Amendment Bill Against Agriculture Laws To Be Re-Passed In Punjab Ass.
Connect with us [email protected]

ਰਾਜਨੀਤੀ

ਖੇਤੀ ਕਾਨੂੰਨਾਂ ਵਿਰੁੱਧ ਸੋਧ ਬਿੱਲ ਪੰਜਾਬ ਅਸੈਂਬਲੀ ਵਿੱਚ ਦੋਬਾਰਾ ਪਾਸ ਕਰਾਏ ਜਾਣਗੇ: ਅਮਰਿੰਦਰ

Published

on

capt amrinder singh
  • ਗਵਰਨਰ ਵੱਲੋਂ ਪਹਿਲੇ ਬਿੱਲ ਰੋਕਣ ਦਾ ਪੈਂਤੜਾ ਰੱਦ ਕੀਤਾ ਜਾਵੇਗਾ
  • ਸਰਬ ਪਾਰਟੀ ਮੀਟਿੰਗ ਵਿੱਚ ਸਾਂਝੀ ਰਾਏ ਬਣਾਉਣ ਦੇ ਯਤਨ
    ਚੰਡੀਗੜ੍ਹ, 2 ਫਰਵਰੀ, – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਏਥੇ ਕਿਹਾ ਹੈ ਕਿ ਕੇਂਦਰ ਸਰਕਾਰ ਦੇ ਖੇਤੀ ਕਾਨੂੰਨ ਅਸਰਹੀਣ ਕਰਨ ਲਈ ਪੰਜਾਬ ਸਰਕਾਰ ਵਿਧਾਨ ਸਭਾ ਵਿੱਚ ਨਵੇਂ ਸੋਧ ਬਿੱਲ ਕਰੇਗੀ, ਕਿਉਂਕਿ ਪਹਿਲਾਂ ਪਾਸ ਕੀਤੇ ਬਿੱਲ ਗਵਰਨਰ ਨੇ ਰਾਸ਼ਟਰਪਤੀ ਕੋਲ ਨਹੀਂ ਭੇਜੇ। ਉਨ੍ਹਾਂ ਕਿਹਾ, ‘ਅਸੀਂ ਬਿੱਲ ਫਿਰ ਪਾਸ ਕਰਾਂਗੇ, ਕਿਉਂਕਿ ਸੰਵਿਧਾਨ ਅਨੁਸਾਰ ਜੇਬਿੱਲਾਂ ਨੂੰ ਵਿਧਾਨ ਸਭਾ ਵਿੱਚੋਂ ਦੋ ਵਾਰ ਪਾਸ ਕਰਵਾ ਦੇਈਏ ਤਾਂ ਗਵਰਨਰ ਨੂੰ ਰਾਸ਼ਟਰਪਤੀ ਕੋਲ ਭੇਜਣੇ ਹੀ ਪੈਂਦੇ ਹਨ।’ ਉਨ੍ਹਾਂ ਕਿਹਾ ਕਿ ਗਵਰਨਰ ਬਿੱਲਾਂ ਨੂੰ ਰੋਕ ਨਹੀਂ ਸਕਦਾ, ਭਾਰਤੀ ਸੰਵਿਧਾਨ ਦੇ ਆਰਟੀਕਲ 254 ਹੇਠ ਰਾਜਾਂ ਨੂੰ ਕਾਨੂੰਨਾਂ ਵਿੱਚ ਸੋਧ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।
    ਵਰਨਣ ਯੋਗ ਹੈ ਕਿ ਪੰਜਾਬ ਵਿਧਾਨ ਸਭਾ ਵਿੱਚਬਿੱਲ ਪਾਸ ਕੀਤੇ ਜਾਣ ਪਿੱਛੋਂ ਵੀ ਰਾਸ਼ਟਰਪਤੀ ਨੇ ਪੰਜਾਬ ਦੇ ਆਗੂਆਂ ਨੂੰ ਇਸ ਕਰ ਕੇ ਮਿਲਣ ਤੋਂ ਨਾਂਹ ਕਰ ਦਿੱਤੀ ਸੀ ਕਿ ਉਨ੍ਹਾਂ ਨੂੰ ਇਹ ਬਿੱਲਅਜੇ ਮਿਲੇ ਹੀ ਨਹੀਂ। ਇਸਅੜਿੱਕੇ ਬਾਰੇ ਇਸ਼ਾਰਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੀਤੀ ਸਰਬ ਪਾਰਟੀ ਮੀਟਿੰਗ ਵਿੱਚਦੱਸਿਆ ਕਿ ਉਹ ਰਾਸ਼ਟਰਪਤੀ ਤੋਂ ਫਿਰ ਮਿਲਣ ਦਾ ਸਮਾਂ ਮੰਗਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਸੁਝਾਅ ਉੱਤੇ ਉਹ ਖੇਤੀ ਕਾਨੂੰਨਾਂ ਅਤੇ ਕਿਸਾਨ ਅੰਦੋਲਨ ਦੇ ਮੁੱਦੇ ਉਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਨਿਰੰਤਰ ਸੰਪਰਕ ਵਿੱਚ ਹਨ।
    ਕਿਸਾਨੀ ਧਰਨੇ ਦੇ ਸੰਕਟ ਦੇ ਜਲਦੀ ਹੱਲ ਦੀ ਲੋੜ ਉੱਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਹ ਚਿਤਾਵਨੀ ਵੀਦਿੱਤੀ ਕਿ ਪਾਕਿਸਤਾਨ ਵੱਲੋਂ ਖਤਰੇ ਨੂੰ ਹਲਕੇ ਵਿੱਚ ਨਹੀਂ ਲੈਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਖਤਰੇ ਵੱਲ ਉਨ੍ਹਾਂ ਦਾ ਧਿਆਨ ਪੰਜਾਬ ਨੂੰ ਗੰਭੀਰ ਚੁਣੌਤੀਆਂ ਬਾਰੇ ਉਨ੍ਹਾਂ ਦੀ ਜਾਗਰੂਕਤਾ ਕਾਰਨਹੈ। ਉਨ੍ਹਾਂ ਕਿਹਾ, ‘ਗੱਲਾਂ ਕੰਟਰੋਲ ਤੋਂ ਬਾਹਰ ਹੋਣ ਤੋਂ ਪਹਿਲਾਂ ਸਾਨੂੰ ਇਹ ਮਾਮਲਾ ਸੁਲਝਾਉਣ ਲਈ ਕੰਮ ਕਰਨਾ ਹੋਵੇਗਾ।’ ਉਨ੍ਹਾਂ ਕਿਹਾ ਕਿ ਉਹ ਜਾਣਦੇ ਹਨ ਕਿ ਸਰਹੱਦ ਪਾਰ ਤੋਂ ਪੰਜਾਬ ਵਿੱਚ ਡਰੋਨਾਂ, ਹਥਿਆਰਾਂ, ਗੋਲੀ ਸਿੱਕੇ ਦੀ ਕਿੰਨੀ ਤਸਕਰੀ ਹੁੰਦੀ ਹੈ।
    ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਅੱਸੀਵਿਆਂ ਦੇ ਪੰਜਾਬ ਸੰਕਟ ਤੋਂ ਪਹਿਲਾਂ ਦੋ ਮਹੀਨੇ 42 ਮੰਗਾਂ ਬਾਰੇ ਗੱਲਬਾਤ ਟੁੱਟਣ ਤੋਂ ਤੁਰੰਤ ਬਾਅਦ ਬਣੇ ਹਾਲਾਤ ਵਿੱਚ ਵਾਪਰੇ ਆਪਰੇਸ਼ਨ ਬਲਿਊ ਸਟਾਰ ਨੂੰ ਚੇਤੇ ਕਰਦਿਆਂ ਚਿਤਾਵਨੀ ਦਿੱਤੀ ਕਿ ‘ਜੇ ਗੁੱਸਾ ਵਧਦਾ ਹੈ ਤਾਂ ਇਸ ਦੀ ਦੁਰਵਰਤੋਂ ਹੋਵੇਗੀ।’ ਲੋਕਤੰਤਰ ਵਿੱਚ ਲੋਕਾਂ ਦੀ ਆਵਾਜ਼ ਸਭ ਤੋਂ ਸ਼ਕਤੀਸ਼ਾਲੀ ਹੋਣ ਦਾ ਜਿ਼ਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ‘ਸਾਨੂੰ ਪੰਜਾਬ ਦੀ ਏਕਤਾ ਦੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।’ ਉਨ੍ਹਾਂ ਨੇ ਕਿਹਾ ਕਿ ਜੇ ਇਥੇ ਸ਼ਾਂਤੀ ਨਾ ਹੋਈ ਤਾਂ ਕੋਈ ਉਦਯੋਗ ਨਹੀਂ ਆਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਦੇ ਪ੍ਰੇਮ ਸਿੰਘ ਚੰਦੂਮਾਜਰਾ ਦੇ ਸੁਝਾਅ ਉੱਤੇ ਗੌਰ ਕਰਨ ਦਾ ਵਾਅਦਾ ਕਰਦਿਆਂ ਕਿਹਾ ਕਿਪੰਜਾਬ ਸਰਕਾਰ ਕਿਸਾਨ ਅੰਦੋਲਨ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਕਰਜ਼ਾ ਮੁਆਫੀ ਦੀ ਰਾਹਤ ਦੇਵੇਗੀ।
    ਸਰਬ ਪਾਰਟੀ ਮੀਟਿੰਗ ਦੇ ਸ਼ੁਰੂ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਮੀਟਿੰਗ ਇਸ ਲਈ ਸੱਦੀ ਹੈ ਕਿ ਇਕ ਸਹਿਮਤੀ ਬਣਾ ਕੇ ਇਹ ਸੁਨੇਹਾ ਦਿੱਤਾ ਜਾਵੇ ਕਿ ਪੂਰਾ ਪੰਜਾਬ ਅੰਦੋਲਨ ਕਰ ਰਹੇ ਕਿਸਾਨਾਂ ਦੇ ਨਾਲ ਹੈ। ਇਹ ਉਹ ਕਿਸਾਨ ਹਨ, ਜਿਨ੍ਹਾਂ ਨੇ ਹਰੇ ਇਨਕਲਾਬ ਤੋਂ ਲੈ ਕੇ ਪੂਰੇ ਦੇਸ਼ ਦਾ ਢਿੱਡ ਭਰਿਆ ਹੋੲਆ ਹੈ।
    ਇਸ ਸਰਬ ਪਾਰਟੀ ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਨੇ ਕਿਹਾ ਕਿ ਜਦੋਂ ਪੰਜਾਬ ਦੇ ਕਿਸਾਨ ਆਪਣੇ ਹੱਕਾਂ ਲਈ ਦਿੱਲੀ ਦੇ ਬਾਰਡਰ ਉੱਤੇ ਬੈਠੇ ਹਨ ਤਾਂ ਰਾਜ ਦੇ ਮੁੱਖ ਮੰਤਰੀ ਵਜੋਂ ਪੰਜਾਬ ਪਰਵਾਰ ਦੇ ਮੁਖੀ ਵਾਂਗ ਮੁੱਖ ਮੰਤਰੀ ਨੂੰ ਇਸ ਵਕਤ ਓਥੇ ਹੋਣਾ ਚਾਹੀਦਾ ਹੈ ਅਤੇ ਕਿਸਾਨਾਂ ਲਈ ਹੈਲਪ ਡੈਸਕ ਖੋਲ੍ਹਣੀ ਚਾਹੀਦੀ ਹੈ। ਮੀਟਿੰਗ ਵਿੱਚ ਅਕਾਲੀ ਦਲ ਦੇ ਆਗੂ ਵੀ ਹਾਜ਼ਰ ਹੋਏ, ਪਰ ਭਾਜਪਾ ਦਾ ਕੋਈ ਆਗੂ ਇਸ ਵਿੱਚ ਨਹੀਂ ਆਇਆ। ਇਸ ਮੀਟਿੰਗ ਵਿੱਚ ਪੰਜਾਬ ਦੀਆਂ ਦਸ ਪਾਰਟੀਆਂ ਦੇ ਆਗੂ ਸ਼ਾਮਲ ਸਨ ਅਤੇ ਆਮ ਕਰ ਕੇ ਸਹਿਮਤੀ ਦਾ ਮਾਹੌਲ ਹੀ ਰਿਹਾ।

Read More Latest Political News Today

ਰਾਜਨੀਤੀ

ਕੇਂਦਰ ਵੱਲੋਂ ਪੰਜਾਬ ਨੂੰ ਨਵਾਂ ਝਟਕਾ ਪੰਜਾਬ ਦੇ ਚਾਵਲ ਖਰੀਦਣ ਲਈ ਪੂਰੀ ਨਾ ਹੋਣ ਵਾਲੀ ਨਵੀਂ ਸ਼ਰਤ ਰੱਖ ਦਿੱਤੀ

Published

on

ਚੰਡੀਗੜ੍ਹ, 4 ਮਾਰਚ, – ਭਾਰਤ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨੀ ਸੰਘਰਸ਼ ਦੌਰਾਨ ਕੇਂਦਰ ਸਰਕਾਰ ਨੇ ਪੰਜਾਬ ਨੂੰ ਵੱਡਾ ਝਟਕਾ ਦਿੱਤਾ ਅਤੇ ਚਾਵਲ ਦੀ ਖਰੀਦ ਔਖੀ ਕਰ ਦਿੱਤੀ ਹੈ।
ਅਸਲ ਵਿੱਚ ਕੇਂਦਰ ਸਰਕਾਰ ਨੇ ਨਵਾਂ ਦਾਅ ਖੇਡਿਆ ਤੇ ਪੰਜਾਬ ਦੀਆਂ ਚਾਵਲ ਮਿੱਲਾਂ ਤੋਂ ਚਾਵਲ ਲੈਣੇ ਬੰਦ ਕਰ ਦਿੱਤੇ ਹਨ, ਜਿਸ ਕਾਰਨ 4300 ਦੇ ਕਰੀਬ ਮਿੱਲਾਂ ਵਿੱਚ ਛੜਾਈ ਦਾ ਕੰਮ ਰੁਕ ਗਿਆ ਹੈ। ਕੇਂਦਰੀ ਖੁਰਾਕ ਮੰਤਰਾਲੇ ਨੇ ਇਸ ਬਾਰੇ 16 ਫਰਵਰੀ ਨੂੰ ਹੁਕਮ ਦਿੱਤਾ ਹੈ ਕਿ ਪੰਜਾਬ ਵਿੱਚੋਂ ਚਾਵਲ ਤਦੇ ਲੈਣਾ ਹੈ, ਜੇ ਇਸ ਦੇ ਚਾਵਲ ਵਿੱਚ ਪ੍ਰੋਟੀਨ ਵਾਲਾ ਚਾਵਲ (ਫੋਰਟੀਫਾਈਡ ਰਾਈਸ) ਮਿਕਸ ਕੀਤਾ ਹੋਵੇਗਾ। ਪੰਜਾਬ ਦੀਆਂ ਚਾਵਲ ਮਿੱਲਾਂ ਕੋਲ ਏਦਾਂ ਦਾ ਕੋਈ ਪ੍ਰਬੰਧ ਨਹੀਂ ਕਿ ਰਾਤੋ-ਰਾਤ ਪ੍ਰੋਟੀਨ ਵਾਲੇ ਚਾਵਲ ਆਮ ਚਾਵਲਾਂ ਵਿੱਚ ਮਿਕਸ ਕਰ ਦੇਣ। ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਖ਼ੁਰਾਕ ਮੰਤਰਾਲੇ ਨੇ ਪੱਤਰ ਲਿਖਿਆ ਹੈ ਕਿ ਸਕੂਲੀ ਬੱਚਿਆਂ ਦੇ ਮਿਡ-ਡੇਅ-ਮੀਲ ਤੇ ਆਂਗਨਵਾੜੀ ਸੈਂਟਰਾਂ ਵਿੱਚ ਦਿੱਤੇ ਜਾਂਦੇ ਅਨਾਜ ਵਿੱਚ ਪ੍ਰੋਟੀਨ ਦੀ ਮਾਤਰਾ ਵਾਲਾ ਚਾਵਲ ਦੇਣਾ ਹੈ, ਜਿਨ੍ਹਾਂ ਦੀ ਡਿਲਿਵਰੀ 6 ਰਾਜਾਂ ਤੋਂ ਲੈਣੀ ਹੈ। ਇਨ੍ਹਾਂ ਵਿੱਚ ਪੰਜਾਬ ਨੂੰ ਸ਼ਾਮਲ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ ਸਪੱਸ਼ਟ ਕਿਹਾ ਹੈ ਕਿ ਜੇ ਪ੍ਰੋਟੀਨ ਵਾਲਾ ਚਾਵਲ ਮਿਕਸ ਕਰਕੇ ਨਾ ਦੇਣ ਤਾਂ ਬਾਕੀ ਚਾਵਲ ਡਿਲਿਵਰੀ ਵੀ ਨਹੀਂ ਲਈ ਜਾਵੇਗੀ। ਦੂਸਰੇ ਪਾਸੇ ਮਿਕਸ ਕਰਨ ਲਈ ਪ੍ਰੋਟੀਨ ਵਾਲਾ ਕਰੀਬ 10 ਹਜ਼ਾਰ ਮੀਟਰਿਕ ਟਨਚਾਵਲ ਲੋੜੀਂਦਾ ਹੈ ਅਤੇ ਪੰਜਾਬ ਦੀਆਂ ਚਾਵਲ ਮਿੱਲਾਂ ਨੇ 1.99 ਕਰੋੜ ਮੀਟਰਿਕ ਟਨ ਝੋਨਾ ਪਿਆ ਸੀ, ਜਿਸ ਦੀ ਡਿਲਿਵਰੀ ਚਾਵਲ ਮਿੱਲਾਂ ਨੇ ਮਾਰਚ ਵਿੱਚ ਦੇਣੀ ਸੀ। ਇਸ ਵਕਤ ਚਾਵਲ ਮਿੱਲਾਂ ਵਿੱਚ ਮਿਲਿੰਗ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਸੀ, ਪਰ ਕੇਂਦਰ ਸਰਕਾਰ ਦੀ ਸ਼ਰਤ ਕਰਕੇ ਮਿਲਿੰਗ ਦੇ ਕੰਮ ਨੂੰ ਬਰੇਕ ਲੱਗ ਗਈ ਹੈ।
ਪ੍ਰੋਟੀਨ ਵਾਲੇ ਚਾਵਲ ਦਾ ਕਾਰੋਬਾਰ ਕਰ ਰਹੀਆਂ ਦੇਸ਼ ਵਿਆਪੀ ਫਰਮਾਂ ਨੇ ਕਹਿਦਿੱਤਾ ਹੈ ਕਿ ਉਹ ਮਿਕਸ ਕੀਤੇ ਜਾਣ ਵਾਲਾ ਚਾਵਲ 30 ਜੂਨ ਤੋਂ ਪਹਿਲਾਂ ਆਮ ਮਿੱਲ ਮਾਲਕਾਂ ਨੂੰ ਨਹੀਂ ਦੇ ਸਕਦੀਆਂ। ਜੇ ਕੇਂਦਰ ਸਰਕਾਰ ਬਜਿ਼ਦ ਹੈ ਕਿ ਪ੍ਰੋਟੀਨ ਵਾਲੇ ਚਾਵਲ ਤੋਂ ਬਿਨਾਂ ਆਮ ਚਾਵਲ ਵੀ ਨਹੀਂ ਲਵੇਗੀ ਤਾਂ ਕਣਕ ਦੇ ਸੀਜ਼ਨ ਲਈ ਕੇਂਦਰ ਸਰਕਾਰ ਵੱਲੋਂ ਸੀ ਸੀ ਐਲ (ਕੈਸ਼ ਕਰੈਡਿਟ ਲਿਮਿਟ) ਦੇਣ ਤੋਂ ਇਨਕਾਰ ਕਰ ਦੇਣ ਦੀ ਸੰਭਾਵਨਾ ਵੀ ਬਣ ਗਈ ਹੈ।

Continue Reading

ਰਾਜਨੀਤੀ

ਇਤਰਾਜ਼ਯੋਗ ਸੀ ਡੀ ਮਾਮਲਾ ਕਰਨਾਟਕ ਦੇ ਮੰਤਰੀ ਵੱਲੋਂ ਨੈਤਿਕ ਆਧਾਰ ਉਤੇ ਅਸਤੀਫਾ

Published

on

ਬੰਗਲੌਰ, 4 ਮਾਰਚ – ਇੱਕ ਇਤਰਾਜ਼ਯੋਗ ਸੀ ਡੀ ਸਾਹਮਣੇ ਆਉਣ ਤੋਂ ਬਾਅਦ ਕਰਨਾਟਕ ਦੇ ਜਲ ਸਰੋਤ ਮੰਤਰੀ ਰਮੇਸ਼ ਜਾਰਕੀਹੋਲੀ ਨੇ ਕੱਲ੍ਹ ਅਸਤੀਫਾ ਦੇ ਦਿੱਤਾ ਹੈ ਤਾਂ ਜੋ ਉਸ ਦੀ ਪਾਰਟੀ ਨੂੰ ਸ਼ਰਮਿੰਦਗੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਸੀ ਡੀ ਵਿੱਚ ਉਹ ਇੱਕ ਮਹਿਲਾ ਨਾਲ ਇਤਰਾਜ਼ਯੋਗ ਹਾਲਤ ਵਿੱਚ ਦਿੱਸ ਰਿਹਾ ਹੈ।
ਭਾਰਤੀ ਜਨਤਾ ਪਾਰਟੀ ਨੇ ਆਪਣੇ ਇਸ ਵਿਧਾਇਕ ਨੂੰ ਅਸਤੀਫਾ ਦੇਣ ਜਾਂ ਮੰਤਰੀ ਮੰਡਲ ਤੋਂ ਬਰਖਾਸਤ ਹੋਣ ਲਈ ਤਿਆਰ ਰਹਿਣ ਨੂੰ ਕਿਹਾ ਸੀ, ਜਿਸ ਮਗਰੋਂ ਕੱਲ੍ਹ ਜਾਰਕੀ ਹੋਲੀ ਨੇ ਅਸਤੀਫਾ ਦੇ ਦਿੱਤਾ। ਇਸ ਮੁੱਦੇ ਉੱਤੇ ਭਾਜਪਾ ਹਾਈਕਮਾਂਡ ਦੀ ਕੱਲ੍ਹ ਸਵੇਰੇ ਦਿੱਲੀ ਵਿੱਚ ਇੱਕ ਮੀਟਿੰਗ ਹੋਈ ਤਾਂ ਹਾਈਕਮਾਂਡ ਵੱਲੋਂ ਸੂਬਾ ਇਕਾਈ ਦੇ ਆਗੂਆਂ ਨੂੰ ਜਾਰਕੀਹੋਲੀ ਦਾ ਅਸਤੀਫਾ ਦਿਵਾਉਣ ਲਈ ਸਖਤ ਹਦਾਇਤਾਂ ਕੀਤੀਆਂ ਸਨ।ਮੰਤਰੀ ਦਾ ਅਸਤੀਫਾ ਕਰਨਾਟਕ ਦੇ ਮੁੱਖ ਮੰਤਰੀ ਬੀ ਐਸ ਯੇਦੀਯੁਰੱਪਾ ਨੇ ਪ੍ਰਵਾਨ ਕਰ ਕੇ ਮਨਜ਼ੂਰੀ ਲਈ ਗਵਰਨਰ ਵਜੂਭਾਈ ਵਾਲਾ ਨੂੰ ਭੇਜ ਦਿੱਤਾ ਹੈ। ਹਾਲਾਂਕਿ ਜਾਰਕੀਹੋਲੀ ਨੇ ਵਾਰ ਵਾਰ ਆਪਣੇ ਆਪ ਨੂੰ ਬੇਕਸੂਰ ਦੱਸਿਆ ਹੈ। ਉਸ ਦਾ ਕਹਿਣਾ ਹੈ ਕਿ ਇਹ ਸੀ ਡੀ ਫਰਜ਼ੀ ਹੈ, ‘ਮੈਂ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ।”

Continue Reading

ਰਾਜਨੀਤੀ

ਜੈਲਲਿਤਾ ਦੀ ਕਰੀਬੀ ਸ਼ਸ਼ੀਕਲਾ ਨੇ ‘ਸਿਆਸਤ ਤੋਂ ਸੰਨਿਆਸ’ਲਿਆ

Published

on

ਚੇਨਈ, 4 ਮਾਰਚ – ਕਦੇ ਜੈਲਲਿਤਾ ਦਾ ਰਾਈਟ ਹੈਂਡ ਰਹੀ ਸ਼ਸ਼ੀਕਲਾ ਨੇ ਕੱਲ੍ਹ ਸਿਆਸਤ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਇਹ ਐਲਾਨ ਵਿਧਾਨ ਸਭਾ ਚੋਣਾਂ ਤੋਂ ਕੁਝ ਹਫ਼ਤੇ ਪਹਿਲਾਂ ਕੀਤਾ ਹੈ।
ਤਾਮਿਲਨਾਡੂ ਦੀ ਸਿਆਸਤ ਵਿੱਚ ਇਸ ਨਾਲ ਵੱਡਾ ਉਲਟਫੇਰ ਹੋਣ ਦੀ ਸੰਭਾਵਨਾ ਹੈ। ਹਾਲ ਹੀ ਵਿੱਚ ਸ਼ਸ਼ੀਕਲਾ ਭਿ੍ਰਸ਼ਟਾਚਾਰ ਦੇ ਦੋਸ਼ ਵਿੱਚ ਚਾਰ ਸਾਲ ਦੀ ਕੈਦ ਕੱਟ ਕੇ ਜੇਲ੍ਹ ਤੋਂ ਬਾਹਰ ਆਈ ਹੈ ਅਤੇ ਮੰਨਿਆ ਜਾ ਰਿਹਾ ਸੀ ਕਿ ਉਹ ਇੱਕ ਵਾਰ ਫਿਰ ਸਿਆਸਤ ਵਿੱਚ ਉਤਰ ਸਕਦੀ ਹੈ, ਪਰ ਉਸ ਨੇ ਅਜਿਹਾ ਨਹੀਂ ਕੀਤਾ। ਸ਼ਸ਼ੀਕਲਾ ਨੇ ਬਿਆਨ ਦਾਗ ਕੇ ਅਚਾਨਕ ਸੰਨਿਆਸ ਦਾ ਐਲਾਨ ਕਰਦੇ ਹੋਏ ਕਿਹਾ ਕਿ ਤਾਮਿਲਨਾਡੂ ਦੀ ਜਨਤਾ ਦਾ ਧੰਨਵਾਦ, ਵਰਕਰ ਡੀ ਐਮ ਕੇ ਨੂੰ ਹਰਾਉਣ ਲਈ ਵੋਟਾਂ ਪਾਉਣ, ਮੈਂ ਸਿਆਸਤ ਤੋਂ ਦੂਰ ਰਹਿਣਾ ਚਾਹੁੰਦੀ ਹਾਂ। ਉਸ ਨੇ ਕਿਹਾ ਕਿ ਉਸ ਨੂੰ ਸੱਤਾ ਤੇ ਅਹੁਦੇ ਦਾ ਕਦੇ ਲਾਲਚ ਨਹੀਂ ਰਿਹਾ। ਇਸ ਤੋਂ ਪਹਿਲਾਂ ਕਿਆਸ ਲੱਗ ਰਹੇ ਸਨ ਕਿ ਸ਼ਸ਼ੀਕਲਾ ਆਪਣੀ ਨਵੀਂ ਪਾਰਟੀ ਬਣਾ ਸਕਦੀ ਹੈ ਜਾਂ ਫਿਰ ਅੰਨਾ ਡੀ ਐਮ ਕੇ ਨੂੰ ਲੈ ਕੇ ਵੱਡਾ ਐਲਾਨ ਕਰ ਸਕਦੀ ਹੈ, ਪਰ ਅਜਿਹਾ ਕੁਝ ਨਹੀਂ ਹੋਇਆ ਅਤੇ ਉਨ੍ਹਾਂ ਅਖ਼ੀਰ ਸਿਆਸਤ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ।

Continue Reading

ਰੁਝਾਨ


Copyright by IK Soch News powered by InstantWebsites.ca