AAP's Raghav Chadha alleges: Amarinder Singh knew that black laws
Connect with us [email protected]

ਰਾਜਨੀਤੀ

ਆਪ ਪਾਰਟੀ ਦੇ ਰਾਘਵ ਚੱਢਾ ਵੱਲੋਂ ਦੋਸ਼ :ਅਮਰਿੰਦਰ ਸਿੰਘ ਨੂੰ ਪਤਾ ਸੀ ਕਿ ਕਾਲੇ ਕਾਨੂੰਨ ਆ ਰਹੇ ਨੇ

Published

on

raghav chadha

ਨਵੀਂ ਦਿੱਲੀ, 25 ਜਨਵਰੀ – ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਆਰ ਟੀ ਆਈ ਦੇ ਹਵਾਲੇ ਨਾਲ ਦੋਸ਼ ਲਾਇਆ ਕਿ ਤਿੰਨੇ ਕਾਲੇ ਖੇਤੀ ਕਾਨੂੰਨਾਂ ਨੂੰ ਪਾਸ ਕਰਨ ਬਾਰੇ ਕੈਪਟਨ ਅਮਰਿੰਦਰ ਸਿੰਘ ਨੂੰ ਪਹਿਲਾਂ ਹੀ ਜਾਣਕਾਰੀ ਸੀ। 7 ਅਗਸਤ 2019 ਤੋਂ ਕੈਪਟਨ ਅਮਰਿੰਦਰ ਸਿੰਘ ਨੂੰ ਪਤਾ ਸੀ ਕਿ ਕਿਸਾਨ ਵਪਾਰ ਅਤੇ ਵਣਜ (ਪ੍ਰੋਤਸਾਹਨ ਤੇ ਸਹੂਲਤ) ਕਾਨੂੰਨ, ਮੁੱਲ ਭਰੋਸਗੀ ਅਤੇ ਖੇਤੀ ਸੇਵਾ ਕਾਨੂੰਨ (ਸ਼ਸਕਤੀਕਰਨ ਅਤੇ ਸੁਰੱਖਿਆ) ਸਮਝੌਤਾ ਅਤੇ ਜ਼ਰੂਰੀ ਵਸਤੂ (ਸੋਧ) ਕਾਨੂੰਨ ਨੂੰ ਲਿਆਂਦਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਕੈਪਟਨ ਅਮਰਿੰਦਰ ਸਿੰਘ ਨੂੰ ਹਾਈ ਪਾਵਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਸੀ। ਦੋਵਾਂ ਵਿੱਚ ਮੈਚ ਫਿਕਸਿੰਗ ਦਾ ਸਪੱਸ਼ਟ ਮਾਮਲਾ ਹੈ। ਇਸ ਕਾਰਨ ਕੈਪਟਨ ਨੇ ਕਿਸੇ ਨੂੰ ਨਹੀਂ ਦਸਿਆ ਕਿ ਤਿੰਨ ਕਾਲੇ ਖੇਤੀ ਕਾਨੂੰਨ ਲਾਗੂ ਹੋਣਗੇ।
ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੰਗੀ ਤਰ੍ਹਾਂ ਜਾਣਦੇ ਸਨ ਕਿ ਨਿੱਜੀ ਪ੍ਰਵੇਸ਼ ਅਤੇ ਕਾਰਪੋਰੇਟ ਨੂੰ ਫਸਲਾਂ ਦੇ ਬਾਜ਼ਾਰ ਵਿੱਚ ਲਿਆਂਦਾ ਜਾਵੇਗਾ, ਉਨ੍ਹਾਂ ਨੂੰ ਇਹ ਪਤਾ ਸੀ ਕਿ ਠੇਕਾ ਖੇਤੀ ਦੇ ਨਵੇਂ ਤਰੀਕੇ ਪੇਸ਼ ਕੀਤੇ ਜਾਣਗੇ, ਘੱਟੋ-ਘੱਟ ਖਰੀਦ ਕੀਮਤ (ਐਮ ਐਸ ਪੀ) ਤੇ ਮੰਡੀ ਪ੍ਰਣਾਲੀ ਨੂੰ ਹਟਾ ਦਿੱਤਾ ਜਾਵੇਗਾ, ਪ੍ਰੰਤੂ ਉਨ੍ਹਾਂ ਕਦੇ ਕਿਸੇ ਨੂੰ ਕੁਝ ਨਹੀਂ ਦਸਿਆ। ਉਨ੍ਹਾਂ ਕਿਹਾ ਕਿ ਮੈਂ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੰਦਾ ਹਾਂ ਕਿ ਕੋਈ ਇੱਕ ਸਬੂਤ ਪੇਸ਼ ਕਰਨ, ਜਿਸ ਤੋਂ ਸਾਬਤ ਹੋ ਸਕੇ ਕਿ ਖੇਤੀ ਕਾਨੂੰਨਾਂ ਬਾਰੇ ਬਣੀ ਹਾਈਪਾਵਰ ਕਮੇਟੀ ਵਿੱਚ ਉਨ੍ਹਾਂ ਤਿੰਨੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅਸਹਿਮਤੀ ਪ੍ਰਗਟ ਕੀਤੀ ਸੀ। ਉਨ੍ਹਾਂ ਕਿਹਾ ਕਿ ਆਰ ਟੀ ਆਈ ਤੋਂ ਪਤਾ ਲੱਗਦਾ ਹੈ ਕਿ ਸਾਡੇ ਕਿਸਾਨ ਭਰਾਵਾਂ ਨੇ ਜਿਸ ਹਾਈ ਪਾਵਰ ਕਮੇਟੀ ਦੇ ਤਿੰਨੇ ਕਾਲੇ ਖੇਤੀ ਕਾਨੂੰਨਾਂ ਦੇ ਏਜੰਡੇ ਖ਼ਿਲਾਫ਼ ਲੜਾਈ ਲੜੀ ਹੈ, ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਏਜੰਡਿਆਂ ਉਤੇ ਵਿਸਥਾਰ ਨਾਲ ਹੋਈਆਂ ਚਰਚਾਵਾਂ ਵਿੱਚ ਸ਼ਾਮਲ ਸਨ। ਰਾਘਵ ਚੱਢਾ ਨੇ ਕਿਹਾ ਕਿ ਅਸੀਂ ਯਕੀਨ ਨਾਲ ਕਹਿ ਸਕਦੇ ਹਾਂ ਕਿ ਅਮਰਿੰਦਰ ਸਿੰਘ ਨੇ ਪੰਜਾਬ ਦੇ ਕਿਸਾਨਾਂ ਨਾਲ ਸ਼ਰੇਆਮ ਝੂਠ ਬੋਲਿਆ ਅਤੇ ਸਭ ਨੂੰ ਗੁੰਮਰਾਹ ਕੀਤਾ ਹੈ। ਉਨ੍ਹਾ ਕਿਹਾ ਕਿ ਸਪੱਸ਼ਟ ਹੋ ਗਿਆ ਹੈ ਕਿ ਭਾਰਤੀ ਜਨਤਾ ਪਾਰਟੀ ਤੇ ਕੈਪਟਨ ਅਮਰਿੰਦਰ ਸਿੰਘ ਮਿਲ ਕੇ ਕੰਮ ਕਰ ਰਹੇ ਹਨ। ਇਹ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਮੋਦੀ ਵਿੱਚ ਮੈਚ ਫਿਕਸਿੰਗ ਦਾ ਸਪੱਸ਼ਟ ਮਾਮਲਾ ਨਜ਼ਰ ਆ ਰਿਹਾ ਹੈ।

Latest Political News Today

ਰਾਜਨੀਤੀ

ਕਿਸਾਨਾਂ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਖੱਟੜ ਦਾ ਫਿਰ ਤਿੱਖਾ ਵਿਰੋਧ

Published

on

khatar

ਪੁਲਸ ਨੇ ਲਾਠੀਚਾਰਜ ਕੀਤਾ, ਅੱਥਰੂ ਗੈਸ ਦੇ ਗੋਲੇ ਸੁੱਟੇ
ਹਿਸਾਰ, 16 ਮਈ, – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਇਕ ਵਾਰ ਫਿਰ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਝੱਲਣਾ ਪਿਆ ਅਤੇ ਪੁਲਸ ਨੂੰ ਲਾਠੀਚਾਰਜ ਕਰਨਾ ਪਿਆ ਹੈ।
ਅਸਲ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਹਿਸਾਰ ਵਿੱਚ ਨਵੇਂ ਬਣੇ ਇੱਕ ਕੋਵਿਡ ਹਸਪਤਾਲ ਦਾ ਉਦਘਾਟਨ ਕਰਨ ਪੁੱਜੇ ਸਨ, ਜਿਸ ਦੌਰਾਨ ਕਿਸਾਨਾਂ ਨੇ ਉਨ੍ਹਾਂ ਖ਼ਿਲਾਫ਼ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।ਇਸ ਮੌਕੇ ਪੁਲਸ ਨੇ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡ ਲਾਏ ਸਨ, ਜਿਸ ਨੂੰ ਕਿਸਾਨਾਂ ਨੇ ਤੋੜ ਦਿੱਤਾ ਤਾਂ ਕਿਸਾਨਾਂ ਅਤੇ ਪੁਲਸ ਵਿਚਾਲੇ ਝੜਪ ਹੋਣ ਕਾਰਨ ਹਾਲਾਤ ਤਣਾਅ ਵਾਲੇ ਹੋ ਗਏ। ਕਿਸਾਨ ਭਾਰਤ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਬੀਤੇ 6 ਮਹੀਨਿਆਂ ਤੋਂ ਦਿੱਲੀ ਬਾਰਡਰਾਂ ਉੱਤੇ ਧਰਨੇ ਲਈ ਬੈਠੇ ਹਨ, ਪਰ ਅਜੇ ਤੱਕ ਕੋਈ ਹੱਲ ਨਹੀਂ ਨਿਕਲ ਸਕਿਆ। ਪਤਾ ਲੱਗਾ ਹੈ ਕਿ ਅੱਜ ਪੁਲਸ ਨੇ ਕਿਸਾਨਾਂ ਉੱਤੇ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਵੀ ਦਾਗੇ ਹਨ।
ਦੱਸਿਆ ਗਿਆ ਹੈ ਕਿ ਮੁੱਖ ਮਤੰਰੀ ਮਨੋਹਰ ਲਾਲ ਖੱਟੜ ਹਿਸਾਰ ਵਿੱਚ ਜਦੋਂ ਕੋਵਿਡ ਹਸਪਤਾਲ ਦਾ ਉਦਘਾਟਨ ਕਰਨ ਪੁੱਜੇ ਤਾਂ ਉਨ੍ਹਾਂ ਦੇ ਖ਼ਿਲਾਫ ਪ੍ਰਦਰਸ਼ਨ ਕਰਨ ਲਈ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਇਕੱਠੇ ਹੋ ਚੁੱਕੇ ਸਨ ਤੇ ਪੁਲਸ ਨੇ ਕਿਸਾਨਾਂ ਨੂੰ ਰੋਕਣ ਲਈ ਭਾਵੇਂ ਬੈਰੀਕੇਡਿੰਗ ਕੀਤੀ ਸੀ, ਕਿਸਾਨ ਇਹ ਬੈਰੀਕੇਡਿੰਗ ਤੋੜ ਕੇ ਅੱਗੇ ਲੰਘ ਗਏ, ਜਿਨ੍ਹਾਂ ਨੂੰ ਖਦੇੜਨ ਲਈ ਪੁਲਸ ਨੇ ਲਾਠੀਚਾਰਜ ਕਰ ਦਿੱਤਾ ਅਤੇ ਅੱਥਰੂ ਗੈਸ ਦੇ ਗੋਲੇ ਦਾਗੇ।

Read More Latest Politics News

Continue Reading

ਰਾਜਨੀਤੀ

ਸੁਖਬੀਰ ਸਿੰਘ ਬਾਦਲ ਵੱਲੋਂ ਚੁਣੌਤੀ:ਕੈਪਟਨ ਅਮਰਿੰਦਰ, ਨਵਜੋਤ ਸਿੱਧੂ ਅਤੇ ਭਗਵੰਤ ਮਾਨ ਬੇਅਦਬੀ ਕਾਂਡ ਦੇ ਸਬੂਤ ਵਿਖਾਉਣ

Published

on

Sukhbir Singh Badal

ਬਾਦਲ ਪਰਵਾਰ ਖਿਲਾਫ ਝੂਠਾ ਪ੍ਰਚਾਰ ਕਰਨ ਦਾ ਦੋਸ਼
ਚੰਡੀਗੜ੍ਹ, 16 ਮਈ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੁਣੌਤੀ ਦਿੱਤੀ ਹੈ ਕਿ ਸਾਲ 2015 ਵਿੱਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਵਾਲੇ ਪੁਲਸ ਗੋਲੀ ਕਾਂਡ ਦੇ ਮੁੱਦੇ ਉੱਤੇ ਬਾਦਲ ਪਰਵਾਰ ਨੂੰ ਮੀਡੀਆ ਵਿੱਚ ਬਦਨਾਮ ਕਰਨ ਲੱਗੇ ਰਹਿਣ ਦੀ ਥਾਂ ਜੇ ਉਨ੍ਹਾਂ ਕੋਲ ਕੋਈ ਸਬੂਤ ਹੈ ਤਾਂ ਉਹ ਆਮ ਜਨਤਾ ਲਈ ਜਾਰੀ ਕੀਤਾ ਜਾਵੇ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਬਿਆਨ ਜਾਰੀ ਕਰ ਕੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ, ਮੌਜੂਦਾ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਪਾਰਲੀਮੈਂਟ ਮੈਂਬਰ ਭਗਵੰਤ ਮਾਨ ਦੱਸਣ ਕਿ ਸਿਰਫ ਪ੍ਰਚਾਰ ਦੀ ਥਾਂ ਕੋਈ ਸਬੂਤ ਹੈ ਤਾਂ ਉਸ ਨੂੰ ਜਨਤਾ ਸਾਹਮਣੇ ਰੱਖਣਾ ਉਨ੍ਹਾਂ ਨੇ ਠੀਕ ਕਿਉਂ ਨਹੀਂ ਸਮਝਿਆ। ਉਨ੍ਹਾਂ ਕਿਹਾ ਕਿ ਜੇ ਇਨ੍ਹਾ ਸਾਰੇ ਆਗੂਆਂ ਕੋਲ ਕੋਈ ਸਬੂਤ ਹੈ ਤਾਂ ਇਸ ਨੂੰ ਅਦਾਲਤ ਤੇ ਖਾਲਸਾ ਪੰਥ ਤੋਂ ਲੁਕੋ ਕੇ ਕਿਉਂ ਰੱਖ ਰਹੇ ਹਨ, ਇਹ ਆਪਣੇ ਆਪ ਵਿੱਚ ਕਾਨੂੰਨ ਦੀ ਉਲੰਘਣਾ ਦੇ ਨਾਲ ਖਾਲਸਾ ਪੰਥ ਨਾਲ ਧੋਖਾ ਕਰਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਂਗ ਹੈ। ਛੋਟੇ ਬਾਦਲ ਨੇ ਕਿਹਾ ਕਿ ਜੇ ਇਨ੍ਹਾਂ ਕੋਲ ਸਬੂਤ ਨਹੀਂ ਤਾਂ ਫਿਰ ਇਹ ਗੰਭੀਰ ਤੇ ਸੰਜੀਦਾ ਮੁੱਦੇ ਬਾਰੇ ਝੂਠ ਬੋਲਣ ਦੇ ਦੋਸ਼ੀ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਸਾਰੇ ਸਬੂਤ ਜਾਰੀ ਸਾਂਝੇ ਕਰਨੇ ਚਾਹੀਦੇ ਹਨ, ਜੋ ਇਹ ਨਹੀਂ ਕਰ ਰਹੇ।

Read More Latest Politics News

Continue Reading

ਰਾਜਨੀਤੀ

ਕਾਂਗਰਸੀ ਐੱਮ ਪੀ ਔਜਲਾ ਵੀ ਬੋਲਿਆ:ਸਰਕਾਰ ਸਾਡੀ ਕਾਂਗਰਸ ਦੀ, ਪਰ ਰਾਜ ਸੁਖਬੀਰ ਬਾਦਲ ਦਾ ਚੱਲਦੈ

Published

on

Gurjeet Aujla

ਅੰਮ੍ਰਿਤਸਰ, 15 ਮਈ, – ਪੰਜਾਬ ਕਾਂਗਰਸ ਵਿਚ ਬੀਤੇ ਦਿਨੀਂ ਪਾਰਲੀਮੈਂਟ ਮੈਂਬਰਾਂਅਤੇ ਮੰਤਰੀਆਂ ਦੀ ਬੈਠਕ ਤੋਂ ਬਾਅਦ ਅੱਜ ਇਕ ਹੋਰ ਪਾਰਲੀਮੈਂਟ ਮੈਂਬਰ ਨੇ ਆਪਣੀ ਸਰਕਾਰ ਬਾਰੇ ਸਵਾਲ ਚੁੱਕੇ ਹਨ।
ਅੰਮ੍ਰਿਤਸਰ ਤੋਂ ਕਾਂਗਰਸ ਪਾਰਲੀਮੈਂਟ ਮੈਂਬਰ ਗੁਰਜੀਤ ਔਜਲਾ ਨੇ ਅੱਜ ਜਿੱਥੇ ਅਕਾਲੀ ਦਲ ਉੱਤੇ ਗੰਭੀਰ ਦੋਸ਼ ਲਾਏ, ਉਥੇ ਬਾਕੀ ਲੀਡਰਾਂ ਵਾਂਗ ਖੁੱਲ੍ਹੇ ਤੌਰ ਉੱਤੇ ਆਖਿਆ ਕਿ ਪੰਜਾਬ ਵਿਚ ਭਾਵੇਂ ਕਾਂਗਰਸ ਦੀ ਸਰਕਾਰ ਹੈ, ਰਾਜ ਅਜੇ ਵੀ ਸੁਖਬੀਰ ਸਿੰਘ ਬਾਦਲ ਦਾ ਚੱਲਦਾ ਹੈ। ਔਜਲਾ ਨੇ ਕਿਹਾ ਕਿ ਪੰਜਾਬ ਦੇ ਅਫ਼ਸਰ ਬਾਦਲਾਂ ਦੇ ਦਬਦਬੇ ਹੇਠ ਹਨ ਅਤੇ ਇਹ ਅਸਰ ਹਾਈ ਕੋਰਟ ਦੇ ਫ਼ੈਸਲੇ ਤੋਂ ਵੀ ਦਿੱਸਿਆ ਹੈ, ਹਾਈ ਕੋਰਟ ਪੀੜਤ ਦੀ ਥਾਂ ਦੋਸ਼ੀ ਨਾਲ ਖੜ੍ਹੀ ਦਿਖਾਈ ਦਿੱਤੀ ਹੈ। ਔਜਲਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦਾ ਅਫ਼ਸਰਾਂ ਉੱਤੇ ਅਜੇ ਵੀ ਦਬਾਅ ਹੋਣ ਕਾਰਨ ਜਾਂਚ ਅਫਸਰਾਂ ਉੱਤੇ ਉਸ ਦੇ ਦਬਾਅ ਦਾ ਨਤੀਜਾ ਹੈ ਕਿ ਜਾਂਚ ਉਥੇ ਦੀ ਉਥੇ ਖੜ੍ਹੀ ਹੈ, ਜਿੰਨੇ ਕੇਸ ਹੋਏ, ਉਨ੍ਹਾਂ ਵਿੱਚ ਅਕਾਲੀ ਲੀਡਰ ਫਸੇ ਤਾਂ ਜਾਂਚ ਅੱਗੇ ਨਹੀਂ ਤੁਰੀ, ਕਿਉਂਕਿ ਅਫਸਰ ਕੇਸਾਂ ਨੂੰ ਅੱਗੇ ਨਹੀਂ ਵਧਣ ਦਿੰਦੇ।ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੇ ਕੇਸ ਵਿੱਚ ਕੁਝ ਨਹੀਂ ਹੋਇਆ, ਬੀਜ ਘੁਟਾਲੇ ਦਾ ਕੁਝ ਨਹੀਂ ਬਣਿਆ, ਵੱਡੇ ਅਫਸਰ ਮੁੱਖ ਮੰਤਰੀ ਨੂੰ ਗਲ਼ਤ ਤਸਵੀਰ ਪੇਸ਼ ਕਰਦੇ ਹਨ, ਬੇਅਦਬੀ ਮੁੱਦੇ ਉੱਤੇ ਜਾਂਚ ਕਰਦੀ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਵਿਚ ਕੁੰਵਰ ਵਿਜੇ ਪ੍ਰਤਾਪ ਨੂੰ ਇਸ ਕਰਕੇ ਲਿਆਂਦਾ ਸੀ ਕਿ ਉਹ ਇਮਾਨਦਾਰ ਸੀ, ਫਿਰ ਐੱਸ ਆਈ ਟੀ ਦੇ ਜਿਨ੍ਹਾਂ ਅਫਸਰਾਂ ਨੇ ਕੁੰਵਰ ਵਿਜੇ ਪ੍ਰਤਾਪ ਨਾਲ ਸਹਿਯੋਗ ਨਹੀਂ ਕੀਤਾ, ਉਨ੍ਹਾਂ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਸੀ। ਸਾਬਕਾ ਮੰਤਰੀ ਨਵਜੋਤ ਸਿੱਧੂ ਵੱਲੋਂ ਲਗਾਤਾਰ ਹੁੰਦੀ ਬਿਆਨਬਾਜ਼ੀ ਬਾਰੇ ਔਜਲਾ ਨੇ ਕਿਹਾ ਕਿ ਸਿੱਧੂ ਪਾਰਟੀ ਦੇ ਸੀਨੀਅਰ ਆਗੂ ਹਨ, ਉਨ੍ਹਾਂ ਨੂੰ ਕੋਈ ਸਮੱਸਿਆ ਹੈ ਤਾਂ ਗੱਲ ਮੀਡੀਆ ਵਿਚ ਰੱਖਣ ਦੀ ਥਾਂ ਪਾਰਟੀ ਪਲੇਟਫਾਰਮ ਉੱਤੇ ਰੱਖਣੀ ਚਾਹੀਦੀ ਹੈ।

Read More Political News Today

Continue Reading

ਰੁਝਾਨ


Copyright by IK Soch News powered by InstantWebsites.ca