A 'Mera Kam Mera Maan' scheme will be launched in Punjab
Connect with us [email protected]

ਪੰਜਾਬੀ ਖ਼ਬਰਾਂ

ਪੰਜਾਬ ਵਿਚ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ‘ਚ ਸਹਾਇਤਾ ਲਈ ‘ ਮੇਰਾ ਕੰਮ ਮੇਰਾ ਮਾਣ ‘ ਸਕੀਮ ਹੋਵੇਗੀ ਸ਼ੁਰੂ

Published

on

capt amrinder singh

ਚੰਡੀਗੜ੍ਹ, 26 ਅਗਸਤ- ਸੂਬੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਥੋੜੇਂ ਸਮੇਂ ਦੀ ਮੁਫਤ ਹੁਨਰ ਸਿਖਲਾਈ ਰਾਹੀਂ ਉਨ੍ਹਾਂ ਦੇ ਚੁਣੇ ਹੋਏ ਖੇਤਰ ਵਿਚ ਰੋਜ਼ਗਾਰ ਦੇ ਯੋਗ ਬਣਾਉਣ ਅਤੇ ਹੁਨਰ ਵਿਚ ਵਾਧੇ ਵਿਚ ਮਦਦ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਵੀਰਵਾਰ ਨੂੰ ਨਿਵੇਕਲੀ ਨਵੀਂ ਸਕੀਮ ‘ਮੇਰਾ ਕੰਮ ਮੇਰਾ ਮਾਣ’ ਸਕੀਮ ਸ਼ੁਰੂ ਕਰਨ ਦੀ ਹਰੀ ਝੰਡੀ ਦਿੱਤੀ।
ਕੈਬਨਿਟ ਵੱਲੋਂ ਉਸਾਰੀ ਕਾਮਿਆਂ ਤੇ ਉਨ੍ਹਾਂ ਦੇ ਬੱਚਿਆਂ ਲਈ ਪਾਇਲਟ ਪ੍ਰਾਜੈਕਟ ਦੇ ਆਧਾਰ ‘ਤੇ ਇਹ ਸਕੀਮ ਮੌਜੂਦਾ ਵਿੱਤੀ ਵਰ੍ਹੇ ਤੋਂ ਹੀ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ। ਇਸ ਪਾਇਲਟ ਪ੍ਰਾਜੈਕਟ ਤਹਿਤ 30,000 ਲਾਭਪਾਤਰੀਆਂ ਨੂੰ ਮਦਦ ਦੇਣ ਦਾ ਟੀਚਾ ਮਿੱਥਿਆ ਗਿਆ ਹੈ ਜਿਸ ਉਤੇ 90 ਕਰੋੜ ਰੁਪਏ ਦੀ ਲਾਗਤ ਆਵੇਗੀ।
ਕੈਬਨਿਟ ਨੇ ਮੁੱਖ ਮੰਤਰੀ ਨੂੰ ਇਹ ਸਕੀਮ ਸਮਾਜ ਦੇ ਹੋਰਨਾਂ ਵਰਗਾਂ ਤੱਕ ਵਧਾਉਣ ਲਈ ਅਧਿਕਾਰਤ ਕੀਤਾ ਜਦੋਂ ਵੀ ਉਹ ਉਚਿਤ ਸਸਮਝਣ। ਇਸ ਤੋਂ ਇਲਾਵਾ ਇਸ ਸਕੀਮ ਨੂੰ ਸਫਲਤਾਪੂਰਵਕ ਤਰੀਕੇ ਨਾਲ ਲਾਗੂ ਕਰਨ ਲਈ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਨੂੰ ਸਮੇਂ-ਸਮੇਂ ‘ਤੇ ਇਸ ਸਕੀਮ ਵਿੱਚ ਕੋਈ ਸੋਧ ਕਰਨ ਲਈ ਅਧਿਕਾਰਤ ਕੀਤਾ।
ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਸਕੀਮ ਅਧੀਨ ਪੰਜਾਬ ਹੁਨਰ ਵਿਕਾਸ ਮਿਸ਼ਨ ਸਿਖਲਾਈ ਕੇਂਦਰਾਂ ਵਿਚ ਥੋੜੇਂ ਸਮੇਂ ਦੇ ਹੁਨਰ ਸਿਖਲਾਈ ਪ੍ਰੋਗਰਾਮਾਂ ਤਹਿਤ ਟ੍ਰੇਨਿੰਗ ਕੋਰਸ ਦੀ ਸ਼ੁਰੂਆਤ ਤੋਂ ਲਾਭਪਾਤਰੀ ਨੂੰ 12 ਮਹੀਨਿਆਂ ਲਈ 2500 ਰੁਪਏ ਪ੍ਰਤੀ ਮਹੀਨਾ ਰੋਜ਼ਗਾਰ ਸਹਾਇਕ ਭੱਤਾ ਮੁਹੱਈਆ ਕਰਵਾਇਆ ਜਾਵੇਗਾ। ਉਕਤ ਭੱਤਾ ਸਿਖਲਾਈ ਸਮੇਂ ਦੌਰਾਨ ਪ੍ਰੋਗਰਾਮ ਦੀ ਸ਼ੁਰੂਆਤ ਤੋਂ ਪਲੇਸਮੈਂਟ ਤੋਂ ਪਹਿਲਾਂ ਅਤੇ ਪਲੇਸਮੈਂਟ ਤੋਂ ਬਾਅਦ ਦੇ 12 ਮਹੀਨਿਆਂ ਦੇ ਸਮੇਂ ਲਈ ਸਫਲਤਾਪੂਰਵਕ ਸਿਖਲਾਈ ਪ੍ਰਾਪਤ ਕਰਨ ਤੋਂ ਬਾਅਦ ਦਿੱਤਾ ਜਾਵੇਗਾ।’ਮੇਰਾ ਕੰਮ ਮੇਰਾ ਮਾਣ’ ਸਕੀਮ ਤਹਿਤ ਕਿਰਤ ਵਿਭਾਗ ਦੇ ਉਸਾਰੀ ਕਾਮੇ ਭਲਾਈ ਬੋਰਡ ਕੋਲ ਰਜਿਸਟਰਡ ਯੋਗ ਉਸਾਰੀ ਕਾਮੇ ਤੇ ਉਨ੍ਹਾਂ ਦੇ ਬੱਚੇ ਸਬੰਧਤ ਜ਼ਿਲੇ ਦੇ ਜ਼ਿਲਾ ਰੋਜ਼ਗਾਰ ਤੇ ਉਦਮ ਬਿਊਰੋ ਨਾਲ ਤਾਲਮੇਲ ਕਰ ਕੇ ਇਸ ਸਕੀਮ ਦਾ ਫਾਇਦਾ ਕਰਨ ਲਈ ਅਪਲਾਈ ਕਰ ਸਕਦੇ ਹਨ।
ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਮਹੱਤਵਪੂਰਨ ਪ੍ਰੋਗਰਾਮ ‘ਘਰ ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਨੇ ਪਹਿਲੀ ਅਪਰੈਲ, 2017 ਤੋਂ ਹੁਣ ਤੱਕ 17.61 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਮੱਦਦ ਕੀਤੀ ਹੈ ਜਿਨ੍ਹਾਂ ਵਿਚ ਪ੍ਰਾਈਵੇਟ ਖੇਤਰ ਦੇ 7.02 ਲੱਖ ਨੌਜਵਾਨ, ਸਵੈ ਰੋਜ਼ਗਾਰ ਵਾਲੇ 9.97 ਲੱਖ ਨੌਜਵਾਨ ਅਤੇ ਸਰਕਾਰੀ ਨੌਕਰੀ ਵਾਲੇ 62,743 ਨੌਜਵਾਨ ਸ਼ਾਮਲ ਹਨ।

Read More Latest Punjabi News

ਪੰਜਾਬੀ ਖ਼ਬਰਾਂ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਘਟਨਾ ਦੇ ਦੋਸ਼ੀ ਦਾ ਨਾਰਕੋ ਟੈਸਟ ਤੇ ਬਰੇਨ ਮੈਪਿੰਗ ਹੋਵੇ- ਬੀਬੀ ਜਗੀਰ ਕੌਰ

Published

on

jagir-kaur

ਅੰਮ੍ਰਿਤਸਰ; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਦੁੱਖਦਾਈ ਘਟਨਾ ਦੇ ਸਾਜ਼ਿਸ਼ ਕਰਤਾਵਾਂ ਤੱਕ ਪਹੁੰਚਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਵਰਤੀ ਜਾ ਰਹੀ ਲਾਪ੍ਰਵਾਹੀ ਨੂੰ ਸਵਾਲਾਂ ਦੇ ਘੇਰੇ ਵਿਚ ਲਿਆ ਹੈ।ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸਰਕਾਰ ਦੀ ਮਨਸ਼ਾ ਸਾਫ਼ ਨਹੀਂ ਲਗਦੀ, ਤਾਂ ਹੀ ਫੜ੍ਹੇ ਗਏ ਦੋਸ਼ੀ ਵਿਅਕਤੀ ਦੇ ਸੌਦਾ ਸਾਧ ਨਾਲ ਸਬੰਧ ਉਜਾਗਰ ਹੋਣ ਦੇ ਬਾਵਜੂਦ ਵੀ ਸਾਜ਼ਿਸ਼ ਕਰਤਾਵਾਂ ਨੂੰ ਸਾਹਮਣੇ ਨਹੀਂ ਲਿਆਂਦਾ ਜਾ ਰਿਹਾ।ਬੀਬੀ ਜਗੀਰ ਕੌਰ ਨੇ ਮੰਗ ਕੀਤੀ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਘਟਨਾ ਦੀ ਜੜ੍ਹ ਤੱਕ ਜਾਣ ਲਈ ਫ੍ਹੜੇ ਗਏ ਦੋਸ਼ੀ ਪਰਮਜੀਤ ਸਿੰਘ ਦਾ ਨਾਰਕੋ ਟੈਸਟ ਅਤੇ ਬਰੇਨ ਮੈਪਿੰਗ ਕਰਵਾਈ ਜਾਵੇ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਵੇਂ ਸਾਡੀ ਮੰਗ ‘ਤੇ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀ ਵਿਰੁੱਧ ਲੱਗੀਆਂ ਧਰਾਵਾਂ ਵਿਚ ਵਾਧਾ ਕਰਦਿਆਂ ਯੂ.ਏ.ਪੀ.ਏ ਧਾਰਾ ਲਗਾ ਦਿੱਤੀ ਗਈ ਹੈ, ਪਰੰਤੂ ਅਜੇ ਵੀ ਘਟਨਾ ਦੇ ਅਸਲ ਸਾਜ਼ਿਸ਼ ਕਰਤਾਵਾਂ ਦਾ ਪਤਾ ਨਹੀਂ ਲਗਾਇਆ ਜਾ ਰਿਹਾ।ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਪੰਜਾਬ ਦੇ ਮੁੱਖ ਮੰਤਰੀ ਅਤੇ ਡੀ.ਜੀ.ਪੀ ਨੂੰ ਪੱਤਰ ਵੀ ਲਿਖਿਆ ਗਿਆ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਮਾਮਲੇ ਵਿਚ ਹੁਣ ਤੱਕ ਦੀ ਪੁਲਿਸ ਕਾਰਵਾਈ ‘ਤੇ ਅਸੰਤੁਸ਼ਟੀ ਪ੍ਰਗਟ ਕਰਦਿਆਂ ਕਿਹਾ ਕਿ ਕਈ ਦਿਨ ਬੀਤਣ ਬਾਅਦ ਵੀ ਘਟਨਾ ਪਿੱਛੇ ਦੀ ਸਾਜ਼ਿਸ਼ ਬਾਰੇ ਕੋਈ ਠੋਸ ਜਾਣਕਾਰੀ ਨਸ਼ਰ ਨਹੀਂ ਕੀਤੀ ਗਈ।ਜਦਕਿ ਚਾਹੀਦਾ ਤਾਂ ਇਹ ਸੀ ਕਿ ਹੁਣ ਤੱਕ ਸਾਰੇ ਦੋਸ਼ੀ ਸ਼ਲਾਖਾਂ ਪਿੱਛੇ ਹੁੰਦੇ।ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਬੇਅਦਬੀ ਦੀਆਂ ਘਟਨਾਵਾਂ ਨਿਰੰਤਰ ਵਾਪਰ ਰਹੀਆਂ ਹਨ ਅਤੇ ਸਰਕਾਰੀ ਤੰਤਰ ਸੁੱਤਾ ਹੋਇਆ ਹੈ।ਬੀਬੀ ਜਗੀਰ ਕੌਰ ਨੇ ਸਰਕਾਰ ਦੇ ਖੁਫੀਆਂ ਤੰਤਰ ‘ਤੇ ਵੀ ਸਵਾਲ ਚੁੱਕੇ।ਉਨ੍ਹਾਂ ਕਿਹਾ ਕਿ ਏਜੰਸੀਆਂ ਦਾ ਵੱਡਾ ਤੰਤਰ ਹੋਣ ਦੇ ਬਾਵਜੂਦ ਵੀ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਵਾਲੀਆਂ ਘਟਨਾਵਾਂ ਸ਼ਰੇਆਮ ਵਾਪਰ ਰਹੀਆਂ ਹਨ ਅਤੇ ਫੜ੍ਹੇ ਗਏ ਦੋਸ਼ੀਆਂ ਦੇ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਤੱਕ ਪਹੁੰਚ ਨਹੀਂ ਕੀਤੀ ਜਾਂਦੀ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਨਵੇਂ ਮੁੱਖ ਮੰਤਰੀ 20 ਨੂੰ ਚੁੱਕਣਗੇ ਸਹੁੰ

