ਜ਼ਹਿਰੀਲੀ ਸ਼ਰਾਬ ਦੇ ਕਾਰੋਬਾਰ ਵਾਲੇ ਦੋਸ਼ੀਆਂ ਦੇ ਨਾਂਅ ਗੁਰਾਇਆ ਕੇਸ ਵਿੱਚ ਵੀ ਸਾਹਮਣੇ ਆਏ
Connect with us [email protected]

ਅਪਰਾਧ

ਜ਼ਹਿਰੀਲੀ ਸ਼ਰਾਬ ਦੇ ਕਾਰੋਬਾਰ ਵਾਲੇ ਦੋਸ਼ੀਆਂ ਦੇ ਨਾਂਅ ਗੁਰਾਇਆ ਕੇਸ ਵਿੱਚ ਵੀ ਸਾਹਮਣੇ ਆਏ

Published

on

ਚੰਡੀਗੜ੍ਹ, 5 ਅਗਸਤ – ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਕਾਰਨ ਵਾਪਰੇ ਦੁਖਾਂਤ ਬਾਰੇ ਸਨਸਨੀਖੇਜ਼ ਤੱਥ ਸਾਹਮਣੇ ਆਏ ਹਨ। ਪਤਾ ਲੱਗਾ ਹੈ ਕਿ ਜਲੰਧਰ ਦਿਹਾਤੀ ਪੁਲਸ ਨੇ 9 ਜੁਲਾਈ ਨੂੰ 10 ਹਜ਼ਾਰ ਲੀਟਰ ਤੋਂ ਵੱਧ ਨਕਲੀ ਸ਼ਰਾਬ ਦੀ ਵਰਤੋਂ ‘ਚ ਆਉਂਦੀ ਸਪਿਰਟ ਦੀ ਖੇਪ ਫੜੀ ਸੀ, ਜਿਸ ਸਬੰਧੀ ਗੁਰਾਇਆਂ ਥਾਣੇ ‘ਚ ਕੇਸ ਦਰਜ ਹੋਇਆ ਸੀ ਤੇ ਪੁੱਛਗਿੱਛ ਤੋਂ ਬਾਅਦ ਪੁਲਸ ਨੇ ਤਰਨ ਤਾਰਨ ਤੋਂ ਉਸ ਖੇਤਰ ‘ਚ ਇਸ ਵਪਾਰ ਨੂੰ ਚਲਾਉਣ ਵਾਲੇ ਗੁਰਪਾਲ ਸਿੰਘ ਤੇ ਰਾਜਪੁਰਾ ਤੋਂ ਸਪਿਰਟ ਦੀ ਸਪਲਾਈ ਲਈ ਜ਼ਿੰਮੇਵਾਰ ਦੱਸੇ ਜਾਂਦੇ ਹਰਦੀਪ ਸਿੰਘ ਗਾਚੂ ਨੂੰ ਗ਼੍ਰਿਫ਼ਤਾਰ ਕੀਤਾ ਸੀ। ਪੁਲਸ ਨੇ ਇਸ ਸਬੰਧੀ ਜਲੰਧਰ ਰੇਂਜ ਦੇ ਡਿਪਟੀ ਕਮਿਸ਼ਨਰ ਐਕਸਾਈਜ਼ ਤੇ ਟੈਕਸੇਸ਼ਨ ਵਿਭਾਗ ਨੂੰ ਵੀ ਪੁੱਛਗਿੱਛ ‘ਚ ਸ਼ਾਮਲ ਹੋਣ ਲਈ ਕਿਹਾ ਸੀ ਤਾਂ ਜੋ ਜਾਣਕਾਰੀ ਦੇ ਆਧਾਰ ‘ਤੇ ਪੁਲਸ ਅੱਗੋਂ ਕਾਰਵਾਈ ਕਰ ਸਕੇ।

ਮਿਲੀ ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਐਕਸਾਈਜ਼ ਐਂਡ ਟੈਕਸੇਸ਼ਨ ਜਲੰਧਰ ਜਸਪਿੰਦਰ ਸਿੰਘ ਹੇਠਲੇ 8 ਜ਼ਿਲ੍ਹਿਆਂ ‘ਚ ਅੰਮ੍ਰਿਤਸਰ, ਤਰਨ ਤਾਰਨ ਤੇ ਗੁਰਦਾਸਪੁਰ ਦਾ ਖੇਤਰ ਸ਼ਾਮਲ ਹੈ ਜਿੱਥੇ ਚੱਲਦੇ ਇਸ ਗ਼ੈਰ-ਕਾਨੂੰਨੀ ਧੰਦੇ ਦੀ ਪੁੱਛਗਿੱਛ ਦੌਰਾਨ ਕਾਫ਼ੀ ਜਾਣਕਾਰੀ ਮਿਲੀ ਸੀ, ਪਰ ਦਿਲਚਸਪ ਗੱਲ ਇਹ ਹੈ ਕਿ ਇਸ ਗ਼ੈਰ-ਕਾਨੂੰਨੀ ਵਪਾਰ ਵਿੱਚ ਲੱਗੇ ਲੋਕਾਂ ਦੇ ਨਾਵਾਂ ਬਾਰੇ ਅੱਗੋਂ ਕਾਰਵਾਈ ਕਰਨ ਦੀ ਥਾਂ ਕੇਵਲ ਫੜ੍ਹੀ ਗਈ ਸਪਿਰਟ ਦਾ ਸੈਂਪਲ ਜਾਂਚ ਲਈ ਭੇਜ ਦਿੱਤਾ ਗਿਆ ਸੀ, ਜਿਸ ਦੀ ਰਿਪੋਰਟ ਦੀ ਅਜੇ ਪੁਸ਼ਟੀ ਨਹੀਂ ਹੋ ਸਕੀ।

ਜ਼ਹਿਰੀਲੀ ਸ਼ਰਾਬ ਨਾਲ ਵਾਪਰੇ ਵੱਡੇ ਦੁਖਾਂਤ ਤੋਂ ਬਾਅਦ ਇਸੇ ਪੁੱਛਗਿੱਛ ‘ਚ ਸਾਹਮਣੇ ਆਏ ਲੋਕਾਂ ਦੇ ਨਾਮ ਜੋ ਰਿਕਾਰਡ ‘ਚ ਸਨ, ਉਨ੍ਹਾਂ ਦੀ ਫੜੋ-ਫੜੀ ਸ਼ੁਰੂ ਕਰ ਦਿੱਤੀ ਗਈ ਹੈ, ਪਰ ਐਕਸਾਈਜ਼ ਵਿਭਾਗ ਨੇ ਜੇ ਇਨ੍ਹਾਂ ਲੋਕਾਂ ਨੂੰ ਪਹਿਲਾਂ ਕਾਬੂ ਕਰ ਲਿਆ ਹੁੰਦਾ ਤਾਂ ਏਡਾ ਵੱਡਾ ਦੁਖਾਂਤ ਨਹੀਂ ਵਾਪਰਨਾ।

ਇਸ ਬਾਰੇ ਜਾਣਕਾਰ ਸੂਤਰਾਂ ਦਾ ਕਹਿਣਾ ਹੈ ਕਿ ਡਿਪਟੀ ਕਮਿਸ਼ਨਰ ਐਕਸਾਈਜ਼ ਜਲੰਧਰ ਜਸਪਿੰਦਰ ਸਿੰਘ ਨੂੰ ਸਰਕਾਰ ਨੇ ਇਹ ਨਿਯੁਕਤੀ ਦੇਣ ਤੋਂ ਪਹਿਲਾਂ ਇੱਕ ਕੇਸ ਦੀ ਜਾਂਚ ਕਾਰਨ ਕਾਫ਼ੀ ਸਮੇਂ ਤੋਂ ਬਿਨਾਂ ਨਿਯੁਕਤੀ ਦੇ ਰੱਖਿਆ ਹੋਇਆ ਸੀ ਤੇ ਅਚਾਨਕ ਉਨ੍ਹਾਂ ਨੂੰ ਇਹ ਅਹਿਮ ਨਿਯੁਕਤੀ ਕਿਵੇਂ ਮਿਲੀ, ਇਸ ਬਾਰੇ ਵੀ ਚਰਚਾ ਚੱਲ ਰਹੀ ਹੈ।

ਏਦਾਂ ਹੀ ਜੁਆਇਟ ਕਮਿਸ਼ਨਰ ਡਿਸਟਿਲਰੀਜ਼ ਨਰੇਸ਼ ਕੁਮਾਰ ਦੂਬੇ ਨੂੰ ਵੀ ਲਾਕਡਾਊਨ ਦੌਰਾਨ ਭਾਰੀ ਮਾਤਰਾ ‘ਚ ਬਿਨਾਂ ਡਿਊਟੀ ਤੇ ਟੈਕਸ ਦੇ ਵਿਕੀ ਸ਼ਰਾਬ ਕਾਰਨ ਜਾਂਚ ਕਰ ਰਹੀ ਕੈਬਨਿਟ ਸਬ ਕਮੇਟੀ ਦੀ ਸਿਫ਼ਾਰਿਸ਼ ‘ਤੇ ਵਿਭਾਗ ਨੇ ਬਦਲਿਆ ਸੀ, ਪਰ ਉਸ ਦੀ ਟਰਾਂਸਫਰ ਵੀ 48 ਘੰਟਿਆਂ ਵਿੱਚ ਬਿਨਾਂ ਕਾਰਨ ਦਿੱਤੇ ਰੱਦ ਕਰ ਦਿੱਤੀ ਗਈ ਸੀ।

ਐਕਸਾਈਜ਼ ਵਿਭਾਗ ਹਮੇਸ਼ਾ ਨਜਾਇਜ਼ ਸ਼ਰਾਬ ਫੜਨ ਦਾ ਕੰਮ ਆਪਣੇ ਹੱਥ ਰੱਖਣ ਦੀ ਮੰਗ ਕਰਦਾ ਰਿਹਾ ਹੈ ਅਤੇ ਅਕਾਲੀ ਭਾਜਪਾ ਸਰਕਾਰ ਦੌਰਾਨ ਇਹ ਵਿਭਾਗ ਇੱਕ ਆਈ ਜੀ ਪੱਧਰ ਦਾ ਵਿਸ਼ੇਸ਼ ਅਧਿਕਾਰੀ ਤੇ ਪੁਲਸ ਦੀ ਇੱਕ ਹਜ਼ਾਰ ਦੀ ਨਫ਼ਰੀ ਵਾਲੀ ਬਟਾਲੀਅਨ ਆਪਣੇ ਹੇਠ ਲੈਣ ‘ਚ ਕਾਮਯਾਬ ਹੋ ਗਿਆ ਸੀ, ਪਰ ਬੀਤੇ ਕੁਝ ਸਾਲਾਂ ਤੋਂ ਸ਼ਰਾਬ ਦੇ ਸਰਕਾਰੀ ਠੇਕੇਦਾਰਾਂ ਨੂੰ ਪੁਲਸ ਦੀ ਕੁਝ ਨਫ਼ਰੀ ਦਿੱਤੀ ਜਾਂਦੀ ਹੈ ਤੇ ਉਨ੍ਹਾਂ ਦੇ ਆਪਣੇ ਬੰਦੇ ਤੇ ਪੁਲਸ ਆਪਣੇ ਖੇਤਰਾਂ ਵਿੱਚ ਨਕਲੀ ਸ਼ਰਾਬ ਦਾ ਧੰਦਾ ਖ਼ਤਮ ਕਰਨ ਲਈ ਨਿੱਜੀ ਤੌਰ ‘ਤੇ ਕੰਮ ਕਰਦੇ ਹਨ, ਸਰਕਾਰ ਨੇ ਇਹ ਕੰਮ ਠੇਕੇਦਾਰਾਂ ‘ਤੇ ਛੱਡ ਦਿੱਤਾ ਜਾਪਦਾ ਹੈ।

ਪੁਲਸ ਵਿਭਾਗ ਦਾ ਕਹਿਣਾ ਹੈ ਕਿ ਐਕਸਾਈਜ਼ ਵਿਭਾਗ ਵੱਲੋਂ ਇਸ ਬਾਰੇ ਆਪਣਾ ਖ਼ੁਦ ਮੁਖਤਿਆਰ ਢਾਂਚਾ ਖੜ੍ਹਾ ਕਰਨ ਨਾਲ ਉਨ੍ਹਾਂ ਦਾ ਇਸ ਪਾਸੇ ਧਿਆਨ ਜਾਂ ਜ਼ਿੰਮੇਵਾਰੀ ਘੱਟ ਗਈ ਹੈ। ਪੁਲਸ ਅਧਿਕਾਰੀਆਂ ਦਾ ਇਹ ਵੀ ਕਹਿਣਾ ਹੈ |

ਕਿ ਜਿਵੇਂ ਕੋਰੋਨਾ ਦੇ ਕਾਰਨ ਪੁਲਸ ਨੂੰ ਬੀਤੇ 4-5 ਮਹੀਨਿਆਂ ਦੌਰਾਨ ਲੋਕਾਂ ਵਿੱਚ ਲੰਗਰ ਅਤੇ ਖੁਰਾਕ ਸਮੱਗਰੀ ਵੰਡਣ, ਇਕਾਂਤਵਾਸ ਵਿੱਚ ਰੱਖੇ ਮਰੀਜ਼ਾਂ ਦੀ ਰਾਖੀ ਅਤੇ ਦੂਜੇ ਰਾਜਾਂ ਅਤੇ ਵਿਦੇਸ਼ਾਂ ਤੋਂ ਆਉਂਦੇ ਲੋਕਾਂ ਦੀਆਂ ਵੈਰੀਫੀਕੇਸ਼ਨਾਂ ਵਿੱਚ ਲਾ ਦਿੱਤਾ ਗਿਆ ਹੈ, ਉਸ ਨਾਲ ਪੁਲਸ ਦਾ ਆਪਣਾ ਅਸਲ ਕੰਮ ਤਕਰੀਬਨ ਠੱਪ ਹੋ ਗਿਆ ਹੈ। ਉਕਤ ਡਿਊਟੀਆਂ ਸਿਹਤ ਵਿਭਾਗ ਜਾਂ ਕੁਝ ਹੋਰ ਸਬੰਧਤ ਵਿਭਾਗਾਂ ਵੱਲੋਂ ਵੀ ਕੀਤੀਆਂ ਜਾ ਸਕਦੀਆਂ ਸਨ।

ਅਪਰਾਧ

45 ਲੱਖ ਰੁੁਪਏ ਗਾਇਬ ਹੋਣ ‘ਤੇ ਦਿੱਲੀ ਗੁਰਦੁਆਰਾ ਕਮੇਟੀ ਵਿਰੁੱਧ ਮਾਮਲਾ ਦਰਜ

Published

on

Manjinder Singh Sirsa

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਜ਼ਾਨੇ ‘ਚੋਂ ਕਥਿਤ ਤੌਰ ‘ਤੇ 45 ਲੱਖ ਰੁਪਏ ਗਾਇਬ ਹੋਣ ਦੇ ਮਾਮਲੇ ‘ਚ ਦਿੱਲੀ ਪੁਲਸ ਨੇ ਆਰਥਿਕ ਗੜਬੜ ਦਾ ਮਾਮਲਾ ਦਰਜ ਕੀਤਾ ਹੈ। ਥਾਣਾ ਨਾਰਥ ਐਵੇਨਿਊ ਵਿਖੇ ਸ਼੍ਰੋਮਣੀ ਅਕਾਲੀ ਦਲ (ਸਰਨਾ) ਨਾਲ ਸਬੰਧਤ ਮੈਂਬਰ ਕਰਤਾਰ ਸਿੰਘ ਚਾਵਲਾ ਦੀ ਸ਼ਿਕਾਇਤ ‘ਤੇ ਕੇਸ ਦਰਜ ਹੋਇਆ ਹੈ।
ਇਸ ਵਿਚ ਕਿਸੇ ਨੂੰ ਨਾਮਜ਼ਦ ਮੁਲਜ਼ਮ ਨਹੀਂ ਬਣਾਇਆ ਗਿਆ ਪਰ ਧੋਖੇ ਦੀ ਧਾਰਾ ਲਾਈ ਗਈ ਹੈ। ਦਿੱਲੀ ਕਮੇਟੀ ਦੇ ਐਕਟ ਮੁਤਾਬਕ ਦਿੱਲੀ ਕਮੇਟੀ ਦਾ ਸਟਾਫ, ਕਮੇਟੀ ਦੇ ਮੈਂਬਰ ਅਤੇ ਸਭ ਕਮੇਟੀਆਂ ਦੇ ਮੈਂਬਰ ਲੋਕ ਸੇਵਾ ਦੇ ਘੇਰੇ ‘ਚ ਆਉਂਦੇ ਹਨ। ਇਸ ਮਾਮਲੇ ‘ਚ ਕਮੇਟੀ ਦੇ ਜ਼ਿੰਮੇਵਾਰ ਅਧਿਕਾਰੀਆਂ ਅਤੇ ਅਹੁਦੇਦਾਰਾਂ ਵਿਰੁੱਧ ਜਾਂਚ ਹੋ ਸਕਦੀ ਹੈ।
ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸ਼ਨੀਵਾਰ ਦਾਅਵਾ ਕੀਤਾ ਕਿ ਗ੍ਰਹਿ ਮੰਤਰਾਲਾ ਅਤੇ ਦਿੱਲੀ ਪੁਲਸ ਕਮਿਸ਼ਨਰ ਵੱਲੋਂ ਦਖਲ ਦੇਣ ਪਿੱਛੋਂ ਕੇਸ ਦਰਜ ਕਰ ਲਿਆ ਗਿਆ ਹੈ। ਦਿੱਲੀ ਪੁਲਸ ਦੀ ਵਿਸ਼ੇਸ਼ ਸ਼ਾਖਾ (ਆਰਥਿਕ) ਗੜਬੜ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾਏਗੀ। ਦੋਸ਼ੀ ਪਾਏ ਜਾਣ ‘ਤੇ 10 ਸਾਲ ਦੀ ਸਜ਼ਾ ਸੰਭਵ ਹੈ। ਸਰਨਾ ਨੇ ਦਾਅਵਾ ਕੀਤਾ ਕਿ 13 ਨਵੰਬਰ ਨੂੰ ਜਦੋਂ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਕਮੇਟੀ ਦਾ ਰਿਕਾਰਡ ਚੈੱਕ ਕੀਤਾ ਸੀ ਤਾਂ ਰਜਿਸਟਰ ਵਿਚ ਇਕ ਕਰੋੜ 30 ਲੱਖ ਰੁਪਏ ਖਜ਼ਾਨਾ ਵਿਚ ਹੋਣ ਦੀ ਗੱਲ ਕਹੀ ਗਈ ਸੀ। ਜਦੋਂ ਖਜ਼ਾਨੇ ਵਿਚ ਰਜਿਸਟਰ ਦੇ ਹਿਸਾਬ ਨਾਲ ਮਿਲਾਨ ਕੀਤਾ ਗਿਆ ਤਾਂ ਹੈਰਾਨ ਕਰ ਦੇਣ ਵਾਲੇ ਤੱਥ ਸਾਹਮਣੇ ਆਏ। ਇਸ ਿਵਚੋਂ 45 ਲੱਖ ਰੁਪਏ ਗਾਇਬ ਸਨ। ਪੁੱਛਣ ‘ਤੇ ਦੱਸਿਆ ਗਿਆ ਕਿ ਪੈਸਾ ਬੈਂਕ ਵਿਚ ਜਮ੍ਹਾ ਕਰਵਾਉਣ ਲਈ ਭੇਜਿਆ ਗਿਆ ਹੈ ਜਦੋਂ ਕਿ ਉਸ ਦਿਨ ਸ਼ਨੀਵਾਰ ਸੀ ਅਤੇ ਕੌਮੀ ਛੁੱਟੀ ਕਾਰਨ ਬੈਂਕ ਬੰਦ ਸਨ। ਇਸ ਤੋਂ ਇਲਾਵਾ ਸਾਢੇ 38 ਲੱਖ ਰੁਪਏ ਦੀ ਪਾਬੰਦੀਸ਼ੁਦਾ ਕਰੰਸੀ ਬਰਾਮਦ ਹੋਈ। ਇਸ ਕਰੰਸੀ ਨੂੰ ਸਰਕਾਰ ਨੇ ਲਗਭਗ 5 ਸਾਲ ਪਹਿਲਾਂ ਬੰਦ ਕਰ ਦਿੱਤਾ ਸੀ। ਇਸ ਪੈਸੇ ਨੂੰ ਮੂਲ ਵਿਚ ਜੋੜਿਆ ਗਿਆ ਸੀ। ਕਾਨੂੰਨੀ ਤੌਰ ‘ਤੇ ਕੋਈ ਵੀ ਸੰਸਥਾ ਇਸ ਤਰ੍ਹਾਂ ਦਾ ਪੈਸਾ ਆਪਣੇ ਕੋਲ ਨਹੀਂ ਰੱਖ ਸਕਦੀ।

Read More Latest Punjabi News

Continue Reading

ਅਪਰਾਧ

ਆਰੀਅਨ ਖਾਨ ਨੂੰ ਅੱਜ ਵੀ ਨਹੀਂ ਮਿਲੀ ਜ਼ਮਾਨਤ, ਕੱਲ ਮੁੜ ਹੋਵੇਗੀ ਸੁਣਵਾਈ

Published

on

Aryan Khan

ਮੁੰਬਈ : ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਖਾਨ 18 ਦਿਨਾਂ ਤੋਂ ਮੁੰਬਈ ਦੀ ਆਰਥਰ ਜੇਲ੍ਹ ‘ਚ ਬੰਦ ਹਨ । ਉਨ੍ਹਾਂ ਉੱਤੇ ਐੱਨ. ਡੀ. ਪੀ. ਐੱਸ. ਕਾਨੂੰਨ ਦੇ ਤਹਿਤ ਡਰੱਗਜ਼ ਰੱਖਣ ਤੇ ਵਰਤਣ ਦਾ ਦੋਸ਼ ਹੈ। ਆਰੀਅਨ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਸੁਣਵਾਈ ਹੋਈ। ਇਸ ਕੇਸ ਦੀ ਸੁਣਵਾਈ ਬੁੱਧਵਾਰ ਨੂੰ ਵੀ ਜਾਰੀ ਰਹੇਗੀ। ਸਾਬਕਾ ਅਟਾਰਨੀ ਜਨਰਲ ਆਫ ਇੰਡੀਆ ਮੁਕੁਲ ਰੋਹਤਗੀ ਆਰੀਅਨ ਖਾਨ ਦਾ ਕੇਸ ਲੜ ਰਹੇ ਹਨ। ਕੋਰਟ ‘ਚ ਐੱਨ. ਸੀ. ਬੀ. ਤੇ ਆਰੀਅਨ ਖਾਨ ਦੇ ਵਕੀਲਾਂ ਨੇ ਜ਼ੋਰਦਾਰ ਦਲੀਲਾਂ ਦਿੱਤੀਆਂ।
ਐੱਨ. ਸੀ. ਬੀ. ਨੇ ਜਿਥੇ ਜ਼ਮਾਨਤ ਮਿਲਣ ਦਾ ਜ਼ੋਰਦਾਰ ਵਿਰੋਧ ਕੀਤਾ, ਉਥੇ ਹੀ ਮੁਕੁਲ ਰੋਹਤਗੀ ਨੇ ਆਰੀਅਨ ਦੀ ਗ੍ਰਿਫ਼ਤਾਰੀ ‘ਤੇ ਸਵਾਲ ਉਠਾਏ। ਕਰੂਜ਼ ਡਰੱਗਜ਼ ਮਾਮਲੇ ‘ਚ 11 ਨੰਬਰ ਦੇ ਦੋਸ਼ੀ ਮਨੀਸ਼ ਰਾਜਗਰੀਆ ਨੂੰ 2.4 ਗ੍ਰਾਮ ਗਾਂਜੇ ਦੇ ਨਾਲ ਗ੍ਰਿਫ਼ਤਾਰ ਕੀਤਾ ਸੀ ਪਰ ਉਸ ਦੇ ਵਕੀਲ ਅਜੇ ਦੁਬੇ ਨੇ ਕਿਹਾ ਕਿ ਮਨੀਸ਼ ਨੂੰ 50 ਹਜ਼ਾਰ ਦੇ ਬਾਂਡ ‘ਤੇ ਜ਼ਮਾਨਤ ਮਿਲ ਗਈ ਹੈ।

Read More Latest Punjabi News

Continue Reading

ਅਪਰਾਧ

ਨੌਜਵਾਨ ਨੇ ਆਪਣੀ ਸੱਸ ਅਤੇ ਪਤਨੀ ਉਤੇ ਗੋਲੀਆਂ ਚਲਾਈਆਂ

Published

on

pistal

ਸੱਸ ਦੀ ਮੌਕੇ ਉੱਤੇ ਹੀ ਮੌਤ, ਪਤਨੀ ਗੰਭੀਰ ਜ਼ਖਮੀ
ਹੁਸ਼ਿਆਰਪੁਰ, 23 ਅਗਸਤ – ਪਿੰਡ ਝੁੰਗੀਆਂ ਵਿੱਚ ਵਿਦੇਸ਼ ਤੋਂ ਆਏ ਨੌਜਵਾਨ ਨੇ ਕੱਲ੍ਹ ਆਪਣੀ ਪਤਨੀ ਤੇ ਸੱਸ ਉੱਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਸੱਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਤੇ ਪਤਨੀ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਜਲੰਧਰ ਦੇ ਇੱਕ ਹਸਪਤਾਲ ਦਾਖਲ ਕਰਾਇਆ ਹੈ। ਉਸ ਦੀ ਹਾਲਤ ਗੰਭੀਰ ਹੈ। ਚੱਬੇਵਾਲ ਪੁਲਸ ਨੇ ਚੱਲੀਆਂ ਗੋਲੀਆਂ ਦੇ ਖੋਲ, ਨਸ਼ੀਲਾ ਪਦਾਰਥ ਅਤੇ ਹੋਰ ਸ਼ੱਕੀ ਸਾਮਾਨ ਕਬਜ਼ੇ ਵਿੱਚ ਲੈ ਲਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਸ਼ਵਦੀਪ ਕੌਰ ਪੁੱਤਰੀ ਰਾਜਦੀਪ ਸਿੰਘ ਪਿੰਡ ਝੁੰਗੀਆਂ ਦਾ ਵਿਆਹ ਮਨਦੀਪ ਸਿੰਘ ਪੁੱਤਰ ਗੁਰਜਿੰਦਰ ਸਿੰਘ ਵਾਸੀ ਸਿੰਘਪੁਰਾ ਨਾਲ 2018 ਵਿੱਚ ਹੋਇਆ ਸੀ, ਜਿਹੜਾ ਵਿਆਹ ਤੋਂ ਬਾਅਦ ਅਮਰੀਕਾ ਚਲਾ ਗਿਆ ਤੇ ਉਸ ਦੇ ਜਾਣ ਮਗਰੋਂ ਸ਼ਵਦੀਪ ਕੌਰ ਆਪਣੀ ਮਾਂ ਬਲਵੀਰ ਕੌਰ ਨਾਲ ਪਿੰਡ ਝੁੰਗੀਆਂ ਵਿੱਚ ਰਹਿਣ ਲੱਗ ਗਈ। ਲੜਕੀ ਦੇ ਪਰਵਾਰ ਨੇ ਦੱਸਿਆ ਕਿ ਸ਼ਵਦੀਪ ਵੀ ਅਮਰੀਕਾ ਜਾਣ ਲਈ ਤਿਆਰ ਸੀ। ਕੁਝ ਦਿਨ ਪਹਿਲਾਂ ਮਨਦੀਪ ਭਾਰਤ ਆ ਗਿਆ ਅਤੇ ਸ਼ਨੀਵਾਰ ਰਾਤ ਆਪਣੀ ਪਤਨੀ ਤੇ ਸੱਸ ਨੂੰ ਮਿਲਣ ਸਹੁਰੇ ਘਰ ਗਿਆ। ਕੱਲ੍ਹ ਸਵੇਰੇ ਉਹ ਪਿਸਤੌਲ ਨਾਲ ਆਪਣੀ ਸੱਸ ਤੇ ਪਤਨੀ ਉੱਤੇ ਗੋਲੀਆਂ ਚਲਾ ਕੇ ਫਰਾਰ ਹੋ ਗਿਆ। ਇਸ ਨਾਲ ਸੱਸ ਦੀ ਮੌਤ ਤੇ ਪਤਨੀ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਜਲੰਧਰ ਦਾਖਲ ਕਰਵਾਇਆ ਹੈ। ਪੁਲਸ ਨੇੇ ਦੋਸ਼ੀ ਖਿਲਾਫ ਕਤਲ ਦਾ ਕੇਸ ਦਰਜ ਕਰ ਕੇ ਅੰਮ੍ਰਿਤਸਰ ਤੇ ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੂੰ ਮਨਦੀਪ ਬਾਰੇ ਸੂਚਿਤ ਕਰ ਦਿੱਤਾ ਹੈ ਤਾਂ ਜੋ ਉਹ ਵਿਦੇਸ਼ ਨਾ ਜਾ ਸਕੇ।

Read More Punjab Crime News

Continue Reading

ਰੁਝਾਨ


Copyright by IK Soch News powered by InstantWebsites.ca