6 months of Kisan Morcha completed: Farmers put up black flags
Connect with us [email protected]

ਪੰਜਾਬੀ ਖ਼ਬਰਾਂ

ਕਿਸਾਨ ਮੋਰਚੇ ਦੇ 6 ਮਹੀਨੇ ਪੂਰੇ:ਦਿੱਲੀ ਵਿੱਚ ਕਿਸਾਨ ਮੋਰਚਿਆਂ ’ਤੇ ਕਿਸਾਨਾਂ ਨੇ ਕਾਲੇ ਝੰਡੇ ਲਾਏ, ਮੋਦੀ ਸਰਕਾਰ ਦੇ ਪੁਤਲੇ ਫੂਕੇ

Published

on

farmer protest

ਨਵੀਂ ਦਿੱਲੀ, 26 ਮਈ, – ਭਾਰਤ ਦੀ ਨਰਿੰਦਰ ਮੋਦੀ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਪਿਛਲੇ 26 ਨਵੰਬਰ ਤੋਂ ਦਿੱਲੀ ਦੇ ਬਾਰਡਰਾਂ ਉੱਤੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਡਟੇ ਹੋਏ ਕਿਸਾਨਾਂ ਨੇ ਅੱਜ ਇਥੇ ਸਿੰਘੂ ਬਾਰਡਰ ਅਤੇ ਟਿਕਰੀ ਬਾਰਡਰ ਉੱਤੇ ਮੋਦੀ ਸਰਕਾਰ ਦੇ ਪੁਤਲੇ ਫੂਕੇ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਗਾਜ਼ੀਪੁਰ ਬਾਰਡਰ ਉੱਤੇ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ਼ ਕਾਲਾ ਝੰਡਾ ਲਹਿਰਾਇਆ। ਹਰਿਆਣਾ ਵਿੱਚ ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਪ੍ਰਧਾਨ ਗੁਰਨਾਮ ਸਿੰਘ ਚੜੁੰਨੀ ਨੇ ਕਿਸਾਨਾਂ ਨੂੰ ਆਪੋ-ਆਪਣੇ ਘਰਾਂ ਅਤੇ ਵਾਹਨਾਂ ਉਤੇ ਕਾਲੇ ਝੰਡੇ ਲਾ ਕੇ ਵਿਰੋਧ ਦਰਜ ਕਰਵਾਉਣ ਦੀ ਅਪੀਲ ਕੀਤੀ।ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਦੀ ਪਿੰਡ ਬਾਦਲ ਵਿਚਲੀ ਰਿਹਾਇਸ਼ ਉਤੇ ਵੀ ਕਾਲਾ ਝੰਡਾ ਲਹਿਰਾਇਆ ਗਿਆ। ਹਰਿਆਣਾ ਦੇ ਹਿਸਾਰ ਜਿ਼ਲੇ ਦੇ ਢੰਡੂਰ ਪਿੰਡ ਵਿੱਚ ਵੀ ਕਿਸਾਨਾਂ ਨੇ ਸਰਕਾਰ ਵਿਰੋਧੀ ਨਾਅਰੇਬਾਜ਼ੀ ਕੀਤੀ ਅਤੇ ਭਾਜਪਾ ਸਰਕਾਰ ਦੀ ਅਰਥੀ ਫੂਕੀ। ਝੱਜਰ ਵਿੱਚ ਵੀ ਕਿਸਾਨਾਂ ਨੇ ਕਾਲੇ ਝੰਡੇ ਲਹਿਰਾਏ ਅਤੇ ਟਿਕਰੀ ਬਾਰਡਰ ਤੱਕ ਮੋਟਰਸਾਈਕਲ ਰੈਲੀ ਕੱਢੀ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸੈਕਟਰੀ ਸਰਵਣ ਸਿੰਘ ਪੰਧੇਰ ਨੇ ਨਰਿੰਦਰ ਮੋਦੀ ਸਰਕਾਰ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਬਾਰਡਰਾਂ ਉੱਤੇ ਬੈਠਿਆਂ ਛੇ ਮਹੀਨੇ ਹੋ ਚੁੱਕੇ ਹਨ, ਪਰ ਸਰਕਾਰ ਦੇ ਕੰਨ ’ਤੇ ਜੂੰਅ ਨਹੀਂ ਸਰਕੀ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਗਾਜ਼ੀਪੁਰ ਬਾਰਡਰ ਉੱਤੇ ਭਰੋਸਾ ਦਿੱਤਾ ਕਿ ਕੋਵਿਡ-19 ਤੋਂ ਸੁਰੱਖਿਆ ਦੇਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੂਰੇ ਅਮਨ-ਅਮਾਨ ਨਾਲ ਵਿਰੋਧ ਪ੍ਰਦਰਸ਼ਨ ਕਰਦੇ ਰਹਿਣਗੇ।ਉਨ੍ਹਾ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਉਨ੍ਹਾਂ ਦੀ ਗੱਲ ਨਹੀਂ ਸੁਣਦੀ। ਟਿਕੈਤ ਨੇ ਕਿਹਾ ਕਿ ਉਹ ਕੇਂਦਰੀ ਖੇਤੀ ਕਾਨੂੰਨ ਰੱਦ ਹੋਣ ਤੱਕ ਵਿਰੋਧ ਜਾਰੀ ਰੱਖਣਗੇ।ਉਨ੍ਹਾਂ ਕਿਹਾ ਕਿ ਉਨ੍ਹਾਂ ਕੌਮੀ ਤਿਰੰਗੇ ਝੰਡੇ ਚੁੱਕ ਕੇ ਏਦਾਂ ਦੇ ਵਿਰੋਧ ਪ੍ਰਦਰਸ਼ਨ ਦੀ ਯੋਜਨਾ ਬਣਾਈ ਸੀ, ਪਰ ਅਧਿਕਾਰੀਆਂ ਨੇ ਇਤਰਾਜ਼ ਕੀਤਾ ਤਾਂ ਕਾਲੇ ਝੰਡੇ ਲਹਿਰਾਏ ਹਨ।
ਅੱਜ ਬੁੱਧਵਾਰ ਨੂੰ ਕਿਸਾਨ ਮੋਰਚੇ ਛੇ ਮਹੀਨੇ ਪੂਰੇ ਹੋਣ ਮੌਕੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਧਰਨੇ ਵਾਲੇ ਸਥਾਨਾਂ ਉੱਤੇ ਕਾਲੇ ਝੰਡੇ ਲਾ ਕੇ ਰੋਸ ਪ੍ਰਗਟ ਕੀਤਾ ਗਿਆ ਹੈ। ਇਸ ਦੌਰਾਨ ਯੂ ਪੀ ਵਾਲੇ ਗੇਟ ਉੱਤੇ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਹਾਜ਼ਰ ਸਨ।ਉਨ੍ਹਾਂ ਕਿਹਾ ਕਿ ਜਦੋਂ ਤਕ ਸਰਕਾਰ ਕਾਨੂੰਨ ਵਾਪਸ ਨਹੀਂ ਲੈਂਦੀ, ਕਿਸਾਨ ਧਰਨਾ ਖਤਮ ਨਹੀਂ ਕਰਨਗੇ ਅਤੇ ਨਾ ਵਾਪਸ ਜਾਣਗੇ।ਇਸ ਤੋਂ ਪਹਿਲਾਂ ਸਰਕਾਰ ਨਾਲ ਜੋ ਗੱਲਬਾਤ ਹੋਈ ਸੀ, ਜੇ ਸਰਕਾਰ ਮੁੜਗੱਲਬਾਤ ਕਰਨਾ ਚਾਹੁੰਦੀ ਹੈ ਤਾਂ ਜਿੱਥੋਂ ਗੱਲ ਖਤਮ ਹੋਈ, ਓਥੋਂ ਹੀ ਸ਼ੁਰੂ ਹੋਵੇਗੀ, ਨਵੇਂ ਫਰੇਮਵਰਕ ਨਾਲ ਗੱਲਬਾਤ ਨਹੀਂ ਹੋਵੇਗੀ।ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਉਨ੍ਹਾਂ ਨੂੰ ਕੋਰੋਨਾ ਦਾ ਸੁਪਰ ਸਪ੍ਰੈਡਰ ਕਹਿ ਰਹੀ ਹੈ, ਜਦ ਕਿ ਉਹ ਕੋਰੋਨਾ ਦੇ ਨਿਯਮਾਂ ਦੀ ਪਾਲਣਾ ਕਰ ਰਹੇ ਹਨ। ਉਨ੍ਹਾਂਕਿਹਾ ਕਿ ਸਰਕਾਰ ਕਿਸਾਨਾਂ ਦੀ ਹਿਤੈਸ਼ੀ ਨਹੀਂ ਅਤੇ ਇਸ ਦਾ ਖਮਿਆਜ਼ਾ ਉਸ ਨੂੰ ਭੁਗਤਣਾ ਪਵੇਗਾ।

Read More Latest Punjabi News

ਅਪਰਾਧ

ਪਾਣੀ ਬਾਰੇ ਝਗੜੇ ਕਾਰਨ ਏ ਐਸ ਆਈ ਵੱਲੋਂ ਚਾਕੂ ਮਾਰ ਕੇ ਭਾਬੀ ਦਾ ਕਤਲ

Published

on

ਚੰਡੀਗ਼ੜ੍ਹ, 24 ਜੂਨ – ਰਾਮ ਦਰਬਾਰ ਵਿੱਚ ਪੰਜਾਬ ਪੁਲਸ ਦੇ ਇੱਕ ਏ ਐਸ ਆਈ ਨੇ ਆਪਣੇ ਭਰਾ ਨਾਲ ਪਾਣੀ ਦੇ ਝਗੜੇ ਦੌਰਾਨ ਆਪਣੀ ਭਾਬੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਅਤੇ ਭਰਾ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਗ਼੍ਰਿਫ਼ਤਾਰ ਦੋਸ਼ੀ ਦੀ ਪਛਾਣ ਹਰ ਸਵਰੂਪ ਵਜੋਂ ਅਤੇ ਉਸਦੀ ਭਾਬੀ ਦੀ ਪਛਾਣ ਦਿਵਿਆ ਵਜੋਂ ਹੋਈ ਹੈ, ਜੋ 37 ਸਾਲ ਦੀ ਸੀ, ਜਿਸ ਬਾਰੇ ਪੁਲਸ ਜਾਂਚ ਕਰ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਝਗੜਾ ਰਾਤ 12 ਵਜੇ ਦੇ ਕਰੀਬ ਦਾ ਹੈ, ਜਦ ਇੱਕੋ ਘਰ ਵਿੱਚ ਰਹਿੰਦੇ ਹਰ ਸਵਰੂਪ ਦਾ ਆਪਣੇ ਭਰਾ ਪ੍ਰੇਮ ਸਾਗਰ ਨਾਲ ਪਾਣੀ ਦੀ ਸਪਲਾਈ ਤੋਂ ਝਗੜਾ ਹੋ ਗਿਆ। ਫਿਰ ਝਗੜਾ ਐਨਾ ਵੱਧ ਗਿਆ ਕਿ ਹਰ ਸਵਰੂਪ ਨੇ ਗੁੱਸੇ ਵਿੱਚ ਆ ਕੇ ਆਪਣੀ ਭਾਬੀ ਉੱਤੇ ਚਾਕੂ ਨਾਲ ਵਾਰ ਕੀਤਾ ਅਤੇ ਭਰਾ ਉੱਤੇ 4-5 ਵਾਰ ਕੀਤੇ ਅਤੇ ਦੋਵਾਂ ਨੂੰ ਜ਼ਖ਼ਮੀ ਕਰ ਦਿੱਤਾ। ਨੇੜੇ ਰਹਿੰਦੇ ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਤਾਂ ਡਾਕਟਰਾਂ ਨੇ ਦਿਵਿਆ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪ੍ਰੇਮ ਦੀ ਹਾਲਤ ਗੰਭੀਰ ਬਣੀ ਹੋਈ ਹੈ। ਮੌਕੇ ਉੱਤੇ ਪਹੁੰਚੀ ਪੁਲਸ ਨੇ ਹਰ ਸਵਰੂਪ ਨੂੰ ਗ਼੍ਰਿਫ਼ਤਾਰ ਕਰ ਲਿਆ ਹੈ ਅਤੇ ਵਾਰਦਾਤ ਲਈ ਵਰਤਿਆ ਚਾਕੂ ਵੀ ਬਰਾਮਦ ਕਰ ਲਿਆ ਹੈ।

Read More Punjabi News Today

Continue Reading

ਪੰਜਾਬੀ ਖ਼ਬਰਾਂ

ਸਰਵਿਸ ਸਟੇਸ਼ਨ ਤੋਂ ਫਾਰਚੂਨਰ ਗੱਡੀ ਲੈ ਕੇ ਭੱਜੇ ਨੌਕਰ ਦੀ ਹਾਦਸੇ ਵਿੱਚ ਮੌਤ

Published

on

Accident death

ਜਲੰਧਰ, 24 ਜੂਨ – ਸਰਵਿਸ ਸਟੇਸ਼ਨ ਤੋਂ ਫਾਰਚੂਨਰ ਗੱਡੀ ਲੈ ਕੇ ਫਰਾਰ ਹੋਏ 23 ਸਾਲਾਇਕ ਨੌਕਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ, ਜਿਸ ਬਾਰੇ ਪੁਲਸ ਜਾਂਚ ਕਰ ਰਹੀ ਹੈ।
ਇਸ ਮਾਮਲੇ ਦੀ ਜਾਂਚ ਕਰ ਰਹੇ ਦਕੋਹਾ (ਨੰਗਲ ਸ਼ਾਮਾ) ਪੁਲਸ ਚੌਕੀ ਦੇ ਇੰਚਾਰਜ ਸੁਰਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੁਖਦਾਸ ਪੁੱਤਰ ਕਾਤਿਕ ਦਾਸ ਵਾਸੀ ਕੋਲਕਾਤਾ (ਵੈਸਟ ਬੰਗਾਲ) ਵਜੋਂ ਹੋਈ ਹੈ।ਉਨ੍ਹਾਂ ਦੱਸਿਆ ਕਿ ਪੁਲਸ ਨੂੰ ਦੇਰ ਰਾਤ ਸੂਚਨਾ ਮਿਲੀ ਸੀ ਕਿ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇ ਉੱਤੇ ਧਨੋਵਾਲੀ ਗੇਟ ਕੋਲ ਇੱਕ ਫਾਰਚੂਨਰ ਗੱਡੀ ਪਲਟੀਆਂ ਖਾਣ ਪਿੱਛੋਂ ਡਿਵਾਈਡਰ ਨਾਲ ਟਕਰਾਈ ਹੈ ਤੇ ਉਸ ਦੀ ਡਰਾਈਵਰ ਸੀਟ ਉੱਤੇ ਕੋਈ ਨੌਜਵਾਨ ਮ੍ਰਿਤਕ ਹਾਲਤ ਵਿੱਚ ਪਿਆ ਹੈ, ਜਿਸ ਦੇ ਬਾਅਦ ਨਾਈਟ ਡਿਊਟੀ ਉੱਤੇ ਤੈਨਾਤ ਏ ਐਸ ਆਈ ਵਿਜੈ ਕੁਮਾਰ ਮੌਕੇ ਉੱਤੇ ਪਹੁੰਚੇ ਅਤੇ ਗੱਡੀ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਮ੍ਰਿਤਕ ਨੌਜਵਾਨ ਸੁਖਦਾਸ ਸਤਨਾਮ ਸਿੰਘ ਰੇਰੂ ਦੇ ਸਰਵਿਸ ਸਟੇਸ਼ਨ ਉੱਤੇ ਨੂਰਪੁਰ ਵਿੱਚ ਨੌਕਰੀ ਕਰਦਾ ਸੀ।ਕੱਲ੍ਹ ਰਾਤ ਨੂੰ ਉਹ ਉਥੋਂ ਦੀ ਫਾਰਚੂਨਰ ਗੱਡੀ ਲੈ ਕੇ ਪਰਾਗਪੁਰ ਹਾਈਵੇ ਵੱਲ ਫਰਾਰ ਹੋ ਗਿਆ। ਗੱਡੀ ਜ਼ਿਆਦਾ ਤੇਜ਼ ਰਫ਼ਤਾਰ ਵਿੱਚ ਹੋਣ ਕਾਰਨ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਮੌਕੇ ਉੱਤੇ ਉਸਦੀ ਮੌਤ ਹੋ ਗਈ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਗੈਂਗਵਾਰ ਵਿੱਚ ਦੀਪਕ ਦੀ ਨਹੀਂ, ਜੇਲ੍ਹ ਤੋਂ ਆਏ ਕਿਸ਼ਨ ਦੀ ਮੌਤ ਹੋਈ

Published

on

death

ਕੋਟਕਪੂਰਾ, 24 ਜੂਨ – ਜਲਾਲੇਆਣਾ ਮਾਰਗ ਉੱਤੇ ਪਰਸੋਂ ਗੈਂਗਵਾਰ ਵਿੱਚ ਇੱਕ ਵਿਅਕਤੀ ਦੀ ਮੌਤ ਦੇ ਮਾਮਲੇ ਨੇ ਕੱਲ੍ਹ ਨਵਾਂ ਮੋੜ ਲੈ ਲਿਆ ਹੈ। ਇਸ ਘਟਨਾ ਦੇ ਬਾਅਦ ਪੁਲਸ ਨੇ ਮ੍ਰਿਤਕ ਦੇ ਕੱਪੜਿਆਂ ਤੋਂ ਮਿਲੇ ਡਰਾਈਵਿੰਗ ਲਾਇਸੈਂਸ ਤੋਂ ਉਸ ਦੀ ਪਛਾਣ ਹਰਿਆਣਾ ਦੇ ਜ਼ਿਲ੍ਹਾ ਪਲਵਲ ਦੇ ਪਿੰਡ ਫਿਰੋਜ਼ਪੁਰ ਰਾਜਪੂਤ ਦੇ ਦੀਪਕ ਸਿੰਘ ਵਜੋਂ ਕੀਤੀ ਸੀ, ਪਰ ਜਦ ਪੁਲਸ ਨੇ ਦੀਪਕ ਸਿੰਘ ਦੇ ਘਰਦਿਆਂ ਨਾਲ ਇਸ ਘਟਨਾ ਬਾਰੇ ਗੱਲ ਕੀਤੀ ਤਾਂ ਪਤਾ ਲੱਗਾ ਕਿ ਦੀਪਕ ਜ਼ਿਲੇ੍ਹ ਵਿੱਚੋਂ ਬਾਹਰ ਗਿਆ ਹੀ ਨਹੀਂ ਤੇ ਉਹ ਜਿੰਦਾ ਹੈ, ਉਸ ਦਾ ਡਰਾਈਵਿੰਗ ਲਾਇਸੈਂਸ ਗੁਆਚ ਗਿਆ ਸੀ।
ਇਸ ਪਿੱਛੋਂ ਪੁਲਸ ਲਈ ਇਹ ਮਾਮਲਾ ਬੁਝਾਰਤ ਬਣ ਗਿਆ। ਇਸੇ ਦੌਰਾਨ ਇੰਟਰਨੈਟ ਮੀਡੀਆ ਉੱਤੇ ਵਾਇਰਲ ਹੋ ਰਹੀ ਕਿਸ਼ਨ ਦੀ ਲਾਸ਼ ਦੀ ਫੋਟੋ ਦੇਖ ਕੇ ਉਸ ਦੇ ਪਰਵਾਰ ਨੇ ਉਸ ਨੂੰ ਪਛਾਣ ਲਿਆ। ਲਾਸ਼ ਲੈਣ ਕੋਟਕਪੂਰਾ ਪਹੁੰਚੇ ਉਸ ਦੇ ਵੱਡੇ ਭਰਾ ਯਸ਼ਪਾਲ ਸਿੰਘ ਨੇ ਕਿਹਾ ਕਿ ਉਸ ਦੇ ਭਰਾ ਕਿਸ਼ਨ ਨੂੰ ਕੁਝ ਸਮਾਂ ਪਹਿਲਾਂ ਜ਼ਮੀਨੀ ਝਗੜੇ ਵਿੱਚ ਸਜ਼ਾ ਹੋਈ ਸੀ। ਉਹ ਫਰੀਦਾਬਾਦ ਜੇਲ੍ਹ ਵਿੱਚ ਬੰਦ ਸੀ ਅਤੇ ਕੋਰੋਨਾ ਕਾਰਨ ਛੁੱਟੀ ਉੱਤੇ ਜੇਲ੍ਹ ਵਿੱਚੋਂ ਆਇਆ ਸੀ, ਪ੍ਰੰਤੂ ਪਿਛਲੇ ਛੇ ਮਹੀਨੇ ਤੋਂ ਲਾਪਤਾ ਸੀ। ਉਹ ਸ਼ਾਦੀਸ਼ੁਦਾ ਸੀ ਅਤੇ ਉਸ ਦੇ ਤਿੰਨ ਬੱਚੇ ਵੀ ਹਨ। ਕਿਸ਼ਨ ਕਦੇ-ਕਦੇ ਫੋਨ ਕਰ ਕੇ ਇੰਨਾ ਦੱਸ ਦਿੰਦਾ ਸੀ ਕਿ ਰੋਜ਼ਗਾਰ ਦੀ ਤਲਾਸ਼ ਵਿੱਚ ਬਾਹਰ ਹੈ ਅਤੇ ਠੀਕ ਠਾਕ ਹੈ। ਕਿਸ਼ਨ ਪਾਲ ਦੇ ਕੋਲ ਦੀਪਕ ਸਿੰਘ ਦਾ ਡਰਾਈਵਿੰਗ ਲਾਇਸੈਂਸ ਕਿੱਥੋਂ ਆਇਆ, ਇਸ ਬਾਰੇ ਥਾਣਾ ਸਿਟੀ ਕੋਟਕਪੂਰਾ ਦੇ ਐਸ ਐਚ ਓ ਮੁਖਤਿਆਰ ਸਿੰਘ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

ਰੁਝਾਨ


Copyright by IK Soch News powered by InstantWebsites.ca