Akali Dal files application in High Court for Delhi Gurdwara elections
Connect with us [email protected]

ਰਾਜਨੀਤੀ

ਅਕਾਲੀ ਦਲ ਵੱਲੋਂ ਦਿੱਲੀ ਗੁਰਦੁਆਰਾ ਚੋਣਾਂ ਲਈ ਹਾਈ ਕੋਰਟ ਵਿੱਚ ਅਰਜ਼ੀ ਦਾਇਰ

Published

on

akalidal badal

ਨਵੀਂ ਦਿੱਲੀ, 31 ਜਨਵਰੀ – ਦਿੱਲੀ ਹਾਈ ਕੋਰਟ ਵਿੱਚ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਨੇ ਪਾਏ ਕੇਸ ਚ ਐਡੀਸ਼ਨਲ ਐਫੀਡੇਵਿਟ ਪੇਸ਼ ਕਰ ਕੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਸਮੇਂ ਸਿਰ ਕਰਵਾੳੇਣ ਦੇ ਹੁਕਮ ਜਾਰੀ ਕੀਤੇ ਜਾਣ। ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਦੇ ਪ੍ਰਧਾਨ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਦਾਇਰ ਕੀਤੇ ਐਫੀਡੇਵਿਟ ਵਿੱਚ ਕਿਹਾ ਹੈ ਕਿ ਇਹ ਪ੍ਰਭਾਵ ਦੇਣ ਦਾ ਯਤਨ ਕੀਤਾ ਜਾ ਰਿਹਾ ਹੈ ਕਿ ਮੌਜੂਦਾ ਕਮੇਟੀ ਇਸ ਟੀਮ ਦੇ ਮਾਰਚ 2021ਚ ਖਤਮ ਹੋ ਰਹੇ ਕਾਰਜਕਾਲ ਤੋਂ ਬਾਅਦ ਵੀ ਕਾਬਜ਼ ਰਹਿਣਾ ਚਾਹੁੰਦੀ ਹੈ, ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਸਾਡੀ ਇੱਛਾ ਸ਼ੁਰੂ ਤੋਂ ਇਹ ਹੈ ਕਿ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਤੈਅ ਸਮੇਂ `ਤੇ ਹੋਣ, ਪਰ ਕੁਝ ਧਿਰਾਂ ਇਹ ਚੋਣਾਂ ਕਿਸੇ ਕਾਰਨ ਲਟਕਾਉਣਾ ਚਾਹੁੰਦੀਆਂ ਹਨ। ਕਾਲਕਾ ਨੇ ਅਦਾਲਤ ਨੂੰ ਅਪੀਲ ਕੀਤੀ ਕਿ ਚੋਣਾਂ ਸਮੇਂ ਸਿਰ ਕਰਾਉਣ ਲਈ ਲੋੜੀਂਦੇ ਹੁਕਮ ਜਾਰੀ ਕੀਤੇ ਜਾਣ। ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਗੁਰਦੁਆਰਾ ਚੋਣ ਕਮਿਸ਼ਨ ਨੂੰ ਆਪਹੁਦਰੀਆਂ ਕਰਨ ਤੋਂ ਰੋਕਿਆ ਜਾਵੇ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਚੋਣ ਕਮਿਸ਼ਨ ਨੇ ਇੱਕ ਲੱਖ ਵੋਟਾਂ ਕੱਟ ਦਿੱਤੀਆਂ ਅਤੇ 35 ਹਜ਼ਾਰ ਵੋਟਾਂ ਨਵੀਆਂ ਬਣਾਈਆਂ ਹਨ। ਉਨ੍ਹਾਂ ਕਿਹਾ ਕਿ ਵੋਟਾਂ ਕੱਟਣ ਦਾ ਕੀ ਪੈਮਾਨਾ ਵਰਤਿਆ ਗਿਆ, ਇਸ ਬਾਰੇ ਕੁਝ ਨਹੀਂ ਦੱਸਿਆ ਗਿਆ ਤੇ ਦਿੱਲੀ ਦੇ ਸਿੱਖਾਂ ਦੀਆਂ ਜਾਇਜ਼ ਵੋਟਾਂ ਕੱਟਣ ਦਾ ਮਕਸਦ ਕੀ ਹੈ, ਇਹ ਗੱਲ ਵੀ ਚੋਣ ਕਮਿਸ਼ਨ ਹੀ ਦੱਸ ਸਕਦਾ ਹੈ। ਕਾਲਕਾ ਨੇ ਕਿਹਾ ਕਿ ਅਕਾਲੀ ਦਲ ਸ਼ੁਰੂ ਤੋਂ ਚੋਣਾਂ ਸਮੇਂ ਸਿਰ ਕਰਵਾਏ ਜਾਣ ਦੇ ਹੱਕ ਵਿੱਚ ਰਿਹਾ ਹੈ ਤੇ ਅੱਜ ਵੀ ਹੈ, ਪਰ ਉਹ ਚਾਹੁੰਦਾ ਹੈ ਕਿ ਕਿਸੇ ਵੀ ਸਿੱਖ ਵੋਟਰ ਜਿਸ ਦੀ ਵੋਟ ਬਣਦੀ ਹੋਵੇ, ਉਹ ਕੱਟੀ ਨਹੀਂ ਜਾਣੀ ਚਾਹੀਦੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਨ੍ਹਾਂ ਚੋਣਾਂ ਲਈ ਤਿਆਰ ਹੈ ਤੇ ਆਉਂਦੀਆਂ ਚੋਣਾਂ ਵਿੱਚ ਵੀ ਸੰਗਤ ਇੱਕ ਵਾਰ ਫਿਰ ਤੋਂ ਗੁਰਦੁਆਰਾ ਕਮੇਟੀ ਦੀ ਸੇਵਾ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਪਾਵੇਗੀ।

Read More Latest Political News Today

ਰਾਜਨੀਤੀ

ਖੇਤੀ ਮੰਤਰੀ ਤੋਮਰ ਨੇ ਕਿਹਾ:ਜੇ ਕਿਸਾਨ ਸਰਕਾਰ ਦੀ ਪੇਸ਼ਕਸ਼ ਉੱਤੇ ਵਿਚਾਰ ਕਰਨ ਤਾਂ ਗੱਲਬਾਤ ਲਈ ਤਿਆਰ ਹਾਂ

Published

on

narendra tomar

ਨਵੀਂ ਦਿੱਲੀ, 24 ਫਰਵਰੀ, – ਭਾਰਤ ਦੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਫਿਰ ਖੇਤੀ ਮੁੱਦੇ ਬਾਰੇ ਬਿਆਨ ਦਿੱਤਾਤੇ ਕਿਹਾ ਕਿ ਜੇ ਕਿਸਾਨ ਖੇਤੀ ਕਾਨੂੰਨਾਂ ਨੂੰ ਡੇਢ ਸਾਲ ਮੁਲਤਵੀ ਰੱਖਣ ਅਤੇ ਸੰਯੁਕਤ ਕਮੇਟੀ ਰਾਹੀਂ ਮਤਭੇਦ ਹੱਲ ਕਰਨ ਦੀ ਪੇਸ਼ਕਸ਼ ਉੱਤੇ ਵਿਚਾਰ ਕਰਨ ਨੂੰ ਤਿਆਰ ਹਨ ਤਾਂ ਸਰਕਾਰ ਗੱਲਬਾਤ ਕਰਨ ਨੂੰ ਤਿਆਰ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਅਤੇ ਭਾਰਤੀ ਖੇਤੀ ਖੇਤਰ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਅੱਜ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਦੀ ਇੱਕ ਧਮਕੀ ਦੇ ਸਬੰਧ ਵਿਚ ਪੁੱਛੇ ਸਵਾਲ ਦਾ ਜਵਾਬ ਦੇ ਰਹੇ ਸਨ। ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਜੇ ਕਾਨੂੰਨਾਂ ਨੂੰ ਵਾਪਸ ਨਾ ਲਿਆ ਤਾਂ 40 ਲੱਖ ਟਰੈਕਟਰਾਂ ਨਾਲ ਪਾਰਲੀਮੈਂਟ ਤੱਕ ਮਾਰਚ ਕੱਢਿਆ ਜਾਵੇਗਾਅਤੇ ਪਾਰਲੀਮੈਂਟ ਤੋਂ ਇੰਡੀਆ ਗੇਟ ਤੱਕ ਬਣੇ ਪਾਰਕਾਂ ਵਿੱਚ ਟਰੈਕਟਰ ਵਾਹ ਕੇ ਕਣਕ ਬੀਜ ਦਿੱਤੀ ਜਾਵੇਗੀ। ਅੱਜ ਏਥੇ ਤੋਮਰ ਨੇ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਨਾਲਪੂਰੀ ਹਮਦਰਦੀ ਨਾਲ ਵਿਚਾਰ ਚਰਚਾ ਕਰਦੀ ਰਹੀ ਹੈ, ਅੱਗੋਂ ਵੀ ਉਨ੍ਹਾਂ ਦਾ ਕੋਈ ਵਿਚਾਰ ਆਵੇਗਾ ਤਾਂ ਸਰਕਾਰ ਹਮੇਸ਼ਾ ਕਿਸਾਨਾਂ ਨਾਲ ਚਰਚਾ ਕਰਨ ਲਈ ਤਿਆਰ ਹੈ।
ਵਰਨਣ ਯੋਗ ਹੈ ਕਿ ਸਰਕਾਰ ਅਤੇ ਕਿਸਾਨਾਂ ਦੀਆਂ ਜਥੇਬੰਦੀਆਂ ਵਿਚਾਲੇ 11 ਦੌਰ ਦੀ ਗੱਲਬਾਤ ਹੋਈ ਸੀ ਅਤੇ ਆਖਰੀ ਗੱਲਬਾਤ 22 ਜਨਵਰੀ ਨੂੰ ਹੋਣ ਪਿੱਛੋਂ 26 ਜਨਵਰੀ ਗਣਤੰਤਰ ਦਿਵਸ ਦੇ ਦਿਨ ਕਿਸਾਨਾਂ ਦੀ ਟਰੈਕਟਰ ਪਰੇਡ ਵਿਚ ਹੋਈ ਹਿੰਸਾ ਤੋਂ ਬਾਅਦ ਦੋਵਾਂ ਧਿਰਾਂ ਕਿਸਾਨਾਂ ਅਤੇ ਸਰਕਾਰ ਵਿਚਕਾਰਗੱਲਬਾਤ ਬੰਦ ਹੋ ਗਈ ਸੀ। ਕਿਸਾਨ ਅਜੇ ਤੱਕ ਕੇਂਦਰ ਸਰਕਾਰ ਵਲੋਂ ਪਿਛਲੇ ਸਾਲ ਬਣਾਏ ਤਿੰਨਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਅਤੇ ਕਿਸਾਨੀ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਦੀ ਗਾਰੰਟੀ ਦੀ ਮੰਗ ਬਾਰੇ ਨਵੰਬਰ 2020 ਦੇ ਅੰਤ ਤੋਂ ਹੀ ਦਿੱਲੀਦੇ ਬਾਰਡਰਾਂ ਉੱਤੇਲਗਾਤਾਰ ਅੰਦੋਲਨ ਕਰਨ ਲਈ ਡਟੇ ਹੋਏ ਹਨ।

Continue Reading

ਰਾਜਨੀਤੀ

ਨੇਪਾਲੀ ਪਾਰਲੀਮੈਂਟ ਨੂੰ ਭੰਗ ਕਰਨ ਦਾ ਫ਼ੈਸਲਾ ਸੁਪਰੀਮ ਕੋਰਟ ਵੱਲੋਂ ਰੱਦ

Published

on

kp sharma oli

ਕਾਠਮੰਡੂ, 24 ਫਰਵਰੀ – ਨੇਪਾਲ ਦੇ ਮੌਜੂਦਾ ਪ੍ਰਧਾਨ ਮੰਤਰੀ ਕੇ ਪੀ ਸ਼ਰਮਾ ਓਲੀ ਨੂੰ ਸੁਪਰੀਮ ਕੋਰਟ ਵੱਲੋਂ ਵੱਡਾ ਝਟਕਾ ਲਗਿਆ ਹੈ। ਸੁਪਰੀਮ ਕੋਰਟ ਨੇ 20 ਦਸੰਬਰ ਨੰੁ ਨੇਪਾਲੀ ਪਾਰਲੀਮੈਂਟ ਦੀ ਪ੍ਰਤੀਨਿਧੀ ਸਭਾ ਭੰਗ ਕਰ ਦੇਣ ਦੇ ਫ਼ੈਸਲੇ ਨੂੰ ਰੱਦ ਕਰ ਕੇ13 ਦਿਨਾਂ ਦੇ ਅੰਦਰ ਸਦਨ ਦੀ ਬੈਠਕ ਸੱਦਣ ਦਾ ਹੁਕਮ ਦਿੱਤਾ ਹੈ।
ਜਸਟਿਸ ਚੋਲੇਂਦਰ ਸ਼ਮਸ਼ੇਰ ਰਾਣਾ ਦੀ ਅਗਵਾਈ ਵਾਲੀ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ ਸਾਰੇ ਪੱਖਾਂ ਵੱਲੋਂ ਪੇਸ਼ ਕੀਤੇ ਤੱਥਾਂ ਦਾ ਅਧਿਐਨ ਕਰਨ ਦੇ ਬਾਅਦ ਫ਼ੈਸਲਾ ਦਿੱਤਾ ਹੈ। ਪਿਛਲੇ ਦਿਨੀਂ ਸੁਪਰੀਮ ਕੋਰਟ ਵਿੱਚ ਬਹਿਸ ਦੌਰਾਨ ਨਿਆਂ ਮਿੱਤਰ ਵੱਜੋਂ ਪੇਸ਼ ਵਕੀਲਾਂ ਨੇ ਕਿਹਾ ਸੀ ਕਿ ਸਦਨ ਨੂੰ ਭੰਗ ਕਰਨ ਦਾ ਪ੍ਰਧਾਨ ਮੰਤਰੀ ਓਲਾ ਦਾ ਫ਼ੈਸਲਾ ਗੈਰ ਸੰਵਿਧਾਨਕ ਸੀ। ਨਿਆਂ ਮਿੱਤਰ ਵੱਲੋਂ ਪੰਜ ਸੀਨੀਅਰ ਵਕੀਲਾਂ ਨੇ ਅਦਾਲਤ ਵਿੱਚ ਪੱਖ ਰਖਿਆ ਸੀ। ਸੁਣਵਾਈ ਦੌਰਾਨ ਇੱਕ ਸੀਨੀਅਰ ਵਕੀਲ ਪੂਰਨਮਾਨ ਸ਼ਾਕਯ ਨੇ ਕਿਹਾ ਕਿ ਨੇਪਾਲ ਦੇ ਸੰਵਿਧਾਨ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਪਾਰਲੀਮੈਂਟ ਨੂੰ ਭੰਗ ਕਰਨ ਦਾ ਅਧਿਕਾਰ ਨਹੀਂ ਹੈ, ਇਹ ਰਾਜਨੀਤੀ ਨਹੀਂ, ਸੰਵਿਧਾਨਕ ਮੁੱਦਾ ਹੈ, ਇਸ ਲਈ ਅਦਾਲਤ ਨੂੰ ਇਸ ਵਿੱਚ ਦਖ਼ਲ ਦੇਣਾ ਚਾਹੀਦਾ ਹੈ। ਇੱਕ ਜੱਜ ਨੇ ਪ੍ਰਧਾਨ ਮੰਤਰੀ ਦੇ ਫ਼ੈਸਲੇ ਨੂੰ ਸੰਵਿਧਾਨਕ ਦਸਿਆ ਤੇ ਇੱਕ ਨੇ ਕਿਹਾ ਕਿ ਸਦਨ ਨੂੰ ਗ਼ਲਤ ਨੀਤ ਨਾਲ ਭੰਗ ਕੀਤਾ ਗਿਆ। ਇੱਕ ਮੈਂਬਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਪਾਰਲੀਮੈਂਟ ਭੰਗ ਕਰਨ ਦਾ ਅਧਿਕਾਰ ਹੈ।

Continue Reading

ਅੰਤਰਰਾਸ਼ਟਰੀ

ਇਮਰਾਨ ਖਾਨ ਭਾਰਤ ਦਾ ਏਅਰ ਸਪੇਸ ਵਰਤ ਕੇ ਸ਼੍ਰੀਲੰਕਾ ਪੁੱਜੇ

Published

on

imran khan

ਕੋਲੰਬੋ, 24 ਫਰਵਰੀ – ਭਾਰਤ ਵੱਲੋਂ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਜਹਾਜ਼ ਨੂੰ ਆਪਣੇ ਏਅਰਸਪੇਸ ਦੀ ਵਰਤੋਂ ਦੀ ਮਨਜ਼ੂਰੀ ਦੇਣ ਪਿੱਛੋਂ ਉਹ ਕੱਲ੍ਹ ਭਾਰਤੀ ਏਅਰਸਪੇਸ ਰਾਹੀਂ ਸ਼੍ਰੀਲੰਕਾ ਪੁੱਜੇ। ਜੇਕਰ ਭਾਰਤ ਇਜਾਜ਼ਤ ਨਾ ਦਿੰਦਾ ਤਾਂ ਇਮਰਾਨ ਖਾਨ ਦੇ ਜਹਾਜ਼ ਨੂੰ ਕਾਫੀ ਘੁੰਮ ਕੇ ਲੰਬੇ ਰਸਤੇ ਤੋਂ ਸ਼੍ਰੀਲੰਕਾ ਜਾਣਾ ਪੈਂਦਾ।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਇਹ ਸ਼੍ਰੀਲੰਕਾ ਦੀ ਪਹਿਲੀ ਯਾਤਰਾ ਹੈ।ਉਹ ਵਪਾਰ, ਰੱਖਿਆ ਅਤੇ ਟੈਕਨਾਲੋਜੀ ਵਰਗੇ ਵੱਖ-ਵੱਖ ਮੁੱਦਿਆਂ ਉੱਤੇ ਸ਼੍ਰੀਲੰਕਾ ਦੀ ਚੋਟੀ ਦੀ ਲੀਡਰਸ਼ਿਪ ਨਾਲ ਗੱਲਬਾਤ ਕਰਨਗੇ। 2019 ਵਿੱਚ ਪਾਕਿਸਤਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਉਡਾਣਾਂ ਲਈ ਆਪਣਾ ਏਅਰਸਪੇਸ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਓਦੋਂ ਨਰਿੰਦਰ ਮੋਦੀ ਨੇ ਅਮਰੀਕਾ ਅਤੇ ਸਾਊਦੀ ਅਰਬ ਜਾਣਾ ਸੀ ਤੇ ਪਾਕਿਸਤਾਨ ਨੇ ਕਸ਼ਮੀਰ ਵਿੱਚ ਮਨੁੱਖੀ ਅਧਿਕਾਰ ਉਲੰਘਣਾ ਦਾ ਕਾਰਨ ਦੱਸਿਆ ਸੀ। ਆਮ ਤੌਰ ਉੱਤੇ ਵੀ ਵੀ ਆਈ ਪੀ ਏਅਰਕ੍ਰਾਫਟਾਂ ਨੂੰ ਇਜਾਜ਼ਤ ਦੇ ਦਿੱਤੀ ਜਾਂਦੀ ਹੈ।ਭਾਰਤ ਨੇ ਇਸ ਦੀ ਸ਼ਿਕਾਇਤ ਇੰਟਰਨੈਸ਼ਨਲ ਸਿਵਲ ਏਵੀਏਸ਼ਨ ਆਰਗੇਨਾਈਜ਼ੇਸ਼ਨ ਵਿੱਚ ਕੀਤੀ ਸੀ।

Continue Reading

ਰੁਝਾਨ


Copyright by IK Soch News powered by InstantWebsites.ca