Aam Aadmi Party alleges scam in purchase of Fateh Kit after
Connect with us [email protected]

ਰਾਜਨੀਤੀ

ਆਮ ਆਦਮੀ ਪਾਰਟੀ ਵੱਲੋਂ ਦੋਸ਼:ਪੰਜਾਬ ਵਿੱਚ ਵੈਕਸੀਨ ਪਿੱਛੋਂ ਫਤਿਹ ਕਿੱਟ ਖਰੀਦਣ ਵਿੱਚਵੀ ਘਪਲਾ ਹੋਇਐ

Published

on

Aam Aadmi Party

ਚੰਡੀਗੜ੍ਹ, 7 ਜੂਨ, – ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਪਾਰਲੀਮੈਂਟ ਮੈਂਬਰ ਭਗਵੰਤ ਮਾਨ ਅਤੇ ਹਾਈ ਕਮਾਂਡ ਵੱਲੋਂ ਪੰਜਾਬ ਦੇ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਨੇ ਦੋਸ਼ ਲਾਇਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਕੋਰੋਨਾ ਮਹਾਮਾਰੀ ਦੇ ਇਸ ਦੌਰ ਵਿੱਚ ਘੁਟਾਲੇ ਕਰਨ ਦਾ ਰਿਕਾਰਡ ਕਾਇਮ ਕਰ ਦਿੱਤਾ ਹੈ। ਉਨ੍ਹਾਂ ਨੇਦੋਸ਼ ਲਾਇਆ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਫਤਿਹਕਿੱਟਾਂ ਖਰੀਦ ਕਰਨਵਿੱਚਵੀ ਕਰੋੜਾਂ ਰੁਪਿਆਂ ਦਾ ਲੈਣ-ਦੇਣ ਕਰ ਕੇ ਇੱਕ ਵੱਡਾ ਘਪਲਾ ਕਰ ਦਿੱਤਾ ਹੈ।
ਅੱਜ ਸੋਮਵਾਰ ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਦਫਤਰ ਵਿਖੇ ਪ੍ਰੈੱਸ ਕਾਨਫਰੰਸ ਵਿੱਚ ਭਗਵੰਤ ਮਾਨ ਅਤੇ ਜਰਨੈਲ ਸਿੰਘ ਨੇ ਕਿਹਾ ਕਿ ‘ਔਕੜ ਨੂੰ ਅਵਸਰ’ ਵਜੋਂ ਵਰਤ ਕੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੂੰ ਵੇਚ ਕੇ ਕਰੋੜਾਂ ਰੁਪਏ ਦਾ ਘੁਟਾਲਾ ਕੀਤਾ, ਨਾਲ ਕੋਰੋਨਾਂ ਦੇਇਲਾਜ ਲਈ ‘ਫਤਿਹ ਕਿੱਟ’ ਦੀ ਖਰੀਦ ਵਿੱਚ ਵੀ ਪੰਜਾਬ ਦਾ ਖਜਾਨਾ ਲੁੱਟਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਰਾਜ ਸਰਕਾਰ ਨੇ 837 ਰੁਪਏ ਵਾਲੀ ਫਤਿਹ ਕਿੱਟ 1338 ਰੁਪਏ ਦੀ ਖਰੀਦ ਕੇ ਲੋਕਾਂ ਦੀਆਂ ਜੇਬਾਂ ਉੱਤੇ ਡਾਕਾ ਮਾਰਿਆ ਹੈ।ਦੋਵਾਂ ਆਗੂਆਂ ਨੇ ਕਿਹਾ ਕਿ ਫਤਿਹ ਕਿੱਟ ਖਰੀਦਣ ਲਈ ਕੈਪਟਨ ਸਰਕਾਰ ਨੇ ਪਹਿਲਾਂ ਟੈਂਡਰ 3 ਅਪ੍ਰੈਲ ਮੁਕੰਮਲ ਕੀਤਾ ਤਾਂ 837.78 ਰੁਪਏ ਕਿੱਟ ਦਾ ਮੁੱਲ ਤੈਅ ਕੀਤਾਤੇ ਇਸ ਟੈਂਡਰ ਨਾਲ ਫਤਿਹ ਕਿੱਟਾਂ ਦੀ ਸਪਲਾਈ ਦੇਣ ਦਾ 6 ਮਹੀਨੇ ਸਮਾਂ ਰੱਖਿਆ।ਦੋਵਾਂ ਆਗੂਆਂ ਨੇ ਕਿਹਾ ਕਿ ਫਿਰ ਰਾਜ ਸਰਕਾਰ ਨੇ ਇਸ ਟੈਂਡਰ ਦੀ ਥਾਂ 20 ਅਪ੍ਰੈਲ ਨੂੰ ਦੂਸਰੇ ਟੈਂਡਰ ਪਾ ਕੇ ਫਤਿਹ ਕਿੱਟ 1226.40 ਰੁਪਏ ਦੀ ਲੈਣ ਦਾ ਸਮਝੌਤਾ ਕਰ ਲਿਆ, ਜੋ ਪਹਿਲੀ ਕੀਮਤ ਤੋਂ ਬਹੁਤ ਵੱਧ ਸੀਤੇ ਸਰਕਾਰ ਨੇ ਮਹਿੰਗੇ ਮੁੱਲ 1226.40 ਰੁਪਏ ਦੇ ਹਿਸਾਬ 50 ਹਜਾਰ ਫਤਿਹ ਕਿੱਟਾਂ ਖਰੀਦ ਲਈਆਂ, ਜਦੋਂ ਕਿ ਉਸ ਕੰਪਨੀ ਕੋਲ ਮੈਡੀਕਲ ਲਾਇਸੈਂਸ ਵੀ ਨਹੀਂ ਹੈ।
ਆਮ ਆਦਮੀ ਪਾਰਟੀ ਦੇ ਦੋਵਾਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ 7 ਮਈ ਨੂੰ ਹੋਰ ਕਿੱਟਾਂ ਖਰੀਦਣਲਈ ਵੱਖਰਾ ਟੈਂਡਰ ਕਰ ਕੇ 1338 ਰੁਪਏ ਦੇ ਹਿਸਾਬ ਫਤਿਹ ਕਿੱਟ ਖਰੀਦਣ ਦਾ ਸਮਝੌਤਾ ਕੀਤਾ ਅਤੇ ਤੀਜੇ ਟੈਂਡਰ ਰਾਹੀਂ 1 ਲੱਖ 50 ਹਜਾਰ ਕਿੱਟਾਂ 1338 ਰੁਪਏ ਦੀ ਕੀਮਤ ਉੱਤੇਲੈ ਲਈਆਂ। ਭਗਵੰਤ ਮਾਨ ਤੇ ਜਰਨੈਲ ਸਿੰਘ ਨੇ ਦੋਸ਼ ਲਾਇਆ ਕਿ ਜਿਹੜੀ ਫਤਿਹ ਕਿੱਟ 837.78 ਰੁਪਏ ਵਿੱਚ ਮਿਲਦੀ ਸੀ, ਉਹੋਕਿੱਟ ਕੈਪਟਨ ਸਰਕਾਰ ਨੇ 500 ਵੱਧ ਉੱਤੇ 1338 ਰੁਪਿਆਂ ਵਿੱਚ ਖਰੀਦ ਕੇ ਪੰਜਾਬ ਵਾਸੀਆਂ ਦੇ ਖੂਨ-ਪਸੀਨੇ ਦੀ ਕਮਾਈ ਇਸ ਸੌਦੇ ਦੌਰਾਨ ਲੁਟਾਈ ਹੈ।

Read More Political News Today

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਮੇਰੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ – ਕੈਪਟਨ ਅਮਰਿੰਦਰ ਸਿੰਘ

Published

on

capt amrinder singh

ਚੰਡੀਗੜ੍ਹ,14 ਸਤੰਬਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਦਿੱਤਾ ਗਿਆ ਬਿਆਨ ਜਿਸ ਵਿਚ ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਵਿਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਨਾਲ ਆਰਥਿਕ ਨੁਕਸਾਨ ਹੋ ਰਿਹਾ ਹੈ ਉਸ ‘ਤੇ ਸਪਸ਼ਟੀਕਰਨ ਦਿੱਤਾ ਹੈ ਅਤੇ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ ਹੈ ਜੋ ਮੰਦਭਾਗਾ ਹੈ | ਕੈਪਟਨ ਦਾ ਕਹਿਣਾ ਸੀ ਕਿ ਕਿਸਾਨਾਂ ਨੇ ਪੰਜਾਬ ਵਿਚ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਕਾਰਨ ਲੋਕਾਂ ਦੇ ਦਰਦ ਅਤੇ ਦੁੱਖ ਨੂੰ ਸਮਝਣ ਦੀ ਬਜਾਏ ਮੇਰੀ ਟਿੱਪਣੀ ਨੂੰ ਸਿਆਸੀ ਮੋੜ ਦਿੱਤਾ ਹੈ |

Read More Latest Politics News

Continue Reading

ਰਾਜਨੀਤੀ

ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੀ ਚਿੱਠੀ

Published

on

Navjot Sidhu

ਚੰਡੀਗੜ੍ਹ : ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿੱਖ ਕੇ ਕਿਸਾਨਾਂ ‘ਤੇ ਦਰਜ ਗਲਤ ਮਾਮਲੇ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਪੱਤਰ ਵਿਚ ਸਿੱਧੂ ਨੇ ਕਿਹਾ ਕਿ ਸੂਬੇ ਵਿਚ ਅੰਦੋਲਨ ਦੌਰਾਨ ਹਿੰਸਾ ਦੇ ਮਾਮਲਿਆਂ ‘ਚ ਕਿਸਾਨ ਯੂਨੀਅਨਾਂ ‘ਤੇ ਦਰਜ ਕੀਤੀਆਂ ਗਈਆਂ ਨਾਜਾਇਜ਼ ਐੱਫ. ਆਈ. ਆਰਜ਼. ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਅੰਦੋਲਨ ਦੀ ਸ਼ੁਰੂਆਤ ਤੋਂ ਲੈ ਕੇ ਹੀ ਕਿਸਾਨਾਂ ਦਾ ਪੂਰਾ ਸਮਰਥਨ ਕੀਤਾ ਹੈ ਅਤੇ ਸਾਡੀ ਸਰਕਾਰ ਨੇ ਕਿਸਾਨ ਵਿਰੋਧੀਆਂ ਤਿੰਨ ਕਾਲੇ ਕਾਨੂੰਨਾਂ ਦਾ ਹਮੇਸ਼ਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਅੰਦਰ ਐੱਮ. ਐੱਸ. ਪੀ. ਦਾ ਦਾਇਰਾ ਵੀ ਵਧਾਉਣਾ ਚਾਹੀਦਾ ਹੈ।
ਸਿੱਧੂ ਨੇ ਕਿਹਾ ਕਿ ਕਿਸਾਨ ਜ਼ਮੀਨ ਦੇ ਰਿਕਾਰਡ ਦੀ ਮੰਗ ਤੋਂ ਵੀ ਡਰਦੇ ਹਨ। ‘ਫਰਦ’, ਕੇਂਦਰ ਸਰਕਾਰ ਦੇ ਹੁਕਮ ਅਨੁਸਾਰ ਖਰੀਦ ਤੋਂ ਪਹਿਲਾਂ ਜ਼ਮੀਨ ਦੀ ਮਾਲਕੀ ਦੇ ਵੇਰਵਿਆਂ ਦਾ ਹਿਸਾਬ ਮੰਗਣਾ ਬੇਇਨਸਾਫ਼ੀ ਹੈ ਅਤੇ ਮੈਂ ਨਿੱਜੀ ਤੌਰ ‘ਤੇ ਮੰਨਦਾ ਹਾਂ ਕਿ ਇਹ ਗਲ਼ਤ ਹੈ ਅਤੇ ਕਿਸਾਨਾਂ ਦੇ ਵਿਰੁੱਧ ਹੈ। ਇਹ ਇਕ ਤਰ੍ਹਾਂ ਨਾਲ ਆੜ੍ਹਤੀਆਂ ਦੇ ਹੱਕਾਂ ‘ਤੇ ਵੀ ਹਮਲਾ ਹੈ। ਕੇਂਦਰ ਸਰਕਾਰ ਅਸਲ ਵਿਚ “ਏਕ ਰਾਸ਼ਟਰ ਅਤੇ ਏ. ਪੀ. ਐਮ. ਸੀ ਅਤੇ ਪ੍ਰਾਈਵੇਟ ਬਾਜ਼ਾਰਾਂ ਲਈ ਵੱਖਰੇ ਨਿਯਮਾਂ ਨਾਲ ਬਾਜ਼ਾਰ ਤਿਆਰ ਕਰ ਰਹੀ ਹੈ, ਲਿਹਾਜ਼ਾ ਸਾਨੂੰ ਇਸ ਵਿਰੁੱਧ ਲੜਨਾ ਚਾਹੀਦਾ ਹੈ।ਸਿੱਧੂ ਨੇ ਕਿਹਾ ਕਿ ਭਾਵੇਂ ਅਸੀਂ ਬਹੁਤ ਸਾਰੇ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਹਨ ਅਤੇ ਕਿਸਾਨਾਂ ਲਈ ਕਈ ਵੱਡੇ ਕਦਮ ਚੁੱਕੇ ਹਨ ਪਰ ਸਾਨੂੰ ਅਜੇ ਹੋਰ ਬਹੁਤ ਕੁਝ ਕਰਨਾ ਚਾਹੀਦਾ ਹੈ। ਅਕਤੂਬਰ 2020 ਵਿਚ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਸਾਡੇ ਮਤੇ ‘ਤੇ ਦ੍ਰਿੜ੍ਹਤਾ ਨਾਲ ਖੜ੍ਹੇ ਹੋ ਕੇ, ਸਾਨੂੰ ਕਿਸੇ ਵੀ ਕੀਮਤ ‘ਤੇ ਸਾਡੇ ਪੰਜਾਬ ਵਿਚ ਤਿੰਨ ਕਾਲੇ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦੇਣਾ ਚਾਹੀਦਾ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca