A bomb blast on a Chinese national bus has rocked China
Connect with us [email protected]

ਅੰਤਰਰਾਸ਼ਟਰੀ

ਚੀਨੀ ਨਾਗਰਿਕਾਂ ਦੀ ਬੱਸ ਵਿੱਚ ਬੰਬ ਧਮਾਕੇ ਤੋਂ ਚੀਨ ਭੜਕਿਆ

Published

on

bus blast kills 13 in Pakistan

ਇਸਲਾਮਾਬਾਦ, 15 ਜੁਲਾਈ, – ਪਾਕਿਸਤਾਨ ਦੇ ਖੈਬਰ ਪਖਤੂਨਖਵਾ ਰਾਜ ਵਿੱਚ ਚੀਨੀ ਇੰਜੀਨੀਅਰਾਂ ਦੀ ਬੱਸ ਵਿੱਚ ਧਮਾਕਾ ਹੋਣ ਅਤੇ ਕੁਝ ਲੋਕਾਂ ਦੀਆਂ ਮੌਤਾਂ ਤੋਂ ਚੀਨ ਕਾਫੀ ਗੁੱਸੇ ਵਿੱੱਚ ਕਾਫ਼ੀ ਭੜਕਿਆ ਪਿਆ ਹੈ। ਉਸ ਨੇ ਕਿਹਾ ਹੈ ਕਿ ਉਹ ਆਪਣੀ ਟੀਮ ਭੇਜ ਕੇ ਜਾਂਚ ਕਰਾਏਗਾ, ਜਿਸ ਤੋਂ ਪਾਕਿਸਤਾਨ ਕਾਫ਼ੀ ਡਰ ਗਿਆ ਹੈ।
ਵਰਨਣ ਯੋਗ ਹੈ ਕਿ ਪਹਿਲਾਂ ਪਾਕਿਸਤਾਨ ਨੇ ਇਸ ਨੂੰ ਤਕਨੀਕੀ ਖਰਾਬੀ ਨਾਲ ਹੋਈ ਘਟਨਾ ਕਿਹਾ ਸੀ, ਪਰ ਚੀਨ ਦੀ ਸਖਤੀ ਨਾਲ ਉਸ ਦੀ ਬੋਲੀ ਬਦਲ ਗਈ ਤੇ ਪਾਕਿਸਤਾਨੀ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਚੀਨ ਦੇ ਵਿਦੇਸ਼ ਮੰਤਰੀ ਨੂੰ ਕਿਹਾ ਕਿ ਮੁੱਢਲੀ ਜਾਂਚਤੋਂ ਲੱਗਦਾ ਹੈ ਕਿ ਇਹ ਕੋਈ ਅੱਤਵਾਦੀ ਘਟਨਾ ਨਹੀਂ ਹੈ।ਐੱਸ ਸੀ ਓ ਦੇ ਦੇਸ਼ਾਂ ਦੀ ਬੈਠਕ ਦੌਰਾਨ ਚੀਨ ਦੇ ਵਿਦੇਸ਼ ਮੰਤਰੀ ਨੇ ਕਿਹਾ ਕਿ ਜੇ ਇਹ ਅੱਤਵਾਦੀ ਹਮਲਾ ਹੈ ਤਾਂ ਅਪਰਾਧੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਕੇ ਸਖਤ ਸਜ਼ਾ ਦਿਓ, ਪਰ ਪਿੱਛੋਂ ਗੱਲ ਵਿਗੜ ਗਈ, ਕਿਉਂਕਿ ਪਾਕਿਸਤਾਨ ਵਾਰ-ਵਾਰ ਬਿਆਨ ਬਦਲ ਰਿਹਾ ਹੈ।ਇਸ ਦੌਰਾਨ ਪਾਕਿਸਤਾਨ ਦੇ ਸੂਚਨਾ ਮੰਤਰੀ ਫਵਾਦ ਚੌਧਰੀ ਨੇ ਕਿਹਾ ਹੈ ਕਿ ਅੱਤਵਾਦੀ ਹਮਲੇ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ, ਕਿਉਂਕਿ ਮੁੱਢਲੀ ਜਾਂਚ ਵਿੱਚ ਵਿਸਫੋਟਕਾਂ ਦੇ ਸਬੂਤ ਮਿਲੇ ਹਨ। ਫਵਾਦ ਚੌਧਰੀ ਨੇ ਟਵੀਟ ਕਰ ਕੇ ਕਿਹਾ ਕਿ ਦਸੂ ਇਲਾਕੇ ਵਿੱਚ ਹੋਈ ਘਟਨਾ ਦੀ ਮੁੱਢਲੀ ਜਾਂਚ ਵਿੱਚਵਿਸਫੋਟਕਮਿਲਣ ਦੀ ਪੁਸ਼ਟੀ ਹੋਈ ਹੈ ਤਾਂ ਅੱਤਵਾਦ ਦੀ ਖਬਰ ਨੂੰ ਨਕਾਰਿਆ ਨਹੀਂ ਜਾ ਸਕਦਾ। ਪ੍ਰਧਾਨ ਮੰਤਰੀ ਇਮਰਾਨ ਖਾਨ ਨਿੱਜੀ ਤੌਰ ਉੱਤੇ ਪੈਰੇ ਕੇਸ ਦੀ ਨਿਗਰਾਨੀ ਕਰ ਰਹੇ ਹਨ ਅਤੇ ਇਸ ਬਾਰੇ ਪਾਕਿਸਤਾਨ ਸਰਕਾਰ ਚੀਨੀ ਦੂਤਘਰ ਦੇ ਨਾਲ ਨੇੜਲੇ ਸੰਪਰਕ ਵਿੱਚ ਹੈ।

Read More World News in Punjabi

ਅੰਤਰਰਾਸ਼ਟਰੀ

ਪਾਕਿਸਤਾਨ ਵਿੱਚ ਪੁਲਸ ਅਧਿਕਾਰੀ ਦਾ ਗੋਲੀ ਮਾਰ ਕੇ ਕਤਲ

Published

on

Shot dead

ਪੇਸ਼ਵਾਰ, 3 ਅਗਸਤ – ਪਾਕਿਸਤਾਨ ਦੇ ਗੜਬੜ ਵਾਲੇ ਖੈਬਰ ਪਖ਼ਤੂਨਖਵਾ ਸੂਬੇ ਵਿੱਚ ਪੋਲੀਉ ਵੈਕਸੀਂ ਵਾਲੇ ਕਰਮਚਾਰੀਆਂ ਦੇ ਦਲ ਨੂੰ ਸੁਰੱਖਿਆ ਦੇ ਰਹੇ ਪੁਲਸ ਅਧਿਕਾਰੀ ਦਾ ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਦੋ ਦਿਨਾਂ ਵਿੱਚ ਇਹ ਇਸ ਤਰ੍ਹਾਂ ਦੀ ਦੂਜੀ ਘਟਨਾ ਹੈ।
ਪੁਲਸ ਨੇ ਦੱਸਿਆ ਕਿ ਅਧਿਕਾਰੀ ਉੱਤੇ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਓਦੋਂ ਹਮਲਾ ਕੀਤਾ, ਜਦੋਂ ਉਹ ਦੱਖਣੀ ਵਜੀਰਿਸਤਾਨ ਨਾਲ ਲੱਗਦੇ ਡੇਰਾ ਇਸਮਾਈਲ ਖ਼ਾਨ ਵਿੱਚ ਪੋਲੀਉ ਕਰਮਚਾਰੀਆਂ ਨਾਲ ਜਾ ਰਹੇ ਸਨ। ਕਾਤਲਾਂ ਨੂੰ ਫੜਨ ਲਈ ਮੁਹਿੰਮ ਚੱਲ ਰਹੀ ਹੈ। ਇਸ ਤੋਂ ਇੱਕ ਦਿਨ ਪਹਿਲਾਂ ਪੇਸ਼ਾਵਰ ਦੇ ਦਾਊਦਜਈ ਇਲਾਕੇ ਵਿੱਚ ਮੋਟਰਸਾਈਕਲ ਉੱਤੇ ਆਏ ਕੁਝ ਬਦਮਾਸ਼ਾਂ ਨੇ ਇੱਕ ਸਿਪਾਹੀ ਉੱਤੇ ਗੋਲੀਆਂ ਚਲਾਈਆਂ ਤੇ ਫਰਾਰ ਹੋ ਗਏ। ਪੁਲਸ ਕਰਮਚਾਰੀ ਪੋਲੀਉ ਕਰਮਚਾਰੀਆਂ ਦੀ ਇੱਕ ਟੀਮ ਨਾਲ ਡਿਊਟੀ ਕਰਨ ਦੇ ਬਾਅਦ ਘਰ ਪਰਤ ਰਿਹਾ ਸੀ। ਪਾਕਿਸਤਾਨ ਵਿੱਚ ਪੋਲੀਉ ਸਿਹਤ ਕਾਰਕੁਨ ਅਤੇ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੰਭਾਲਣ ਵਾਲੇ ਪੁਲਸ ਅਧਿਕਾਰੀਆਂ ਉੱਤੇ ਆਏ ਦਿਨ ਅਤਿਵਾਦੀਆਂ ਅਤੇ ਬਦਮਾਸ਼ਾਂ ਵੱਲੋਂ ਹਮਲੇ ਕੀਤੇ ਜਾਂਦੇ ਹਨ।

Continue Reading

ਅੰਤਰਰਾਸ਼ਟਰੀ

ਅਮਰੀਕਾ ਵਿੱਚ ਕਿਰਾਏਦਾਰ ਬੇਘਰ ਹੋ ਸਕਦੇ ਨੇ

Published

on

america

ਬੋਸਟਨ, 3 ਅਗਸਤ – ਅਮਰੀਕਾ ਵਿੱਚ ਰਾਜ ਪੱਧਰੀ ਇੱਕ ਹੁਕਮ ਦੀ ਮਿਆਦ ਕੱਲ੍ਹ ਖ਼ਤਮ ਹੋਣ ਪਿੱਛੋਂ ਕਿਰਾਏ ਦੇ ਘਰਾਂ ਵਿੱਚ ਰਹਿੰਦੇ ਲੋਕਾਂ ਨੂੰ ਆਪਣੇ ਮਕਾਨ ਜਲਦ ਖ਼ਾਲੀ ਕਰਕੇ ਬੇਘਰ ਹੋਣਾ ਪੈ ਸਕਦਾ ਹੈ।
ਕੋਰੋਨਾ ਦੀ ਮਹਾਂਮਾਰੀ ਦੌਰਾਨ ਮਕਾਨ ਖ਼ਾਲੀ ਕਰਾਉਣ ਉੱਤੇ ਰੋਕ ਸੀ। ਰਿਹਾਇਸ਼ ਬਾਰੇ ਬੁਲਾਰਿਆਂ ਨੇ ਸ਼ੱਕ ਪ੍ਰਗਟ ਕੀਤਾ ਹੈ ਕਿ ਕੇਂਦਰੀ ਰੋਗ ਕੰਟਰੋਲ ਅਤੇ ਰੋਕਥਾਮ ਏਜੰਸੀ (ਸੀ ਡੀ ਸੀ ਪੀ) ਵੱਲੋਂ ਲਾਈ ਰੋਕ ਖ਼ਤਮ ਹੋਣ `ਤੇ ਆਉਣ ਵਾਲੇ ਹਫ਼ਤਿਆਂ ਵਿੱਚ ਲੱਖਾਂ ਲੋਕਾਂ ਨੂੰ ਆਪਣੇ ਕਿਰਾਏ ਦੇ ਘਰ ਖ਼ਾਲੀ ਕਰਨੇ ਪੈ ਸਕਦੇ ਹਨ। ਬਾਈਡੇਨ ਪ੍ਰਸ਼ਾਸਨ ਨੇ ਕੱਲ੍ਹ ਕਿਹਾ ਸੀ ਕਿ ਉਹ ਇਸ ਰੋਕ ਨੂੰ ਅੱਗੇ ਨਹੀਂ ਵਧਾਉਣਗੇ, ਕਿਉਂਕਿ ਅਮਰੀਕਾ ਦੀ ਸੁਪਰੀਮ ਕੋਰਟ ਨੇ ਸੰਕੇਤ ਦਿੱਤਾ ਹੈ ਕਿ ਕਿਰਾਏ ਦੇ ਮਕਾਨ ਖ਼ਾਲੀ ਕਰਨ ਉੱਤੇ ਲਾਈ ਗਈ ਰੋਕ ਨੂੰ ਸਿਰਫ਼ ਮਹੀਨੇ ਦੇ ਅੰਤ ਤਕ ਵਧਾਇਆ ਜਾ ਸਕਦਾ ਹੈ। ਪਾਰਲੀਮੈਂਟ ਮੈਂਬਰਾਂ ਨੇ ਕੱਲ੍ਹ ਕਿਰਾਏ ਦੇ ਘਰ ਖ਼ਾਲੀ ਕਰਨ ਉੱਤੇ ਰੋਕ ਨੂੰ ਕੁਝ ਮਹੀਨੇ ਵਧਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਕਾਮਯਾਬੀ ਨਹੀਂ ਮਿਲੀ। ਬਾਈਡੇਨ ਪ੍ਰਸ਼ਾਸਨ ਨੇ ਉਮੀਦ ਪ੍ਰਗਟਾਈ ਹੈ ਕਿ ਦਸੰਬਰ ਅਤੇ ਮਾਰਚ ਵਿੱਚ ਕਾਂਗਰਸ ਵੱਲੋਂ ਕਿਰਾਇਆ ਸਹਾਇਤਾ ਵਾਲੇ ਘਰ ਖ਼ਾਲੀ ਕਰਨ ਦਾ ਸੰਕਟ ਟਾਲਣ ਵਿੱਚ ਮਦਦ ਕਰੇਗੀ, ਪਰ ਇਨ੍ਹਾਂ ਦੀ ਵੰਡ ਵਿੱਚ ਕਾਫ਼ੀ ਦੇਰੀ ਹੋਈ ਹੈ। ਏਸ਼ਲੇ ਫੋਨਸਿਰੀ (22) ਦੇ ਘਰ ਖ਼ਾਲੀ ਕਰਨ ਦੇ ਕੇਸ ਦੀ ਕੱਲ੍ਹ ਸੁੁਣਵਾਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਮਕਾਨ ਮਾਲਕ ਨੇ ਕਿਰਾਇਆ ਸਹਾਇਤਾ ਲੈਣ ਤੋਂ ਮਨਾ ਕਰ ਦਿੱਤਾ ਹੈ।

Continue Reading

ਅੰਤਰਰਾਸ਼ਟਰੀ

ਬੇਲਾਰੂਸ ਦੀ ਰੇਸਰ ਵੱਲੋਂ ਵਾਪਸ ਜਾਣ ਤੋਂ ਇਨਕਾਰ

Published

on

Belarusian racer

ਟੋਕੀਓ, 3 ਅਗਸਤ – ਜਾਪਾਨ ਵਿੱਚ ਓਲੰਪਿਕ ਖੇਡਾਂ ਦੇ ਦੌਰਾਨ ਬੀਤੇ ਦਿਨ ਏਅਰਪੋਰਟ ਉੱਤੇ ਹੰਗਾਮਾ ਹੋ ਗਿਆ। ਖੇਡਾਂ ਵਿੱਚ ਹਿੱਸਾ ਲੈਣ ਆਈ ਬੇਲਾਰੂਸ ਦੀ ਐਥਲੀਟ ਕ੍ਰਿਸਟਸੀਨਾ ਸੀਮਾਨੌਸਕਾਇਆ (24) ਨੇ ਆਪਣੇ ਦੇਸ਼ ਵਾਪਸ ਜਾਣ ਤੋਂ ਇਨਕਾਰ ਕਰ ਦਿੱਤਾ ਹੈ। ਉਸ ਨੇ ਕਿਹਾ ਕਿ ਉਥੇ ਉਸ ਨੂੰ ਖਤਰਾ ਹੈ। ਹਵਾਈ ਅੱਡੇ ਉੱਤੇ ਹੀ ਉਸ ਨੇ ਉਥੇ ਤੈਨਾਤ ਜਾਪਾਨੀ ਪੁਲਸ ਦੀ ਮਦਦ ਲੈ ਲਈ। ਇਸ ਦੇ ਬਾਅਦ ਉਸ ਨੂੰ ਟੋਕੀਓ ਵਿਚਲੇ ਪੋਲੈਂਡ ਦੇ ਦੂਤਘਰ ਨੇ ਮਨੁੱਖੀ ਆਧਾਰ ਉੱਤੇ ਆਪਣੇ ਦੇਸ਼ ਦਾ ਵੀਜ਼ਾ ਜਾਰੀ ਕਰ ਦਿੱਤਾ ਹੈ।
ਇਸ ਤੋਂ ਪਹਿਲਾਂ ਆਪਣੇ ਦੇਸ਼ ਵਿੱਚ ਸਰਕਾਰ ਵਿਰੋਧੀ ਅੰਦੋਲਨਾਂ ਤੋਂ ਪ੍ਰੇਸ਼ਾਨ ਕ੍ਰਿਸਟਸੀਨਾ ਨੇ ਦੋਸ਼ ਲਗਾਇਆ ਕਿ ਜਾਪਾਨ ਆਏ ਬੇਲਾਰੂਸ ਓਲੰਪਿਕ ਐਸੋਸੀਏਸ਼ਨ ਦੇ ਅਧਿਕਾਰੀ ਅਤੇ ਕੋਚ ਉਨ੍ਹਾਂ ਨਾਲ ਚੰਗਾ ਵਿਹਾਰ ਨਹੀਂ ਕਰਦੇ। ਉਨ੍ਹਾਂ ਉੱਤੇ ਵੀਰਵਾਰ ਨੂੰ ਚਾਰ ਗੁਣਾ 400 ਮੀਟਰ ਰਿਲੇ ਰੇਸ ਵਿੱਚ ਹਿੱਸਾ ਲੈਣ ਦਾ ਦਬਾਅ ਪਾਇਆ ਜਾ ਰਿਹਾ ਹੈ, ਜਿਸ ਵਿੱਚ ਉਹ ਪਹਿਲਾਂ ਕਦੇ ਨਹੀਂ ਦੌੜੀ? ਬੀਤੇ ਸ਼ੁੱਕਰਵਾਰ ਕ੍ਰਿਸਟਸੀਨਾ 100 ਮੀਟਰ ਦੀ ਰੇਸ ਵਿੱਚ ਦੌੜੀ ਸੀ ਅਤੇ ਕੱਲ੍ਹ ਉਸ ਨੇ 200 ਮੀਟਰ ਦੇ ਮੁਕਾਬਲੇ ਵਿੱਚ ਹਿੱਸਾ ਲੈਣਾ ਸੀ, ਪਰ ਉਸ ਤੋਂ ਪਹਿਲਾਂ ਹੀ ਐਤਵਾਰ ਨੂੰ ਵਿਵਾਦ ਦੇ ਕਾਰਨ ਬੇਲਾਰੂਸ ਦੇ ਅਧਿਕਾਰੀਆਂ ਨੇ ਉਸ ਨੂੰ ਵਾਪਸ ਜਾਣ ਲਈ ਕਹਿ ਦਿੱਤਾ। ਕ੍ਰਿਸਟਸੀਨਾ ਨੇ ਇਸਤਾਂਬੁਲ ਜਾਣ ਵਾਲੇ ਜਹਾਜ਼ ਵਿੱਚ ਬੈਠਣ ਤੋਂ ਇਨਕਾਰ ਕਰ ਦਿੱਤਾ ਤਾਂ ਪੋਲੈਂਡ ਨੇ ਉਸ ਨੂੰ ਵੀਜ਼ਾ ਜਾਰੀ ਕਰ ਦਿੱਤਾ ਹੈ।

Continue Reading

ਰੁਝਾਨ


Copyright by IK Soch News powered by InstantWebsites.ca