25 ਕਰੋੜ ਦੀ ਠੱਗੀ ਦੇ ਦੋਸ਼ੀਆਂ ਦੇ ਜਾਇਦਾਦ ਵੇਚਣ 'ਤੇ ਪੁਲਸ ਨੇ ਰੋਕ ਲਾਈ
Connect with us [email protected]

ਪੰਜਾਬੀ ਖ਼ਬਰਾਂ

25 ਕਰੋੜ ਦੀ ਠੱਗੀ ਦੇ ਦੋਸ਼ੀਆਂ ਦੇ ਜਾਇਦਾਦ ਵੇਚਣ ‘ਤੇ ਪੁਲਸ ਨੇ ਰੋਕ ਲਾਈ

Published

on

ਜਲੰਧਰ, 24 ਜੁਲਾਈ – ਪੀ ਪੀ ਆਰ ਮਾਲ ਤੋਂ ਗੋਲਡ ਕਿੱਟੀ ਦੇ ਨਾਂਅ Ḕਤੇ ਕਰੀਬ 25 ਕਰੋੜ ਦੀ ਠੱਗੀ ਕਰ ਕੇ ਭੱਜੇ ਹੋਏ ਓ ਐੱਲ ਐੱਸ ਵ੍ਹਿਜ ਪ੍ਰਾਈਵੇਟ ਲਿਮਟਿਡ ਦੇ ਪਾਰਟਨਰ ਰਣਜੀਤ ਸਿੰਘ ਤੇ ਉਸ ਦੇ ਸਾਲੇ ਗਗਨਦੀਪ ਸਿੰਘ ਦਾ ਕੱਲ੍ਹ ਕੋਰੋਨਾ ਟੈਸਟ ਕਰਵਾਇਆ ਗਿਆ ਹੈ।

ਅਦਾਲਤੀ ਹੁਕਮਾਂ ਦੀ ਪਾਲਣਾ ਹੇਠ ਪੁਲਸ ਨੇ ਸਪੈਸ਼ਲ ਆਪਰੇਸ਼ਨ ਯੂਨਿਟ ਵਿੱਚ ਬਣਾਏ ਆਈਸੋਲੇਸ਼ਨ ਵਾਰਡ ਵਿੱਚ ਰਣਜੀਤ ਅਤੇ ਗਗਨ ਨੂੰ ਰੱਖਿਆ ਹੈ।
ਇਸ ਦੌਰਾਨ ਪੁਲਸ ਨੇ ਰੈਵੇਨਿਊ ਵਿਭਾਗ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਰਣਜੀਤ ਸਿੰਘ, ਗਗਨਜੀਤ ਸਿੰਘ ਤੇ ਗੁਰਮਿੰਦਰ ਸਿੰਘ ਨੇ ਪਬਲਿਕ ਨਾਲ 25 ਕਰੋੜ ਤੋਂ ਵੱਧ ਦੀ ਠੱਗੀ ਕੀਤੀ ਹੈ। ਰਣਜੀਤ ਅਤੇ ਗਗਨ ਪੁਲਸ ਦੀ ਕਸਟਡੀ ਵਿੱਚ ਹਨ ਅਤੇ ਗੁਰਮਿੰਦਰ ਫਰਾਰ ਹੈ।

ਜਦ ਤੱਕ ਜਾਂਚ ਚੱਲ ਰਹੀ ਹੈ, ਇਨ੍ਹਾਂ ਦੀ ਕਿਸੇ ਵੀ ਜਾਇਦਾਦ ਦਾ ਸੌਦਾ ਨਾ ਹੋਣ ਦਿੱਤਾ ਜਾਏ। ਪੁਲਸ ਇਹ ਮੰਨ ਕੇ ਚੱਲ ਰਹੀ ਹੈ ਕਿ ਕਿਤੇ ਦੋਸ਼ੀ ਪਾਵਰ ਆਫ ਅਟਾਰਨੀ ਨਾਲ ਆਪਣੀ ਜਾਇਦਾਦ ਵੇਚ ਨਾ ਦੇਣ।

ਪੁਲਸ ਪਬਲਿਕ ਦਾ ਪੈਸਾ ਬਰਾਮਦ ਕਰਵਾਉਣ ਦੇ ਲਈ ਉਨ੍ਹਾਂ ਦੀ ਜਾਇਦਾਦ ਤੋਂ ਲੈ ਕੇ ਠੱਗੀ ਦੇ ਪੈਸੇ ਨਾਲ ਖਰੀਦੀਆਂ ਗਈਆਂ ਗੱਡੀਆਂ ਅਤੇ ਹੋਰ ਸਾਮਾਨ ਕੇਸ ਵਿੱਚ ਅਟੈਚ ਕਰ ਸਕਦੀ ਹੈ। ਇਹ ਵੀ ਪਤਾ ਕੀਤਾ ਜਾ ਰਿਹਾ ਹੈ ਕਿ ਗੋਲਡ ਤੋਂ ਲੈ ਕੇ ਹੋਰ ਸਾਮਾਨ ਖਰੀਦਣ ਲਈ ਦੋਸ਼ੀ ਪੇਮੈਂਟ ਕਿਵੇਂ ਕਰਦੇ ਸਨ। ਪੁਲਸ ਰਣਜੀਤ ਦੀ ਕਰੀਬੀ ਮਹਿਲਾ ਏਜੰਟ ਸ਼ੀਲਾ ਸਿੰਘ ਦੀ ਭੂਮਿਕਾ ਦੀ ਵੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

ਬੀਤੀ 13 ਜੁਲਾਈ ਨੂੰ ਪੀ ਪੀ ਆਰ ਮਾਲ ਵਿੱਚ ਚੱਲਦੀ ਉਕਤ ਕੰਪਨੀ ਦੇ ਦਫਤਰ ਵਿੱਚ ਹੰਗਾਮਾ ਹੋਇਆ ਅਤੇ ਲੋਕੀਂ ਦੋਸ਼ ਲਾ ਰਹੇ ਸਨ ਕਿ ਉਨ੍ਹਾਂ ਨਾਲ ਠੱਗੀ ਹੋਈ ਹੈ। ਪੁਲਸ ਤੱਕ ਗੱਲ ਪਹੁੰਚੀ ਸੀ ਕਿ ਦੋਸ਼ੀ ਦਫਤਰ ਨੂੰ ਤਾਲਾ ਲਾ ਕੇ ਫਰਾਰ ਹੋ ਗਏ ਹਨ।

ਪੁਲਸ ਨੇ ਇਸ ਪਿੱਛੋਂ 25 ਕਰੋੜ ਦੀ ਠੱਗੀ ਦਾ ਪਰਚਾ ਦਰਜ ਕਰ ਕੇ ਸ਼ਿਵ ਵਿਹਾਰ ਦੇ ਰਣਜੀਤ ਸਿੰਘ, ਹਰਦੀਪ ਨਗਰ ਵਿੱਚ ਰਹਿਣ ਵਾਲੇ ਉਨ੍ਹਾਂ ਦੇ ਸਾਲੇ ਗਗਨਦੀਪ ਸਿੰਘ ਅਤੇ ਜਲੰਧਰ ਹਾਈਟਸ ਵਿੱਚ ਰਹਿੰਦੇ ਸਾਂਢੂ ਗੁਰਮਿੰਦਰ ਸਿੰਘ ਨੂੰ ਦੋਸ਼ੀ ਬਣਾਇਆ ਸੀ।

ਪੰਜਾਬੀ ਖ਼ਬਰਾਂ

ਐਨ ਐਸ ਕਿਉ ਐਫ ਅਧਿਆਪਕਾਂ ਵੱਲੋਂ ਗੁਪਤ ਐਕਸ਼ਨ ਬੈਰੀਕੇਟ ਤੋੜ ਕੇ ਮੋਤੀ ਮਹਿਲ ਦਾ ਘਿਰਾਉ, ਸੁਰੱਖਿਆ ਬਲਾਂ ਨੇ ਕੀਤਾ ਲਾਠੀਚਾਰਜ

Published

on

police

ਪਟਿਆਲਾ : ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਐਨਐਸਕਿਉਐਫ ਵੋਕੇਸ਼ਨਲ ਅਧਿਆਪਕਾਂ ਵੱਲੋਂ ਵਾਈਪੀਐਸ ਚੌਕ ਚ ਇਕੱਠੇ ਹੋ ਕੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਦੇ ਰਸਤੇ ਚ ਲਾਏ ਬੇਰੀਕੇਟ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਉਥੇ ਸੁਰਖਿਆ ਬਲਾਂ ਨਾਲ ਅਧਿਆਪਕ ਯੂਨੀਅਨ ਦੇ ਆਗੂਆਂ ਨਾਲ ਟਕਰਾ ਹੋ ਗਿਆ ਤਾਂ ਸੁਰੱਖਿਆ ਬਲਾਂ ਹਲਕਾ ਲਾਠੀਚਾਰਜ ਕੀਤਾ । ਅਧਿਆਪਕ ਯੂਨੀਅਨ ਦੇ ਕਈ ਆਗੂਆਂ ਨੂੰ ਪੁਲੀਸ ਨੇ ਗਿਫ਼ਤਾਰ ਕਰ ਕੇ ਅਣਦੱਸੀ ਥਾਂ ਤੇ ਲੈ ਗਏ ਹਨ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਅਸੀਂ ਸ਼ਾਂਤੀਪੂਰਵਕ ਧਰਨਾ ਦੇ ਰਹੇ ਸੀ । ਪਰ ਸੁਰੱਖਿਆ ਬਲਾਂ ਨੇ ਸਾਡੇ ਨਾਲ ਜ਼ਬਰਦਸਤੀ ਕੀਤੀ ।
ਪੰਜਾਬ ਸਰਕਾਰ ਨਾਲ ਸਾਡੀਆ ਅਣਗਿਣਤ ਮੀਟਿੰਗਾਂ ਹੋ ਚੁਕਿਆਂ ਹਨ ਪਰ ਇਸ ਦੇ ਬਾਵਜੂਦ ਵੀ ਸਰਕਾਰ ਦੇ ਕੰਨਾਂ ਤੇ ਜੂੰ ਨਹੀਂ ਸਿਰਕਦੀ । ਅਸੀਂ ਪਿਛਲੇ ਤਿੰਨ ਚਾਰ ਮਹੀਨਿਆਂ ਤੋ ਮੁੱਖ ਮੰਤਰੀ ਦੇ ਸ਼ਹਿਰ ਚ ਆਪਣੀਆਂ ਮੁਢਲੀਆਂ ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੇ ਹਾਂ ਪਰੰਤੂ ਸਰਕਾਰ ਸਾਡੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ । ਯੂਨੀਅਨ ਆਗੂ ਨੇ ਕਿਹਾ ਪ੍ਰਸ਼ਾਸ਼ਨ ਨਾਲ ਗੱਲਬਾਤ ਹਮੇਸ਼ਾਂ ਹੀ ਬੇਸਿੱਟਾ ਨਿਕਲੀ ਹੈ ਕਿਉਂਕਿ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਕੰਪਨੀਆਂ ਨੂੰ ਬੜਾਵਾ ਦੇ ਰਹੀਆਂ ਹਨ ਸਾਡੀਆਂ ਜਿੰਨਾ ਚਿਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਸੰਘਰਸ਼ ਜਾਰੀ ਰਹੇਗਾ । ਅਧਿਆਪਕਾਂ ਨੇ ਆਪਣੇ ਗਿ੍ਰਫ਼ਤਾਰ ਸਾਥੀਆਂ ਨੂੰ ਰਿਹਾ ਕਰਵਾਉਣ ਲਈ ਮੁੜ ਫੁਹਾਰਾਂ ਚੋਂਕ ਵਿੱਚ ਧਰਨਾ ਲਾ ਦਿੱਤਾ ਹੈ। ਅਧਿਆਪਕ ਯੂਨੀਅਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕੀਤੀ ਗਈ ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਸੋਨੂੰ ਸੂਦ ਦੇ ਦਫ਼ਤਾਰ ‘ਤੇ ਆਮਦਨ ਕਰ ਵਿਭਾਗ ਦਾ ਛਾਪਾ

Published

on

Income tax department

ਅਦਾਕਾਰ ਸੋਨੂੰ ਸੂਦ ਨੇ ਕੋਰੋਨਾ ਦੇ ਸਮੇਂ ਲੋੜਵੰਦਾਂ ਦੀ ਮਦਦ ਕਰਕੇ ਸੋਸ਼ਲ ਮੀਡੀਆ ‘ਤੇ ਬਹੁਤ ਪ੍ਰਸ਼ੰਸਾ ਪ੍ਰਾਪਤ ਕੀਤੀ। ਉਸਨੇ ਨਾ ਸਿਰਫ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਲਿਜਾਣ ਦਾ ਪ੍ਰਬੰਧ ਕੀਤਾ, ਇੱਥੋਂ ਤੱਕ ਕਿ ਜਦੋਂ ਦੇਸ਼ ਵਿੱਚ ਆਕਸੀਜਨ ਲਈ ਰੌਲਾ ਪਿਆ, ਉਹ ਲੋਕਾਂ ਦੇ ਘਰਾਂ ਵਿੱਚ ਆਕਸੀਜਨ ਸਿਲੰਡਰ ਵਰਗੀਆਂ ਚੀਜ਼ਾਂ ਵੀ ਲੈ ਕੇ ਆਇਆ। ਇਸ ਦੇ ਨਾਲ ਹੀ, ਮੀਡੀਆ ਰਿਪੋਰਟਾਂ ਦੇ ਅਨੁਸਾਰ, ਬੁੱਧਵਾਰ ਨੂੰ ਅਦਾਕਾਰ ਸੋਨੂੰ ਸੂਦ ਦੇ ਦਫਤਰ ਉੱਤੇ ਆਮਦਨ ਕਰ ਦੀ ਛਾਪੇਮਾਰੀ ਹੋਈ ਹੈ ਅਤੇ ਆਮਦਨ ਕਰ ਵਿਭਾਗ ਸੋਨੂੰ ਸੂਦ ਦੀ ਸੰਪਤੀ ਦਾ ਸਰਵੇਖਣ ਕਰਨ ਲਈ ਪਹੁੰਚ ਗਿਆ ਹੈ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਕੈਪਟਨ ਦੇ ਬਿਆਨ ਤੋਂ ਸਪੱਸ਼ਟ ਹੋ ਗਿਆ ਕਿ ਅੰਦੋਲਨ ਕਾਂਗਰਸ ਨਹੀਂ ਚਲਾ ਰਹੀ : ਟਿਕੈਤ

Published

on

rakesh takent

ਨਵੀਂ ਦਿੱਲੀ : ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਪੰਜਾਬ ਦੀ ਥਾਂ ਦਿੱਲੀ ਤੇ ਹਰਿਆਣਾ ਵਿਚ ਧਰਨੇ ਦੇਣ ਦੀ ਕੀਤੀ ਗਈ ਅਪੀਲ ਨੂੰ ਕਾਂਗਰਸ ਦੀ ਅੰਦਰੂਨੀ ਲੜਾਈ ਦਾ ਹਿੱਸਾ ਦੱਸਿਆ ਹੈ | ਉਨ੍ਹਾ ਕਿਹਾ ਕਿ ਦੇਸ਼ ਦੀ ਵਿਰੋਧੀ ਧਿਰ ਕਾਂਗਰਸ ਨੂੰ ਕਿਸਾਨ ਅੰਦੋਲਨ ਦਾ ਸਮਰਥਨ ਕਰਨਾ ਚਾਹੀਦਾ ਹੈ | ਟਿਕੈਤ ਨੇ ਕਿਹਾ ਕਿ ਜੇ ਕਿਸੇ ‘ਤੇ ਕੋਈ ਅੱਤਿਆਚਾਰ ਹੁੰਦਾ ਹੈ ਤਾਂ ਵਿਰੋਧੀ ਧਿਰ ਨੂੰ ਇਸ ਦੇ ਵਿਰੁੱਧ ਅੰਦੋਲਨ ਦਾ ਹਿੱਸਾ ਹੋਣਾ ਚਾਹੀਦਾ ਹੈ | ਜਦੋਂ ਭਾਜਪਾ ਵਿਰੋਧੀ ਧਿਰ ਵਿੱਚ ਸੀ, ਉਹ ਅੰਦੋਲਨਾਂ ਦੇ ਨਾਲ ਰਹਿੰਦੀ ਸੀ | ਜੇ ਪੰਜਾਬ ਦੇ ਮੁੱਖ ਮੰਤਰੀ ਨੂੰ ਸੂਬੇ ਵਿਚ ਕਿਸਾਨਾਂ ਦੇ ਅੰਦੋਲਨ ਨਾਲ ਕੋਈ ਸਮੱਸਿਆ ਹੈ, ਤਾਂ ਉਹ ਪੰਜਾਬ ਦੀਆਂ ਜੱਥੇਬੰਦੀਆਂ ਨਾਲ ਗੱਲਬਾਤ ਕਰ ਸਕਦੇ ਹਨ | ਟਿਕੈਤ ਨੇ ਭਾਜਪਾ ‘ਤੇ ਵੀ ਚੁਟਕੀ ਲਈ | ਉਨ੍ਹਾ ਕਿਹਾ ਕਿ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਕਾਂਗਰਸ ਸਾਨੂੰ ਸਮਰਥਨ ਨਹੀਂ ਦੇ ਰਹੀ | ਭਾਜਪਾ ਕਹਿ ਰਹੀ ਸੀ ਕਿ ਕਿਸਾਨਾਂ ਦਾ ਅੰਦੋਲਨ ਕਾਂਗਰਸ ਚਲਾ ਰਹੀ ਹੈ | ਹੁਣ ਕੈਪਟਨ ਦੇ ਬਿਆਨ ਤੋਂ ਸਪੱਸ਼ਟ ਹੋ ਗਿਆ ਹੈ ਕਿ ਕਿਸਾਨ ਅੰਦੋਲਨ ਨੂੰ ਕਿਸਾਨ ਹੀ ਚਲਾ ਰਹੇ ਹਨ |

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca