Angry farmers showed black flags to Akali leader Dr. Cheema
Connect with us [email protected]

ਰਾਜਨੀਤੀ

ਭੜਕੇ ਕਿਸਾਨਾਂ ਨੇ ਅਕਾਲੀ ਆਗੂ ਡਾਕਟਰ ਚੀਮਾ ਨੂੰ ਕਾਲੀਆਂ ਝੰਡੀਆਂ ਵਿਖਾਈਆਂ

Published

on

Dr. Cheema

ਵਿਰੋਧੀਆਂ ਤੇ ਚੀਮਾ ਸਮੱਰਥਕਾਂ ਵਿੱਚ ਧੱਕਾ-ਮੁੱਕੀ
ਰੂਪਨਗਰ, 4 ਜੁਲਾਈ – ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਅਕਾਲੀ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਅਕਾਲੀ-ਬਸਪਾ ਗੱਠਜੋੜ ਦੀ ਪਹਿਲੀ ਮੀਟਿੰਗ ਕੱਲ੍ਹ ਭਗਤ ਰਵਿਦਾਸ ਜੀ ਧਰਮਸ਼ਾਲਾ ਪੁਰਖਾਲੀ ਵਿਖੇ ਰੱਖੀ ਸੀ, ਜਿਸ ਬਾਰੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਤੇ ਕਿਰਤੀ ਕਿਸਾਨ ਮੋਰਚੇ ਨਾਲ ਸਬੰਧਤ ਆਗੂਆਂ ਨੂੰ ਪਤਾ ਲੱਗਾ ਤਾਂ ਕਿਸਾਨਾਂ ਨੇ ਡਾਕਟਰ ਚੀਮਾ ਦੇ ਓਥੇ ਆਉਣ ਦਾ ਵਿਰੋਧ ਸ਼ੁਰੂ ਕਰ ਦਿੱਤਾ। ਇਸੇ ਦੌਰਾਨ ਡਾਕਟਰ ਚੀਮਾ ਆਪਣੇ ਸਾਥੀਆਂ ਦੇ ਕਾਫਲੇ ਨਾਲ ਮੀਟਿੰਗ ਵਾਲੀ ਥਾਂ ਪੁੱਜ ਗਏ ਤਾਂ ਡਾਕਟਰ ਚੀਮਾ ਦੇ ਸਮੱਰਥਕਾਂ ਅਤੇ ਕਿਸਾਨਾਂ ਵਿਚਾਲੇ ਸਿੱਧੀ ਧੱਕਾ ਮੁੱਕੀ ਹੋਣ ਲੱਗ ਪਈ, ਜਿਸ ਨਾਲ ਮਾਹੌਲ ਅਣਸੁਖਾਵਾਂ ਬਣ ਗਿਆ।
ਹਾਲਾਤ ਸ਼ਾਂਤ ਹੋਣ ਮਗਰੋਂ ਡਾਕਟਰ ਚੀਮਾ ਨੇ ਕਿਹਾ ਕਿ ਇਹ ਵਿਰੋਧ ਕਿਸਾਨ ਜਥੇਬੰਦੀਆਂ ਵੱਲੋਂ ਨਹੀਂ, ਉਨ੍ਹਾਂ ਦੀ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਪ੍ਰਧਾਨ, ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ, ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਅਤੇ ਕਈ ਹੋਰ ਆਗੂਆਂ ਨਾਲ ਫੋਨ ਉੱਤੇ ਗੱਲ ਹੋਈ ਹੈ ਅਤੇ ਉਨ੍ਹਾਂ ਸਾਰਿਆਂ ਨੇ ਇਹੀ ਕਿਹਾ ਹੈ ਕਿ ਸਾਡਾ ਭਾਰਤੀ ਜਨਤਾ ਪਾਰਟੀ ਤੋਂ ਬਿਨਾਂ ਕਿਸੇ ਪਾਰਟੀ ਨਾਲ ਕੋਈ ਵਿਰੋਧ ਨਹੀਂ ਹੈ। ਇਸ ਪਿੱਛੋਂ ਮੀਟਿੰਗ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਰਕਿੰਗ ਕਮੇਟੀ ਮੈਂਬਰ ਅਜਮੇਰ ਸਿੰਘ ਖੇੜਾ, ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ, ਬਸਪਾ ਪੰਜਾਬ ਦੇ ਮੀਤ ਪ੍ਰਧਾਨ ਹਰਜੀਤ ਸਿੰਘ ਲੌਂਗੀਆ ਅਤੇ ਕਈ ਹੋਰ ਆਗੂਆਂ ਨੇ ਸੰਬੋਧਨ ਕੀਤਾ।
ਬਾਅਦ ਵਿੱਚ ਪ੍ਰੈਸ ਕਲੱਬ ਵਿਖੇ ਗੱਲਬਾਤ ਦੌਰਾਨ ਡਾਕਟਰ ਦਲਜੀਤ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਅਕਾਲੀ ਦਲ ਤੇ ਬਸਪਾ ਦੇ ਆਗੂਆਂ ਦੀਪਿੰਡ ਪੁਰਖਾਲੀ ਵਿੱਚ ਪਹਿਲੀ ਮੀਟਿੰਗ ਸੀ ਅਤੇ ਓਥੇ ਦਲਿਤ ਭਾਈਚਾਰੇ ਦੇ ਸਮਾਗਮ ਵਿੱਚ ਕੁਝ ਸ਼ਰਾਰਤੀ ਲੋਕਾਂ ਨੇ ਹੁੱਲੜਬਾਜ਼ੀ ਕੀਤੀ ਹੈ, ਪਰ ਕਿਸਾਨ ਜਥੇਬੰਦੀਆਂ ਦਾ ਕੋਈ ਪ੍ਰੋਗਰਾਮ ਨਹੀਂ ਸੀ।

Read More Latest Politics News

ਰਾਜਨੀਤੀ

ਅਕਾਲ ਤਖ਼ਤ ਸਾਹਿਬ ਵਿਖੇ ਕਾਂਗਰਸੀ ਮੰਤਰੀ ਤੇ ਵਿਧਾਇਕ ਨਹੀਂ ਪੁਜੇ

Published

on

Congress

11 ਅਗਸਤ ਨੂੰ ਸਪੱਸ਼ਟੀਕਰਨ ਦੇਣ ਲਈ ਆਖਰੀ ਮੌਕਾ
ਅੰਮ੍ਰਿਤਸਰ, 3 ਅਗਸਤ – ਸਾਲ 2015 ਵਿੱਚ ਹੋਏ ਸਰਬੱਤ ਖ਼ਾਲਸਾ ਵੱਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਨੇ ਬੇਅਦਬੀ ਕੇਸਾਂ ਵਿੱਚ ਇਨਸਾਫ਼ ਲਈ ਬਰਗਾੜੀ ਇਨਸਾਫ਼ ਮੋਰਚੇ ਨੂੰ 2018 ਵਿੱਚ ਖ਼ਤਮ ਕਰਵਾਉਣ ਮੌਕੇ ਬੇਅਦਬੀਆਂ ਦੇ ਦੋਸ਼ੀਆਂ ਨੂੰ ਜਲਦ ਸਜ਼ਾਵਾਂ ਦਿਵਾਉਣ ਦਾ ਵਾਅਦਾ ਪੂਰਾ ਨਾ ਕਰਨ ਲਈ ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਤੇ ਤਿੰਨ ਕਾਂਗਰਸੀ ਵਿਧਾਇਕਾਂ ਨੂੰ ਕੱਲ੍ਹ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਨਾ ਹੋਣ ਕਰਕੇ ਆਖਰੀ ਮੌਕਾ ਦੇ ਕੇ 11 ਅਗਸਤ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਆਪਣਾ ਸਪੱਸ਼ਟੀਕਰਨ ਦੇਣ ਦਾ ਆਦੇਸ਼ ਜਾਰੀ ਕੀਤਾ ਹੈ। ਇਸ ਸੱਦੇ ਨੇ ਹਲਚਲ ਪੈਦਾ ਕਰ ਦਿੱਤੀ ਹੈ।
ਇੱਥੇ ਅਕਾਲ ਤਖ਼ਤ ਸਾਹਿਬ ਦੇ ਦਰਸ਼ਨ ਕਰਨ ਪਿੱਛੋਂ ਅਕਾਲ ਤਖ਼ਤ ਸਕੱਤਰੇਤ ਦੇ ਬਾਹਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਬੀਤੀ 23 ਜੁਲਾਈ ਨੂੰ ਉਨ੍ਹਾਂ ਨੇ ਸਮੇਤ ਪੰਜ ਸਿੰਘਾਂ ਨੇ ਕਾਂਗਰਸੀ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਤਿੰਨ ਕਾਂਗਰਸੀ ਵਿਧਾਇਕਾਂ ਹਰਮਿੰਦਰ ਸਿੰਘ ਗਿੱਲ, ਕੁਲਬੀਰ ਸਿੰਘ ਜ਼ੀਰਾ ਤੇ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਬਰਗਾੜੀ ਇਨਸਾਫ਼ ਮੋਰਚੇ ਨੂੰ ਖ਼ਤਮ ਕਰਵਾਉਣ ਵੇਲੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਕੇ ਵਾਅਦੇ ਨਾ ਪੂਰੇ ਕਰਨ ਬਾਰੇ ਨੋਟਿਸ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਤੋਂ ਉਨ੍ਹਾਂ ਸਾਰਿਆਂ ਨੂੰ ਆਖਰੀ ਮੌਕਾ ਦਿੱਤਾ ਜਾਂਦਾ ਹੈ ਕਿ 11 ਅਗਸਤ ਨੂੰ 11 ਵਜੇ ਅਕਾਲ ਤਖ਼ਤ ਸਾਹਿਬ ਉਤੇ ਪੇਸ਼ ਹੋ ਕਿ ਲਿਖਤੀ ਸਪੱਸ਼ਟੀਕਰਨ ਦਿੱਤਾ ਜਾਵੇ। ਇਸ ਮੌਕੇ ਬਾਬਾ ਹਰਬੰਸ ਸਿੰਘ ਜੋਧਪੁਰ, ਬਾਬਾ ਹਿੰਮਤ ਸਿੰਘ, ਬਾਬਾ ਨਛੱਤਰ ਸਿੰਘ ਝੱਬਰ ਭੈਣੀ, ਬਾਬਾ ਗੁਰਸੇਵਕ ਸਿੰਘ ਹਰਿਆਣਾ ਵਾਲੇ ਅਤੇ ਭਾਈ ਜਰਨੈਲ ਸਿੰਘ ਸਖੀਰਾ ਵੀ ਹਾਜ਼ਰ ਸਨ।

Read More Political News Today

Continue Reading

ਰਾਜਨੀਤੀ

ਕੈਰੋਂ ਪਰਵਾਰ ਦੇ ਅਕਾਲੀ ਦਲ ਛੱਡਣ ਬਾਰੇ ਸੋਸ਼ਲ ਮੀਡੀਆ ਉੱਤੇ ਹਰ ਪਾਸੇ ਚਰਚੇ

Published

on

Partap Singh Kairon

ਪੱਟੀ, 3 ਅਗਸਤ – ਹਲਕਾ ਪੱਟੀ ਦੇ ਕੁਝ ਕਾਂਗਰਸੀਆਂ ਨੇ ਕੱਲ੍ਹ ਸੋਸ਼ਲ ਮੀਡੀਆ ਉੱਤੇ ਕੈਰੋਂ ਪਰਵਾਰ ਵੱਲੋਂ ਅਕਾਲੀ ਦਲ ਨੂੰ ਅਲਵਿਦਾ ਕਹਿਣ ਦੀਆਂ ਪੋਸਟਾਂ ਪਾਈਆਂ ਹਨ। ਇਸ ਬਾਰੇ ਅਕਾਲੀ ਦਲ ਜਾਂ ਕੈਰੋਂ ਪਰਵਾਰ ਵੱਲੋਂ ਹਾਲੇ ਕੋਈ ਟਿੱਪਣੀ ਨਹੀਂ ਕੀਤੀ ਗਈ। ਕੁਝ ਦਿਨ ਪਹਿਲਾਂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦੀਆਂ ਪੋਸਟਾਂ ਵੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈਆਂ ਸਨ।
ਵਰਨਣ ਯੋਗ ਹੈ ਕਿ ਪਿਛਲੇ ਦਿਨੀਂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਅਗਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਖੇਮਕਰਨ ਤੋਂ ਕੈਰੋਂ ਪਰਵਾਰ ਦੇ ਕਿਸੇ ਮੈਂਬਰ ਵੱਲੋਂ ਚੋਣ ਲੜਨ ਦੇ ਸੰਕੇਤ ਦਿੱਤੇ ਸਨ ਤਾਂ ਇਸ ਦੇ ਉਲਟ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ਦਾ ਉਮੀਦਵਾਰ ਬਣਾਉਣ ਦਾ ਐਲਾਨ ਕਰ ਦਿੱਤਾ ਸੀ। ਇਸ ਪਿੱਛੋਂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਸਨ। ਉਨ੍ਹਾਂ ਨੇ ਪਿੰਡ ਕੈਰੋਂ ਵਿੱਚ ਮਾਝੇ ਨਾਲ ਸਬੰਧਤ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਹਨ। ਅਕਾਲੀ ਦਲ ਨੂੰ ਛੱਡਣ ਬਾਰੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨਾਲ ਰਾਬਤਾ ਕੀਤਾ ਗਿਆ ਤਾਂ ਉਨ੍ਹਾਂ ਰੁਝੇਵਾਂ ਹੋਣ ਕਰ ਕੇ ਬਾਅਦ ਵਿੱਚ ਗੱਲ ਕਰਨ ਲਈ ਕਿਹਾ।

Read More Latest Politics News

Continue Reading

ਰਾਜਨੀਤੀ

ਬਲਵੰਤ ਰਾਮੂਵਾਲੀਆ ਦੀ ਧੀ ਅਮਨਜੋਤ ਕੌਰ ਭਾਜਪਾ ਵਿਚ ਸ਼ਾਮਲ

Published

on

Amanjot Kaur joins BJP

ਭਾਜਪਾ ਵਿੱਚ ਜਾ ਕੇ ਕੁੜੀ ਨੇ ਗਦਾਰੀ ਕੀਤੀ ਹੈ: ਰਾਮੂਵਾਲੀਆ
ਨਵੀਂ ਦਿੱਲੀ, 2 ਅਗਸਤ, – ਭਾਰਤ ਦੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਦੀ ਬੇਟੀ ਅਮਨਜੋਤ ਕੌਰ ਰਾਮੂਵਾਲੀਆ ਤੇ ਕੁਝ ਹੋਰ ਲੋਕ ਅੱਜ ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।ਇਨ੍ਹਾਂ ਵਿੱਚ ਆਮ ਆਦਮੀ ਪਾਰਟੀ ਨਾਲ ਸਬੰਧਤ ਰਹੇ ਚੰਦਰ ਮੋਹਨ ਜੋਸ਼ੀ ਅਤੇ ਅਕਾਲੀ ਦਲ ਨਾਲ ਸਬੰਧਤ ਰਹੇ ਚੰਦ ਸਿੰਘ ਚੱਠਾ ਸੰਗਰੂਰ ਤੇ ਗੁਰਪ੍ਰੀਤ ਸਿੰਘ ਆਦਿ ਸ਼ਾਮਲ ਹਨ। ਭਾਜਪਾ ਨੇ ਦਾਅਵਾ ਕੀਤਾ ਹੈ ਕਿ ਇਹ ਸਾਰੇ ਆਗੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ।
ਦੂਸਰੇ ਪਾਸੇ ਅੱਜ ਸ਼ਾਮ ਪ੍ਰੈੱਸ ਕਾਨਫਰੰਸ ਕਰ ਕੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੀ ਧੀ ਦੇ ਇਸ ਕਦਮਦਾ ਪਹਿਲਾਂ ਭੋਰਾ ਵੀ ਇਲਮ ਨਹੀਂ ਸੀ।ਗੱਲਬਾਤ ਦੌਰਾਨ ਕਾਫੀ ਭਾਵੁਕ ਹੋ ਗਏ ਬਲਵੰਤ ਸਿੰਘ ਰਾਮੂਵਾਲੀਆ ਨੇ ਆਪਣੀ ਧੀ ਨੂੰ ਅਜੇ ਵੀ ਮੁੜ ਆਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਧੀ ਦੇ ਫੈਸਲੇ ਨਾਲ ਸਾਡੇ ਲਈ ਖੁਦਕੁਸ਼ੀ ਵਾਲੇ ਹਾਲਾਤ ਬਣ ਗਏ ਹਨ। ਇਸ ਮੌਕੇ ਰਾਮੂਵਾਲੀਆ ਤੇ ਉਨ੍ਹਾਂ ਦੀ ਪਤਨੀ ਦੀਆਂ ਅੱਖਾਂ ਭਰ ਆਈਆਂ। ਉਨ੍ਹਾਂ ਕਿਹਾ ਕਿ ਧੀ ਨੇ ਸਾਡੇ ਨਾਲ ਉਹ ਕੀਤਾ, ਜੋ ਕੋਈ ਨਹੀਂ ਕਰ ਸਕਦਾ। ਅਸੀਂ ਸੁਪਨੇ ਵਿਚ ਨਹੀਂ ਸੋਚਿਆ ਸੀ ਕਿ ਏਦਾਂ ਹੋਵੇਗਾ। ਉਨ੍ਹਾਂ ਕਿਹਾ ਕਿ ਸਾਡੀ ਕੁੜੀ ਨੇ ਗਦਾਰੀ ਕੀਤੀ ਹੈ। ਸ਼ਹੀਦ ਭਗਤ ਸਿੰਘ, ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ ਵਰਗੇ ਸ਼ਹੀਦਾਂ ਦੇ ਨਿਸ਼ਾਨੇ ਵਾਲੇ ਕਿਸਾਨ ਅੰਦੋਲਨ ਮੌਕੇ ਸਾਡੀ ਧੀ ਨੇ ਉਨ੍ਹਾਂ ਸਭ ਦੇ ਨਾਲ ਗਦਾਰੀ ਕੀਤੀ ਹੈ। ਕਿਸਾਨ ਅੰਦੋਲਨ ਵਿੱਚ 700 ਕਿਸਾਨ ਸ਼ਹੀਦ ਹੋਏ ਹਨ, ਪਤਾ ਨਹੀਂ ਸਾਡੀ ਧੀ ਨੇ ਏਦਾਂ ਕਿਉਂ ਕੀਤਾ। ਉਨ੍ਹਾਂ ਕਿਹਾ ਕਿ ਉਹ ਸਾਡਾ ਫੋਨ ਵੀ ਨਹੀਂ ਚੁੱਕਦੀ, ਉਹ ਵਾਪਸ ਵੀ ਆਵੇ ਤਾਂ ਦੂਰੀਆਂ ਘੱਟ ਨਹੀਂ ਹੋਣੀਆਂ।

Read More Political News Today

Continue Reading

ਰੁਝਾਨ


Copyright by IK Soch News powered by InstantWebsites.ca