Allegations by Manpreet Badal: The money of the states was deposited i
Connect with us [email protected]

ਰਾਜਨੀਤੀ

ਮਨਪ੍ਰੀਤ ਬਾਦਲ ਵੱਲੋਂ ਦੋਸ਼:ਰਾਜਾਂ ਦਾ ਪੈਸਾ ਕੇਂਦਰ ਸਰਕਾਰ ਨੇ ਆਪਣੇ ਖਾਤੇ ਵਿੱਚ ਪਾ ਲਿਆ

Published

on

manpreet badal

ਚੰਡੀਗੜ੍ਹ, 2 ਫਰਵਰੀ – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਖਿਆ ਹੈ ਕਿ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਰਾਜਾਂ ਨੂੰ ਪੈਸਾ ਵਧਾ ਕੇ ਕੀ ਦੇਣਾ ਸੀ, ਪਹਿਲਾਂ ਤੋਂ ਮਿਲ ਰਿਹਾ ਪੈਸਾ ਵੀ ਨਵੀਆਂ-ਨਵੀਆਂ ਯੋਜਨਾਵਾਂ ਬਣਾ ਕੇ ਬਜਟ ਵਿੱਚ ਵਾਪਸ ਲੈ ਲਿਆ ਹੈ। ਉਨ੍ਹਾਂ ਨੇ ਦੱਸਿਆ ਕਿ ਖੇਤੀ ਦੇ ਢਾਂਚੇਸਬੰਧੀ ਵਿਕਾਸ ਦੇ ਨਾਂਅ ਤੇ ਡੀਜ਼ਲਤੇ ਚਾਰ ਰੁਪਏ ਅਤੇ ਪੈਟਰੋਲ ਤੇ 2.5 ਰੁਪਏ ਸੈਸ ਲਾ ਦਿੱਤਾ ਹੈ। ਬਜਟਤੇ ਪ੍ਰਤੀਕਿਰਿਆ ਦੇਂਦੇ ਹੋਏ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਇਸ ਨਾਲ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਤੇ ਕੋਈ ਅਸਰ ਨਹੀਂ ਪਵੇਗਾ, ਕਿਉਂਕਿ ਸਰਕਾਰ ਨੇ ਐਕਸਾਈਜ਼ ਡਿਊਟੀ ਘੱਟ ਕਰ ਕੇ ਉਸ ਕੀਮਤ ਦਾ ਸੈਸ ਲਾ ਦਿੱਤਾ ਹੈ। ਐਕਸਾਈਜ਼ ਤੋਂ ਰਾਜਾਂ ਨੂੰ 41 ਫੀਸਦੀ ਹਿੱਸੇਦਾਰੀ ਮਿਲਦੀ ਹੈ, ਪਰ ਸੈਸ ਸੌ ਫੀਸਦੀ ਕੇਂਦਰ ਸਰਕਾਰ ਦੇ ਕੋਲ ਰਹਿੰਦਾ ਹੈ, ਅਜਿਹੇ ਵਿੱਚ ਰਾਜਾਂ ਦੀ ਕੇਂਦਰੀ ਟੈਕਸਾਂ ਤੋਂ ਮਿਲਣ ਵਾਲੀ ਹਿੱਸੇਦਾਰੀ ਵਿੱਚ ਕਮੀ ਆਏਗੀ।ਉਨ੍ਹਾਂ ਨੇ ਕਿਹਾ ਕਿ ਅਸੀਂ ਜੋ ਮੰਗਾਂ ਬਜਟ ਤੋਂ ਪਹਿਲਾਂ ਰਾਜਾਂ ਦੇ ਵਿੱਤ ਮੰਤਰੀਆਂ ਦੀ ਬੈਠਕ ਵਿੱਚ ਰੱਖੀਆਂ ਸਨ, ਉਨ੍ਹਾਂ ਵਿੱਚੋਂ ਇੱਕ ਵੀ ਪੂਰੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸਾਨੂੰ ਐਗਰੀਕਲਚਰ, ਬੈਂਕਿੰਗ, ਕੋਵਿਡ ਤੇ ਡਿਫੈਂਸ ਦੇ ਮਾਮਲੇ ਵਿੱਚ ਵਿੱਤੀ ਮਦਦ ਮਿਲਣ ਦੀ ਉਮੀਦ ਸੀ, ਪਰ ਕੇਂਦਰੀ ਵਿੱਤ ਮੰਤਰੀ ਨੇ ਸਾਨੂੰ ਨਿਰਾਸ਼ ਕੀਤਾ ਹੈ। ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ਅਸੀਂ ਕੇਂਦਰ ਸਰਕਾਰ ਤੋਂ ਕੋਰੋਨਾ ਅਤੇ ਹੋਰ ਵਾਇਰਸ ਬਾਰੇ ਇੱਕ ਵੱਡਾ ਵਾਇਰਸਲਾਜੀ ਸੈਂਟਰ ਮੰਗਿਆ ਸੀ ਤਾਂ ਕਿ ਵਿਗਿਆਨੀ ਸਾਨੂੰ ਇਨ੍ਹਾਂ ਵਾਇਰਸਾਂ ਤੋਂ ਪਹਿਲਾਂ ਸੁਚੇਤ ਕਰ ਸਕਣ। ਪੂਰਾ ਬਜਟ ਕੇਵਲ ਉਨ੍ਹਾਂ ਰਾਜਾਂ ਨੂੰ ਹੀ ਸਮਰਪਿਤ ਹੈ, ਜਿੱਥੇ ਇਸ ਸਾਲ ਚੋਣਾਂ ਹੋਣੀਆਂ ਹਨ।ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਦੇ ਥਰਮਲ ਪਲਾਂਟਾਂ ਦੀ ਜਗ੍ਹਾ ਗੈਸ ਵਾਲੇ ਪਲਾਂਟ ਬਣਾਉਣ ਲਈ ਗੈਸ ਪਾਈਪ ਲਾਈਨ ਨੂੰ ਬਜਟ ਵਿੱਚ ਪੂਰਾ ਨਾ ਕਰਨਤੇ ਨਿਰਾਸ਼ਾ ਪ੍ਰਗਟ ਕੀਤੀ ਹੈ। ਬਾਰਡਰ ਏਰੀਆ ਡਿਵੈਲਪਮੈਂਟ ਫੰਡ ਪੰਜਾਬ ਨੂੰ 90-10 ਵਿੱਚ ਕਰਨ ਦੀ ਮੰਗ ਨੂੰ ਵੀ ਕੇਂਦਰ ਸਰਕਾਰ ਨੇ ਪੂਰਾ ਨਹੀਂ ਕੀਤਾ।

Read More Political News Today

ਰਾਜਨੀਤੀ

ਇਤਰਾਜ਼ ਯੋਗ ਸੀ ਡੀ ਨਾਲ ਕਰਨਾਟਕ ਦੇ ਛੇ ਭਾਜਪਾ ਮੰਤਰੀਆਂ ਵਿੱਚ ਦਹਿਸ਼ਤ

Published

on

ਬੰਗਲੌਰ, 7 ਮਾਰਚ – ਜਨਤਾ ਦਲ (ਐਸ) ਗਠਜੋੜ ਦੀ ਅਗਵਾਈ ਵਾਲੀ ਸਰਕਾਰ ਵਿਰੁੱਧ ਬਗਾਵਤ ਕਰ ਕੇ ਭਾਜਪਾ ਵਿੱਚ ਸ਼ਾਮਲ ਹੋ ਕੇ ਮੰਤਰੀ ਬਣੇ ਰਮੇਸ਼ ਜਾਰਕੀਹੋਲੀ ਵਿਰੁੱਧ ਕੁਝ ਦਿਨ ਪਹਿਲਾਂ ਇੱਕ ਇਤਰਾਜ਼ਯੋਗ ਸੀ ਡੀ ਸਾਹਮਣੇ ਆੲੈ ਸੀ, ਜਿਸ `ਤੇ ਉਸ ਨੂੰ ਸੈਕਸ ਸੋਸ਼ਣ ਦੇ ਦੋਸ਼ ਲੱਗਣ ਪਿੱਛੋਂ ਅਸਤੀਫਾ ਦੇਣਾ ਪਿਆ ਸੀ। ਇਸ ਘਟਨਾ ਨੂੰ ਧਿਆਨ ਵਿੱਚ ਰੱਖ ਕੇ ਕਰਨਾਟਕ ਦੇ ਛੇ ਮੰਤਰੀਆਂ ਵਿੱਚ ਦਹਿਸ਼ਤ ਹੈ। ਇਨ੍ਹਾਂ ਮੰਤਰੀਆਂ ਨੇ ਬੰਗਲੌਰ ਦੀ ਇੱਕ ਅਦਾਲਤ ਵਿੱਚ ਪਹੁੰਚ ਕੀਤੀ ਹੈ ਕਿ ਇਹ ਮੀਡੀਆ ਸੰਗਠਨਾਂ ਨੂੰ ਉਨ੍ਹਾਂ ਵਿਰੁੱਧ ਸਾਜ਼ਿਸ ਅਧੀਨ ਜਾਰੀ ਕੀਤੀ ਹੈ।
ਮੁੱਖ ਮੰਤਰੀ ਬੀ ਐਸ ਯੇਦੀਯੁਰੱਪਾ ਦੀ ਅਗਵਾਈ ਵਾਲੀ ਸਰਕਾਰ ਦੇ ਜਿਨ੍ਹਾਂ ਛੇ ਮੰਤਰੀਆਂ ਨੇ ਅਦਾਲਤ ਦਾ ਰੁਖ਼ ਕਰ ਕੇ ਖੁਦ ਨੂੰ ਅਜਿਹੀ ਸਾਜ਼ਿਸ਼ ਤੋਂ ਬਚਾਉਣ ਦੀ ਅਪੀਲ ਕੀਤੀ ਹੈ, ਉਨ੍ਹਾਂ ਵਿੱਚ ਸੂਬੇ ਦੇ ਕਿਰਤ ਮੰਤਰੀ ਸ਼ਿਵ ਰਾਮ, ਖੇਤੀਬਾੜੀ ਮੰਤਰੀ ਬੀ ਸੀ ਪਾਟਿਲ, ਕੋਆਪਰੇਟਿਵ ਮੰਤਰੀ ਐਸ ਟੀ ਸੋਮਸ਼ੇਖਰ, ਪਰਵਾਰ ਭਲਾਈ ਤੇ ਮੈਡੀਕਲ ਸਿੱਖਿਆ ਮੰਤਰੀ ਕੇ ਸੁਧਾਕਰ, ਯੁਵਾ ਸ਼ਕਤੀਕਰਨ ਅਤੇ ਖੇਡ ਮੰਤਰੀ ਕੇ ਸੀ ਨਾਰਾਇਣ ਗੌੜਾ ਅਤੇ ਸ਼ਹਿਰੀ ਵਿਕਾਸ ਮੰਤਰੀ ਭਿਆਰਥੀ ਬਾਸਵਰਾਜ ਸ਼ਾਮਲ ਹਨ। ਇਹਛੇ ਮੰਤਰੀ ਉਨ੍ਹਾਂ 17 ਵਿਧਾਇਕਾਂ ਵਿੱਚ ਸ਼ਾਮਲ ਸਨ ਜਿਨ੍ਹਾਂ ਨੇ ਕਾਂਗਰਸ-ਜਨਤਾ ਦਲ (ਐਸ) ਗਠਜੋੜ ਦੀ ਅਗਵਾਈ ਵਾਲੀ ਸਰਕਾਰ ਵਿਰੁੱਧ ਬਗਾਵਤ ਕੀਤੀ ਤੇ ਜੁਲਾਈ 2019 ਵਿੱਚ ਸਰਕਾਰ ਡਿੱਗ ਗਈ ਸੀ ਤੇ ਭਾਜਪਾ ਦੇ ਸੱਤਾ ਵਿੱਚ ਆਉਣ ਦਾ ਰਾਹ ਖੁੱਲ੍ਹ ਗਿਆ ਸੀ। ਆਪਣੀਆਂ ਸਬੰਧਤ ਪਾਰਟੀਆਂ ਤੋਂ ਅਯੋਗ ਕਰਾਰ ਦਿੱਤੇ ਜਾਣ ਪਿੱਛੋਂ ਉਕਤ ਵਿਧਾਇਕ ਭਾਜਪਾ ਵਿੱਚ ਸ਼ਾਮਲ ਹੋਏ ਸਨ ਅਤੇ ਉਨ੍ਹਾਂ ਦਸੰਬਰ 2019 ਵਿੱਚ ਭਾਜਪਾ ਦੀ ਟਿਕਟ ‘ਤੇ ਚੋਣ ਲੜੀ ਅਤੇ ਜਿੱਤੀ ਸੀ। ਉਸ ਤੋਂ ਬਾਅਦ ਉਨ੍ਹਾਂ ਨੂੰ ਮੰਤਰੀ ਬਣਾ ਦਿੱਤਾ ਗਿਆ ਸੀ।

Continue Reading

ਰਾਜਨੀਤੀ

ਭਾਜਪਾ ਵਿਧਾਇਕ ਦੇ ਜਨਮ ਦਿਨ ਸਮਾਰੋਹ ਵਿੱਚ ਦੋ ਦੀ ਮੌਤ

Published

on

ਦਮੋਹ, 7 ਮਾਰਚ – ਮੱਧ ਪ੍ਰਦੇਸ਼ ਦੇ ਦਮੋਹ ਜ਼ਿਲ੍ਹੇ ਤੋਂ ਭਾਜਪਾ ਦੇ ਵਿਧਾਇਕ ਦੇ ਜਨਮ ਦਿਨ ‘ਤੇ ਕਰਵਾਏ ਜਨਤਕ ਸਮਾਰੋਹ ਵਿੱਚ ਖੂਨੀ ਵਿਵਾਦ ਹੋਣ ਨਾਲ 2 ਜਣਿਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਅਰਵਿੰਦ ਜੈਨ (30) ਤੇ ਜੋਗਿੰਦਰ ਸਿੰਘ (30) ਦੇ ਰੂਪ ਵਿੱਚ ਹੋਈ। ਜੋਗਿੰਦਰ ਸਿੰਘ ਦੀ ਮੌਤ ਗੋਲੀ ਲੱਗਣ ਨਾਲ ਹੋਈ, ਜਦ ਕਿ ਜੈਨ ਨੂੰ ਕੁਝ ਲੋਕਾਂ ਨੇ ਪੱਥਰਾਂ ਅਤੇ ਡੰਡਿਆਂ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ।
ਦਮੋਹ ਜ਼ਿਲੇ੍ਹ ਦੇ ਪੁਲਸ ਸੁਪਰਡੈਂਟ ਹੇਮੰਤ ਸਿੰਘ ਚੌਹਾਨ ਨੇ ਦੱਸਿਆ ਕਿ ਜ਼ਿਲ੍ਹਾ ਹੈਡਕੁਆਰਟਰ ਤੋਂ ਕਰੀਬ ਚਾਲੀ ਕਿਲੋਮੀਟਰ ਦੂਰ ਨੋਹਟਾ ਥਾਣਾ ਖੇਤਰ ਦੇ ਬਨਵਾਰ ਪਿੰਡ ਵਿੱਚ ਸ਼ੁੱਕਰਵਾਰ ਨੂੰ ਜਬੇਰਾ ਤੋਂ ਵਿਧਾਇਕ ਧਰਮਿੰਦਰ ਲੋਧੀ ਦੇ ਜਨਮ ਦਿਨ ਮੌਕੇ ਹੋਏ ਪ੍ਰੋਗਰਾਮ ਵਿੱਚ ਅਰਵਿੰਦ ਜੈਨ ਅਤੇ ਜੋਗਿੰਦਰ ਸਿੰਘ ਵਿਚਾਲੇ ਵਿਵਾਦ ਹੋਇਆ ਸੀ। ਅਜੇ ਤੱਕ ਕਿਸੇ ਵੀ ਦੋਸ਼ੀ ਦੀ ਪਛਾਣ ਨਹੀਂ ਹੋਈ ਹੈ। ਪੁਲਸ ਅਨੁਸਾਰ ਵਿਧਾਇਕ ਲੋਧੀ ਘਟਨਾ ਦੇ ਮੌਕੇ ਉਥੇ ਮੌਜੂਦ ਨਹੀਂ ਸਨ।

Continue Reading

ਰਾਜਨੀਤੀ

ਨੰਦੀ ਗ੍ਰਾਮ ਵਿੱਚ ਮਮਤਾ ਨਾਲ ਸੁਵੇਂਦੂ ਦੀ ਟੱਕਰ ਹੋਣ ਲੱਗੀ

Published

on

ਨਵੀਂ ਦਿੱਲੀ, 7 ਮਾਰਚ – ਭਾਰਤੀ ਜਨਤਾ ਪਾਰਟੀ ਵੱਲੋਂ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਲਈ 57 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ। ਭਾਜਪਾ ਨੇ ਸੁਵੇਂਦੂ ਅਧਿਕਾਰੀ ਨੂੰ ਉਨ੍ਹਾਂ ਦੇ ਗ੍ਰਹਿ ਨਗਰ ਨੰਦੀਗ੍ਰਾਮ ਤੋਂ ਉਮੀਦਵਾਰ ਬਣਾਇਆ ਹੈ, ਜਿੱਥੇ ਤਿ੍ਰਣਮੂਲ ਕਾਂਗਰਸ ਦੀ ਚੇਅਰਪਰਸਨ ਤੇ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪਹਿਲਾਂ ਹੀ ਚੋਣ ਲੜਨ ਦਾ ਐਲਾਨ ਕੀਤਾ ਹੋਇਆ ਹੈ।
ਇਸ ਬਾਰੇ ਭਾਜਪਾ ਦੇ ਜਨਰਲ ਸਕੱਤਰ ਅਰੁਣ ਸਿੰਘ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਸਾਬਕਾ ਕ੍ਰਿਕਟਰ ਅਸ਼ੋਕ ਡਿੰਡਾ ਅਤੇ ਸਾਬਕਾ ਆਈ ਪੀ ਐਸ ਅਧਿਕਾਰੀ ਭਾਰਤੀ ਘੋਸ਼ ਨੂੰ ਪਾਰਟੀ ਉਮੀਦਵਾਰ ਬਣਾਇਆ ਗਿਆ ਹੈ, ਜਦੋਂ ਕਿ ਇੱਕ ਸੀਟ ‘ਆਜਸੂ’ ਲਈ ਛੱਡੀ ਗਈ ਹੈ। ਇਸ ਦੇ ਨਾਲ ਹੀ ਪਾਰਟੀ ਨੇ 27 ਮਾਰਚ ਤੋਂ 29 ਅਪ੍ਰੈਲ ਤੱਕ 8 ਪੜਾਵਾਂ ਵਿੱਚ ਹੋਣ ਵਾਲੀਆਂ ਚੋਣਾਂ ਲਈ ਪਹਿਲੇ ਪੜਾਅ ਦੀਆਂ 60 ਸੀਟਾਂ ‘ਚੋਂ 57 ਦਾ ਐਲਾਨ ਕਰ ਦਿੱਤਾ ਹੈ, ਜਦੋਂ ਕਿ ਤਿੰਨ ਉਮੀਦਵਾਰਾਂ ਦਾ ਐਲਾਨ ਕੀਤਾ ਜਾਣਾ ਬਾਕੀ ਹੈ। ਵਰਨਣ ਯੋਗ ਹੈ ਕਿ ਖੱਬੇ ਪੱਖੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਨੰਦੀਗ੍ਰਾਮ ਦਾ ਵਿਸ਼ੇਸ਼ ਯੋਗਦਾਨ ਹੈ, ਜਿੱਥੋਂ ਮਮਤਾ ਨੇ ਕਾਮਰੇਡਾਂ ਦੀ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨਾਂ ਦੀ ਸ਼ੁਰੂਆਤ ਕੀਤੀ ਸੀ ਤੇ ਤਿ੍ਰਣਮੂਲ ਕਾਂਗਰਸ ਸੂਬੇ ਦੀ ਸੱਤਾ ‘ਤੇ 2011 ਵਿੱਚ ਕਾਬਜ਼ ਹੋਈ ਸੀ। ਸੁਵੇਂਦੂ ਅਧਿਕਾਰੀ ਨੇ 2016 ਦੀਆਂ ਵਿਧਾਨ ਸਭਾ ਚੋਣਾਂ ‘ਚ ਨੰਦੀਗ੍ਰਾਮ ਤੋਂ ਤਿ੍ਰਣਮੂਲ ਕਾਂਗਰਸ ਦੇ ਉਮੀਦਵਾਰ ਵਜੋਂ ਜਿੱਤ ਪ੍ਰਾਪਤ ਕੀਤੀ ਸੀ ਤੇ ਸੂਬੇ ਦੇ ਟਰਾਂਸਪੋਰਟ ਮੰਤਰੀ ਬਣੇ ਸਨ, ਪਰ ਬੀਤੇ ਸਾਲ ਉਹ ਤਿ੍ਰਣਮੂਲ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਏ ਸਨ।

Continue Reading

ਰੁਝਾਨ


Copyright by IK Soch News powered by InstantWebsites.ca