AAP and Congress workers clashed, two injured in the firing
Connect with us [email protected]

ਪੰਜਾਬੀ ਖ਼ਬਰਾਂ

ਆਪ ਪਾਰਟੀ ਵਾਲੇ ਅਤੇ ਕਾਂਗਰਸ ਦੇ ਵਰਕਰ ਭਿੜੇ, ਗੋਲੀਆਂ ਚੱਲਣ ਕਾਰਨ ਦੋ ਜ਼ਖਮੀ

Published

on

AAP vs CONGRESS

ਤਰਨ ਤਾਰਨ, 19 ਅਗਸਤ – ਏਥੋਂ ਦੇ ਮੁਹੱਲਾ ਮੁਰਾਦਪੁਰ ਵਿੱਚ ਕੱਲ੍ਹ ਸ਼ਾਮ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਝਗੜਾ ਖੂਨੀ ਝੜਪ ਵਿੱਚ ਬਦਲ ਗਿਆ। ਇਸ ਦੌਰਾਨ ਦੋਵਾਂ ਧਿਰਾਂ ਨੇ ਇੱਕ ਦੂਜੇ ਉੱਤੇ ਗੋਲੀ ਚਲਾਉਣ ਦੇ ਦੋਸ਼ ਲਾਏ ਹਨ ਅਤੇ ਦੋਵਾਂ ਧਿਰਾਂ ਦਾ ਇੱਕ-ਇੱਕ ਵਿਅਕਤੀ ਗੋਲੀ ਲੱਗਣ ਨਾਲ ਜ਼ਖਮੀ ਹੋਇਆ ਹੈ। ਮੌਕੇ ਉੱਤੇ ਪਹੁੰਚੀ ਥਾਣਾ ਸਿਟੀ ਤਰਨ ਤਰਨ ਦੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਵੱਲੋਂ 300 ਯੂਨਿਟ ਬਿਜਲੀ ਮੁਆਫੀ ਦੇ ਕੇਜਰੀਵਾਲ ਵੱਲੋਂ ਕੀਤੇ ਐਲਾਨ ਦੇ ਤਹਿਤ ਮੁਹੱਲਾ ਮੁਰਾਦਪੁਰ ਵਿੱਚ ਲੋਕਾਂ ਦੇ ਫਾਰਮ ਭਰੇ ਜਾ ਰਹੇ ਸਨ। ਇਸੇ ਦੌਰਾਨ ਕਿਸੇ ਗੱਲ ਤੋਂ ਸ਼ੁਰੂ ਹੋਈ ਬਹਿਸ ਨੇ ਖੂਨੀ ਝੜਪ ਦਾ ਰੂਪ ਧਾਰਲਿਆ।ਸਿਵਲ ਹਸਪਤਾਲ ਵਿਖੇ ਕਾਂਗਰਸੀ ਆਗੂ ਕੇਵਲ ਕਪੂਰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਮੁਰਾਦਪੁਰਾ ਵਿਖੇ ਬਿਜਲੀ ਬਿੱਲਾਂ ਸਬੰਧੀ ਫਾਰਮ ਭਰੇ ਜਾ ਰਹੇ ਸਨ। ਇਸੇ ਦੌਰਾਨ ਕਿਸੇ ਗੱਲ ਬਾਰੇ ਬਹਿਸ ਤੋਂ ਬਾਅਦ ਉਨ੍ਹਾਂ ਨੇ ਗੋਲੀ ਚਲਾਈ, ਜਿਸ ਨਾਲ ਕਾਂਗਰਸ ਦਾ ਵਰਕਰ ਹਿਮਾਂਸ਼ੂ ਜ਼ਖਮੀ ਹੋ ਗਿਆ। ਉਨ੍ਹਾਂ ਕਿਹਾ ਕਿ ਇਸ ਝਗੜੇ ਪਿੱਛੇ ਮੁਰਾਦਪੁਰ ਦਾ ਇੱਕ ਆਗੂ ਜ਼ਿੰਮੇਵਾਰ ਹੈ।ਉਨ੍ਹਾ ਦਸਿਆ ਕਿ ਆਪ ਆਦਮੀ ਪਾਰਟੀ ਦੇ ਆਗੂ ਗੁਰਦੇਵ ਸਿੰਘ ਦਾ ਲੜਕਾ ਤੇ ਹੋਰਾਂ ਨੇ ਕਾਂਗਰਸੀ ਵਰਕਰਾਂ ਉੱਤੇ ਜਾਨਲੇਵਾ ਹਮਲਾ ਕੀਤਾ ਤਾਂ ਲੱਤ ਉੱਤੇ ਗੋਲੀ ਲੱਗਣ ਨਾਲ ਜ਼ਖਮੀ ਹੋਏ ਹਿਮਾਂਸ਼ੂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।
ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਆਗੂ ਗੁਰਦੇਵ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਨਾਲ ਸਬੰਧਤ ਔਰਤਾਂ ਵੱਲੋਂ ਮੁਰਾਦਪੁਰਾ ਵਿਖੇ ਕੈਨੋਪੀ ਲਾ ਕੇ ਬਿਜਲੀ ਮਾਫੀ ਦੀ ਗਰੰਟੀ ਦੀ ਰਜਿਸਟਰੇਸ਼ਨ ਕੀਤੀ ਜਾ ਰਹੀ ਸੀ। ਇਸੇ ਦੌਰਾਨ ਕਾਂਗਰਸ ਨਾਲ ਸਬੰਧਤ ਲੋਕਾਂ ਨੇ ਹਮਲਾ ਕਰ ਕੇ ਉਨ੍ਹਾਂ ਦੀ ਪਾਰਟੀ ਦੇ ਬੈਨਰਾਂ ਵਾਲੀ ਕਨੌਪੀ ਤੋੜ ਦਿੱਤੀ। ਜਦੋਂ ਉਹ ਮੌਕੇ ਉੱਤੇ ਪਹੁੰਚੇ ਤਾਂ ਉਥੇ ਕਾਂਗਰਸ ਵਰਕਰਾਂ ਨੇ ਉਨ੍ਹਾਂ ਉੱਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਨ੍ਹਾਂ ਦੇ ਭਰਾ ਸੁਖਦੇਵ ਸਿੰਘ ਦੀ ਲੱਤ ਉੱਤੇ ਗੋਲੀ ਲੱਗਣ ਨਾਲ ਉਹ ਜ਼ਖਮੀ ਹੋ ਗਿਆ।ਥਾਣਾ ਸਿਟੀ ਦੇ ਐਸ ਐਚ ਓ ਜਸਵੰਤ ਸਿੰਘ ਭੱਟੀ ਤੇ ਸਬ ਇੰਸਪੈਕਟਰ ਇਕਬਾਲ ਸਿੰਘ ਭਾਰੀ ਫੋਰਸ ਨਾਲ ਓਥੇ ਪਹੁੰਚੇ। ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਜ਼ਖਮੀ ਵਿਅਕਤੀਆਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਜਾਂਚ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।

Read More Latest Punjabi News

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਤੇ ਮਜ਼ਦੂਰ ਦੀਆਂ ਬਾਹਾਂ ਨਾਲ ਖਡ਼੍ਹਾ ਹੋਵੇਗਾ ਪੰਜਾਬ : ਨਵਜੋਤ ਸਿੱਧੂ

Published

on

Navjot Singh Sidhu

ਮੋਗਾ : ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇ ਪੰਜਾਬ ਕਿਸਾਨ ਤੇ ਮਜ਼ਦੂਰ ਦੀਆਂ ਦੋ ਬਾਹਾਂ ਨਾਲ ਖਡ਼੍ਹਾ ਹੋ ਸਕੇਗਾ। ਇਹ ਤਾਂ ਸੰਭਵ ਹੋ ਸਕਦਾ ਹੈ ਜੇ ਸਮੇਂ ਦੀਆਂ ਸਰਕਾਰਾਂ ਕਿਸਾਨ ਤੇ ਮਜ਼ਦੂਰ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ।
ਨਵਜੋਤ ਸਿੱਧੂ ਨੇ ਕਿਹਾ ਕਿ ਹਰੇਕ ਮਜ਼ਦੂਰ ਦੀ ਰਜਿਸਟ੍ਰੇਸ਼ਨ ਹੋਵੇਗੀ ਤੇ ਪੈਸੇ ਸਿੱਧੇ ਖਾਤਿਆਂ ਵਿਚ ਆਉਣਗੇ। ਉਨ੍ਹਾਂ ਕਿਹਾ ਜੇ ਕਿਸਾਨ ਤੇ ਮਜ਼ਦੂਰ ਖਡ਼੍ਹਾ ਨਹੀਂ ਹੋਵੇਗਾ ਤਾਂ ਪੰਜਾਬ ਵੀ ਨਹੀਂ ਖਡ਼੍ਹਾ ਹੋ ਸਕਦਾ। ਸਿੱਧੂ ਨੇ ਪੰਜਾਬ ਨੂੰ ਆਕਸੀਜ਼ਨ ’ਤੇ ਪਿਆ ਆਖਦਿਆਂ ਕਿਹਾ ਕਿ ਮਜ਼ਦੂਰ ਨੇ ਮਿਹਨਤ ਕਰ ਕੇ ਹਰ ਇਕ ਦਾ ਭਲਾ ਕਰਨਾ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਜੋ ਵੀ ਐਗਰੀਮੈਂਟ ਕਰੇ ਪਰ ਮਜ਼ਦੂਰ ਨੂੰ 350 ਰੁਪਏ ਤੋਂ ਘੱਟ ਉਜਰਤ ਨਹੀਂ ਲੈਣ ਦੇਵਾਂਗਾ। ਉਨ੍ਹਾਂ ਨੇ ਸ਼ਰਾਬ ਤੇ ਰੇਤ ’ਤੇ ਬੋਲਦਿਆਂ ਕਿਹਾ ਕਿ ਜਦੋਂ ਇਹ ਚੀਜ਼ਾਂ ਦੁਗਣੇ ਭਾਅ ਵਿਚ ਵਿਕ ਰਹੀਆਂ ਹਨ ਤਾਂ ਮਜਦੂਰ ਦੀ ਦਿਹਾਡ਼ੀ ਵਿਚ ਵਾਧਾ ਕਿਉਂ ਨਹੀਂ ਹੁੰਦਾ? ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਤਨਜ਼ ਕੱਸਦਿਆਂ ਆਖਿਆ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਪੈਰਾਂ ਸਿਰ ਖਡ਼੍ਹਾ ਨਹੀਂ ਹੋਣ ਦਿੱਤਾ। ਸਿੱਧੂ ਨੇ ਕਿਹਾ ਕਿ ਗ਼ਰੀਬ ਤੇ ਮਜ਼ਦੂਰ ਦੇ ਬੱਚੇ ਲਈ ਸਕੂਲ ਬਣਾਏ ਜਾਣਗੇ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ‘ਚ ਦੇਣਗੀਆਂ ਨਵਾਂ ਸਿਆਸੀ ਬਦਲ

Published

on

Balbir Singh Rajewal

ਚੰਡੀਗੜ੍ਹ: ਦਿੱਲੀ ਦਾ ਮੋਰਚਾ ਫਤਹਿ ਕਰਕੇ ਪਰਤੇ ਕਿਸਾਨ ਲੀਡਰਾਂ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ਦੀ ਸਿਆਸਤ ਨੂੰ ਨਵਾਂ ਬਦਲ ਦੇਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਆਸੀ ਬਦਲ ਕਿਵੇਂ ਦਾ ਹੋਏਗਾ, ਇਸ ਬਾਰੇ ਅਜੇ ਕੁਝ ਨਹੀਂ ਦੱਸ ਸਕਦੇ ਪਰ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਦਲ ਜ਼ਰੂਰ ਦਿੱਤਾ ਜਾਏਗਾ।ਕਿਸਾਨ ਲੀਡਰਾਂ ਗੱਲ਼ਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਜੋ ਚਾਹੁੰਦੇ ਹਨ, ਉਸ ਉੱਪਰ ਜ਼ਰੂਰ ਕੰਮ ਕੀਤਾ ਜਾਏਗਾ। ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਪੰਜਾਬ ਦੀ ਸਿਆਸੀ ਸਮੀਕਰਨਾਂ ਕਰਕੇ ਮੰਗ ਉੱਠ ਰਹੀ ਹੈ ਕਿ ਕਿਸਾਨ ਜਥੇਬੰਦੀਆਂ ਆਪਣੀ ਪਾਰਟੀ ਬਣਾ ਕੇ ਚੋਣ ਲੜਨ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca