All three jailed in London flat for in 5 million
Connect with us [email protected]

ਲੰਡਨ ਦੇ ਫਲੈਟ ਵਿੱਚੋਂ 50 ਲੱਖ ਪੌਂਡ ਮਿਲਣ ਦੇ ਕੇਸ ਵਿੱਚ ਤਿੰਨਾਂ ਨੂੰ ਕੈਦ

Published

on

All three jailed in London

ਲੰਡਨ, 30 ਮਈ – ਲੰਡਨ ਦੇ ਫੁਲਹੈਮ ਇਲਾਕੇ ਵਿੱਚ ਮੈਟਰੋਪਾਲੀਟਨ ਪੁਲਸ ਨੂੰ ਇੱਕ ਛਾਪੇ ਦੌਰਾਨ ਪੰਜਾਹ ਲੱਖ ਪੌਂਡ ਦੀ ਨਕਦੀ ਮਿਲੀ ਸੀ। ਇਸ ਕੇਸ ਵਿੱਚ ਤਿੰਨ ਲੋਕਾਂ ਨੂੰ ਹੈਰੋ ਅਦਾਲਤ ਨੇ ਸਜ਼ਾ ਸੁਣਾਈ ਹੈ।
ਪੁਲਸ ਅਨੁਸਾਰ ਅਪਰਾਧਕ ਗੈਂਗ ਵੱਲੋਂ ਇਹ ਰਾਸ਼ੀ ਬੈਡ ਹੇਠਾਂ, ਫਰਸ਼ ਹੇਠ ਤੇ ਹੋਰ ਕਈ ਥਾਂਈਂ ਪਲਾਸਟਿਕ ਦੇ ਬੈਗਾਂ ਵਿੱਚ ਪਾ ਕੇ ਲੁਕਾਈ ਹੋਈ ਸੀ। ਪੁਲਸ ਨੇ ਕਿਹਾ ਕਿ ਗੈਂਗ ਨੇ ਨੋਟਾਂ ਦੀਆਂ ਕੰਧਾਂ ਉਸਾਰੀਆਂ ਹੋਈਆਂ ਸਨ ਤੇ ਉਨ੍ਹਾਂ ਨੂੰ ਇਹ ਪਤਾ ਨਹੀਂ ਲੱਗਦਾ ਸੀ ਕਿ ਇਸ ਦਾ ਕੀ ਕਰੀਏ। ਪੁਲਸ ਅਨੁਸਾਰ ਹਵਾਲਾ ਰਾਸ਼ੀ ਲਈ ਸਰਜਜ ਔਜ਼ਿਨਜ਼ ਨਾਂਅ ਦੇ ਵਿਅਕਤੀ ਦੀ ਪਛਾਣ ਤੋਂ ਬਾਅਦ ਕੀਤੇ ਆਪਰੇਸ਼ਨ ਦੌਰਾਨ ਰੁਸਲਾਨ ਸ਼ਮਸੁਦੀਨੋਵ ਨਾਂਅ ਦੇ ਵਿਅਕਤੀ ਨੂੰ ਕਾਰ ਵਿੱਚ ਭਾਰੀ ਥੈਲਾ ਰੱਖਦੇ ਹੋਏ ਵੇਖ ਕੇ ਲਈ ਤਲਾਸ਼ੀ ਦੌਰਾਨ ਨੋਟ ਬਰਾਮਦ ਹੋਏ ਤੇ ਫਲੈਟ ਦੀ ਤਲਾਸ਼ੀ ਦੌਰਾਨ ਪੰਜਾਹ ਦੀ ਲੱਖ ਨਕਦੀ ਮਿਲੀ, ਜਦ ਕਿ 39000 ਯੂਰੋ ਦੇ 8000 ਪੌਂਡ ਸ਼ਮਸੁਦੀਨੋਵ ਦੇ ਘਰ ਤੋਂ ਬਰਾਮਦ ਹੋਏ। ਅਗਲੇ ਮਹੀਨੇ ਪੁਲਸ ਨੇ ਸਰਵਨ ਅਹਿਮਦੀ ਨੂੰ 60000 ਪੌਂਡ ਦੀ ਨਕਦੀ ਨਾਲ ਗ੍ਰਿਫਤਾਰ ਕੀਤਾ ਅਤੇ ਉਸ ਦੇ ਦੱਖਣੀ ਲੰਡਨ ਦੇ ਇਲਾਕੇ ਅਡਮੈਟਨ ਦੇ ਘਰ ਵਿੱਚੋਂ 198000 ਪੌਂਡ ਬਰਾਮਦ ਕੀਤੇ। ਔਜ਼ਿਨਜ਼ ਨੂੰ ਉਸ ਦੇ ਰੋਚੈਸਟਰ, ਕੈਂਟ ਘਰ ਤੋਂ 14000 ਪੌਂਡ ਦੀ ਨਕਦ ਰਾਸ਼ੀ ਨਾਲ ਗ੍ਰਿਫਤਾਰ ਕੀਤਾ ਗਿਆ। ਹੈਰੋ ਅਦਾਲਤ ਨੇ ਤਿੰਨਾਂ ਦੋਸ਼ੀਆਂ ਨੂੰ ਹਵਾਲਾ ਐਕਟ ਹੇਠ ਸਰਜਜ ਔਜ਼ਿਨਜ਼ ਨੂੰ ਤਿੰਨ ਸਾਲ ਚਾਰ ਮਹੀਨੇ, ਰੁਸਲਾਨ ਸ਼ਮਸੁਦੀਨ ਨੂੰ ਤਿੰਨ ਸਾਲ ਨੌਂ ਮਹੀਨੇ ਅਤੇ ਸਰਵਨ ਅਹਿਮਦੀ ਨੂੰ ਇੱਕ ਸਾਲ ਅੱਠ ਮਹੀਨੇ ਕੈਦ ਦੀ ਸਜ਼ਾ ਦੇ ਨਾਲ 150 ਘੰਟੇ ਬਿਨਾਂ ਤਨਖਾਹ ਸਮਾਜ ਸੇਵਾ ਕਰਨ ਦੇ ਹੁਕਮ ਦਿੱਤੇ।

ਪੰਜਾਬੀ ਖ਼ਬਰਾਂ

ਨੀਰਵ ਮੋਦੀ ਨੂੰ ਕਰਾਰਾ ਝਟਕਾ:ਭਾਰਤ ਨੂੰ ਹਵਾਲਗੀ ਕਰਨ ਦੇ ਵਿਰੁੱਧ ਪਟੀਸ਼ਨ ਬ੍ਰਿਟਿਸ਼ ਹਾਈ ਕੋਰਟ ਵੱਲੋਂ ਰੱਦ

Published

on

ਲੰਡਨ, 23 ਜੂਨ, – ਪੰਜਾਬ ਨੈਸ਼ਨਲ ਬੈਂਕ (ਪੀਐੱਨਬੀ) ਘੁਟਾਲੇ ਵਿਚ ਭਗੌੜੇ ਕਾਰੋਬਾਰੀ ਨੀਰਵ ਮੋਦੀ ਦੀ ਭਾਰਤ ਵੱਲ ਹਵਾਲਗੀ ਰੋਕਣ ਵਾਸਤੇ ਪਾਈ ਪਟੀਸ਼ਨ ਬ੍ਰਿਟੇਨ ਦੀ ਹਾਈ ਕੋਰਟ ਨੇ ਰੱਦ ਕਰ ਦਿੱਤੀ ਹੈ, ਜਿਸ ਨਾਲ ਉਹ ਹਵਾਲਗੀ ਵਿਰੁੱਧ ਅਪੀਲ ਦੀ ਪਹਿਲੇ ਪੜਾਅ ਦੀ ਲੜਾਈ ਹਾਰ ਗਿਆ ਹੈ।ਇਸ ਪਿੱਛੋਂ ਉਸ ਦੇ ਕੋਲ ਜ਼ੁਬਾਨੀ ਦਲੀਲਾਂ ਰੱਖਣ ਦੀ ਅਰਜ਼ੀ ਦੇਣ ਲਈ ਪੰਜ ਵਰਕਿੰਗ ਦਿਨਾਂ ਦਾ ਸਮਾਂ ਬਾਕੀ ਹੈ।ਬ੍ਰਿਟੇਨ ਦੀ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਨੇ ਬੀਤੇ ਅਪਰੈਲ ਵਿਚ ਨੀਰਵ ਮੋਦੀ ਦੀ ਭਾਰਤ ਨੂੰ ਹਵਾਲਗੀ ਕਰਨ ਦਾ ਆਦੇਸ਼ ਦਿੱਤਾ ਸੀ।
ਬ੍ਰਿਟੇਨ ਦੀ ਹਾਈ ਕੋਰਟ ਦੇ ਜੱਜ ਸਾਹਮਣੇ ਨੀਰਵ ਮੋਦੀ ਦੀ ਅਪੀਲ ਉਨ੍ਹਾਂ ਕਾਗ਼ਜ਼ਾਂ ਉੱਤੇ ਫ਼ੈਸਲੇ ਵਿਰੁੱਧ ਸੀ, ਜੋ ਇਹ ਤੈਅ ਕਰਨ ਲਈ ਪੇਸ਼ ਕੀਤੇ ਗਏ ਸਨ ਕਿ ਗ੍ਰਹਿ ਮੰਤਰੀ ਦੇ ਆਦੇਸ਼ ਜਾਂ ਨੀਰਵ ਦੀ ਭਾਰਤ ਹਵਾਲਗੀ ਦੇ ਪੱਖ ਵਿਚ ਵੈਸਟ ਮਨਿਸਟਰ ਮੈਜਿਸਟ੍ਰੇਟ ਅਦਾਲਤ ਦੇ ਫਰਵਰੀ ਦੇ ਫ਼ੈਸਲੇ ਵਿਰੁੱਧ ਅਪੀਲ ਦਾ ਕੋਈ ਆਧਾਰ ਵੀ ਹੈ ਜਾਂ ਨਹੀਂ। ਹਾਈ ਕੋਰਟ ਦੇ ਇਕ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਅਪੀਲ ਦੀ ਪ੍ਰਵਾਨਗੀ ਲਈ ਮੰਗਲਵਾਰ ਲਿਖਤੀ ਪਟੀਸ਼ਨ ਰੱਦ ਹੋਗਈ ਤੇ 50 ਸਾਲਾ ਭਗੌੜੇ ਕਾਰੋਬਾਰੀ ਕੋਲ ਹਾਈ ਕੋਰਟ ਵਿਚ ਸੰਖੇਪ ਜ਼ੁਬਾਨੀ ਸੁਣਵਾਈ ਦਾ ਮੌਕਾ ਬਾਕੀ ਹੈ, ਜਿਸਬਾਰੇ ਜੱਜ ਇਹ ਫ਼ੈਸਲਾ ਕਰ ਸਕਦੇ ਹਨ ਕਿ ਕੇਸ ਵਿਚ ਪੂਰੀ ਅਪੀਲ ਉੱਤੇ ਸੁਣਵਾਈ ਹੋ ਸਕਦੀ ਹੈ ਜਾਂ ਨਹੀਂ।
ਅਦਾਲਤ ਵਿੱਚਭਾਰਤ ਦਾ ਪੱਖ ਰੱਖਣ ਵਾਲੀ ਕਰਾਊਨ ਪ੍ਰੋਸੀਕਿਊਸ਼ਨ ਸਰਵਿਸ (ਸੀਪੀਐੱਸ) ਨੇ ਕਿਹਾ ਹੈ ਕਿ ਉਹ ਪ੍ਰਕਿਰਿਆ ਦਾ ਅਗਲਾ ਮੌਕਾ ਉਡੀਕ ਰਹੇ ਹਨ।ਉਨ੍ਹਾ ਪਿਛਲੇ ਮਹੀਨੇ ਕਿਹਾ ਸੀ ਕਿ ਜੇ ਉਨ੍ਹਾਂ ਨੂੰ ਅਪੀਲ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਤਾਂ ਕਿਸੇ ਵੀ ਅਪੀਲ ਪ੍ਰਕਿਰਿਆ ਦਾਭਾਰਤ ਸਰਕਾਰ ਵੱਲੋਂ ਵਿਰੋਧ ਕਰਨਗੇ।

Read More Latest Punjabi News

Continue Reading

ਰਾਜਨੀਤੀ

ਚੋਣਾਂ ਤੋਂ ਪਹਿਲਾਂ ਯੂ ਪੀ ਵਿਚਲੇ ਭਾਈਵਾਲਾਂ ਨੇ ਭਾਜਪਾ ਦੀਆਂ ਮੁਸ਼ਕਲਾਂ ਵਧਾਈਆਂ

Published

on

BJP

ਲਖਨਊ, 23 ਜੂਨ, – ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਜਦੋਂ ਬਹੁਤ ਘੱਟ ਸਮਾਂ ਬਾਕੀ ਹੈ, ਓਦੋਂ ਸਾਰੀਆਂ ਰਾਜਨੀਤਿਕ ਧਿਰਾਂ ਰਣਨੀਤੀ ਬਣਾ ਰਹੀਆਂ ਹਨ। ਓਥੇਭਾਜਪਾ ਸਰਕਾਰ ਦੀ ਇੱਕ ਸਹਿਯੋਗੀ ਨਿਸ਼ਾਦ ਪਾਰਟੀ ਨੇ ਰਾਜ ਸਰਕਾਰ ਵਿਚ ਆਪਣੀ ਭੂਮਿਕਾ ਵਧਾਉਣ ਦੀ ਮੰਗ ਕਰ ਦਿੱਤੀ ਹੈ ਤੇ ਦੂਸਰੇ ਪਾਸੇ ਭਾਜਪਾ ਦਾ ਇਕ ਭਾਈਵਾਲ ਅਪਣਾ ਦਲ (ਐਸ) ਇਸ ਰਾਜ ਤੇ ਕੇਂਦਰ ਸਰਕਾਰ ਵਿਚ ਆਪਣਾ ਹਿੱਸਾ ਵਧਾਉਣ ਦੀ ਮੰਗ ਕਰਨ ਲੱਗ ਪਿਆ ਹੈ। ਇਸ ਤੋਂ ਇਲਾਵਾ ਉਹ ਪਿਛਲੀਆਂ ਵਿਧਾਨ ਸਭਾ ਚੋਣਾਂ ਨਾਲੋਂ ਵੱਧ ਸੀਟਾਂ ਦੀ ਮੰਗ ਵੀ ਕਰ ਰਹੇ ਹਨ।
ਅਪਣਾ ਦਲ ਦੇ ਨੇਤਾ ਅਤੇ ਯੋਗੀ ਆਦਿਤਿਆਨਾਥ ਦੀ ਸਰਕਾਰ ਵਿਚ ਮੰਤਰੀ ਜੈ ਕੁਮਾਰ ਜੈਕੀ ਦਿੱਲੀਗਏ ਹਨ, ਜਿੱਥੇ ਉਨ੍ਹਾਂ ਨੇ ਆਪਣੀ ਨੇਤਾ ਅਨੁਪ੍ਰਿਯਾ ਪਟੇਲ ਨਾਲ ਮੁਲਾਕਾਤ ਦੇ ਬਾਅਦ ਕਿਹਾ ਕਿ ਸੰਗਠਨ ਤੇ ਵਿਧਾਨ ਸਭਾ ਚੋਣਾਂ ਦੀ ਤਿਆਰੀ ਤੋਂ ਪਹਿਲਾਂ ਅਪਣਾ ਦਲ ਨੇ ਪੰਚਾਇਤੀ ਚੋਣਾਂ ਵਿੱਚਜਿ਼ਲਾ ਪੰਚਾਇਤ ਪ੍ਰਧਾਨ ਲਈ 4 ਸੀਟਾਂ ਦੀ ਮੰਗ ਕੀਤੀ ਅਤੇ ਕਿਹਾ ਹੈ ਕਿ ਸਮਾਂ ਆ ਗਿਆ ਹੈ ਕਿ ਅਪਣਾ ਦਲ ਨੂੰ ਉੱਤਰ ਪ੍ਰਦੇਸ਼ ਸਰਕਾਰ ਤੇ ਕੇਂਦਰ ਸਰਕਾਰ ਵਿੱਚਵੱਧ ਹਿੱਸਾ ਲੈਣਾ ਚਾਹੀਦਾ ਹੈ। ਜੈਕੀ ਨੇ ਅਨੁਪ੍ਰਿਆ ਪਟੇਲ ਨੂੰ ਕੇਂਦਰ ਵਿੱਚ ਮੰਤਰੀ ਬਣਾਉਣ ਦੀ ਮੰਗ ਵੀ ਕੀਤੀ ਹੈ।
ਜਾਣਕਾਰ ਸੂਤਰਾਂ ਅਨੁਸਾਰ ਅਪਣਾ ਦਲ ਨੇ ਮਿਰਜ਼ਾਪੁਰ, ਜੌਨਪੁਰ, ਪ੍ਰਤਾਪਗੜ੍ਹ ਅਤੇ ਬਸਤੀ 4 ਸੀਟਾਂ ਤੋਂ ਜਿ਼ਲਾ ਪੰਚਾਇਤ ਪ੍ਰਧਾਨ ਦੀ ਮੰਗ ਕੀਤੀ ਹੈ, ਪਰ ਭਾਜਪਾ ਨੇ 2 ਸੀਟਾਂ ਦੇਣ ਦੀ ਗੱਲ ਕਹੀ ਹੈ। ਇਸ ਦੇ ਨਾਲ ਵਿਧਾਨ ਸਭਾ ਚੋਣਾਂ ਵਿੱਚਹੋਰ ਸੀਟਾਂ ਦੀ ਮੰਗ ਕੀਤੀ ਗਈ ਹੈ। ਪਿਛਲੀਆਂ ਚੋਣਾਂ ਵਿਚ ਅਪਨਾ ਦਲ ਨੇ ਵਿਧਾਨ ਸਭਾ ਦੀਆਂ 11 ਸੀਟਾਂਲਈ ਚੋਣ ਲੜੀ ਅਤੇ 9 ਸੀਟਾਂ ਜਿੱਤੀਆਂ ਸਨ। ਇਕ ਪਾਸੇ ਨਿਸ਼ਾਦ ਪਾਰਟੀ ਦੀ ਵਧਦੀ ਮੰਗ ਤੇ ਫਿਰ ਅਪਣਾ ਦਲ ਦੀ ਕੇਂਦਰ ਅਤੇ ਰਾਜ ਸਰਕਾਰਾਂ ਵਿਚ ਭਾਈਵਾਲੀ ਵਧਾਉਣ ਦੀ ਮੰਗ ਨਾਲ ਭਾਜਪਾ ਕਿਵੇਂ ਨਜਿੱਠੇਗੀ, ਇਸ ਨਾਲ ਆਉਣ ਵਾਲੇ ਸਮੇਂ ਵਿਚ ਚੋਣਾਂ ਤੋਂ ਪਹਿਲਾਂ ਭਾਜਪਾ ਵਾਸਤੇ ਕਈ ਵੱਡੀਆਂ ਮੁਸ਼ਕਲਾਂ ਖੜੀਆਂ ਹੋ ਸਕਦੀਆਂ ਹਨ।

Read More Political News Today

Continue Reading

ਅੰਤਰਰਾਸ਼ਟਰੀ

ਪਾਕਿਸਤਾਨ ਵਿੱਚ ਅੱਤਵਾਦੀ ਹਾਫਿਜ਼ ਸਈਦ ਦੇ ਘਰ ਨੇੜੇ ਬੰਬ ਧਮਾਕੇ ਵਿੱਚ 3 ਮੌਤਾਂ

Published

on

terrorist Hafiz Saeed

ਲਾਹੌਰ, 23 ਜੂਨ, – ਪਾਕਿਸਤਾਨੀ ਪੰਜਾਬ ਵਿੱਚ ਲਾਹੌਰ ਸ਼ਹਿਰ ਵਿਚ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਮੋਢੀ ਹਾਫਿਜ਼ ਸਈਦ ਦੇ ਘਰ ਨੇੜੇ ਬੁੱਧਵਾਰ ਨੂੰ ਜ਼ੋਰਦਾਰ ਬੰਬ ਧਮਾਕਾ ਹੋਇਆ ਹੈ।ਪਤਾ ਲੱਗਾ ਹੈ ਕਿ ਇਸ ਧਮਾਕੇ ਵਿਚ 3 ਲੋਕਾਂ ਦੀ ਮੌਤ ਹੋਈ ਅਤੇ 20 ਤੋਂ ਵੱਧ ਜ਼ਖਮੀ ਹੋਏ ਹਨ। ਮੌਕੇ ਉੱਤੇਪੁੱਜੇ ਰਾਹਤ ਤੇ ਬਚਾਅ ਕਰਮੀਆਂਨੇ ਸੁਰੱਖਿਆ ਦੇ ਭਾਰੀ ਪ੍ਰਬੰਧ ਕੀਤੇ ਹਨ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਇਮਾਰਤ ਦੇ ਆਲੇ-ਦੁਆਲੇ ਦੇ ਘਰਾਂ ਦੇ ਸ਼ੀਸ਼ੇ ਟੁੱਟ ਗਏ ਅਤੇ ਬਹੁਤ ਸਾਰੀਆਂ ਗੱਡੀਆਂ ਵੀ ਨੁਕਸਾਨੀਆਂ ਗਈਆਂ ਹਨ।
ਇਸ ਘਟਨਾ ਬਾਰੇ ਪਾਕਿਸਤਾਨੀ ਟੀਵੀ ਚੈਨਲ ਜੀਓ ਨਿਊਜ਼ ਨੇ ਦੱਸਿਆ ਕਿ ਧਮਾਕੇ ਕਾਰਨ 20 ਤੋਂ ਵੱਧ ਲੋਕ ਜ਼ਖਮੀ ਹੋਏ ਹਨ।ਦੱਸਿਆ ਗਿਆ ਹੈ ਕਿ ਅੱਤਵਾਦੀ ਹਾਫਿਜ਼ ਸਈਦ ਦਾ ਘਰਘਟਨਾ ਸਥਾਨ ਦੇ ਨੇੜੇ ਹੈ। ਇਸ ਧਮਾਕੇ ਨਾਲ ਜ਼ਖਮੀ ਹੋਏ ਲੋਕਾਂ ਨੂੰ ਲਾਹੌਰ ਦੇ ਜਿਨਾਹ ਹਸਪਤਾਲ ਵਿਚ ਦਾਖਲ ਕੀਤਾ ਗਿਆ ਹੈ। ਜ਼ਖਮੀਆਂ ਵਿਚੋਂ 6 ਜਣਿਆਂ ਨੂੰ ਮਾਮੂਲੀ ਸੱਟਾਂ ਹਨ। ਧਮਾਕੇ ਦੀ ਗੂੰਜ ਕਾਫੀ ਦੂਰ ਤੱਕ ਸੁਣੀ ਗਈ, ਪਰ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਇਕ ਚਸ਼ਮਦੀਦ ਨੇ ਦੱਸਿਆ ਕਿ ਇਕ ਅਣਪਛਾਤੇ ਵਿਅਕਤੀ ਨੇ ਪਾਰਕਿੰਗ ਵਿਚ ਗੱਡੀ ਖੜ੍ਹੀ ਕੀਤੀ ਅਤੇ ਬਾਅਦ ਵਿਚ ਉਸ ਵਿਚ ਧਮਾਕਾ ਹੋ ਗਿਆ।ਪੁਲਸ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਾਕਿਸਤਾਨੀ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਰ ਨੇ ਪੁਲਸ ਤੋਂ ਧਮਾਕੇ ਦੇ ਕਾਰਨਾਂ ਦੀ ਰਿਪੋਰਟ ਮੰਗੀ ਤੇ ਇਸ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਪੁਲਸ ਨੇ ਆਮ ਲੋਕਾਂ ਨੂੰ ਉਸ ਪਾਸੇ ਜਾਣ ਤੋਂ ਰੋਕ ਦਿੱਤਾ ਹੈ।

Read More Punjabi Newspaper

Continue Reading

ਰੁਝਾਨ


Copyright by IK Soch News powered by InstantWebsites.ca