A mother and son were reportedly killed at Aliwal village in Jalandhar's
Connect with us apnews@iksoch.com

ਅਪਰਾਧ

ਜਲੰਧਰ ਨੇੜੇ ਗੁੰਗੀ-ਬੋਲੀ ਮਾਂ ਅਤੇ ਅੰਗਹੀਣ ਪੁੱਤਰ ਦਾ ਕਤਲ

Published

on

murder

ਲੋਹੀਆ ਖਾਸ, 7 ਜਨਵਰੀ – ਕੱਲ੍ਹ ਰਾਤ ਜਲੰਧਰ ਦੇ ਬਲਾਕ ਲੋਹੀਆ ਦੇ ਪਿੰਡ ਅਲੀਵਾਲ ਵਿਖੇ ਮਾਂ ਤੇ ਪੁੱਤ ਦਾ ਕਤਲ ਕਰ ਦਿੱਤੇ ਜਾਣ ਦੀ ਖ਼ਬਰ ਆਈ ਹੈ, ਜਿਸ ਬਾਰੇ ਪੁਲਸ ਜਾਂਚ ਕਰ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਮੰਗਤ ਰਾਮ (32) ਪੁੱਤਰ ਸੁੁਦਾਗਰ, ਜੋ ਅੰਗਹੀਣ ਅਤੇ ਸਿਧੜਾ ਸੀ ਅਤੇ ਬੱਕਰੀਆਂ ਚਾਰਨ ਆਦਿ ਦਾ ਕੰਮ ਕਰਦਾ ਸੀ ਅਤੇ ਉਸਦੀ ਮਾਂ ਕਰਤਾਰੀ (70) ਪਤਨੀ ਸਵਰਗੀ ਸੁਦਾਗਰ, ਜੋ ਗੂੰਗੀ ਤੇ ਬੋਲੀ ਸੀ ਤੇ ਆਪਣਾ ਗੁਜ਼ਾਰਾ ਇਧਰੋਂ-ਉਧਰੋਂ ਮੰਗ ਕੇ ਕਰਦੀ ਸੀ, ਨੂੰ ਲੰਘੀ ਰਾਤ ਅਣਪਛਾਤੇ ਬੰਦਿਆਂ ਨੇ ਕਤਲ ਕਰ ਦਿੱਤਾ ਹੈ। ਪਿੰਡ ਦੀ ਸਰਪੰਚ ਸੁਖਵਿੰਦਰ ਕੌਰ ਤੇ ਮ੍ਰਿਤਕਾਂ ਦੇ ਪਰਵਾਰਕ ਮੈਂਬਰ ਜਸਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਰਤਾਰੀ ਅਤੇ ਉਸ ਦੇ ਪੁੱਤਰ ਮੰਗਤ ਰਾਮ ਨੇ ਲੋਹੜੀ ਮੰਗ ਕੇ 1200 ਰੁਪਏ ਇਕੱਠੇ ਕੀਤੇ ਸਨ, ਜਿਨ੍ਹਾਂ ਨੂੰ ਉਹ ਪਿੰਡ ਵਿੱਚ ਲੈ ਕੇ ਘੁੰਮਦੇ ਰਹੇ ਤੇ ਕਿਸੇ ਨਸ਼ੇੜੀ ਦੀ ਨਜ਼ਰੀ ਪੈ ਗਏ, ਜੋ ਕਤਲ ਦਾ ਕਾਰਨ ਬਣੇ ਹੋ ਸਕਦੇ ਹਨ। ਪਿੰਡ ਵਾਸੀਆਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਮ੍ਰਿਤਕ ਕਰਤਾਰੀ ਆਪਣੇ ਘਰ ਹੋਈਆਂ ਚੋਰੀਆਂ ਦੀ ਸ਼ਿਕਾਇਤਾਂ ਕਰਦੀ ਆਈ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਸਾਰ ਜਲੰਧਰ ਦੇ ਐਸ ਐਸ ਪੀ ਸੰਦੀਪ ਗਰਗਨੇ ਮੌਕੇ ‘ਤੇ ਪਹੁੰਚ ਕੇ ਜ਼ਾਇਜ਼ਾ ਲਿਆ। ਪੁਲਸ ਵੱਲੋਂ ਕੁਝ ਵਿਅਕਤੀਆਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਕੁਝ ਸ਼ੱਕੀ ਵਿਅਕਤੀਆਂ ਦੇ ਘਰੋਂ ਫ਼ਰਾਰ ਹੋਣ ਨੇ ਇਸ ਵਾਰਦਾਤ ਦੇ ਜਲਦੀ ਸੁਲਝ ਜਾਣ ਦੀ ਆਸ ਬੰਨ੍ਹੀ ਹੈ।

ਅਪਰਾਧ

ਥਾਈ ਬਾਦਸ਼ਾਹ ਦੀ ਹੱਤਕ ਕਰਨ ਉਤੇ ਔਰਤ ਨੂੰ ਸਾਢੇ 43 ਸਾਲ ਕੈਦ

Published

on

jail

ਬੈਂਕਾਕ, 20 ਜਨਵਰੀ – ਥਾਈਲੈਂਡ ਦੀ ਇੱਕ ਅਦਾਲਤ ਨੇ ਕੱਲ੍ਹ ਬਾਦਸ਼ਾਹ ਦੀ ਬੇਇੱਜ਼ਤੀ ਕਰਨ ਬਾਰੇ ਦੇਸ਼ ਦੇ ਸਖਤ ਕਾਨੂੰਨ ਦੀ ਉਲੰਘਣਾ ਦੇ ਦੋਸ਼ ਹੇਠ ਸਾਬਕਾ ਮਹਿਲਾ ਸਿਵਲ ਅਫਸਰ ਨੂੰ ਸਾਢੇ 43 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਮਹਿਲਾ ਨੂੰ ਬਾਦਸ਼ਾਹ ਦੇ ਖਿਲਾਫ ਫੇਸਬੁੱਕ ਤੇ ਯੂ-ਟਿਊਬ ਤੇ ਟਿੱਪਣੀਆਂ ਕਰਨ ਦਾ ਦੋਸ਼ੀ ਪਾਇਆ ਹੈ। ਦੇਸ਼ ਵਿੱਚ ਚੱਲ ਰਹੇ ਰੋਸ ਮੁਜ਼ਾਹਰਿਆਂ ਦੌਰਾਨ ਅਦਾਲਤ ਵੱਲੋਂ ਕੱਲ੍ਹ ਸੁਣਾਈ ਗਈ ਇਸ ਸਜ਼ਾ ਦੇ ਫੈਸਲੇ ਦੀ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨ ਵਾਲੇ ਕਾਰਕੰੁਨ ਆਲੋਚਨਾ ਕਰ ਰਹੇ ਹਨ। ਮਨੁੱਖੀ ਅਧਿਕਾਰਾਂ ਬਾਰੇ ਨਿਗਰਾਨ ਸੰਸਥਾ ਦੇ ਸੀਨੀਅਰ ਖੋਜੀ ਸੁਨਾਈ ਫਾਸੁਕ ਨੇ ਕਿਹਾ ਕਿ ਅਦਾਲਤ ਵੱਲੋਂ ਸੁਣਾਇਆ ਗਿਆ ਫੈਸਲਾ ਪੂਰੀ ਤਰ੍ਹਾਂ ਹੈਰਾਨ ਤੇ ਸੁੰਨ ਕਰ ਦੇਣ ਵਾਲਾ ਹੈ। ਇਸ ਤੋਂ ਸਿੱਧਾ ਸੁਨੇਹਾ ਦਿੱਤਾ ਜਾ ਰਿਹਾ ਹੈ ਕਿ ਬਾਦਸ਼ਾਹ ਦੀ ਆਲੋਚਨਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਕੇਸ ਵਿੱਚ ਸਜ਼ਾ ਹਾਸਲ ਕਰਨ ਵਾਲੀ ਮਹਿਲਾ ਆਪਣੀ ਉਮਰ ਦੇ 60ਵੇਂ ਦਹਾਕੇ ਚੋਂ ਲੰਘ ਰਹੀ ਹੈ। ਅਦਾਲਤ ਨੇ ਉਸ ਨੂੰ ਪਹਿਲਾਂ 87 ਸਾਲ ਕੈਦ ਦੀ ਸਜ਼ਾ ਸੁਣਾਈ ਸੀ, ਜੋ ਕਿ ਬਾਅਦ ਵਿੱਚ ਘਟਾ ਕੇ ਸਾਢੇ 43 ਸਾਲ ਕਰ ਦਿੱਤੀ ਗਈ ਹੈ।

Continue Reading

ਅਪਰਾਧ

ਲਾਪਤਾ ਵਿਦਿਆਰਥੀ ਦੀ ਲਾਸ਼ ਰੁੱਖ ਨਾਲ ਲਟਕੀ ਹੋਈ ਮਿਲੀ

Published

on

dead body

ਗੁਰਦਾਸਪੁਰ, 20 ਜਨਵਰੀ – ਪਿੰਡ ਜੱਗੋਚੱਕ ਟਾਂਡਾ ਦੇ ਇੱਕ 16 ਸਾਲਾ ਅੰਮ੍ਰਿਤਧਾਰੀ ਲੜਕੇ ਦੀ ਲਾਸ਼ ਭੇਤਭਰੀ ਹਾਲਤ ਵਿੱਚ ਪਿੰਡ ਦੇ ਖੇਤਾਂ ਵਿੱਚ ਇੱਕ ਰੁੱਖ ਨਾਲ ਲਟਕਦੀ ਮਿਲੀ ਹੈ।
ਮਨਪ੍ਰੀਤ ਸਿੰਘ ਦੇ ਪਿਤਾ ਨੇ ਸੁਖਵਿੰਦਰ ਸਿੰਘ ਨੂੰ ਦੱਸਿਆ ਕਿ ਮ੍ਰਿਤਕ ਬਾਰ੍ਹਵੀਂ ਜਮਾਤ ਦਾ ਵਿਦਿਆਰਥੀ ਸੀ ਤੇ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਸਵੇਰੇ ਸ਼ਾਮ ਸੇਵਾ ਲਈ ਜਾਂਦਾ ਸੀ। ਕੱਲ੍ਹ ਪਿੰਡ ਵਿੱਚ ਮਨਾਏ ਜਾ ਰਹੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੀਆਂ ਤਿਆਰੀਆਂ ਲਈ ਲੱਗਾ ਹੋਇਆ ਸੀ ਅਤੇ ਗੁਰਪੁਰਬ ਮੌਕੇ ਉਸ ਨੇ ਗਤਕੇ ਦੇ ਜੌਹਰ ਵਿਖਾਉਣੇ ਸਨ, ਪਰ ਸੋਮਵਾਰ ਉਹ ਗੁਰਦੁਆਰੇ ਤੋਂ ਘਰ ਵਾਪਸ ਨਹੀਂ ਆਇਆ। ਸਵੇਰੇ ਅੱਠ ਵਜੇ ਦੇ ਕਰੀਬ ਪਿੰਡ ਦੇ ਇੱਕ ਵਿਅਕਤੀ ਨੇ ਖੇਤਾਂ ਵਿੱਚ ਰੁੱਖ ਨਾਲ ਮਨਪ੍ਰੀਤ ਦੀ ਲਾਸ਼ ਲਟਕਦੀ ਵੇਖੀ। ਲਾਸ਼ ਗਲੇ ਵਿੱਚ ਬੰਨ੍ਹੇ ਹੋਏ ਦੁਮਾਲੇ ਨਾਲ ਸਫੈਦੇ ਦੇ ਇੱਕ ਸੁੱਕੇ ਰੁੱਖ ਨਾਲ ਲਟਕ ਰਹੀ ਸੀ। ਮਨਪ੍ਰੀਤ ਦੇ ਚਾਚਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਨਾ ਉਨ੍ਹਾਂ ਦੀ ਅਤੇ ਨਾ ਉਨ੍ਹਾਂ ਦੇ ਬੇਟੇ ਦੀ ਕਿਸੇ ਨਾਲ ਕੋਈ ਰੰਜਿਸ਼ ਹੈ। ਥਾਣਾ ਬਹਿਰਾਮਪੁਰ ਦੇ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਫਿਲਹਾਲ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ।

Continue Reading

ਅਪਰਾਧ

ਜਲੰਧਰ ਨੇੜੇ ਪਿੰਡ`ਚ ਤੇਜ਼ਧਾਰ ਹਥਿਆਰਾਂ ਨਾਲ ਬਜ਼ੁਰਗ ਦਾ ਕਤਲ

Published

on

murder

ਜਲੰਧਰ, 20 ਜਨਵਰੀ – ਨੇਵਲੇ ਪਿੰਡ ਨੌਗੱਜਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਬਜ਼ੁਰਗ ਦੀ ਹੱਤਿਆ ਕਰ ਦਿੱਤੀ ਹੈ, ਜਿਸ ਬਾਰੇ ਪੁਲਸ ਜਾਂਚ ਕਰ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਸੇਵਾ ਸਿੰਘ ਪੁੱਤਰ ਭਗਤ ਸਿੰਘ ਪਿੰਡ ਨੌਗੱਜਾ ਕੱਲ੍ਹ ਸ਼ਾਮ ਰੋਜ਼ ਵਾਂਗ ਪਸ਼ੂਆਂ ਦਾ ਚਾਰਾ ਲੈਣ ਲਈ ਆਪਣੇ ਖੇਤਾਂ ਵਿੱਚ ਗਿਆ ਥਾਂ ਕਾਫੀ ਸਮੇਂ ਤੱਕ ਵਾਪਸ ਘਰ ਨਹੀਂ ਆਇਆ। ਪਰਵਾਰਕ ਜੀਆਂ ਨੇ ਉਸ ਦੀ ਤਲਾਸ਼ ਸ਼ੁਰੂ ਕੀਤੀ ਤਾਂ ਜਦ ਉਹ ਖੇਤ ਪਹੁੰਚੇ, ਬਜ਼ੁਰਗ ਦਾ ਸਾਈਕਲ, ਜਿਸ `ਤੇ ਚਾਰਾ ਪਿਆ ਸੀ, ਇੱਕ ਪਾਸੇ ਡਿਗਿਆ ਪਿਆ ਸੀ ਅਤੇ ਨੇੜੇ ਸੇਵਾ ਸਿੰਘ ਦੀ ਖੂਨ ਨਾਲ ਲਥਪਥ ਲਾਸ਼ ਪਈ ਸੀ। ਬਜ਼ੁਰਗ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ ਸੀ। ਉਸ ਦੇ ਸਿਰ ਅਤੇ ਗਰਦਨ ਉਤੇ ਡੂੰਘੇ ਜ਼ਖਮ ਸਨ। ਘਟਨਾ ਦੀ ਸੂਚਨਾ ਮਿਲਣ ਉੱਤੇ ਐਸ ਪੀ (ਡੀ) ਮਨਦੀਪ ਸਿੰਘ ਅਤੇ ਹੋਰ ਅਧਿਕਾਰੀ ਘਟਨਾ ਵਾਲੀ ਥਾਂ ਪਹੁੰਚੇ ਅਤੇ ਜਾਂਚ ਸ਼ੁਰੂ ਕਰਵਾਈ, ਪਰ ਕਾਤਲਾਂ ਦਾ ਪਤਾ ਨਹੀਂ ਲੱਗ ਸਕਿਆ। ਡੀ ਐਸ ਪੀ ਸੁਖਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਦੋਸ਼ੀ ਜਲਦੀ ਫੜੇ ਜਾਣਗੇ। ਪੁਲਸ ਨੇ ਮ੍ਰਿਤਕ ਸੇਵਾ ਸਿੰਘ ਦੀ ਪਤਨੀ ਭਜਨ ਕੌਰ ਦੇ ਬਿਆਨਾਂ ਉਤੇ ਅਣਪਛਾਤੇ ਦੋਸ਼ੀਆਂ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ।

Continue Reading

ਰੁਝਾਨ


Copyright by IK Soch News powered by InstantWebsites.ca