Aam Aadmi Party to launch agitation against power tariff hike in Punjab
Connect with us [email protected]

ਪੰਜਾਬੀ ਖ਼ਬਰਾਂ

ਆਮ ਆਦਮੀ ਪਾਰਟੀ ਪੰਜਾਬ ਵਿੱਚ ਬਿਜਲੀ ਦਰਾਂ ਦੇ ਵਾਧੇ ਵਿਰੁੱਧ 7 ਅਪਰੈਲ ਤੋਂ ਅੰਦੋਲਨ ਛੇੜੇਗੀ

Published

on

AAP

ਜਲੰਧਰ, 31 ਮਾਰਚ, – ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਦਿਨੋਂ ਦਿਨ ਵਧਦੀਆਂ ਬਿਜਲੀ ਦਰਾਂ ਵਿਰੁੱਧ 7 ਅਪਰੈਲ ਤੋਂ ਅੰਦੋਲਨ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਦਾ ਕਹਿਣਾ ਹੈ ਕਿ ਇਸ ਨਾਲ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਦਿੱਲੀ ਵਾਂਗ ਪੰਜਾਬ ਦੇ ਲੋਕਾਂ ਨੂੰ ਮੁਫਤ ਬਿਜਲੀ ਦੇਣ ਨੂੰ ਮਜਬੂਰ ਕੀਤਾ ਜਾਵੇਗਾ। ਜਲੰਧਰ ਵਿੱਚ ਅੱਜ ਪ੍ਰੈਸ ਕਾਨਫਰੰਸ ਵਿੱਚ ਇਹ ਐਲਾਨ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ, ਪਾਰਟੀ ਵੱਲੋਂ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ, ਕੋ-ਇੰਚਾਰਜ ਰਾਘਵ ਚੱਢਾ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੀਤਾ, ਜਿੱਥੇ ਪਾਰਟੀ ਦੇਹੋਰ ਕਈਸੂਬਾਈ ਆਗੂ ਵੀ ਹਾਜ਼ਰ ਸਨ।
ਇਸ ਮੌਕੇ ਪਾਰਲੀਮੈਂਟ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਮਹਿੰਗਾਈ ਦੌਰਾਨ ਪੰਜਾਬ ਸਰਕਾਰ ਦੀ ਨੀਤੀ ਕਾਰਨ ਦਿਨੋਂ ਦਿਨ ਵਧਦੇ ਬਿਜਲੀ ਰੇਟਾਂ ਨੇ ਲੋਕਾਂ ਦਾ ਜਿਉਣਾ ਔਖਾ ਕੀਤਾ ਹੈ ਤੇ ਸਰਕਾਰ ਬਿਜਲੀ ਦਰਾਂ ਘਟਾਉਣ ਦੀ ਥਾਂ ਵਧਾ ਰਹੀ ਹੈ। ਉਨਾਂ ਕਿਹਾ ਕਿ ਇਹਦਰਾਂ ਘਟਾਉਣ ਲਈ ਪੰਜਾਬ ਸਰਕਾਰ ਨੂੰ ਮਜਬੂਰ ਕਰਨ ਵਾਸਤੇ ਆਮ ਆਦਮੀ ਪਾਰਟੀ ਅਗਲੇ ਹਫਤੇ ਤੋਂ ਜਨ ਅੰਦੋਲਨ ਸ਼ੁਰੂਕਰੇਗੀ, ਜਿਹੜਾ ਹਰ ਗਲੀ, ਹਰ ਪਿੰਡ, ਸ਼ਹਿਰ, ਕਸਬੇ ਤੱਕ ਪਹੁੰਚੇਗਾ ਅਤੇ ਸਾਡੇ ਵਾਲੰਟੀਅਰ ਘਰ-ਘਰ ਜਾ ਕੇ ਬਿਜਲੀ ਬਿੱਲਾਂ ਬਾਰੇ ਦੱਸਣਗੇ ਤੇ ਇਸ ਦੌਰਾਨ ਬਿਜਲੀ ਬਿੱਲ ਸਾੜੇ ਜਾਣਗੇ। ਉਨਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਆਪਣੇ ਨਿੱਜੀ ਹਿੱਤਾਂ ਲਈ ਪ੍ਰਾਈਵੇਟ ਕੰਪਨੀਆਂ ਨਾਲ ਮਹਿੰਗੇ ਸਮਝੌਤੇ ਕੀਤੇ ਸਨ ਅਤੇ ਕਾਂਗਰਸ ਸਰਕਾਰ ਨੇ ਇਹ ਸਮਝੌਤੇ ਜਾਰੀ ਰੱਖੇ ਹਨ।ਪਾਰਟੀ ਦੇ ਕੇਂਦਰੀ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਦੇ ਤਿੰਨ ਨਿੱਜੀ ਥਰਮਲਾਂ ਤੋਂ ਪੰਜਾਬ ਸਰਕਾਰ ਬਿਜਲੀ ਨਾ ਖਰੀਦੇ ਤਾਂ ਵੀ ਉਸਨੂੰ ਕਰੋੜਾਂ ਰੁਪਏ ਉਨਾਂ ਪਲਾਂਟਾਂ ਨੂੰ ਦੇਣੇ ਪੈਣਗੇ। ਉਨਾਂ ਕਿਹਾ ਕਿ ਪੰਜਾਬ ਵਿਚ ਬਿਜਲੀ ਪੈਦਾ ਕਰ ਕੇ ਏਥੇ ਹੀ ਮਹਿੰਗੀ ਬਿਜਲੀ ਦਿੱਤੀ ਜਾਂਦੀ ਹੈ, ਜਦ ਕਿ ਦਿੱਲੀਦਾ ਆਪਣਾ ਕੋਈ ਥਰਮਲ ਨਹੀਂ ਤੇ ਬਾਹਰੋ ਬਿਜਲੀ ਖਰੀਦਕੇ ਵੀ ਅਰਵਿੰਦ ਕੇਜਰੀਵਾਲ ਸਰਕਾਰ ਲੋਕਾਂ ਨੂੰ ਮੁਫਤ ਦੇ ਰਹੀ ਹੈ। ਉਨਾਂ ਕਿਹਾ ਕਿ ਦਿੱਲੀ ਵਾਂਗ ਮੁਫਤ ਬਿਜਲੀ ਦੀ ਮੰਗ ਲਈ ਪੰਜਾਬ ਵਿੱਚ ਅੰਦੋਲਨ ਕੀਤਾ ਜਾਵੇਗਾ।
ਰਾਘਵ ਚੱਢਾ ਨੇ ਦਿੱਲੀ ਤੇ ਪੰਜਾਬ ਦੇ ਲੋਕਾਂ ਦੇ ਘਰਾਂ ਦੇ ਬਿਜਲੀ ਬਿੱਲ ਦਿਖਾ ਕੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਲੁੱਟ ਕੇ ਨਿੱਜੀ ਕੰਪਨੀਆਂ ਨੂੰ ਸਰਕਾਰੀ ਖਜ਼ਾਨਾ ਲੁਟਾ ਰਹੀ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਦਿੱਲੀ ਵਾਂਗ ਬਿਜਲੀ ਬਿੱਲ ਘੱਟ ਕਰਨ ਦੀ ਚੁਣੌਤੀ ਦਿੱਤੀ ਅਤੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ 7 ਅਪਰੈਲ ਤੋਂ ਹਰ ਜ਼ਿਲੇ, ਹਰ ਪਿੰਡ, ਬਲਾਕ, ਸ਼ਹਿਰ, ਹਰ ਗਲੀ ਵਿੱਚ ਬਿਜਲੀ ਬਿੱਲ ਸਾੜ ਕੇ ਮੰਗ ਕਰੇਗੀ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਮੁਫਤ ਬਿਜਲੀ ਦੇਣ ਵਾਂਗ ਏਥੇ ਵੀ ਬਿਜਲੀ ਮੁਫਤ ਹੋਣੀ ਚਾਹੀਦੀ ਹੈ। ਉਨ੍ਹਾਂ ਦਿੱਲੀ ਦਾ ਇਕ ਬਿੱਲ ਦਿਖਾ ਕੇ ਕਿਹਾ ਕਿ ਬਿਜਲੀ ਖਪਤ 174 ਯੂਨਿਟ ਹੈ, ਪਰ ਬਿਜਲੀ ਬਿੱਲ ਜ਼ੀਰੋ, ਦੂਸਰੇ ਬਿੱਲ ਦੇ ਯੂਨਿਟ ਖਪਤ 220 ਅਤੇ ਬਿੱਲ ਲਗਭਗ ਜ਼ੀਰੋ, ਸਿਰਫ ਚਾਰ ਰੁਪਏ ਹੈ। ਇਕ ਹੋਰ ਘਰ ਦਾ ਬਿੱਲ ਦਿਖਾ ਕੇ ਕਿਹਾ ਕਿ ਬਿਜਲੀ ਖਪਤ 236 ਯੂਨਿਟ ਅਤੇ ਬਿੱਲ ਜ਼ੀਰੋ ਹੈ ਅਤੇ ਇਹ ਦਿੱਲੀ ਦੀ ਕੇਜਰੀਵਾਲ ਸਰਕਾਰ ਦਾ ਵਿਕਾਸ ਮਾਡਲ ਹੈ। ਉਨ੍ਹਾਂ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਭੇਜੇ ਬਿੱਲ ਦਿਖਾ ਕੇ ਕਿਹਾ ਕਿ ਯੂਨਿਟ ਖਪਤ 480 ਤੇ ਬਿੱਲ 3570 ਰੁਪਏ ਹੈ ਅਤੇ ਦੂਸਰੇ ਬਿੱਲ ਵਿੱਚ1156 ਯੂਨਿਟ ਖਪਤ ਅਤੇ ਬਿੱਲ9570 ਰੁਪਏ ਹੈ, ਜਦ ਕਿ ਤੀਸਰੇ ਬਿੱਲ ਦੀ ਯੂਨਿਟ ਖਪਤ 380 ਤੇ ਬਿੱਲ 3690 ਰੁਪਏ ਹੈ। ਉਨ੍ਹਾਂ ਕਿਹਾ ਕਿ ਇੱਕ ਬਿੱਲ ਦੀਬਿਜਲੀ ਖਪਤ 0 ਅਤੇ ਬਿੱਲ 1040 ਰੁਪਏ ਹੈ।ਹਰਪਾਲ ਸਿੰਘ ਚੀਮਾ ਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਦੇ ਨਿੱਜੀ ਕੰਪਨੀਆਂ ਨਾਲ ਸਮਝੌਤਿਆਂ ਕਾਰਨ ਹਜ਼ਾਰਾਂ ਕਰੋੜ ਰੁਪਏ ਨਿੱਜੀ ਕੰਪਨੀਆਂ ਨੂੰ ਜਾ ਰਹੇ ਹਨ, ਜਿਨ੍ਹਾਂ ਦਾ ਕਮਿਸ਼ਨ ਪਹਿਲਾਂ ਅਕਾਲੀ ਖਾਂਦੇ ਸਨ, ਅੱਜ ਕੱਲ੍ਹ ਕਾਂਗਰਸੀ ਖਾ ਰਹੇ ਹਨ।

Read More Today News in Punjabi

ਪੰਜਾਬੀ ਖ਼ਬਰਾਂ

ਪਤਨੀ ਦੀ ਲਾਸ਼ ਦੇਖ ਕੇ ਪਤੀ ਨੇ ਖੁਦ ਨੂੰ ਗੋਲੀ ਮਾਰ ਲਈ

Published

on

suicide

ਜਲੰਧਰ, 21 ਅਪ੍ਰੈਲ – ਇਸ ਸ਼ਹਿਰ ਦੇ ਮਿੱਠਾਪੁਰ ਵਿੱਚ ਪਤਨੀ ਦੀ ਮੌਤ ਹੋਣ ਉੱਤੇ ਪਤੀ ਨੇ ਆਪਣੇ ਆਪ ਨੂੰ ਆਪਣੀ ਲਾਈਸੰਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਮੋਹਨ ਪਾਲ ਪੁੱਤਰ ਦਲੀਪ ਸਿੰਘ ਵਾਸੀ ਮਿੱਠਾਪੁਰ ਵਜੋਂ ਹੋਈ ਹੈ। ਇਸ ਦੀ ਸੂਚਨਾ ਮਿਲਦੇ ਸਾਰਏ ਸੀ ਪੀ ਪੱਛਮੀ ਹਰਿੰਦਰ ਸਿੰਘ ਗਿੱਲ ਪੁਲਸ ਪਾਰਟੀ ਸਮੇਤ ਮੌਕੇ ਉੱਤੇ ਪਹੁੰਚੇ ਅਤੇ ਜਾਂਚ ਕੀਤੀ।
ਥਾਣਾ ਸੱਤ ਦੇ ਮੁਖੀ ਇੰਸਪੈਕਟਰ ਰਸ਼ਮਿੰਦਰ ਸਿੰਘ ਨੇ ਦੱਸਿਆ ਕਿ ਪਤਾ ਲੱਗਿਆ ਹੈ ਕਿ ਮੋਹਨ ਪਾਲ ਸਿੰਘ ਨੇ ਆਪਣੀ ਪਤਨੀ ਦੀ ਲਾਸ਼ ਦੇਖਦੇ ਸਾਰ ਭਾਵੁਕ ਹੋ ਕੇ ਇਹ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਮ੍ਰਿਤਕ ਦੇ ਪਿਤਾ ਦਲੀਪ ਸਿੰਘ ਪੁੱਤਰ ਨਿਹਾਲ ਸਿੰਘ ਦੇ ਬਿਆਨਾਂ ਉੱਤੇ ਕਾਰਵਾਈ ਕੀਤੀ ਗਈ ਹੈ। ਰਸ਼ਮਿੰਦਰ ਸਿੰਘ ਨੇ ਦੱਸਿਆ ਕਿ ਪੀੜਤ ਨੇ ਬਿਆਨਾਂ ਵਿੱਚ ਲਿਖਵਾਇਆ ਹੈ ਕਿ ਉਸਦੀ ਨੂੰਹ ਕਿਰਨਜੀਤ ਕੌਰ ਪਿਛਲੇ ਇੱਕ ਮਹੀਨੇ ਤੋਂ ਪੇਕੇ ਘਰ ਲਤੀਫਪੁਰਾ ਵਿਖੇ ਹੈ ਅਤੇ ਰੋਜ਼ ਆਪਣੇ ਪਤੀ ਨੂੰ ਰੋਟੀ ਦੇਣ ਆਉਂਦੀ ਤੇ ਫਿਰ ਚਲੀ ਜਾਂਦੀ ਸੀ। ਉਨ੍ਹਾਂ ਕਿਹਾ ਕਿ 19 ਅਪ੍ਰੈਲ ਨੂੰ ਸਵੇਰੇ 11 ਵਜੇ ਦੇ ਕਰੀਬ ਕਿਰਨਜੀਤ ਕੌਰ ਆਈ ਅਤੇ ਰੋਟੀ ਦੇ ਕੇ ਚਲੀ ਗਈ। ਉਸ ਤੋਂ ਬਾਅਦ ਰਾਤ 11 ਵਜੇ ਕਿਰਨਜੀਤ ਕੌਰ ਦੇ ਜੀਜੇ ਦਾ ਫ਼ੋਨ ਆਇਆ ਕਿ ਕਿਰਨਜੀਤ ਦੀ ਮੌਤ ਹੋ ਗਈ ਹੈ। ਜਦੋਂ ਕਿਰਨਜੀਤ ਦੀ ਲਾਸ਼ ਘਰ ਲਿਆਂਦੀ ਤਾਂ ਉਸ ਨੂੰ ਦੇਖ ਕੇ ਮੋਹਨਪਾਲ ਸਿੰਘ ਭਾਵੁਕ ਹੋ ਕੇ ਆਪਣੇ ਕਮਰੇ ਵਿੱਚ ਚਲਾ ਗਿਆ ਤੇ ਆਪਣੇ ਆਪ ਨੂੰ ਗੋਲੀ ਮਾਰ ਲਈ। ਵਰਨਣ ਯੋਗ ਹੈ ਕਿ ਕਿਰਨਜੀਤ ਕੌਰ ਨੇ ਭੇਦਭਰੇ ਹਾਲਾਤਾਂ ਵਿੱਚ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ ਸੀ ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ, ਜਿਸ ਬਾਰੇ ਕਾਰਵਾਈ ਥਾਣਾ ਲਾਂਬੜਾ ਵਿਖੇ ਹੋਈ ਹੈ।

Read More Latest Punjabi News Online

Continue Reading

ਪੰਜਾਬੀ ਖ਼ਬਰਾਂ

ਸਿਵਲ ਹਸਪਤਾਲ ਵਿੱਚ ਕੋਰੋਨਾ ਮਰੀਜ਼ ਨੇ ਫਾਹਾ ਲੈ ਲਿਆ

Published

on

Suicide

ਲੁਧਿਆਣਾ, 21 ਅਪ੍ਰੈਲ – ਸਿਵਲ ਹਸਪਤਾਲ ਵਿੱਚ ਕੱਲ੍ਹ ਇੱਕ ਕੋਰੋਨਾ ਪੀੜਤ ਮਰੀਜ਼ ਸ਼ਿਮਲਾਪੁਰੀ ਵਾਸੀ ਸਤਪਾਲ (35) ਨੇ ਫਾਹਾ ਲਾ ਲਿਆ। ਮਰੀਜ਼ ਐਮਰਜੈਂਸੀ ਵਾਰਡ ਦੇ ਸਟਰੋਕ ਰੂਮ ਵਿੱਚ ਭਰਤੀ ਸੀ, ਜਿੱਥੇ ਉਸ ਨੇ ਸ਼ਾਮੀਂ ਕਰੀਬ ਛੇ ਵਜੇ ਫਾਹਾ ਲਾ ਲਿਆ। ਇਸ ਦੇ ਬਾਅਦ ਏ ਸੀ ਪੀ ਵਰਿਆਮ ਸਿੰਘ, ਥਾਣਾ ਡਵੀਜ਼ਨ ਨੰਬਰ-2 ਦੇ ਇੰਚਾਰਜ ਸਤਪਾਲ ਸਮੇਤ ਪੁਲਸ ਅਧਿਕਾਰੀ ਮੌਕੇ ਉੱਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ।
ਦੱਸਿਆ ਗਿਆ ਹੈ ਕਿ ਸਤਪਾਲ ਸ਼ਿਮਲਾਪੁਰੀ ਦਾ ਰਹਿਣ ਵਾਲਾ ਸੀ। ਉਸ ਦੇ ਢਿੱਡ ਵਿੱਚ ਪ੍ਰਾਬਲਮ ਸੀ, ਜਿਸ ਲਈ ਸ਼ੁੱਕਰਵਾਰ ਨੂੰ ਉਸ ਨੂੰ ਕ੍ਰਿਸ਼ਨਾ ਚੈਰੀਟੇਬਲ ਹਸਪਤਾਲ ਭਰਤੀ ਕਰਾਇਆ ਗਿਆ ਸੀ, ਜਿੱਥੇ ਆਪਰੇਸ਼ਨ ਹੋਣਾ ਸੀ, ਪਰ ਆਪਰੇਸ਼ਨ ਤੋਂ ਪਹਿਲਾਂ ਉਹ ਕੋਰੋਨਾ ਪਾਜ਼ੀਟਿਵ ਸਾਬਤ ਹੋ ਗਿਆ ਤਾਂ ਪਰਵਾਰ ਵਾਲੇ ਉਸ ਨੂੰ ਪੀ ਜੀ ਆਈ ਚੰਡੀਗੜ੍ਹ ਲੈ ਗਏ, ਪਰ ਉਹ ਸੋਮਵਾਰ ਉਸ ਨੂੰ ਫਿਰ ਸਿਵਲ ਹਸਪਤਾਲ ਲੁਧਿਆਣਾ ਲੈ ਆਏ।ਏ ਸੀ ਪੀ ਵਰਿਆਮ ਸਿੰਘ ਮੁਤਾਬਕ ਐਮਰਜੈਂਸੀ ਵਿੱਚ ਕੋਰੋਨਾ ਦੇ ਸੱਤ ਮਰੀਜ਼ ਸਨ, ਜਿਸ ਵਿੱਚੋਂ ਤਿੰਨ-ਤਿੰਨ ਮਰੀਜ਼ ਅਲੱਗ ਸਨ, ਜਦ ਕਿ ਉਹ ਬੈਡ ਦੇ ਸਟਰੋਕ ਰੂਮ ਵਿੱਚ ਇਕੱਲਾ ਸੀ। ਜਾਂਚ ਵਿੱਚ ਪਤਾ ਲੱਗਾ ਕਿ ਥੋੜ੍ਹੀ ਦੇਰ ਪਹਿਲਾਂ ਸਟਾਫ ਨਰਸ ਉਸ ਨੂੰ ਇੰਜੈਕਸ਼ਨ ਲਾ ਕੇ ਗਈ, ਪਰ ਥੋੜ੍ਹੀ ਦੇਰ ਬਾਅਦ ਜਦ ਉਨ੍ਹਾਂ ਨੇ ਆ ਕੇ ਦੇਖਿਆ ਤਾਂ ਸਟਰੋਕ ਰੂਮ ਦਾ ਦਰਵਾਜ਼ਾ ਬੰਦ ਸੀ। ਦਰਵਾਜ਼ਾ ਖੋਲ੍ਹਿਆ ਤਾਂ ਅੰਦਰ ਸਤਪਾਲ ਫਾਂਸੀ ਨਾਲ ਲਟਕ ਰਿਹਾ ਸੀ। ਏ ਸੀ ਪੀ ਨੇ ਕਿਹਾ ਕਿ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।ਮ੍ਰਿਤਕ ਦੇ ਰਿਸ਼ਤੇਦਾਰ ਕੈਪਟਨ ਸਿੰਘ ਨੇ ਦੱਸਿਆ ਕਿ ਉਸ ਦੀ ਆਰਥਿਕ ਹਾਲਤ ਕਾਫੀ ਖਰਾਬ ਸੀ ਅਤੇ ਉਸ ਦੀਆਂ 10 ਸਾਲ ਤੇ ਸੱਤ ਸਾਲ ਦੀਆਂ ਦੋ ਬੇਟੀਆਂ ਹਨ। ਜਿਸ ਕਾਰਨ ਉਹ ਆਪਣੀ ਆਰਥਿਕ ਹਾਲਤ ਨੂੰ ਲੈ ਕੇ ਉਹ ਕਾਫੀ ਪ੍ਰੇਸ਼ਾਨ ਵੀ ਰਹਿੰਦਾ ਸੀ।

Continue Reading

ਪੰਜਾਬੀ ਖ਼ਬਰਾਂ

ਗਾਇਕ ਕਰਨ ਔਜਲਾ ਦੀ ਜੇਲ੍ਹ ਫੇਰੀ ਦੇ ਕੇਸ ਵਿੱਚ ਜੇਲ੍ਹ ਸੁਪਰਡੈਂਟ ਸਸਪੈਂਡ

Published

on

karan aujla

ਲੁਧਿਆਣਾ, 21 ਅਪ੍ਰੈਲ – ਸਥਾਨਕ ਕੇਂਦਰੀ ਜੇਲ੍ਹ ਵਿੱਚ ਬੀਤੇ ਦਿਨੀਂ ਗਾਇਕ ਕਰਨ ਔਜਲਾ ਦੀ ਜੇਲ੍ਹ ਵਿੱਚ ਫੇਰੀ ਦੇ ਕੇਸ ਵਿੱਚ ਉਚ ਅਧਿਕਾਰੀਆਂ ਨੇ ਜੇਲ੍ਹ ਸੁਪਰਡੈਂਟ ਰਾਜੀਵ ਕੁਮਾਰ ਅਰੋੜਾ ਨੂੰ ਸਸਪੈਂਡ ਕਰ ਦਿੱਤਾ ਅਤੇ ਉਨ੍ਹਾਂ ਨੂੰ ਚੰਡੀਗ਼ੜ੍ਹ ਹੈਡ ਕੁਆਰਟਰ ਵਿੱਚ ਹਾਜ਼ਰੀ ਦੇਣ ਦੇ ਹੁਕਮ ਦਿੱਤੇ ਹਨ। ਐਡੀਸ਼ਨਲ ਡੀ ਜੀ ਪੀ ਪ੍ਰਵੀਨ ਕੁਮਾਰ ਸਿਨਹਾ ਨੇ ਸੁਪਰਡੈਂਟ ਰਾਜੀਵ ਕੁਮਾਰ ਅਰੋੜਾ ਨੂੰ ਸਸਪੈਂਡਕਰਨ ਦੀ ਪੁਸ਼ਟੀ ਕੀਤੀ ਹੈ।
ਬੀਤੇ ਦਿਨੀਂ ਗਾਇਕ ਕਰਨ ਔਜਲਾ ਜੇਲ੍ਹ ਵਿੱਚ ਆਇਆ ਸੀ ਤਾਂ ਅਧਿਕਾਰੀਆਂ ਨੇ ਉਸ ਦੀ ਖੂਬ ਖ਼ਾਤਰਦਾਰੀ ਕੀਤੀ ਤੇ ਜੇਲ੍ਹ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਸਨ। ਕਰਨ ਔਜਲਾ ਨੂੰ ਨਿਯਮਾਂ ਤੋਂ ਉਲਟ ਜੇਲ੍ਹ ਵਿੱਚ ਲਿਜਾਇਆ ਗਿਆ ਸੀ। ਜੇਲ੍ਹ ਮੰਤਰੀ ਨੇ ਇਸ ਦਾ ਗੰਭੀਰ ਨੋਟਿਸ ਲਿਆ ਅਤੇ ਇਸਦੀ ਉਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਸਨ। ਪਿਛਲੇ ਹਫ਼ਤੇ ਡੀ ਆਈ ਜੀ ਨੇ ਆਪਣੀ ਰਿਪੋਰਟ ਉਚ ਅਧਿਕਾਰੀਆਂ ਨੂੰ ਸੌਂਪੀ ਸੀ, ਜਿਸ ਉੱਤੇ ਕਾਰਵਾਈ ਕਰਦਿਆਂ ਜੇਲ੍ਹ ਸੁਪਰਡੈਂਟ ਆਰ ਕੇ ਅਰੋੜਾ ਦਾ ਕੱਲ੍ਹ ਤਬਾਦਲਾ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਹੈਰੋਇਨ ਤਸਕਰੀ ਦੇ ਦੋਸ਼ ਵਿੱਚ ਜੇਲ੍ਹ ਵਿੱਚ ਬੰਦ ਸਾਬਕਾ ਸਰਪੰਚ ਗੁਰਦੀਪ ਸਿੰਘ ਰਾਣੋ ਨੂੰ ਪਟਿਆਲਾ ਜੇਲ੍ਹ ਵਿੱਚਭੇਜ ਦਿੱਤਾ ਗਿਆ ਸੀ। ਕਰਨ ਔਜਲਾ ਨੂੰ ਮੇਅਰ ਦੀ ਸੁਰੱਖਿਆ ਵਿੱਚ ਲੱਗੀ ਜਿਪਸੀ ਐਸਕਾਰਟ ਕਰਕੇ ਕੇਂਦਰੀ ਜੇਲ੍ਹਲੈ ਕੇ ਆਈ ਸੀ, ਜਿਸ ਦੀ ਪੁਲਸ ਅਧਿਕਾਰੀ ਵੱਖਰੀ ਜਾਂਚ ਕਰ ਰਹੇ ਹਨ ਅਤੇ ਉਸਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

Read More Latest Punjabi News Online

Continue Reading

ਰੁਝਾਨ


Copyright by IK Soch News powered by InstantWebsites.ca