Elections are in full swing: Badal gets 400 units free on formation
Connect with us [email protected]

ਰਾਜਨੀਤੀ

ਚੋਣਾਂ ਦਾ ਚੱਕਾ ਰਿੜ੍ਹਿਆ:ਬਾਦਲ ਅਕਾਲੀ ਦਲ ਵੱਲੋਂ ਸਰਕਾਰ ਬਣਨ ਉੱਤੇ 400 ਯੂਨਿਟ ਮੁਫਤ ਬਿਜਲੀ ਦੇਣ ਦਾ ਵਾਅਦਾ

Published

on

akali dal

ਨੀਲੇ ਕਾਰਡ ਵਾਲਿਆਂ ਨੂੰ 2 ਹਜ਼ਾਰ ਰੁਪਏ ਮਹੀਨਾ ਦੇਣ ਦਾ ਐਲਾਨ
ਚੰਡੀਗੜ੍ਹ, 3 ਅਗਸਤ, – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਏਥੇ ਅਗਲੀਆਂ ਵਿਧਾਨ ਸਭਾ ਚੋਣਾਂ ਦੇ ਲਈ ਲੋਕਾਂ ਨੂੰ ਚੋਣ ਵਾਅਦੇ ਵੰਡਣ ਦਾ ਮੁੱਢ ਬੰਨ੍ਹ ਦਿੱਤਾ ਹੈ। ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗਠਜੋੜ ਦੇ ਜਿੱਤਣ ਤੇ ਸਰਕਾਰ ਬਣਾਉਣ ਉੱਤੇ 13 ਨੁਕਾਤੀ ਏਜੰਡਾ ਲਾਗੂ ਕਰਨ ਦਾ ਐਲਾਨ ਕੀਤਾ, ਜਿਸ ਵਿੱਚ ਨੀਲੇ ਕਾਰਡ ਵਾਲੇ ਘਰ ਦੀਆਂ ਮੁਖੀ ਸਾਰੀਆਂ ਬਜ਼ੁਰਗ ਔਰਤ ਨੂੰ 2 ਹਜ਼ਾਰ ਰੁਪਏ ਮਹੀਨਾ ਪੈਨਸ਼ਨ, ਖੇਤੀਬਾੜੀ ਖਪਤਕਾਰਾਂ ਨੂੰ ਡੀਜ਼ਲ ਰੇਟ ਵਿਚ 10 ਰੁਪਏ ਪ੍ਰਤੀ ਲੀਟਰ ਤੱਕ ਦੀ ਕਟੌਤੀ, ਇੰਡਸਟਰੀ ਲਈ 5 ਰੁਪਏ ਪ੍ਰਤੀ ਯੂਨਿਟ ਬਿਜਲੀ ਸਸਤੀ ਅਤੇ ਵਿਦਿਆਰਥੀਆਂ ਲਈ ਵਿਆਜ਼ ਮੁਕਤ 10 ਲੱਖ ਰੁਪਏ ਦਾ ਕਰਜ਼ਾ ਦਿੱਤਾ ਜਾਣਾਵੀ ਸ਼ਾਮਲ ਕੀਤਾ ਗਿਆ ਹੈ।
ਅੱਜ ਐਲਾਨੀਆਂ ਅਕਾਲੀ ਦਲ ਦੀਆਂ ਇਨ੍ਹਾਂ ਪਹਿਲਕਦਮੀਆਂ, ਜਿਨ੍ਹਾਂ ਵਿੱਚ ਸਮਾਜ ਦੇ ਲਗਭਗ ਸਾਰੇ ਵਰਗਾਂ ਨੂੰ ਨਾਲ ਜੋੜਨ ਦਾ ਯਤਨ ਕੀਤਾ ਗਿਆ ਹੈ, ਦੇ ਰਾਹੀਂ ਹਰ ਘਰ ਨੂੰ ਹਰ ਮਹੀਨੇ 400 ਯੂਨਿਟ ਮੁਫਤ ਬਿਜਲੀ ਦੇਣਾ ਤੇ ਸਾਰੇ ਨੀਲੇ ਕਾਰਡ ਵਾਲਿਆਂ ਦੇ ਬਕਾਇਆ ਬਿਜਲੀ ਮੁਆਫ ਕਰਨਾ ਸ਼ਾਮਲ ਹੈ। ਗਰੀਬੀ ਰੇਖਾ ਤੋਂ ਹੇਠਲੇ ਜਿਹੜੇ ਪਰਿਵਾਰਾਂ ਦੇ ਬਿਜਲੀ ਕੁਨੈਕਸ਼ਨ ਕੱਟੇ ਗਏ ਹਨ, ਉਹ ਸਾਰੇ ਬਹਾਲ ਕਰਨ ਦਾ ਵਾਅਦਾ ਕੀਤਾ ਗਿਆ ਹੈ। ਏਥੇ ਪ੍ਰੈਸ ਕਾਨਫਰੰਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 10 ਲੱਖ ਰੁਪਏ ਦੇ ਸਿਹਤ ਬੀਮਾ ਯੋਜਨਾ ਦਾ ਐਲਾਨ ਕੀਤਾ ਹੈ, ਜਿਸ ਵਿੱਚ ਇਲਾਜ, ਦਵਾਈਆਂ, ਟੈਸਟ, ਸਰਜਰੀ ਸਾਰੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿਚ ਕਰਨ ਦੀ ਸਹੂਲਤ ਦਿੱਤੀ ਜਾਵੇਗੀ।ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਰਤ ਤੇ ਵਿਦੇਸ਼ਾਂ ਵਿਚ ਉਚੇਰੀ ਸਿੱਖਿਆ ਲਈ ਜਾਣ ਵਾਲੇ ਨੌਜਵਾਨਾਂ ਨੂੰ ਸਟੂਡੈਂਟ ਐਜੂਕੇਸ਼ਨ ਕਾਰਡ ਹੇਠ 10 ਲੱਖ ਰੁਪਏ ਕਰਜ਼ਾ ਉਨ੍ਹਾਂ ਨੌਜਵਾਨਾਂ ਨੂੰ ਮਿਲੇਗਾ, ਜੋ ਕਾਲਜ ਫੀਸ ਜਾਂ ਆਈਲੈਟਸ ਦੀ ਕੋਚਿੰਗ ਫੀਸ ਦੇਣਾ ਚਾਹੁੰਦੇ ਹਨ। ਉਨ੍ਹਾਂ ਨੇ ਐਲਾਨ ਕੀਤਾ ਕਿ ਦਲਿਤਵਿਦਿਆਰਥੀਆਂ ਲਈ ਐੱਸ ਸੀ ਸਕਾਲਰਸ਼ਿਪ ਸਕੀਮ ਫਿਰਚਲਾਈ ਜਾਵੇਗੀ।ਉਨ੍ਹਾਂ ਕਿਹਾ ਕਿ ਅਸੈਂਬਲੀ ਵਿਚ ਕਾਨੂੰਨ ਪਾਸ ਕਰ ਕੇ ਤਿੰਨ ਕਾਲੇ ਖੇਤੀ ਕਾਨੂੰਨ ਪੰਜਾਬ ਵਿਚ ਲਾਗੂ ਨਹੀਂ ਹੋਣ ਦਿੱਤੇ ਜਾਣਗੇ ਅਤੇ ਸਰਕਾਰ ਕਿਸਾਨਾਂ ਵਾਸਤੇ ਫਲਾਂ ਤੇ ਸਬਜ਼ੀਆਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਸ਼ੁਰੂ ਕਰੇਗੀ ਤੇ ਘੱਟ ਭਾਅ ਮਿਲਣ ਉੱਤੇ ਕਿਸਾਨਾਂ ਨੂੰ ਮੁਆਵਜ਼ਾ ਵੀ ਦੇਵੇਗੀ।
ਅਕਾਲੀ ਦਲ ਦੇ ਪ੍ਰਧਾਨ ਅਤੇ ਪਾਰਲੀਮੈਂਟ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਗਲੀ ਸਰਕਾਰ ਪੰਜਾਬ ਦੇ ਲੋਕ ਅਕਾਲੀ ਦਲ ਤੇ ਬਸਪਾ ਦੀ ਬਣਾਉਣਗੇ ਅਤੇ ਉਹ ਸਿਹਤ ਅਤੇ ਸਿੱਖਿਆ ਉੱਤੇ ਵੱਧ ਧਿਆਨ ਦੇਵੇਗੀ ਅਤੇ ਹਰ ਜ਼ਿਲ੍ਹੇ ਵਿਚ 500 ਬੈਡਾਂ ਵਾਲੇ ਸਰਕਾਰੀ ਮੈਡੀਕਲ ਕਾਲਜ ਖੋਲ੍ਹੇਗੀ, ਜਿੱਥੇ ਸੁਪਰ ਸਪੈਸ਼ਲਟੀ ਸਹੂਲਤਾਂ ਹੋਣਗੀਆਂ। ਉਨ੍ਹਾਂਐਲਾਨ ਕੀਤਾ ਕਿ ਮੈਡੀਕਲ ਕਾਲਜਾਂ ਸਣੇ ਰਾਜ ਦੇ ਸਾਰੇ ਪ੍ਰੋਫੈਸ਼ਨਲ ਕਾਲਜਾਂ ਵਿਚ ਸਰਕਾਰੀ ਸਕੂਲਾਂ ਤੋਂ ਪਾਸ ਹੋਣ ਵਾਲੇ ਵਿਦਿਆਰਥੀਆਂ ਲਈ 33 ਫੀਸਦੀ ਸੀਟਾਂ ਰਾਖਵੀਂਆਂ ਰੱਖਾਂਗੇ। ਅਕਾਲੀ ਦਲ ਨੇ ਐਲਾਨ ਕੀਤਾ ਕਿ ਸਰਕਾਰੀ ਖੇਤਰ ਵਿਚ 1 ਲੱਖਅਤੇ ਪ੍ਰਾਈਵੇਟ ਖੇਤਰਵਿਚ 10 ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਸਭ ਸਰਕਾਰੀ ਨੌਕਰੀਆਂ ਵਿਚ ਔਰਤਾਂ ਲਈ 50 ਫੀਸਦੀ ਰਾਖਵੇਂਕਰਨ ਦਾ ਵੀ ਐਲਾਨ ਕੀਤਾ ਅਤੇ ਸਫਾਈ ਕਰਮਚਾਰੀਆਂ ਸਣੇ ਠੇਕੇ ਉੱਤੇ ਕੰਮ ਕਰਦੇ ਸਾਰੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਪਿੱਛੋਂ ਸਭ ਸਰਕਾਰੀ ਸੇਵਾਵਾਂ ਨੂੰ ਇਕ ਸਾਲ ਵਿੱਚਡਿਜੀਟਲ ਕਰ ਦਿੱਤਾ ਜਾਵੇਗਾ ਅਤੇ ਕਾਂਗਰਸ ਸਰਕਾਰ ਵੱਲੋਂ ਬੰਦ ਕੀਤੇ ਸੇਵਾ ਕੇਂਦਰ ਮੁੜ ਸ਼ੁਰੂ ਕੀਤੇ ਜਾਣਗੇ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੀ ਕੁਰਸੀ ਹਾਸਲ ਕਰਨ ਲਈ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕੀ ਤੇ ਵਾਅਦਿਆਂ ਤੋਂ ਮੁੱਕਰ ਗਏ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਹਮੇਸ਼ਾ ਪੰਜਾਬ ਤੇ ਪੰਜਾਬੀਆਂ ਬਾਰੇ ਦੋਗਲਾ ਸਟੈਂਡ ਅਪਣਾਇਆ।ਉਸ ਨੇ ਐਸ ਵਾਈ ਐਲ ਨਹਿਰ ਅਤੇ ਪਰਾਲੀ ਸਾੜਨ ਦੇ ਕੇਸ ਵਿਚ ਪੰਜਾਬ ਦੇ ਹਿੱਤਾਂ ਨਾਲ ਧੋਖਾ ਕੀਤਾ ਤੇ ਪਿੱਛੇ ਜਿਹੇਪੰਜਾਬ ਵਿਚਲੇ ਥਰਮਲ ਪਲਾਂਟ ਬੰਦ ਕਰਾਉਣ ਦਾ ਯਤਨ ਕੀਤਾ। ਉਨ੍ਹਾਂ ਕਿਹਾ ਕਿ 300 ਯੂਨਿਟ ਮੁਫਤ ਬਿਜਲੀ ਦਾ ਵਾਅਦਾ ਵੀ ਗੱਪ ਹੈ ਕਿਉਂਕਿ ਕੇਜਰੀਵਾਲ ਨੇ ਕਿਹਾ ਹੈ ਕਿ ਇਕ ਵੀ ਯੂਨਿਟ ਵੱਧ ਹੋਵੇ ਤਾਂ ਸਾਰਾ ਬਿੱਲ ਦੇਣਾ ਪਵੇਗਾ, ਜਿਵੇਂ ਦਿੱਲੀ ਦੇ ਲੋਕ ਦੇ ਰਹੇ ਹਨ, ਪਰ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਏਦਾਂ ਨਹੀਂ ਕਰੇਗੀ।

Read More Latest Politics News

ਰਾਜਨੀਤੀ

ਬਾਦਲ ਨੇ ਰਾਜਾ ਵੜਿੰਗ ਤੇ ਰਾਣਾ ਗੁਰਜੀਤ ਨੂੰ ਲਿਆ ਲੰਬੇ ਹੱਥੀ, ਲਾਏ ਗੰਭੀਰ ਦੋਸ਼

Published

on

Sukhvir-Singh-Badal

ਜਲੰਧਰ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਐਲਾਨੇ ਗਏ ਨਵੇਂ ਕੈਬਨਿਟ ਮੰਤਰੀਆਂ ਨੂੰ ਘੇਰਦੇ ਹੋਏ ਨਜ਼ਰ ਆਏ ਹਨ। ਉਨ੍ਹਾਂ ਨੇ ਪੰਜਾਬ ਦੇ ਨਵੇਂ ਕੈਬਨਿਟ ਮੰਤਰੀ ਰਾਜਾ ਵੜਿੰਗ ਅਤੇ ਰਾਣਾ ਗੁਰਜੀਤ ਨੂੰ ਲੰਬੇ ਹੱਥੀ ਲਿਆ ਅਤੇ ਉਨ੍ਹਾਂ ‘ਤੇ ਗੰਭੀਰ ਦੋਸ਼ ਲਗਾਏ ਹਨ।ਰਾਜਾ ਵੜਿੰਗ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਸ ‘ਤੇ ਫਰੀਦਕੋਟ ‘ਚ ਕਤਲ ਕੇਸ ਚੱਲ ਰਿਹਾ ਹੈ ਅਤੇ ਦੂਜੇ ਪਾਸੇ ਕਾਵਿਆ ਰੇਪ ਕੇਸ ਦਾ ਮੁਕਦਮਾ ਚੱਲ ਰਹੇ ਇਕ ਮੰਤਰੀ ਨੂੰ ਵੀ ਕੈਬਨਿਟ ‘ਚ ਜਗ੍ਹਾ ਦਿੱਤੀ ਗਈ ਹੈ।
ਬਾਦਲ ਨੇ ਕਿਹਾ ਕਿ ਪੰਜਾਬ ਦੇ ਮੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਕ ਬਿਆਨ ਦਿੱਤਾ ਗਿਆ ਸੀ ਕਿ ਰੇਤ ਮਾਫੀਆਂ ਵਾਲੇ ਮੇਰੇ ਕੋਲ ਨਾ ਆਉਣ ਅਤੇ ਹੁਣ ਰਾਣਾ ਗੁਰਜੀਤ ਸਿੰਘ ਜੋ ਕਿ ਰੇਤ ਮਾਫੀਆਂ ਕਾਰਨ ਮੰਤਰੀ ਦੇ ਅਹੁੱਦੇ ਤੋਂ ਬਰਖਾਸਤ ਕੀਤੇ ਗਏ ਸੀ, ਹੁਣ ਉਸ ਨੂੰ ਹੀ ਕੈਬਨਿਟ ਮੰਤਰੀ ਬਣਾ ਦਿੱਤਾ।

Read More Latest Politics News

Continue Reading

ਰਾਜਨੀਤੀ

ਹਾਈਕਮਾਨ ਨਾਲ ਮੀਟਿੰਗ ਤੋਂ ਬਾਅਦ ਪੰਜਾਬ ਪਰਤੇ ਚੰਨੀ, ਨਵੀਂ ਕੈਬਨਿਟ ਦਾ ਐਲਾਨ ਜਲਦ

Published

on

Charanjit Singh Channi

ਚੰਡੀਗੜ੍ਹ : ਬੀਤੀ ਸ਼ਾਮ ਹਾਈਕਮਾਨ ਦੇ ਬੁਲਾਵੇ ‘ਤੇ ਦਿੱਲੀ ਗਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਪਰਤ ਆਏ ਹਨ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੀ ਨਵੀਂ ਕੈਬਨਿਟ ਦੇ ਵਿਸਥਾਰ ਲਈ ਚੰਨੀ ਵਲੋਂ ਲਗਾਤਾਰ ਹਾਈਕਮਾਨ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਸੂਤਰਾਂ ਮੁਤਾਬਕ ਪੰਜਾਬ ਦੇ ਨਵੀਂ ਕੈਬਨਿਟ ਲਈ ਮੰਤਰੀਆਂ ਦੇ ਨਾਂ ਲਗਭਗ ਤੈਅ ਹੋ ਚੁੱਕੇ ਹਨ ਅਤੇ ਅੱਜ ਭੱਲ ਕੇ ਇਸ ਦਾ ਐਲਾਨ ਹੋ ਸਕਦਾ ਹੈ। ਚਰਚਾ ਇਹ ਵੀ ਹੈ ਕਿ ਸੋਮਵਾਰ ਨੂੰ ਨਵੇਂ ਚੁਣੇ ਜਾਣ ਵਾਲੇ ਵਜ਼ੀਰਾਂ ਨੂੰ ਸਹੁੰ ਚੁਕਾਈ ਜਾ ਸਕਦੀ ਹੈ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਪਿਛਲੇ ਚਾਰ ਦਿਨਾਂ ਵਿਚ ਮੁੱਖ ਮੰਤਰੀ ਨੂੰ ਤਿੰਨ ਵਾਰ ਦਿੱਲੀ ਬੁਲਾਇਆ ਜਾ ਚੁੱਕਾ ਹੈ। ਸ਼ੁੱਕਰਵਾਰ ਸ਼ਾਮ ਦਿੱਲੀ ਲਈ ਰਵਾਨਾ ਹੋਏ ਚਰਨਜੀਤ ਚੰਨੀ ਲਗਭਗ ਰਾਤ ਸਵਾ 10 ਵਜੇ ਦੇ ਕਰੀਬ ਮੀਟਿੰਗ ਲਈ ਰਾਹੁਲ ਗਾਂਧੀ ਦੀ ਰਿਹਾਇਸ਼ ‘ਤੇ ਪੁੱਜੇ। ਮੀਟਿੰਗ ਵਿਚ ਕੇ. ਸੀ. ਵੇਣੂਗੋਪਾਲ, ਅਜੈ ਮਾਕਨ, ਹਰੀਸ਼ ਰਾਵਤ ਅਤੇ ਹੋਰ ਆਗੂ ਮੌਜੂਦ ਸਨ।
ਮੁੱਖ ਮੰਤਰੀ ਚਰਨਜੀਤ ਚੰਨੀ ਦੇ ਦੋ ਵਾਰ ਦਿੱਲੀ ਇਕੱਲੇ ਚਲੇ ਜਾਣ ਤੋਂ ਨਵੇਂ ਚਰਚੇ ਛਿੜ ਗਏ ਹਨ। ਲੰਘੇ ਕੱਲ੍ਹ ਅਤੇ ਅੱਜ ਮੁੱਖ ਮੰਤਰੀ ਦੋਵਾਂ ਉਪ ਮੁੱਖ ਮੰਤਰੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਵੀ ਆਪਣੇ ਨਾਲ ਲੈ ਕੇ ਨਹੀਂ ਗਏ ਹਨ। ਲੰਘੇ ਦਿਨਾਂ ‘ਚ ਨਵਜੋਤ ਸਿੱਧੂ ਦੇ ਚੰਨੀ ਨਾਲ ਪਰਛਾਵੇਂ ਵਾਂਗ ਨਾਲ ਚੱਲਣ ਤੋਂ ਵਿਰੋਧੀ ਧਿਰਾਂ ਨੇ ਚੰਨੀ ਨੂੰ ਨਸੀਹਤਾਂ ਦਣੀਆਂ ਸ਼ੁਰੂ ਕੀਤੀਆਂ ਸਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਥੋਂ ਤੱਕ ਆਖ ਦਿੱਤਾ ਸੀ ਕਿ ਚੰਨੀ ਤਾਂ ਸਿਰਫ ਨਾਂ ਦੇ ਮੁੱਖ ਮੰਤਰੀ ਹਨ ਜਦਕਿ ਅਸਲ ਕੰਮ ਤਾਂ ਨਵਜੋਤ ਸਿੱਧੂ ਕਰ ਰਹੇ ਹਨ।

Read More Latest Politics News

Continue Reading

ਰਾਜਨੀਤੀ

ਚਰਨਜੀਤ ਸਿੰਘ ਚੰਨੀ ਕੱਲ੍ਹ 11 ਵਜੇ CM ਅਹੁਦੇ ਦੀ ਚੁਕਣਗੇ ਸਹੁੰ

Published

on

Charanjit Singh Channi

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਦੇ ਨਾਂ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਖ਼ਤਮ ਹੋ ਗਈ ਹੈ। ਵਿਧਾਇਕਾਂ ਦੀ ਨਬਜ਼ ਟਟੋਲਣ ਤੋਂ ਬਾਅਦ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਦਰਕਿਨਾਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਨ ਨੇ ਇਕ ਦਲਿਤ ਸਿੱਖ ਚਿਹਰੇ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ।
ਰਾਜਪਾਨ ਨਾਲ ਮੁਲਾਕਾਤ ਕਰਨ ਤੋੰ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੰਨੀ ਨੇ ਕਿਹਾ ਕਿ ਅਸੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਕੱਲ ਸਵੇਰੇ 11 ਵਜੇ ਸਹੁ ਚੁੱਕ ਸਮਾਰੋਹ ਹੋਵੇਗਾ ਅਤੇ ਉਸ ਤੋਂ ਬਾਅਦ ਕੈਬਨਿਟ ਕਿਵੇਂ ਹੋਵੇਗੀ ਇਸ ‘ਤੇ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਅਹੁਦੇ ਵਜੋਂ ਕੱਲ ਸਵੇਰੇ 11 ਵਜੇ ਸਹੁੰ ਚੁੱਕਣਗੇ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca