Amritsar Akali Dal accuses Kohli Associates of looting more
Connect with us [email protected]

ਪੰਜਾਬੀ ਖ਼ਬਰਾਂ

328 ਸਰੂਪਾਂ ਦੇ ਗ਼ਾਇਬ ਹੋਣ ਦਾ ਮਾਮਲਾ:ਅੰਮ੍ਰਿਤਸਰ ਅਕਾਲੀ ਦਲ ਨੇ ਕੋਹਲੀ ਐਸੋਸੀਏਟਸ ਨੂੰ ਸੱਤ ਕਰੋੜ ਤੋਂ ਵੱਧ ਲੁਟਾਉਣ ਦਾ ਦੋਸ਼ ਲਾਇਆ

Published

on

guru granth sahib

ਪਿਛਲੇ 11 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਉੱਤੇ ਠੇਕੇ ਵਧਾਉਣ ਦਾ ਦੋਸ਼
ਚੰਡੀਗ਼ੜ੍ਹ, 12 ਜੂਨ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਸ ਦੀ ਪ੍ਰਧਾਨ ਦੇ ਨਾਲ ਅੰਤਰਿਮ ਕਮੇਟੀ ਅਤੇ ਇਸ ਦੇ ਕਰੋੜਾਂ ਰੁਪਏ ਦੇ ਸਾਲਾਨਾ ਹਿਸਾਬ ਦਾ ਆਡਿਟ ਕਰਨ ਵਾਲੀ ਕੰਪਨੀ ਕੋਹਲੀ ਐਸੋਸੀਏਟਸ ਫਿਰ ਇੱਕ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ 328 ਸਰੂਪਾਂ ਦੇ ਗ਼ਾਇਬ ਹੋਣ ਦੇ ਮੁੱਦੇ ਉੱਤੇ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ। ਇਸ ਉੱਤੇ ਦੋਸ਼ ਲੱਗਾ ਹੈ ਕਿ ਪਿਛਲੇ 11 ਸਾਲਾਂ ਤੋਂ ਆਡਿਟ ਕਰਦੀ ਇਸ ਕੰਪਨੀ ਨੇ ਡਿਊਟੀ ਠੀਕ ਤਰ੍ਹਾਂ ਨਹੀਂ ਨਿਭਾਈ ਅਤੇ ਫ਼ੀਸ ਸੱਤ ਕਰੋੜ ਰੁਪਏ ਤੋਂ ਵੱਧ ਲੈ ਲਈ ਸੀ।
ਕੱਲ੍ਹ ਇੱਥੇ ਸੈਕਟਰ 34 ਦੇ ਪਾਰਟੀ ਦਫ਼ਤਰ ਵਿੱਚ ਪ੍ਰੈਸ ਕਾਨਫ਼ਰੰਸਦੌਰਾਨ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਅਤੇ ਸਾਬਕਾ ਪ੍ਰਧਾਨਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਬਾਰੇ ਜੋ ਅਣਗਹਿਲੀ ਵਿਖਾਈ ਹੈ, ਉਹ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਪਿਛਲੇ 11 ਸਾਲਾਂ ਤੋਂ ਸਿਰਫ਼ ਇੱਕੋ ਕੰਪਨੀ ਤੋਂ ਆਡਿਟ ਕਰਾਇਆ, ਫ਼ੀਸ ਵੀ ਹਰ ਸਾਲ ਵਧਾਈ, ਸੱਤ ਕਰੋੜ ਰੁਪਏ ਤੋਂ ਵੱਧ ਗੁਰੂ ਕੀ ਗੋਲਕ ਵਿੱਚੋਂ ਗ਼ਲਤ ਅਦਾਇਗੀ ਕੀਤੀ, ਪਰ ਕੰਪਨੀ ਨੇ ਲਿਖੇ ਸਮਝੌਤੇ ਮੁਤਾਬਕ ਸਟੋਰੇਜ਼ ਵਿੱਚ ਪਏ ਸਰੂਪਾਂ ਦੀ ਠੀਕ ਰਿਪੋਰਟ ਨਹੀਂ ਸੀ ਦਿੱਤੀ।ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਜਿਸ ਦੇ ਉਮੀਦਵਾਰਾਂ ਨੇ ਦੂਜੀ ਵੱਡੀ ਪਾਰਟੀ ਵਜੋਂ ਸ਼੍ਰੋਮਣੀ ਕਮੇਟੀ ਦੀਆਂ 2011 ਚੋਣਾਂ ਵਿੱਚ 6 ਲੱਖ ਸਿੱਖ ਵੋਟ ਪ੍ਰਾਪਤ ਕੀਤੀ ਸੀ, ਨੇ ਇਹ ਵੀ ਸਖ਼ਤ ਇਤਰਾਜ਼ ਕੀਤਾ ਕਿ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਹੁੰਦਿਆਂ 15 ਸਤੰਬਰ 2020 ਨੂੰ ਐਗਜ਼ੈਕਟਿਵ ਕਮੇਟੀ ਨੇ ਇਸ ਆਡਿਟ ਕੰਪਨੀ ਦੀ ਵੱਡੀ ਕੁਤਾਹੀ ਨੂੰ ‘ਕ੍ਰਿਮੀਨਲ ਕਾਰਾ’ ਕਰਾਰ ਦੇਣ ਦੀ ਥਾਂ ਮਤਾ ਪਾਸ ਕਰ ਕੇ ਕੇਵਲ ‘ਵਿਭਾਗੀ ਕਾਰਵਾਈ’ ਕਰਨ ਦਾ ਇਸ਼ਾਰਾ ਕਰ ਦਿੱਤਾ ਸੀ। ਪ੍ਰੈਸ ਕਾਨਫ਼ਰੰਸ ਵਿੱਚਕੁਸ਼ਲਪਾਲ ਸਿੰਘ ਮਾਨ ਅਤੇ ਐਡਵੋਕੇਟ ਸਿਮਰਨ ਸਿੰਘ ਨੇ ਦੱਸਿਆ ਕਿ ਆਡਿਟ ਕੰਪਨੀ ਕੋਹਲੀ ਐਸੋਸੀਏਟਸ ਨਾਲ 2010 ਵਿੱਚ ਲਿਖਤੀ ਸਮਝੌਤਾ 3.5 ਲੱਖ ਰੁਪਏ ਪ੍ਰਤੀ ਮਹੀਨਾ ਕਰ ਕੇ ਕੁਝ ਮਹੀਨੇ ਬਾਅਦ 75,000 ਰੁਪਏ ਫ਼ੀਸ ਵਧਾ ਦਿੱਤੀ ਗਈ, ਫਿਰ 2011 ਵਿੱਚ 20,000 ਰੁਪਏ ਮਾਸਿਕ ਵਾਧਾ ਕੀਤਾ, ਜੂਨ 2012 ਵਿੱਚ 4.65 ਲੱਖ ਰੁਪਏ ਫੀਸ ਕੀਤੀ ਅਤੇ ਇਸ ਕੰਪਨੀ ਕੋਲ 2021 ਤੱਕ ਦਾ ਠੇਕਾ ਚੱਲ ਰਿਹਾ ਹੈ। ਇਸ ਦਲ ਦੇ ਵਕੀਲ ਸਿਮਰਨ ਸਿੰਘ ਨੇ 15 ਦਿਨ ਦਾ ਨੋਟਿਸ ਜਾਰੀ ਕਰਦਿਆਂ ਕਿਹਾ ਕਿ ਜੋ ਇਸ ਆਡਿਟ ਕੰਪਨੀ ਦਾ ਸਮਝੌਤਾ ਰੱਦ ਨਾ ਕੀਤਾ ਤਾਂ ਇੰਸਟੀਚਿਊਟ ਆਫ਼ ਆਡਿਟ ਨੂੰ ਇਸ ਕੰਪਨੀ ਦੀ ਮਾਨਤਾ ਰੱਦ ਕਰਨ ਦੇ ਲਈ ਲਿਖਿਆ ਜਾਵੇਗਾ, ਕਿਉਂਕਿ ਇਸ ਕੰਪਨੀ ਨੇ ਆਪਣੇ ਪਵਿੱਤਰ ਕਿੱਤੇ ਦੇ ਨੈਤਿਕ ਮਾਪਦੰਡਾਂ ਨੂੰ ਤੋੜਿਆ ਹੈ।

Read More Latest Punjabi News

ਪੰਜਾਬੀ ਖ਼ਬਰਾਂ

ਸੁਮੇਧ ਸਿੰਘ ਸੈਣੀ ਨੂੰ ਰਾਹਤ:ਕੋਟਕਪੂਰਾ ਗੋਲ਼ੀ ਕਾਂਡ ਕੇਸ ਵਿੱਚ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਪ੍ਰਵਾਨ

Published

on

sumedh saini

ਚੰਡੀਗੜ੍ਹ, 3 ਅਗਸਤ, – ਪੰਜਾਬ ਪੁਲਸ ਦੇ ਸਾਬਕਾ ਮੁਖੀ(ਡੀਜੀਪੀ) ਸੁਮੇਧ ਸਿੰਘ ਸੈਣੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਮੰਗਲਵਾਰ ਨੂੰ ਕੋਟਕਪੂਰਾ ਗੋਲ਼ੀ ਕਾਂਡ ਕੇਸ ਵਿੱਚ ਉਨ੍ਹਾਂ ਦੇ ਖ਼ਿਲਾਫ਼ ਦਰਜ ਕੇਸ ਵਿੱਚ ਅਗਾਊਂ ਜ਼ਮਾਨਤ ਦੇ ਦਿੱਤੀ ਅਤੇ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤੇ ਹਨ ਕਿ ਜੇ ਇਸ ਕੇਸ ਵਿੱਚ ਸਰਕਾਰ ਸੈਣੀ ਤੋਂ ਕੁਝ ਪੁੱਛਗਿੱਛ ਕਰਨੀ ਚਾਹੇ ਤਾਂ ਇਸ ਦੇ ਲਈ ਉਸ ਨੂੰ ਪਹਿਲਾਂ 7 ਦਿਨ ਦਾ ਨੋਟਿਸ ਦੇਣਾ ਪਵੇਗਾ।
ਸੁਮੇਧ ਸਿੰਘ ਸੈਣੀ ਵੱਲੋਂ ਇਸ ਕੇਸ ਵਿੱਚ ਦਰਜ ਸਿ਼ਕਾਇਤ ਵਿੱਚ ਅਗਾਊਂ ਜ਼ਮਾਨਤ ਦਿੱਤੇ ਜਾਣ ਦੀ ਮੰਗ ਬਾਰੇ ਦਾਇਰ ਕੀਤੀ ਗਈ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਜਸਟਿਸ ਅਵਨੀਸ ਝਿੰਗਨ ਨੇ ਇਹ ਆਦੇਸ਼ ਦਿੱਤਾ ਹੈ। ਸੈਣੀ ਨੂੰ ਬਹਿਬਲ ਕਲਾਂ ਗੋਲ਼ੀ ਕਾਂਡ ਕੇਸ ਵਿੱਚ ਅਗਾਊਂ ਜ਼ਮਾਨਤ ਪਹਿਲਾਂ ਮਿਲ ਚੁੱਕੀ ਹੈ।ਅੱਜ ਉਸ ਨੂੰ ਕੋਟਕਪੂਰਾ ਵਿੱਚਉਸ ਦੇ ਖ਼ਿਲਾਫ਼ਦਰਜ ਹੋਏ ਕੇਸ ਵਿੱਚ ਵੀ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਹੈ। ਇਹ ਕੇਸ ਫਰੀਦਕੋਟ ਦੀ ਟ੍ਰਾਇਲ ਕੋਰਟ ਵਿੱਚ ਚੱਲ ਰਿਹਾ ਹੈ, ਜਿਸ ਵਿੱਚ ਸੈਣੀ ਦੇਖ਼ਿਲਾਫ਼ ਚਲਾਣ ਵੀ ਪੇਸ਼ ਕੀਤਾ ਜਾ ਚੁੱਕਾ ਹੈ।
ਵਰਨਣ ਯੋਗ ਹੈ ਕਿ ਸੁਮੇਧ ਸਿੰਘ ਸੈਣੀ ਨੇ ਪਹਿਲਾਂ ਇਸ ਕੇਸ ਵਿੱਚ ਟ੍ਰਾਇਲ ਕੋਰਟ ਤੋਂ ਅਗਾਊਂ ਜ਼ਮਾਨਤ ਮੰਗੀ ਸੀ, ਜਿਸ ਨੂੰ ਟ੍ਰਾਇਲ ਕੋਰਟ ਨੇ ਰੱਦ ਕਰ ਦਿੱਤਾ ਸੀ।ਉਸ ਤੋਂ ਬਾਅਦ ਸੈਣੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਅਗਾਊਂ ਜ਼ਮਾਨਤਦੀ ਮੰਗ ਕੀਤੀ ਸੀ। ਮਾਰਚ ਵਿੱਚ ਹਾਈ ਕੋਰਟ ਨੇ ਸੈਣੀ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਅਤੇ ਅੱਜ ਮੰਗਲਵਾਰ ਨੂੰ ਹਾਈ ਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਪਿੱਛੋਂ ਸੈਣੀ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ।

Continue Reading

ਪੰਜਾਬੀ ਖ਼ਬਰਾਂ

ਮੁੰਬਈ ਵਿੱਚ ‘ਅਡਾਨੀ ਏਅਰਪੋਰਟ’ ਬਣਨ ਤੋਂ ਭੜਕੀ ਸ਼ਿਵ ਸੈਨਾ ਦੇ ਵਰਕਰਾਂ ਵੱਲੋਂ ਤੋੜ-ਭੰਨ

Published

on

Adani Airport

ਮੁੰਬਈ, 3 ਅਗਸਤ – ਮੁੰਬਈ ਦੇ ਇੰਟਰਨੈਸ਼ਨਲ ਏਅਰਪੋਰਟ ਉੱਤੇ ਕੱਲ੍ਹ ਸ਼ਿਵਸੈਨਾ ਵਰਕਰਾਂ ਨੇ ਤੋੜਭੰਨ ਕੀਤੀ ਹੈ। ਇਸ ਏਅਰਪੋਰਟ ਦਾ ਪ੍ਰਬੰਧ ਅੱਜਕੱਲ੍ਹ ਅਡਾਨੀ ਗਰੁੱਪ ਦੇ ਹੱਥਾਂ ਵਿੱਚ ਹੈ। ਸ਼ਿਵਸੈਨਾ ਵਰਕਰਾਂ ਨੇ ਇਸ ਮੌਕੇ ਏਅਰਪੋਰਟ ਉੱਤੇ ਲੱਗੇ ‘ਅਡਾਨੀ ਏਅਰਪੋਰਟ’ ਦੇ ਬੋਰਡ ਨੂੰ ਵੀ ਨੁਕਸਾਨ ਪਹੁੰਚਾਇਆ ਹੈ।
ਅਸਲ ਵਿੱਚ ਸ਼ਿਵਸੈਨਾ ਦਾ ਦੋਸ਼ ਹੈ ਕਿ ਪਹਿਲਾਂ ਇਹ ਏਅਰਪੋਰਟ ਛਤਰਪਤੀ ਸ਼ਿਵਾਜੀ ਮਹਾਰਾਜ ਏਅਰਪੋਰਟ ਵਜੋਂ ਜਾਣਿਆ ਜਾਂਦਾ ਸੀ, ਪਰ ਅੱਜਕੱਲ੍ਹਇੱਥੇ ਅਡਾਨੀ ਏਅਰਪੋਰਟ ਦਾ ਬੋਰਡ ਲਾ ਦਿੱਤਾ ਗਿਆ ਹੈ, ਜਿਸ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ। ਵਰਨਣ ਯੋਗ ਹੈ ਕਿ ਅਡਾਨੀ ਗਰੁੱਪਨੇ ਬੀਤੇ ਕੁਝ ਸਾਲਾਂ ਵਿੱਚ ਏਵੀਏਸ਼ਨ ਸੈਕਟਰ ਵਿੱਚ ਵੱਡਾ ਨਿਵੇਸ਼ ਕੀਤਾ ਅਤੇ ਦੇਸ਼ ਦੇ ਕਈ ਵੱਡੇ ਏਅਰਪੋਰਟਾਂ ਦਾ ਪ੍ਰਬੰਧ ਇਸਗਰੁੱਪ ਕੋਲ ਚਲਾ ਗਿਆ ਹੈ।ਜੁਲਾਈ ਵਿੱਚ ਮੁੰਬਈ ਦੇ ਇੰਟਰਨੈਸ਼ਨਲ ਏਅਰਪੋਰਟ ਦਾ ਪ੍ਰਬੰਧ ਪੂਰੀ ਤਰ੍ਹਾਂ ਅਡਾਨੀ ਗਰੁੱਪ ਕੋਲ ਆਇਆ ਤਾਂ ਖ਼ੁਦ ਗੌਤਮ ਅਡਾਨੀ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਸੀ।ਅਡਾਨੀ ਏਅਰਪੋਰਟ ਦੇ ਬੁਲਾਰੇ ਨੇ ਕਿਹਾ ਕਿ ਛਤਰਪਤੀ ਸ਼ਿਵਾਜੀ ਮਹਾਰਾਜ ਇੰਟਰਨੈਸ਼ਨਲ ਏਅਰਪੋਰਟ ਦੀ ਬ੍ਰਾਂਡਿੰਗ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ ਅਤੇ ਟਰਮੀਨਲ ਦੀ ਸਥਿਤੀ ਵਿੱਚ ਵੀ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ।

Read More Punjabi News Today

Continue Reading

ਪੰਜਾਬੀ ਖ਼ਬਰਾਂ

ਘੱਟ ਮਾਲ ਮਿਲਿਆ ਤਾਂ ਚੋਰਾਂ ਨੇ ਇੱਕ ਮਹੀਨੇ ਦਾ ਬੱਚਾ ਬੈਗ ਵਿੱਚ ਪਾ ਲਿਆ

Published

on

child murder

ਮਾਂ ਵੱਲੋਂ ਰੌਲਾ ਪਾਉਣ ਉੱਤੇ ਬੈਗ ਛੱਡ ਕੇ ਭੱਜੇ
ਫਿਲੌਰ, 3 ਅਗਸਤ – ਰਾਤ ਨੂੰ ਇਕ ਘਰ ਵਿੱਚ ਚੋਰੀ ਕਰਨ ਗਏ ਚੋਰਾਂ ਨੂੰ ਜਦ ਮਾਲ ਜ਼ਿਆਦਾ ਨਾ ਮਿਲਿਆ ਤਾਂ ਬਿਸਤਰੇ ਉੱਤੇ ਸੌਂ ਰਹੇ ਇੱਕ ਮਹੀਨੇ ਦੇ ਬੱਚੇ ਨੂੰ ਬੈਗ ਵਿੱਚ ਪਾ ਕੇ ਆਪਣੇ ਨਾਲ ਲਿਜਾਣ ਲੱਗੇ ਤਾਂ ਬੱਚਾ ਰੋ ਪਿਆ ਅਤੇ ਮਾਂ ਦੀ ਅੱਖ ਖੁੱਲ੍ਹ ਗਈ। ਉਸ ਦੇ ਰੌਲਾ ਪਾਉਣ ਉੱਤੇ ਚੋਰ ਬੈਗ ਛੱਡ ਕੇ ਭੱਜ ਗਏ।
ਮਿਲੀ ਸੂਚਨਾ ਅਨੁਸਾਰ ਨੇੜੇ ਪਿੰਡ ਬਕਾਪੁਰ ਵਿੱਚਕੱਲ੍ਹਅੱਧੀ ਰਾਤ ਬਲਵਿੰਦਰ ਸਿੰਘ ਦੇ ਘਰ ਚੋਰ ਆ ਗਏ। ਬਲਵਿੰਦਰ ਸਿੰਘ ਆਪਣੀ ਪਤਨੀ ਅਤੇ ਇੱਕ ਮਹੀਨੇ ਦੀ ਬੱਚੀ ਨਾਲ ਬਿਸਤਰੇ ਉੱਤੇ ਸੌਂ ਰਿਹਾ ਸੀ। ਚੋਰਾਂ ਨੇ ਪਹਿਲਾਂ ਘਰ ਵਿੱਚ ਪਏ ਦੋ ਮੋਬਾਇਲ ਫ਼ੋਨ ਅਤੇ ਦੋ ਹਜ਼ਾਰ ਰੁਪਏ ਚੁੱਕ ਕੇ ਆਪਣੇ ਬੈਗ ਵਿੱਚ ਪਾਏ। ਚੋਰਾਂ ਨੂੰ ਜਦ ਘਰੋਂ ਬਹੁਤਾ ਮਾਲ ਨਾ ਮਿਲਿਆ ਤਾਂ ਉਨ੍ਹਾਂ ਨੇ ਮਾਤਾ-ਪਿਤਾ ਕੋਲ ਸੌਂ ਰਹੇ ਇੱਕ ਮਹੀਨੇ ਦੇ ਬੱਚੇ ਨੂੰ ਚੁੱਕ ਕੇ ਬੈਗ ਵਿੱਚ ਪਾ ਲਿਆ। ਜਦੋਂ ਉਹ ਉਹ ਚੱਲਣ ਲੱਗੇ ਤਾਂ ਬੱਚਾ ਰੋਣ ਲੱਗ ਪਿਆ ਤੇ ਆਵਾਜ਼ ਸੁਣ ਕੇ ਮਾਂ ਦੀ ਨੀਂਦ ਖੁੱਲ੍ਹ ਗਈ। ਬਿਸਤਰੇ ਉੱਤੇ ਬੱਚਾ ਨਾ ਦੇਖ ਕੇ ਉਸ ਨੇ ਤੁਰੰਤ ਲਾਈਟ ਜਗਾਈ ਅਤੇ ਅਣਜਾਣ ਵਿਅਕਤੀ ਨੂੰ ਘਰ ਵਿੱਚ ਦੇਖ ਜਦੋਂ ਉਸ ਨੇ ਰੌਲਾ ਪਾਇਆ ਤਾਂ ਬੈਗ ਉਥੇ ਛੱਡ ਕੇ ਚੋਰ ਫਰਾਰ ਹੋ ਗਏ।ਬੱਚੇ ਦੇ ਪਿਤਾ ਨੇ ਬੈਗ ਖੋਲ੍ਹਿਆ ਤਾਂ ਉਸ ਵਿੱਚ ਹੀ ਉਨ੍ਹਾਂ ਦਾ ਇੱਕ ਮਹੀਨੇ ਦਾ ਬੱਚਾ, ਦੋਵੇਂ ਮੋਬਾਇਲ ਫ਼ੋਨ ਅਤੇ ਦੋ ਹਜ਼ਾਰ ਰੁਪਏ ਦੀ ਨਕਦੀ ਪਏ ਸੀ। ਬਲਵਿੰਦਰ ਨੇ ਸ਼ਿਕਾਇਤ ਸਥਾਨਕ ਪੁਲਸ ਕੋਲ ਕੀਤੀ। ਥਾਣਾ ਇੰਚਾਰਜ ਸੰਜੀਵ ਕਪੂਰ ਨੇ ਦੱਸਿਆ ਕਿ ਉਹ ਘਟਨਾ ਦੀ ਜਾਂਚ ਕਰ ਰਹੇ ਹਨ।

Continue Reading

ਰੁਝਾਨ


Copyright by IK Soch News powered by InstantWebsites.ca