48.34 ਕਰੋੜ ਦੀ ਧੋਖਾਧੜੀ ਵਿੱਚ ਅਕਾਲੀ ਆਗੂ ਸਮਰਾ ਵਿਰੁੱਧ ਇੱਕ ਹੋਰ ਕੇਸ ਦਰਜ - ਇਕ ਸੋਚ
Connect with us [email protected]

ਪੰਜਾਬੀ ਖ਼ਬਰਾਂ

48.34 ਕਰੋੜ ਦੀ ਧੋਖਾਧੜੀ ਵਿੱਚ ਅਕਾਲੀ ਆਗੂ ਸਮਰਾ ਵਿਰੁੱਧ ਇੱਕ ਹੋਰ ਕੇਸ ਦਰਜ

Published

on

ਫਰੀਦਕੋਟ, 19 ਜੁਲਾਈ – ਕੇਂਦਰੀ ਜਾਂਚ ਏਜੰਸੀ ਸੀ ਬੀ ਆਈ ਨੇ ਅਕਾਲੀ ਨੇਤਾ ਅਤੇ ਨਗਰ ਸੁਧਾਰ ਟਰੱਸਟ ਫਰੀਦਕੋਟ ਦੇ ਸਾਬਕਾ ਚੇਅਰਮੈਨ ਹਰਿੰਦਰਜੀਤ ਸਿੰਘ ਸਮਰਾ, ਉਸ ਦੇ ਪਰਵਾਰਕ ਮੈਂਬਰਾਂ ਦੇ ਨਾਲ ਕੁਝ ਬੈਂਕ ਅਧਿਕਾਰੀਆਂ ਦੇ ਖਿਲਾਫ 48æ34 ਕਰੋੜ ਦੀ ਧੋਖਾਧੜੀ ਦਾ ਇੱਕ ਹੋਰ ਕੇਸ ਦਰਜ ਕੀਤਾ ਹੈ।ਇੱਕ ਦਿਨ ਪਹਿਲਾਂ ਵੀ 27æ12 ਕਰੋੜ ਦੀ ਠੱਗੀ ਦਾ ਕੇਸ ਦਰਜ ਕੀਤਾ ਗਿਆ ਸੀ। ਇਹ ਦੋਵੇਂ ਕੇਸ ਪੰਜਾਬ ਨੈਸ਼ਨਲ ਬੈਂਕ ਨਾਲ ਹੋਈ ਠੱਗੀ ਦੇ ਹਨ। ਇਨ੍ਹਾਂ ਦੋਸ਼ੀਆਂ ਨੇ ਬੈਂਕ ਦੇ ਨਾਲ ਕੁੱਲ 75æ46 ਕਰੋੜ ਰੁਪਏ ਦੀ ਠੱਗੀ ਕੀਤੀ ਹੈ।
ਸੀ ਬੀ ਆਈ ਨੂੰ ਦਿੱਤੀ ਆਪਣੀ ਦੂਸਰੀ ਸ਼ਿਕਾਇਤ ਵਿੱਚ ਪੀ ਐੱਨ ਬੀ ਦੀ ਫਰੀਦਕੋਟ ਮੇਨ ਬਾਜ਼ਾਰ ਦੇ ਮੈਨੇਜਰ ਨਵਜਿੰਦਰ ਸਿੰਘ ਨੇ ਦੱਸਿਆ ਕਿ ਫਰੀਦਕੋਟ ਦੇ ਰਾਈਸ ਮਿੱਲਰ ਹਰਿੰਦਰਜੀਤ ਸਿੰਘ ਸਮਰਾ ਅਤੇ ਉਨ੍ਹਾਂ ਦੇ ਪਰਵਾਰ ਨੇ ਲੰਬੀ (ਮੁਕਤਸਰ) ਵਿੱਚ ਗੋਲਡਨ ਐਗ੍ਰੋਇਨ ਪ੍ਰਾਈਵੇਟ ਲਿਮਟਿਡ ਦੇ ਨਾਂਅ ਉਤੇ ਰਾਈਸ ਮਿਲ ਲਈ ਦਸੰਬਰ 2015 ਤੋਂ ਅਗਸਤ 2016 ਤੱਕ ਅਲੱਗ-ਅਲੱਗ ਤਰੀਕਾਂ ਵਿੱਚ ਕਰੀਬ 47 ਕਰੋੜ ਰੁਪਏ ਕਰਜ਼ਾ ਲਿਆ, ਪਰ ਮੋੜਿਆ ਨਹੀਂ ਸੀ।ਕਈ ਵਾਰ ਨੋਟਿਸ ਦੇਣ ਦੇ ਬਾਅਦ ਬੈਂਕ ਅਧਿਕਾਰੀਆਂ ਦੀ ਟੀਮ ਨੇ ਰਾਈਸ ਮਿਲ ਦੀ ਜਾਂਚ ਕੀਤੀ ਤਾਂ ਰਾਈਸ ਮਿਲ ਦਾ ਸਾਰਾ ਸਾਮਾਨ ਅਤੇ ਅਨਾਜ ਖੁਰਦ-ਬੁਰਦ ਕਰ ਦਿੱਤਾ ਗਿਆ ਸੀ। ਇਸ ਦੇ ਬਾਅਦ ਬੈਂਕ ਨੇ ਸੀ ਬੀ ਆਈ ਨੂੰ ਸ਼ਿਕਾਇਤ ਸੌਂਪੀ, ਜਿਸ ਦੇ ਆਧਾਰ Ḕਤੇ ਸੀ ਬੀ ਆਈ ਨੇ ਹਰਿੰਦਰ ਸਿੰਘ ਸਮਰਾ ਦੇ ਨਾਲ ਉਨ੍ਹਾਂ ਦੇ ਦੋ ਪੁੱਤਰਾਂ, ਪਤਨੀ ਅਤੇ ਹੋਰਨਾਂ ਰਿਸ਼ਤੇਦਾਰਾਂ ਅਤੇ ਹਿੱਸੇਦਾਰਾਂ ਅਤੇ ਅਣਪਛਾਤੇ ਬੈਂਕ ਅਫਸਰਾਂ ਸਮੇਤ ਕੁੱਲ 17 ਲੋਕਾਂ ਦੇ ਖਿਲਾਫ ਕੇਸ ਦਰਜ ਕੀਤਾ ਹੈ।
ਇਸ ਤੋਂ ਇੱਕ ਦਿਨ ਪਹਿਲਾਂ ਸੀ ਬੀ ਆਈ ਨੇ ਸਮਰਾ ਅਤੇ ਉਸ ਦੇ ਪਰਵਾਰ ਦੇ ਖਿਲਾਫ 27æ12 ਲੱਖ ਰੁਪਏ ਦਾ ਕੇਸ ਦਰਜ ਕੀਤਾ ਸੀ। ਅਕਾਲੀ ਨੇਤਾ ਸਮਰਾ ਦਾ ਪਰਵਾਰ ਫਰੀਦਕੋਟ ਦੇ ਸਾਦਿਕ ਰੋਡ Ḕਤੇ ਸਮਰਾ ਇੰਡਸਟਰੀ ਦੇ ਨਾਂਅ Ḕਤੇ ਰਾਈਸ ਮਿਲ ਵੀ ਚਲਾਉਂਦਾ ਸੀ ਅਤੇ ਉਨ੍ਹਾਂ ਦੀ ਇਸ ਮਿਲ ਉੱਤੇ ਦੋ ਸਾਲ ਪਹਿਲਾਂ ਪਨਸਪ ਦਾ ਕਰੀਬ ਸਾਢੇ ਸੱਤ ਕਰੋੜ ਦਾ ਝੋਨਾ ਖੁਰਦ ਬੁਰਦ ਕਰਨ ਦੇ ਦੋਸ਼ ਲੱਗੇ ਸਨ। ਸਮਰਾ ਦੇ ਬੇਟੇ ਦੇ ਖਿਲਾਫ ਥਾਣਾ ਕੋਤਵਾਲੀ ਵਿੱਚ ਅਪਰਾਧਕ ਕੇਸ ਵੀ ਦਰਜ ਹੋਇਆ ਸੀ।ਸਮਰਾ ਦੇ ਕੇਸ ਪਿੱਛੋਂ ਵਿਰੋਧੀ ਧਿਰ ਨੇ ਅਕਾਲੀ ਦਲ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ।

Continue Reading
Click to comment

Leave a Reply

Your email address will not be published. Required fields are marked *

ਪੰਜਾਬੀ ਖ਼ਬਰਾਂ

ਐਨ ਐਸ ਕਿਉ ਐਫ ਅਧਿਆਪਕਾਂ ਵੱਲੋਂ ਗੁਪਤ ਐਕਸ਼ਨ ਬੈਰੀਕੇਟ ਤੋੜ ਕੇ ਮੋਤੀ ਮਹਿਲ ਦਾ ਘਿਰਾਉ, ਸੁਰੱਖਿਆ ਬਲਾਂ ਨੇ ਕੀਤਾ ਲਾਠੀਚਾਰਜ

Published

on

police

ਪਟਿਆਲਾ : ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਐਨਐਸਕਿਉਐਫ ਵੋਕੇਸ਼ਨਲ ਅਧਿਆਪਕਾਂ ਵੱਲੋਂ ਵਾਈਪੀਐਸ ਚੌਕ ਚ ਇਕੱਠੇ ਹੋ ਕੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਦੇ ਰਸਤੇ ਚ ਲਾਏ ਬੇਰੀਕੇਟ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਉਥੇ ਸੁਰਖਿਆ ਬਲਾਂ ਨਾਲ ਅਧਿਆਪਕ ਯੂਨੀਅਨ ਦੇ ਆਗੂਆਂ ਨਾਲ ਟਕਰਾ ਹੋ ਗਿਆ ਤਾਂ ਸੁਰੱਖਿਆ ਬਲਾਂ ਹਲਕਾ ਲਾਠੀਚਾਰਜ ਕੀਤਾ । ਅਧਿਆਪਕ ਯੂਨੀਅਨ ਦੇ ਕਈ ਆਗੂਆਂ ਨੂੰ ਪੁਲੀਸ ਨੇ ਗਿਫ਼ਤਾਰ ਕਰ ਕੇ ਅਣਦੱਸੀ ਥਾਂ ਤੇ ਲੈ ਗਏ ਹਨ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਅਸੀਂ ਸ਼ਾਂਤੀਪੂਰਵਕ ਧਰਨਾ ਦੇ ਰਹੇ ਸੀ । ਪਰ ਸੁਰੱਖਿਆ ਬਲਾਂ ਨੇ ਸਾਡੇ ਨਾਲ ਜ਼ਬਰਦਸਤੀ ਕੀਤੀ ।
ਪੰਜਾਬ ਸਰਕਾਰ ਨਾਲ ਸਾਡੀਆ ਅਣਗਿਣਤ ਮੀਟਿੰਗਾਂ ਹੋ ਚੁਕਿਆਂ ਹਨ ਪਰ ਇਸ ਦੇ ਬਾਵਜੂਦ ਵੀ ਸਰਕਾਰ ਦੇ ਕੰਨਾਂ ਤੇ ਜੂੰ ਨਹੀਂ ਸਿਰਕਦੀ । ਅਸੀਂ ਪਿਛਲੇ ਤਿੰਨ ਚਾਰ ਮਹੀਨਿਆਂ ਤੋ ਮੁੱਖ ਮੰਤਰੀ ਦੇ ਸ਼ਹਿਰ ਚ ਆਪਣੀਆਂ ਮੁਢਲੀਆਂ ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੇ ਹਾਂ ਪਰੰਤੂ ਸਰਕਾਰ ਸਾਡੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ । ਯੂਨੀਅਨ ਆਗੂ ਨੇ ਕਿਹਾ ਪ੍ਰਸ਼ਾਸ਼ਨ ਨਾਲ ਗੱਲਬਾਤ ਹਮੇਸ਼ਾਂ ਹੀ ਬੇਸਿੱਟਾ ਨਿਕਲੀ ਹੈ ਕਿਉਂਕਿ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਕੰਪਨੀਆਂ ਨੂੰ ਬੜਾਵਾ ਦੇ ਰਹੀਆਂ ਹਨ ਸਾਡੀਆਂ ਜਿੰਨਾ ਚਿਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਸੰਘਰਸ਼ ਜਾਰੀ ਰਹੇਗਾ । ਅਧਿਆਪਕਾਂ ਨੇ ਆਪਣੇ ਗਿ੍ਰਫ਼ਤਾਰ ਸਾਥੀਆਂ ਨੂੰ ਰਿਹਾ ਕਰਵਾਉਣ ਲਈ ਮੁੜ ਫੁਹਾਰਾਂ ਚੋਂਕ ਵਿੱਚ ਧਰਨਾ ਲਾ ਦਿੱਤਾ ਹੈ। ਅਧਿਆਪਕ ਯੂਨੀਅਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕੀਤੀ ਗਈ ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਸੋਨੂੰ ਸੂਦ ਦੇ ਦਫ਼ਤਾਰ ‘ਤੇ ਆਮਦਨ ਕਰ ਵਿਭਾਗ ਦਾ ਛਾਪਾ

Published

on

Income tax department

ਅਦਾਕਾਰ ਸੋਨੂੰ ਸੂਦ ਨੇ ਕੋਰੋਨਾ ਦੇ ਸਮੇਂ ਲੋੜਵੰਦਾਂ ਦੀ ਮਦਦ ਕਰਕੇ ਸੋਸ਼ਲ ਮੀਡੀਆ ‘ਤੇ ਬਹੁਤ ਪ੍ਰਸ਼ੰਸਾ ਪ੍ਰਾਪਤ ਕੀਤੀ। ਉਸਨੇ ਨਾ ਸਿਰਫ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਲਿਜਾਣ ਦਾ ਪ੍ਰਬੰਧ ਕੀਤਾ, ਇੱਥੋਂ ਤੱਕ ਕਿ ਜਦੋਂ ਦੇਸ਼ ਵਿੱਚ ਆਕਸੀਜਨ ਲਈ ਰੌਲਾ ਪਿਆ, ਉਹ ਲੋਕਾਂ ਦੇ ਘਰਾਂ ਵਿੱਚ ਆਕਸੀਜਨ ਸਿਲੰਡਰ ਵਰਗੀਆਂ ਚੀਜ਼ਾਂ ਵੀ ਲੈ ਕੇ ਆਇਆ। ਇਸ ਦੇ ਨਾਲ ਹੀ, ਮੀਡੀਆ ਰਿਪੋਰਟਾਂ ਦੇ ਅਨੁਸਾਰ, ਬੁੱਧਵਾਰ ਨੂੰ ਅਦਾਕਾਰ ਸੋਨੂੰ ਸੂਦ ਦੇ ਦਫਤਰ ਉੱਤੇ ਆਮਦਨ ਕਰ ਦੀ ਛਾਪੇਮਾਰੀ ਹੋਈ ਹੈ ਅਤੇ ਆਮਦਨ ਕਰ ਵਿਭਾਗ ਸੋਨੂੰ ਸੂਦ ਦੀ ਸੰਪਤੀ ਦਾ ਸਰਵੇਖਣ ਕਰਨ ਲਈ ਪਹੁੰਚ ਗਿਆ ਹੈ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਕੈਪਟਨ ਦੇ ਬਿਆਨ ਤੋਂ ਸਪੱਸ਼ਟ ਹੋ ਗਿਆ ਕਿ ਅੰਦੋਲਨ ਕਾਂਗਰਸ ਨਹੀਂ ਚਲਾ ਰਹੀ : ਟਿਕੈਤ

Published

on

rakesh takent

ਨਵੀਂ ਦਿੱਲੀ : ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਪੰਜਾਬ ਦੀ ਥਾਂ ਦਿੱਲੀ ਤੇ ਹਰਿਆਣਾ ਵਿਚ ਧਰਨੇ ਦੇਣ ਦੀ ਕੀਤੀ ਗਈ ਅਪੀਲ ਨੂੰ ਕਾਂਗਰਸ ਦੀ ਅੰਦਰੂਨੀ ਲੜਾਈ ਦਾ ਹਿੱਸਾ ਦੱਸਿਆ ਹੈ | ਉਨ੍ਹਾ ਕਿਹਾ ਕਿ ਦੇਸ਼ ਦੀ ਵਿਰੋਧੀ ਧਿਰ ਕਾਂਗਰਸ ਨੂੰ ਕਿਸਾਨ ਅੰਦੋਲਨ ਦਾ ਸਮਰਥਨ ਕਰਨਾ ਚਾਹੀਦਾ ਹੈ | ਟਿਕੈਤ ਨੇ ਕਿਹਾ ਕਿ ਜੇ ਕਿਸੇ ‘ਤੇ ਕੋਈ ਅੱਤਿਆਚਾਰ ਹੁੰਦਾ ਹੈ ਤਾਂ ਵਿਰੋਧੀ ਧਿਰ ਨੂੰ ਇਸ ਦੇ ਵਿਰੁੱਧ ਅੰਦੋਲਨ ਦਾ ਹਿੱਸਾ ਹੋਣਾ ਚਾਹੀਦਾ ਹੈ | ਜਦੋਂ ਭਾਜਪਾ ਵਿਰੋਧੀ ਧਿਰ ਵਿੱਚ ਸੀ, ਉਹ ਅੰਦੋਲਨਾਂ ਦੇ ਨਾਲ ਰਹਿੰਦੀ ਸੀ | ਜੇ ਪੰਜਾਬ ਦੇ ਮੁੱਖ ਮੰਤਰੀ ਨੂੰ ਸੂਬੇ ਵਿਚ ਕਿਸਾਨਾਂ ਦੇ ਅੰਦੋਲਨ ਨਾਲ ਕੋਈ ਸਮੱਸਿਆ ਹੈ, ਤਾਂ ਉਹ ਪੰਜਾਬ ਦੀਆਂ ਜੱਥੇਬੰਦੀਆਂ ਨਾਲ ਗੱਲਬਾਤ ਕਰ ਸਕਦੇ ਹਨ | ਟਿਕੈਤ ਨੇ ਭਾਜਪਾ ‘ਤੇ ਵੀ ਚੁਟਕੀ ਲਈ | ਉਨ੍ਹਾ ਕਿਹਾ ਕਿ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਕਾਂਗਰਸ ਸਾਨੂੰ ਸਮਰਥਨ ਨਹੀਂ ਦੇ ਰਹੀ | ਭਾਜਪਾ ਕਹਿ ਰਹੀ ਸੀ ਕਿ ਕਿਸਾਨਾਂ ਦਾ ਅੰਦੋਲਨ ਕਾਂਗਰਸ ਚਲਾ ਰਹੀ ਹੈ | ਹੁਣ ਕੈਪਟਨ ਦੇ ਬਿਆਨ ਤੋਂ ਸਪੱਸ਼ਟ ਹੋ ਗਿਆ ਹੈ ਕਿ ਕਿਸਾਨ ਅੰਦੋਲਨ ਨੂੰ ਕਿਸਾਨ ਹੀ ਚਲਾ ਰਹੇ ਹਨ |

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca