Amarinder Singh slammed Navjot Sidhu's advisers for making
Connect with us [email protected]

ਪੰਜਾਬੀ ਖ਼ਬਰਾਂ

ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਦੇ ਸਲਾਹਕਾਰਾਂ ਨੂੰ ‘ਦੇਸ਼ ਵਿਰੋਧੀ’ ਟਿਪਣੀਆਂ ਤੋਂ ਝਾੜਿਆ

Published

on

Captain-Amrinder-Singh

ਮਾਲਵਿੰਦਰ ਮਾਲੀ ਵੱਲੋਂ ਅਮਰਿੰਦਰ ਉੱਤੇ ਮੋੜਵਾਂ ਵਾਰ
ਚੰਡੀਗੜ੍ਹ, 22 ਅਗਸਤ, – ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਦੋ ਸਲਾਹਕਾਰਾਂ ਵੱਲੋਂ ਕਸ਼ਮੀਰ ਤੇ ਪਾਕਿਸਤਾਨ ਵਰਗੇ ਸੰਵੇਦਨਸ਼ੀਲ ਕੌਮੀ ਮੁੱਦਿਆਂ ਉਤੇ ਜਾਰੀ ਕੀਤੇ ਬਿਆਨਾਂ ਦਾ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਜਿਹੀਆਂ ਟਿੱਪਣੀਆਂ ਵਿਰੁੱਧ ਤਾੜਨਾ ਕੀਤੀ ਹੈ, ਜਿਨ੍ਹਾਂ ਨਾਲ ਪੰਜਾਬ ਤੇਭਾਰਤ ਦੀ ਅਮਨ-ਸ਼ਾਂਤੀ ਤੇ ਸਥਿਰਤਾ ਨੂੰ ਖਤਰਾ ਪੈਦਾ ਹੋ ਸਕਦਾ ਹੈ।ਉਨ੍ਹਾਂ ਨੇ ਸਿੱਧੂ ਨੂੰ ਆਪਣੇ ਸਲਾਹਕਾਰਾਂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਸਲਾਹ ਦੇਣ ਤੱਕ ਸੀਮਿਤ ਰੱਖਣ ਤੇ ਉਨ੍ਹਾਂ ਮੁੱਦਿਆਂ ਉਤੇ ਨਾ ਬੋਲਣ ਲਈ ਕਿਹਾ ਹੈ, ਜਿਨ੍ਹਾਂ ਬਾਰੇ ਉਨ੍ਹਾਂ ਨੂੰ ਥੋੜ੍ਹਾ ਪਤਾ ਹੈ ਜਾਂ ਜਾਣਕਾਰੀ ਨਹੀਂ ਅਤੇ ਇਨ੍ਹਾਂ ਟਿੱਪਣੀਆਂ ਦੇ ਨਿਕਲ ਰਹੇ ਅਰਥਾਂ ਦੀ ਵੀ ਸਮਝ ਨਹੀਂ।
ਵਰਨਣ ਯੋਗ ਹੈ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਹ ਪ੍ਰਤੀਕਿਰਿਆ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਡਾ. ਪਿਆਰੇ ਲਾਲ ਗਰਗ ਵੱਲੋਂ ਪਾਕਿਸਤਾਨ ਦੀ ਨਿਖੇਧੀ ਕਰਨ ਬਦਲੇ ਉਨ੍ਹਾਂ (ਅਮਰਿੰਦਰ ਸਿੰਘ) ਨੂੰ ਕੀਤੇ ਸਵਾਲ ਅਤੇ ਇਸ ਤੋਂ ਪਹਿਲਾਂ ਕਸ਼ਮੀਰ ਸਮੱਸਿਆ ਬਾਰੇ ਮਾਲਵਿੰਦਰ ਸਿੰਘ ਮਾਲੀ ਦੇ ਵਿਵਾਦਤ ਬਿਆਨਕਾਰਨਦਿੱਤੀ ਹੈ।ਉਨ੍ਹਾਂ ਨੇ ਮਾਲਵਿੰਦਰ ਸਿੰਘ ਮਾਲੀ ਅਤੇ ਡਾ: ਪਿਆਰੇ ਲਾਲ ਗਰਗ ਦੇ ਬਿਆਨਾਂ ਉਤੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਇਹ ਬਿਆਨ ਪਾਕਿਸਤਾਨ ਅਤੇ ਕਸ਼ਮੀਰ ਬਾਰੇ ਭਾਰਤ ਅਤੇ ਕਾਂਗਰਸ ਦੀ ਪੁਜੀਸ਼ਨ ਦੇ ਬਿਲਕੁਲ ਉਲਟ ਹਨ। ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਆਪਣੇ ਸਲਾਹਕਾਰਾਂ ਵੱਲੋਂ ਭਾਰਤ ਦੇ ਹਿੱਤਾਂ ਨੂੰ ਹੋਰ ਨੁਕਸਾਨ ਪੁਚਾਉਣ ਤੋਂ ਪਹਿਲਾਂ ਉਨ੍ਹਾਂ ਨੂੰ ਲਗਾਮ ਦੇਣ ਲਈ ਕਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਸ਼ਮੀਰ ਭਾਰਤ ਦਾ ਅਟੁੱਟ ਅੰਗ ਸੀ ਅਤੇ ਅੱਜ ਵੀ ਹੈ, ਪਰ ਇਸ ਦੇ ਉਲਟ ਮਾਲਵਿੰਦਰ ਸਿੰਘ ਮਾਲੀ ਨੇ ਪਾਕਿਸਤਾਨ ਦੀ ਹਾਂ ਵਿੱਚ ਹਾਂ ਮਿਲਾਉਣ ਵਾਲਾ ਦੇਸ਼ ਵਿਰੋਧੀ ਬਿਆਨ ਦਿੱਤਾ ਹੈ। ਉਨ੍ਹਾਂ ਮਾਲੀ ਦੀ ਨਿੰਦਾ ਕਰਦਿਆਂ ਕਿਹਾ ਕਿ ਹੋਰ ਪਾਰਟੀਆਂ ਵੱਲੋਂ ਨਹੀਂ, ਕਾਂਗਰਸ ਵੱਲੋਂ ਵੀ ਇਸ ਦੀ ਵਿਆਪਕ ਨਿੰਦਾ ਦੇ ਬਾਵਜੂਦ ਮਾਲੀ ਨੇ ਇਹ ਬਿਆਨ ਵਾਪਸ ਨਹੀਂ ਲਿਆ।
ਏਸੇ ਤਰ੍ਹਾਂ ਉਨ੍ਹਾਂ (ਅਮਰਿੰਦਰ ਸਿੰਘ) ਵੱਲੋਂ ਪਾਕਿਸਤਾਨ ਦੀ ਆਲੋਚਨਾ ਕਰਨਨੂੰ ਡਾ: ਪਿਆਰੇ ਲਾਲ ਗਰਗ ਵੱਲੋਂਪੰਜਾਬ ਦੇ ਹਿੱਤ ਵਿੱਚ ਨਾ ਦੱਸੇ ਜਾਣ ਵਾਲੇ ਬਿਆਨ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਜ਼ਮੀਨੀ ਹਕੀਕਤ ਤੋਂ ਬੜੇ ਦੂਰ ਹਨ।ਉਨ੍ਹਾਂ ਕਿਹਾ ਕਿ ਇਹ ਸੱਚ ਹਰ ਪੰਜਾਬੀ ਅਤੇ ਭਾਰਤੀ ਜਾਣਦਾ ਹੈ ਕਿ ਪਾਕਿਸਤਾਨ ਸਾਡੇ ਲਈ ਹਮੇਸ਼ਾ ਖ਼ਤਰਾ ਰਿਹਾ ਹੈਤੇ ਰੋਜ਼ ਸਾਡੇ ਪੰਜਾਬ ਤੇ ਦੇਸ਼ ਵਿੱਚ ਉਥਲ-ਪੁਥਲ ਜਾਂ ਅਸਥਿਰਤਾ ਫੈਲਾਉਣ ਲਈ ਡਰੋਨ ਰਾਹੀਂ ਹਥਿਆਰ ਤੇ ਨਸ਼ੇ ਭੇਜਣ ਦੀਆਂ ਕੋਸਿ਼ਸ਼ਾਂ ਕਰਦਾ ਰਹਿੰਦਾ ਹੈ।ਉਨ੍ਹਾ ਨੇ ਗਰਗ ਦੀ ਟਿੱਪਣੀ ਨੂੰ ਤਰਕਹੀਣ ਤੇ ਨਾ-ਵਾਜਿਬ ਮੰਨ ਕੇ ਕਿਹਾ ਕਿ ਪੰਜਾਬ ਦੇ ਫੌਜੀ ਬਾਰਡਰਾਂ ਉੱਤੇ ਪਾਕਿਸਤਾਨੀ ਸ਼ਹਿ ਵਾਲੀਆਂ ਤਾਕਤਾਂ ਹੱਥੋਂ ਜਾਨਾਂ ਗਵਾ ਰਹੇ ਹਨ। ਗਰਗ ਦੇ ਬਿਆਨਾਂ ਨੂੰ ਰਾਜਨੀਤੀ ਤੋਂ ਪ੍ਰੇਰਿਤ ਭੜਕਾਊਤੇ ਗ਼ੈਰ ਜਿ਼ੰਮੇਵਾਰਾਨਾ ਦੱਸ ਕੇ ਮੁੱਖ ਮੰਤਰੀ ਨੇ ਪੰਜਾਬੀ ਫੌਜੀਆਂ ਦੀ ਕੁਰਬਾਨੀ ਨੂੰ ਨਾ ਛੁਟਿਆਉਣ ਦੀ ਅਪੀਲ ਕਰਦੇ ਹੋਏ ਕਿਹਾ, ‘ਗਰਗ ਭੁੱਲ ਗਏ ਹਨ ਕਿ ਖਾੜਕੂਆਂ ਹੱਥੋਂ ਹਜ਼ਾਰਾਂ ਪੰਜਾਬੀਆਂ ਨੂੰ ਜਾਨਾਂ ਗਵਾਉਣੀਆਂ ਪਈਆਂ ਸਨ, ਪਰ ਨਾ ਮੈਂ ਭੁੱਲਿਆ ਅਤੇ ਨਾ ਪੰਜਾਬ ਦੇ ਲੋਕ ਭੁੱਲੇ ਹਨ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਨੂੰ ਚਿਤਾਵਨੀ ਦੇਣ ਪਿੱਛੋਂ ਵੀ ਸਲਾਹਕਾਰਾਂ ਦੇ ਤੇਵਰ ਓਸੇ ਤਰ੍ਹਾਂ ਹਨ। ਐਤਵਾਰ ਰਾਤ ਮਾਲਵਿੰਦਰ ਸਿੰਘ ਮਾਲੀ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ ਹੈ, ‘ਤੂ ਇਧਰ-ਉਧਰ ਕੀ ਤੋ ਬਾਤ ਨਾ ਕਰ, ਯੇ ਬਤਾ ਕਾਫਿਲਾ ਕਿਉਂ ਲੁਟਾ।’ ਮਾਲੀ ਨੇ ਲਿਖਿਆ ਕਿ “ਕਸ਼ਮੀਰ ਅਤੇ ਪਾਕਿਸਤਾਨ ਬਾਰੇ ਵਿਚਾਰਾਂ ਵਿਚ ਮਤਭੇਦ ਹਨ ਤੇ ਭਾਰਤ ਦਾ ਸੰਵਿਧਾਨ ਇਸ ਉੱਤੇ ਬੋਲਣ ਦਾ ਹੱਕ ਦਿੰਦਾ ਹੈ ਅਤੇ ਜੇ ਤੁਹਾਡੇ (ਮੁੱਖ ਮੰਤਰੀ ਅਮਰਿੰਦਰ ਸਿੰਘ) ਦੇ ਵਿਚਾਰਾਂ ਨਾਲ ਸਹਿਮਤੀ ਹੋ ਵੀ ਹੋਵੇ ਤਾਂ ਇਹ ਦੱਸੋ ਕਿ ਪੰਜਾਬ ਨੂੰ ਉਜਾੜੇ ਵੱਲ ਕਿਸ ਨੇ ਤੇ ਕਿਉਂ ਧੱਕਿਆ ਹੈ। ਪੰਜਾਬ ਦੇ ਸਿਰਤਿੰਨ ਲੱਖ ਕਰੋੜ ਰੁਪਏ ਕਰਜ਼ਾ ਕਿਸਨੇ ਅਤੇ ਕਿਉਂ ਚੜ੍ਹਾਇਆ ਹੈ? ਪੰਜਾਬ ਦੇ ਨੌਜਵਾਨਾਂ ਦੀ ਵਿਦੇਸ਼ਾਂ ਵੱਲ ਦੌੜ ਕਿਉਂ ਹੈ, ਪੰਜਾਬ ਦਾ ਕਿਸਾਨ-ਮਜਦੂਰ ਖੁਸ਼ਕੁਸ਼ੀਆਂ ਦੇ ਰਾਹ ਕਿਉਂ ਪੈ ਗਿਆ ਤੇ ਪੰਜਾਬੀ ਦਿੱਲੀਦੇ ਬਾਰਡਰ ਉੱਤੇਬੇਘਰ ਹੋ ਕੇ ਕਿਉਂ ਬੈਠੇ ਹਨ, ਕੀ ਇਹ ਸਭ ਪਾਕਿਸਤਾਨ ਦੇ ਇਸ਼ਾਰੇ ਉੱਤੇ ਕਰ ਰਹੇ ਹਨ, ਅਰੂਸਾ ਆਲਮ ਦੀ ਮੈਂ ਗੱਲ ਨਹੀਂ ਕਰ ਰਿਹਾ।”

Read More Latest Politics News

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਤੇ ਮਜ਼ਦੂਰ ਦੀਆਂ ਬਾਹਾਂ ਨਾਲ ਖਡ਼੍ਹਾ ਹੋਵੇਗਾ ਪੰਜਾਬ : ਨਵਜੋਤ ਸਿੱਧੂ

Published

on

Navjot Singh Sidhu

ਮੋਗਾ : ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇ ਪੰਜਾਬ ਕਿਸਾਨ ਤੇ ਮਜ਼ਦੂਰ ਦੀਆਂ ਦੋ ਬਾਹਾਂ ਨਾਲ ਖਡ਼੍ਹਾ ਹੋ ਸਕੇਗਾ। ਇਹ ਤਾਂ ਸੰਭਵ ਹੋ ਸਕਦਾ ਹੈ ਜੇ ਸਮੇਂ ਦੀਆਂ ਸਰਕਾਰਾਂ ਕਿਸਾਨ ਤੇ ਮਜ਼ਦੂਰ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ।
ਨਵਜੋਤ ਸਿੱਧੂ ਨੇ ਕਿਹਾ ਕਿ ਹਰੇਕ ਮਜ਼ਦੂਰ ਦੀ ਰਜਿਸਟ੍ਰੇਸ਼ਨ ਹੋਵੇਗੀ ਤੇ ਪੈਸੇ ਸਿੱਧੇ ਖਾਤਿਆਂ ਵਿਚ ਆਉਣਗੇ। ਉਨ੍ਹਾਂ ਕਿਹਾ ਜੇ ਕਿਸਾਨ ਤੇ ਮਜ਼ਦੂਰ ਖਡ਼੍ਹਾ ਨਹੀਂ ਹੋਵੇਗਾ ਤਾਂ ਪੰਜਾਬ ਵੀ ਨਹੀਂ ਖਡ਼੍ਹਾ ਹੋ ਸਕਦਾ। ਸਿੱਧੂ ਨੇ ਪੰਜਾਬ ਨੂੰ ਆਕਸੀਜ਼ਨ ’ਤੇ ਪਿਆ ਆਖਦਿਆਂ ਕਿਹਾ ਕਿ ਮਜ਼ਦੂਰ ਨੇ ਮਿਹਨਤ ਕਰ ਕੇ ਹਰ ਇਕ ਦਾ ਭਲਾ ਕਰਨਾ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਜੋ ਵੀ ਐਗਰੀਮੈਂਟ ਕਰੇ ਪਰ ਮਜ਼ਦੂਰ ਨੂੰ 350 ਰੁਪਏ ਤੋਂ ਘੱਟ ਉਜਰਤ ਨਹੀਂ ਲੈਣ ਦੇਵਾਂਗਾ। ਉਨ੍ਹਾਂ ਨੇ ਸ਼ਰਾਬ ਤੇ ਰੇਤ ’ਤੇ ਬੋਲਦਿਆਂ ਕਿਹਾ ਕਿ ਜਦੋਂ ਇਹ ਚੀਜ਼ਾਂ ਦੁਗਣੇ ਭਾਅ ਵਿਚ ਵਿਕ ਰਹੀਆਂ ਹਨ ਤਾਂ ਮਜਦੂਰ ਦੀ ਦਿਹਾਡ਼ੀ ਵਿਚ ਵਾਧਾ ਕਿਉਂ ਨਹੀਂ ਹੁੰਦਾ? ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਤਨਜ਼ ਕੱਸਦਿਆਂ ਆਖਿਆ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਪੈਰਾਂ ਸਿਰ ਖਡ਼੍ਹਾ ਨਹੀਂ ਹੋਣ ਦਿੱਤਾ। ਸਿੱਧੂ ਨੇ ਕਿਹਾ ਕਿ ਗ਼ਰੀਬ ਤੇ ਮਜ਼ਦੂਰ ਦੇ ਬੱਚੇ ਲਈ ਸਕੂਲ ਬਣਾਏ ਜਾਣਗੇ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ‘ਚ ਦੇਣਗੀਆਂ ਨਵਾਂ ਸਿਆਸੀ ਬਦਲ

Published

on

Balbir Singh Rajewal

ਚੰਡੀਗੜ੍ਹ: ਦਿੱਲੀ ਦਾ ਮੋਰਚਾ ਫਤਹਿ ਕਰਕੇ ਪਰਤੇ ਕਿਸਾਨ ਲੀਡਰਾਂ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ਦੀ ਸਿਆਸਤ ਨੂੰ ਨਵਾਂ ਬਦਲ ਦੇਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਆਸੀ ਬਦਲ ਕਿਵੇਂ ਦਾ ਹੋਏਗਾ, ਇਸ ਬਾਰੇ ਅਜੇ ਕੁਝ ਨਹੀਂ ਦੱਸ ਸਕਦੇ ਪਰ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਦਲ ਜ਼ਰੂਰ ਦਿੱਤਾ ਜਾਏਗਾ।ਕਿਸਾਨ ਲੀਡਰਾਂ ਗੱਲ਼ਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਜੋ ਚਾਹੁੰਦੇ ਹਨ, ਉਸ ਉੱਪਰ ਜ਼ਰੂਰ ਕੰਮ ਕੀਤਾ ਜਾਏਗਾ। ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਪੰਜਾਬ ਦੀ ਸਿਆਸੀ ਸਮੀਕਰਨਾਂ ਕਰਕੇ ਮੰਗ ਉੱਠ ਰਹੀ ਹੈ ਕਿ ਕਿਸਾਨ ਜਥੇਬੰਦੀਆਂ ਆਪਣੀ ਪਾਰਟੀ ਬਣਾ ਕੇ ਚੋਣ ਲੜਨ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca