Agency also incomplete in fixing errors in Guru Granth Sahib
Connect with us [email protected]

ਪੰਜਾਬੀ ਖ਼ਬਰਾਂ

ਗੁਰੂ ਗ੍ਰੰਥ ਸਾਹਿਬ ਦੇ ਹੱਥ-ਲਿਖਤ ਸਰੂਪਾਂ ਤੇ ਸੈਂਚੀਆਂ ਵਿੱਚ ਭੁੱਲਾਂ ਦੀ ਨਿਸ਼ਾਨਦੇਹੀ ਦਾ ਕੰਮ ਅਜੇ ਵੀ ਅਧੂਰਾ

Published

on

guru granth sahib ji

ਅੰਮ੍ਰਿਤਸਰ, 26 ਮਈ – ਗੁਰਬਾਣੀ ਵਿਆਕਰਣ ਦੇ ਮਾਹਿਰ ਅਤੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਅਚਾਨਕ ਸਦੀਵੀ ਵਿਛੋੜਾ ਦੇ ਜਾਣ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਖ ਕਮੇਟੀ ਵੱਲੋਂ ਛਾਪੇ ਜਾ ਰਹੇ ਪਾਵਨ ਸਰੂਪਾਂ ਅਤੇ ਸ਼ਬਦਾਰਥ ਸੈਂਚੀਆਂ ਵਿਚਲੇ ਪਾਠ-ਭੇਦਾਂ ਤੇ ਛਾਪੇ ਦੀਆਂ ਗਲਤੀਆਂ ਦੀ ਨਿਸ਼ਾਨਦੇਹੀ ਕਰਨ ਅਤੇ ਪੁਰਾਤਨ ਹੱਥ ਲਿਖਤ ਬੀੜਾਂ ਦੇ ਮਿਲਾਣ ਦਾ ਪਿਛਲੇ ਕਈ ਸਾਲਾਂ ਤੋਂ ਚੱਲਦਾ ਆ ਰਿਹਾ ਵਡਮੁੱਲਾ ਕਾਰਜ ਇੱਕ ਤਰ੍ਹਾਂ ਨਾਲ ਠੱਪ ਹੋ ਕੇ ਰਹਿ ਗਿਆ ਹੈ।
ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਉੱਤੇ 26 ਮਾਰਚ 1996 ਨੂੰ ਸ਼੍ਰੋਮਣੀ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਬੁਲਾਈ ਗਈ ਸਿੱਖ ਪ੍ਰਬੰਧਕ ਜਥੇਬੰਦੀਆਂ ਦੀ ਬੈਠਕ ਵਿੱਚ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੀ ਅਗਵਾਈ ਹੇਠ ਇੱਕ ਛੇ ਮੈਂਬਰੀ ਕਮੇਟੀ ਬਣਾਈ ਗਈ ਅਤੇ ਇਸ ਨੂੰ ਸ਼੍ਰੋਮਣੀ ਕਮੇਟੀ ਵੱਲੋੋਂ ਛਾਪੇ ਜਾ ਰਹੇ ਲੜੀਵਾਰ ਤੇ ਨਿਖੜਵੇਂ ਪਦਾਂ ਵਾਲੇ ਪਾਵਨ ਸਰੂਪਾਂ ਤੇ ਸ਼ਬਦਾਰਥ ਸੈਂਚੀਆਂ ਵਿਚਲੇ ਪਾਠ-ਭੇਦਾਂ ਅਤੇ ਛਾਪੇ ਦੀਆਂ ਭੁੱਲਾਂ ਦੀ ਨਿਸ਼ਾਨਦੇਹੀ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਇਸ ਕਮੇਟੀ ਵਿੱਚ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਤੋਂ ਬਿਨਾ ਜੋਗਿੰਦਰ ਸਿੰਘ ਤਲਵਾੜਾ, ਭਾਈ ਹਰਬੰਸ ਸਿੰਘ, ਗਿਆਨੀ ਵਿਕਰਮ ਸਿੰਘ, ਗਿਆਨੀ ਅਵਤਾਰ ਸਿੰਘ ਬੱਧਨੀ ਕਲਾਂ ਤੇ ਗਿਆਨੀ ਪ੍ਰਕਾਸ਼ ਸਿੰਘ ਸ਼ਾਮਲ ਸਨ। ਇਸ ਕਮੇਟੀ ਨੇ 4 ਮਈ 1996 ਨੂੰ ਇਹ ਕਾਰਜ ਸ਼ੁਰੂ ਕੀਤਾ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜੀਵਾਰ ਪਾਵਨ ਸਰੂਪ (ਸੰਨ 1991) ਅਤੇ ਨਿੱਖੜਵੇਂ ਪਦਾਂ ਵਾਲੇ ਸਰੂਪ (ਸੰਨ 1994) ਵਿਚਲੀ ਬਾਣੀ ਦੇ ਕਰੀਬ 1106 ਅੰਗਾਂ ਤੱਕ ਮਿਲਾਣ ਕਰਕੇ ਕਰੀਬ ਚਾਰ ਪੰਜ ਸਾਲਾਂ ਵਿੱਚ 12 ਕੁ ਪੰਨਿਆਂ ਦੀ ਅੰਤਿ੍ਰਮ ਰਿਪੋਰਟ ਸ਼੍ਰੋਮਣੀ ਕਮੇਟੀ ਨੂੰ ਸੌਂਪ ਦਿੱਤੀ ਸੀ ਤੇ ਇਸ ਤੋਂ ਅਗਲਾ ਕੰਮ ਸ਼੍ਰੋਮਣੀ ਕਮੇਟੀ ਦਾ ਇਸ ਰਿਪੋਰਟ ਬਾਰੇ ਪ੍ਰਤੀਕਰਮ ਜਾਨਣ ਪਿੱਛੋਂ ਸ਼ੁਰੂ ਕਰਨ ਬਾਰੇ ਕਿਹਾ ਗਿਆ ਸੀ। ਪਤਾ ਲੱਗਾ ਹੈ ਕਿ ਇਸ ਰਿਪੋਰਟ ਵਿੱਚ ਕਨਵੀਨਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਅਤੇ ਸਾਥੀ ਮੈਂਬਰਾਂ ਨੇ ਹੱਥ ਲਿਖਤ, ਛਾਪੇ ਖਾਨੇ ਅਤੇ ਫਿਰ ਕੰਪਿਊਟਰ ਵਿਧੀ ਨਾਲ ਛਾਪੇ ਗਏ ਅਤੇ ਲੜੀਵਾਰ ਪਾਵਨ ਸਰੂਪਾਂ ਦੇ ਨਿਖੜਵੇਂ ਪਦਾਂ ਵਾਲੇ ਸਰੂਪਾਂ ਵਿਚਲੇ ਪਾਠ-ਭੇਦ, ਪੈਰ-ਚਿੰਨ੍ਹਾਂ ਅਤੇ ਭਾਰ-ਚਿੰਨ੍ਹਾਂ ਦੀ ਅਸ਼ੁੱਧ ਛਪਾਈ, ਛਪਾਈ ਸਮੇਂ ਕੁਝ ਅੱਖਰਾਂ ਤੇ ਲਗਾਂ ਮਾਤ੍ਰਾਂ ਦੀ ਟੁੱਟ-ਭੱਜ, ਨਾਸਕੀ ਚਿੰਨ੍ਹਾਂ ਦੀ ਛਪਾਈ ਵਿੱਚ ਅਣਗਿਹਲੀ, ਬਿਸਰਾਮ ਚਿੰਨ੍ਹਾਂ ਦੇ ਫ਼ਰਕ ਤੇ ਪਾਵਨ ਸਰੂਪਾਂ ਅਤੇ ਸ਼ਬਦਾਰਥ ਦੀਆਂ ਵੱਖ-ਵੱਖ ਐਡੀਸ਼ਨਾਂ ਵਿੱਚ ਪਾਠ-ਭੇਦ ਅਤੇ ਸ਼ੁੱਧ ਲਿਖਾਈ ਛਪਾਈ ਵਿੱਚ ਅਣਗਿਹਲੀ ਬਾਰੇ ਵੱਡਮੁੱਲੇ ਸੁਝਾਉ ਦਿੱਤੇ ਸਨ। ਇਸ ਕਮੇਟੀ ਨੇ ਇਹ ਵੀ ਕਿਹਾ ਸੀ ਕਿ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਪਾਵਨ ਸਰੂਪਾਂ ਅਤੇ ਸ਼ਬਦਾਰਥ-ਸੈਂਚੀਆਂ ਦੀ ਛਪਾਈ ਵਿੱਚ ਕਿਸੇ ਕਿਸਮ ਦੀ ਗਲਤੀ ਨਾ ਰਹੇ। ਇਸ ਕਮੇਟੀ ਨੇ ਇਹ ਕੀਤਾ ਗਿਆ ਸੀ ਕਿ ਜੇ ਕੰਪਿਊਟਰ ਵਿੱਚ ਛਾਪੇ ਦੀਆਂ ਗਲਤੀਆਂ ਵਾਲਾਡਾਟਾ ਚੜ੍ਹ ਗਿਆ ਤਾਂ ਇਹ ਅਸ਼ੁੱਧੀਆਂ ਅੱਗੇ ਚਲਦੀਆਂ ਜਾਣਗੀਆਂ।
ਜਾਣਕਾਰ ਸੂਤਰਾਂ ਅਨੁਸਾਰ ਸ਼੍ਰੋਮਣੀ ਕਮੇਟੀ ਨੇ ਬਾਅਦ ਵਿੱਚ ਇਸ ਕਾਰਜ ਪ੍ਰਤੀ ਵਧੇਰੇ ਦਿਲਚਸਪੀ ਨਾ ਦਿਖਾਈ ਅਤੇ ਇਹ ਕਾਰਜ ਇੱਕ ਤਰ੍ਹਾਂ ਠੱਪ ਹੋ ਗਿਆ। ਦੱਸਿਆ ਜਾਂਦਾ ਹੈ ਕਿ ਇਸ ਤੋਂ ਬਾਅਦ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਜ਼ਾਤੀ ਤੌਰ ਉੱਤੇ ਭਾਈ ਤਲਵਾੜਾ ਤੇ ਹੋਰ ਗੁਰਬਾਣੀ ਵਿਆਕਰਨ ਦੇ ਮਾਹਿਰ ਵਿਦਵਾਨਾਂ ਨਾਲ ਮਿਲ ਕੇ ਅਗਲਾ ਕੰਮ ਜਾਰੀ ਰੱਖਿਆ, ਪਰ ਸ਼੍ਰੋਮਣੀ ਕਮੇਟੀ ਨੇ ਰਸਮੀ ਤੌਰ ਉੱਤੇ ਇਸ ਨੂੰ ਅੱਗੇ ਨਹੀਂ ਵਧਾਇਆ।

Read More Latest Punjabi News

ਪੰਜਾਬੀ ਖ਼ਬਰਾਂ

ਭਿਵਾਨੀ ਦੇ ਇੱਕ ਪਿੰਡ ਵਿੱਚ 300 ਸਾਲਾਂ ਬਾਅਦ ਦਲਿਤ ਲਾੜਾ ਘੋੜੀ ਚੜ੍ਹਿਆ

Published

on

Dalit bridegroom

ਭਿਵਾਨੀ, 22 ਜੂਨ – ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਦੇ ਗੋਬਿੰਦਪੁਰਾ ਪਿੰਡ ਵਿੱਚ ਪੰਚਾਇਤ ਨੇ ਕਰੀਬ 300 ਸਾਲ ਪੁਰਾਣੀ ਰੂੜੀਵਾਦੀ ਪ੍ਰਥਾ ਨੂੰ ਖ਼ਤਮ ਕਰ ਦਿੱਤਾ ਹੈ। ਇਸ ਪ੍ਰਥਾ ਦੇ ਖ਼ਤਮ ਹੋਣ ਮਗਰੋਂ ਇੱਥੇ ਵੱਸੇ ਅਨੁਸੂਿਚਤ ਜਾਤੀ ਦੇ ਹੇੜੀ ਸਮਾਜ ਦੇ ਲਾੜੇ ਨੂੰ ਧੂਮ-ਧਾਮ ਨਾਲ ਘੋੜੇ ਉੱਤੇ ਸਵਾਰ ਕਰਵਾ ਕੇ ਭੇਜਿਆ ਗਿਆ।
ਗੋਬਿੰਦਪੁਰਾ ਪਿੰਡ ਦੇ ਸਰਪੰਚ ਬੀਰ ਸਿੰਘ ਨੇ ਦੱਸਿਆ ਕਿ ਇਹ ਪਿੰਡ ਪਹਿਲਾਂ ਹਾਲੁਵਾਸ ਮਾਜਰਾ ਦੇਵਸਰ ਦੀ ਪੰਚਾਇਤ ਵਿੱਚ ਆਉਂਦਾ ਸੀ। ਇਸ ਨੂੰ ਪਿੱਛੇ ਜਿਹੇ ਵੱਖ ਪੰਚਾਇਤ ਦੀ ਮਾਨਤਾ ਮਿਲੀ ਹੈ। ਉਨ੍ਹਾ ਕਿਹਾ ਕਿ ਗੋਬਿੰਦਪੁਰਾ ਦੀ ਪੰਚਾਇਤ ਬਣਨ ਸਮੇਂ ਤੋਂ ਹੀ ਸਾਡਾ ਵਿਚਾਰ ਸੀ ਕਿ ਇੱਥੇ ਰੂੜੀਵਾਦੀ ਅਤੇ ਵਿਤਕਰੇ ਵਾਲੀ ਰਿਵਾਇਤ ਖ਼ਤਮ ਕਰ ਦੇਣੀ ਚਾਹੀਦੀ ਹੈ। ਪਿੰਡ ਵਿੱਚ ਰਹਿੰਦੇ ਦੋਵਾਂ ਜਾਤਾਂ ਦੇ ਲੋਕਾਂ ਨੂੰ ਬਰਾਬਰੀ ਨਾਲ ਆਪੋ-ਆਪਣੀਆਂ ਖ਼ੁਸ਼ੀਆਂ ਵੰਡਣ ਦਾ ਮੌਕਾ ਮਿਲੇ। ਉਨ੍ਹਾਂ ਦੱਸਿਆ ਕਿ ਕਰੀਬ 300 ਸਾਲ ਪਹਿਲਾਂ ਸਮਾਜ ਅਤੇ ਸਮਾਜਕ ਤਾਣੇ-ਬਾਣੇ ਕਾਰਨ ਇਹਰਿਵਾਇਤ ਸ਼ੁਰੂ ਹੋਈ ਤੇ ਅਜੇ ਤਕ ਚਲੀ ਆ ਰਹੀ ਸੀ। ਬੀਰ ਸਿੰਘ ਨੇ ਦੱਸਿਆ ਕਿ ਸਾਨੂੰ ਹੇੜੀ ਸਮਾਜ ਦੇ ਮੁੰਡੇ ਵਿਜੇ ਦੇ ਵਿਆਹ ਦਾ ਪਤਾ ਲੱਗਾ। ਮੈਂ ਇਸ ਨੂੰ ਮੌਕੇ ਦੇ ਰੂੁਪ ਵਿੱਚ ਲਿਆ ਅਤੇ ਰਾਜਪੂਤ ਸਮਾਜ ਦੇ ਕੁਝ ਲੋਕਾਂ ਨੂੰ ਨਾਲ ਲੈ ਕੇ ਉਸ ਦੇ ਘਰ ਗਏ ਅਤੇ ਪਰਵਾਰ ਨੂੰ ਧੂਮ-ਧਾਮ ਨਾਲ ਬਰਾਤ ਕੱਢਣ ਅਤੇ ਘੋੜੀ ਚੜ੍ਹਨ ਲਈ ਰਾਜ਼ੀ ਕੀਤਾ।

Continue Reading

ਪੰਜਾਬੀ ਖ਼ਬਰਾਂ

ਪੰਜਾਬੀ ਬਾਗ ਵਿੱਚ ਬਣਾਇਆ ਦਰਬਾਰ ਸਾਹਿਬ ਦਾ ਮਾਡਲ ਤੋੜਨਾ ਪੈ ਗਿਆ

Published

on

Latest Punjabi News

ਨਵੀਂ ਦਿੱਲੀ, 22 ਜੂਨ – ਇੱਥੇ ਪੰਜਾਬੀ ਬਾਗ ਦੇ ਇੱਕ ਪਾਰਕ ਵਿੱਚ ਬਣਾਇਆ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦਾ ਮਾਡਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਸ਼ਾਸਨ ਨਾਲ ਗੱਲਬਾਤ ਕਰ ਕੇ ਤੁੜਵਾ ਦਿੱਤਾ ਹੈ, ਜਿਸ ਬਾਰੇ ਵਿਵਾਦ ਚੱਲ ਰਿਹਾ ਸੀ।
ਇਸ ਬਾਰੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, ‘‘ਕੱਲ੍ਹ ਇਹ ਮਾਮਲਾ ਸਾਡੇ ਧਿਆਨ ਵਿੱਚ ਆਇਆ ਤਾਂ ਅਸੀਂ ਐਸ ਡੀ ਐਮ ਸੀ (ਸਾਊਥ ਦਿੱਲੀ ਮਿਉਂਸਪਲ ਕਾਰਪੋਰੇਸ਼ਨ) ਦੇ ਕਮਿਸ਼ਨਰ ਗਣੇਸ਼ ਭਾਰਤੀ ਨੂੰ ਦੱਸਿਆ ਕਿ ਇਹ ਮਾਡਲ ਮਰਿਆਦਾ ਦੇ ਉਲਟ ਹੈ ਅਤੇ ਇਹ ਮਾਡਲ ਕਿਸੇ ਵੀ ਤਰ੍ਹਾਂ ਪ੍ਰਵਾਨ ਨਹੀਂ ਹੋ ਸਕਦਾ। ਏਦਾਂ ਮਾਡਲ ਬਣਾਉਣਾ ਮਹਾਂ ਪਾਪ ਹੈ। ਪਾਰਕ ਵਿੱਚ ਕੁਤੁਬ ਮੀਨਾਰ ਅਤੇ ਹੋਰ ਮਾਡਲ ਬਣਾਏ ਹੋਏ ਹਨ, ਪਰ ਦਰਬਾਰ ਸਾਹਿਬ ਦਾ ਮਾਡਲ ਨਹੀਂ ਬਣਾਇਆ ਜਾ ਸਕਦਾ। ਉਨ੍ਹਾਂ ਦੱਸਿਆ ਕਿ ਐਸ ਡੀ ਐਮ ਸੀ ਦੇ ਕਮਿਸ਼ਨਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਟੀਮ ਸਵੇਰੇ ਸੱਤ ਵਜੇ ਤੋਂ ਸ੍ਰੀ ਦਰਬਾਰ ਸਾਹਿਬ ਦੇ ਮਾਡਲ ਨੂੰ ਤੋੜਨ ਦੇ ਕੰਮ ਲੱਗ ਜਾਵੇਗੀ। ਉਨ੍ਹਾਂ ਸੰਗਤ ਨੂੰ ਭਰੋਸਾ ਦਿੱਤਾ ਸੀ ਕਿ ਇਸ ਮਾਡਲ ਨੂੰ ਇੱਕ ਦਿਨ ਦੇ ਅੰਦਰ ਤੁੜਵਾ ਦਿੱਤਾ ਜਾਵੇਗਾ। ਸਿਰਸਾ ਨੇ ਦੱਸਿਆ ਕਿ ਕੱਲ੍ਹ ਐਸ ਡੀ ਐਮ ਸੀ ਦੀ ਟੀਮ ਇਸ ਮਾਡਲ ਨੂੰ ਵੱਖ ਕਰਨ ਲਈ ਮੌਕੇ ਉੱਤੇ ਪਹੁੰਚ ਗਈ। ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਰੇ ਮੈਂਬਰ ਵੀ ਹਾਜ਼ਰ ਸਨ, ਜੋ ਮਾਡਲ ਤੁੜਵਾਉਣ ਦੇ ਕੰਮ ਦੀ ਨਿਗਰਾਨੀ ਕਰ ਰਹੇ ਸਨ। ਇਸ ਤੋਂ ਇਲਾਵਾ ਦਿੱਲੀ ਕਮੇਟੀ ਦੇ ਉਦਮ ਉੱਤੇ ਕਾਰ ਸੇਵਾ ਵਾਲੇ ਬਾਬੇ ਵੀ ਆਪਣੀ ਮਸ਼ੀਨ ਲੈ ਕੇ ਇਹ ਮਾਡਲ ਤੋੜਨ ਦੇ ਕੰਮ ਵਿੱਚ ਡਟੇ ਹੋਏ ਸਨ। ਉਨ੍ਹਾਂ ਕਿਹਾ ਕਿ ਗੁਰੂ ਰਾਮਦਾਸ ਦੇ ਪਵਿੱਤਰ ਅਸਥਾਨ ਦਾ ਮਾਡਲ ਕਿਸੇ ਹਾਲਤ ਵਿੱਚ ਨਹੀਂ ਬਣਾਇਆ ਜਾ ਸਕਦਾ।

Read More Daily Punjab Times

Continue Reading

ਪੰਜਾਬੀ ਖ਼ਬਰਾਂ

ਪੱਛਮੀ ਬੰਗਾਲ ਸਰਕਾਰ ਦੀ ਅਰਜ਼ੀ ਹਾਈ ਕੋਰਟ ਵੱਲੋਂ ਰੱਦ

Published

on

calcutta-high-court

ਚੋਣਾਂ ਪਿੱਛੋਂ ਹੋਈ ਹਿੰਸਾ ਦੀ ਐਨ ਐਚ ਆਰ ਸੀ ਵੱਲੋਂ ਜਾਂਚ
ਕੋਲਕਾਤਾ, 22 ਜੂਨ – ਕਲਕੱਤਾ ਹਾਈ ਕੋਰਟ ਨੇ ਪੱਛਮੀ ਬੰਗਾਲ ਦੀ ਉਹ ਅਰਜ਼ੀ ਰੱਦ ਕਰ ਦਿੱਤੀ ਹੈ ਜਿਸ ਵਿੱਚ ਉਸਨੇ ਚੋਣਾਂ ਪਿੱਛੋਂ ਦੀ ਹਿੰਸਾ ਦੌਰਾਨ ਮਨੁੱਖੀ ਹੱਕਾਂ ਦੇ ਘਾਣ ਦੇ ਸਾਰੇ ਕੇਸਾਂ ਦੀ ਜਾਂਚ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਤੋਂ ਕਰਾਉਣ ਦੇ ਨਿਰਦੇਸ਼ਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਸੀ।
ਹਾਈ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਪੱਛਮੀ ਬੰਗਾਲ ਸਰਕਾਰ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਬੈਂਚ ਨੇ ਇਹ ਹੁਕਮ 18 ਜੂਨ ਨੂੰ ਪੱਛਮੀ ਬੰਗਾਲ ਪ੍ਰਦੇਸ਼ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸੈਕਟਰੀ ਤੋਂ ਮਿਲੀ ਰਿਪੋਰਟ ਦਾ ਨੋਟਿਸ ਲੈਂਦਿਆਂ ਸੁਣਾਇਆ ਸੀ। ਰਿਪੋਰਟ `ਚ ਕਿਹਾ ਗਿਆ ਸੀ ਕਿ 10 ਜੂਨ ਤਕ 3243 ਵਿਅਕਤੀ ਪ੍ਰਭਾਵਤ ਹੋਏ ਹਨ। ਉਨ੍ਹਾਂ ਕਿਹਾ ਸੀ ਕਿ ਐਸ ਪੀ ਕੋਲ ਜਾਂ ਪੁਲਸ ਸਟੇਸ਼ਨਾਂ ਵਿੱਚ ਸ਼ਿਕਾਇਤਾਂ ਕੀਤੀਆਂ ਗਈਆਂ ਸਨ, ਪਰ ਉਨ੍ਹਾਂ ਦਾ ਕੋਈ ਜਵਾਬ ਨਹੀਂ ਮਿਲਿਆ। ਇਸ ਪਿੱਛੋਂ ਅਰਜ਼ੀ ਰੱਦ ਕਰ ਦਿੱਤੀ ਗਈ।

Continue Reading

ਰੁਝਾਨ


Copyright by IK Soch News powered by InstantWebsites.ca