Assassination of Assembly candidate in Bihar
Connect with us [email protected]

ਰਾਜਨੀਤੀ

ਬਿਹਾਰ ਵਿੱਚ ਵਿਧਾਨ ਸਭਾ ਲਈ ਉਮੀਦਵਾਰ ਦੀ ਹੱਤਿਆ

Published

on

Candidate Srinarain Singh

ਸ਼ਿਵਹਰ, 25 ਅਕਤੂਬਰ – ਬਿਹਾਰ ਦੇ ਸ਼ਿਵਹਰ ਜ਼ਿਲ੍ਹੇ ‘ਚ ਕੱਲ੍ਹ ਸ਼ਾਮ ਮੋਟਰ ਸਾਈਕਲ ਸਵਾਰ ਦੋ ਬਦਮਾਸ਼ਾਂ ਨੇ ਜਨਤਾ ਦਲ ਰਾਸ਼ਟਰਵਾਦੀ ਦੇ ਉਮੀਦਵਾਰ ਸ੍ਰੀਨਾਰਾਇਣ ਸਿੰਘ ਅਤੇ ਉਸ ਦੇ ਹਿਮਾਇਤੀ ਸੰਤੋਸ਼ ਕੁਮਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਵਾਰਦਾਤ ਵਿੱਚ ਉਮੀਦਵਾਰ ਦਾ ਇੱਕ ਹਮਾਇਤੀ ਆਲੋਕ ਰੰਜਨ ਗੰਭੀਰ ਜ਼ਖਮੀ ਹੋ ਗਿਆ। ਇਸ ਦੇ ਬਾਅਦ ਲੋਕਾਂ ਨੇ ਕੁੱਟ ਕੇ ਇੱਕ ਹਮਲਾਵਰ ਨੂੰ ਵੀ ਮਾਰ ਦਿੱਤਾ।
ਸ਼ਿਵਹਰ ਦੇ ਜ਼ਿਲ੍ਹਾ ਅਧਿਕਾਰੀ ਅਵਨੀਸ਼ ਕੁਮਾਰ ਸਿੰਘ ਨੇ ਦੱਸਿਆ ਕਿ ਇਸ ਵਾਰਦਾਤ ਨਾਲ ਵੋਟਿੰਗ ‘ਤੇ ਕੋਈ ਅਸਰ ਨਹੀਂ ਪਵੇਗਾ। ਲੋਕਾਂ ਦੇ ਮੁਤਾਬਕ ਪਿੰਡ ਹਥਸਾਰ ਵਿੱਚ ਬਦਮਾਸ਼ਾਂ ਨੇ ਉਮੀਦਵਾਰ ਦੇ ਕਾਫਲੇ ਉੱਤੇ ਤਾਬੜ ਤੋੜ ਗੋਲੀਆਂ ਚਲਾਈਆਂ। ਇਸ ਦੌਰਾਨ ਸ੍ਰੀਨਾਰਾਇਣ ਸਿੰਘ ਅਤੇ ਉਨ੍ਹਾਂ ਦੇ ਦੋ ਸਾਥੀਆਂ ਨੂੰ ਗੋਲੀਆਂ ਲੱਗੀਆਂ। ਉਮੀਦਵਾਰ ਨੂੰ ਤਿੰਨ ਗੋਲੀਆਂ ਲੱਗੀਆਂ ਅਤੇ ਉਸ ਦੀ ਮੌਕੇ ‘ਤੇ ਮੌਤ ਹੋ ਗਈ। ਤਿੰਨਾਂ ਜ਼ਖਮੀਆਂ ਨੂੰ ਸ਼ਿਵਹਰ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਸ੍ਰੀਨਾਰਾਇਣ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਸੰਤੋਸ਼ ਤੇ ਆਲੋਕ ਨੂੰ ਸੀਤਾਮੜੀ ਰੈਫਰ ਕਰ ਦਿੱਤਾ ਗਿਆ, ਪਰ ਸੰਤੋਸ਼ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ। ਆਲੋਕ ਨੂੰ ਸੀਤਾਮੜੀ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਲੋਕਾਂ ਦੇ ਗੁੱਸੇ ਨੂੰ ਦੇਖਦਿਆਂ ਪੁਲਸ ਨੇ ਲਾਸ਼ ਨੂੰ ਸੀਤਾਮੜੀ ਭੇਜ ਦਿੱਤਾ ਹੈ।
ਇਸ ਵਾਰਦਾਤ ਤੋਂ ਬਾਅਦ ਭੱਜ ਰਹੇ ਦੋ ਬਦਮਾਸ਼ਾਂ ਨੂੰ ਲੋਕਾਂ ਨੇ ਪਿਸਤੌਲ ਸਮੇਤ ਦਬੋਚ ਲਿਆ ਤੇ ਖੂਬ ਕੁੱਟਿਆ। ਫਿਰ ਉਥੇ ਪਹੁੰਚੀ ਪੁਰਨੀਆ ਜ਼ਿਲੇ ਦੀ ਪੁਲਸ ਨੇ ਦੋਵਾਂ ਨੂੰ ਲੋਕਾਂ ਤੋਂ ਛੁਡਾ ਕੇ ਸ਼ਿਵਹਰ ਦੇ ਸਰਕਾਰੀ ਹਸਪਤਾਲ ਦਾਖਲ ਕਰਵਾਇਆ। ਦੋਵਾਂ ਵਿੱਚੋਂ ਇੱਕ ਦੀ ਮੌਤ ਹੋ ਗਈ, ਦੂਸਰੇ ਦਾ ਇਲਾਜ ਜਾਰੀ ਹੈ। ਹਾਲੇ ਉਨ੍ਹਾਂ ਦੀ ਪਛਾਣ ਨਹੀਂ ਕੀਤੀ ਜਾ ਸਕੀ। ਨਯਾਗਾਂਵ ਵਾਸੀ ਸ੍ਰੀਨਾਰਾਇਣ ਸਿੰਘ ਪਹਿਲਾਂ ਕੌਂਸਲਰ ਅਤੇ ਸ਼ਹਿਰ ਦੇ ਮੁਖੀ ਵੀ ਰਹਿ ਚੁੱਕੇ ਸਨ। ਉਹ ਰਾਸ਼ਟਰੀ ਜਨਤਾ ਦਲ ਦੇ ਜ਼ਿਲ੍ਹਾ ਉਪ ਪ੍ਰਧਾਨ ਵੀ ਰਹੇ ਸਨ। ਟਿਕਟ ਨਾ ਮਿਲਣ ਉਤੇ ਅਹੁਦੇ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਪਿੱਛੋਂ ਜਨਤਾ ਦਲ ਰਾਸ਼ਟਰਵਾਦੀ ਦੀ ਟਿਕਟ ਉੱਤੇ ਚੋਣ ਮੈਦਾਨ ਵਿੱਚ ਸਨ। ਇਸ ਪਾਰਟੀ ਦੇ ਕੌਮੀ ਪ੍ਰਧਾਨ ਪਾਟਲੀਪੁੱਤਰ ਤੋਂ ਸਾਬਕਾ ਪਾਰਲੀਮੈਂਟ ਮੈਂਬਰ ਰੰਜਨ ਯਾਦਵ ਹਨ। ਅਪਰਾਧ ਦੀ ਦੁਨੀਆ ਨਾਲ ਵੀ ਇਨ੍ਹਾਂ ਦਾ ਸਬੰਧ ਰਿਹਾ ਹੈ। ਪ੍ਰਧਾਨ ਉੱਤੇ ਸ਼ਿਵਹਰ ਵਿੱਚ ਹੱਤਿਆ ਅਤੇ ਆਰਮਜ਼ ਐਕਟ ਤਹਿਤ ਛੇ ਮਾਮਲੇ ਦਰਜ ਸਨ।

Click Here To Read politics breaking news online

ਰਾਜਨੀਤੀ

ਮਮਤਾ ਬੈਨਰਜੀ ਨੇ ਭਾਜਪਾ ਨੂੰ ਦੇਸ਼ ਦੇ ਲਈ ਸਭ ਤੋਂ ਵੱਡਾ ਸਰਾਫ ਆਖਿਆ

Published

on

mamta benrjee about bjp

ਬਾਂਕੁਰਾ, 26 ਨਵੰਬਰ -ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੱਲ੍ਹ ਭਾਜਪਾ ਨੂੰ ‘ਝੂਠ ਦਾ ਪੁਲੰਦਾ’ ਅਤੇ ‘ਦੇਸ਼ ਲਈ ਸਭ ਤੋਂ ਵੱਡਾ ਸਰਾਫ’ ਕਰਾਰ ਦਿੰਦੇ ਹੋਏ ਭਗਵਾ ਪਾਰਟੀ ਨੂੰ ਚੁਣੌਤੀ ਦਿੱਤੀ ਕਿ ਉਹ ਉਨ੍ਹਾਂ ਨੂੰ ਗ੍ਰਿਫਤਾਰ ਕਰ ਕੇ ਦਿਖਾਏ। ਉਨ੍ਹਾਂ ਕਿਹਾ ਕਿ ਉਹ ਜੇਲ੍ਹਤੋਂ ਵੀ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਤ੍ਰਿਣਮੂਲ ਕਾਂਗਰਸ ਦੀ ਜਿੱਤ ਯਕੀਨੀ ਕਰੇਗੀ ਅਤੇ ਭਾਜਪਾ ਨੂੰ ਹਰਾ ਕੇ ਦਮ ਲਵੇਗੀ।
ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਨੇ ਭਰੋਸਾ ਪ੍ਰਗਟ ਕੀਤਾ ਕਿ ਪਾਰਟੀ ਸੂਬੇ ਵਿੱਚ ਮੌਜੂਦਾ ਕਾਰਜ ਕਾਲ ਦੀ ਤੁਲਨਾ ਵਿੱਚ ਵੱਡੇ ਬਹੁਮਤ ਨਾਲ ਲਗਾਤਾਰ ਤੀਸਰੀ ਵਾਰ ਸੱਤਾ ਵਿੱਚ ਵਾਪਸੀ ਕਰੇਗੀ। ਉਨ੍ਹਾ ਕਿਹਾ ਕਿ ਪੱਛਮੀ ਬੰਗਾਲ ਵਿੱਚ 2021 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਹਾਰ, ਕੇਂਦਰ ਵਿੱਚ ਭਾਜਪਾ ਦੀ ਹਾਰ, ਕੇਂਦਰ ਵਿੱਚ ਭਾਜਪਾ ਦੇ ਹੰਕਾਰ ਤੇ ਮਾੜੇ ਪ੍ਰਬੰਧਾਂ ਲਈ ਝਟਕਾ ਹੋਵੇਗੀ। ਬੀਤੇ ਕੁਝ ਸਾਲਾਂ ਵਿੱਚ ਭਾਜਪਾ ਬੰਗਾਲ ਵਿੱਚ ਮੁੱਖ ਵਿਰੋਧੀ ਧਿਰ ਦੇ ਰੂਪ ਵਿੱਚ ਉਭਰੀ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਰਾਜਨੀਤਕ ਪਾਰਟੀ ਨਹੀਂ ਹੈ, ਬਲਕਿ ਝੂਠ ਦਾ ਪੁਲੰਦਾ ਹੈ।

Click Here To Read Latest Politics news

Continue Reading

ਰਾਜਨੀਤੀ

ਭਾਜਪਾ ਯੁਵਾ ਮੋਰਚਾ ਵੱਲੋਂ ਫਾਰੁਕ ਅਬਦੁੱਲਾ ਦੇ ਘਰ ਦੇ ਬਾਹਰ ਪ੍ਰਦਰਸ਼ਨ

Published

on

farooq abdullah

ਜੰਮੂ, 26 ਨਵੰਬਰ – ਜੰਮੂ-ਕਸ਼ਮੀਰ ਭਾਰਤੀ ਜਨਤਾ ਯੁਵਾ ਮੋਰਚਾ ਦੇ ਪ੍ਰਧਾਨ ਅਰੁਣ ਦੇਵ ਸਿੰਘ ਅਤੇ ਵਰਕਰਾਂ ਨੇ ਭਠਿੰਡੀ ਇਲਾਕੇ ਵਿੱਚ ਰੌਸ਼ਨੀ ਐਕਟ ਘਪਲੇ ਦੇ ਸਬੰਧ ਵਿੱਚ ਸਾਬਕਾ ਮੁੱਖ ਮੰਤਰੀ ਫਾਰੁਕ ਅਬਦੁੱਲਾ ਦੇ ਘਰ ਦੇ ਬਾਹਰ ਨਾਅਰੇਬਾਜ਼ੀ ਕੀਤੀ। ਇਸ ਨਾਲ ਪੂਰੇ ਇਲਾਕੇ ਵਿੱਚ ਹਫੜਾ-ਤੜਫੀ ਮੱਚ ਗਈ। ਇਸ ਪਿੱਛੋਂ ਹਾਲਾਤ ‘ਤੇ ਕਾਬੂ ਪਾਉਣ ਲਈ ਪੁਲਸ ਨੇ ਯੁਵਾ ਵਰਕਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਹਾਲਾਤ ਵਿਗੜਦੇ ਵੇਖ ਕੇ ਅਰੁਣ ਦੇਵ ਸਿੰਘ ਅਤੇ ਹੋਰਨਾਂ ਨੂੰ ਗ਼੍ਰਿਫ਼ਤਾਰ ਕਰ ਲਿਆ। ਇਸ ‘ਤੇ ਨੈਸ਼ਨਲ ਕਾਨਫਰੰਸ ਦੇ ਵਰਕਰਾਂ ਨੇ ਕਿਹਾ ਕਿ ਪੁਲਸ ਦੇ ਰੋਕੇ ਜਾਣ ਤੋਂ ਬਾਅਦ ਵੀ ਇਹ ਲੋਕ ਸਾਬਕਾ ਮੁੱਖ ਮੰਤਰੀ ਫਾਰੁਕ ਅਬਦੁੱਲਾ ਦੀ ਕੋਠੀ ਅੰਦਰ ਕਿਵੇਂ ਦਾਖ਼ਲ ਹੋਏ।
ਇਸ ਮੌਕੇ ਗੁੱਸੇ ਵਿੱਚ ਆਏ ਨੈਸ਼ਨਲ ਕਾਨਫਰੰਸ ਦੇ ਵਰਕਰਾਂ ਨੇ ਭਾਜਪਾ ਦੇ ਖ਼ਿਲਾਫ਼ ਜਵਾਬੀ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕੀਤੀ। ਉਨ੍ਹਾ ਨੇ ਕਿਹਾ ਕਿ ਇਹ ਸਿਰਫ ਭਾਜਪਾ ਦਾ ਸਿਆਸੀ ਸਟੰਟ ਹੈ। ਭਾਜਪਾ ਭਠਿੰਡੀ ਵਿੱਚ ਹਿੰਦੂਆਂ-ਮੁਸਲਮਾਨਾਂ ਨੂੰ ਆਪੋ ਵਿੱਚ ਲੜਾਉਣਾ ਚਾਹੁੰਦੀ ਅਤੇ ਇਲਾਕੇ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਰੌਸ਼ਨੀ ਐਕਟ ਵਿੱਚ ਨਾਜਾਇਜ਼ ਜ਼ਮੀਨੀ ਕਬਜ਼ੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਫਾਰੁਕ ਅਬਦੁੱਲਾ ਦਾ ਨਾਂ ਹੈ ਤਾਂ ਇਸ ਵਿੱਚ ਭਾਜਪਾ ਦੇ ਕੁਝ ਸੀਨੀਅਰ ਨੇਤਾਵਾਂ ਦੇ ਨਾਂ ਵੀ ਸ਼ਾਮਲ ਹਨ।

Click Here To Read Latest Politics news

Continue Reading

ਰਾਜਨੀਤੀ

ਯੋਗੀ ਵੱਲੋਂ ਉੱਤਰ ਪ੍ਰਦੇਸ਼ ਵਿੱਚ ਜ਼ਰੂਰੀ ਸੇਵਾਵਾਂ ਸੁਰੱਖਿਆ ਕਾਨੂੰਨ ਲਾਗੂ

Published

on

jogi up
  • 6 ਮਹੀਨਿਆਂ ਤੱਕ ਹੜਤਾਲ ਕਰਨ ‘ਤੇ ਪੂਰੀ ਤਰ੍ਹਾਂ ਰੋਕ
    ਲਖਨਊ, 26 ਨਵੰਬਰ – ਉਤਰ ਪ੍ਰਦੇਸ਼ ‘ਚ ਵੱਧਦੇ ਕੋਰੋਨਾ ਕੇਸਾਂ ਦੇ ਦੌਰਾਨ ਯੋਗੀ ਆਦਿਤਿਆਨਾਥ ਸਿੰਘ ਦੀ ਭਾਜਪਾ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਇਸ ਰਾਜ ਵਿੱਚ ਅਗਲੇ 6 ਮਹੀਨਿਆਂ ਲਈ ਜ਼ਰੂਰੀ ਸੇਵਾਵਾਂ ਨਿਗਰਾਨੀ ਐਕਟ (ਐਸਮਾ) ਲਾਗੂ ਕੀਤਾ ਗਿਆ ਹੈ ਅਤੇ ਅਗਲੇ ਛੇ ਮਹੀਨਿਆਂ ਤੱਕ ਇਸ ਪ੍ਰਦੇਸ਼ ‘ਚ ਕਿਸੇ ਵੀ ਤਰ੍ਹਾਂ ਦੀ ਹੜਤਾਲ ‘ਤੇ ਪੂਰੀ ਤਰ੍ਹਾਂ ਰੋਕ ਲਾ ਦਿੱਤੀ ਗਈ ਹੈ।
    ਵਰਨਣ ਯੋਗ ਹੈ ਕਿ ਇਸ ਐਕਟ ਦੇ ਲਾਗੂ ਹੋਣ ਨਾਲ ਜ਼ਰੂਰੀ ਸੇਵਾਵਾਂ ‘ਚ ਲੱਗੇ ਸਰਕਾਰੀ ਕਰਮਚਾਰੀ ਅਗਲੇ ਛੇ ਮਹੀਨੇ ਤੱਕ ਕਿਸੇ ਤਰ੍ਹਾਂ ਦੀ ਹੜਤਾਲ ਨਹੀਂ ਕਰ ਸਕਣਗੇ। ਜੇ ਕੋਈ ਕਰਮਚਾਰੀ ਹੜਤਾਲ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਰਵਾਈ ਕੀਤੀ ਜਾ ਸਕਦੀ ਹੈ। ਇਸ ਹੁਕਮ ਪਿੱਛੋਂ ਕਰਮਚਾਰੀ 25 ਮਈ ਤੱਕ ਹੜਤਾਲ ‘ਤੇ ਨਹੀਂ ਜਾ ਸਕਣਗੇ। ਇਸ ਸਬੰਧ ‘ਚ ਉਤਰ ਪ੍ਰਦੇਸ਼ ਦੇ ਪਰਸੋਨਾਲ ਵਿਭਾਗ ਦੇ ਐਡੀਸ਼ਨਲ ਚੀਫ ਸੈਕਟਰੀ ਮੁਕੁਲ ਸਿੰਘਲ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਐਕਟ ਮੁਤਾਬਕ, ਸੂਬਾਈ ਜਾਂ ਕੇਂਦਰ ਸਰਕਾਰ ਆਪਣੀਆਂ ਜ਼ਰੂਰਤਾਂ ਦੇ ਹਿਸਾਬ ਨਾਲ ਇਸ ਨੂੰ ਲਾਗੂ ਕਰ ਸਕਦੀਆਂ ਹਨ। ਐਕਟ ਨੂੰ ਓਦੋਂ ਲਾਗੂ ਕੀਤਾ ਜਾਂਦਾ ਹੈ ਜਦੋਂ ਸੂਬੇ ‘ਚ ਕਰਮਚਾਰੀਆਂ ਦੀ ਵੱਧ ਜ਼ਰੂਰਤ ਹੋਵੇ। ਇਸ ਤੋਂ ਪਹਿਲਾਂ ਮਾਰਚ ਵਿਚ ਵੀ ਯੂ ਪੀ ਸਰਕਾਰ ਵੱਲੋਂ ਕੋਰੋਨਾ ਕਾਲ ‘ਚ ਅਜਿਹਾ ਹੀ ਫੈਸਲਾ ਲਿਆ ਗਿਆ ਸੀ।

Click Here To Read Latest Politics news

Continue Reading

ਰੁਝਾਨ