾ ਕਿ ਗ਼ਰੀਬ ਤੇ ਮਜ਼ਦੂਰ ਦੇ ਬੱਚੇ ਲਈ ਸਕੂਲ ਬਣਾਏ ਜਾਣਗੇ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ‘ਚ ਦੇਣਗੀਆਂ ਨਵਾਂ ਸਿਆਸੀ ਬਦਲ

Published

on

Balbir Singh Rajewal

ਚੰਡੀਗੜ੍ਹ: ਦਿੱਲੀ ਦਾ ਮੋਰਚਾ ਫਤਹਿ ਕਰਕੇ ਪਰਤੇ ਕਿਸਾਨ ਲੀਡਰਾਂ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ਦੀ ਸਿਆਸਤ ਨੂੰ ਨਵਾਂ ਬਦਲ ਦੇਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਆਸੀ ਬਦਲ ਕਿਵੇਂ ਦਾ ਹੋਏਗਾ, ਇਸ ਬਾਰੇ ਅਜੇ ਕੁਝ ਨਹੀਂ ਦੱਸ ਸਕਦੇ ਪਰ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਦਲ ਜ਼ਰੂਰ ਦਿੱਤਾ ਜਾਏਗਾ।ਕਿਸਾਨ ਲੀਡਰਾਂ ਗੱਲ਼ਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਜੋ ਚਾਹੁੰਦੇ ਹਨ, ਉਸ ਉੱਪਰ ਜ਼ਰੂਰ ਕੰਮ ਕੀਤਾ ਜਾਏਗਾ। ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਪੰਜਾਬ ਦੀ ਸਿਆਸੀ ਸਮੀਕਰਨਾਂ ਕਰਕੇ ਮੰਗ ਉੱਠ ਰਹੀ ਹੈ ਕਿ ਕਿਸਾਨ ਜਥੇਬੰਦੀਆਂ ਆਪਣੀ ਪਾਰਟੀ ਬਣਾ ਕੇ ਚੋਣ ਲੜਨ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca