Ansari convicted by Punjab police in old murder case
Connect with us [email protected]

ਅਪਰਾਧ

ਅੰਸਾਰੀ ਨੂੰ ਪੰਜਾਬ ਪੁਲਸ ਨੇ ਪੁਰਾਣੇ ਕਤਲ ਕੇਸ ਵਿੱਚ ਦੋਸ਼ੀ ਬਣਾਇਐ

Published

on

assari

ਰੂਪਨਗਰ, 9 ਮਾਰਚ – ਏਥੋਂ ਦੀ ਜ਼ਿਲ੍ਹਾ ਜੇਲ੍ਹ ਵਿੱਚ ਬੰਦ ਉਤਰ ਪ੍ਰਦੇਸ਼ ਦੇ ਬਾਹੁਬਲੀ ਨੇਤਾ ਮੁਖਤਾਰ ਅੰਸਾਰੀ ਬਾਰੇ ਦਿਲਚਸਪ ਤੱਥ ਸਾਹਮਣੇ ਆਇਆ ਹੈ। ਪੁਲਸ ਨੇ ਦੱਸਿਆ ਕਿ ਅੰਸਾਰੀ ਰੂਪਨਗਰ ਜ਼ਿਲੇ੍ਹ ਦੇ ਥਾਣਾ ਮੋਰਿੰਡਾ ਵਿੱਚ ਛੇ ਸਾਲ ਪੁਰਾਣੇ ਇੱਕ ਮਜ਼ਦੂਰ ਦੇ ਕਤਲ ਦੇ ਕੇਸ ਵਿੱਚ ਦੋਸ਼ੀ ਹੈ ਅਤੇ ਉਸ ਤੋਂ ਇਸ ਕੇਸ ਵਿੱਚ ਪੁੱਛ ਗਿੱਛ ਕੀਤੀ ਜਾਣੀ ਹੈ। ਜਿਸ ਸ਼ਿਕਾਇਤਕਰਤਾ ਦੇ ਬਿਆਨ ਉੱਤੇ ਅੰਸਾਰੀ ਨੂੰ ਦੋਸ਼ੀ ਬਣਾਇਆ ਗਿਆ ਹੈ, ਉਸ ਨੇ ਇਸ ਤੋਂ ਇਨਕਾਰ ਕਰ ਦਿੱਤਾ ਹੈ ਕਿ ਅੰਸਾਰੀ ਦਾ ਉਸ ਦੇ ਭਰਾ ਪਵਨ ਕੁਮਾਰ ਦੇ ਕਤਲ ਨਾਲ ਕੋਈ ਸਬੰਧ ਸੀ।
ਰੂਪਨਗਰ ਪੁਲਸ ਦਾ ਦਾਅਵਾ ਹੈ ਕਿ ਅੰਸਾਰੀ ਨੂੰ ਮੋਰਿੰਡਾ ਵਿੱਚ 26 ਨਵੰਬਰ 2014 ਵਿੱਚ ਇੱਕ ਮਜ਼ਦੂਰ ਪਵਨ ਕੁਮਾਰ ਦੀ ਹੱਤਿਆ ਦੇ ਕੇਸ ਵਿੱਚ ਸ਼ਾਮਲ ਦੱਸਿਆ ਗਿਆ ਹੈ। ਪਵਨ ਦੀ ਭੈਣ ਵਿਦਿਆ ਰਾਣੀ ਨੇ 2019 ਵਿੱਚ ਇਸ ਬਾਰੇ ਬਿਆਨ ਦਿੱਤੇ ਸਨ। ਅੰਸਾਰੀ ਨੂੰ ਪ੍ਰੋਡਕਸ਼ਨ ਵਾਰੰਟ ਉੱਤੇ ਲਿਆਉਣ ਲਈ ਅਦਾਲਤ ਤੋਂ ਜੁਲਾਈ 2019 ਤੋਂ ਲੈ ਕੇ ਅਕਤੂਬਰ 2019 ਤੱਕਚਾਰ ਵਾਰ ਹੁਕਮ ਹੋ ਚੁੱਕੇ ਹਨ, ਪਰ ਮੈਡੀਕਲ ਗਰਾਊਂਡ ਉੱਤੇ ਅਨਫਿਟ ਕਰਾਰ ਦਿੱਤੇ ਜਾਣ ਦੇ ਕਾਰਨ ਪੁਲਸ ਉਸ ਨੂੰ ਗ੍ਰਿਫਤਾਰ ਨਹੀਂ ਕਰ ਸਕੀ। ਉਧਰ ਉਤਰ ਪ੍ਰਦੇਸ਼ ਸਰਕਾਰ ਵੀ ਉਸ ਨੂੰ ਹਿਰਾਸਤ ਵਿੱਚ ਲੈਣ ਲਈ ਯਤਨਸ਼ੀਲ ਹੈ।ਰੂਪ ਨਗਰ ਦੇ ਐਸ ਪੀ (ਡੀ) ਅਜਵਿੰਦਰ ਸਿੰਘ ਦਾ ਕਹਿਣਾ ਹੈ ਕਿ ਮੁਖਤਾਰ ਅੰਸਾਰੀ ਦੇ ਖਿਲਾਫ 2014 ਵਿੱਚ ਸ਼ਿਕਾਇਤ ਕਰਤਾ ਵੱਲੋਂ ਦਿੱਤੇ ਬਿਆਨ ਪੁਲਸ ਦੇ ਕੋਲ ਦਰਜ ਹਨ, ਜੇ ਉਹ ਕਿਸੇ ਕਾਰਨ ਅੱਜ ਆਪਣੇ ਬਿਆਨ ਤੋਂ ਮੁਕਰ ਰਹੀ ਹੈ ਤਾਂ ਇਸ ਬਾਰੇ ਅਸੀਂ ਕੁਝ ਨਹੀਂ ਕਹਿ ਸਕਦੇ।
ਜਦ ਮੀਡੀਆ ਨੇ ਇਸ ਬਾਰੇ ਵਿਦਿਆ ਰਾਣੀ ਤੋਂ ਪੁੱਛਿਆ ਉਸ ਨੇ ਸਾਫ ਸ਼ਬਦਾਂ ਵਿੱਚ ਕਿਹਾ ਕਿ ਉਸ ਨੂੰ ਮੁਖਤਾਰ ਅੰਸਾਰੀ ਉੱਤੇ ਕੋਈ ਸ਼ੱਕ ਨਹੀਂ, ਉਸ ਦਾ ਭਰਾ ਆਮ ਇਨਸਾਨ ਸੀ ਅਤੇ ਮਜ਼ਦੂਰੀ ਕਰਦਾ ਸੀ, ਉਸ ਦੀ ਕਿਸੇ ਨਾਲ ਕੀ ਦੁਸ਼ਮਣੀ ਹੋ ਸਕਦੀ ਹੈ। ਉਸ ਦਾ ਕਿਸੇ ਗੈਂਗਸਟਰ ਜਾਂ ਸਿਆਸਤਦਾਨ ਨਾਲ ਕੋਈ ਸਬੰਧ ਨਹੀਂ ਸੀ।

Read More Punjabi Latest News on Crime

ਅਪਰਾਧ

ਨੌਜਵਾਨ ਦਾ ਬੇਰਹਿਮੀ ਨਾਲ ਕਤਲ

Published

on

murder

ਬਠਿੰਡਾ, 17 ਅਪ੍ਰੈਲ – ਪਿੰਡ ਘੁੱਦਾ ਵਿਖੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਦੀ ਖਬਰ ਆਈ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਭਰਪੂਰ ਸਿੰਘ ਵਜੋਂ ਹੋਈ ਹੈ। ਪੁਲਸ ਨੇ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ਉੱਤੇ ਅਣਪਛਾਤੇ ਕਾਤਲਾਂ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੇ ਪਿਤਾ ਭਰਪੂਰ ਸਿੰਘ ਨੇ ਦੱਸਿਆ ਕਿ ਕੱਲ੍ਹ ਸ਼ਾਮ ਸੱਤ ਵਜੇ ਦੇ ਕਰੀਬ ਉਸ ਦਾ ਲੜਕਾ ਘਰੋਂ ਕਿਸੇ ਕੰਮ ਗਿਆ ਸੀ। ਇੱਕ ਘੰਟਾ ਬੀਤਣ ਦੇ ਬਾਅਦ ਜਦ ਉਹ ਵਾਪਸ ਨਾ ਆਇਆ ਤਾਂ ਉਸ ਦੀ ਤਲਾਸ਼ ਸ਼ੁਰੂ ਕੀਤੀ ਗਈ। ਉਹ ਅਤੇ ਉਸਦਾ ਛੋਟਾ ਲੜਕਾ ਬਲਜਿੰਦਰ ਸਿੰਘ ਜਦ ਗੁਰਪ੍ਰੀਤ ਨੂੰ ਲੱਭਦੇ ਹੋਏ ਘਰੋਂ ਤੋਂ ਥੋੜ੍ਹੀ ਦੂਰ ਪਹੁੰਚੇ ਤਾਂ ਉਹ ਗੰਭੀਰ ਹਾਲਤ ਵਿੱਚ ਡਿੱਗਾ ਪਿਆ ਸੀ। ਉਸ ਦੇ ਮੂੰਹ ਤੇ ਸਿਰ ਉੱਤੇ ਵਾਰ ਕੀਤੇ ਗਏ ਸਨ, ਜਿਸ ਨਾਲ ਉਸ ਦੀ ਮੌਤ ਹੋ ਗਈ ਸੀ। ਵਾਰਦਾਤ ਦਾ ਪਤਾ ਲੱਗਦੇ ਸਾਰ ਥਾਣਾ ਨੰਦਗੜ੍ਹ ਦੇ ਐਸ ਐਚ ਓ ਰਜਿੰਦਰ ਸਿੰਘ ਮੌਕੇ ਉੱਤੇ ਪਹੁੰਚੇ। ਐਸ ਐਚ ਓ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਉੱਤੇ ਅਣਪਛਾਤੇ ਕਾਤਲਾਂ ਵਿਰੁੱਧ ਪਰਚਾ ਦਰਜ ਕੀਤਾ ਗਿਆ ਹੈ ਅਤੇ ਦੋਸ਼ੀਆਂ ਨੂੰ ਜਲਦੀ ਗ਼੍ਰਿਫ਼ਤਾਰ ਕਰ ਲਿਆ ਜਾਵੇਗਾ।

Continue Reading

ਅਪਰਾਧ

ਮਾਂ, ਪੁੱਤ ਅਤੇ ਧੀ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ

Published

on

suicide

ਸਿੱਧਵਾ ਬੇਟ, 17 ਅਪ੍ਰੈਲ – ਜਗਰਾਉਂ ਨੇੜੇ ਪਿੰਡ ਸੋਢੀਵਾਲ ਦੇ ਇੱਕ ਪਰਵਾਰ ਦੇ ਤਿੰਨ ਮੈਂਬਰਾਂ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲੈਣ ਦੀ ਖਬਰ ਮਿਲੀ ਹੈ।
ਪਿੰਡ ਵਾਸੀਆਂ ਤੇ ਰਿਸ਼ਤੇਦਾਰਾਂ ਮੁਤਾਬਕ ਗੁਰਪ੍ਰੀਤ ਸਿੰਘ ਸੋਨੀ (37) ਪੁੱਤਰ ਨਾਜ਼ਰ ਸਿੰਘ ਵਾਸੀ ਸੋਢੀਵਾਲ ਕਰੀਬ ਸੱਤ ਸਾਲ ਪਹਿਲਾਂ ਘਰ ਦੀ ਛੱਤ ਤੋਂ ਡਿੱਗ ਪਿਆ ਤਾਂ ਡਾਕਟਰਾਂ ਵੱਲੋਂ ਇਲਾਜ ਤੋਂ ਜਵਾਬ ਦੇਣ ਕਾਰਨ ਉਹ ਘਰ ਵਿੱਚ ਬੇਹੋਸ਼ੀ (ਕੌਮਾ) ਦੀ ਹਾਲਾਤ ਵਿੱਚ ਸੀ। ਇਸ ਕਰ ਕੇ ਸਾਰਾ ਪਰਵਾਰ ਪ੍ਰੇਸ਼ਾਨ ਰਹਿੰਦਾ ਸੀ। ਕਰੀਬ ਦੋ ਸਾਲ ਪਹਿਲਾਂ ਉਸ ਦੀ ਮੌਤ ਹੋਣ ਪਿੱਛੋਂ ਘਰ ਵਿੱਚ ਮਾਂ ਅਤੇ ਧੀ ਹੋਰ ਵੀ ਸਦਮੇ ਵਿੱਚ ਰਹਿਣ ਲੱਗੀਆਂ।ਕੁਝ ਦਿਨ ਪਹਿਲਾਂ ਮਾਂ ਜਸਵੀਰ ਕੌਰ (58) ਦੇ ਸੱਟ ਲੱਗਣ ਪਿੱਛੋਂ ਮਾਨਸਿਕ ਤੌਰ ਉੱਤੇ ਪ੍ਰੇਸ਼ਾਨ ਧੀ ਮਨਦੀਪ ਕੌਰ (27) ਨੇ 12 ਅਪ੍ਰੈਲ ਨੂੰ ਖਾਣੇ ਵਿੱਚ ਕੋਈ ਜ਼ਹਿਰੀਲੀ ਚੀਜ਼ ਮਿਲਾ ਦਿੱਤੀ, ਜਿਸ ਨੂੰ ਆਪਣੀ ਮਾਂ ਤੇ ਭਰਾ ਨੂੰ ਦੇਣ ਪਿੱਛੋਂ ਖ਼ੁਦ ਵੀ ਖਾ ਲਿਆ। ਘਟਨਾ ਦਾ ਪਤਾ ਲੱਗਣ ਉੱਤੇ ਤਿੰਨਾਂ ਨੂੰ ਗੰਭੀਰ ਹਾਲਾਤ ਵਿੱਚ ਜਗਰਾਉਂ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ, ਜਿੱਥੇ ਮਾਂ ਦੀ 13 ਅਪ੍ਰੈਲ, ਪੁੱਤ ਦੀ 14 ਅਪ੍ਰੈਲ ਨੂੰ ਅਤੇ ਧੀ ਦੀ ਕੱਲ੍ਹ ਮੌਤ ਹੋ ਗਈ। ਚੌਕੀ ਗਿੱਦੜਵਿੰਡੀ ਦੇ ਏ ਐਸ ਆਈ ਤੀਰਥ ਸਿੰਘ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰਨ ਦੀ ਪੁਸ਼ਟੀ ਕੀਤੀ ਹੈ।

Click Here Read More Latest Punjabi News

Continue Reading

ਅਪਰਾਧ

ਸਾਬਕਾ ਕੌਂਸਲਰ ਬਲਾਤਕਾਰ ਦੇ ਦੋਸ਼ ਵਿੱਚ ਗ਼੍ਰਿਫ਼ਤਾਰ

Published

on

ਮੋਗਾ, 17 ਅਪ੍ਰੈਲ – ਏਥੋਂ ਦੀ ਨਗਰ ਨਿਗਮ ਦੇ ਸਾਬਕਾ ਕੌਂਸਲਰ ਅਤੇ ਮੌਜੂਦਾ ਕੌਂਸਲਰ ਦੇ ਪਤੀ ਅਕਾਲੀ ਨੇਤਾ ਦਵਿੰਦਰ ਤਿਵਾੜੀ ਨੂੰ ਥਾਣਾ ਸਾਊਥ ਸਿਟੀ ਪੁਲਸ ਨੇ ਬਲਾਤਕਾਰ ਦੇ ਦੋਸ਼ ਵਿੱਚ ਗ਼੍ਰਿਫ਼ਤਾਰ ਕੀਤਾ ਹੈ। ਦਵਿੰਦਰ ਦੇ ਖ਼ਿਲਾਫ਼ ਕੇਸ ਦਰਜ ਕਰਾਉਣ ਵਾਲੀ ਮਹਿਲਾ ਉਸਦੀ ਦੋਸਤ ਦੱਸੀ ਜਾਂਦੀ ਹੈ।
ਜਾਂਚ ਅਧਿਕਾਰੀ ਵੀਰਪਾਲ ਕੌਰ ਨੇ ਦੱਸਿਆ ਕਿ ਪੀੜਤਾ ਦੇ ਦੱਸਣ ਅਨੁਸਾਰ 14 ਸਾਲ ਪਹਿਲਾਂ ਉਸਦੀ ਸ਼ਾਦੀ ਲੁਧਿਆਣਾ ਵਿੱਚ ਹੋਈ ਸੀ। ਛੇ ਸਾਲ ਪਹਿਲਾਂ ਉਸ ਨੇ ਆਪਣੇ ਪਤੀ ਤੋਂ ਤਲਾਕ ਲੈ ਕੇ ਆਪਣੀ 11 ਸਾਲ ਦੀ ਬੇਟੀ ਦੇ ਨਾਲ ਮੋਗੇ ਵਿੱਚ ਰਹਿਣਾ ਸ਼ੁਰੂ ਕਰ ਦਿੱਤਾ। ਉਹ ਇੱਥੇ ਪ੍ਰੋਗਰਾਮਾਂ ਵਿੱਚ ਡਾਂਸ ਕਰ ਕੇ ਪਰਵਾਰ ਚਲਾ ਰਹੀ ਸੀ। ਕਰੀਬ ਪੰਜ ਸਾਲ ਪਹਿਲਾਂ ਆਪਣਾ ਪਾਸਪੋਰਟ ਰਿਨਿਊ ਕਰਾਉਣ ਲਈ ਉਹ ਓਦੋਂ ਦੇ ਕੌਂਸਲਰ ਦਵਿੰਦਰ ਕੋਲ ਗਈ ਸੀ। ਇਸ ਦੌਰਾਨ ਦੋਵਾਂ ਵਿੱਚ ਨਜ਼ਦੀਕੀਆਂ ਵਧ ਗਈਆਂ। ਪੀੜਤਾ ਨੇ ਦੱਸਿਆ ਕਿ ਦਵਿੰਦਰ ਨੇ ਉਸ ਨੂੰ ਦੱਸਿਆ ਸੀ ਕਿ ਉਸ ਦੀ ਪਤਨੀ ਮਰ ਚੁੱਕੀ ਹੈ ਅਤੇ ਉਹ ਆਪਣੇ ਬੱਚੇ ਵਿਦੇਸ਼ ਭੇਜਣ ਦੇ ਬਾਅਦ ਉਸ ਨੂੰ ਪਤਨੀ ਵਾਂਗ ਆਪਣੇ ਨਾਲ ਰੱਖੇਗਾ। ਇਸ ਪਿੱਛੋਂ ਪੰਜ ਸਾਲਾਂ ਵਿੱਚ ਉਸ ਨੇ ਸ਼ਾਦੀ ਦਾ ਝਾਂਸਾ ਦੇ ਕੇ ਉਸ ਨਾਲ ਕਈ ਵਾਰ ਸੰਬੰਧ ਬਣਾਏ। ਦੋ ਮਹੀਨੇ ਪਹਿਲਾਂ ਜਦੋਂ ਨਿਗਮ ਦੀ ਨਵੀਂ ਚੋਣ ਹੋਈ ਤਾਂ ਉਸ ਨੂੰ ਪਤਾ ਚਲਿਆ ਕਿ ਦਵਿੰਦਰ ਤਿਵਾੜੀ ਦੀ ਪਤਨੀ ਕੌਂਸਲਰ ਬਣੀ ਹੈ।

Click here read more Punjab Crime Latest Breaking News

Continue Reading

ਰੁਝਾਨ


Copyright by IK Soch News powered by InstantWebsites.ca