Published

on

ਚੰਡੀਗੜ੍ਹ : ਪੰਜਾਬ ਕਾਂਗਰਸ ‘ਚ ਚੱਲ ਰਹੇ ਤਖ਼ਤਾ ਪਲਟ ਦੇ ਘਟਨਾਚੱਕਰ ਦਰਮਿਆਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਪੰਜਾਬ ਦੇ ਰਾਜਪਾਲ ਨੂੰ ਸੌਂਪ ਦਿੱਤਾ ਸੀ। ਇਸ ਤੋਂ ਬਾਅਦ ਵਿਧਾਇਕ ਦਲ ਦੀ ਬੈਠਕ ਹੋਈ। ਇਸ ਬੈਠਕ ‘ਚ ਹਰੀਸ਼ ਰਾਵਤ, ਅਜੇ ਮਾਕਨ ਤੇ 78 ਵਿਧਾਇਕ ਮੌਜੂਦ ਸਨ। ਵਿਧਾਇਕ ਦਲ ਦੀ ਬੈਠਕ ‘ਚ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦਾ ਫ਼ੈਸਲਾ ਕਾਂਗਰਸ ਹਾਈਕਮਾਨ ਸੋਨੀਆ ਤੇ ਰਾਹੁਲ ਗਾਂਧੀ ‘ਤੇ ਛੱਡ ਦਿੱਤਾ ਗਿਆ ।
ਇਸ ਦਰਮਿਆਨ ਸੂਤਰਾਂ ਦੇ ਹਵਾਲੇ ਨਾਲ ਜਾਣਕਾਰੀ ਮਿਲੀ ਹੈ ਕਿ ਸੋਮਵਾਰ ਨੂੰ ਪੰਜਾਬ ਦੇ ਨਵੇਂ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਚੰਡੀਗੜ੍ਹ ਵਿਖੇ 3 ਵਜੇ ਆਯੋਜਿਤ ਕੀਤਾ ਜਾਵੇਗਾ। ਇਸ ‘ਚ ਪੰਜ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਇਹ ਹਾਈਕਮਾਨ ਫ਼ੈਸਲਾ ਕਰੇਗਾ ਕਿ ਮੁੱਖ ਮੰਤਰੀ ਦਾ ਤਾਜ ਕਿਸ ਦੇ ਸਿਰ ਸਜਦਾ ਹੈ। ਇਸ ਤੋਂ ਪਹਿਲਾਂ ਸਾਰਾ ਦਿਨ ਚੱਲੇ ਮੀਟਿੰਗਾਂ ਦੇ ਦੌਰ ਤੋਂ ਬਾਅਦ ਆਖਿਰਕਾਰ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦਾ ਅਹੁਦਾ ਛੱਡ ਦਿੱਤਾ। ਜ਼ਿਕਰਯੋਗ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਕਾਂਗਰਸ ‘ਚ ਚੱਲ ਰਹੇ ਕਾਟੋ-ਕਲੇਸ਼ ਨੂੰ ਨਿਬੇੜਨ ਲਈ ਹਾਈਕਮਾਨ ਨੇ ਅੱਜ ਸ਼ਾਮ 5 ਵਜੇ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਸੀ, ਇਸ ਤੋਂ ਪਹਿਲਾਂ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇ ਦਿੱਤਾ।ਜ਼ਿਕਰਯੋਗ ਹੈ ਕਿ ਕੈਪਟਨ ਤੋਂ ਨਾਰਾਜ਼ 40 ਵਿਧਾਇਕਾਂ ਨੇ ਪੱਤਰ ਲਿਖ ਕੇ ਕੈਪਟਨ ਅਮਰਿੰਦਰ ਸਿੰਘ ਦੀ ਸ਼ਿਕਾਇਤ ਕੀਤੀ ਸੀ। ਇਸ ਤੋਂ ਬਾਅਦ ਕਾਂਗਰਸ ਹਾਈਕਮਾਂਡ ਨੇ ਸ਼ੁੱਕਰਵਾਰ ਵੱਡਾ ਫ਼ੈਸਲਾ ਲੈਂਦਿਆਂ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਸੀ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਸ਼ੁੱਕਰਵਾਰ ਅੱਧੀ ਰਾਤ ਨੂੰ ਇਹ ਜਾਣਕਾਰੀ ਸਾਂਝੀ ਕੀਤੀ ਸੀ। ਅਜੇ ਮਾਕਨ ਅਤੇ ਹਰੀਸ਼ ਚੌਧਰੀ ਨੂੰ ਵਿਧਾਇਕ ਦਲ ਦੀ ਬੈਠਕ ਲਈ ਆਬਜ਼ਰਵਰ ਬਣਾਇਆ ਗਿਆ ਅਤੇ ਦੋਵੇਂ ਆਗੂਆਂ ਨੂੰ ਚੰਡੀਗੜ੍ਹ ਮੀਟਿੰਗ ਵਿਚ ਸ਼ਮੂਲੀਅਤ ਕਰਨ ਦੀ ਡਿਊਟੀ ਲਗਾਈ ਗਈ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ ‘ਚ ਬੇਅਦਬੀ ਕਰਨ ਵਾਲੇ ਨੌਜਵਾਨ ਦੇ ਪਰਿਵਾਰ ਦਾ ਪਿੰਡ ਵਾਸੀਆਂ ਵੱਲੋਂ ਬਾਈਕਾਟ

Published

on

disrespect og guru granth sahib

ਮੋਗਾ;ਪਿਛਲੇ ਦਿਨੀਂ ਸ੍ਰੀ ਆਨੰਦਪੁਰ ਸਾਹਿਬ ਦੇ ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ ਦੇ ਸਬੰਧ ਵਿੱਚ ਬਾਘਾਪੁਰਾਣਾ ਦੇ ਪਿੰਡ ਲੰਗੇਆਣਾ ਦੇ ਨੌਜਵਾਨ ਦਾ ਨਾਮ ਸਾਹਮਣੇ ਆਇਆ ਸੀ।
ਇਸ ਦੇ ਸਬੰਧ ਵਿੱਚ ਅੱਜ ਲੰਗੇਆਣਾ ਦੇ ਪੂਰੇ ਪਿੰਡ ਦਾ ਇਕੱਠ ਗੁਰਦੁਆਰਾ ਸਾਹਿਬ ਲੰਗੇਆਣਾ ਵਿਚ ਰੱਖਿਆ ਗਿਆ ਅਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਪਰਮਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਅਤੇ ਉਸ ਦੇ ਪੂਰੇ ਪਰਿਵਾਰ ਦਾ ਸਾਰੇ ਪਿੰਡ ਵੱਲੋਂ ਮੁਕੰਮਲ ਤੌਰ ਤੇ ਬਾਈਕਾਟ ਕੀਤਾ ਗਿਆ ।
ਪਿੰਡ ਵਾਲਿਆਂ ਨੇ ਇਹ ਵੀ ਦੱਸਿਆ ਕਿ ਇਹ 40-45 ਸਾਲ ਤੋਂ ਪਿੰਡ ਵਿਚ ਨਹੀਂ ਰਹਿ ਰਹੇ ਲੁਧਿਆਣਾ ਵਿੱਚ ਹੀ ਰਹਿ ਰਹੇ ਹਨ, ਲੰਗੇਆਣਾ ਵਿੱਚ ਸਿਰਫ਼ ਇਨ੍ਹਾਂ ਦੀ ਜ਼ਮੀਨ ਹੀ ਪਈ ਹੈ ਜੋ ਕਿ ਇਹ ਠੇਕੇ ਤੇ ਦਿੰਦੇ ਹਨ ਪਰ ਅੱਜ ਤੋਂ ਬਾਅਦ ਇਨ੍ਹਾਂ ਦੀ ਜ਼ਮੀਨ ਵੀ ਕੋਈ ਪਿੰਡ ਵਾਸੀ ਠੇਕੇ ਤੇ ਨਹੀਂ ਲਵੇਗਾ ਅਤੇ ਜੇਕਰ ਕੋਈ ਬਾਹਰੋਂ ਆ ਕੇ ਵੀ ਜ਼ਮੀਨ ਠੇਕੇ ਤੇ ਲਵੇਗਾ ਤਾਂ ਅਸੀਂ ਕਿਸੇ ਨੂੰ ਵੀ ਇਨ੍ਹਾਂ ਦੀ ਜ਼ਮੀਨ ਠੇਕੇ ਤੇ ਨਹੀਂ ਲੈਣ ਦਵਾਂਗੇ |
ਪਿੰਡ ਵਾਸੀਆਂ ਨੇ ਕਿਹਾ ਕਿ ਸਾਡਾ ਪਿੰਡ ਬਹੁਤ ਵਧੀਆ ਪਿੰਡ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪੂਰਾ ਸਤਿਕਾਰ ਕਰਨ ਵਾਲਾ ਪਿੰਡ ਹੈ ਇਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਕੇ ਪੂਰੇ ਪਿੰਡ ਦਾ ਨਾਮ ਬਦਨਾਮ ਕੀਤਾ ਹੈ ਇਸ ਲਈ ਅੱਜ ਪੂਰੇ ਪਿੰਡ ਵੱਲੋਂ ਇਨ੍ਹਾਂ ਦਾ ਮੁਕੰਮਲ ਬਾਈਕਾਟ ਕੀਤਾ ਗਿਆ ਹੈ।
ਪਿੰਡ ਵਾਲਿਆਂ ਨੇ ਇਹ ਵੀ ਕਿਹਾ ਕਿ ਇਹ ਸਰਸੇ ਵਾਲਿਆਂ ਦੇ ਪੱਕੇ ਪ੍ਰੇਮੀ ਹਨ ਅਤੇ ਇਸ ਦਾ ਪਿਤਾ ਗੁਰਮੇਲ ਸਿੰਘ ਸਰਸੇ ਵਾਲਿਆਂ ਦੀ ਸੱਤ ਮੈਂਬਰੀ ਕਮੇਟੀ ਦਾ ਮੈਂਬਰ ਵੀ ਹੈ | ਜੋ ਪਰਿਵਾਰ ਇਨ੍ਹਾਂ ਦੀ ਜ਼ਮੀਨ ਦੀ ਵਾਹੀ ਕਰ ਰਿਹਾ ਹੈ ਲੜਕੇ ਮਿਲਣਪ੍ਰੀਤ ਨੇ ਕਿਹਾ ਕਿ ਦੋ ਸਾਲ ਤੋਂ ਇਨ੍ਹਾਂ ਦੀ ਜ਼ਮੀਨ ਸਾਡੇ ਕੋਲ ਠੇਕੇ ਤੇ ਹੈ ,ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਉੱਪਰ ਸਿਗਰਟ ਸੁੱਟ ਇਨ੍ਹਾਂ ਦੇ ਲੜਕੇ ਵੱਲੋਂ ਬਹੁਤ ਮੰਦਭਾਗੀ ਘਟਨਾ ਕੀਤੀ ਗਈ ਹੈ ।ਇਸ ਲਈ ਅਸੀਂ ਇਨ੍ਹਾਂ ਦੀ ਜ਼ਮੀਨ ਅੱਗੇ ਤੋਂ ਠੇਕੇ ਤੇ ਨਹੀਂ ਲਵਾਂਗੇ ਅਤੇ ਕਣਕ ਦੀ ਫਸਲ ਵੀ ਨਹੀਂ ਲਗਾਵਾਂਗੇ l

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca