Attempt to surround Harsimrat Kaur Badal's convoy to mourn
Connect with us apnews@iksoch.com

ਰਾਜਨੀਤੀ

ਮ੍ਰਿਤਕ ਕਿਸਾਨਾਂ ਦਾ ਅਫਸੋਸ ਕਰਨ ਗਈ ਹਰਸਿਮਰਤ ਕੌਰ ਬਾਦਲ ਦੇ ਕਾਫਲੇ ਨੂੰ ਘੇਰਨ ਦੀ ਕੋਸ਼ਿਸ਼

Published

on

  • ਕਿਸਾਨਾਂ ਨੇ ਰਸਤੇ ਰੋਕ ਕੇ ਨਾਅਰੇਬਾਜ਼ੀ ਕੀਤੀ
  • ਮ੍ਰਿਤਕ ਕਿਸਾਨ ਦੇ ਪਰਵਾਰ ਨੇ ਮਿਲਣ ਤੋਂ ਨਾਂਹ ਕੀਤੀ
    ਬੁਢਲਾਡਾ, 3 ਜਨਵਰੀ, – ਭਾਰਤ ਸਰਕਾਰ ਦੇ ਤਿੰਨ ਖੇਤੀ ਕਾਨੂੰਨਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਸੰਘਰਸ਼ ਦੇ ਦੌਰਾਨ ਹਲਕਾ ਬਠਿੰਡਾ ਦੀਪਾਰਲੀਮੈਂਟਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰਅੱਜ ਕਿਸਾਨਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਅਤੇ ਰੱਖੇ ਹੋਏ ਪ੍ਰੋਗਰਾਮਾਂ ਵਿੱਚੋਂ ਚਾਰ ਥਾਂਈਂ ਉਹ ਪਹੁੰਚ ਵੀ ਨਹੀਂ ਸਕੇ। ਇੱਕ ਮ੍ਰਿਤਕ ਕਿਸਾਨ ਦੇ ਵਾਰਸਾਂ ਨੇ ਉਨ੍ਹਾਂ ਨੂੰ ਮਿਲਣ ਤੋਂ ਹੀ ਨਾਂਹ ਕਰ ਦਿੱਤੀ ਹੈ।
    ਅੱਜ ਹਰਸਿਮਰਤ ਕੌਰ ਬਾਦਲ ਦੇ ਰਸਤੇ ਰੋਕ ਕੇ ਕਿਸਾਨਾਂ ਤੇ ਹੋਰ ਆਮ ਲੋਕਾਂ ਨੇ ਜ਼ੋਰਦਾਰ ਨਾਅਰੇਬਾਜੀ ਕੀਤੀ ਤੇ ਉਨ੍ਹਾਂ ਦਾ ਕਾਫਲਾ ਘੇਰਨ ਦੀ ਕੋਸ਼ਿਸ਼ ਕੀਤੀ, ਪਰ ਡੀਐੱਸਪੀ ਬੁਢਲਾਡਾ ਬਲਜਿੰਦਰ ਸਿੰਘ ਪੰਨੂੰ ਦੀ ਅਗਵਾਈ ਹੇਠ ਪੁਲਿਸ ਦੀ ਚੌਕਸੀ ਨਾਲ ਉਨ੍ਹਾਂ ਦਾ ਕਾਫਲਾ ਵਿਰੋਧ ਕਰਦੇ ਪਿੰਡਾਂ ਤੋਂਲੰਘਾਇਆ ਗਿਆ। ਕੇਂਦਰਸਰਕਾਰਤੋਂ ਅਸਤੀਫਾ ਦੇਣ ਪਿੱਛੋਂਅੱਜਪਹਿਲੀ ਵਾਰ ਇਸ ਹਲਕੇ ਦੇ ਪਿੰਡਾਂ ਵਿੱਚਉਨ੍ਹਾਂ ਨੇ ਇਹ ਦੌਰਾਸੰਘਰਸ਼ ਦੇ ਦੌਰਾਨ ਮਾਰੇ ਗਏ ਕਿਸਾਨਾਂ ਤੇ ਆਪਣੀ ਪਾਰਟੀ ਦੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਨ ਲਈ ਰੱਖਿਆ ਸੀ, ਜਿਸ ਲਈ ਪਿੰਡਾਂ ਵਿੱਚ ਭਾਰੀ ਫੋਰਸ ਲੱਗੀ ਸੀ, ਪਰ ਕਿਸਾਨਾਂ ਦੇ ਵਿਰੋਧ ਕਾਰਨ ਤੈਅ ਕੀਤੇ ਸੱਤ ਪਿੰਡਾਂ ਦੇ ਪ੍ਰੋਗਰਾਮਾਂ ਵਿੱਚੋਂ ਸਿਰਫ ਤਿੰਨ ਪਿੰਡਾਂ ਤੱਕ ਜਾ ਸਕੇ। ਪਤਾ ਲੱਗਾ ਹੈ ਕਿਹਰਸਿਮਰਤ ਕੌਰ ਨੇ ਕਿਸਾਨੀ ਅੰਦੋਲਨ ਦੌਰਾਨ ਮਾਰੇ ਗਏ ਪਿੰਡ ਗੜੁੱਦੀ, ਬੱਛੂਆਣਾ, ਧਰਮਪੁਰਾ, ਬਰ੍ਹੇ, ਦੋਦੜਾ, ਬੋਹਾ ਅਤੇ ਭਾਦੜਾ ਵਿਖੇ ਜਾਣਾ ਸੀ, ਪਰ ਦੋਦੜਾ ਤੇ ਭਾਦੜਾ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ, ਉਗਰਾਹਾਂ, ਡਕੌਂਦਾ ਅਤੇ ਕਾਦੀਆਂ ਦੇ ਨਾਲ ਜੁੜੇ ਸਥਾਨਕ ਲੋਕਾਂ ਨੇ ਉਸ ਦਾ ਭਾਰੀ ਵਿਰੋਧ ਕੀਤਾ, ਜਿਸ ਕਾਰਨ ਬੀਬੀ ਬਾਦਲ ਪਿੰਡ ਭਾਦੜਾ, ਦੋਦੜਾ ਅਤੇ ਬੋਹਾ ਵਿਖੇ ਹੀ ਪਹੁੰਚ ਸਕੇ। ਸੰਘਰਸ਼ ਦੌਰਾਨ ਮਾਰੇ ਗਏ ਪਿੰਡ ਧਰਮਪੁਰਾ ਦੇ ਕਿਸਾਨ ਪਿਆਰਾ ਸਿੰਘ ਦੇ ਵਾਰਸਾਂਨੇ ਅਗੇਤਾ ਸੁਨੇਹਾ ਭੇਜ ਕਿ ਬੀਬੀ ਬਾਦਲ ਮਿਲਣ ਤੋਂ ਇਨਕਾਰ ਕਰ ਦਿੱਤਾ।
    ਇਸ ਮੌਕੇ ਖਿਝੀ ਹੋਈ ਜਾਪਦੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅੱਜਹੋਇਆ ਵਿਰੋਧ ਸਿਆਸੀ ਵਿਰੋਧੀ ਧਿਰਾਂ ਦੀ ਚਾਲ ਹੈ। ਉਨ੍ਹਾਂ ਨੇ ਭਾਜਪਾ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚੈਲਿੰਜ ਕੀਤਾ ਕਿਮੋਦੀ ਸਰਕਾਰ ਵੱਲੋਂ ਖੇਤੀ ਕਾਨੂੰਨ ਪਾਸ ਕਰਾਉਣ ਵੇਲੇ ਮੰਤਰੀ ਵਜੋਂਉਨ੍ਹਾ ਦੀ ਸ਼ਮੂਲੀਅਤ ਸਾਬਤ ਕਰਨ, ਦੂਸਰੇ ਪਾਸੇ ਕਾਨੂੰਨ ਪਾਸ ਕਰਨ ਦੀ ਸਹਿਮਤੀ ਕੈਪਟਨ ਅਮਰਿੰਦਰ ਸਿੰਘ, ਉਨ੍ਹਾਂ ਦੇ ਵਿੱਤ ਮੰਤਰੀ ਤੇ ਉਨ੍ਹਾ ਦੇ ਸੈਕਟਰੀ ਦੀ ਹੈ।

ਰਾਜਨੀਤੀ

ਝਾਰਖੰਡ ਦੇ ਮੁੱਖ ਮੰਤਰੀ ਨੇ ਕਿਹਾ:ਮੋਦੀ ਸਰਕਾਰ ਨੂੰ ਗਲਤ ਫਹਿਮੀ ਕਿ ਕਿਸਾਨ ਅੰਦੋਲਨ ਸਿਰਫ ਪੰਜਾਬ ਤੇ ਹਰਿਆਣੇ ਦਾ ਹੈ

Published

on

hemant saren

ਨਵੀਂ ਦਿੱਲੀ, 22 ਜਨਵਰੀ – ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਥਾਂ ਭਾਰਤ ਸਰਕਾਰ ਵੱਲੋਂ ਕਾਨੂੰਨ ਕੁਝ ਸਮੇਂ ਲਈ ਸਸਪੈਂਡ ਕਰਨ ਦੀ ਤਜਵੀਜ਼ ਉੱਤੇ ਸਵਾਲ ਕਰਦਿਆਂ ਕਿਹਾ ਕਿ ਸਰਕਾਰ ਗਲਤ ਫਹਿਮੀ ਵਿੱਚ ਹੈ ਕਿ ਇਹ ਸਿਰਫ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਦਾ ਅੰਦੋਲਨ ਹੈ।
ਹੇਮੰਤ ਸੋਰੇਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਲੜਾਈ ਸਾਰੇ ਦੇਸ਼ ਦੇ ਕਿਸਾਨਾਂ ਦੀ ਹੈ ਅਤੇ ਉਹ ਜ਼ਾਮਲ ਕਾਨੂੰਨਾਂ ਨੂੰ ਖਤਮ ਕਰਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਅੰਦੋਲਨ ਵੱਲ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ ਤੇ ਜੇ ਉਹ ਸੰਜੀਦਾ ਨਾ ਹੋਈ ਤਾਂ ਅੰਦੋਲਨ ਦੇਸ਼ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਫੈਲ ਜਾਵੇਗਾ। ਝਾਰਖੰਡ ਦੇ ਮੁੱਖ ਮੰਤਰੀ ਨੇ ਇੱਕ ਇੰਟਰਵਿਊ ਦੌਰਾਨ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਬਾਰੇ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਾਲੇ ਚੱਲਦਾ ਅੜਿੱਕਾ ਕੌਮਾਂਤਰੀ ਮੰਚਾਂ ਤੇ ਭਾਰਤ ਦੇ ਅਕਸ ਨੂੰ ਢਾਹ ਲਾ ਰਿਹਾ ਹੈ। ਇਹ ਪੁੱਛਣਤੇ ਕਿ ਕੀ ਝਾਰਖੰਡ ਸਰਕਾਰ ਖੇਤੀ ਕਾਨੂੰਨਾਂ ਨੂੰ ਖਤਮ ਕਰਨ ਲਈ ਕੋਈ ਕਾਨੂੰਨ ਪਾਸ ਕਰੇਗੀ, ਜਿਵੇਂ ਕਾਂਗਰਸੀ ਰਾਜਾਂ ਨੇ ਕੀਤਾ ਹੈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਉਕਤ ਘਟਨਾਕ੍ਰਮ `ਤੇ ਨੇੜਿਉਂ ਨਜ਼ਰ ਰੱਖ ਰਹੀ ਹੈ ਅਤੇ ਇਸ ਸਬੰਧ ਵਿੱਚ ਕੇਂਦਰ ਸਰਕਾਰ ਦੇ ਅੰਤਿਮ ਫੈਸਲੇ ਦੀ ਉਡੀਕ ਕਰ ਰਹੀ ਹੈ, ਉਸ ਦੇ ਬਾਅਦ ਕੋਈ ਕਦਮ ਚੁੱਕੇਗੀ।

Continue Reading

ਰਾਜਨੀਤੀ

ਕੇਰਲ ਵਿਧਾਨ ਸਭਾ ਦੇ ਸਪੀਕਰ ਦੇ ਖਿਲਾਫ ਬੇਭਰੋਸਗੀ ਮਤਾ ਪੇਸ਼

Published

on

ਤਿਰੂਵਨੰਤਪੁਰਮ, 22 ਜਨਵਰੀ -ਕੇਰਲ ਵਿਧਾਨ ਸਭਾ ਦੇ ਸਪੀਕਰ ਪੀ ਸ਼੍ਰੀਰਾਮਕ੍ਰਿਸ਼ਣਨ ਤੇ ਡਾਲਰ ਤਸਕਰੀ ਦੇ ਦੋਸ਼ਾਂ ਅਤੇ ਵਿਧਾਨ ਸਭਾ ਕੰਪਲੈਕਸ ਵਿੱਚ ਉਸਾਰੀ ਦੇ ਕੰਮਾਂ ਵਿੱਚ ਹੋਈ ਪੈਸੇ ਦੀ ਬਰਬਾਦੀ ਦੇ ਬਾਰੇ ਉਸ ਦੇ ਖਿਲਾਫ ਵਿਰੋਧੀ ਧਿਰ ਯੂ ਡੀ ਐਫ (ਸਾਂਝਾ ਡੈਮੋਕਰੇਟਿਕ ਫਰੰਟ) ਨੇ ਕੱਲ੍ਹ ਸਦਨ ਵਿੱਚ ਬੇਭਰੋਸਗੀ ਮਤਾ ਪੇਸ਼ ਕੀਤਾ। ਓਥੋਂ ਦੇ ਸੱਤਾਧਾਰੀ ਖੱਬੇ ਪੱਖੀ ਮੋਰਚੇ ਨੇ ਸ਼ੁਰੂ ਵਿੱਚ ਤਕਨੀਕੀ ਕਾਰਨਾਂ ਦਾ ਹਵਾਲਾ ਦੇ ਕੇ ਮਤੇਤੇ ਇਤਰਾਜ਼ ਕੀਤਾ, ਪਰ ਬਾਅਦ ਵਿੱਚ ਸਦਨ ਨੇ ਇਸ ਮਤੇ `ਤੇ ਚਰਚਾ ਕਰਨ ਦਾ ਫੈਸਲਾ ਕਰ ਲਿਆ ਹੈ।
ਸਪੀਕਰ ਵਿਰੁੱਧ ਮਤਾ ਪੇਸ਼ ਕੀਤੇ ਹੋਣ ਤੋਂ ਪਹਿਲਾਂ ਸ੍ਰੀਰਾਮਕ੍ਰਿਸ਼ਣਨ ਸਪੀਕਰ ਦੀ ਕੁਰਸੀ ਛੱਡ ਕੇ ਚਲੇ ਗਏ ਅਤੇ ਡਿਪਟੀ ਸਪੀਕਰ ਪੀ ਸ਼ਸ਼ੀ ਨੇ ਕਾਰਵਾਈ ਸ਼ੁਰੂ ਕੀਤੀ। ਐਮ ਓਮੇਰ (ਇੰਡੀਅਨ ਯੂਨੀਅਨ ਮੁਸਲਿਮ ਲੀਗ) ਨੇ ਸਪੀਕਰ ਨੂੰ ਹਟਾਉਣ ਦਾ ਮਤਾ ਪੇਸ਼ ਕਰਦਿਆਂ ਕਿਹਾ ਕਿ ਇਹ ਮਤਾ ਨਿੱਜੀ ਜਾਂ ਸਿਆਸੀ ਕਾਰਨਾਂ ਕਰ ਕੇ ਨਹੀਂ, ਬਲਕਿ ਸਦਨ ਦੇ ਸਨਮਾਨ ਦੀ ਰੱਖਿਆ ਲਈ ਲਿਆਂਦਾ ਗਿਆ ਹੈ। ਓਮੇਰ ਨੇ ਕਿਹਾ ਕਿ ਸਪੀਕਰ ਦੇ ਖਿਲਾਫ ਰੋਜ਼ ਗੰਭੀਰ ਦੋਸ਼ ਲੱਗ ਰਹੇ ਹਨ ਤੇ ਕਿਹਾ ਜਾ ਰਿਹਾ ਹੈ ਕਿ ਮੌਜੂਦਾ ਵਿਧਾਨ ਸਭਾ ਸੈਸ਼ਨ ਦੀ ਸਮਾਪਤੀ ਪਿੱਛੋਂ ਕੇਂਦਰੀ ਏਜੰਸੀਆਂ ਉਨ੍ਹਾਂ ਤੋਂ ਪੁੱਛਗਿੱਛ ਕਰਨਗੀਆਂ। ਉਨ੍ਹਾਂ ਨੇ ਦੋਸ਼ ਲਾਇਆ ਕਿ ਪਿੱਛੇ ਜਿਹੇ ਵਿਧਾਨ ਸਭਾ ਕੰਪਲੈਕਸ ਵਿੱਚ ਕੀਤੇ ਵੱਖ-ਵੱਖ ਉਸਾਰੀ ਦੇ ਕੰਮ ਪਾਰਦਰਸ਼ੀ ਨਹੀਂ ਸਨ। ਵਿਧਾਨ ਸਭਾ ਵਿੱਚ ਭਾਜਪਾ ਦੇ ਇਕੱਲੇ ਮੈਂਬਰ ਓ ਰਾਜਗੋਪਾਲ ਨੇ ਸਪੀਕਰ ਦੇ ਖਿਲਾਫ ਕਾਂਗਰਸ ਦੀ ਲੀਡਰਸ਼ਿਪ ਵੱਲੋਂ ਪੇਸ਼ ਕੀਤੇ ਗਏ ਬੇਭਰੋਸਗੀ ਮਤੇ ਦਾ ਸਮਰਥਨ ਕੀਤਾ।

Continue Reading

ਰਾਜਨੀਤੀ

ਭਾਰਤ ਸਰਕਾਰ ਵੱਲੋਂ ਰੋਕੇ ਦਿਹਾਤੀ ਵਿਕਾਸ ਫੰਡ ਵਿੱਚੋਂ ਪੰਜਾਬ ਲਈ 400 ਕਰੋੜ ਜਾਰੀ

Published

on

modi

ਚੰਡੀਗੜ੍ਹ, 22 ਜਨਵਰੀ – ਭਾਰਤ ਸਰਕਾਰ ਵੱਲੋਂ ਪੰਜਾਬ ਸਰਕਾਰ ਦੇ ਰੋਕੇ ਗਏ 1200 ਕਰੋੜ ਰੁਪਏ ਦੇ ਦਿਹਾਤੀ ਵਿਕਾਸ ਫੰਡ ਵਿੱਚੋਂ ਕੇਂਦਰ ਨੇ 400 ਕਰੋੜ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ, ਪਰ ਇਹ ਸਪੱਸ਼ਟ ਨਹੀਂ ਕੀਤਾ ਕਿ ਕੇਂਦਰ ਸਰਕਾਰ ਬਾਕੀ ਰਾਸ਼ੀ ਜਾਰੀ ਕਰੇਗੀ ਜਾਂ ਨਹੀਂ ਅਤੇ ਇਹ 800 ਕਰੋੜ ਰੁਪਏ ਦੀ ਬਾਕੀ ਰਾਸ਼ੀ ਕਦੋਂ ਜਾਰੀ ਕੀਤੀ ਜਾਵੇਗੀ, ਇਸ ਬਾਰੇ ਵੀ ਪੂਰੀ ਜਾਣਕਾਰੀ ਨਹੀਂ ਦਿੱਤੀ ਗਈ।
ਕੇਂਦਰ ਸਰਕਾਰ ਵੱਲੋਂ 31 ਦਸੰਬਰ ਤੱਕ ਦਿਹਾਤੀ ਵਿਕਾਸ ਦੀ ਬਣਦੀ ਰਕਮ ਰਾਜ ਸਰਕਾਰ ਨੂੰ ਦੇਣੀ ਕਾਨੂੰਨ ਦੇ ਅਨੁਸਾਰ ਲਾਜ਼ਮੀ ਹੈ, ਕਿਉਂਕਿ ਰਾਜ ਸਰਕਾਰ ਨੂੰ ਝੋਨੇ ਦੀ ਖਰੀਦ ਲਈ ਦਿੱਤੇ ਜਾਂਦੇ ਕਰਜ਼ੇ ਦੀ ਮਿਆਦ ਵੀ 31 ਦਸੰਬਰ ਤੱਕ ਹੁੰਦੀ ਹੈ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਕੇਂਦਰ ਸਰਕਾਰ ਨੇ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ ਕਰਨ ਲਈ ਰਾਜ ਨੂੰ ਬਣਦੀ 1500 ਕਰੋੜ ਦੀ ਰਾਸ਼ੀ ਰੋਕ ਲਈ ਹੈ, ਜਦੋਂ ਕਿ ਗੁਆਂਢੀ ਰਾਜ ਹਰਿਆਣਾ ਨੂੰ ਇਹ ਰਾਸ਼ੀ ਪਹਿਲਾਂ ਦੇ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਕੇਂਦਰ ਦੇ ਪੰਜਾਬ ਪ੍ਰਤੀ ਇਸ ਰੁੱਖੇ ਅਤੇ ਨਾਮਿਲਵਰਤਣ ਵਾਲੇ ਵਤੀਰੇ ਕਾਰਨ ਪੰਜਾਬ ਦਾ ਲਗਾਤਾਰ ਨੁਕਸਾਨ ਹੋ ਰਿਹਾ ਹੈ।
ਪੰਜਾਬ ਸਰਕਾਰ ਦੇ ਸੂਤਰਾਂ ਅਨੁਸਾਰ ਇਸ ਰਾਜ ਦਾ ਦਿਹਾਤੀ ਵਿਕਾਸ ਫੰਡ ਇੱਕ ਐਕਟ ਹੇਠ ਮਿਲਣਾ ਕਾਨੂੰਨੀ ਤੌਰ ਤੇ ਜ਼ਰੂਰੀ ਹੈ ਅਤੇ ਭਾਰਤੀ ਖੁਰਾਕ ਨਿਗਮ (ਐੱਫ ਸੀ ਆਈ) ਇਸ ਦਾ ਕੇਸ ਹਾਈ ਕੋਰਟ ਤੋਂ ਪਹਿਲਾਂ ਹਾਰ ਚੁੱਕੀ ਹੈ ਅਤੇ ਹਾਈ ਕੋਰਟ ਸਪੱਸ਼ਟ ਕਰ ਚੁੱਕੀ ਹੈ ਕਿ ਰਾਜ ਸਰਕਾਰ ਨੂੰ ਇਹ ਫੰਡ ਮਿਲਣਾ ਉਸ ਦਾ ਕਾਨੂੰਨੀ ਹੱਕ ਹੈ। ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਕੇਂਦਰ ਵੱਲੋਂ ਰਾਜ ਸਰਕਾਰ ਦੀਆਂ ਰੋਕੀਆਂ ਜਾ ਰਹੀਆਂ ਇਨ੍ਹਾਂ ਗਰਾਂਟਾਂ ਦੇ ਮੁੱਦੇਤੇ ਸਰਕਾਰ ਅਦਾਲਤ ਜਾ ਸਕਦੀ ਹੈ, ਪਰ ਸਰਕਾਰੀ ਪੱਧਰ ਉਤੇ ਮਹਿਸੂਸ ਕੀਤਾ ਜਾ ਰਿਹਾ ਹੈ ਕਿ ਅਦਾਲਤੀਚੱਕਰ ਦੌਰਾਨ ਕਾਫੀ ਸਮਾਂ ਬਰਬਾਦ ਹੋ ਸਕਦਾ ਹੈ। ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਪਹਿਲਾਂ ਸੰਕੇਤ ਆਏ ਸਨ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਹੋਣ ਵਾਲੇ ਕਿਸੇ ਸਮਝੌਤੇ ਵਿੱਚ ਦਿਹਾਤੀ ਵਿਕਾਸ ਫੰਡ ਬਹਾਲ ਕਰਨ ਦਾ ਮੁੱਦਾ ਜੋੜ ਸਕਦੀ ਹੈ ਅਤੇ ਇਸ ਕਾਰਨ ਹੀ ਰਾਜ ਸਰਕਾਰ ਨੇ ਅਗਲੀ ਕੋਈ ਕਾਰਵਾਈ ਤੋਂ ਪਹਿਲਾਂ ਇਸ ਸਬੰਧੀ ਉਡੀਕ ਕਰਨ ਦਾ ਫੈਸਲਾ ਲਿਆ ਸੀ।

Latest Political News Today

Continue Reading

ਰੁਝਾਨ


Copyright by IK Soch News powered by InstantWebsites.ca