As soon as he became the President, Navjot Sidhu showed his strength
Connect with us [email protected]

ਪੰਜਾਬੀ ਖ਼ਬਰਾਂ

ਪ੍ਰਧਾਨ ਬਣਦੇ ਸਾਰ ਨਵਜੋਤ ਸਿੱਧੂ ਨੇ ਤਾਕਤ ਦਿਖਾਈ, 5 ਵਜ਼ੀਰਾਂ ਸਣੇ 35 ਵਿਧਾਇਕ ਨਾਲ ਆਏ

Published

on

Navjot-sidhu

ਸਿੱਧੂ ਦੇ ਸ਼ਕਤੀ ਪ੍ਰਦਰਸ਼ਨ ਪਿੱਛੋਂ ਕੈਪਟਨ ਵੱਲੋਂ ‘ਸਭ ਕੂਲ’ ਦਾ ਸੰਕੇਤ
ਚੰਡੀਗੜ੍ਹ, 19 ਜੁਲਾਈ, – ਪੰਜਾਬ ਕਾਂਗਰਸ ਦਾ ਪ੍ਰਦੇਸ਼ ਪ੍ਰਧਾਨ ਬਣਨ ਪਿੱਛੋਂ ਅੱਜ ਨਵਜੋਤ ਸਿੰਘ ਸਿੱਧੂ ਨੇ ਚੰਡੀਗੜ੍ਹ ਦੇ ਸੈਕਟਰ 2 ਵਿੱਚਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਨੇੜੇ ਤਾਕਤ ਦਿਖਾਈ। ਨਵੇਂ ਪ੍ਰਧਾਨ ਦੇ ਸਵਾਗਤ ਲਈ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਸਰਕਾਰੀ ਘਰ‘ਹਾਈ ਟੀ’ ਪਾਰਟੀ ਵਿਚ ਕਾਂਗਰਸ ਦੇ ਪੰਜ ਮੰਤਰੀਆਂ ਸਮੇਤ ਕਰੀਬ 35 ਵਿਧਾਇਕ ਪਹੁੰਚ ਗਏ ਅਤੇ ਪੰਜਾਬ ਕਾਂਗਰਸ ਦੇ ਅਹੁਦਾ ਛੱਡ ਰਹੇ ਪ੍ਰਧਾਨ ਸੁਨੀਲ ਜਾਖੜ ਵੀ ਉਨ੍ਹਾਂ ਨਾਲ ਸਨ। ਹੈਰਾਨੀ ਦੀ ਗੱਲ ਹੈ ਕਿ ਕੱਲ੍ਹ ਤਕ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਖੜੋਤੇ ਗਿੱਲ ਹਲਕੇ ਦੇ ਵਿਧਾਇਕ ਕੁਲਦੀਪ ਵੈਦਅਤੇ ਭੋਆ ਦੇ ਵਿਧਾਇਕ ਜੋਗਿੰਦਰ ਪਾਲ ਵੀ ਓਥੇ ਸਨ।ਨਵਜੋਤ ਸਿੰਘ ਸਿੱਧੂਜਦੋਂ ਸ਼ਕਤੀ ਪ੍ਰਦਰਸ਼ਨ ਕਰ ਰਹੇ ਸਨ, ਮੁੱਖ ਮੰਤਰੀ ਅਮਰਿੰਦਰ ਸਿੰਘ ਆਪਣੇ ਸਰਕਾਰੀ ਘਰ ਵਿੱਚ ਸਨ।ਇਸ ਦੌਰਾਨ ਨਵਜੋਤ ਸਿੰਘਸਿੱਧੂ ਦੇ ਸ਼ਕਤੀ ਪ੍ਰਦਰਸ਼ਨ ਤੋਂ 11 ਮੰਤਰੀਆਂ ਨੇ ਦੂਰੀ ਰੱਖੀ ਹੈ, ਉਹ ਇਨ੍ਹਾਂ ਦੇ ਨਾਲ ਨਹੀਂ ਆਏ।
ਇਸ ਤੋਂ ਪਹਿਲਾਂ ਅੱਜ ਸੋਮਵਾਰ ਸਵੇਰੇ ਨਵਜੋਤ ਸਿੰਘ ਸਿੱਧੂ ਨਵੇਂ ਬਣੇ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਦੇ ਮੋਹਾਲੀ ਵਾਲੇ ਘਰ ਗਏ ਤਾਂਸਿੱਧੂ ਦੀ ਗੱਡੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚਲਾਈ ਅਤੇ ਕੁਲਬੀਰ ਸਿੰਘ ਜ਼ੀਰਾ ਨਾਲ ਬੈਠੇ। ਨਾਗਰਾ ਦੇ ਘਰ ਕੇਕ ਕੱਟਣ ਪਿੱਛੋਂ ਇਹ ਟੀਮਕਈ ਘਰਾਂ ਵਿੱਚ ਗਈ। ਸਿੱਧੂ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਤੇ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਬਰਿੰਦਰ ਸਿੰਘ ਢਿਲੋਂ ਦੇ ਘਰ ਵੀ ਗਏ ਅਤੇ ਸੁਨੀਲ ਜਾਖੜ, ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੇ ਘਰ ਤੋਂ ਹੋ ਕੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਘਰਪਹੁੰਚੇ ਤਾਂਓਥੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਤੇ ਚਰਨਜੀਤ ਸਿੰਘ ਚੰਨੀ ਸਣੇ ਤਿੰਨ ਦਰਜਨ ਦੇ ਕਰੀਬ ਵਿਧਾਇਕ ਮੌਜੂਦ ਸਨ।ਸਿੱਧੂ ਨੇ ਮੀਡੀਆ ਤੋਂ ਦੂਰੀ ਰੱਖੀ, ਪਰ ਟਵਿੱਟਰ ਉੱਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਦਾ ਧੰਨਵਾਦ ਕਰਦੇ ਹੋਏ ਲਿਖਿਆ:‘ਪੰਜਾਬ ਮਾਡਲ ਤੇ ਹਾਈ ਕਮਾਨ ਦੇ 18 ਸੂਤਰੀ ਪ੍ਰੋਗਰਾਮ ਅਤੇ ‘ਮਿਸ਼ਨ ਜਿੱਤੇਗਾ ਪੰਜਾਬ’ ਲਈ ਹਰ ਕਾਂਗਰਸੀ ਦਾ ਸਾਥ ਲਿਆ ਜਾਵੇਗਾ।’ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਘਰ ਨਵਜੋਤ ਸਿੰਘਸਿੱਧੂ ਦੀ ਹਮਾਇਤ ਵਿੱਚ ਪੰਜ ਮੰਤਰੀਆਂ ਨਾਲ 35 ਦੇ ਕਰੀਬ ਵਿਧਾਇਕਾਂ ਨੇ ਇਕੱਠੇ ਹੋ ਕੇ ਸੰਕੇਤ ਦਿੱਤਾ ਕਿ ਉਹ ਕਾਂਗਰਸ ਹਾਈ ਕਮਾਨ ਦੇ ਫ਼ੈਸਲੇ ਨਾਲ ਹਨ।ਸਿੱਧੂ ਨੇ ਬਾਅਦ ਵਿਚ ਰਜਿੰਦਰ ਕੌਰ ਭੱਠਲ ਦੇ ਪੈਰ ਛੂਹ ਕੇ ਉਨ੍ਹਾਂ ਦਾ ਅਸ਼ੀਰਵਾਦ ਲਿਆ।ਫਿਰ ਉਹ ਚਰਨਜੀਤ ਸਿੰਘ ਚੰਨੀ ਨਾਲ ਉਨ੍ਹਾਂ ਦੀ ਕਾਰ ਵਿੱਚ ਸਪੀਕਰ ਰਾਣਾ ਕੇ ਪੀ ਸਿੰਘਅਤੇ ਵਿਧਾਇਕ ਰਣਦੀਪ ਸਿੰਘ ਨਾਭਾ ਦੇ ਘਰ ਗਏ ਅਤੇ ਸਾਰਿਆਂ ਦਾ ਸਹਿਯੋਗ ਮੰਗਿਆ।
ਇਸ ਮੌਕੇ ਨਵੇਂ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ, ਸੰਗਤ ਸਿੰਘ ਗਿਲਜੀਆਂ ਤੇ ਪਵਨ ਗੋਇਲ ਮੌਜੂਦ ਨਹੀਂ ਸਨ। ਨਵਜੋਤ ਸਿੰਘ ਸਿੱਧੂ ਦੀ ਹਮਾਇਤ ਵਿੱਚ ਭਾਵੇਂ ਪੰਜ ਮੰਤਰੀਆਂ ਸਮੇਤ ਕਰੀਬ 35 ਵਿਧਾਇਕ ਇਕੱਠੇ ਨਜ਼ਰ ਆਏ, ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਣੇ 11 ਵਜ਼ੀਰਾਂਅਤੇ 34 ਵਿਧਾਇਕਾਂ ਨੇ ਦੂਰੀ ਰੱਖੀ। ਜਦੋਂ ਨਵਜੋਤ ਸਿੰਘਸਿੱਧੂ ਸੈਕਟਰ 2 ਵਿੱਚ ਮੰਤਰੀਆਂ ਤੇ ਆਗੂਆਂਨਾਲ ਬੈਠੇ ਸਨ, ਕੈਪਟਨ ਅਮਰਿੰਦਰ ਸਿੰਘ ਆਪਣੇ ਸਰਕਾਰੀ ਘਰ ਵਿੱਚ ਸਨ, ਪਰ ਸਿੱਧੂ ਨੇ ਉਨ੍ਹਾਂ ਨੂੰ ਮਿਲਣ ਦੀ ਖੇਚਲ ਨਹੀਂ ਕੀਤੀਤੇਮੁੱਖ ਮੰਤਰੀ ਨੇ ਵੀ ਪ੍ਰਧਾਨ ਬਣਨ ਪਿੱਛੋਂ ਹਾਲੇ ਤਕ ਸਿੱਧੂ ਨੂੰ ਵਧਾਈ ਨਹੀਂ ਦਿੱਤੀ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੂੰ ਪਹਿਲਾਂ ਹੀ ਕਹਿਦਿੱਤਾ ਸੀ ਕਿ ਉਹ ਸਿੱਧੂ ਨਾਲ ਉਦੋਂ ਹੀ ਚੱਲਣਗੇ, ਜਦੋਂ ਸਿੱਧੂ ਜਨਤਕ ਤੌਰ ਉੱਤੇ ਮਾਫ਼ੀ ਮੰਗਣਗੇ।
ਇਸ ਦੌਰਾਨ ਕੈਪਟਨ ਗਰੁੱਪ ਦੀ ਚੁੱਪ ਸਭ ਨੂੰ ਚੁਭ ਰਹੀ ਹੈ ਅਤੇ ਸ਼ੱਕ ਕੀਤਾ ਜਾਂਦਾ ਹੈ ਕਿ ਕੈਪਟਨ ਹਾਈ ਕਮਾਨ ਦੇ ਇਸ ਫ਼ੈਸਲੇ ਖ਼ਿਲਾਫ਼ ਕੋਈ ਵੱਡਾ ਕਦਮ ਚੁੱਕ ਸਕਦੇ ਹਨ। ਦੋ ਵਿਧਾਇਕ ਨਿਰਮਲ ਸਿੰਘ ਸ਼ੁਤਰਾਣਾ ਅਤੇ ਮਦਨਲਾਲ ਜਲਾਲਪੁਰ ਅੱਜ ਸਵੇਰੇ ਨਵਜੋਤ ਸਿੰਘ ਸਿੱਧੂ ਦੇ ਨਾਲ ਸਨ, ਪਰ ਸ਼ਾਮ ਨੂੰ ਇਨ੍ਹਾਂ ਦੋਵਾਂ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਮੀਟਿੰਗ ਕੀਤੀ।ਸਿੱਧੂ ਦੇ ਸ਼ਕਤੀ ਪ੍ਰਦਰਸ਼ਨ ਪਿੱਛੋਂਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪਾਰਟੀ ਆਗੂਆਂ ਤੇ ਵਿਧਾਇਕਾਂ ਨਾਲ ਬੈਠਕਾਂ ਕੀਤੀਆਂ ਤਾਂਉਨ੍ਹਾ ਕੋਲ ਪਹੁੰਚੇ ਵਿਧਾਇਕਾਂ ਦੀ ਗਿਣਤੀ ਦੋ ਦਰਜਨ ਦੇ ਕਰੀਬ ਸੀ।

Read More Latest Politics News

ਪੰਜਾਬੀ ਖ਼ਬਰਾਂ

ਸੁਮੇਧ ਸੈਣੀ ਦੇ ਖਿਲਾਫ ਇਕ ਕੇਸ ਵਿੱਚ ਐਕਸੀਐਨ ਸਮੇਤ ਸੱਤ ਜਣੇ ਨਾਮਜ਼ਦ

Published

on

Sumedh Singh Saini

ਅਦਾਲਤ ਵੱਲੋਂ ਕੇਸ ਨਾਲ ਅਟੈਚ ਕੀਤੀ ਕੋਠੀ ਗਲੇ ਦੀ ਹੱਡੀਬਣੀ
ਐਸ ਏ ਐਸ ਨਗਰ, 4 ਅਗਸਤ – ਪੰਜਾਬ ਸਟੇਟ ਵਿਜੀਲੈਂਸ ਨੇ ਪੰਜਾਬ ਪੁਲਸ ਦੇ ਸਾਬਕਾ ਮੁਖੀ(ਡੀ ਜੀ ਪੀ) ਸੁਮੇਧ ਸੈਣੀ ਦੇ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਅਤੇ ਭਿ੍ਰਸ਼ਟਾਚਾਰ ਦੀਆਂ ਵੱਖ-ਵੱਖ ਧਾਰਾਵਾਂ ਦੇ ਨਾਲ 109, 120 ਬੀ ਦਾ ਕੇਸ ਦਰਜ ਕੀਤਾ ਹੈ, ਜਿਸ ਵਿੱਚ ਲੋਕ ਨਿਰਮਾਣ ਵਿਭਾਗ ਦੇ ਐਕਸੀਐਨ ਨਿਮਰਤਦੀਪ ਸਿੰਘ ਵਾਸੀ ਸੈਕਟਰ35 ਚੰਡੀਗੜ੍ਹ, ਉਸ ਦੇ ਪਿਤਾ ਸੁਰਿੰਦਰਜੀਤ ਸਿੰਘ ਜਸਪਾਲਵਾਸੀ ਫੇਜ਼-3 ਬੀ 1 ਮੁਹਾਲੀ, ਅਜੈ ਕੌਸ਼ਲ ਤੇ ਪ੍ਰਦੁੱਮਣ ਸਿੰਘ ਦੋਵੇਂ ਵਾਸੀ ਹੁਸ਼ਿਆਰਪੁਰ, ਪਰਮਜੀਤ ਸਿੰਘ ਪਿੰਡ ਭੜੌਜੀਆਂ ਅਤੇ ਅਮਿਤ ਸਿੰਗਲਾ ਵਾਸੀ ਸੈਕਟਰ-27 ਏ ਚੰਡੀਗੜ੍ਹ ਨੂੰ ਵੀ ਇਸ ਵਿੱਚ ਨਾਮਜ਼ਦ ਕੀਤਾ ਹੈ। ਕੇਸ ਦੀ ਜਾਂਚ ਵਿਜੀਲੈਂਸ ਦੇ ਜਾਇੰਟ ਡਾਇਰੈਕਟਰ ਕਰਾਈਮ ਵਰਿੰਦਰ ਸਿੰਘ ਬਰਾੜ ਵੱਲੋਂ ਕੀਤੀ ਗਈ ਹੈ।
ਇਸ ਸੰਬੰਧ ਵਿੱਚ ਵਿਜੀਲੈਂਸ ਨੇ ਦੋਸ਼ ਲਾਇਆ ਹੈ ਕਿ ਐਕਸੀਐਨ ਨਿਮਰਤਦੀਪ ਸਿੰਘ ਦੇ ਪਿਤਾ ਸੁਰਿੰਦਰਜੀਤ ਸਿੰਘ ਜਸਪਾਲ ਨੇ ਸੁਮੇਧ ਸੈਣੀ ਨੂੰ ਸੈਕਟਰ-20 ਡੀ ਵਾਲੀ ਕੋਠੀ ਨੰਬਰ 3048 ਦੀ ਪਹਿਲੀ ਮੰਜ਼ਿਲ 2.50 ਲੱਖ ਰੁਪਏ ਪ੍ਰਤੀ ਮਹੀਨਾ ਕਿਰਾਏ ਦੇ ਹਿਸਾਬ ਨਾਲ ਦਿੱਤੀ ਸੀ। ਇਸ ਬਾਰੇ ਦੋਵਾਂ ਧਿਰਾਂ ਵਿੱਚ 11 ਮਹੀਨੇ ਦਾ ਇਕਰਾਰਨਾਮਾ ਹੋਇਆ ਸੀ। ਇਸ ਮੌਕੇ ਸੁਮੇਧ ਸੈਣੀ ਨੇ ਕੋਠੀ ਮਾਲਕ ਨੂੰ ਚਾਲੀ ਲੱਖ ਰੁਪਏ ਸਕਿਓਰਟੀ ਵਜੋਂ ਅਤੇ ਪੰਜ ਲੱਖ ਰੁਪਏ ਦੋ ਮਹੀਨੇ ਦੇ ਐਡਵਾਂਸ ਕਿਰਾਏ ਵਜੋਂ ਦਿੱਤੇ ਸਨ। ਇਸ ਤੋਂ ਇਲਾਵਾ ਸੁਮੇਧ ਸੈਣੀ ਨੇ ਅਗਸਤ 2018 ਤੋਂ ਅਗਸਤ 2020 ਤਕ ਸੁਰਿੰਦਰਜੀਤ ਸਿੰਘ ਜਸਪਾਲ ਦੇ ਬੈਂਕ ਖਾਤੇ ਵਿੱਚ ਛੇ ਕਰੋੜ ਚਾਲੀ ਲੱਖ ਰੁਪਏ ਤਬਦੀਲ ਕੀਤੇ ਸਨ, ਜਦ ਕਿ ਸੁਮੇਧ ਸੈਣੀ ਤੋਂ 69 ਲੱਖ ਰੁਪਏ ਹੋਰ ਲੈ ਕੇ ਕੋਠੀ ਮਾਲਕ ਨੇ ਖਰਚ ਕੀਤੇ ਸਨ। ਵਿਜੀਲੈਂਸ ਦੇ ਮੁਤਾਬਕ ਨਿਮਰਤਦੀਪ ਸਿੰਘ ਤੇ ਉਸ ਦੇ ਪਿਤਾ ਨੇ ਸੁਮੇਧ ਸੈਣੀ ਨਾਲ ਗੰਢ-ਸੰਢ ਕਰ ਕੇ ਇਸ ਲੈਣ-ਦੇਣ ਨੂੰ ਜਾਇਜ਼ ਦਿਖਾਉਣ ਲਈ ਸਾਦੇ ਕਾਗਜ਼ ਉੱਤੇ ਇਕਰਾਰਨਾਮਾ ਕੀਤਾ ਸੀ, ਜਿਹੜਾ ਜਾਂਚ ਵਿੱਚ ਫਰਜ਼ੀ ਨਿਕਲਿਆ। ਇਸ ਸਾਰੀ ਕੋਠੀ ਉੱਤੇ ਅੱਜ ਸੁਮੇਧ ਸੈਣੀ ਦਾ ਕਬਜ਼ਾ ਹੈ ਅਤੇ ਇਸ ਕੋਠੀ ਬਾਰੇ ਅਦਾਲਤ ਨੇ ਆਰਜ਼ੀ ਤੌਰ ਉੱਤੇ ਕੁਰਕੀ ਦੇ ਹੁਕਮ ਜਾਰੀ ਕਰ ਕੇ 2.50 ਲੱਖ ਰੁਪਏ ਸਰਕਾਰੀ ਖਜ਼ਾਨੇ ਵਿੱਚ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਹਨ।
ਵਿਜੀਲੈਂਸ ਦਾ ਇਹ ਵੀ ਦੋਸ਼ ਹੈ ਕਿ ਨਿਮਰਤਦੀਪ ਸਿੰਘ ਅਤੇ ਉਸ ਦੇ ਪਿਤਾ ਨੇ ਮੁਹਾਲੀ, ਚੰਡੀਗੜ੍ਹ, ਪੰਚਕੂਲਾ, ਮੁੱਲਾਂਪੁਰ, ਕੁਰਾਲੀ ਅਤੇ ਹੋਰ ਥਾਵਾਂ ਉੱਤੇ 35 ਦੇ ਕਰੀਬ ਅਚੱਲ ਜਾਇਦਾਦਾਂ ਬਣਾਈਆਂ ਹਨ। ਨਿਮਰਤਦੀਪ ਸਿੰਘ ਅਤੇ ਉਸ ਦੇ ਪਰਵਾਰ ਦੇ 22 ਦੇ ਕਰੀਬ ਵੱਖ-ਵੱਖ ਬੈਂਕਾਂ ਵਿੱਚ ਖਾਤੇ ਹਨ। ਬਾਕੀ ਦੋਸ਼ੀਆਂ ਉੱਤੇ ਨਿਮਰਤਦੀਪ ਅਤੇ ਉਸ ਦੇ ਪਿਤਾ ਵੱਲੋਂ ਬਣਾਈ ਜਾਇਦਾਦ ਨਾਲ ਆਪਣੀ ਜਾਇਦਾਦ ਬਦਲਣ ਦਾ ਦੋਸ਼ ਹੈ, ਜਿਸ ਵਿੱਚ ਮਹਿੰਗੀ ਜ਼ਮੀਨ ਸਸਤੀ ਦੱਸ ਕੇ ਸੌਦਾ ਕੀਤਾ ਗਿਆ ਗਈ ਹੈ। ਵਿਜੀਲੈਂਸ ਨੇ ਦੇਰ ਰਾਤ ਤਕ ਸੁਮੇਧ ਸੈਣੀ ਦੇ ਘਰ ਵਿਖੇ ਛਾਪੇ ਤੋਂ ਬਾਅਦ ਕਈ ਹੋਰਨਾਂ ਥਾਵਾਂ ਉੱਤੇ ਛਾਪੇਮਾਰੀ ਕੀਤੀ ਗਈ,ਪਰ ਹਾਲੇ ਤਕ ਵਿਜੀਲੈਂਸ ਦੇ ਹੱਥ ਕੋਈ ਅਹਿਮਸੁਰਾਗ ਨਹੀਂ ਲੱਗਾ।

Continue Reading

ਪੰਜਾਬੀ ਖ਼ਬਰਾਂ

ਸੁਮੇਧ ਸਿੰਘ ਸੈਣੀ ਨੂੰ ਰਾਹਤ:ਕੋਟਕਪੂਰਾ ਗੋਲ਼ੀ ਕਾਂਡ ਕੇਸ ਵਿੱਚ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਪ੍ਰਵਾਨ

Published

on

sumedh saini

ਚੰਡੀਗੜ੍ਹ, 3 ਅਗਸਤ, – ਪੰਜਾਬ ਪੁਲਸ ਦੇ ਸਾਬਕਾ ਮੁਖੀ(ਡੀਜੀਪੀ) ਸੁਮੇਧ ਸਿੰਘ ਸੈਣੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਮੰਗਲਵਾਰ ਨੂੰ ਕੋਟਕਪੂਰਾ ਗੋਲ਼ੀ ਕਾਂਡ ਕੇਸ ਵਿੱਚ ਉਨ੍ਹਾਂ ਦੇ ਖ਼ਿਲਾਫ਼ ਦਰਜ ਕੇਸ ਵਿੱਚ ਅਗਾਊਂ ਜ਼ਮਾਨਤ ਦੇ ਦਿੱਤੀ ਅਤੇ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤੇ ਹਨ ਕਿ ਜੇ ਇਸ ਕੇਸ ਵਿੱਚ ਸਰਕਾਰ ਸੈਣੀ ਤੋਂ ਕੁਝ ਪੁੱਛਗਿੱਛ ਕਰਨੀ ਚਾਹੇ ਤਾਂ ਇਸ ਦੇ ਲਈ ਉਸ ਨੂੰ ਪਹਿਲਾਂ 7 ਦਿਨ ਦਾ ਨੋਟਿਸ ਦੇਣਾ ਪਵੇਗਾ।
ਸੁਮੇਧ ਸਿੰਘ ਸੈਣੀ ਵੱਲੋਂ ਇਸ ਕੇਸ ਵਿੱਚ ਦਰਜ ਸਿ਼ਕਾਇਤ ਵਿੱਚ ਅਗਾਊਂ ਜ਼ਮਾਨਤ ਦਿੱਤੇ ਜਾਣ ਦੀ ਮੰਗ ਬਾਰੇ ਦਾਇਰ ਕੀਤੀ ਗਈ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਜਸਟਿਸ ਅਵਨੀਸ ਝਿੰਗਨ ਨੇ ਇਹ ਆਦੇਸ਼ ਦਿੱਤਾ ਹੈ। ਸੈਣੀ ਨੂੰ ਬਹਿਬਲ ਕਲਾਂ ਗੋਲ਼ੀ ਕਾਂਡ ਕੇਸ ਵਿੱਚ ਅਗਾਊਂ ਜ਼ਮਾਨਤ ਪਹਿਲਾਂ ਮਿਲ ਚੁੱਕੀ ਹੈ।ਅੱਜ ਉਸ ਨੂੰ ਕੋਟਕਪੂਰਾ ਵਿੱਚਉਸ ਦੇ ਖ਼ਿਲਾਫ਼ਦਰਜ ਹੋਏ ਕੇਸ ਵਿੱਚ ਵੀ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਹੈ। ਇਹ ਕੇਸ ਫਰੀਦਕੋਟ ਦੀ ਟ੍ਰਾਇਲ ਕੋਰਟ ਵਿੱਚ ਚੱਲ ਰਿਹਾ ਹੈ, ਜਿਸ ਵਿੱਚ ਸੈਣੀ ਦੇਖ਼ਿਲਾਫ਼ ਚਲਾਣ ਵੀ ਪੇਸ਼ ਕੀਤਾ ਜਾ ਚੁੱਕਾ ਹੈ।
ਵਰਨਣ ਯੋਗ ਹੈ ਕਿ ਸੁਮੇਧ ਸਿੰਘ ਸੈਣੀ ਨੇ ਪਹਿਲਾਂ ਇਸ ਕੇਸ ਵਿੱਚ ਟ੍ਰਾਇਲ ਕੋਰਟ ਤੋਂ ਅਗਾਊਂ ਜ਼ਮਾਨਤ ਮੰਗੀ ਸੀ, ਜਿਸ ਨੂੰ ਟ੍ਰਾਇਲ ਕੋਰਟ ਨੇ ਰੱਦ ਕਰ ਦਿੱਤਾ ਸੀ।ਉਸ ਤੋਂ ਬਾਅਦ ਸੈਣੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਅਗਾਊਂ ਜ਼ਮਾਨਤਦੀ ਮੰਗ ਕੀਤੀ ਸੀ। ਮਾਰਚ ਵਿੱਚ ਹਾਈ ਕੋਰਟ ਨੇ ਸੈਣੀ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਅਤੇ ਅੱਜ ਮੰਗਲਵਾਰ ਨੂੰ ਹਾਈ ਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਪਿੱਛੋਂ ਸੈਣੀ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ।

Continue Reading

ਪੰਜਾਬੀ ਖ਼ਬਰਾਂ

ਮੁੰਬਈ ਵਿੱਚ ‘ਅਡਾਨੀ ਏਅਰਪੋਰਟ’ ਬਣਨ ਤੋਂ ਭੜਕੀ ਸ਼ਿਵ ਸੈਨਾ ਦੇ ਵਰਕਰਾਂ ਵੱਲੋਂ ਤੋੜ-ਭੰਨ

Published

on

Adani Airport

ਮੁੰਬਈ, 3 ਅਗਸਤ – ਮੁੰਬਈ ਦੇ ਇੰਟਰਨੈਸ਼ਨਲ ਏਅਰਪੋਰਟ ਉੱਤੇ ਕੱਲ੍ਹ ਸ਼ਿਵਸੈਨਾ ਵਰਕਰਾਂ ਨੇ ਤੋੜਭੰਨ ਕੀਤੀ ਹੈ। ਇਸ ਏਅਰਪੋਰਟ ਦਾ ਪ੍ਰਬੰਧ ਅੱਜਕੱਲ੍ਹ ਅਡਾਨੀ ਗਰੁੱਪ ਦੇ ਹੱਥਾਂ ਵਿੱਚ ਹੈ। ਸ਼ਿਵਸੈਨਾ ਵਰਕਰਾਂ ਨੇ ਇਸ ਮੌਕੇ ਏਅਰਪੋਰਟ ਉੱਤੇ ਲੱਗੇ ‘ਅਡਾਨੀ ਏਅਰਪੋਰਟ’ ਦੇ ਬੋਰਡ ਨੂੰ ਵੀ ਨੁਕਸਾਨ ਪਹੁੰਚਾਇਆ ਹੈ।
ਅਸਲ ਵਿੱਚ ਸ਼ਿਵਸੈਨਾ ਦਾ ਦੋਸ਼ ਹੈ ਕਿ ਪਹਿਲਾਂ ਇਹ ਏਅਰਪੋਰਟ ਛਤਰਪਤੀ ਸ਼ਿਵਾਜੀ ਮਹਾਰਾਜ ਏਅਰਪੋਰਟ ਵਜੋਂ ਜਾਣਿਆ ਜਾਂਦਾ ਸੀ, ਪਰ ਅੱਜਕੱਲ੍ਹਇੱਥੇ ਅਡਾਨੀ ਏਅਰਪੋਰਟ ਦਾ ਬੋਰਡ ਲਾ ਦਿੱਤਾ ਗਿਆ ਹੈ, ਜਿਸ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ। ਵਰਨਣ ਯੋਗ ਹੈ ਕਿ ਅਡਾਨੀ ਗਰੁੱਪਨੇ ਬੀਤੇ ਕੁਝ ਸਾਲਾਂ ਵਿੱਚ ਏਵੀਏਸ਼ਨ ਸੈਕਟਰ ਵਿੱਚ ਵੱਡਾ ਨਿਵੇਸ਼ ਕੀਤਾ ਅਤੇ ਦੇਸ਼ ਦੇ ਕਈ ਵੱਡੇ ਏਅਰਪੋਰਟਾਂ ਦਾ ਪ੍ਰਬੰਧ ਇਸਗਰੁੱਪ ਕੋਲ ਚਲਾ ਗਿਆ ਹੈ।ਜੁਲਾਈ ਵਿੱਚ ਮੁੰਬਈ ਦੇ ਇੰਟਰਨੈਸ਼ਨਲ ਏਅਰਪੋਰਟ ਦਾ ਪ੍ਰਬੰਧ ਪੂਰੀ ਤਰ੍ਹਾਂ ਅਡਾਨੀ ਗਰੁੱਪ ਕੋਲ ਆਇਆ ਤਾਂ ਖ਼ੁਦ ਗੌਤਮ ਅਡਾਨੀ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਸੀ।ਅਡਾਨੀ ਏਅਰਪੋਰਟ ਦੇ ਬੁਲਾਰੇ ਨੇ ਕਿਹਾ ਕਿ ਛਤਰਪਤੀ ਸ਼ਿਵਾਜੀ ਮਹਾਰਾਜ ਇੰਟਰਨੈਸ਼ਨਲ ਏਅਰਪੋਰਟ ਦੀ ਬ੍ਰਾਂਡਿੰਗ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ ਅਤੇ ਟਰਮੀਨਲ ਦੀ ਸਥਿਤੀ ਵਿੱਚ ਵੀ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ।

Read More Punjabi News Today

Continue Reading

ਰੁਝਾਨ


Copyright by IK Soch News powered by InstantWebsites.ca