Akali leader Gosha beaten during a rally of Lok Insaf Party
Connect with us [email protected]

ਪੰਜਾਬੀ ਖ਼ਬਰਾਂ

ਲੋਕ ਇਨਸਾਫ਼ ਪਾਰਟੀ ਅਤੇ ਅਕਾਲੀ ਦਲ ਦੇ ਵਰਕਰਾਂ ਦੇ ਭੇੜ ਦੌਰਾਨ ਅਕਾਲੀ ਆਗੂ ਗੋਸ਼ਾ ਦੀ ਕੁੱਟਮਾਰ

Published

on

Akali leader Gosha

ਲੁਧਿਆਣਾ, 17 ਮਈ – ਇਸ ਸ਼ਹਿਰ ਦੇ ਜਨਤਾ ਨਗਰ ਵਿੱਚ ਕੱਲ੍ਹ ਸਵੇਰੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਦੇ ਸਮਰਥਕਾਂ ਵਿਚਾਲੇ ਹੋਈ ਲੜਾਈ ਦੌਰਾਨ ਵਿਧਾਇਕ ਬੈਂਸ ਨੇ ਗੋਸ਼ਾ ਦੀ ਬੁਰੀ ਤਰ੍ਹਾਂ ਕੁੱਟਮਾਰ ਕਰ ਦਿੱਤੀ।
ਪਤਾ ਲੱਗਾ ਹੈ ਕਿ ਕੱਲ੍ਹ ਜਦੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਜਨਤਾ ਨਗਰ ਦੀ ਸੜਕ ਦਾ ਉਦਘਾਟਨ ਕਰਨ ਲਈ ਆਪਣੇ ਸਾਥੀਆਂ ਨਾਲ ਪਹੁੰਚੇ ਤਾਂ ਇਸ ਦੌਰਾਨ ਗੁਰਦੀਪ ਸਿੰਘ ਗੋਸ਼ਾ ਵੀ ਆਪਣੇ ਸਾਥੀਆਂ ਸਮੇਤ ਉਥੇ ਆ ਗਏ ਤੇ ਉਨ੍ਹਾਂ ਨੇ ਵਿਧਾਇਕ ਬੈਂਸ ਨੂੰ ਸੜਕ ਉਸਾਰੀ ਦਾ ਉਦਘਾਟਨ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ। ਗੋਸ਼ਾ ਦਾ ਕਹਿਣਾ ਸੀ ਕਿ ਸੜਕ ਉਸਾਰੀ ਦਾ ਕੰਮ ਅਕਾਲੀ ਸਰਕਾਰ ਨੇ ਪਾਸ ਕੀਤਾ ਸੀ,ਇਸ ਲਈ ਵਿਧਾਇਕ ਬੈਂਸ ਨੂੰ ਇਸ ਦੀ ਉਸਾਰੀ ਦਾ ਉਦਘਾਟਨ ਕਰਨ ਦਾ ਹੱਕ ਨਹੀਂ।ਇਸ ਤੋਂ ਦੋਵਾਂ ਵਿਚਾਲੇ ਤਕਰਾਰ ਹੋ ਗਿਆ ਅਤੇ ਮਾਮੂਲੀ ਗੱਲ ਨੂੰ ਸ਼ੁਰੂ ਹੋਇਆ ਇਹ ਝਗੜਾ ਓਦੋਂ ਗੰਭੀਰ ਰੂਪ ਧਾਰਨ ਕਰ ਗਿਆ, ਜਦੋਂ ਵਿਧਾਇਕ ਬੈਂਸ ਦੇ ਸਮਰਥਕ ਗੋਸ਼ਾ ਅਤੇ ਅਕਾਲੀ ਵਰਕਰਾਂ ਨਾਲ ਭਿੜ ਗਏ। ਵਿਧਾਇਕ ਬੈਂਸ ਖ਼ੁਦ ਗੋਸ਼ਾ ਦੀ ਕੁੱਟਮਾਰ ਕਰਦੇ ਨਜ਼ਰ ਆਏ। ਪੁਲਸ ਦੀ ਮੌਜੂਦਗੀ ਵਿੱਚ ਕੁੱਟਮਾਰ ਦਾ ਇਹ ਚੱਕਰ ਅੱਧਾ ਘੰਟਾ ਚਲਦਾ ਰਿਹਾ, ਜਿਸ ਦੌਰਾਨ ਦੋ ਅਕਾਲੀ ਵਰਕਰਾਂ ਦੀਆਂ ਦਸਤਾਰਾਂ ਵੀ ਲੱਥ ਗਈਆਂ।
ਬਾਅਦ ਵਿੱਚ ਵਿਧਾਇਕ ਬੈਂਸ ਸੜਕ ਦੀ ਉਸਾਰੀ ਕੰਮ ਦਾ ਉਦਘਾਟਨ ਕਰ ਕੁ ਚਲੇ ਗਏ।ਵਿਧਾਇਕ ਬੈਂਸ ਨੇ ਦੱਸਿਆ ਕਿ ਸੜਕ ਉਸਾਰੀ ਦਾ ਕੰਮ ਉਨ੍ਹਾਂ ਦੇ ਕੌਂਸਲਰ ਅਰਜਨ ਸਿੰਘ ਚੀਮਾ ਅਤੇ ਸਿਕੰਦਰ ਸਿੰਘ ਪੰਨੂ ਦੇ ਕੋਟੇ ਵਿੱਚੋਂ ਹੋਣਾ ਹੈ ਅਤੇ ਪਾਰਟੀ ਪ੍ਰਧਾਨ ਵਜੋਂ ਇਨ੍ਹਾਂ ਦੋਵਾਂ ਕੌਂਸਲਰਾਂ ਨੇ ਉਨ੍ਹਾਂ ਨੂੰ ਉਦਘਾਟਨ ਲਈ ਸੱਦਿਆ ਸੀ। ਉਨ੍ਹਾਂ ਦੱਸਿਆ ਕਿ ਇਸ ਬਾਰੇ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ। ਦੂਜੇ ਪਾਸੇ ਕੁੱਟਮਾਰ ਦਾ ਸ਼ਿਕਾਰ ਹੋਏ ਗੁਰਦੀਪ ਸਿੰਘ ਗੋਸ਼ਾ ਨੇ ਦੱਸਿਆ ਕਿ ਅਕਾਲੀ ਸਰਕਾਰ ਦੌਰਾਨ ਪਾਸ ਹੋਏ ਕੰਮਾਂ ਨੂੰ ਆਪਣੇ ਖਾਤੇ ਵਿੱਚ ਪਾ ਕੇ ਵਿਧਾਇਕ ਬੈਂਸ ਇਲਾਕੇ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਬੈਂਸ ਨੂੰ ਏਦਾਂ ਕਰਨ ਦਾ ਕੋਈ ਹੱਕ ਨਹੀਂ। ਗੋਸ਼ਾ ਨੇ ਕਿਹਾ ਕਿ ਉਹ ਵਿਧਾਇਕ ਬੈਂਸ ਨੂੰ ਸਿਰਫ਼ ਇੰਨੀ ਗੱਲ ਕਹਿਣ ਗਏ ਸਨ ਕਿ ਉਹ ਗੁੰਡਾਗਰਦੀ ਉੱਤੇ ਉਤਰ ਆਏ ਅਤੇ ਕੁੱਟਮਾਰ ਸ਼ੁਰੂ ਕਰ ਦਿੱਤੀ। ਗੋਸ਼ਾ ਨੇ ਦੱਸਿਆ ਕਿ ਇਸ ਬਾਰੇ ਉਨ੍ਹਾਂ ਨੇ ਪੁਲਸ ਨੂੰ ਸ਼ਿਕਾਇਤ ਕੀਤੀ ਹੈ। ਥਾਣਾ ਡਵੀਜ਼ਨ ਨੰਬਰ ਛੇ ਦੇ ਐਸ ਐਚ ਓ ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਪੁਲਸ ਵੱਲੋਂ ਕੇਸ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਜਿਹੜਾ ਵੀ ਦੋਸ਼ੀ ਪਾਇਆ ਗਿਆ, ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Read More Latest Punjabi News

ਪੰਜਾਬੀ ਖ਼ਬਰਾਂ

ਨੀਰਵ ਮੋਦੀ ਨੂੰ ਕਰਾਰਾ ਝਟਕਾ:ਭਾਰਤ ਨੂੰ ਹਵਾਲਗੀ ਕਰਨ ਦੇ ਵਿਰੁੱਧ ਪਟੀਸ਼ਨ ਬ੍ਰਿਟਿਸ਼ ਹਾਈ ਕੋਰਟ ਵੱਲੋਂ ਰੱਦ

Published

on

ਲੰਡਨ, 23 ਜੂਨ, – ਪੰਜਾਬ ਨੈਸ਼ਨਲ ਬੈਂਕ (ਪੀਐੱਨਬੀ) ਘੁਟਾਲੇ ਵਿਚ ਭਗੌੜੇ ਕਾਰੋਬਾਰੀ ਨੀਰਵ ਮੋਦੀ ਦੀ ਭਾਰਤ ਵੱਲ ਹਵਾਲਗੀ ਰੋਕਣ ਵਾਸਤੇ ਪਾਈ ਪਟੀਸ਼ਨ ਬ੍ਰਿਟੇਨ ਦੀ ਹਾਈ ਕੋਰਟ ਨੇ ਰੱਦ ਕਰ ਦਿੱਤੀ ਹੈ, ਜਿਸ ਨਾਲ ਉਹ ਹਵਾਲਗੀ ਵਿਰੁੱਧ ਅਪੀਲ ਦੀ ਪਹਿਲੇ ਪੜਾਅ ਦੀ ਲੜਾਈ ਹਾਰ ਗਿਆ ਹੈ।ਇਸ ਪਿੱਛੋਂ ਉਸ ਦੇ ਕੋਲ ਜ਼ੁਬਾਨੀ ਦਲੀਲਾਂ ਰੱਖਣ ਦੀ ਅਰਜ਼ੀ ਦੇਣ ਲਈ ਪੰਜ ਵਰਕਿੰਗ ਦਿਨਾਂ ਦਾ ਸਮਾਂ ਬਾਕੀ ਹੈ।ਬ੍ਰਿਟੇਨ ਦੀ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਨੇ ਬੀਤੇ ਅਪਰੈਲ ਵਿਚ ਨੀਰਵ ਮੋਦੀ ਦੀ ਭਾਰਤ ਨੂੰ ਹਵਾਲਗੀ ਕਰਨ ਦਾ ਆਦੇਸ਼ ਦਿੱਤਾ ਸੀ।
ਬ੍ਰਿਟੇਨ ਦੀ ਹਾਈ ਕੋਰਟ ਦੇ ਜੱਜ ਸਾਹਮਣੇ ਨੀਰਵ ਮੋਦੀ ਦੀ ਅਪੀਲ ਉਨ੍ਹਾਂ ਕਾਗ਼ਜ਼ਾਂ ਉੱਤੇ ਫ਼ੈਸਲੇ ਵਿਰੁੱਧ ਸੀ, ਜੋ ਇਹ ਤੈਅ ਕਰਨ ਲਈ ਪੇਸ਼ ਕੀਤੇ ਗਏ ਸਨ ਕਿ ਗ੍ਰਹਿ ਮੰਤਰੀ ਦੇ ਆਦੇਸ਼ ਜਾਂ ਨੀਰਵ ਦੀ ਭਾਰਤ ਹਵਾਲਗੀ ਦੇ ਪੱਖ ਵਿਚ ਵੈਸਟ ਮਨਿਸਟਰ ਮੈਜਿਸਟ੍ਰੇਟ ਅਦਾਲਤ ਦੇ ਫਰਵਰੀ ਦੇ ਫ਼ੈਸਲੇ ਵਿਰੁੱਧ ਅਪੀਲ ਦਾ ਕੋਈ ਆਧਾਰ ਵੀ ਹੈ ਜਾਂ ਨਹੀਂ। ਹਾਈ ਕੋਰਟ ਦੇ ਇਕ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਅਪੀਲ ਦੀ ਪ੍ਰਵਾਨਗੀ ਲਈ ਮੰਗਲਵਾਰ ਲਿਖਤੀ ਪਟੀਸ਼ਨ ਰੱਦ ਹੋਗਈ ਤੇ 50 ਸਾਲਾ ਭਗੌੜੇ ਕਾਰੋਬਾਰੀ ਕੋਲ ਹਾਈ ਕੋਰਟ ਵਿਚ ਸੰਖੇਪ ਜ਼ੁਬਾਨੀ ਸੁਣਵਾਈ ਦਾ ਮੌਕਾ ਬਾਕੀ ਹੈ, ਜਿਸਬਾਰੇ ਜੱਜ ਇਹ ਫ਼ੈਸਲਾ ਕਰ ਸਕਦੇ ਹਨ ਕਿ ਕੇਸ ਵਿਚ ਪੂਰੀ ਅਪੀਲ ਉੱਤੇ ਸੁਣਵਾਈ ਹੋ ਸਕਦੀ ਹੈ ਜਾਂ ਨਹੀਂ।
ਅਦਾਲਤ ਵਿੱਚਭਾਰਤ ਦਾ ਪੱਖ ਰੱਖਣ ਵਾਲੀ ਕਰਾਊਨ ਪ੍ਰੋਸੀਕਿਊਸ਼ਨ ਸਰਵਿਸ (ਸੀਪੀਐੱਸ) ਨੇ ਕਿਹਾ ਹੈ ਕਿ ਉਹ ਪ੍ਰਕਿਰਿਆ ਦਾ ਅਗਲਾ ਮੌਕਾ ਉਡੀਕ ਰਹੇ ਹਨ।ਉਨ੍ਹਾ ਪਿਛਲੇ ਮਹੀਨੇ ਕਿਹਾ ਸੀ ਕਿ ਜੇ ਉਨ੍ਹਾਂ ਨੂੰ ਅਪੀਲ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਤਾਂ ਕਿਸੇ ਵੀ ਅਪੀਲ ਪ੍ਰਕਿਰਿਆ ਦਾਭਾਰਤ ਸਰਕਾਰ ਵੱਲੋਂ ਵਿਰੋਧ ਕਰਨਗੇ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਪੰਜਾਬ ਨੂੰ 21 ਸਾਲਾਂ ਪਿੱਛੋਂ ਓਲੰਪਿਕ ਲਈ ਹਾਕੀ ਦੀ ਕਪਤਾਨੀ ਮਿਲੀ

Published

on

Punjab has got the captaincy of hockey team after 21 years in Olympic Games. This time Punjab's Manpreet Singh will captain the Indian team in the Tokyo Olympics.

ਜਲੰਧਰ ਦੇ ਮਿੱਠਾਪੁਰ ਦਾ ਮਨਪ੍ਰੀਤ ਭਾਰਤੀ ਟੀਮ ਦੀ ਅਗਵਾਈ ਕਰੇਗਾ
ਮਾਨਸਾ, 23 ਜੂਨ – ਓਲੰਪਿਕ ਖੇਡਾਂ ਵਿੱਚ ਪੰਜਾਬ ਨੂੰ 21 ਸਾਲਾਂ ਪਿੱਛੋਂ ਹਾਕੀ ਟੀਮ ਦੀ ਕਪਤਾਨੀ ਮਿਲੀ ਹੈ। ਇਸ ਵਾਰੀ ਟੋਕੀਓ ਓਲੰਪਿਕ ਵਿੱਚ ਪੰਜਾਬ ਦਾ ਮਨਪ੍ਰੀਤ ਸਿੰਘ ਭਾਰਤੀ ਟੀਮ ਦੀ ਕਪਤਾਨੀ ਕਰੇਗਾ। ਇਸੇ ਤਰ੍ਹਾਂ ਬੀਰੇਂਦਰ ਲਾਕੜਾ ਅਤੇ ਹਰਮਨਪ੍ਰੀਤ ਸਿੰਘ ਨੂੰ ਟੀਮ ਦੇ ਉਪ ਕਪਤਾਨ ਐਲਾਨਿਆ ਗਿਆ ਹੈ।
ਮਨਪ੍ਰੀਤ ਸਿੰਘ ਜਲੰਧਰ ਜਿ਼ਲੇ ਦੇ ਪਿੰਡ ਮਿੱਠਾਪੁਰ ਦਾ ਜੰਮਪਲ ਹੈ। ਦਿਲਚਸਪ ਗੱਲ ਹੈ ਕਿ ਮਿੱਠਾਪੁਰ ਪੰਜਾਬ ਦਾ ਪਹਿਲਾ ਪਿੰਡ ਹੈ, ਜਿਸ ਨੂੰ ਤੀਜੀ ਵਾਰ ਓਲੰਪਿਕ ਖੇਡਾਂ ਵਿੱਚ ਹਾਕੀ ਟੀਮ ਦੀ ਕਪਤਾਨੀ ਦਾ ਮੌਕਾ ਮਿਲਿਆ ਹੈ। ਮਨਪ੍ਰੀਤ ਤੋਂ ਪਹਿਲਾਂ ਪਰਗਟ ਸਿੰਘ (ਅੱਜਕੱਲ੍ਹ ਜਲੰਧਰ ਕੈਂਟ ਹਲਕੇ ਦਾ ਵਿਧਾਇਕ) ਬਾਰਸੀਲੋਨਾ 1992 ਅਤੇ ਐਟਲਾਂਟਾ 1996 ਵਿੱਚ ਭਾਰਤੀ ਹਾਕੀ ਟੀਮ ਦੇ ਕਪਤਾਨ ਸਨ। ਮਨਪ੍ਰੀਤ ਸਿੰਘ ਓਲੰਪਿਕ ਵਿੱਚ ਭਾਰਤੀ ਟੀਮ ਦੀ ਕਪਤਾਨੀ ਕਰਨ ਦੇ ਲਈਪੰਜਾਬ ਦਾ ਅੱਠਵਾਂ ਖਿਡਾਰੀ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਬਲਬੀਰ ਸਿੰਘ ਸੀਨੀਅਰ, ਚਰਨਜੀਤ ਸਿੰਘ, ਪ੍ਰਿਥੀਪਾਲ ਸਿੰਘ, ਹਰਮੀਕ ਸਿੰਘ, ਅਜੀਤਪਾਲ ਸਿੰਘ, ਪਰਗਟ ਸਿੰਘ ਤੇ ਰਮਨਦੀਪ ਸਿੰਘ ਗਰੇਵਾਲ ਓਲੰਪਿਕ ਵਿੱਚ ਭਾਰਤੀ ਹਾਕੀ ਟੀਮ ਦੇ ਕਪਤਾਨ ਰਹਿ ਚੁੱਕੇ ਹਨ, ਜਿਨ੍ਹਾਂ ਨੇ ਚੰਗਾ ਨਾਂਅ ਕਮਾਇਆ ਹੈ।
ਇਸ ਦੌਰਾਨ ਪਿੰਡ ਕਬਰਵਾਲਾ ਦੀ ਕਮਲਪ੍ਰੀਤ ਕੌਰ ਨੇ ਪਟਿਆਲਾ ਵਿੱਚ ਹੋਏ ਡਿਸਕਸ ਥ੍ਰੋਅ ਮੁਕਾਬਲੇ ਦੌਰਾਨ 66.59 ਮੀਟਰ ਨਾਲ ਓਲੰਪਿਕ ਵਿੱਚ ਜਗ੍ਹਾ ਬਣਾ ਲਈ ਹੈ। ਉਸ ਨੇ ਆਪਣਾ ਹੀ ਨੌਂ ਸਾਲ ਪੁਰਾਣਾ 65.06 ਮੀਟਰ ਦਾ ਰਿਕਾਰਡ ਤੋੜਿਆ। ਕਮਲਪ੍ਰੀਤ ਦੇ ਪਿਤਾ ਕੁਲਦੀਪ ਸਿੰਘ ਨੇ ਦੱਸਿਆ ਕਿ ਕੱਟਿਆਂਵਾਲੀ ਸਕੂਲ ਵਿੱਚ 10ਵੀਂ ਜਮਾਤ ਵਿੱਚ ਪੜ੍ਹਦਿਆਂ ਕਮਲਪ੍ਰੀਤ ਨੇ ਡਿਸਕਸ ਥ੍ਰੋਅ ਦੀ ਸ਼ੁਰੂਆਤ ਕੀਤੀ ਸੀ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਨਾਬਾਲਗ਼ ਨਾਲ ਵਿਆਹ ਨੂੰ ਹਾਈ ਕੋਰਟ ਨੇ ਕਾਨੂੰਨੀ ਅਪਰਾਧ ਮੰਨਿਆ

Published

on

Punjab haryana high court

ਚੰਡੀਗ਼ੜ੍ਹ, 23 ਜੂਨ – ਨਾਬਾਲਗ਼ ਨਾਲ ਵਿਆਹ ਇੱਕ ਕਾਨੂੰਨੀ ਅਪਰਾਧ ਹੈ। ਹਾਈ ਕੋਰਟਪਿੱਛੇ ਜਿਹੇ ਬਾਲ ਵਿਆਹ ਬਾਰੇ ਪੰਜਾਬ, ਹਰਿਆਣਾ ਅਤੇ ਚੰਡੀਗ਼ੜ੍ਹ ਤੋਂ ਜਵਾਬ ਮੰਗ ਚੁੱਕੀ ਹੈ, ਇਸ ਦੇ ਬਾਵਜੂਦ ਏਦਾਂਦੇ ਮਾਮਲੇ ਨਹੀਂ ਰੁਕ ਰਹੇ ਅਤੇ ਲਗਾਤਾਰ ਆਏ ਦਿਨ ਕੋਰਟ ਵਿੱਚ ਪਹੁੰਚ ਰਹੇ ਹਨ।
ਕੱਲ੍ਹ ਅਜਿਹਾ ਇੱਕ ਕੇਸਹਾਈ ਕੋਰਟ ਪੁੱਜਾ, ਜਿਸ ਵਿੱਚ ਇੱਕ ਪ੍ਰੇਮੀ ਜੋੜੇ ਨੇ ਆਪਣੀ ਸੁਰੱਖਿਆ ਦੀ ਮੰਗ ਕੀਤੀ ਸੀ। ਜਸਟਿਸ ਅਵਨੀਸ਼ ਝਿੰਗਨ ਨੇ ਜਦੋਂ ਪ੍ਰੇਮੀ ਜੋੜੇ ਦੀ ਉਮਰ ਪੁੱਛੀ ਤਾਂ ਦੱਸਿਆ ਗਿਆ ਕਿ ਮੁੰਡਾ 22 ਸਾਲ ਦਾ ਹੈ ਅਤੇ ਕੁੜੀ 17 ਸਾਲ ਦੀ ਹੈ ਅਤੇ ਦੋਵਾਂ ਨੇ ਵਿਆਹ ਕਰ ਲਿਆ ਹੈ ਤੇ ਉਨ੍ਹਾਂ ਨੂੰ ਆਪਣੇ ਪਰਵਾਰਾਂ ਤੋਂ ਜਾਨ ਦਾ ਖ਼ਤਰਾ ਹੈ। ਇਸ ਉਤੇ ਹਾਈ ਕੋਰਟ ਨੇ ਕਿਹਾ ਕਿ ਕੁੜੀ ਨਾਬਾਲਗ਼ ਹੈ, ਇਸ ਲਈ ਉਹ ਮੁੰਡੇ ਨਾਲ ਨਹੀਂ ਰਹਿ ਸਕਦੀ।ਕੋਰਟ ਨੇ ਕੁੜੀ ਨੂੰ ਪੁਲਸ ਸੁਰੱਖਿਆ ਵਿੱਚ ਨਾਰੀ ਨਿਕੇਤਨ ਭੇਜ ਕੇ ਇਸ ਕੇਸ ਵਿੱਚ ਪੰਜਾਬ ਸਰਕਾਰ ਦਾ ਜਵਾਬ ਮੰਗਿਆ ਹੈ। ਬੈਂਚ ਨੇ ਕਿਹਾ ਕਿ ਕੁੜੀ ਅਜੇ ਨਾਬਾਲਗ਼ ਹੈ ਅਤੇ ਹੈਰਾਨੀ ਦੀ ਗੱਲ ਹੈ ਕਿ ਦੋਵਾਂ ਨੇ ਬਠਿੰਡੇ ਦੇ ਗੁਰਦੁਆਰੇ ਵਿੱਚ ਵਿਆਹ ਕੀਤਾ ਤੇ ਇਸ ਦਾ ਸਰਟੀਫ਼ੀਕੇਟ ਵੀ ਵ੍ਹਟਸਐਪ ਰਾਹੀਂਹਾਈ ਕੋਰਟ ਨੂੰ ਸੌਂਪ ਦਿੱਤਾ ਹੈ।
ਇਸ ਉਤੇ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਡਿਪਟੀ ਐਡਵੋਕੇਟ ਜਨਰਲ ਨੇ ਜਵਾਬ ਦੇਣ ਲਈ ਹਾਈ ਕੋਰਟ ਤੋਂ ਸਮਾਂ ਮੰਗਿਆ ਅਤੇ ਕਿਹਾ ਕਿ ਕੁੜੀ ਨਾਬਾਲਗ਼ ਹੈ ਤਾਂ ਉਸ ਦਾ ਵਿਆਹ ਕਿਵੇਂ ਹੋ ਸਕਦਾ ਹੈ, ਪਰ ਦੋਵੇਂ ਆਪਣੇ ਵਿਆਹ ਦਾ ਸਰਟੀਫ਼ੀਕੇਟ ਪੇਸ਼ ਕਰ ਰਹੇ ਹਨ। ਇਸ ਬਾਰੇ ਮੁੰਡੇ ਵਿਰੁੱਧ ਨਾਬਾਲਗ਼ਾ ਨਾਲ ਵਿਆਹ ਕਰਨ ਦਾ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ। ਹਾਈ ਕੋਰਟ ਨੇ ਫ਼ਿਲਹਾਲ ਕੁੜੀ ਨੂੰ 15 ਜੁਲਾਈ ਤਕ ਨਾਰੀ-ਨਿਕੇਤਨ ਵਿੱਚ ਭੇਜਣ ਦਾ ਹੁਕਮ ਦਿੰਦੇ ਹੋਏ ਸਰਕਾਰ ਨੂੰ ਇਸ ਮਾਮਲੇ ਵਿੱਚ ਅਗਲੀ ਸੁਣਵਾਈ ਉਤੇ ਜਵਾਬ ਮੰਗਿਆ ਹੈ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca