Another attempt at Chinese infiltration failed
Connect with us [email protected]

ਅੰਤਰਰਾਸ਼ਟਰੀ

ਚੀਨੀ ਘੁਸਪੈਠ ਦਾ ਇੱਕ ਹੋਰ ਯਤਨ ਅਸਫ਼ਲ ਕਰ ਦਿੱਤਾ ਗਿਆ

Published

on

  • ਭਾਰਤੀ ਫ਼ੌਜ ਮੁਤਾਬਕ 20 ਜਨਵਰੀ ਨੂੰ ਮਾਮੂਲੀ ਝੜਪ ਹੋਈ
    ਨਵੀਂ ਦਿੱਲੀ, 25 ਜਨਵਰੀ, – ਪਿਛਲੇ ਹਫ਼ਤੇ ਉੱਤਰੀ ਸਿੱਕਮ ਦੇ ਨਾਕੂ ਲਾ ਖੇਤਰ ਵਿਚ ਚੀਨ ਦੇ ਨਾਲ ਲੱਗਦੀ ਅਸਲ ਕੰਟਰੋਲ ਰੇਖਾ (ਐਲਏਸੀ) ਵੱਲੋਂ ਭਾਰਤ ਵਿੱਚ ਚੀਨੀ ਫੌਜਾਂ ਦੀ ਘੁਸਪੈਠ ਦੀ ਕੋਸ਼ਿਸ਼ ਨੂੰ ਭਾਰਤੀ ਫੌਜਾਂ ਨੇ ਇੱਕ ਵਾਰ ਫਿਰ ਨਾਕਾਮ ਕਰ ਦਿਤਾ ਸੀ। ਇਸ ਵਿਚ ਦੋਵੇਂ ਦੇਸ਼ਾਂ ਦੇ ਫੌਜੀ ਜਵਾਨ ਜ਼ਖ਼ਮੀ ਹੋਏ ਸਨ, ਜਿਸ ਦੇ ਸੰਬੰਧ ਵਿੱਚ ਭਾਰਤੀ ਫ਼ੌਜ ਨੇ ਇਕ ਬਿਆਨ ਜਾਰੀ ਕੀਤਾ ਹੈ ਕਿ 20 ਜਨਵਰੀ ਨੂੰ ਦੋਵਾਂ ਫ਼ੌਜਾਂ ਵਿਚਾਲੇ ਮਾਮੂਲੀ ਝੜਪ ਹੋਈ ਸੀ, ਜਿਸ ਨੂੰ ਸਥਾਨਕ ਕਮਾਂਡਰਾਂ ਨੇ ਉਸ ਖੇਤਰ ਵਿਚਲੇ ਪ੍ਰੋਟੋਕਾਲ ਦੇ ਤਹਿਤ ਹੱਲ ਕਰ ਲਿਆ ਹੈ। ਖਬਰਾਂ ਤੋਂ ਪਤਾ ਲੱਗਾ ਹੈ ਕਿ ਇਸ ਝੜਪ ਵਿਚ 4 ਭਾਰਤੀ ਅਤੇ 20 ਚੀਨੀ ਸੈਨਿਕ ਜ਼ਖ਼ਮੀ ਹੋਏ ਸਨ।
    ਵਰਨਣ ਯੋਗ ਹੈ ਕਿ ਬੀਤੇ ਐਤਵਾਰ ਨੂੰ ਦੋਵਾਂ ਦੇਸ਼ਾਂ ਵਿਚਾਲੇ 9ਵੇਂ ਗੇੜ ਦੀ ਫ਼ੌਜੀ ਗੱਲਬਾਤ ਦੇ ਖ਼ਤਮ ਹੋਣ ਪਿੱਛੋਂ ਇਹ ਮੁੱਦਾ ਸੋਮਵਾਰ ਚਰਚਾ ਵਿੱਚ ਆਇਆ ਹੈ। ਪੂਰਬੀ ਲੱਦਾਖ਼ ਦੀ ਸਰਹੱਦ ਉੱਤੇ ਦੋਵਾਂ ਦੇਸ਼ਾਂ ਦਾ ਤਣਾਅ ਘੱਟ ਕਰਨ ਲਈ ਭਾਰਤ ਤੇ ਚੀਨ ਵਿਚਐਤਵਾਰ ਫੌਜੀਗੱਲਬਾਤ ਹੋਈ ਸੀ। ਇਸ ਖੇਤਰ ਦੇ ਚੁਸ਼ੂਲ ਇਲਾਕੇ ਦੇ ਦੂਸਰੇ ਪਾਸੇ ਮੋਲਦੋ ਵਿਖੇ ਹੋਈ ਇਹ ਗੱਲਬਾਤ ਐਤਵਾਰ ਸਵੇਰੇ 11 ਵਜੇ ਸ਼ੁਰੂ ਹੋ ਕੇ ਸੋਮਵਾਰ ਸਵੇਰੇ 2:30 ਵਜੇ ਤਕ 15 ਘੰਟੇ ਤੋਂ ਵੱਧ ਚੱਲੀ ਸੀ।ਭਾਰਤ-ਚੀਨ ਸਰਹੱਦ ਉੱਤੇ ਤਣਾਅ ਦੇ ਹੱਲ ਲਈ ਕਈ ਗੇੜ ਦੀਗੱਲਬਾਤ ਹੋ ਚੁੱਕੀ ਹੈ, ਪਰ ਅਜੇ ਤਕ ਇਸ ਦਾ ਕੋਈ ਹੱਲ ਨਹੀਂ ਮਿਲ ਸਕਿਆ। ਇਸ ਤੋਂ ਪਹਿਲਾਂ ਸੈਨਿਕ ਗੱਲਬਾਤ 6 ਨਵੰਬਰ 2020 ਨੂੰ ਹੋਈ ਸੀ।
    ਤਾਜ਼ਾ ਘਟਨਾ ਬਾਰੇ ਪਤਾ ਲੱਗਾ ਹੈ ਕਿ ਚੀਨੀ ਫ਼ੌਜ ਭਾਰਤੀ ਸਰਹੱਦ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੀ ਸੀ, ਜਿਸ ਨੂੰ ਰੋਕਣ ਲਈ ਭਾਰਤੀ ਸੈਨਿਕਾਂ ਨੇ ਜਵਾਬੀ ਹਮਲਾ ਕੀਤਾ ਸੀ। ਇਸਦੌਰਾਨ 20 ਚੀਨੀ ਤੇ ਚਾਰ ਭਾਰਤੀ ਸੈਨਿਕ ਜ਼ਖ਼ਮੀ ਹੋਏ ਹਨ। ਇਸ ਤੋਂ ਪਹਿਲਾਂ ਪਿਛਲੇ ਸਾਲ 15 ਜੂਨ ਨੂੰ ਪੂਰਬੀ ਲੱਦਾਖ਼ ਦੀ ਗਲਵਾਨ ਘਾਟੀ ਦੇ ਪੁਆਇੰਟ 14 ਵਿਖੇ ਦੋਵਾਂ ਦੇਸ਼ਾਂ ਦੀਆਂ ਫ਼ੌਜਾਂ ਵਿਚ ਹੋਈ ਹਿੰਸਕ ਝੜਪ ਵਿਚ ਇਕ ਕਰਨਲ ਸਣੇ 20 ਭਾਰਤੀ ਸੈਨਿਕ ਮਾਰੇ ਗਏ ਸਨ ਅਤੇ ਲੱਦਾਖ਼ ਦਾ ਨਾਕੂ ਲਾ ਖੇਤਰ ਵੀ ਪਿਛਲੇ ਸਾਲ ਦੋਵਾਂ ਦੇਸ਼ਾਂ ਵਿਚਾਲੇ ਵਿਵਾਦਾਂ ਵਿਚ ਆ ਗਿਆ ਸੀ। ਪਿਛਲੇ ਸਾਲ ਅਪ੍ਰੈਲ-ਮਈ ਤੋਂ ਦੋਵਾਂ ਦੇਸ਼ਾਂ ਦੀਆਂ ਫ਼ੌਜਾਂ ਏਥੇ ਐੱਲ ਏ ਸੀ ਉੱਤੇ ਤਾਇਨਾਤ ਹਨ। ਪਹਿਲਾਂਸਾਲ 2017 ਵਿਚ ਡੋਕਲਾਮ ਵਿਚ ਭਾਰਤ ਅਤੇ ਚੀਨ ਦੀਆਂ ਫ਼ੌਜਾਂ ਇਕ-ਦੂਸਰੇ ਦੇ ਸਾਹਮਣੇ ਹੋਈਆਂ ਸਨ।

ਅੰਤਰਰਾਸ਼ਟਰੀ

ਸਿਡਨੀ ਵਿੱਚ ਸਿੱਖਾਂ ਉੱਤੇ ਅਣਪਛਾਤੇ ਬੰਦਿਆਂ ਵੱਲੋਂ ਹਮਲਾ

Published

on

ਸਿਡਨੀ, 4 ਮਾਰਚ, – ਆਸਟਰੇਲੀਆ ਦੇ ਸਿਡਨੀ ਸ਼ਹਿਰ ਵਿਚਲੇ ਹੈਰਿਸ ਪਾਰਕ ਵਿੱਚ ਬੀਤੇ ਐਤਵਾਰ ਦਸਤਾਰਧਾਰੀ ਸਿੱਖਾਂ ਦੇ ਇੱਕ ਗਰੁੱਪ ਉੱਤੇ ਅਣਪਛਾਤੇ ਲੋਕਾਂ ਨੇ ਬੇਸਬਾਲ ਬੈਟ ਤੇ ਹਥੌੜਿਆਂ ਨਾਲ ਹਮਲਾ ਕਰ ਦਿੱਤਾ, ਜਿਸ ਪਿੱਛੋਂ ਜਦੋਂ ਉਹ ਬਚਾਅ ਲਈ ਦੌੜੇ ਤਾਂ ਉਨ੍ਹਾਂ ਦੇ ਪਿੱਛੇ ਦੌੜ ਕੇ ਵੀ ਹਮਲਾ ਕੀਤਾ ਗਿਆ।
ਵਰਨਣ ਯੋਗ ਹੈ ਕਿ ਭਾਰਤ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਕਾਰਨ ਆਸਟ੍ਰੇਲੀਆ ਵਿੱਚ ਭਾਰਤ ਸਰਕਾਰ ਪੱਖੀ ਧਿਰ ਅਤੇ ਸਿੱਖ ਭਾਈਚਾਰੇ ਵਿੱਚ ਤਣਾਅ ਚੱਲ ਰਿਹਾ ਹੈ। ਓਥੋਂ ਦੇ 7-ਨਿਊਜ਼ ਚੈਨਲ ਦੀ ਰਿਪੋਰਟ ਅਨੁਸਾਰ ਅਣਪਛਾਤੇ ਲੋਕਾਂ ਦੇ ਹੱਥਾਂ ਵਿਚ ਬੇਸਬਾਲ ਬੈਟ, ਹਥੌੜੇ ਅਤੇ ਬਾਂਸ ਦੀਆਂ ਸੋਟੀਆਂ (ਡਾਂਗਾਂ) ਫੜੀਆਂ ਹੋਈਆਂ ਸਨ ਤੇ ਉਨ੍ਹਾਂ ਨੇ ਇਨ੍ਹਾਂ ਨਾਲ ਸਿੱਖ ਗਰੁੱਪ ਦੀਆਂ ਕਾਰਾਂ ਉੱਤੇ ਹਮਲਾ ਕਰ ਦਿੱਤਾ। ਸਿੱਖ ਗਰੁੱਪ ਦੇ ਲੋਕ ਆਪਣੀ ਜਾਨ ਬਚਾਉਣ ਦੇ ਲਈ ਭੱਜਣ ਵਿਚ ਸਫਲ ਹੋ ਗਏ। ਚੈਨਲ ਦੀ ਰਿਪੋਰਟ ਅਨੁਸਾਰ ਹਥਿਆਰ ਬੰਦ ਲੋਕ ਕਹਿ ਰਹੇ ਸਨ ਕਿ ਇਨ੍ਹਾਂ ਨੂੰ ਖ਼ਤਮ ਕਰ ਦਿਉ, ਕੋਈ ਵੀ ਬੱਚ ਕੇ ਨਾ ਜਾਵੇ। ਚੈਨਲ ਅਨੁਸਾਰ ਹਮਲਾਵਰ ਸਕਿਓਰਟੀ ਕੈਮਰਿਆਂ ਵਿਚ ਆ ਗਏ ਹਨ ਅਤੇ ਉਨ੍ਹਾਂ ਨੇ ਜਾਨ ਬਚਾਉਣ ਲਈ ਭੱਜ ਰਹੇ ਦਸਤਾਰਧਾਰੀ ਸਿੱਖਾਂ ਦਾ ਪਿੱਛਾ ਕਰ ਕੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ।ਇਸ ਹਮਲੇ ਵਿਚ ਕਾਰਾਂ ਦਾ ਲਗਪਗ 10 ਹਜ਼ਾਰ ਆਸਟ੍ਰੇਲੀਅਨ ਡਾਲਰ ਦਾ ਨੁਕਸਾਨ ਹੋ ਗਿਆ ਹੈ।
ਆਸਟਰੇਲੀਆ ਦੇ ਸਿੱਖ ਭਾਈਚਾਰੇ ਦੇ ਲੋਕ ਭਾਰਤ ਸਰਕਾਰ ਦੇ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦਾ ਰੈਲੀਆਂ ਕਰ ਕੇ ਵਿਰੋਧ ਕਰ ਰਹੇ ਹਨ ਤੇ ਭਾਰਤ ਸਰਕਾਰ ਦੇ ਸਮਰਥਕ ਕੁਝ ਲੋਕ ਇਨ੍ਹਾਂ ਦਾ ਵਿਰੋਧ ਕਰਦੇ ਹਨ। ਇਹ ਭੰਨਤੋੜ ਦੀ ਕਾਰਵਾਈ ਇਸੇ ਕੜੀ ਦਾ ਹਿੱਸਾ ਮੰਨੀ ਗਈ ਹੈ। ਇਸ ਬਾਰੇ ਪੁਲਿਸ ਨੇ ਸਭਨਾਂਧਿਰਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ ਅਤੇ ਹਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Continue Reading

ਅੰਤਰਰਾਸ਼ਟਰੀ

ਅਮਰੀਕਾ ਵਿੱਚ ਘਰੇਲੂ ਅੱਤਵਾਦ ਵਧ ਗਿਆ

Published

on

ਵਾਸ਼ਿੰਗਟਨ, 4 ਮਾਰਚ – ਅਮਰੀਕਾ ਦੇ ਫੈਡਰਲ ਜਾਂਚ ਬਿਊਰੋ (ਐਫ ਬੀ ਆਈ) ਦੇ ਡਾਇਰੈਕਟਰ ਕ੍ਰਿਸ਼ਟੋਫਰ ਰੇਅ ਨੇ ਜਨਵਰੀ ਵਿੱਚ ਅਮਰੀਕੀ ਕੈਪੀਟਲ (ਪਾਰਲੀਮੈਂਟ ਭਵਨ) ਵਿੱਚ ਹੋਈ ਹਿੰਸਾ ਨੂੰ ਸਾਫ ਤੌਰ ਉੱਤੇ ‘ਘਰੇਲੂ ਹਿੰਸਾ’ ਕਰਾਰ ਦਿੱਤਾ ਅਤੇ ਦੇਸ਼ ਦੇ ਅੰਦਰ ਤੇਜ਼ੀ ਨਾਲ ਵਧ ਰਹੇ ਹਿੰਸਕ ਅੱਤਵਾਦ ਬਾਰੇ ਸੁਚੇਤ ਕੀਤਾ ਹੈ। ਰੇਅ ਨੇ 6 ਜਨਵਰੀ ਨੂੰ ਹਿੰਸਾ ਹੋਣ ਦੇ ਸ਼ੱਕ ਬਾਰੇ ਖੁਫੀਆ ਰਿਪੋਰਟ ਉੱਤੇ ਆਪਣੀ ਹੀ ਏਜੰਸੀ ਵੱਲੋਂ ਕਾਰਵਾਈ ਕੀਤੇ ਜਾਣ ਦਾ ਪੱਖ ਰੱਖਿਆ ਅਤੇ ਉਨ੍ਹਾਂ ਦਾਅਵਿਆਂ ਨੂੰ ਸਿਰੇ ਤੋਂ ਰੱਦ ਕੀਤਾ, ਜਿਨ੍ਹਾਂ ਵਿੱਚ ਰਿਪਬਲੀਕਨ ਪਾਰਟੀ ਦੇ ਕੁਝ ਪਾਰਲੀਮੈਂਟ ਮੈਂਬਰਾਂ ਨੇ ਕਿਹਾ ਸੀ ਕਿ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉਨ੍ਹਾਂ ਦੰਗਿਆਂ ਦੀ ਭੂਮਿਕਾ ਤਿਆਰ ਕੀਤੀ ਸੀ, ਜੋ ਹਿੰਸਕ ਭੀੜ ਦੇ ਇਮਾਰਤ ਵਿੱਚ ਦਾਖ਼ਲ ਹੋਣ ਤੋਂ ਬਾਅਦ ਸ਼ੁਰੂ ਹੋਏ ਸਨ।
ਸੀਨੇਟ ਦੀ ਜੁਡੀਸ਼ਲ ਕਮੇਟੀ ਦੇ ਸਾਹਮਣੇ ਰੇਅ ਦੀ ਗਵਾਹੀ ਉਨ੍ਹਾਂ ਸਿਲਸਿਲੇਵਾਰ ਗਵਾਹੀਆਂ ਵਿੱਚੋਂ ਇੱਕ ਹੈ ਜੋ ਕੈਪੀਟਲ ਹਿੱਲ ਉੱਤੇ ਹਮਲੇ ਪਿੱਛੋਂ ਕਾਨੂੰਨ ਇਨਫੋਰਸਮੈਂਟ ਏਜੰਸੀ ਦੀ ਕਾਰਵਾਈ ਉੱਤੇ ਕੇਂਦਰਿਤ ਹੈ। ਪਾਰਲੀਮੈਂਟ ਦੇ ਮੈਂਬਰਾਂ ਨੂੰ ਕ੍ਰਿਸਟੋਫਰ ਰੇਅ ਨੇ ਕਿਹਾ ਕਿ 6 ਜਨਵਰੀ ਦੀ ਘਟਨਾ ਕੋਈ ਇਕੱਲੀ ਘਟਨਾ ਨਹੀਂ ਹੈ, ਘਰੇਲੂ ਅੱਤਵਾਦ ਦੀ ਸਮੱਸਿਆ ਦੇਸ਼ ਵਿੱਚ ਲੰਬੇ ਸਮੇਂ ਤੋਂ ਚਲ ਰਹੀ ਹੈ ਅਤੇ ਇਸ ਦੇ ਜਲਦੀ ਖਤਮ ਹੋਣ ਦੇ ਆਸਾਰ ਨਹੀਂ ਹਨ।

Continue Reading

ਅੰਤਰਰਾਸ਼ਟਰੀ

ਬਰਤਾਨੀਆ ਵਿੱਚ ਭਾਰਤੀ ਮੂਲ ਦੇ ਫਾਰਮਾਸਿਸਟ ਨੂੰ ਕੈਦ

Published

on

ਲੰਡਨ, 4 ਮਾਰਚ – ਬਰਤਾਨੀਆ ਵਿੱਚ ਡਾਕਟਰ ਦੀਪਰਚੀ ਉੱਤੇ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਦੀ ਵੱਡੀ ਪੱਧਰ ਉੱਤੇ ਕਾਲਾ ਬਾਜ਼ਾਰੀ ਦੇ ਦੋਸ਼ ਹੇਠ ਇੱਕ ਭਾਰਤੀ ਮੂਲ ਦੇ ਫਾਰਮਾਸਿਸਟ ਨੂੰ 12 ਮਹੀਨੇ ਕੈਦ ਦੀ ਸਜ਼ਾ ਹੋਈ ਹੈ। ਵੈੱਸਟ ਬਰਾਮਵਿਚ ਹਾਈ ਸਟਰੀਟ ਉੱਤੇ ਆਪਣੀ ਮਾਂ ਦੀ ਖੈਰਾ ਫਾਰਮੇਸੀ ਵਿੱਚ ਕੰਮ ਕਰਦੇ ਬਲਕੀਤ ਸਿੰਘ ਖੈਰਾ ਨੂੰ ਬਰਮਿੰਘਮ ਕਰਾਊਨ ਅਦਾਲਤ ਨੇ ਕੱਲ੍ਹ ਇਹ ਸਜ਼ਾ ਸੁਣਾਈ ਹੈ।
ਅਦਾਲਤ ਨੂੰ ਦੱਸਿਆ ਗਿਆ ਕਿ 36 ਸਾਲਾ ਬਲਕੀਤ ਨੇ 2016 ਤੇ 2017 ਦੌਰਾਨ ਸਿਰਫ ਡਾਕਟਰ ਦੀ ਪਰਚੀ ਉੱਤੇ ਦਿੱਤੀਆਂ ਜਾਂਦੀਆਂ ਪਾਬੰਦੀਸ਼ੁਦਾ ਦਵਾਈਆਂ ਵੱਡੇ ਮੁਨਾਫੇ ਉੱਤੇ ਕਾਲਾ ਬਾਜ਼ਾਰੀ ਵਿੱਚ ਵੇਚੀਆਂ, ਜਿਨ੍ਹਾ ਦੀ ਕੀਮਤ ਅੰਦਾਜ਼ਨ 10,00,000 ਪੌਂਡ ਤੋਂ ਵੱਧ ਸੀ। ਬ੍ਰਿਟੇਨ ਦੀ ਸਿਹਤ ਸੰਭਾਲ ਉਤਪਾਦ ਰੈਗੂਲੇਟਰੀ ਅਥਾਰਟੀ ਦੇ ਅਧਿਕਾਰੀ ਗ੍ਰਾਂਟ ਪੋਵੈਲ, ਜਿਸ ਨੇ ਮਾਮਲੇ ਦੀ ਜਾਂਚ ਕੀਤੀ, ਨੇ ਕਿਹਾ, ‘ਪਾਬੰਦੀਸ਼ੁਦਾ ਦਵਾਈਆਂ ਨੂੰ ਬਿਨਾਂ ਡਾਕਟਰ ਦੀ ਪਰਚੀ ਤੋਂ ਦੇਣਾ ਇੱਕ ਸੰਗੀਨ ਅਪਰਾਧ ਹੈ। ਅਜਿਹਾ ਕਰਨ ਵਾਲਾ ਵਿਅਕਤੀ ਮਾਸੂਮ ਲੋਕਾਂ ਦਾ ਸ਼ੋਸ਼ਣ ਕਰ ਰਿਹਾ ਹੈ। ਪਾਬੰਦੀਸ਼ੁਦਾ ਦਵਾਈਆਂ ਕਾਫੀ ਤੇਜ਼ ਹੁੰਦੀਆਂ ਹਨ ਤੇ ਇਹ ਸਿਰਫ ਡਾਕਟਰ ਦੀ ਨਿਗਰਾਨੀ ਹੇਠਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਰੈਗੂਲੇਟਰੀ ਤੇ ਕਾਨੂੰਨ ਲਾਗੂ ਕਰਨ ਵਾਲੀਆਂ ਭਾਈਵਾਲ ਏਜੰਸੀਆਂ ਨਾਲ ਮਿਲ ਕੇ ਅਸੀਂ ਇਨ੍ਹਾਂ ਕੰਮਾਂ ਵਿੱਚ ਸ਼ਾਮਲ ਲੋਕਾਂ ਦੀ ਪਛਾਣ ਕਰਨ ਉੱਤੇ ਉਨ੍ਹਾਂ ਨੂੰ ਸਜ਼ਾ ਦਿਵਾਉਣ ਦਾ ਕੰਮ ਕਰਦੇ ਹਾਂ।’

Continue Reading

ਰੁਝਾਨ


Copyright by IK Soch News powered by InstantWebsites.ca