30 crore to the government by showing fake rickshaw-bill
Connect with us [email protected]

ਅਪਰਾਧ

ਰਿਕਸ਼ਾ-ਰੇਹੜੀ ਦੇ ਫਰਜ਼ੀ ਬਿੱਲ ਦਿਖਾ ਕੇ ਸਰਕਾਰ ਨੂੰ 30 ਕਰੋੜ ਦਾ ਚੂਨਾ ਲਾਇਆ

Published

on

money

ਲੁਧਿਆਣਾ, 11 ਨਵੰਬਰ – ਪੰਜ ਸੂਬਿਆਂ ਵਿੱਚ ਰਹਿਣ ਵਾਲੇ ਰੇਹੜੀ ਤੇ ਆਟੋ ਰਿਕਸ਼ਾ ਚਾਲਕਾਂ ਦੇ ਨਾਂਅ ‘ਤੇ ਫਰਜ਼ੀ ਬਿਲਿੰਗ ਦਿਖਾ ਕੇ ਸੂਬਾ ਸਰਕਾਰ ਨੂੰ ਤੀਹ ਕਰੋੜ ਦਾ ਚੂਨਾ ਲਾ ਦਿੱਤਾ ਗਿਆ ਹੈ।
ਇਸ ਮਾਮਲੇ ਵਿੱਚ ਪੰਜਾਬ ਸਟੇਟ ਜੀ ਐਸ ਟੀ ਨੇ ਤਿੰਨ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਨੂੰ ਕੋਰਟ ਦੇ ਸਾਹਮਣੇ ਪੇਸ਼ ਕਰ ਕੇ 14 ਦਿਨ ਦੇ ਰਿਮਾਂਡ ‘ਤੇ ਲਿਆ ਗਿਆ ਹੈ। ਜੀ ਐਸ ਟੀ ਦੇ ਡਿਪਟੀ ਐਕਸਾਈਜ਼ ਐਂਡ ਟੈਕਸੇਸ਼ਨ ਕਮਿਸ਼ਨਰ ਤੇਜਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਨ੍ਹਾਂ ਮਾਮਲੇ ਵਿੱਚ 350 ਕਰੋੜ ਦੀ ਬੋਗਸ ਬਿਲਿੰਗ ਫੜੀ ਗਈ ਹੈ। ਇਸ ਬੋਗਸ ਬਿਲਿੰਗ ਦੀ ਮਦਦ ਨਾਲ ਫਰਾਡ ਕਰਨ ਵਾਲੇ ਤਿੰਨਾਂ ਜਣਿਆਂ ਨੇ ਕਰੀਬ ਤੀਹ ਕਰੋੜ ਦਾ ਇਨਪੁਟ ਟੈਕਸ ਕ੍ਰੈਡਿਟ ਲਿਆ ਹੈ। ਇਨ੍ਹਾਂ ਤਿੰਨਾਂ ਵੱਲੋਂ ਫੋਕਲ ਪੁਆਇੰਟ ਫੇਸ ਛੇ ਵਿੱਚ ਊਸ਼ਾ ਇੰਡਸਟਰੀਜ਼ ਦੇ ਨਾਂਅ ਤੋਂ ਫਰਮ ਚਲਾਈ ਜਾ ਰਹੀ ਸੀ ਅਤੇਇਨ੍ਹਾਂ ਨੇ ਰੈਡੀਮੇਡ ਗਾਰਮੈਂਟ ਦੀ ਖਰੀਦ-ਵੇਚ ਦੀ ਬਿਲਿੰਗ ਕੀਤੀ ਹੈ। ਸਿੱਧੂ ਨੇ ਦੱਸਿਆ ਕਿ ਸਪੈਸ਼ਲ ਇਨਵੈਸਟੀਗੇਸ਼ਨ ਹੇਠ ਪਿਛਲੇ ਕੁਝ ਮਹੀਨਿਆਂ ਤੋਂਇਨ੍ਹਾਂ ਤਿੰਨਾਂ ‘ਤੇ ਨਿਗਾਹ ਰੱਖੀ ਹੋਈ ਸੀ। ਪੱਕੇ ਸਬੂਤ ਮਿਲਣ ਪਿੱਛੋਂਕੱਲ੍ਹ ਸਵੇਰੇ ਫੋਕਲ ਪੁਆਇੰਟ ਫੇਸ-6 ਸਥਿਤ ਫੈਕਟਰੀ ਸਮੇਤ ਕੁੱਲ ਚਾਰ ਜਗ੍ਹਾ ਛਾਪੇਮਾਰੀ ਕੀਤੀ ਗਈ, ਜਿੱਥੋਂ ਤਿੰਨਾਂ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੇ ਐਕਸਪੋਰਟ ਦੇ ਮਕਸਦ ਨਾਲ ਨਕਲੀ ਚਾਲਾਨਾਂ ਨਾਲ ਬਣਾਏ ਜਾਅਲੀ ਆਈ ਟੀ ਸੀ ਦੀ ਵਰਤੋਂ ਕਰ ਕੇ ਕਸਟਮ ਅਥਾਰਟੀ ਤੋਂ ਕਰੋੜ ਰੁਪਏ ਦਾ ਆਈ ਜੀ ਐਸ ਟੀ ਰਿਫੰਡ ਵੀ ਲੈ ਲਿਆ। ਜਾਂਚ ਵਿੱਚ ਹਾਲੇ ਤੱਕ 350 ਕਰੋੜ ਦੀ ਬੋਗਸ ਬਿਲਿੰਗ ਦਾ ਭੇਦ ਖੁੱਲ੍ਹਾ ਹੈ। ਜਾਂਚ ਵਿੱਚ ਪਤਾ ਲੱਗਾ ਹੈ ਕਿ ਦੋਸ਼ੀ ਪ੍ਰਾਪਤ ਕੀਤੇ ਗਏ 30 ਕਰੋੜ ਦੇ ਆਈ ਟੀ ਸੀ ਵਿੱਚੋਂ 23 ਕਰੋੜ ਆਪਣੇ ਨਿੱਜੀ ਹਿੱਤਾਂ ਦੇ ਲਈ ਖਰਚ ਕਰ ਚੁੱਕੇ ਹਨ।Click Here To Read

Click Here To Read Latest crime news

ਅਪਰਾਧ

ਪੰਜ ਦਿਨਾਂ ਤੋਂ ਲਾਪਤਾ ਜੇ ਬੀ ਟੀ ਟੀਚਰ ਅਤੇ ਦੋਵਾਂ ਪੁੱਤਰਾਂ ਦੀਆਂ ਲਾਸ਼ਾਂ ਨਹਿਰ ਵਿੱਚੋਂ ਮਿਲੀਆਂ

Published

on

dead body

ਭੱਟੂ ਕਲਾਂ, 24 ਨਵੰਬਰ – ਪੰਜ ਦਿਨ ਤੋਂ ਲਾਪਤਾ ਜੇ ਬੀ ਟੀ ਟੀਚਰ ਅਤੇ ਉਸ ਦੇ ਦੋਵਾਂ ਬੱਚਿਆਂ ਦੀਆਂ ਲਾਸ਼ਾਂ ਫਤਿਹਾਬਾਦ ਬਰਾਂਚ ਨਹਿਰ ਵਿੱਚੋਂ ਮਿਲੀਆਂ ਹਨ। ਪੁਲਸ ਨੇ ਲਾਸ਼ਾਂ ਨੂੰ ਨਹਿਰ ‘ਚੋਂ ਕਢਵਾ ਕੇ ਫਤਿਹਾਬਾਦ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ ਅਤੇ ਘਰ ਦਿਆਂ ਦੇ ਬਿਆਨਾਂ ‘ਤੇ ਇਤਫਾਕੀਆ ਕਾਰਵਾਈ ਕੀਤੀ ਹੈ।
ਪਿੰਡ ਰਾਮਸਰਾ ਦੇ ਵਾਸੀ ਚਾਲੀ ਸਾਲਾ ਜੇ ਬੀ ਟੀ ਟੀਚਰ ਕੁਲਦੀਪ ਸਿੰਘ ਦੀ ਡਿਊਟੀ ਜਾਖਲ ਦੇ ਸਰਕਾਰੀ ਸਕੂਲ ਵਿੱਚ ਸੀ। ਉਹ ਆਪਣੇ ਬੇਟੇ ਵਰਿੰਦਰ ਸਿੰਘ (15) ਅਤੇ ਨਿਤੀਸ਼ (13) ਦੀ ਚੰਗੀ ਪੜ੍ਹਾਈ ਲਈ ਆਪਣੇ ਪਿੰਡ ਤੋਂ 10 ਕਿਲੋਮੀਟਰ ਦੂਰ ਭੱਟੂ ਮੰਡੀ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ ਤੇ ਉਸ ਦੀ ਪਤਨੀ ਇੰਦਰਾਵਤੀ ਰਾਮਸਰਾ ਵਿੱਚ ਸਹੁਰੇ ਘਰ ਰਹਿੰਦੀ ਸੀ। 19 ਨਵੰਬਰ ਨੂੰ ਇੰਦਰਾਵਤੀ ਨੇ ਕੀਟਨਾਸ਼ਕ ਦਵਾਈ ਨਿਗਲ ਲਈ। ਉਸ ਨੂੰ ਹਸਪਤਾਲ ਭਰਤੀ ਕਰਾਇਆ ਗਿਆ ਸੀ, ਜਿੱਥੇ ਉਸ ਦੀ ਹਾਲਤ ਸਥਿਰ ਬਣੀ ਹੋਈ ਹੈ। ਪਤਨੀ ਦੇ ਕੀਟਨਾਸ਼ਕ ਨਿਗਲਣ ਦੀ ਖਬਰ ਪਿੱਛੋਂ ਉਸੇ ਦਿਨ ਕੁਲਦੀਪ ਸਿੰਘ ਆਪਣੇ ਦੋਵਾਂ ਪੁੱਤਰਾਂ ਨਾਲ ਘਰੋਂ ਚਲਾ ਗਿਆ ਸੀ। ਕੁਲਦੀਪ ਦਾ ਹੈਲਮੇਟ ਅਤੇ ਕੰਬਲ ਭੱਟੂ ਮੰਡੀ ਨੇੜੇ ਫਤਿਹਾਬਾਦ ਬਰਾਂਚ ਨਹਿਰ ‘ਤੇ ਮਿਲਿਆ ਸੀ। ਇਸੇ ਆਧਾਰ ‘ਤੇ ਨਹਿਰ ਵਿੱਚ ਤਲਾਸ਼ੀ ਕੀਤੀ ਗਈ ਸੀ।

Continue Reading

ਅਪਰਾਧ

ਜੰਮੂ-ਕਸ਼ਮੀਰ ਵਿੱਚ 25 ਹਜ਼ਾਰ ਕਰੋੜ ਦਾ ਜ਼ਮੀਨ ਘਪਲਾ

Published

on

land scam

ਸ਼੍ਰੀਨਗਰ, 24 ਨਵੰਬਰ – ਜੰਮੂ-ਕਸ਼ਮੀਰ ਦੇ ਇਤਿਹਾਸ ਦੇ ਸਭ ਤੋਂ ਵੱਡੇ ਜ਼ਮੀਨ ਘਪਲੇ ਦਾ ਇੱਕ ਵੱਡਾ ਖੁਲਾਸਾ ਹੋਇਆ ਹੈ। 25 ਹਜ਼ਾਰ ਕਰੋੜ ਦੇ ਇਸ ਘਪਲੇ ਵਿੱਚ ਕਈ ਪਾਰਟੀ ਨੇਤਾਵਾਂ ਦੇ ਸ਼ਾਮਲ ਹੋਣ ਦੀ ਗੱਲ ਨਿਕਲੀ ਹੈ, ਜਿਸ ਵਿੱਚ ਸਰਕਾਰੀ ਜ਼ਮੀਨਾਂ ਉਤੇ ਕਬਜ਼ਾ ਕਰਨ ਵਾਲੇ ਨੇਤਾਵਾਂ ਤੇ ਅਫਸਰਾਂ ਦੀ ਲਿਸਟ ਬਾਹਰ ਆਈ ਹੈ।
ਸੂਤਰਾਂ ਦਾ ਕਹਿਣਾ ਹੈ ਕਿ ਖਾਸ ਗੱਲ ਇਹ ਹੈ ਕਿ ਇਸ ਘਪਲੇ ਵਿੱਚ ਪੀ ਡੀ ਪੀ ਨੇਤਾ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਵਿੱਤ ਮੰਤਰੀ ਹਸੀਬ ਦਰਬੋ ਦੇ ਸ਼ਾਮਲ ਹੋਣ ਦੀ ਪੁਸ਼ਟੀ ਹੋ ਗਈ ਹੈ। ਉਨ੍ਹਾਂ ਦੀ ਰਿਸ਼ਤੇਦਾਰ ਸ਼ਹਿਜਾਦਾ ਬਾਨੋ, ਐਜਾਜ਼ ਹੁਸੈਨ ਅਤੇ ਇਫਤੀਕਾਰ ਦਰਬੋ ਦੇ ਨਾਮ ਸਾਹਮਣੇ ਆਏ ਹਨ। ਇਸ ਦੇ ਨਾਲ ਕਾਂਗਰਸ ਨੇਤਾ ਕੇ ਕੇ ਅਮਲਾ ਉਤੇ ਵੀ ਇਸ ਘਪਲੇ ਵਿੱਚ ਸ਼ਾਮਲ ਹੋਣ ਦੀ ਪੁਸ਼ਟੀ ਹੋਈ ਹੈ। ਉਕਤ ਸਭ ਆਗੂਆਂ ਤੋਂ ਜ਼ਮੀਨ ਵਾਪਸ ਲਈ ਜਾਵੇਗੀ।
ਕਾਂਗਰਸ ਨੇਤਾ ਕੇ ਕੇ ਅਮਲਾ ਦੀ ਰਿਸ਼ਤੇਦਾਰ ਰਚਨਾ ਅਮਲਾ, ਵੀਣਾ ਅਮਲਾ ਅਤੇ ਫਕੀਰ ਚੰਦ ਅਮਲਾ ਦੇ ਨਾਮ ਵੀ ਇਸ ਲਿਸਟ ਵਿੱਚ ਹਨ। ਇਸ ਤੋਂ ਇਲਾਵਾ ਮੁਸ਼ਤਾਕ ਅਹਿਮਦ ਚਾਇਆ, ਮੁਹੰਮਦ ਸ਼ਫੀ ਪੰਡਤ, ਮਿਸ ਨਿਕਹਤ ਪੰਡਤ, ਸਈਅਦ ਮੁਜ਼ੱਫਰ ਆਗਾ, ਸਈਅਦ ਅਖਨੂਨ, ਐਮ ਵਾਈ ਖਾਨ, ਅਬਦੁਲ ਮਜੀਨ ਵਾਣੀ, ਐਨ ਸੀ ਦੇ ਅਸਲਮ ਗੋਨੀ, ਹਰੂਨ ਚੌਧਰੀ, ਐਨ ਸੀ ਦੇ ਸੱਜਾਦ ਕਿਚਲੂ, ਤਨਵੀਰ ਕਿਚਲੂ ਅਤੇ ਹੋਰ ਲੋਕ ਸ਼ਾਮਲ ਹਨ। ਮਿਲੀ ਜਾਣਕਾਰੀ ਮੁਤਾਬਕ 1999 ਤੋਂ ਪਹਿਲਾਂ ਜੋ ਸਰਕਾਰੀ ਜ਼ਮੀਨ ਸੀ, ਉਸ ਨੂੰ ਗਰੀਬ ਤਬਕੇ ਦੇ ਲੋਕਾਂ ਨੂੰ ਬਾਕਾਇਦਾ ਦੇਣ ਦੇ ਲਈ ਰੌਸ਼ਨੀ ਐਕਟ ਬਣਾਇਆ ਗਿਆ ਸੀ। ਇਸ ਦਾ ਦੂਜਾ ਮੰਤਵ ਪਾਵਰ ਪ੍ਰੋਜੈਕਟ ਲਈ ਪੈਸਾ ਇਕੱਠਾ ਕਰਨਾ ਸੀ ਤਾਂ ਜੋ ਉਸ ਨੂੰ ਜੰਮੂ-ਕਸ਼ਮੀਰ ਦੇ ਪਾਵਰ ਪ੍ਰੋਜੈਕਟ ਵਿੱਚ ਲਾਇਆ ਜਾ ਸਕੇ। 2001 ਵਿੱਚ ਇਸ ਨੂੰ ਬਣਾਇਆ ਗਿਆ ਸੀ ਪਰ ਇਸ ਵਿੱਚ ਸਮੇਂ-ਸਮੇਂ ਉਤੇ ਸੋਧ ਕੀਤੀ ਜਾਂਦੀ ਰਹੀ। ਸਮੇਂ-ਸਮੇਂ ਉਤੇ ਸੂਬੇ ਵਿੱਚ ਸਰਕਾਰਾਂ ਬਦਲਦੀਆਂ ਰਹੀਆਂ ਅਤੇ ਲਗਾਤਾਰ ਸਿਆਸਤਦਾਨਾਂ ਨੂੰ ਫਾਇਦਾ ਉਠਾਉਣ ਦਾ ਮੌਕਾ ਦਿੱਤਾ ਜਾਂਦਾ ਰਿਹਾ।

Continue Reading

ਅਪਰਾਧ

ਬੇਟੀ ਦੇ ਘਰ ਪੁਲਸ ਰੇਡ ਮੌਕੇ ਬਜ਼ੁਰਗ ਮਾਂ ਦੀ ਤਬੀਅਤ ਵਿਗੜਨ ਨਾਲ ਮੌਤ

Published

on

death
  • ਪੁਲਸ ਉੱਤੇ ਧੱਕਾ ਦੇ ਕੇ ਬਜ਼ੁਰਗ ਨੂੰ ਸੁੱਟਣ ਦਾ ਦੋਸ਼
    ਮੋਗਾ, 24 ਨਵੰਬਰ – ਨਸ਼ਾ ਤਸਕਰੀ ਦੇ ਕੇਸ ਵਿੱਚ ਪੁਲਸ ਪਿੰਡ ਦੌਲੇਵਾਲਾ ਵਿੱਚ ਇੱਕ ਘਰ ਵਿੱਚ ਰੇਡ ਕਰਨ ਗਈ ਤਾਂ ਉਥੇ ਮੌਜੂਦ ਇੱਕ ਬਜ਼ੁਰਗ ਮਹਿਲਾ ਦੀ ਪੁਲਸ ਦੀ ਰੇਡ ਦੌਰਾਨ ਤਬੀਅਤ ਖਰਾਬ ਹੋਣ ਦੇ ਕਾਰਨ ਉਸ ਨੂੰ ਸਰਕਾਰੀ ਹਸਪਤਾਲ ਵਿੱਚ ਲਿਆ ਕੇ ਦਾਖਲ ਕਰਵਾਇਆ ਗਿਆ। ਓਥੇ ਉਸ ਦੀ ਮੌਤ ਹੋ ਗਈ। ਪਰਵਾਰ ਦਾ ਦੋਸ਼ ਹੈ ਕਿ ਰੇਡ ਦੌਰਾਨ ਪੁਲਸ ਮੁਲਾਜ਼ਮਾਂ ਨੇ ਬਜ਼ੁਰਗ ਨੂੰ ਧੱਕਾ ਦੇ ਕੇ ਡੇਗ ਦਿੱਤਾ ਸੀ, ਜਿਸ ਕਾਰਨ ਉਸ ਦੀ ਮੌਤ ਹੋਈ ਹੈ।
    ਥਾਣਾ ਕੋਟ ਈਸੇ ਖਾਂ ਦੇ ਐਸ ਐਚ ਓ ਸੰਦੀਪ ਸਿੰਘ ਨੇ ਦੱਸਿਆ ਕਿ ਚੌਕੀ ਦੌਲੇਵਾਲਾ ਦੇ ਇੰਚਾਰਜ ਪਰਮਦੀਪ ਸਿੰਘ ਨੂੰ ਨਸ਼ਾ ਤਸਕਰੀ ਬਾਰੇ ਇੱਕ ਗੁਪਤ ਸੂਚਨਾ ਮਿਲੀ ਸੀ। ਇਸ ਦੇ ਕਾਰਨ ਉਹ ਰੇਡ ਕਰਨ ਪਹੁੰਚੇ ਸਨ। ਜਿਸ ਘਰ ਵਿੱਚ ਪੁਲਸ ਨੇ ਰੇਡ ਕੀਤੀ, ਉਸ ਵਿਅਕਤੀ ਦੀ ਸੱਸ ਗੁਰਦੀਪ ਕੌਰ 60 ਸਾਲ ਉਥੇ ਆਈ ਹੋਈ ਸੀ। ਪੁਲਸ ਵੱਲੋਂ ਪੂਰੇ ਘਰ ਦੀ ਸਰਚ ਕਰਨ ਉਤੇ ਉਥੋਂ ਕੁਝ ਨਹੀਂ ਮਿਲਿਆ ਤਾਂ ਪੁਲਸ ਖਾਲੀ ਹੱਥ ਪਰਤ ਗਈ। ਕੁਝ ਦੇਰ ਬਾਅਦ ਪਤਾ ਲੱਗਾ ਕਿ ਪੁਲਸ ਰੇਡ ਦੌਰਾਨ ਗੁਰਦੀਪ ਕੌਰ ਦੀ ਤਬੀਅਤ ਖਰਾਬ ਹੋਣ ਕਾਰਨ ਉਸ ਨੂੰ ਸਰਕਾਰੀ ਹਸਪਤਾਲ ਮੋਗਾ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਮਹਿਲਾ ਦੇ ਬੇਟੇ ਪਰਮਜੀਤ ਸਿੰਘ ਦਾ ਦੋਸ਼ ਹੈ ਕਿ ਪੁਲਸ ਨੇ ਉਸ ਦੀ ਭੈਣ ਦੇ ਘਰ ਰੇਡ ਦੌਰਾਨ ਉਸ ਦੀ ਮਾਤਾ ਗੁਰਦੀਪ ਕੌਰ ਨੂੰ ਧੱਕਾ ਦਿੱਤਾ ਸੀ।

Continue Reading

ਰੁਝਾਨ