Balraj Singh from Tarn Taran district who saved the life of a fellow
Connect with us [email protected]

ਪੰਜਾਬੀ ਖ਼ਬਰਾਂ

ਤਰਨ ਤਾਰਨ ਜ਼ਿਲ੍ਹੇ ਦਾ ਹੈ ਪੱਗ ਨਾਲ ਸਾਥੀ ਜਵਾਨ ਦੀ ਜਾਨ ਬਚਾਉਣ ਵਾਲਾ ਬਲਰਾਜ ਸਿੰਘ

Published

on

indain-soldeir

ਤਰਨਤਾਰਨ, 8 ਅਪ੍ਰੈਲ – ਛੱਤੀਸਗੜ੍ਹ ਦੇ ਬਸਤਰ ਵਿੱਚ ਨਕਸਲੀ ਹਮਲੇ ਦੌਰਾਨ ਪੱਗ ਨਾਲ ਸਾਥੀ ਦੀ ਜਾਨ ਬਚਾਉਣ ਵਾਲਾ ਬਲਰਾਜ ਸਿੰਘ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕਲੇਰ ਦਾ ਵਾਸੀ ਹੈ।
ਗੋਲੀ ਲੱਗਣ ਨਾਲ ਖੁਦ ਜ਼ਖ਼ਮੀ ਹੋਏ ਬਲਰਾਜ ਸਿੰਘ ਨੇ ਆਪਣੇ ਜ਼ਖ਼ਮਾਂ ਦੀ ਪ੍ਰਵਾਹ ਨਹੀਂ ਕੀਤੀ। ਬਲਰਾਜ ਸਿੰਘ ਦੇ ਪਰਵਾਰਕ ਮੈਂਬਰ ਆਪਣੇ ਘਰ ਦੇ ਜੀਅ ਦੀ ਇਸ ਦਲੇਰਾਨਾ ਕਾਰਵਾਈ ਉੱਤੇ ਮਾਣ ਮਹਿਸੂਸ ਕਰਦੇ ਹਨ। ਬਲਰਾਜ ਸਿੰਘ ਦੀ ਮਾਤਾ ਹਰਜੀਤ ਕੌਰ, ਪਤਨੀ ਰਾਜਵਿੰਦਰ ਕੌਰਅਤੇ ਹੋਰ ਪਰਵਾਰਕ ਮੈਂਬਰਾਂ ਤੋਂ ਬਿਨਾਂ ਇਲਾਕਾ ਵਾਸੀ ਉਸ ਦੇ ਸਵਾਗਤ ਦੀ ਤਿਆਰੀਕਰ ਰਹੇ ਹਨ। ਪਿੰਡ ਕਲੇਰ ਵਿਖੇ ਬਲਰਾਜ ਸਿੰਘ ਦੀ ਮਾਂ ਹਰਜੀਤ ਕੌਰ ਨੇ ਦੱਸਿਆ ਕਿ ਬਲਰਾਜ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਭਰਾ ਹੈ ਅਤੇ ਉਸ ਦੇ ਮਨ ਵਿੱਚ ਦੇਸ਼ ਦੀ ਸੇਵਾ ਕਰਨ ਦਾ ਭਰਪੂਰ ਜ਼ਜਬਾ ਹੈ ਅਤੇ ਉਹ ਅਕਤੂਬਰ 2014 ਵਿੱਚ ਸੀ ਆਰ ਪੀ ਐਫ ਵਿੱਚ ਭਰਤੀ ਹੋਇਆ। ਬਲਰਾਜ ਸਿੰਘ ਦਾ ਪਿਤਾ ਪਹਿਲਾਂ ਦੁਬਈ ਵਿੱਚ ਕੰਮ ਕਰਦਾ ਸੀ ਅਤੇ ਅੱਜਕੱਲ੍ਹ ਪਿੰਡ ਵਿੱਚ ਖੇਤੀ ਕਰਦਾ ਹੈ। ਹਰਜੀਤ ਕੌਰ ਅਨੁਸਾਰ ਉਨ੍ਹਾਂ ਨੂੰ ਇਸ ਗੱਲਦਾ ਫਖ਼ਰ ਹੈ ਕਿ ਬਲਰਾਜ ਸਿੰਘ ਨੇ ਸਿੱਖ ਹੋਣ ਦੇ ਨਾਤੇ ਪੱਗ ਦਾ ਮਾਣ ਉਚਾ ਕੀਤਾ ਹੈ।
ਟੈਲੀਫ਼ੋਨ ਉੱਤੇ ਗੱਲਬਾਤ ਦੌਰਾਨ ਬਲਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਨਕਸਲੀਆਂ ਵਿਰੁੱਧ ਆਪ੍ਰੇਸ਼ਨ ਡੇਢ ਵਜੇ ਦੇ ਕਰੀਬ ਸ਼ੁਰੂ ਹੋਇਆ। ਸਾਰੀ ਰਾਤ ਤੁਰਨ ਤੋਂ ਬਾਅਦ ਉਨ੍ਹਾਂ ਦੀ ਪਾਰਟੀ ਉਦੋਂ ਰੁਕੀ, ਜਦੋਂ ਉਹ ਨਿਸ਼ਚਿਤ ਨਿਸ਼ਾਨੇ ਦੀ ਭਾਲ ਕਰਦਿਆਂ ਵਾਪਸ ਆ ਰਹੇ ਸਨ। ਕੁਝ ਦੇਰ ਉਹ ਇੱਕ ਪਹਾੜੀ ਉੱਤੇ ਰੁਕੇ, ਉਸੇ ਰਾਤ ਸੀ ਆਰ ਪੀ ਐਫ, ਜ਼ਿਲ੍ਹਾ ਰਿਜ਼ਰਵ ਗਾਰਡ, ਵਿਸ਼ੇਸ਼ ਟਾਸਕ ਫੋਰਸ ਅਤੇ ਕੋਬਰਾ ਬਟਾਲੀਅਨ ਦੇ 2059 ਜਵਾਨ ਨਕਸਲੀਆਂ ਦੇ ਵਿਰੁੱਧ ਕਾਰਵਾਈ ਲਈ ਤਾਇਨਾਤ ਕੀਤੇ ਗਏ। ਜਦ ਇਸ ਆਪ੍ਰੇਸ਼ਨ ਵਿੱਚ ਉਨ੍ਹਾਂ ਨੂੰ ਕੁਝ ਨਾ ਮਿਲਿਆ ਤਾਂ ਸੁਰੱਖਿਆ ਬਲ ਦੀ ਟੀਮ ਵਾਪਸ ਪਰਤ ਰਹੀ ਸੀ ਕਿ ਨਕਸਲੀਆਂ ਨੇ ਉਨ੍ਹਾਂ ਉੱਤੇ ਹਮਲਾ ਕਰਨ ਦਿੱਤਾ।
ਬਲਰਾਜ ਸਿੰਘ ਦੀ ਪਤਨੀ ਰਾਜਵਿੰਦਰ ਕੌਰ ਨੇ ਦੱਸਿਆ ਕਿ ਉਸਦਾ ਵਿਆਹ ਦੋ ਸਾਲ ਪਹਿਲਾਂ ਹੋਇਆ ਸੀ। ਕੱਲ੍ਹ ਸਵੇਰੇ ਉਸ ਦੇ ਪਤੀ ਬਲਰਾਜ ਸਿੰਘ ਦਾ ਫ਼ੋਨ ਆਇਆ ਕਿ ਉਹ ਡਿਊਟੀ ਉੱਤੇ ਚੱਲਿਆ ਹੈ, ਪਰ ਰਾਤ ਦੀ ਡਿਊਟੀ ਖ਼ਤਮ ਹੋਣ ਤੋਂ ਬਾਅਦ ਵੀ ਜਦ ਉਸਦਾ ਫੋਨ ਨਾ ਆਇਆ ਤਾਂ ਉਸ ਨੇ ਕਈ ਵਾਰ ਫ਼ੋਨ ਕੀਤਾ, ਪਰ ਜਵਾਬ ਨਾ ਮਿਲਣ ਕਾਰਨ ਉਸ ਨੂੰ ਕਾਫ਼ੀ ਚਿੰਤਾ ਹੋ ਗਈ। ਬਾਅਦ ਵਿੱਚ ਉਸ ਦਾ ਫ਼ੋਨ ਕਿਸੇ ਸਾਥੀ ਨੀਰਜ ਨੇ ਦੱਸਿਆ ਕਿ ਨਕਸਲੀਆਂ ਨਾਲ ਮੁਕਾਬਲੇ ਦੌਰਾਨ ਬਲਰਾਜ ਸਿੰਘ ਦੀ ਵੱਖੀ ਵਿੱਚ ਗੋਲੀ ਲੱਗੀ ਹੈ। ਰਾਜਵਿੰਦਰ ਕੌਰ ਅਨੁਸਾਰ ਉਸ ਨੂੰ ਮਾਣ ਹੈ ਕਿ ਉਸਦਾ ਪਤੀ ਇੱਕ ਬਹਾਦਰ ਯੋਧੇ ਦੀ ਤਰ੍ਹਾਂ ਦੁਸ਼ਮਣਾਂ ਨਾਲ ਲੜਿਆ ਅਤੇ ਉਸ ਨੇ ਸਿੱਖ ਕੌਮ ਦੀ ਸ਼ਾਨ ਨੂੰ ਹੋਰ ਵਧਾਇਆ।

Read More Punjabi News Today

ਪੰਜਾਬੀ ਖ਼ਬਰਾਂ

ਹਰਿਆਣਾ ਦੇ ਚੀਫ ਸੈਕਟਰੀ ਦੀ ਕੋਠੀ ਵਿੱਚ ਵੜਨ ਦੀ ਕੋਸ਼ਿਸ਼ ਕਰਦੀ ਔਰਤ ਗ੍ਰਿਫਤਾਰ

Published

on

Woman arrested

ਚੰਡੀਗੜ੍ਹ, 18 ਅਪ੍ਰੈਲ – ਹਰਿਆਣਾ ਦੇ ਚੀਫ ਸੈਕਟਰੀ ਵਿਜੇ ਵਰਧਨ ਦੀ ਚੰਡੀਗੜ੍ਹ ਸੈਕਟਰ ਸੱਤ ਵਾਲੀ ਸਰਕਾਰੀ ਰਿਹਾਇਸ਼ ਵਿੱਚ ਕੱਲ੍ਹ ਇੱਕ ਔਰਤ ਨੇ ਜਬਰੀ ਵੜਨ ਦੀ ਕੋਸ਼ਿਸ਼ ਕੀਤੀ। ਉਹ ਲੜਕੀ ਉਥੇ ਡਿਊਟੀ ਵਾਲੇ ਪੁਲਸ ਕਾਂਸਟੇਬਲ ਨੂੰ ਧੱਕਾ ਮਾਰ ਕੇ ਜਬਰੀ ਅੰਦਰ ਵੜ ਗਈ ਅਤੇ ਉਸ ਨੂੰ ਬਾਹਰ ਕੱਢਣ ਦੇ ਬਾਅਦ ਫਿਰ ਉਸ ਨੇ ਦੀਵਾਰ ਟੱਪ ਕੇ ਇਸ ਸਰਕਾਰੀ ਕੋਠੀ ਵਿੱਚ ਵੜਨ ਦੀ ਕੋਸ਼ਿਸ਼ ਕੀਤੀ।
ਡਿਊਟੀ ਕਾਂਸਟੇਬਲ ਦੀ ਸ਼ਿਕਾਇਤ ਉੱਤੇ ਸੈਕਟਰ 26 ਥਾਣੇ ਦੀ ਪੁਲਸ ਨੇ ਹਰਿਆਣਾ ਦੇ ਝੱਜਰ ਦੀ ਵਸਨੀਕ ਪ੍ਰੀਤੀ ਜਾਖੜ ਨੂੰ ਟ੍ਰੈਸਪਾਸਿੰਗ ਅਤੇ ਸਰਕਾਰੀ ਡਿਊਟੀ ਵਿੱਚ ਅੜਿੱਕਾ ਪਾਉਣ ਦੇ ਦੋਸ਼ ਹੇਠ ਇੱਕ ਕੇਸ ਦਰਜ ਕਰ ਕੇ ਗ੍ਰਿਫਤਾਰ ਕਰ ਲਿਆ ਹੈ। ਇਸ ਮਗਰੋਂ ਉਸ ਨੂੰ ਡਿਊਟੀ ਮੈਜਿਸਟਰੇਟ ਅੱਗੇ ਪੇਸ਼ ਕਰ ਕੇ ਜੁਡੀਸ਼ਲ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਚੰਡੀਗੜ੍ਹ ਪੁਲਸ ਦੇ ਅਨੁਸਾਰ ਹਰਿਆਣਾ ਦੇ ਚੀਫ ਸੈਕਟਰੀ ਦੀ ਸਰਕਾਰੀ ਕੋਠੀ ਵਿੱਚ ਡਿਊਟੀ ਉੱਤੇ ਤੈਨਾਤ ਹਰਿਆਣਾ ਪੁਲਸ ਦੇ ਕਾਂਸਟੇਬਲ ਪੰਕਜ ਕੁਮਾਰ ਨੇ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਸੈਕਟਰ ਸੱਤ ਦੀ ਸਰਕਾਰੀ ਕੋਠੀ ਹਰਿਆਣਾ ਦੇ ਚੀਫ ਸੈਕਟਰੀ ਵਿਜੇ ਵਰਧਨ ਦੇ ਨਾਂਅ ਅਲਾਟ ਹੈ। ਕੱਲ੍ਹ ਸਵੇਰੇ ਪੌਣੇ ਅੱਠ ਵਜੇ ਜਦ ਵਿਜੇ ਵਰਧਨ ਓਥੇ ਮੌਜੂਦ ਸਨ ਤਾਂ ਇੱਕ ਔਰਤ ਆਈ ਅਤੇ ਕਿਹਾ ਕਿ ਉਹ ਉਨ੍ਹਾਂ ਨੂੰ ਮਿਲਣਾ ਚਾਹੁੰਦੀ ਹੈ। ਉਸ ਨੇ ਆਪਣੀ ਪਛਾਣ ਹਰਿਆਣਾ ਦੇ ਝੱਜਰ ਦੀ ਵਸਨੀਕ ਪ੍ਰੀਤੀ ਜਾਖੜ ਦੇ ਤੌਰ ਉੱਤੇ ਦੱਸੀ। ਸਕਿਓਰਿਟੀ ਵਿੱਚ ਤੈਨਾਤ ਮੁਲਾਜ਼ਮਾਂ ਨੇ ਚੀਫ ਸੈਕਟਰੀ ਨੂੰ ਇਸ ਬਾਰੇ ਪੁੱਛਿਆ। ਉਨ੍ਹਾਂ ਮਿਲਣ ਤੋਂ ਇਨਕਾਰ ਕਰ ਦਿੱਤਾ ਤਾਂ ਕਾਂਸਟੇਬਲ ਪੰਕਜ ਨੇ ਉਸ ਲੜਕੀ ਨੂੰ ਐਂਟਰੀ ਦੇਣ ਤੋਂ ਮਨ੍ਹਾ ਕਰ ਦਿੱਤਾ। ਇਸ ਉੱਤੇ ਔਰਤ ਉਸ ਨੂੰ ਧੱਕਾ ਦੇ ਕੇ ਜਬਰੀ ਰਿਹਾਇਸ਼ ਵਿੱਚ ਵੜ ਗਈ। ਸਕਿਓਰਿਟੀ ਵਿੱਚ ਤੈਨਾਤ ਮੁਲਾਜ਼ਮਾਂ ਨੇ ਔਰਤ ਨੂੰ ਫੌਰਨ ਬਾਹਰ ਕੱਢਿਆ ਤਾਂ ਉਸ ਨੇ ਰਿਹਾਇਸ਼ ਦੀ ਕੰਧ ਉੱਤੇ ਚੜ੍ਹ ਕੇ ਫਿਰ ਘਰ ਵਿੱਚ ਵੜਨ ਦੀ ਕੋਸ਼ਿਸ਼ ਕੀਤੀ। ਸੁਰੱਖਿਆ ਮੁਲਾਜ਼ਮਾਂ ਨੇ ਇਸ ਦੀ ਸੂਚਨਾ ਪੁਲਸ ਕੰਟਰੋਲ ਰੂਮ ਨੂੰ ਦਿੱਤੀ ਤਾਂ ਚੰਡੀਗੜ੍ਹ ਪੁਲਸ ਨੇ ਆ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ।

Read More Latest Punjabi News Online

Continue Reading

ਪੰਜਾਬੀ ਖ਼ਬਰਾਂ

ਫਾਟਕ ਉਤੇ ਟਰੇਨ ਦੀ ਲਪੇਟ ਵਿੱਚ ਆ ਕੇ ਨੌਜਵਾਨ ਦੀ ਮੌਤ

Published

on

death

ਜਲੰਧਰ, 18 ਅਪ੍ਰੈਲ – ਕੱਲ੍ਹ ਸਵੇਰੇ ਸਥਾਨਕ ਸੋਢਲ ਰੇਲਵੇ ਫਾਟਕ ਨੇੜੇ ਇੱਕ ਬਾਈਕ ਸਵਾਰ ਨੌਜਵਾਨ ਹੈਡਫੋਨ ਲਾ ਕੇ ਬੰਦ ਫਾਟਕ ਕਰਾਸ ਕਰਨ ਸਮੇਂ ਟਰੇਨ ਦੀ ਲਪੇਟ ਵਿੱਚ ਆ ਗਿਆ ਤੇ ਘਟਨਾ ਸਥਾਨ ਉੱਤੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਮੇਲ ਸਿੰਘ (30) ਪੁੱਤਰ ਮੋਹਨ ਸਿੰਘ ਪਿੰਡ ਨੰਗਲ ਸਲੇਮਪੁਰ ਵਜੋਂ ਹੋਈ ਹੈ, ਜਿਸ ਬਾਰੇ ਰੇਲਵੇ ਪੁਲਸ ਅਗਲੀ ਕਾਰਵਾਈ ਕਰ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਸਵੇਰੇ ਲਗਭਗ ਨੌਂ ਵਜੇ ਅੰਮ੍ਰਿਤਸਰ ਵੱਲੋਂ ਪੱਛਮ ਐਕਸਪ੍ਰੈਸ ਟਰੇਨ ਆਉਣ ਤੋਂ ਪਹਿਲਾਂ ਗੇਟਮੈਨ ਨੇ ਸੋਢਲ ਫਾਟਕ ਨੂੰ ਬੰਦ ਕੀਤਾ ਹੋਇਆ ਸੀ। ਇਸੇ ਦੌਰਾਨ ਇੱਕ ਨੌਜਵਾਨ, ਜਿਸ ਨੇ ਹੈਡਫੋਨ ਲਾਏ ਹੋਏ ਸਨ, ਬਾਈਕ ਉੱਤੇ ਬੰਦ ਫਾਟਕ ਨੂੰ ਕਰਾਸ ਕਰਨ ਲੱਗਾ। ਦੂਜੇ ਪਾਸਿਓਂ ਟਰੇਨ ਆ ਰਹੀ ਦਾ ਉਸ ਨੂੰ ਪਤਾ ਨਹੀਂ ਲੱਗਾ। ਅੱਖੀਂ ਦੇਖਣ ਵਾਲਿਆਂ ਮੁਤਾਬਕ ਟਰੇਨ ਦੇ ਡਰਾਈਵਰ ਨੇ ਕਈ ਵਾਰ ਹਾਰਨ ਵਜਾਇਆ। ਗੇਟਮੈਨ ਅਤੇ ਮੌਜੂਦ ਲੋਕਾਂ ਨੇ ਵੀ ਨੌਜਵਾਨ ਨੂੰ ਕਾਫੀ ਆਵਾਜ਼ਾਂ ਮਾਰੀਆਂ, ਪਰ ਹੈਡਫੋਨ ਲੱਗੇ ਹੋਣ ਕਾਰਨ ਉਸ ਨੂੰ ਸੁਣਾਈ ਨਹੀਂ ਦਿੱਤੀਆਂ। ਡਰਾਈਵਰ ਨੇ ਬ੍ਰੇਕ ਲਾਉਣ ਦੀ ਵੀ ਕੋਸ਼ਿਸ਼ ਕੀਤੀ, ਪਰ ਟਰੇਨ ਰੁਕਣ ਤੋਂ ਪਹਿਲਾਂ ਉਹ ਨੌਜਵਾਨ ਟਰੇਨ ਨਾਲ ਟਕਰਾ ਗਿਆ ਤੇ ਉਸ ਦੀ ਮੌਤ ਹੋ ਗਈ। ਸੂਚਨਾ ਮਿਲਣ ਉੱਤੇ ਥਾਣਾ ਜੀ ਆਰ ਪੀ ਦੇ ਏ ਐਸ ਆਈ ਹੀਰਾ ਸਿੰਘ ਮੌਕੇ ਉੱਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਕੀਤੀ। ਪੁਲਸ ਨੂੰ ਜਾਂਚ ਵਿੱਚ ਪਤਾ ਲੱਗਾ ਕਿ ਮ੍ਰਿਤਕ ਨੇ ਹੈਡਫੋਨ ਲਾਏ ਹੋਏ ਸਨ। ਏ ਐਸ ਆਈ ਹੀਰਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਚਾਰ ਬੱਚੇ (ਦੋ ਲੜਕੀਆਂ ਅਤੇ ਦੋ ਲੜਕੇ ਹਨ) ਉਹ ਕਿਸੇ ਲੱਕੜ ਕਾਰੋਬਾਰੀ ਕੋਲ ਕੰਮ ਕਰਦਾ ਸੀ।ਪਰਵਾਰਕ ਮੈਂਬਰਾਂ ਮੁਤਾਬਕ ਗੁਰਮੇਲ ਸਿਵਲ ਹਸਪਤਾਲ ਵਿੱਚ ਕਿਸੇ ਜਾਣੂ ਦਾ ਹਾਲ-ਚਾਲ ਜਾਨਣ ਲਈ ਘਰੋਂ ਨਿਕਲਿਆ ਸੀ ਕਿ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਨਵਜੋਤ ਸਿੰਘ ਸਿੱਧੂ ਤੋਂ ਬਾਅਦ ਨਵਜੋਤ ਕੌਰ ਸਿੱਧੂ ਪੰਜਾਬ ਵਿੱਚ ਨਵੀਂ ਲਹਿਰ ਚਲਾਉਣ ਲੱਗੀ

