Baba Ramdev's statement infuriates Indian doctors
Connect with us [email protected]

ਪੰਜਾਬੀ ਖ਼ਬਰਾਂ

ਬਾਬਾ ਰਾਮਦੇਵ ਦੇ ਬਿਆਨਾਂ ਤੋਂ ਭਾਰਤ ਦੇ ਡਾਕਟਰ ਭੜਕੇ

Published

on

ramdev

ਯੋਗੀ ਵਿਰੁੱਧ ਪੁਲਿਸ ਨੂੰ ਸ਼ਿਕਾਇਤ, ਸਖ਼ਤ ਕਾਰਵਾਈ ਦੀ ਮੰਗ
ਨਵੀਂ ਦਿੱਲੀ, 22 ਮਈ, – ਯੋਗੀ ਬਾਬਾ ਰਾਮਦੇਵ ਵੱਲੋਂਐਲੋਪੈਥੀ ਨੂੰ ਦੀਵਾਲੀਆ ਸਾਇੰਸ ਕਹਿਣ ਉੱਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ ਐੱਮ ਏ), ਦਿੱਲੀ ਮੈਡੀਕਲ ਐਸੋਸੀਏਸ਼ਨ (ਡੀ ਐੱਮ ਏ), ਆਲ ਇੰਡੀਆ ਮੈਡੀਕਲ ਇੰਸਟੀਚਿਊਟ (ਏਮਜ਼)ਅਤੇ ਸਫਦਰਜੰਗ ਹਸਪਤਾਲ ਦੀ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਨੇ ਇਸ ਭਾਸ਼ਾ ਦਾ ਤਿੱਖਾ ਵਿਰੋਧ ਕੀਤੀ ਅਤੇ ਕੇਂਦਰੀ ਸਿਹਤ ਮੰਤਰਾਲੇ ਨੂੰ ਯੋਗੀ ਰਾਮਦੇਵ ਦੇ ਖ਼ਿਲਾਫ਼ ਮਹਾਮਾਰੀ ਐਕਟ ਦਾ ਕੇਸ ਦਰਜ ਕਰ ਕੇ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਹੈ। ਇਸ ਦੌਰਾਨਡੀ ਐੱਮ ਏ ਨੇ ਦਿੱਲੀ ਦੇ ਦਰਿਆਗੰਜ ਥਾਣੇ ਵਿੱਚਯੋਗੀ ਰਾਮਦੇਵ ਦੇ ਖ਼ਿਲਾਫ਼ ਬਾਕਾਇਦਾ ਸ਼ਿਕਾਇਤ ਵੀ ਦਰਜ ਕਰਵਾ ਦਿੱਤੀ ਹੈ।
ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ ਐੱਮ ਏ) ਨੇ ਬਿਆਨਜਾਰੀ ਕੀਤਾ ਹੈ ਕਿ ਕੇਂਦਰੀ ਸਿਹਤ ਮੰਤਰਾਲੇ ਨੇ ਯੋਗੀ ਰਾਮਦੇਵ ਵਿਰੁੱਧ ਕਾਰਵਾਈ ਨਾ ਕੀਤੀ ਤਾਂ ਅਦਾਲਤੀ ਕੇਸ ਕੀਤਾ ਜਾਵੇਗਾ।ਆਈ ਐੱਮ ਏ ਨੇ ਕਿਹਾ ਕਿ ਬਾਬਾ ਰਾਮਦੇਵ ਇੱਕ ਵਾਇਰਲ ਹੋਏਬਿਆਨ ਵਿਚ ਇਹ ਕਹਿੰਦਾ ਹੈ ਕਿ ਐਲੋਪੈਥੀ ਉਹ ਦੀਵਾਲੀਆ ਸਾਇੰਸ ਹੈ ਕਿ ਪਹਿਲਾਂ ਕਲੋਰੋਕਵੀਨ ਫੇਲ੍ਹ ਹੋਈ, ਫਿਰ ਰੈਮਡੇਸਿਵਿਰ, ਐਂਟੀਬਾਇਓਟਿਕ ਤੇ ਸਟੀਰਾਇਡ ਫੇਲ੍ਹ ਹੋਈਆਂ।ਫਿਰ ਪਲਾਜ਼ਮਾ ਥੇਰੈਪੀ ਉੱਤੇ ਰੋਕ ਲੱਗੀ ਤੇ ਆਇਵਰਮੈਕਟਿਨ ਵੀ ਫੇਲ੍ਹ ਹੋ ਗਈ। ਰਾਮਦੇਵ ਦੇ ਕਹਿਣ ਮੁਤਾਬਕ ਲੱਖਾਂ ਲੋਕਾਂ ਦੀ ਮੌਤ ਐਲੋਪੈਥੀ ਦੀ ਦਵਾਈ ਨਾਲ ਹੋਈ ਤੇ ਜਿੰਨੇ ਮਰੀਜ਼ਾਂ ਦੀ ਮੌਤ ਆਕਸੀਜਨ ਦੀ ਕਮੀ ਤੇ ਹਸਪਤਾਲ ਨਾ ਜਾਣ ਨਾਲ ਹੋਈ ਹੈ, ਉਸ ਤੋਂ ਵੱਧ ਮੌਤਾਂ ਐਲੋਪੈਥੀ ਦੀਆਂ ਦਵਾਈਆਂ ਖਾਣ ਨਾਲ ਹੋਈਆਂ ਹਨ। ਇਸ ਤੋਂ ਭਾਰਤ ਦੇ ਡਾਕਟਰ ਗੁੱਸੇ ਵਿੱਚ ਹਨ।
ਆਈ ਐੱਮ ਏ ਦੇ ਪ੍ਰਧਾਨ ਡਾ. ਜੇ ਏ ਜੈਲਾਲ ਨੇ ਕਿਹਾ ਕਿ ਕਰੋਨਾ ਦੇ ਖ਼ਿਲਾਫ਼ ਜੰਗ ਵਿੱਚਭਾਰਤ ਵਿੱਚ ਐਲੋਪੈਥੀ ਦੇ 1200 ਡਾਕਟਰਾਂ ਨੇ ਜਾਨ ਦੇ ਕੇ ਲੱਖਾਂ ਲੋਕਾਂ ਦੀ ਜਾਨ ਬਚਾਈ ਹੈ। ਦੇਸ਼ ਵਿੱਚ ਸਿਹਤ ਸਹੂਲਤਾਂ ਦੀ ਘਾਟਦੇ ਬਾਵਜੂਦ ਡਾਕਟਰਾਂ ਦੇ ਹੌਸਲੇ ਤੇ ਉਨ੍ਹਾਂ ਦੀ ਮਿਹਨਤ ਸਦਕਾ ਮੌਤ ਦਰ ਵਿਕਸਤ ਦੇਸ਼ਾਂ ਦੇ ਮੁਕਾਬਲੇ ਘੱਟ ਹੈ ਤੇ ਕੋਰੋਨਾ ਦੇ ਇਲਾਜ ਵਿੱਚ ਵਰਤੀਆਂ ਦਵਾਈਆਂ ਨੂੰ ਦੇਸ਼ ਦੇ ਡਰੱਗ ਕੰਟਰੋਲਰ ਜਨਰਲ ਨੇ ਮਨਜ਼ੂਰੀ ਦਿੱਤੀ ਸੀ, ਇਸ ਲਈ ਰਾਮਦੇਵ ਨੇ ਇਸ ਬਿਆਨ ਨਾਲ ਡਰੱਗ ਕੰਟਰੋਲਰ ਜਨਰਲ ਆਫ ਇੰਡੀਆ ਬਾਰੇ ਸ਼ੱਕ ਕੀਤਾ ਹੈ। ਡੀਐਅਮਏ ਦੇ ਜਨਰਲ ਸੈਕਟਰੀ ਡਾ. ਅਜੇ ਗੰਭੀਰ ਨੇ ਕਿਹਾ ਕਿ ਬਾਬਾ ਰਾਮਦੇਵ ਦੇ ਬਿਆਨਾਂ ਨਾਲ ਮੈਡੀਕਲ ਜਗਤ ਨੂੰ ਠੇਸ ਪੁੱਜੀ ਹੈ। ਐਲੋਪੈਥੀ ਦੇ ਡਾਕਟਰ ਇਲਾਜ ਵਿੱਚ ਵਿਸ਼ਵ ਸਿਹਤ ਸੰਗਠਨ (ਡਬਲਯੂ ਐੱਚਓ) ਤੇ ਹੋਰ ਸੰਸਾਰ ਏਜੰਸੀਆਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹਨ।ਉਨ੍ਹਾਂ ਕਿਹਾ ਕਿ ਰਾਮਦੇਵ ਯੋਗਗੁਰੂ ਹੋ ਸਕਦੇ ਹਨ, ਪਰ ਐਲੋਪੈਥੀ ਬਾਰੇ ਉਨ੍ਹਾਂ ਦਾ ਬਿਆਨ ਮਨਜ਼ੂਰ ਨਹੀਂ।
ਦੂਸਰੇ ਪਾਸੇ ਹਰਿਦੁਆਰ ਵਿੱਚ ਪਤੰਜਲੀ ਪੀਠ ਦੇ ਜਨਰਲ ਸੈਕਟਰੀ ਬਾਲਕ੍ਰਿਸ਼ਨ ਨੇ ਸਫ਼ਾਈ ਦਿੱਤੀ ਤੇ ਕਿਹਾ ਹੈ ਕਿ ਯੋਗੀ ਰਾਮਦੇਵ ਦੇ ਮਨ ਵਿੱਚ ਆਧੁਨਿਕ ਸਾਇੰਸ ਤੇ ਆਧੁਨਿਕ ਮੈਡੀਕਲ ਦੇ ਚੰਗੇ ਡਾਕਟਰਾਂ ਪ੍ਰਤੀ ਕੋਈ ਮੰਦਭਾਵਨਾ ਨਹੀਂ। ਦੋਸ਼ਾਂ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਇੰਟਰਨੈੱਟ ਮੀਡੀਆ ਤੋਂ ਪਤਾ ਲੱਗਾ ਹੈ।ਉਨ੍ਹਾਂ ਕਿਹਾ ਕਿ ਵੀਡੀਓ ਦਾ ਛੋਟਾ ਜਿਹਾ ਐਡੀਸ਼ਨ ਉਸ ਸੰਦਰਭ ਤੋਂ ਪਰ੍ਹੇ ਹੈ, ਜਿਹੜਾ ਯੋਗੀ ਰਾਮਦੇਵ ਨੇ ਦੱਸਣ ਦੀ ਕੋਸ਼ਿਸ਼ ਕੀਤੀ ਸੀ।ਉਨ੍ਹਾਂ ਕਿਹਾ ਕਿ ਇਕ ਨਿੱਜੀ ਪ੍ਰੋਗਰਾਮ ਵਿੱਚ ਯੋਗੀ ਬਾਬਾ ਰਾਮਦੇਵ ਆਪਣੇ ਵੱਲੋਂ ਤੇ ਹੋਰ ਮੈਂਬਰਾਂ ਵੱਲੋਂ ਹਾਸਲ ਇਕ ਫਾਰਵਰਡ ਕੀਤੇ ਵ੍ਹਟਸਐਪ ਸੰਦੇਸ਼ ਨੂੰ ਪੜ੍ਹ ਰਹੇ ਸਨਤੇ ਉਨ੍ਹਾਂ ਦੇ ਖ਼ਿਲਾਫ਼ ਲਾਇਆ ਜਾ ਰਿਹਾ ਦੋਸ਼ ਝੂਠਾ ਅਤੇ ਵਿਅਰਥ ਹੈ।

Read More Punjabi News Today

ਪੰਜਾਬੀ ਖ਼ਬਰਾਂ

ਭਿਵਾਨੀ ਦੇ ਇੱਕ ਪਿੰਡ ਵਿੱਚ 300 ਸਾਲਾਂ ਬਾਅਦ ਦਲਿਤ ਲਾੜਾ ਘੋੜੀ ਚੜ੍ਹਿਆ

Published

on

Dalit bridegroom

ਭਿਵਾਨੀ, 22 ਜੂਨ – ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਦੇ ਗੋਬਿੰਦਪੁਰਾ ਪਿੰਡ ਵਿੱਚ ਪੰਚਾਇਤ ਨੇ ਕਰੀਬ 300 ਸਾਲ ਪੁਰਾਣੀ ਰੂੜੀਵਾਦੀ ਪ੍ਰਥਾ ਨੂੰ ਖ਼ਤਮ ਕਰ ਦਿੱਤਾ ਹੈ। ਇਸ ਪ੍ਰਥਾ ਦੇ ਖ਼ਤਮ ਹੋਣ ਮਗਰੋਂ ਇੱਥੇ ਵੱਸੇ ਅਨੁਸੂਿਚਤ ਜਾਤੀ ਦੇ ਹੇੜੀ ਸਮਾਜ ਦੇ ਲਾੜੇ ਨੂੰ ਧੂਮ-ਧਾਮ ਨਾਲ ਘੋੜੇ ਉੱਤੇ ਸਵਾਰ ਕਰਵਾ ਕੇ ਭੇਜਿਆ ਗਿਆ।
ਗੋਬਿੰਦਪੁਰਾ ਪਿੰਡ ਦੇ ਸਰਪੰਚ ਬੀਰ ਸਿੰਘ ਨੇ ਦੱਸਿਆ ਕਿ ਇਹ ਪਿੰਡ ਪਹਿਲਾਂ ਹਾਲੁਵਾਸ ਮਾਜਰਾ ਦੇਵਸਰ ਦੀ ਪੰਚਾਇਤ ਵਿੱਚ ਆਉਂਦਾ ਸੀ। ਇਸ ਨੂੰ ਪਿੱਛੇ ਜਿਹੇ ਵੱਖ ਪੰਚਾਇਤ ਦੀ ਮਾਨਤਾ ਮਿਲੀ ਹੈ। ਉਨ੍ਹਾ ਕਿਹਾ ਕਿ ਗੋਬਿੰਦਪੁਰਾ ਦੀ ਪੰਚਾਇਤ ਬਣਨ ਸਮੇਂ ਤੋਂ ਹੀ ਸਾਡਾ ਵਿਚਾਰ ਸੀ ਕਿ ਇੱਥੇ ਰੂੜੀਵਾਦੀ ਅਤੇ ਵਿਤਕਰੇ ਵਾਲੀ ਰਿਵਾਇਤ ਖ਼ਤਮ ਕਰ ਦੇਣੀ ਚਾਹੀਦੀ ਹੈ। ਪਿੰਡ ਵਿੱਚ ਰਹਿੰਦੇ ਦੋਵਾਂ ਜਾਤਾਂ ਦੇ ਲੋਕਾਂ ਨੂੰ ਬਰਾਬਰੀ ਨਾਲ ਆਪੋ-ਆਪਣੀਆਂ ਖ਼ੁਸ਼ੀਆਂ ਵੰਡਣ ਦਾ ਮੌਕਾ ਮਿਲੇ। ਉਨ੍ਹਾਂ ਦੱਸਿਆ ਕਿ ਕਰੀਬ 300 ਸਾਲ ਪਹਿਲਾਂ ਸਮਾਜ ਅਤੇ ਸਮਾਜਕ ਤਾਣੇ-ਬਾਣੇ ਕਾਰਨ ਇਹਰਿਵਾਇਤ ਸ਼ੁਰੂ ਹੋਈ ਤੇ ਅਜੇ ਤਕ ਚਲੀ ਆ ਰਹੀ ਸੀ। ਬੀਰ ਸਿੰਘ ਨੇ ਦੱਸਿਆ ਕਿ ਸਾਨੂੰ ਹੇੜੀ ਸਮਾਜ ਦੇ ਮੁੰਡੇ ਵਿਜੇ ਦੇ ਵਿਆਹ ਦਾ ਪਤਾ ਲੱਗਾ। ਮੈਂ ਇਸ ਨੂੰ ਮੌਕੇ ਦੇ ਰੂੁਪ ਵਿੱਚ ਲਿਆ ਅਤੇ ਰਾਜਪੂਤ ਸਮਾਜ ਦੇ ਕੁਝ ਲੋਕਾਂ ਨੂੰ ਨਾਲ ਲੈ ਕੇ ਉਸ ਦੇ ਘਰ ਗਏ ਅਤੇ ਪਰਵਾਰ ਨੂੰ ਧੂਮ-ਧਾਮ ਨਾਲ ਬਰਾਤ ਕੱਢਣ ਅਤੇ ਘੋੜੀ ਚੜ੍ਹਨ ਲਈ ਰਾਜ਼ੀ ਕੀਤਾ।

Continue Reading

ਪੰਜਾਬੀ ਖ਼ਬਰਾਂ

ਪੰਜਾਬੀ ਬਾਗ ਵਿੱਚ ਬਣਾਇਆ ਦਰਬਾਰ ਸਾਹਿਬ ਦਾ ਮਾਡਲ ਤੋੜਨਾ ਪੈ ਗਿਆ

Published

on

Latest Punjabi News

ਨਵੀਂ ਦਿੱਲੀ, 22 ਜੂਨ – ਇੱਥੇ ਪੰਜਾਬੀ ਬਾਗ ਦੇ ਇੱਕ ਪਾਰਕ ਵਿੱਚ ਬਣਾਇਆ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦਾ ਮਾਡਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਸ਼ਾਸਨ ਨਾਲ ਗੱਲਬਾਤ ਕਰ ਕੇ ਤੁੜਵਾ ਦਿੱਤਾ ਹੈ, ਜਿਸ ਬਾਰੇ ਵਿਵਾਦ ਚੱਲ ਰਿਹਾ ਸੀ।
ਇਸ ਬਾਰੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, ‘‘ਕੱਲ੍ਹ ਇਹ ਮਾਮਲਾ ਸਾਡੇ ਧਿਆਨ ਵਿੱਚ ਆਇਆ ਤਾਂ ਅਸੀਂ ਐਸ ਡੀ ਐਮ ਸੀ (ਸਾਊਥ ਦਿੱਲੀ ਮਿਉਂਸਪਲ ਕਾਰਪੋਰੇਸ਼ਨ) ਦੇ ਕਮਿਸ਼ਨਰ ਗਣੇਸ਼ ਭਾਰਤੀ ਨੂੰ ਦੱਸਿਆ ਕਿ ਇਹ ਮਾਡਲ ਮਰਿਆਦਾ ਦੇ ਉਲਟ ਹੈ ਅਤੇ ਇਹ ਮਾਡਲ ਕਿਸੇ ਵੀ ਤਰ੍ਹਾਂ ਪ੍ਰਵਾਨ ਨਹੀਂ ਹੋ ਸਕਦਾ। ਏਦਾਂ ਮਾਡਲ ਬਣਾਉਣਾ ਮਹਾਂ ਪਾਪ ਹੈ। ਪਾਰਕ ਵਿੱਚ ਕੁਤੁਬ ਮੀਨਾਰ ਅਤੇ ਹੋਰ ਮਾਡਲ ਬਣਾਏ ਹੋਏ ਹਨ, ਪਰ ਦਰਬਾਰ ਸਾਹਿਬ ਦਾ ਮਾਡਲ ਨਹੀਂ ਬਣਾਇਆ ਜਾ ਸਕਦਾ। ਉਨ੍ਹਾਂ ਦੱਸਿਆ ਕਿ ਐਸ ਡੀ ਐਮ ਸੀ ਦੇ ਕਮਿਸ਼ਨਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਟੀਮ ਸਵੇਰੇ ਸੱਤ ਵਜੇ ਤੋਂ ਸ੍ਰੀ ਦਰਬਾਰ ਸਾਹਿਬ ਦੇ ਮਾਡਲ ਨੂੰ ਤੋੜਨ ਦੇ ਕੰਮ ਲੱਗ ਜਾਵੇਗੀ। ਉਨ੍ਹਾਂ ਸੰਗਤ ਨੂੰ ਭਰੋਸਾ ਦਿੱਤਾ ਸੀ ਕਿ ਇਸ ਮਾਡਲ ਨੂੰ ਇੱਕ ਦਿਨ ਦੇ ਅੰਦਰ ਤੁੜਵਾ ਦਿੱਤਾ ਜਾਵੇਗਾ। ਸਿਰਸਾ ਨੇ ਦੱਸਿਆ ਕਿ ਕੱਲ੍ਹ ਐਸ ਡੀ ਐਮ ਸੀ ਦੀ ਟੀਮ ਇਸ ਮਾਡਲ ਨੂੰ ਵੱਖ ਕਰਨ ਲਈ ਮੌਕੇ ਉੱਤੇ ਪਹੁੰਚ ਗਈ। ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਰੇ ਮੈਂਬਰ ਵੀ ਹਾਜ਼ਰ ਸਨ, ਜੋ ਮਾਡਲ ਤੁੜਵਾਉਣ ਦੇ ਕੰਮ ਦੀ ਨਿਗਰਾਨੀ ਕਰ ਰਹੇ ਸਨ। ਇਸ ਤੋਂ ਇਲਾਵਾ ਦਿੱਲੀ ਕਮੇਟੀ ਦੇ ਉਦਮ ਉੱਤੇ ਕਾਰ ਸੇਵਾ ਵਾਲੇ ਬਾਬੇ ਵੀ ਆਪਣੀ ਮਸ਼ੀਨ ਲੈ ਕੇ ਇਹ ਮਾਡਲ ਤੋੜਨ ਦੇ ਕੰਮ ਵਿੱਚ ਡਟੇ ਹੋਏ ਸਨ। ਉਨ੍ਹਾਂ ਕਿਹਾ ਕਿ ਗੁਰੂ ਰਾਮਦਾਸ ਦੇ ਪਵਿੱਤਰ ਅਸਥਾਨ ਦਾ ਮਾਡਲ ਕਿਸੇ ਹਾਲਤ ਵਿੱਚ ਨਹੀਂ ਬਣਾਇਆ ਜਾ ਸਕਦਾ।

Read More Daily Punjab Times

Continue Reading

ਪੰਜਾਬੀ ਖ਼ਬਰਾਂ

ਪੱਛਮੀ ਬੰਗਾਲ ਸਰਕਾਰ ਦੀ ਅਰਜ਼ੀ ਹਾਈ ਕੋਰਟ ਵੱਲੋਂ ਰੱਦ

Published

on

calcutta-high-court

ਚੋਣਾਂ ਪਿੱਛੋਂ ਹੋਈ ਹਿੰਸਾ ਦੀ ਐਨ ਐਚ ਆਰ ਸੀ ਵੱਲੋਂ ਜਾਂਚ
ਕੋਲਕਾਤਾ, 22 ਜੂਨ – ਕਲਕੱਤਾ ਹਾਈ ਕੋਰਟ ਨੇ ਪੱਛਮੀ ਬੰਗਾਲ ਦੀ ਉਹ ਅਰਜ਼ੀ ਰੱਦ ਕਰ ਦਿੱਤੀ ਹੈ ਜਿਸ ਵਿੱਚ ਉਸਨੇ ਚੋਣਾਂ ਪਿੱਛੋਂ ਦੀ ਹਿੰਸਾ ਦੌਰਾਨ ਮਨੁੱਖੀ ਹੱਕਾਂ ਦੇ ਘਾਣ ਦੇ ਸਾਰੇ ਕੇਸਾਂ ਦੀ ਜਾਂਚ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਤੋਂ ਕਰਾਉਣ ਦੇ ਨਿਰਦੇਸ਼ਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਸੀ।
ਹਾਈ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਪੱਛਮੀ ਬੰਗਾਲ ਸਰਕਾਰ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਬੈਂਚ ਨੇ ਇਹ ਹੁਕਮ 18 ਜੂਨ ਨੂੰ ਪੱਛਮੀ ਬੰਗਾਲ ਪ੍ਰਦੇਸ਼ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸੈਕਟਰੀ ਤੋਂ ਮਿਲੀ ਰਿਪੋਰਟ ਦਾ ਨੋਟਿਸ ਲੈਂਦਿਆਂ ਸੁਣਾਇਆ ਸੀ। ਰਿਪੋਰਟ `ਚ ਕਿਹਾ ਗਿਆ ਸੀ ਕਿ 10 ਜੂਨ ਤਕ 3243 ਵਿਅਕਤੀ ਪ੍ਰਭਾਵਤ ਹੋਏ ਹਨ। ਉਨ੍ਹਾਂ ਕਿਹਾ ਸੀ ਕਿ ਐਸ ਪੀ ਕੋਲ ਜਾਂ ਪੁਲਸ ਸਟੇਸ਼ਨਾਂ ਵਿੱਚ ਸ਼ਿਕਾਇਤਾਂ ਕੀਤੀਆਂ ਗਈਆਂ ਸਨ, ਪਰ ਉਨ੍ਹਾਂ ਦਾ ਕੋਈ ਜਵਾਬ ਨਹੀਂ ਮਿਲਿਆ। ਇਸ ਪਿੱਛੋਂ ਅਰਜ਼ੀ ਰੱਦ ਕਰ ਦਿੱਤੀ ਗਈ।

Continue Reading

ਰੁਝਾਨ


Copyright by IK Soch News powered by InstantWebsites.ca