Amit Shah refuted Adhir Ranjan's statement about sitting on Tagore's chair
Connect with us [email protected]

ਰਾਜਨੀਤੀ

ਅਮਿਤ ਸ਼ਾਹ ਨੇ ਟੈਗੋਰ ਦੀ ਕੁਰਸੀ ‘ਤੇ ਬੈਠਣ ਬਾਰੇ ਅਧੀਰ ਰੰਜਨ ਦੇ ਬਿਆਨ ਨੂੰ ਝੂਠਾ ਦਸਿਆ

Published

on

amit shah kisan

ਨਵੀਂ ਦਿੱਲੀ, 10 ਫਰਵਰੀ -Senior BJP leader and Union Home Minister Amit Shah yesterday clarified in the Lok Sabha that he was not sitting on Rabindranath Tagore’s chair during his visit to West Bengal and the remarks made by Congress leader Adhir Ranjan Chaudhary in the House yesterday were not true. Which should be removed from the record.
ਅਮਿਤ ਸ਼ਾਹ ਨੇ ਕਿਹਾ ਕਿ ਕਾਂਗਰਸੀ ਆਗੂ ਅਧੀਰ ਰੰਜਨ ਨੇ ਕਿਹਾ ਸੀ ਕਿ ਮੈਂ ਪੱਛਮੀ ਬੰਗਾਲ ਵਿੱਚ ਗੁਰੂਦੇਵ ਰਬਿੰਦਰ ਨਾਥ ਟੈਗੋਰ ਦੀ ਕੁਰਸੀ ‘ਤੇ ਬੈਠਾ ਸੀ। ਗ੍ਰਹਿ ਮੰਤਰੀ ਨੇ ਕਿਹਾ,‘‘ਮੈਂ ਉਸ ਸਮੇਂ ਟੋਕਣਾ ਨਹੀਂ ਚਾਹੁੰਦਾ ਸੀ, ਪਰ ਇਹ ਸੱਚ ਨਹੀਂ ਤੇ ਇਸ ਟਿਪਣੀ ਨੂੰ ਸਦਨ ਦੇ ਰਿਕਾਰਡ ਵਿੱਚ ਨਹੀਂ ਰੱਖਣਾ ਚਾਹੀਦਾ।” ਸ਼ਾਹ ਨੇ ਕਿਹਾ ਕਿ ਉਨ੍ਹਾਂ ਕੋਲ ਵਿਸ਼ਵ ਭਾਰਤੀ ਦੇ ਵਾਈਸ ਚਾਂਸਲਰ ਦੀ ਚਿੱਠੀ ਹੈ, ਜਿਸ ਵਿੱਚ ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਅਜਿਹੀ ਘਟਨਾ ਨਹੀਂ ਹੋਈ। ਉਨ੍ਹਾਂ ਕਿਹਾ ਕਿ ਉਥੇ ਇੱਕ ਜਗਾ ਹੈ, ਜਿਥੇ ਸਾਰਿਆਂ ਦੇ ਬੈਠਣ ਦਾ ਪ੍ਰਬੰਧ ਹੈ, ਇਹ ਉਥੇ ਦੀ ਤਸਵੀਰ ਹੈ। ਉਸ ਥਾਂ ‘ਤੇ ਭਾਰਤ ਦੀ ਸਾਬਕਾ ਰਾਸ਼ਟਰਪਤੀ ਬੈਠ ਚੁੱਕੀ ਹੈ, ਪ੍ਰਣਬ ਮੁਖਰਜੀ ਬੈਠ ਚੁੱਕੇ ਹਨ, ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਬੈਠੇ ਸਨ। ਉਨ੍ਹਾਂ ਕਿਹਾ ਕਿ ਮੈਂ ਉਸ ਕੁਰਸੀ ‘ਤੇ ਨਹੀਂ ਬੈਠਿਆ ਪਰ ਮੇਰੇ ਕੋਲ ਦੋ ਤਸਵੀਰਾਂ ਹਨ, ਜਿਨ੍ਹਾਂ ਵਿੱਚੋਂ ਇੱਕ ‘ਚ ਜਵਾਹਰ ਲਾਲ ਨਹਿਰੂ ਉਸ ਕੁਰਸੀ ‘ਤੇ ਬੈਠੇ ਹਨ, ਜਿੱਥੇ ਟੈਗੋਰ ਬੈਠਦੇ ਸੀ। ਦੂਜੀ ਤਸਵੀਰ ਰਾਜੀਵ ਗਾਂਧੀ ਦੀ ਹੈ, ਜਿਸ ਵਿੱਚ ਉਹ ਟੈਗੋਰ ਸਾਹਿਬ ਦੇ ਸੋਫੇ ‘ਤੇ ਬੈਠੇ ਹਨ।

Read More Latest Political News Today

ਰਾਜਨੀਤੀ

ਇਤਰਾਜ਼ ਯੋਗ ਸੀ ਡੀ ਨਾਲ ਕਰਨਾਟਕ ਦੇ ਛੇ ਭਾਜਪਾ ਮੰਤਰੀਆਂ ਵਿੱਚ ਦਹਿਸ਼ਤ

Published

on

ਬੰਗਲੌਰ, 7 ਮਾਰਚ – ਜਨਤਾ ਦਲ (ਐਸ) ਗਠਜੋੜ ਦੀ ਅਗਵਾਈ ਵਾਲੀ ਸਰਕਾਰ ਵਿਰੁੱਧ ਬਗਾਵਤ ਕਰ ਕੇ ਭਾਜਪਾ ਵਿੱਚ ਸ਼ਾਮਲ ਹੋ ਕੇ ਮੰਤਰੀ ਬਣੇ ਰਮੇਸ਼ ਜਾਰਕੀਹੋਲੀ ਵਿਰੁੱਧ ਕੁਝ ਦਿਨ ਪਹਿਲਾਂ ਇੱਕ ਇਤਰਾਜ਼ਯੋਗ ਸੀ ਡੀ ਸਾਹਮਣੇ ਆੲੈ ਸੀ, ਜਿਸ `ਤੇ ਉਸ ਨੂੰ ਸੈਕਸ ਸੋਸ਼ਣ ਦੇ ਦੋਸ਼ ਲੱਗਣ ਪਿੱਛੋਂ ਅਸਤੀਫਾ ਦੇਣਾ ਪਿਆ ਸੀ। ਇਸ ਘਟਨਾ ਨੂੰ ਧਿਆਨ ਵਿੱਚ ਰੱਖ ਕੇ ਕਰਨਾਟਕ ਦੇ ਛੇ ਮੰਤਰੀਆਂ ਵਿੱਚ ਦਹਿਸ਼ਤ ਹੈ। ਇਨ੍ਹਾਂ ਮੰਤਰੀਆਂ ਨੇ ਬੰਗਲੌਰ ਦੀ ਇੱਕ ਅਦਾਲਤ ਵਿੱਚ ਪਹੁੰਚ ਕੀਤੀ ਹੈ ਕਿ ਇਹ ਮੀਡੀਆ ਸੰਗਠਨਾਂ ਨੂੰ ਉਨ੍ਹਾਂ ਵਿਰੁੱਧ ਸਾਜ਼ਿਸ ਅਧੀਨ ਜਾਰੀ ਕੀਤੀ ਹੈ।
ਮੁੱਖ ਮੰਤਰੀ ਬੀ ਐਸ ਯੇਦੀਯੁਰੱਪਾ ਦੀ ਅਗਵਾਈ ਵਾਲੀ ਸਰਕਾਰ ਦੇ ਜਿਨ੍ਹਾਂ ਛੇ ਮੰਤਰੀਆਂ ਨੇ ਅਦਾਲਤ ਦਾ ਰੁਖ਼ ਕਰ ਕੇ ਖੁਦ ਨੂੰ ਅਜਿਹੀ ਸਾਜ਼ਿਸ਼ ਤੋਂ ਬਚਾਉਣ ਦੀ ਅਪੀਲ ਕੀਤੀ ਹੈ, ਉਨ੍ਹਾਂ ਵਿੱਚ ਸੂਬੇ ਦੇ ਕਿਰਤ ਮੰਤਰੀ ਸ਼ਿਵ ਰਾਮ, ਖੇਤੀਬਾੜੀ ਮੰਤਰੀ ਬੀ ਸੀ ਪਾਟਿਲ, ਕੋਆਪਰੇਟਿਵ ਮੰਤਰੀ ਐਸ ਟੀ ਸੋਮਸ਼ੇਖਰ, ਪਰਵਾਰ ਭਲਾਈ ਤੇ ਮੈਡੀਕਲ ਸਿੱਖਿਆ ਮੰਤਰੀ ਕੇ ਸੁਧਾਕਰ, ਯੁਵਾ ਸ਼ਕਤੀਕਰਨ ਅਤੇ ਖੇਡ ਮੰਤਰੀ ਕੇ ਸੀ ਨਾਰਾਇਣ ਗੌੜਾ ਅਤੇ ਸ਼ਹਿਰੀ ਵਿਕਾਸ ਮੰਤਰੀ ਭਿਆਰਥੀ ਬਾਸਵਰਾਜ ਸ਼ਾਮਲ ਹਨ। ਇਹਛੇ ਮੰਤਰੀ ਉਨ੍ਹਾਂ 17 ਵਿਧਾਇਕਾਂ ਵਿੱਚ ਸ਼ਾਮਲ ਸਨ ਜਿਨ੍ਹਾਂ ਨੇ ਕਾਂਗਰਸ-ਜਨਤਾ ਦਲ (ਐਸ) ਗਠਜੋੜ ਦੀ ਅਗਵਾਈ ਵਾਲੀ ਸਰਕਾਰ ਵਿਰੁੱਧ ਬਗਾਵਤ ਕੀਤੀ ਤੇ ਜੁਲਾਈ 2019 ਵਿੱਚ ਸਰਕਾਰ ਡਿੱਗ ਗਈ ਸੀ ਤੇ ਭਾਜਪਾ ਦੇ ਸੱਤਾ ਵਿੱਚ ਆਉਣ ਦਾ ਰਾਹ ਖੁੱਲ੍ਹ ਗਿਆ ਸੀ। ਆਪਣੀਆਂ ਸਬੰਧਤ ਪਾਰਟੀਆਂ ਤੋਂ ਅਯੋਗ ਕਰਾਰ ਦਿੱਤੇ ਜਾਣ ਪਿੱਛੋਂ ਉਕਤ ਵਿਧਾਇਕ ਭਾਜਪਾ ਵਿੱਚ ਸ਼ਾਮਲ ਹੋਏ ਸਨ ਅਤੇ ਉਨ੍ਹਾਂ ਦਸੰਬਰ 2019 ਵਿੱਚ ਭਾਜਪਾ ਦੀ ਟਿਕਟ ‘ਤੇ ਚੋਣ ਲੜੀ ਅਤੇ ਜਿੱਤੀ ਸੀ। ਉਸ ਤੋਂ ਬਾਅਦ ਉਨ੍ਹਾਂ ਨੂੰ ਮੰਤਰੀ ਬਣਾ ਦਿੱਤਾ ਗਿਆ ਸੀ।

Continue Reading

ਰਾਜਨੀਤੀ

ਭਾਜਪਾ ਵਿਧਾਇਕ ਦੇ ਜਨਮ ਦਿਨ ਸਮਾਰੋਹ ਵਿੱਚ ਦੋ ਦੀ ਮੌਤ

Published

on

ਦਮੋਹ, 7 ਮਾਰਚ – ਮੱਧ ਪ੍ਰਦੇਸ਼ ਦੇ ਦਮੋਹ ਜ਼ਿਲ੍ਹੇ ਤੋਂ ਭਾਜਪਾ ਦੇ ਵਿਧਾਇਕ ਦੇ ਜਨਮ ਦਿਨ ‘ਤੇ ਕਰਵਾਏ ਜਨਤਕ ਸਮਾਰੋਹ ਵਿੱਚ ਖੂਨੀ ਵਿਵਾਦ ਹੋਣ ਨਾਲ 2 ਜਣਿਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਅਰਵਿੰਦ ਜੈਨ (30) ਤੇ ਜੋਗਿੰਦਰ ਸਿੰਘ (30) ਦੇ ਰੂਪ ਵਿੱਚ ਹੋਈ। ਜੋਗਿੰਦਰ ਸਿੰਘ ਦੀ ਮੌਤ ਗੋਲੀ ਲੱਗਣ ਨਾਲ ਹੋਈ, ਜਦ ਕਿ ਜੈਨ ਨੂੰ ਕੁਝ ਲੋਕਾਂ ਨੇ ਪੱਥਰਾਂ ਅਤੇ ਡੰਡਿਆਂ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ।
ਦਮੋਹ ਜ਼ਿਲੇ੍ਹ ਦੇ ਪੁਲਸ ਸੁਪਰਡੈਂਟ ਹੇਮੰਤ ਸਿੰਘ ਚੌਹਾਨ ਨੇ ਦੱਸਿਆ ਕਿ ਜ਼ਿਲ੍ਹਾ ਹੈਡਕੁਆਰਟਰ ਤੋਂ ਕਰੀਬ ਚਾਲੀ ਕਿਲੋਮੀਟਰ ਦੂਰ ਨੋਹਟਾ ਥਾਣਾ ਖੇਤਰ ਦੇ ਬਨਵਾਰ ਪਿੰਡ ਵਿੱਚ ਸ਼ੁੱਕਰਵਾਰ ਨੂੰ ਜਬੇਰਾ ਤੋਂ ਵਿਧਾਇਕ ਧਰਮਿੰਦਰ ਲੋਧੀ ਦੇ ਜਨਮ ਦਿਨ ਮੌਕੇ ਹੋਏ ਪ੍ਰੋਗਰਾਮ ਵਿੱਚ ਅਰਵਿੰਦ ਜੈਨ ਅਤੇ ਜੋਗਿੰਦਰ ਸਿੰਘ ਵਿਚਾਲੇ ਵਿਵਾਦ ਹੋਇਆ ਸੀ। ਅਜੇ ਤੱਕ ਕਿਸੇ ਵੀ ਦੋਸ਼ੀ ਦੀ ਪਛਾਣ ਨਹੀਂ ਹੋਈ ਹੈ। ਪੁਲਸ ਅਨੁਸਾਰ ਵਿਧਾਇਕ ਲੋਧੀ ਘਟਨਾ ਦੇ ਮੌਕੇ ਉਥੇ ਮੌਜੂਦ ਨਹੀਂ ਸਨ।

Continue Reading

ਰਾਜਨੀਤੀ

ਨੰਦੀ ਗ੍ਰਾਮ ਵਿੱਚ ਮਮਤਾ ਨਾਲ ਸੁਵੇਂਦੂ ਦੀ ਟੱਕਰ ਹੋਣ ਲੱਗੀ

Published

on

ਨਵੀਂ ਦਿੱਲੀ, 7 ਮਾਰਚ – ਭਾਰਤੀ ਜਨਤਾ ਪਾਰਟੀ ਵੱਲੋਂ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਲਈ 57 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ। ਭਾਜਪਾ ਨੇ ਸੁਵੇਂਦੂ ਅਧਿਕਾਰੀ ਨੂੰ ਉਨ੍ਹਾਂ ਦੇ ਗ੍ਰਹਿ ਨਗਰ ਨੰਦੀਗ੍ਰਾਮ ਤੋਂ ਉਮੀਦਵਾਰ ਬਣਾਇਆ ਹੈ, ਜਿੱਥੇ ਤਿ੍ਰਣਮੂਲ ਕਾਂਗਰਸ ਦੀ ਚੇਅਰਪਰਸਨ ਤੇ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪਹਿਲਾਂ ਹੀ ਚੋਣ ਲੜਨ ਦਾ ਐਲਾਨ ਕੀਤਾ ਹੋਇਆ ਹੈ।
ਇਸ ਬਾਰੇ ਭਾਜਪਾ ਦੇ ਜਨਰਲ ਸਕੱਤਰ ਅਰੁਣ ਸਿੰਘ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਸਾਬਕਾ ਕ੍ਰਿਕਟਰ ਅਸ਼ੋਕ ਡਿੰਡਾ ਅਤੇ ਸਾਬਕਾ ਆਈ ਪੀ ਐਸ ਅਧਿਕਾਰੀ ਭਾਰਤੀ ਘੋਸ਼ ਨੂੰ ਪਾਰਟੀ ਉਮੀਦਵਾਰ ਬਣਾਇਆ ਗਿਆ ਹੈ, ਜਦੋਂ ਕਿ ਇੱਕ ਸੀਟ ‘ਆਜਸੂ’ ਲਈ ਛੱਡੀ ਗਈ ਹੈ। ਇਸ ਦੇ ਨਾਲ ਹੀ ਪਾਰਟੀ ਨੇ 27 ਮਾਰਚ ਤੋਂ 29 ਅਪ੍ਰੈਲ ਤੱਕ 8 ਪੜਾਵਾਂ ਵਿੱਚ ਹੋਣ ਵਾਲੀਆਂ ਚੋਣਾਂ ਲਈ ਪਹਿਲੇ ਪੜਾਅ ਦੀਆਂ 60 ਸੀਟਾਂ ‘ਚੋਂ 57 ਦਾ ਐਲਾਨ ਕਰ ਦਿੱਤਾ ਹੈ, ਜਦੋਂ ਕਿ ਤਿੰਨ ਉਮੀਦਵਾਰਾਂ ਦਾ ਐਲਾਨ ਕੀਤਾ ਜਾਣਾ ਬਾਕੀ ਹੈ। ਵਰਨਣ ਯੋਗ ਹੈ ਕਿ ਖੱਬੇ ਪੱਖੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਨੰਦੀਗ੍ਰਾਮ ਦਾ ਵਿਸ਼ੇਸ਼ ਯੋਗਦਾਨ ਹੈ, ਜਿੱਥੋਂ ਮਮਤਾ ਨੇ ਕਾਮਰੇਡਾਂ ਦੀ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨਾਂ ਦੀ ਸ਼ੁਰੂਆਤ ਕੀਤੀ ਸੀ ਤੇ ਤਿ੍ਰਣਮੂਲ ਕਾਂਗਰਸ ਸੂਬੇ ਦੀ ਸੱਤਾ ‘ਤੇ 2011 ਵਿੱਚ ਕਾਬਜ਼ ਹੋਈ ਸੀ। ਸੁਵੇਂਦੂ ਅਧਿਕਾਰੀ ਨੇ 2016 ਦੀਆਂ ਵਿਧਾਨ ਸਭਾ ਚੋਣਾਂ ‘ਚ ਨੰਦੀਗ੍ਰਾਮ ਤੋਂ ਤਿ੍ਰਣਮੂਲ ਕਾਂਗਰਸ ਦੇ ਉਮੀਦਵਾਰ ਵਜੋਂ ਜਿੱਤ ਪ੍ਰਾਪਤ ਕੀਤੀ ਸੀ ਤੇ ਸੂਬੇ ਦੇ ਟਰਾਂਸਪੋਰਟ ਮੰਤਰੀ ਬਣੇ ਸਨ, ਪਰ ਬੀਤੇ ਸਾਲ ਉਹ ਤਿ੍ਰਣਮੂਲ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਏ ਸਨ।

Continue Reading

ਰੁਝਾਨ


Copyright by IK Soch News powered by InstantWebsites.ca