Published

on

navjot kaur sidhu
  • ਪੰਜਾਬ ਵਿੱਚ ਅਫੀਮ ਦੀ ਖੇਤੀ ਕਰਨ ਦੀ ਹਮਾਇਤ
    ਪਟਿਆਲਾ, 17 ਅਪਰੈਲ, – ਪੰਜਾਬ ਦੇ ਸਾਬਕਾ ਲੋਕਲ ਬਾਡੀਜ਼ ਮੰਤਰੀ ਅਤੇ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਤੋਂ ਬਾਅਦ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਵੀ ਤਿੱਖੀ ਭਾਸ਼ਾ ਵਰਤਦੇ ਹੋਏ ਪੰਜਾਬ ਵਿਚ ਵੱਖਰੀ ਲਹਿਰ ਖੜੀ ਕਰਨ ਦਾ ਐਲਾਨ ਕਰ ਦਿੱਤਾ ਅਤੇ ਇਸ ਦੇ ਲਈ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿਚ ਟੀਮਾਂ ਬਣਾ ਕੇ ਆਮ ਲੋਕਾਂ ਤੱਕ ਸਿੱਧੀ ਪਹੁੰਚ ਬਣਾਉਣ ਦੀ ਸ਼ੁਰੂਆਤ ਕਰ ਦਿੱਤੀ ਹੈ।
    ਅੱਜ ਪਟਿਆਲਾ ਵਿਖੇ ਇਕ ਸਮਾਗਮ ਵਿੱਚ ਨਵਜੋਤ ਕੌਰ ਸਿੱਧੂ ਨੇ ਖੁਦ ਇਸ ਬਾਰੇ ਕਿਹਾ ਕਿ ਸਰਕਾਰ ਜਨਤਾ ਲਈ ਮਾਂ ਬਾਪ ਹੁੰਦੀ ਹੈ ਤੇ ਉਸ ਨੂੰ ਲੋਕਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ, ਜਦ ਕਿ ਪੰਜਾਬ ਵਿੱਚ ਲੋਕਾਂ ਦੀ ਆਵਾਜ਼ ਲੀਡਰਾਂ ਤੱਕ ਨਹੀਂ ਪੁੱਜ ਰਹੀ, ਇਸ ਲਈ ਉਹ ਤੇ ਉਨ੍ਹਾਂ ਦੀ ਟੀਮ ਲੋਕਾਂ ਦੀ ਆਵਾਜ਼ ਬਣੇਗੀ।ਇਸ ਦੌਰਾਨ ਪੰਜਾਬ ਸਰਕਾਰ ਬਾਰੇ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਸਰਕਾਰ ਦੇ ਪੱਧਰ ਉੱਤੇਗੱਲਾਂ ਬਹੁਤ ਹੋਈਆਂ ਹਨ, ਪਰ ਸੁਣਨਅਤੇ ਸਮਝਣ ਵਾਲਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚਾਰ ਸਾਲ ਤੋਂ ਉਹ ਘਰ ਬੈਠੇ ਹਨ ਤੇ ਸਿਰਫ ਸਮਾਜ ਸੇਵੀ ਵਜੋਂ ਲੋਕਾਂ ਵਿਚ ਜਾਂਦੇ ਹਨ। ਇਸ ਦੌਰਾਨਉਨ੍ਹਾ ਕਿਹਾ ਕਿ ਉਹ ਪਾਰਟੀ ਦੇ ਨਾਲ ਹਨ, ਪਰ ਮਾੜੇ ਲੋਕਾਂ ਦਾ ਸਾਥ ਨਹੀਂ ਦੇਂਦੇ। ਉਨ੍ਹਾਂ ਕਿਹਾ ਕਿ ਜਾਟ ਮਹਾਸਭਾ ਦੇ ਬੈਨਰ ਹੇਠ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਹੱਲਕਰਾਉਣਗੇ। ਬੀਬੀਨਵਜੋਤ ਕੌਰਨੇ ਮੰਡੀ ਵਿਚ ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਕਿਹਾ ਕਿ ਪੂਰੀ ਤਿਆਰੀ ਚਾਹੀਦੀ ਸੀ ਅਤੇ ਸਿੱਧੀ ਅਦਾਇਗੀ ਇਨ੍ਹਾਂ ਸਮੱਸਿਆਵਾਂ ਦਾ ਕਾਰਨ ਹੋ ਸਕਦਾ ਹੈ, ਪਰ ਕੇਂਦਰ ਸਰਕਾਰ ਨੇ ਦੋ ਸਾਲ ਪਹਿਲਾਂ ਇਸ ਦਾ ਪੱਤਰ ਜਾਰੀ ਕੀਤਾ ਸੀ ਤਾਂ ਪੰਜਾਬ ਸਰਕਾਰ ਨੂੰ ਇਸ ਬਾਰੇ ਪਹਿਲਾਂ ਤਿਆਰੀ ਕਰਨੀ ਚਾਹੀਦੀ ਸੀ, ਕਿਉਂਕਿ ਆਏ ਹੁਕਮ ਕਦੇ ਛੇਤੀ ਰੱਦ ਨਹੀਂ ਹੁੰਦੇ। ਨਵਜੋਤ ਕੌਰ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਾਉਣੇ ਲਾਜਮੀ ਹਨ, ਪਰ ਇਸ ਦੇ ਨਾਲ ਪੰਜਾਬ ਦੀ ਕਿਸਾਨੀ ਨੂੰ ਜੜ੍ਹਾਂ ਤੋਂ ਮਜ਼ਬੂਤ ਕਰਨ ਦੀ ਲੋੜ ਹੈ, ਜਿਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਬਾਹਰੋਂ ਦਾਲਾਂ ਅਤੇ ਹੋਰ ਸਮੱਗਰੀ ਮੰਗਵਾਉਣ ਦੀ ਥਾਂ ਕਿਸਾਨਾਂ ਨੂੰ ਸਹੀ ਮੁੱਲ ਦੇ ਕੇ ਪੰਜਾਬ ਵਿਚ ਵੰਨ-ਸੁਵੰਨੀ ਖੇਤੀ ਕਰਵਾਏ।
    ਪੰਜਾਬ ਵਿੱਚ ਚੱਲਦੇ ਨਸ਼ਿਆਂ ਬਾਰੇ ਨਵਜੋਤ ਕੌਰ ਨੇ ਕਿਹਾ ਕਿ ਪਹਿਲੇ ਸਮੇਂ ਵਿਚ ਪੰਜਾਬ ਵਿਚ ਅਫੀਮ ਹੁੰਦੀ ਸੀ, ਨਸ਼ੇ ਦੇ ਵਪਾਰੀਆਂ ਨੇ ਰਿਵਾਇਤੀ ਨਸ਼ਾ ਅਫੀਮ ਬੰਦ ਕਰਵਾ ਕੇ ਨੌਜਵਾਨਾਂ ਨੂੰ ਸਿੰਥੈਟਿਕ ਨਸ਼ਿਆਂ ਉੱਤੇ ਲਾ ਦਿੱਤਾ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਸਿੰੰਥੈਟਿਕ ਨਸ਼ਿਆਂ ਨੂੰ ਖਤਮ ਕਰਨ ਲਈ ਪੰਜਾਬ ਵਿੱਚ ਇੱਕ ਸਿਸਟਮ ਤਹਿਤ ਅਫੀਮ ਦੀ ਖੇਤੀ ਹੋਣੀ ਚਾਹੀਦੀ ਹੈ। ਉਨਾਂ ਕਿਹਾ ਕਿ ਕੈਨੇਡਾ ਅਤੇ ਅਮਰੀਕਾ ਵੀ ਅਫੀਮ ਦੀ ਮੰਗ ਕਰਨ ਲੱਗ ਪਏ ਹਨ ਤਾਂ ਹਿਮਾਚਲ ਪ੍ਰਦੇਸ਼ ਦੀ ਤਰਜ਼ ਉੱਤੇ ਪੰਜਾਬ ਵਿਚ ਵੀ ਇਸ ਦੀ ਖੇਤੀ ਹੋਣੀ ਚਾਹੀਦੀ ਹੈ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca