According to Google chief Sundar Pichai, the Corona era
Connect with us [email protected]

ਗੂਗਲ ਦੇ ਮੁਖੀ ਸੁੰਦਰ ਪਿਚਾਈ ਮੁਤਾਬਕ ਭਾਰਤ ਵਿੱਚ ਹਾਲੇ ਕੋਰੋਨਾ ਦਾ ਬੁਰਾ ਦੌਰ ਆਉਣਾ ਬਾਕੀ

Published

on

Sundar Pichai

ਨਵੀਂ ਦਿੱਲੀ , 5 ਮਈ – ਭਾਰਤ ਵਿੱਚ ਕੋਰੋਨਾ ਬਾਰੇਸੰਸਾਰਪੱਧਰ ਉੱਤੇ ਚਰਚਾ ਦੌਰਾਨ ਗੂਗਲ ਦੇ ਸੀ ਈ ਓ ਸੁੰਦਰ ਪਿਚਾਈ ਨੇ ਇੱਕ ਮੀਡੀਆ ਇੰਟਰਵਿਊ ਵਿੱਚ ਕਿਹਾ ਕਿ ਅਜੇ ਭਾਰਤ ਵਿੱਚ ਕੋਰੋਨਾ ਦਾ ਸਭ ਤੋਂ ਬੁਰਾ ਦੌਰ ਆਉਣਾ ਬਾਕੀ ਹੈ। ਉਨ੍ਹਾਂ ਦੀ ਇਸ ਗੱਲ ਨੇ ਸਭ ਦਾ ਧਿਆਨ ਖਿੱਚਿਆ ਹੈ।
ਸੁੰਦਰ ਪਿਚਾਈ ਨੇ ਕਿਹਾ ਕਿ ਭਾਰਤ ਵਿੱਚ ਇਸ ਸਮੇਂ ਹਾਲਾਤ ਦਿੱਲ ਦਹਿਲਾਉਣ ਵਾਲੇ ਹਨ। ਉਨ੍ਹਾਂ ਨੇ ਕੋਰੋਨਾ ਦੇ ਭਿਆਨਕ ਦੌਰ ਵਿੱਚ ਅਮਰੀਕਾ ਵੱਲੋਂ ਭਾਰਤ ਨੂੰ ਦਿੱਤੀ ਮੱਦਦ ਦੀ ਚਰਚਾ ਕੀਤੀ ਤੇ ਕਿਹਾ ਕਿ ਇਹ ਦੇਖਣਾ ਸੁਖਦਾਈ ਹੈ ਕਿ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਭਾਰਤ ਦੇ ਹਾਲਤ ਉੱਤੇ ਧਿਆਨ ਦੇ ਰਹੇ ਹਨ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਨੇ ਕਿਹਾ ਕਿ ਸਾਡੀ ਕੰਪਨੀ ਦਾ ਸਭ ਤੋਂ ਵੱਡਾ ਫੋਕਸ ਲੋਕਾਂ ਵਿਚਾਲੇ ਸਹੀ ਜਾਣਕਾਰੀ ਪੁਚਾਉਣ ਦਾ ਹੈ।ਉਨ੍ਹਾਂ ਨੇ ਕਿਹਾ ਕਿ ਇੱਕ ਭਾਰਤੀ-ਅਮਰੀਕੀ ਨੇ ਕਿਹਾ ਹੈ ਕਿ ਇਸ ਸਮੇਂ ਸਿਰਫ਼ ਅਮਰੀਕਾ ਕੋਲ ਇਹ ਸਮਰੱਥਾ ਹੈ ਕਿ ਉਹ ਭਾਰਤ ਦੀਆਂ ਮੁਸ਼ਕਲਾਂ ਨੂੰ ਆਸਾਨ ਕਰ ਸਕੇ। ਪਿਚਾਈ ਨੂੰ ਇਹ ਪੁੱਛਣ ਉੱਤੇ ਕਿ ਤੁਸੀਂ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੂੰ ਕੀ ਸਲਾਹ ਦਿੱਤੀ ਹੈ, ਉਨ੍ਹਾਂ ਨੇ ਕਿਹਾ ਕਿ ਵੈਕਸੀਨ ਪ੍ਰੋਡਕਸ਼ਨ ਤੇ ਸਪਲਾਈ ਲਈ ਬਹੁਤ ਕੁਝ ਕੀਤਾ ਜਾ ਸਕਦਾ ਹੈ। ਆਕਸੀਜਨ ਕੰਸਨਟੇ੍ਰਨਰ ਸਮੇਤ ਹੋਰ ਕਈ ਜ਼ਰੂਰੀ ਮੈਡੀਕਲ ਯੰਤਰਾਂ ਦੀ ਸਪਲਾਈ ਭਾਰਤ ਨੂੰ ਕੀਤੀ ਵੀ ਗਈ ਹੈ। ਉਨ੍ਹਾਂ ਨੇ ਇਸ ਸੰਬੰਧ ਵਿੱਚ ਹੋਰ ਹਵਾਲੇ ਵੀ ਦਿੱਤੇ।

Continue Reading
Click to comment

Leave a Reply

Your email address will not be published. Required fields are marked *

ਪੰਜਾਬੀ ਖ਼ਬਰਾਂ

ਨੀਰਵ ਮੋਦੀ ਨੂੰ ਕਰਾਰਾ ਝਟਕਾ:ਭਾਰਤ ਨੂੰ ਹਵਾਲਗੀ ਕਰਨ ਦੇ ਵਿਰੁੱਧ ਪਟੀਸ਼ਨ ਬ੍ਰਿਟਿਸ਼ ਹਾਈ ਕੋਰਟ ਵੱਲੋਂ ਰੱਦ

Published

on

ਲੰਡਨ, 23 ਜੂਨ, – ਪੰਜਾਬ ਨੈਸ਼ਨਲ ਬੈਂਕ (ਪੀਐੱਨਬੀ) ਘੁਟਾਲੇ ਵਿਚ ਭਗੌੜੇ ਕਾਰੋਬਾਰੀ ਨੀਰਵ ਮੋਦੀ ਦੀ ਭਾਰਤ ਵੱਲ ਹਵਾਲਗੀ ਰੋਕਣ ਵਾਸਤੇ ਪਾਈ ਪਟੀਸ਼ਨ ਬ੍ਰਿਟੇਨ ਦੀ ਹਾਈ ਕੋਰਟ ਨੇ ਰੱਦ ਕਰ ਦਿੱਤੀ ਹੈ, ਜਿਸ ਨਾਲ ਉਹ ਹਵਾਲਗੀ ਵਿਰੁੱਧ ਅਪੀਲ ਦੀ ਪਹਿਲੇ ਪੜਾਅ ਦੀ ਲੜਾਈ ਹਾਰ ਗਿਆ ਹੈ।ਇਸ ਪਿੱਛੋਂ ਉਸ ਦੇ ਕੋਲ ਜ਼ੁਬਾਨੀ ਦਲੀਲਾਂ ਰੱਖਣ ਦੀ ਅਰਜ਼ੀ ਦੇਣ ਲਈ ਪੰਜ ਵਰਕਿੰਗ ਦਿਨਾਂ ਦਾ ਸਮਾਂ ਬਾਕੀ ਹੈ।ਬ੍ਰਿਟੇਨ ਦੀ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਨੇ ਬੀਤੇ ਅਪਰੈਲ ਵਿਚ ਨੀਰਵ ਮੋਦੀ ਦੀ ਭਾਰਤ ਨੂੰ ਹਵਾਲਗੀ ਕਰਨ ਦਾ ਆਦੇਸ਼ ਦਿੱਤਾ ਸੀ।
ਬ੍ਰਿਟੇਨ ਦੀ ਹਾਈ ਕੋਰਟ ਦੇ ਜੱਜ ਸਾਹਮਣੇ ਨੀਰਵ ਮੋਦੀ ਦੀ ਅਪੀਲ ਉਨ੍ਹਾਂ ਕਾਗ਼ਜ਼ਾਂ ਉੱਤੇ ਫ਼ੈਸਲੇ ਵਿਰੁੱਧ ਸੀ, ਜੋ ਇਹ ਤੈਅ ਕਰਨ ਲਈ ਪੇਸ਼ ਕੀਤੇ ਗਏ ਸਨ ਕਿ ਗ੍ਰਹਿ ਮੰਤਰੀ ਦੇ ਆਦੇਸ਼ ਜਾਂ ਨੀਰਵ ਦੀ ਭਾਰਤ ਹਵਾਲਗੀ ਦੇ ਪੱਖ ਵਿਚ ਵੈਸਟ ਮਨਿਸਟਰ ਮੈਜਿਸਟ੍ਰੇਟ ਅਦਾਲਤ ਦੇ ਫਰਵਰੀ ਦੇ ਫ਼ੈਸਲੇ ਵਿਰੁੱਧ ਅਪੀਲ ਦਾ ਕੋਈ ਆਧਾਰ ਵੀ ਹੈ ਜਾਂ ਨਹੀਂ। ਹਾਈ ਕੋਰਟ ਦੇ ਇਕ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਅਪੀਲ ਦੀ ਪ੍ਰਵਾਨਗੀ ਲਈ ਮੰਗਲਵਾਰ ਲਿਖਤੀ ਪਟੀਸ਼ਨ ਰੱਦ ਹੋਗਈ ਤੇ 50 ਸਾਲਾ ਭਗੌੜੇ ਕਾਰੋਬਾਰੀ ਕੋਲ ਹਾਈ ਕੋਰਟ ਵਿਚ ਸੰਖੇਪ ਜ਼ੁਬਾਨੀ ਸੁਣਵਾਈ ਦਾ ਮੌਕਾ ਬਾਕੀ ਹੈ, ਜਿਸਬਾਰੇ ਜੱਜ ਇਹ ਫ਼ੈਸਲਾ ਕਰ ਸਕਦੇ ਹਨ ਕਿ ਕੇਸ ਵਿਚ ਪੂਰੀ ਅਪੀਲ ਉੱਤੇ ਸੁਣਵਾਈ ਹੋ ਸਕਦੀ ਹੈ ਜਾਂ ਨਹੀਂ।
ਅਦਾਲਤ ਵਿੱਚਭਾਰਤ ਦਾ ਪੱਖ ਰੱਖਣ ਵਾਲੀ ਕਰਾਊਨ ਪ੍ਰੋਸੀਕਿਊਸ਼ਨ ਸਰਵਿਸ (ਸੀਪੀਐੱਸ) ਨੇ ਕਿਹਾ ਹੈ ਕਿ ਉਹ ਪ੍ਰਕਿਰਿਆ ਦਾ ਅਗਲਾ ਮੌਕਾ ਉਡੀਕ ਰਹੇ ਹਨ।ਉਨ੍ਹਾ ਪਿਛਲੇ ਮਹੀਨੇ ਕਿਹਾ ਸੀ ਕਿ ਜੇ ਉਨ੍ਹਾਂ ਨੂੰ ਅਪੀਲ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਤਾਂ ਕਿਸੇ ਵੀ ਅਪੀਲ ਪ੍ਰਕਿਰਿਆ ਦਾਭਾਰਤ ਸਰਕਾਰ ਵੱਲੋਂ ਵਿਰੋਧ ਕਰਨਗੇ।

Read More Latest Punjabi News

Continue Reading

ਰਾਜਨੀਤੀ

ਚੋਣਾਂ ਤੋਂ ਪਹਿਲਾਂ ਯੂ ਪੀ ਵਿਚਲੇ ਭਾਈਵਾਲਾਂ ਨੇ ਭਾਜਪਾ ਦੀਆਂ ਮੁਸ਼ਕਲਾਂ ਵਧਾਈਆਂ

Published

on

BJP

ਲਖਨਊ, 23 ਜੂਨ, – ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਜਦੋਂ ਬਹੁਤ ਘੱਟ ਸਮਾਂ ਬਾਕੀ ਹੈ, ਓਦੋਂ ਸਾਰੀਆਂ ਰਾਜਨੀਤਿਕ ਧਿਰਾਂ ਰਣਨੀਤੀ ਬਣਾ ਰਹੀਆਂ ਹਨ। ਓਥੇਭਾਜਪਾ ਸਰਕਾਰ ਦੀ ਇੱਕ ਸਹਿਯੋਗੀ ਨਿਸ਼ਾਦ ਪਾਰਟੀ ਨੇ ਰਾਜ ਸਰਕਾਰ ਵਿਚ ਆਪਣੀ ਭੂਮਿਕਾ ਵਧਾਉਣ ਦੀ ਮੰਗ ਕਰ ਦਿੱਤੀ ਹੈ ਤੇ ਦੂਸਰੇ ਪਾਸੇ ਭਾਜਪਾ ਦਾ ਇਕ ਭਾਈਵਾਲ ਅਪਣਾ ਦਲ (ਐਸ) ਇਸ ਰਾਜ ਤੇ ਕੇਂਦਰ ਸਰਕਾਰ ਵਿਚ ਆਪਣਾ ਹਿੱਸਾ ਵਧਾਉਣ ਦੀ ਮੰਗ ਕਰਨ ਲੱਗ ਪਿਆ ਹੈ। ਇਸ ਤੋਂ ਇਲਾਵਾ ਉਹ ਪਿਛਲੀਆਂ ਵਿਧਾਨ ਸਭਾ ਚੋਣਾਂ ਨਾਲੋਂ ਵੱਧ ਸੀਟਾਂ ਦੀ ਮੰਗ ਵੀ ਕਰ ਰਹੇ ਹਨ।
ਅਪਣਾ ਦਲ ਦੇ ਨੇਤਾ ਅਤੇ ਯੋਗੀ ਆਦਿਤਿਆਨਾਥ ਦੀ ਸਰਕਾਰ ਵਿਚ ਮੰਤਰੀ ਜੈ ਕੁਮਾਰ ਜੈਕੀ ਦਿੱਲੀਗਏ ਹਨ, ਜਿੱਥੇ ਉਨ੍ਹਾਂ ਨੇ ਆਪਣੀ ਨੇਤਾ ਅਨੁਪ੍ਰਿਯਾ ਪਟੇਲ ਨਾਲ ਮੁਲਾਕਾਤ ਦੇ ਬਾਅਦ ਕਿਹਾ ਕਿ ਸੰਗਠਨ ਤੇ ਵਿਧਾਨ ਸਭਾ ਚੋਣਾਂ ਦੀ ਤਿਆਰੀ ਤੋਂ ਪਹਿਲਾਂ ਅਪਣਾ ਦਲ ਨੇ ਪੰਚਾਇਤੀ ਚੋਣਾਂ ਵਿੱਚਜਿ਼ਲਾ ਪੰਚਾਇਤ ਪ੍ਰਧਾਨ ਲਈ 4 ਸੀਟਾਂ ਦੀ ਮੰਗ ਕੀਤੀ ਅਤੇ ਕਿਹਾ ਹੈ ਕਿ ਸਮਾਂ ਆ ਗਿਆ ਹੈ ਕਿ ਅਪਣਾ ਦਲ ਨੂੰ ਉੱਤਰ ਪ੍ਰਦੇਸ਼ ਸਰਕਾਰ ਤੇ ਕੇਂਦਰ ਸਰਕਾਰ ਵਿੱਚਵੱਧ ਹਿੱਸਾ ਲੈਣਾ ਚਾਹੀਦਾ ਹੈ। ਜੈਕੀ ਨੇ ਅਨੁਪ੍ਰਿਆ ਪਟੇਲ ਨੂੰ ਕੇਂਦਰ ਵਿੱਚ ਮੰਤਰੀ ਬਣਾਉਣ ਦੀ ਮੰਗ ਵੀ ਕੀਤੀ ਹੈ।
ਜਾਣਕਾਰ ਸੂਤਰਾਂ ਅਨੁਸਾਰ ਅਪਣਾ ਦਲ ਨੇ ਮਿਰਜ਼ਾਪੁਰ, ਜੌਨਪੁਰ, ਪ੍ਰਤਾਪਗੜ੍ਹ ਅਤੇ ਬਸਤੀ 4 ਸੀਟਾਂ ਤੋਂ ਜਿ਼ਲਾ ਪੰਚਾਇਤ ਪ੍ਰਧਾਨ ਦੀ ਮੰਗ ਕੀਤੀ ਹੈ, ਪਰ ਭਾਜਪਾ ਨੇ 2 ਸੀਟਾਂ ਦੇਣ ਦੀ ਗੱਲ ਕਹੀ ਹੈ। ਇਸ ਦੇ ਨਾਲ ਵਿਧਾਨ ਸਭਾ ਚੋਣਾਂ ਵਿੱਚਹੋਰ ਸੀਟਾਂ ਦੀ ਮੰਗ ਕੀਤੀ ਗਈ ਹੈ। ਪਿਛਲੀਆਂ ਚੋਣਾਂ ਵਿਚ ਅਪਨਾ ਦਲ ਨੇ ਵਿਧਾਨ ਸਭਾ ਦੀਆਂ 11 ਸੀਟਾਂਲਈ ਚੋਣ ਲੜੀ ਅਤੇ 9 ਸੀਟਾਂ ਜਿੱਤੀਆਂ ਸਨ। ਇਕ ਪਾਸੇ ਨਿਸ਼ਾਦ ਪਾਰਟੀ ਦੀ ਵਧਦੀ ਮੰਗ ਤੇ ਫਿਰ ਅਪਣਾ ਦਲ ਦੀ ਕੇਂਦਰ ਅਤੇ ਰਾਜ ਸਰਕਾਰਾਂ ਵਿਚ ਭਾਈਵਾਲੀ ਵਧਾਉਣ ਦੀ ਮੰਗ ਨਾਲ ਭਾਜਪਾ ਕਿਵੇਂ ਨਜਿੱਠੇਗੀ, ਇਸ ਨਾਲ ਆਉਣ ਵਾਲੇ ਸਮੇਂ ਵਿਚ ਚੋਣਾਂ ਤੋਂ ਪਹਿਲਾਂ ਭਾਜਪਾ ਵਾਸਤੇ ਕਈ ਵੱਡੀਆਂ ਮੁਸ਼ਕਲਾਂ ਖੜੀਆਂ ਹੋ ਸਕਦੀਆਂ ਹਨ।

Read More Political News Today

Continue Reading

ਅੰਤਰਰਾਸ਼ਟਰੀ

ਪਾਕਿਸਤਾਨ ਵਿੱਚ ਅੱਤਵਾਦੀ ਹਾਫਿਜ਼ ਸਈਦ ਦੇ ਘਰ ਨੇੜੇ ਬੰਬ ਧਮਾਕੇ ਵਿੱਚ 3 ਮੌਤਾਂ

Published

on

terrorist Hafiz Saeed

ਲਾਹੌਰ, 23 ਜੂਨ, – ਪਾਕਿਸਤਾਨੀ ਪੰਜਾਬ ਵਿੱਚ ਲਾਹੌਰ ਸ਼ਹਿਰ ਵਿਚ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਮੋਢੀ ਹਾਫਿਜ਼ ਸਈਦ ਦੇ ਘਰ ਨੇੜੇ ਬੁੱਧਵਾਰ ਨੂੰ ਜ਼ੋਰਦਾਰ ਬੰਬ ਧਮਾਕਾ ਹੋਇਆ ਹੈ।ਪਤਾ ਲੱਗਾ ਹੈ ਕਿ ਇਸ ਧਮਾਕੇ ਵਿਚ 3 ਲੋਕਾਂ ਦੀ ਮੌਤ ਹੋਈ ਅਤੇ 20 ਤੋਂ ਵੱਧ ਜ਼ਖਮੀ ਹੋਏ ਹਨ। ਮੌਕੇ ਉੱਤੇਪੁੱਜੇ ਰਾਹਤ ਤੇ ਬਚਾਅ ਕਰਮੀਆਂਨੇ ਸੁਰੱਖਿਆ ਦੇ ਭਾਰੀ ਪ੍ਰਬੰਧ ਕੀਤੇ ਹਨ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਇਮਾਰਤ ਦੇ ਆਲੇ-ਦੁਆਲੇ ਦੇ ਘਰਾਂ ਦੇ ਸ਼ੀਸ਼ੇ ਟੁੱਟ ਗਏ ਅਤੇ ਬਹੁਤ ਸਾਰੀਆਂ ਗੱਡੀਆਂ ਵੀ ਨੁਕਸਾਨੀਆਂ ਗਈਆਂ ਹਨ।
ਇਸ ਘਟਨਾ ਬਾਰੇ ਪਾਕਿਸਤਾਨੀ ਟੀਵੀ ਚੈਨਲ ਜੀਓ ਨਿਊਜ਼ ਨੇ ਦੱਸਿਆ ਕਿ ਧਮਾਕੇ ਕਾਰਨ 20 ਤੋਂ ਵੱਧ ਲੋਕ ਜ਼ਖਮੀ ਹੋਏ ਹਨ।ਦੱਸਿਆ ਗਿਆ ਹੈ ਕਿ ਅੱਤਵਾਦੀ ਹਾਫਿਜ਼ ਸਈਦ ਦਾ ਘਰਘਟਨਾ ਸਥਾਨ ਦੇ ਨੇੜੇ ਹੈ। ਇਸ ਧਮਾਕੇ ਨਾਲ ਜ਼ਖਮੀ ਹੋਏ ਲੋਕਾਂ ਨੂੰ ਲਾਹੌਰ ਦੇ ਜਿਨਾਹ ਹਸਪਤਾਲ ਵਿਚ ਦਾਖਲ ਕੀਤਾ ਗਿਆ ਹੈ। ਜ਼ਖਮੀਆਂ ਵਿਚੋਂ 6 ਜਣਿਆਂ ਨੂੰ ਮਾਮੂਲੀ ਸੱਟਾਂ ਹਨ। ਧਮਾਕੇ ਦੀ ਗੂੰਜ ਕਾਫੀ ਦੂਰ ਤੱਕ ਸੁਣੀ ਗਈ, ਪਰ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਇਕ ਚਸ਼ਮਦੀਦ ਨੇ ਦੱਸਿਆ ਕਿ ਇਕ ਅਣਪਛਾਤੇ ਵਿਅਕਤੀ ਨੇ ਪਾਰਕਿੰਗ ਵਿਚ ਗੱਡੀ ਖੜ੍ਹੀ ਕੀਤੀ ਅਤੇ ਬਾਅਦ ਵਿਚ ਉਸ ਵਿਚ ਧਮਾਕਾ ਹੋ ਗਿਆ।ਪੁਲਸ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਾਕਿਸਤਾਨੀ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਰ ਨੇ ਪੁਲਸ ਤੋਂ ਧਮਾਕੇ ਦੇ ਕਾਰਨਾਂ ਦੀ ਰਿਪੋਰਟ ਮੰਗੀ ਤੇ ਇਸ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਪੁਲਸ ਨੇ ਆਮ ਲੋਕਾਂ ਨੂੰ ਉਸ ਪਾਸੇ ਜਾਣ ਤੋਂ ਰੋਕ ਦਿੱਤਾ ਹੈ।

Read More Punjabi Newspaper

Continue Reading

ਰੁਝਾਨ


Copyright by IK Soch News powered by InstantWebsites.ca