ਜ਼ਿਲ੍ਹਾ ਗੁਰਦਵਾਰਾ ਪ੍ਰਬੰਧਕ ਕਮੇਟੀਆਂ ਦਾ ਕੇਸ ਅਦਾਲਤ ਪੁੱਜਾ - ਇਕ ਸੋਚ
Connect with us [email protected]

ਪੰਜਾਬੀ ਖ਼ਬਰਾਂ

ਜ਼ਿਲ੍ਹਾ ਗੁਰਦਵਾਰਾ ਪ੍ਰਬੰਧਕ ਕਮੇਟੀਆਂ ਦਾ ਕੇਸ ਅਦਾਲਤ ਪੁੱਜਾ

Published

on

ਜੰਮੂ, 20 ਜੁਲਾਈ- ਜੰਮੂ-ਕਸ਼ਮੀਰ ‘ਚ ਗੁਰਦਵਾਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਮਾਮਲਾ ਹੱਲ ਹੁੰਦਾ ਨਜ਼ਰ ਨਹੀਂ ਆ ਰਿਹਾ। ਇੱਕ ਧੜੇ ਵੱਲੋਂ ਪੰਜਾਬ ਅਤੇ ਦਿੱਲੀ ਦੇ ਸਿਆਸੀ ਆਗੂਆਂ ਰਾਹੀਂ ਭਾਵੇਂ ਦਿੱਲੀ ਦਰਬਾਰ ਤੋਂ ਆਪਣੀ ਕਮੇਟੀ ਨੂੰ ਬਚਾਉਣ ਲਈ ਤਿੰਨ ਮਹੀਨੇ ਦਾ ਸਮਾਂ ਲੈ ਲਿਆ, ਪਰ ਦੂਜੇ ਧੜੇ ਵੱਲੋਂ ਅਦਾਲਤ ਦਾ ਦਰ ਖੜਕਾਏ ਜਾਣ ਤੋਂ ਬਾਅਦ ਇਹ ਮਾਮਲਾ ਇੱਕ ਵਾਰ ਫੇਰ ਲਟਕਦਾ ਨਜ਼ਰ ਆ ਰਿਹਾ ਹੈ।
ਵਰਨਣ ਯੋਗ ਹੈ ਕਿ ਜੰਮੂ-ਕਸ਼ਮੀਰ ਹਾਈ ਕੋਰਟ ਵਿੱਚ ਦਾਇਰ ਇੱਕ ਪਟੀਸ਼ਨ ਉੱਤੇ ਜਸਟਿਸ ਅਲੀ ਮੁਹੰਮਦ ਮੈਗਰੇ ਨੇ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਗੁਰਦਵਾਰਾ ਪ੍ਰੰਬਧਕ ਕਮੇਟੀਆਂ ਦੀ ਦੇਖਭਾਲ ਤੇ ਨਿਗਰਾਨੀ ਕਰਨ ਦੇ ਆਦੇਸ਼ ਦਿੱਤੇ ਹਨ ਅਤੇ ਨਾਲ ਇਸ ਦੀ ਅਗਲੀ ਸੁਣਵਾਈ 24 ਜੁਲਾਈ ਨੂੰ ਰੱਖੀ ਹੈ। ਡਿਪਟੀ ਕਮਿਸ਼ਨਰਾਂ ਨੂੰ ਇਸੇ ਦਿਨ ਆਪਣੀ ਰਿਪੋਰਟ ਦਾਇਰ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ। ਅਦਾਲਤ ‘ਚ ਸਤਿੰਦਰ ਸਿੰਘ ਅਤੇ ਜੋਗਿੰਦਰ ਸਿੰਘ ਵੱਲੋਂ ਦਾਇਰ ਕੀਤੀ ਪਟੀਸ਼ਨ ਵਿੱਚ ਰੈਵੇਨਿਊ ਸੈਕਟਰੀ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਗਈ ਸੀ, ਜਿਸ ਅਨੁਸਾਰ ਮੌਜੂਦਾ ਗੁਰਦਵਾਰਾ ਪ੍ਰਬੰਧਕ ਕਮੇਟੀਆਂ ਦੇ ਕਾਰਜਕਾਲ ਨੂੰ ਕੋਵਿਡ-19 ਮਹਾਂਮਾਰੀ ਕਾਰਨ ਤਿੰਨ ਮਹੀਨੇ ਵਧਾ ਦਿੱਤਾ ਗਿਆ ਸੀ। ਪਟੀਸ਼ਨ ‘ਤੇ ਸੁਣਵਾਈ ਵੇਲੇ ਜਸਟਿਸ ਮੈਗਰੇ ਨੇ ਆਦੇਸ਼ ਦਿੱਤਾ ਕਿ ਸੁਣਵਾਈ ਦੀ ਅਗਲੀ ਤਰੀਕ ਤੱਕ ਸਬੰਧਤ ਡਿਪਟੀ ਕਮਿਸ਼ਨਰ ਗੁਰਦਵਾਰਾ ਪ੍ਰਬੰਧਕ ਕਮੇਟੀਆਂ ਦੇ ਕੰਮਕਾਜ ਦੀ ਨਿਗਰਾਨੀ ਕਰਨਗੇ।
ਅਸਲ ਵਿੱਚ ਪਟੀਸ਼ਨ ਕਰਤਾ ਨੂੰ ਮਾਲ ਵਿਭਾਗ ਦੇ ਪਿੰ੍ਰਸੀਪਲ ਸੈਕਟਰੀ ਵੱਲੋਂ ਜਾਰੀ ਨੋਟੀਫ਼ੀਕੇਸ਼ਨ ਮਨਜ਼ੂਰ ਨਹੀਂ ਸੀ, ਜਿਹੜਾ 13 ਜੁਲਾਈ, 2020 ਨੂੰ ਲਾਗੂ ਕੀਤਾ ਗਿਆ ਸੀ ਤੇ ਜਿਸ ਅਨੁਸਾਰ ਸਰਕਾਰ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰ ਕੇ ਜ਼ਿਲ੍ਹਾ ਸ਼ੋਪੀਆਂ, ਅਨੰਤਨਾਗ, ਪੁਲਵਾਮਾ, ਬਾਰਾਮੂਲਾ, ਬਡਗਾਮ, ਕੁਪਵਾੜਾ, ਸ੍ਰੀਨਗਰ ਅਤੇ ਜੰਮੂ ਦੀਆਂ ਜ਼ਿਲ੍ਹਾ ਗੁਰਦਵਾਰਾ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਨੂੰ ਨਿਰਦੇਸ਼ ਦਿੱਤੇ ਸਨ ਕਿ ਸਾਲ 2015 ਵਿੱਚ ਚੁਣੀਆਂ ਉਪਰੋਕਤ ਕਮੇਟੀਆਂ ਦੇ ਮੈਂਬਰਾਂ ਵਜੋਂ ਉਨ੍ਹਾਂ ਦੀ ਮਿਆਦ ਖ਼ਤਮ ਹੋਣ ਤੋਂ ਅਗਲੇ ਤਿੰਨ ਮਹੀਨੇ ਲਈ ਮਿਆਦ ਜਾਰੀ ਰਹੇਗੀ। ਇਸ ਬਾਰੇ ਪਟੀਸ਼ਨ ਕਰਤਾ ਸਤਿੰਦਰ ਸਿੰਘ ਅਤੇ ਜੋਗਿੰਦਰ ਸਿੰਘ ਨੇ ਕਿਹਾ ਸੀ ਕਿ ਸਰਕਾਰ ਦੇ ਨਿਯਮ 63-ਸੀ ਦੀ ਮਿਆਦ ਵਿੱਚ ਕਮੇਟੀਆਂ ਦੀ ਮਿਆਦ ਵਧਾਉਣ ਦੀ ਕੋਈ ਗੁੰਜਾਇਸ਼ ਨਹੀਂ ਹੈ। ਇਹ ਨੋਟੀਫ਼ੀਕੇਸ਼ਨ ਨਿਯਮਾਂ ਦੇ ਉਲਟ ਹੈ, ਇਸ ਲਈ ਗ਼ੈਰ ਕਾਨੂੰਨੀ ਅਤੇ ਗ਼ੈਰ ਸੰਵਿਧਾਨਕ ਹੈ। ਜਸਟਿਸ ਅਲੀ ਮੁਹੰਮਦ ਮੈਗਰੇ ਨੇ ਪਟੀਸ਼ਨ ਕਰਤਾ ਸਤਿੰਦਰ ਸਿੰਘ ਅਤੇ ਜੋਗਿੰਦਰ ਸਿੰਘ ਨੂੰ ਨਿੱਜੀ ਤੌਰ ‘ਤੇ ਸੁਣਨ ਮਗਰੋਂ ਕਿਹਾ ਕਿ ਅਗਲੀ ਕਾਰਵਾਈ ਕਰਨ ਤੋਂ ਪਹਿਲਾਂ ਸਰਕਾਰ ਤੋਂ ਜਵਾਬ ਮੰਗਣਾ ਜ਼ਰੂਰੀ ਹੈ, ਜਿਸ ਤੋਂ ਬਾਅਦ ਸੀਨੀਅਰ ਏ ਏ ਜੀ ਐਸ ਐਸ ਨੰਦਾ ਨੂੰ ਜਵਾਬ ਦਾਇਰ ਕਰਨ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਗਿਆ ਅਤੇ ਕੇਸ ਦੀ ਸੁਣਵਾਈ 24 ਜੁਲਾਈ ਨੂੰ ਰੱਖੀ ਗਈ ਹੈ।

Continue Reading
Click to comment

Leave a Reply

Your email address will not be published. Required fields are marked *

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਤੇ ਮਜ਼ਦੂਰ ਦੀਆਂ ਬਾਹਾਂ ਨਾਲ ਖਡ਼੍ਹਾ ਹੋਵੇਗਾ ਪੰਜਾਬ : ਨਵਜੋਤ ਸਿੱਧੂ

Published

on

Navjot Singh Sidhu

ਮੋਗਾ : ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇ ਪੰਜਾਬ ਕਿਸਾਨ ਤੇ ਮਜ਼ਦੂਰ ਦੀਆਂ ਦੋ ਬਾਹਾਂ ਨਾਲ ਖਡ਼੍ਹਾ ਹੋ ਸਕੇਗਾ। ਇਹ ਤਾਂ ਸੰਭਵ ਹੋ ਸਕਦਾ ਹੈ ਜੇ ਸਮੇਂ ਦੀਆਂ ਸਰਕਾਰਾਂ ਕਿਸਾਨ ਤੇ ਮਜ਼ਦੂਰ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ।
ਨਵਜੋਤ ਸਿੱਧੂ ਨੇ ਕਿਹਾ ਕਿ ਹਰੇਕ ਮਜ਼ਦੂਰ ਦੀ ਰਜਿਸਟ੍ਰੇਸ਼ਨ ਹੋਵੇਗੀ ਤੇ ਪੈਸੇ ਸਿੱਧੇ ਖਾਤਿਆਂ ਵਿਚ ਆਉਣਗੇ। ਉਨ੍ਹਾਂ ਕਿਹਾ ਜੇ ਕਿਸਾਨ ਤੇ ਮਜ਼ਦੂਰ ਖਡ਼੍ਹਾ ਨਹੀਂ ਹੋਵੇਗਾ ਤਾਂ ਪੰਜਾਬ ਵੀ ਨਹੀਂ ਖਡ਼੍ਹਾ ਹੋ ਸਕਦਾ। ਸਿੱਧੂ ਨੇ ਪੰਜਾਬ ਨੂੰ ਆਕਸੀਜ਼ਨ ’ਤੇ ਪਿਆ ਆਖਦਿਆਂ ਕਿਹਾ ਕਿ ਮਜ਼ਦੂਰ ਨੇ ਮਿਹਨਤ ਕਰ ਕੇ ਹਰ ਇਕ ਦਾ ਭਲਾ ਕਰਨਾ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਜੋ ਵੀ ਐਗਰੀਮੈਂਟ ਕਰੇ ਪਰ ਮਜ਼ਦੂਰ ਨੂੰ 350 ਰੁਪਏ ਤੋਂ ਘੱਟ ਉਜਰਤ ਨਹੀਂ ਲੈਣ ਦੇਵਾਂਗਾ। ਉਨ੍ਹਾਂ ਨੇ ਸ਼ਰਾਬ ਤੇ ਰੇਤ ’ਤੇ ਬੋਲਦਿਆਂ ਕਿਹਾ ਕਿ ਜਦੋਂ ਇਹ ਚੀਜ਼ਾਂ ਦੁਗਣੇ ਭਾਅ ਵਿਚ ਵਿਕ ਰਹੀਆਂ ਹਨ ਤਾਂ ਮਜਦੂਰ ਦੀ ਦਿਹਾਡ਼ੀ ਵਿਚ ਵਾਧਾ ਕਿਉਂ ਨਹੀਂ ਹੁੰਦਾ? ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਤਨਜ਼ ਕੱਸਦਿਆਂ ਆਖਿਆ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਪੈਰਾਂ ਸਿਰ ਖਡ਼੍ਹਾ ਨਹੀਂ ਹੋਣ ਦਿੱਤਾ। ਸਿੱਧੂ ਨੇ ਕਿਹਾ ਕਿ ਗ਼ਰੀਬ ਤੇ ਮਜ਼ਦੂਰ ਦੇ ਬੱਚੇ ਲਈ ਸਕੂਲ ਬਣਾਏ ਜਾਣਗੇ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ‘ਚ ਦੇਣਗੀਆਂ ਨਵਾਂ ਸਿਆਸੀ ਬਦਲ

Published

on

Balbir Singh Rajewal

ਚੰਡੀਗੜ੍ਹ: ਦਿੱਲੀ ਦਾ ਮੋਰਚਾ ਫਤਹਿ ਕਰਕੇ ਪਰਤੇ ਕਿਸਾਨ ਲੀਡਰਾਂ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ਦੀ ਸਿਆਸਤ ਨੂੰ ਨਵਾਂ ਬਦਲ ਦੇਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਆਸੀ ਬਦਲ ਕਿਵੇਂ ਦਾ ਹੋਏਗਾ, ਇਸ ਬਾਰੇ ਅਜੇ ਕੁਝ ਨਹੀਂ ਦੱਸ ਸਕਦੇ ਪਰ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਦਲ ਜ਼ਰੂਰ ਦਿੱਤਾ ਜਾਏਗਾ।ਕਿਸਾਨ ਲੀਡਰਾਂ ਗੱਲ਼ਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਜੋ ਚਾਹੁੰਦੇ ਹਨ, ਉਸ ਉੱਪਰ ਜ਼ਰੂਰ ਕੰਮ ਕੀਤਾ ਜਾਏਗਾ। ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਪੰਜਾਬ ਦੀ ਸਿਆਸੀ ਸਮੀਕਰਨਾਂ ਕਰਕੇ ਮੰਗ ਉੱਠ ਰਹੀ ਹੈ ਕਿ ਕਿਸਾਨ ਜਥੇਬੰਦੀਆਂ ਆਪਣੀ ਪਾਰਟੀ ਬਣਾ ਕੇ ਚੋਣ ਲੜਨ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca