An open public challenge to the Taliban on the occasion of Afghanistan
Connect with us [email protected]

ਅੰਤਰਰਾਸ਼ਟਰੀ

ਅਫਗਾਨਿਸਤਾਨ ਦੇ ਆਜ਼ਾਦੀ ਦਿਨ ਦੇ ਮੌਕੇ ਉੱਤੇ ਤਾਲਿਬਾਨ ਨੂੰ ਆਮ ਲੋਕਾਂ ਵੱਲੋਂ ਖੁੱਲ੍ਹੀ ਚੁਣੌਤੀ

Published

on

Afghanistan

ਥਾਂ-ਥਾਂ ਰੋਸ ਪ੍ਰਦਰਸ਼ਨ, ਕੁਝ ਥਾਈਂ ਤਾਲਿਬਾਨੀ ਝੰਡੇ ਪਾੜ ਕੇ ਸੁੱਟੇ
ਕਾਬੁਲ, 19 ਅਗਸਤ, – ਅਫ਼ਗਾਨਿਸਤਾਨ ਉੱਤੇ ਤਾਲਿਬਾਨੀ ਕਬਜ਼ੇ ਪਿੱਛੋਂ ਦਹਿਸ਼ਤਦੇ ਬਾਵਜੂਦ ਓਥੋਂ ਦੇ ਲੋਕਾਂ ਵਿੱਚ ਗੁੱਸਾ ਭੜਕ ਉੱਠਿਆ ਅਤੇ ਤਾਲਿਬਾਨ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਵਧਣ ਲੱਗੇ ਹਨ।
ਅੱਜ 19 ਅਗਸਤ ਨੂੰ ਅਫਗਾਨਿਸਤਾਨ ਦੇ ਆਜ਼ਾਦੀ ਦਿਨ ਮੌਕੇ ਰਾਜਧਾਨੀ ਕਾਬੁਲ ਸਣੇ ਕਈ ਸ਼ਹਿਰਾਂ ਵਿੱਚ ਲੋਕ ਰਾਸ਼ਟਰੀ ਝੰਡਾ ਲੈ ਕੇ ਤਾਲਿਬਾਨ ਖ਼ਿਲਾਫ਼ ਬਾਹਰ ਨਿਕਲੇ ਅਤੇ ਰੋਸ ਪ੍ਰਦਰਸ਼ਨ ਕੀਤੇ ਅਤੇ ਕੁਝ ਥਾਵਾਂ ਉੱਤੇ ਤਾਲਿਬਾਨੀ ਝੰਡੇ ਪਾੜ ਕੇ ਸੁੱਟ ਦਿੱਤੇ। ਇਸ ਦੌਰਾਨ ਤਾਲਿਬਾਨ ਦੀ ਗੋਲੀ ਨਾਲ ਕਈ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ।ਵਰਨਣ ਯੋਗ ਹੈ ਕਿ 19 ਅਗਸਤ 1919 ਨੂੰ ਬ੍ਰਿਟੇਨ ਦੇ ਕੰਟਰੋਲ ਤੋਂ ਆਜ਼ਾਦ ਹੋਏ ਅਫ਼ਗਾਨਿਸਤਾਨਦਾ ਅੱਜ ਆਜ਼ਾਦੀ ਦਿਨ ਸੀ ਅਤੇ ਇਸ ਮੌਕੇ ਕਾਬੁਲ ਵਿੱਚ ਲੋਕ ਰਾਸ਼ਟਰੀ ਝੰਡਾ ਲੈ ਕੇ ਸੜਕਾਂ ਉੱਤੇ ਆ ਗਏ। ਇਨ੍ਹਾਂ ਵਿੱਚ ਔਰਤਾਂ ਵੀ ਸਨ। ਉਹ ਨਾਅਰੇ ਲਾ ਰਹੇ ਸਨ, ‘ਸਾਡਾ ਝੰਡਾ, ਸਾਡੀ ਪਛਾਣ।’ ਇਕ ਚਸ਼ਮਦੀਦ ਨੇ ਰੈਲੀ ਵਾਲੀ ਥਾਂ ਨੇੜੇ ਗੋਲੀਬਾਰੀ ਦੀ ਖ਼ਬਰ ਦਿੱਤੀ, ਪਰ ਬਾਅਦ ਵਿੱਚ ਪਤਾ ਲੱਗਾ ਕਿ ਤਾਲਿਬਾਨ ਅੱਤਵਾਦੀਆਂ ਨੇ ਹਵਾ ਵਿੱਚ ਫਾਇਰ ਕੀਤੇ ਸਨ। ਇਸ ਦੌਰਾਨ ਔਰਤਾਂ ਆਪਣੇ ਮੋਢਿਆਂ ਉੱਤੇ ਰਾਸ਼ਟਰੀ ਝੰਡਾ ਲਹਿਰਾ ਕੇ ਨਾਅਰਾ ਲਾ ਰਹੀਆਂ ਸਨ, ‘ਅੱਲ੍ਹਾ ਮਹਾਨ ਹੈ।’
ਅਫਗਾਨਿਸਤਾਨ ਦੇ ਪੂਰਬੀ ਰਾਜ ਕੁਨਾਰ ਦੀ ਰਾਜਧਾਨੀ ਅਸਾਦਾਬਾਦ ਵਿੱਚਰੈਲੀ ਦੌਰਾਨ ਕਈ ਲੋਕ ਮਾਰੇ ਗਏ, ਪਰ ਇਹ ਸਪਸ਼ਟ ਨਹੀਂ ਕਿ ਉਨ੍ਹਾਂ ਦੀ ਮੌਤ ਭਾਜੜ ਵਿੱਚ ਹੋਈ ਜਾਂ ਤਾਲਿਬਾਨ ਦੀ ਗੋਲੀ ਨਾਲ। ਇਕ ਚਸ਼ਮਦੀਦ ਮੁਹੰਮਦ ਸਲੀਮ ਨੇ ਕਿਹਾ, ‘ਸੈਂਕੜੇ ਲੋਕ ਸੜਕਾਂ ਉੱਤੇ ਨਿਕਲ ਆਏ ਤਾਂ ਪਹਿਲਾਂ ਮੈਂ ਡਰ ਗਿਆ ਸੀ ਅਤੇ ਉਨ੍ਹਾਂ ਨਾਲ ਨਹੀਂ ਜਾਣਾ ਚਾਹੁੰਦਾ ਸੀ। ਜਦੋ ਮੈਂ ਆਪਣੇ ਇਕ ਗੁਆਂਢੀ ਨੂੰ ਉਸ ਵਿਚ ਦੇਖਿਆ ਤਾਂ ਮੈਂ ਕੌਮੀ ਝੰਡਾ ਲੈ ਕੇ ਉਨ੍ਹਾਂ ਨਾਲ ਚੱਲ ਪਿਆ।’ ਜਲਾਲਾਬਾਦ ਤੇ ਪਕਤੀਆ ਰਾਜ ਦੇ ਇਕ ਜ਼ਿਲ੍ਹੇ ਵਿੱਚ ਵੀ ਵਿਰੋਧ ਪ੍ਰਦਰਸ਼ਨ ਤੇਜ਼ ਹੋਏ ਹਨ।
ਓਧਰ ਕਾਬੁਲ ਏਅਰਪੋਰਟ ਉੱਤੇ ਦੇਸ਼ ਛੱਡਣ ਲਈ ਇਕੱਠੇ ਹੋਏ ਲੋਕਾਂ ਵਿੱਚਬੇਚੈਨੀ ਦਾ ਮਾਹੌਲ ਹੈ। ਏਅਰਪੋਰਟ ਤੇ ਆਸ-ਪਾਸ ਗੋਲ਼ੀਬਾਰੀ ਤੇ ਭਾਜੜ ਨਾਲ 12 ਲੋਕਾਂ ਦੀ ਮੌਤ ਹੋ ਗਈ ਹੈ। ਲੋਕ ਦੇਸ਼ ਛੱਡਣ ਲਈ ਕਿੱਦਾਂ ਕਾਹਲੇ ਪੈ ਰਹੇ ਹਨ, ਇਸਦਾ ਅੰਦਾਜ਼ਾ ਏਥੋਂ ਲੱਗਦਾ ਹੈ ਕਿ ਇਕ ਛੋਟੀ ਲੜਕੀ ਨੂੰ ਏਅਰਪੋਰਟ ਦੀ ਉੱਚੀ ਕੰਧ ਉੱਤੋਂ ਸੁਰੱਖਿਆਲਈ ਤਾਇਨਾਤ ਅਮਰੀਕੀ ਫ਼ੌਜੀ ਵੱਲ ਸੁੱਟਦੇ ਦੇਖਿਆ ਗਿਆ। ਤਾਲਿਬਾਨ ਨੇ ਲੋਕਾਂ ਨੂੰ ਏਅਰਪੋਰਟ ਛੱਡਣ ਨੂੰ ਕਿਹਾ ਹੈ। ਇਕ ਤਾਲਿਬਾਨੀ ਆਗੂ ਨੇ ਕਿਹਾ, ‘ਅਸੀਂ ਏਅਰਪੋਰਟ ਉੱਤੇ ਕਿਸੇ ਨੂੰ ਨੁਕਸਾਨ ਨਹੀਂ ਪੁਚਾਉਣਾ ਚਾਹੁੰਦੇ।’
ਦੂਸਰੇ ਪਾਸੇ ਖ਼ੁਦ ਨੂੰ ਕਾਰਜਕਾਰੀ ਰਾਸ਼ਟਰਪਤੀ ਐਲਾਨ ਚੁੱਕੇ ਉਮਰੁੱਲਾ ਸਾਲੇਹ ਨੇ ਪ੍ਰਦਰਸ਼ਨ ਕਰਦੇ ਲੋਕਾਂ ਬਾਰੇ ਕਿਹਾ, ‘ਦੇਸ਼ ਦੇ ਸਨਮਾਨ ਲਈ ਖੜ੍ਹੇ ਹੋਣ ਵਾਲਿਆਂ ਤੇ ਰਾਸ਼ਟਰੀ ਝੰਡਾ ਚੁੱਕਣ ਵਾਲਿਆਂ ਨੂੰ ਸਲਾਮ।’ ਨੈਸ਼ਨਲ ਰਜ਼ਿਸਟੈਂਟ ਫਰੰਟ ਆਫ ਅਫ਼ਗਾਨਿਸਤਾਨ ਦੇ ਮਰਹੂਮ ਆਗੂ ਤੇ ਸਾਬਕਾ ਗੁਰਿੱਲਾ ਲੜਾਈ ਦੇ ਮੋਹਰੀ ਅਹਿਮਦ ਸ਼ਾਹ ਮਸੂਦ ਦੇ ਪੁੱਤਰ ਅਹਿਮਦ ਮਸੂਦ ਨੇ ਤਾਲਿਬਾਨ ਵਿਰੋਧੀਆਂ ਦੇ ਗੜ੍ਹ ਪੰਜਸ਼ੀਰ ਘਾਟੀ ਤੋਂ ਸੱਦਾ ਦਿੱਤਾ ਹੈ ਕਿ ਤਾਲਿਬਾਨ ਨਾਲ ਜੰਗ ਵਿੱਚ ਪੱਛਮੀ ਤਾਕਤਾਂ ਮਦਦ ਕਰਨ। ਵਾਸ਼ਿੰਗਟਨ ਪੋਸਟ ਵਿੱਚ ਇਕ ਲੇਖ ਵਿੱਚ ਉਨ੍ਹਾਂ ਕਿਹਾ, ‘ਮੈਂ ਮੁਜਾਹਦੀਨ ਲੜਾਕਿਆਂ ਨਾਲ ਆਪਣੇ ਪਿਤਾ ਦੇ ਨਕਸ਼ੇ-ਕਦਮ ਉੱਤੇ ਚੱਲਣ ਲਈ ਤਿਆਰ ਹਾਂ, ਜਿਹੜੇ ਇਕ ਵਾਰੀ ਮੁੜ ਤਾਲਿਬਾਨ ਨਾਲ ਭਿੜਨ ਲਈ ਤਿਆਰ ਹਨ।’ ਅਹਿਮਦ ਸ਼ਾਹ ਮਸੂਦ ਨੂੰ ਅਲਕਾਇਦਾ ਦੇ ਅੱਤਵਾਦੀਆਂ ਨੇ 2001 ਵਿੱਚਕਤਲ ਕਰ ਦਿੱਤਾ ਸੀ।

Read More Punjabi Newspaper

ਅੰਤਰਰਾਸ਼ਟਰੀ

ਇਮਰਾਨ ਨੂੰ ਅਹੁਦੇ ਤੋਂ ਹਟਾਉਣ ਦੀ ਤਿਆਰੀ ‘ਚ ਪਾਕਿ ਫ਼ੌਜ

Published

on

imran khan

ਨਵੀਂ ਦਿੱਲੀ- ਦੇਸ਼ ਦੀ ਖੁਫ਼ੀਆ ਏਜੰਸੀ ਆਈ. ਐੱਸ. ਆਈ. ਲਈ ਇਕ ਨਵੇਂ ਮੁਖੀ ਦੀ ਨਿਯੁਕਤੀ ਨਾਲ ਇਮਰਾਨ ਸਰਕਾਰ ਅਤੇ ਪਾਕਿਸਤਾਨੀ ਫ਼ੌਜ ਵਿਚਾਲੇ ਤਣਾਅ ਤੋਂ ਬਾਅਦ ਫੌਜ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਦੀ ਸਾਜ਼ਿਸ਼ ਰਚ ਰਹੀ ਹੈ। ਇਕ ਮੀਡੀਆ ਰਿਪੋਰਟ ਅਨੁਸਾਰ ਲੈਫਟੀਨੈਂਟ ਜਨਰਲ ਨਦੀਮ ਅੰਜੁਮ 20 ਨਵੰਬਰ ਨੂੰ ਡੀ. ਜੀ. (ਆਈ. ਐੱਸ. ਆਈ.) ਦੇ ਤੌਰ ‘ਤੇ ਅਹੁਦਾ ਸੰਭਾਲਣ ਵਾਲੇ ਹਨ। ਇਸ ਦੌਰਾਨ ਇਮਰਾਨ ਖਾਨ ਅਤੇ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਵਿਚਾਲੇ ਤਣਾਅ ਆਪਣੇ ਸਿਖ਼ਰ ‘ਤੇ ਹੈ, ਕਿਉਂਕਿ ਉਹ ਅਜੇ ਵੀ ਆਈ. ਐੱਸ. ਆਈ. ਦੇ ਸਾਬਕਾ ਮੁਖੀ ਲੈਫਟੀਨੈਂਟ ਜਨਰਲ ਫੈਜ਼ ਹਮੀਦ ਨੂੰ ਬਣਾਏ ਰੱਖਣ ਦੇ ਹੱਕ ‘ਚ ਹਨ।
ਸੂਤਰਾਂ ਨੇ ਦੱਸਿਆ ਕਿ ਪੀ. ਟੀ. ਆਈ. ਦੇ ਪਰਵੇਜ਼ ਖੱਟਕ ਅਤੇ ਪਾਕਿਸਤਾਨ ਮੁਸਲਿਮ ਲੀਗ (ਨਵਾਜ਼) ਦੇ ਸ਼ਾਹਬਾਜ਼ ਸ਼ਰੀਫ ਪ੍ਰਧਾਨ ਮੰਤਰੀ ਅਹੁਦੇ ਲਈ ਸੰਭਾਵੀ ਨਾਂ ਹਨ।
ਮੀਡੀਆ ਰਿਪੋਰਟ ‘ਚ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਇਮਰਾਨ ਖਾਨ ਦੇ ਸਾਹਮਣੇ 2 ਬਦਲ ਪੇਸ਼ ਕੀਤੇ ਗਏ ਹਨ। ਪਹਿਲਾ ਇਹ ਕਿ ਉਹ 20 ਨਵੰਬਰ ਤੋਂ ਪਹਿਲਾਂ ਆਪਣੇ-ਆਪ ਅਸਤੀਫ਼ਾ ਦੇ ਦੇਣ ਤੇ ਦੂਜਾ ਇਹ ਕਿ ਵਿਰੋਧੀ ਧਿਰ ਸੰਸਦ ‘ਚ ਇਨ ਹਾਊਸ ਬਦਲਾਅ ਲਿਆਏ। ਦੋਵਾਂ ਹੀ ਮਾਮਲਿਆਂ ‘ਚ ਇਮਰਾਨ ਖਾਨ ਸੱਤਾ ਤੋਂ ਬਾਹਰ ਜਾਂਦੇ ਦਿਖਾਈ ਦੇ ਰਹੇ ਹਨ। ਸੂਤਰਾਂ ਨੇ ਕਿਹਾ ਕਿ ਆਉਣ ਵਾਲੇ ਹਫ਼ਤੇ ‘ਚ ਸੱਤਾਧਾਰੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਆਪਣੇ ਸਿਆਸੀ ਸਹਿਯੋਗੀਆਂ ਮੁਤਾਹਿਦਾ ਕੌਮੀ ਮੂਵਮੈਂਟ (ਐੱਮ. ਕਿਊ. ਐੱਮ.) ਅਤੇ ਪਾਕਿਸਤਾਨ ਮੁਸਲਿਮ ਲੀਗ (ਪੀ. ਐੱਮ. ਐੱਲ.-ਕਿਊ) ਨੂੰ ਗੁਆ ਦੇਵੇਗੀ। ਇਕ ਸਮਝੌਤੇ ਦੇ ਹਿੱਸੇ ਦੇ ਰੂਪ ‘ਚ ਪਾਕਿਸਤਾਨੀ ਸਰਕਾਰ ਨੇ ਪਿਛਲੇ ਹਫ਼ਤੇ ਤਹਿਰੀਕ-ਏ-ਲੱਬੈਕ ਪਾਕਿਸਤਾਨ (ਟੀ. ਐੱਲ. ਪੀ.) ਦੇ ਸੈਂਕੜੇ ਸਮਰਥਕਾਂ ਨੂੰ ਰਿਹਾਅ ਕੀਤਾ ਹੈ ਤਾਂ ਕਿ ਹਿੰਸਕ ਝੜਪਾਂ ਨੂੰ ਖ਼ਤਮ ਕੀਤਾ ਜਾ ਸਕੇ, ਜਿਸ ਦੇ ਨਤੀਜੇ ਵਜੋਂ ਕਈ ਪੁਲਸ ਕਰਮਚਾਰੀਆਂ ਦੀ ਮੌਤ ਹੋ ਗਈ ਸੀ।
ਇਹ ਗਰੁੱਪ ਆਪਣੀ ਪਾਰਟੀ ਦੇ ਪ੍ਰਧਾਨ ਸਾਦ ਰਿਜ਼ਵੀ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮਹੀਨਿਆਂ ਤੋਂ ਪਾਕਿਸਤਾਨੀ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਿਹਾ ਹੈ, ਜਿਸ ਨੂੰ ਇਸ ਸਾਲ ਅਪ੍ਰੈਲ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ। 18 ਅਕਤੂਬਰ ਨੂੰ ਇਕ ਮੀਡੀਆ ਰਿਪੋਰਟ ‘ਚ ਕਿਹਾ ਗਿਆ ਸੀ ਕਿ ਇਹ ਪਾਕਿਸਤਾਨੀ ਫ਼ੌਜ ਸੀ, ਜੋ ਟੀ. ਐੱਲ. ਪੀ. ਅਤੇ ਇਮਰਾਨ ਖਾਨ ਸਰਕਾਰ ਵਿਚਾਲੇ ਪੀ. ਐੱਮ. ਨੂੰ ‘ਬੈਕਫੁੱਟ’ ‘ਤੇ ਰੱਖਣ ਲਈ ਤਣਾਅ ਵਧਾ ਰਹੀ ਸੀ। ਸੂਤਰਾਂ ਨੇ ਕਿਹਾ ਸੀ ਕਿ ਅਜਿਹਾ ਇਸ ਲਈ ਸੀ, ਕਿਉਂਕਿ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਲੈਫਟੀਨੈਂਟ ਨਦੀਮ ਅੰਜੁਮ ਦੀ ਨਿਯੁਕਤੀ ‘ਚ ਦੇਰੀ ਅਤੇ ਦੇਸ਼ ਦੀ ਖੁਫ਼ੀਆ ਏਜੰਸੀ ਆਈ. ਐੱਸ. ਆਈ. ਦੇ ਡਾਇਰੈਕਟਰ ਜਨਰਲ (ਡੀ. ਜੀ.) ਦੇ ਰੂਪ ‘ਚ ਸ਼ਾਮਲ ਹੋਣ ਲਈ ਸਰਕਾਰ ਨਾਲ ਨਾਰਾਜ਼ ਸਨ। ਉਨ੍ਹਾਂ ਕਿਹਾ ਕਿ ਪਾਕਿਸਤਾਨੀ ਫ਼ੌਜ ਅਤੇ ਵਿਰੋਧੀ ਧਿਰ ਦੇ ਨੇਤਾ ਸ਼ਾਹਬਾਜ਼ ਸ਼ਰੀਫ ਗੱਲਬਾਤ ਕਰ ਰਹੇ ਸਨ।

Read More Latest Punjabi News

Continue Reading

ਅੰਤਰਰਾਸ਼ਟਰੀ

ਸਰਕਾਰ ਦੀ ਅਗਵਾਈ ਕਰ ਸਕਦੈ ਬਰਾਦਰ, ਕਾਬੁਲ ਹੀ ਹੋਵੇਗੀ ਰਾਜਧਾਨੀ

Published

on

Taliban occupy Afghanistan

ਕਾਬੁਲ- ਅਫਗਾਨਿਸਤਾਨ ਵਿਚ ਨਵੀਂ ਸਰਕਾਰ ਦਾ ਗਠਨ ਸ਼ਨੀਵਾਰ ਨੂੰ ਹੋ ਸਕਦਾ ਹੈ। ਤਾਲਿਬਾਨ ਨੇ ਨਵੀਂ ਅਫਗਾਨ ਸਰਕਾਰ ਬਾਰੇ ਮੀਡੀਆ ਰਿਪੋਰਟਾਂ ਨੂੰ ਖਾਰਿਜ਼ ਕੀਤਾ ਹੈ। ਤਾਲਿਬਾਨ ਦੇ ਬੁਲਾਰੇ ਜਬੀਹੁੱਲਾਹ ਮੁਜਾਹਿਦ ਨੇ ਉਸ ਦਾਅਵੇ ਦਾ ਖੰਡਨ ਕੀਤਾ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਨਵੀਂ ਸਰਕਾਰ ਦਾ ਅਧਿਕਾਰਕ ਐਲਾਨ ਸ਼ੁੱਕਰਵਾਰ ਦੇ ਬਾਅਦ ਕੀਤਾ ਜਾਏਗਾ। ਮੁਜਾਹਿਦ ਨੇ ਕਿਹਾ ਕਿ ਨਵੇਂ ਮੰਤਰੀ ਮੰਡਲ ਬਾਰੇ ਕੋਈ ਭਰੋਸੇਯੋਗ ਜਾਣਕਾਰੀ ਨਹੀਂ ਹੈ। ਇਹ ਸਿਰਫ ਅਫਵਾਹਾਂ ਹਨ। ਮੁਜਾਹਿਦ ਦਾ ਕਹਿਣਾ ਹੈ ਕਿ ਤਾਲਿਬਾਨ ਵਲੋਂ ਇਕ ਨਵੀਂ ਅਫਗਾਨ ਸਰਕਾਰ ਦੇ ਗਠਨ ਦਾ ਐਲਾਨ ਸ਼ੁੱਕਰਵਾਰ ਨੂੰ ਕੀਤੀ ਜਾਣੀ ਸੀ, ਪਰ ਹੁਣ ਇਸ ਵਿਚ ਇਕ ਦਿਨ ਦੀ ਦੇਰੀ ਹੋ ਗਈ ਹੈ। ਨਵੀਂ ਸਰਕਾਰ ਦੇ ਗਠਨ ਦਾ ਐਲਾਨ ਹੁਣ ਸ਼ਨੀਵਾਰ ਨੂੰ ਕੀਤਾ ਜਾਏਗਾ।
ਉਧਰ, ਨਵੀਆਂ ਖਬਰਾਂ ਮੁਤਾਬਕ ਤਾਲਿਬਾਨ ਦੇ ਸਿਆਸੀ ਦਫਤਰ ਦੇ ਪ੍ਰਮੁੱਖ ਅਬਦੁੱਲ ਗਨੀ ਬਰਾਦਰ ਹੀ ਨਵੀਂ ਅਫਗਾਨ ਸਰਕਾਰ ਦੀ ਅਗਵਾਈ ਕਰਨਗੇ। ਮੀਡੀਆ ਰਿਪੋਰਟਾਂ ਮੁਤਾਬਕ ਤਾਲਿਬਾਨ ਮੂਵਮੈਂਟ ਦੇ ਸਵ. ਸੰਸਥਾਪਕ ਦੇ ਬੇਟੇ ਮੁੱਲਾ ਮੁਹੰਮਦ ਯਾਕੂਬ ਅਤੇ ਤਾਲਿਬਾਨ ਦੇ ਬੁਲਾਰੇ ਸ਼ੇਰ ਮੁਹੰਮਦ ਅੱਬਾਸ ਸਟੇਨਕਜਈ ਸਰਕਾਰ ‘ਚ ਸੀਨੀਅਰ ਅਹੁਦਾ ਸੰਭਾਲਣਗੇ। ਇਸ ਤੋਂ ਪਹਿਲਾਂ ਤਾਲਿਬਾਨ ਦੇ ਸੂਤਰਾਂ ਨੇ ਜਾਣਕਾਰੀ ਦਿੱਤੀ ਸੀ ਕਿ ਬਰਾਦਰ ਨੂੰ ਵਿਦੇਸ਼ ਮੰਤਰੀ ਦੇ ਰੂਪ ਵਿਚ ਨਿਯੁਕਤ ਕੀਤਾ ਗਿਆ ਹੈ ਜਦਕਿ ਯਾਕੂਬ ਰੱਖਿਆ ਮੰਤਰੀ ਬਣਨਗੇ।

Read More Latest Politics News

Continue Reading

ਅੰਤਰਰਾਸ਼ਟਰੀ

ਅਗਲੇ ਚਾਰ ਮਹੀਨਿਆਂ ਅੰਦਰ 5 ਲੱਖ ਅਫ਼ਗਾਨੀ ਦੇਸ਼ ਛੱਡਣ ਲਈ ਹੋਣਗੇ ਮਜਬੂਰ

Published

on

Five million Afghans

ਅਫ਼ਗਾਨਿਸਤਾਨ ਤੇ ਤਾਲਿਬਾਨ ਦੇ ਕਬਜੇ ਮਗਰੋ ਹੋਏ ਮਾੜੇ ਹਾਲਾਤ ਦੇ ਕਾਰਨ, ਅਫ਼ਗਾਨ ਨਾਗਰਿਕ ਆਪਣਾ ਦੇਸ਼ ਛੱਡਣ ਲਈ ਸੰਘਰਸ਼ ਕਰ ਰਹੇ ਹਨ। ਸੰਯੁਕਤ ਰਾਸ਼ਟਰ ਦੀ ਸ਼ਰਨਾਰਥੀ ਏਜੰਸੀ ਨੇ ਕਿਹਾ ਹੈ ਕਿ ਮੌਜੂਦਾ ਸਥਿਤੀ ਦੇ ਕਾਰਨ ਅਗਲੇ ਚਾਰ ਮਹੀਨਿਆਂ ਵਿਚ ਪੰਜ ਲੱਖ ਤੋਂ ਜ਼ਿਆਦਾ ਅਫ਼ਗਾਨ ਨਾਗਰਿਕ ਅਫ਼ਗਾਨਿਸਤਾਨ ਛੱਡ ਦੇਣਗੇ। ਰਾਜਨੀਤਿਕ ਅਨਿਸ਼ਚਿਤਤਾ ਦੇ ਕਾਰਨ ਵਧੇਗਾ ਪਰਵਾਸ ਯੂਐਨਐਚਸੀਆਰ ਨੇ ਸ਼ਨੀਵਾਰ ਨੂੰ ਇਕ ਬਿਆਨ ਵਿਚ ਕਿਹਾ ਕਿ ਤਾਲਿਬਾਨ ਨੇ 15 ਅਗਸਤ ਨੂੰ ਦੇਸ਼ ਉੱਤੇ ਕਬਜ਼ਾ ਕਰਨ ਤੋਂ ਬਾਅਦ ਅਜੇ ਤਕ ਵੱਡੇ ਪੱਧਰ ‘ਤੇ ਹਿਜਰਤ ਨਹੀਂ ਕੀਤਾ ਹੈ, ਪਰ ਇਥੇ ਰਾਜਨੀਤਿਕ ਅਨਿਸ਼ਚਿਤਤਾ ਦੀ ਸਥਿਤੀ ਦੇ ਕਾਰਨ ਹੁਣ ਇਕ ਵੱਡੇ ਪੱਧਰ ‘ਤੇ ਅਫ਼ਗਾਨ ਨਾਗਰਿਕ ਹਿਜਰਤ ਕਰਨਗੇ। ਯੂਐਨਐਚਸੀਆਰ ਦੀ ਡਿਪਟੀ ਹਾਈ ਕਮਿਸ਼ਨਰ ਕੈਲੀ ਟੀ। ਕਲੇਮੈਂਟਸ ਨੇ ਕਿਹਾ ਕਿ ਜਿੰਨਾ ਸਮਝਿਆ ਜਾ ਰਿਹਾ ਹੈ ਉਸ ਨਾਲੋਂ ਕਿਤੇ ਵੱਧ ਤੇਜ਼ੀ ਨਾਲ ਹਿਜਰਤ ਹੋਵੇਗਾ। ਉਨ੍ਹਾਂ ਨੇ ਗੁਆਂਢੀ ਦੇਸ਼ਾਂ ਨੂੰ ਇਨ੍ਹਾਂ ਦੁਖੀ ਨਾਗਰਿਕਾਂ ਦੀ ਸਹਾਇਤਾ ਲਈ ਆਪਣੀਆਂ ਸਰਹੱਦਾਂ ਖੁੱਲ੍ਹੀਆਂ ਰੱਖਣ ਲਈ ਕਿਹਾ ਹੈ। ਅਫ਼ਗਾਨਿਸਤਾਨ ਵਿਚ ਭੁੱਖਮਰੀ ਦੀ ਸਥਿਤੀ ਵੀ ਬਣ ਰਹੀ ਹੈ।ਅਫ਼ਗਾਨਿਸਤਾਨ ਵਿਚ ਵਧੀ ਭੁੱਖਮਰੀ, 90 ਕਰੋੜ ਦੀ ਫੌਰੀ ਮਦਦ ਦੀ ਲੋੜ ਸਥਿਤੀ ਇੰਨੀ ਖ਼ਰਾਬ ਹੈ ਕਿ ਡਬਲਯੂਐਫਪੀ ਨੇ ਸੰਯੁਕਤ ਰਾਸ਼ਟਰ ਤੋਂ 1।2 ਮਿਲੀਅਨ ਡਾਲਰ (ਲਗਪਗ 90 ਕਰੋੜ ਰੁਪਏ) ਦੀ ਤੁਰੰਤ ਸਹਾਇਤਾ ਮੰਗੀ ਹੈ, ਜਿਸ ਨਾਲ ਭੁੱਖਿਆਂ ਨੂੰ ਭੋਜਨ ਖਵਾਇਆ ਜਾ ਸਕੇ। ਬਹੁਤ ਸਾਰੇ ਅਫ਼ਗਾਨ ਨਾਗਰਿਕਾਂ ਦਾ ਕਹਿਣਾ ਹੈ ਕਿ ਉਹ ਰਾਜਨੀਤਿਕ ਅਨਿਸ਼ਚਿਤਤਾ, ਬੇਰੁਜ਼ਗਾਰੀ ਅਤੇ ਅਸੁਰੱਖਿਆ ਦੇ ਕਾਰਨ ਆਪਣਾ ਦੇਸ਼ ਛੱਡਣ ਲਈ ਮਜਬੂਰ ਹਨ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca