Bhagwant Mann's announcement: Punjab Chief Minister will
Connect with us [email protected]

ਰਾਜਨੀਤੀ

ਭਗਵੰਤ ਮਾਨ ਦਾ ਐਲਾਨ:ਪੰਜਾਬ ਦਾ ਮੁੱਖ ਮੰਤਰੀ ਕਿਸੇ ਖਾਸ ਜਾਤੀ ਦਾ ਨਹੀਂ, ਪੰਜਾਬ ਦੇ ਲੋਕਾਂ ਦਾ ਸਾਂਝਾ ਆਗੂ ਬਣਾਵਾਂਗੇ

Published

on

bhagwant maan

ਚੰਡੀਗੜ੍ਹ, 1 ਜੂਨ, – ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਦੀ ਸਿਆਸਤ ਕਦੇ ਵੀ ਜਾਤ ਆਧਾਰਤ ਨਹੀਂ ਰਹੀ ਅਤੇ ਨਾ ਹੋਵੇਗੀ।ਉਨ੍ਹਾਂ ਕਿਹਾ ਕਿ ਏਥੇ ਲੋਕ ਮਿਲ-ਜੁਲ ਕੇ ਰਹਿੰਦੇ ਅਤੇ ਸਾਂਝੇ ਫ਼ੈਸਲੇ ਲੈਂਦੇ ਹਨ, ਇਸ ਲਈ ਭਾਰਤੀ ਜਨਤਾ ਪਾਰਟੀ ਕਿਸੇ ਦਲਿਤ ਨੂੰ ਮੁੱਖ ਮੰਤਰੀ ਬਣਾਉਣ ਦੇ ਸ਼ੋਸ਼ੇ ਦੀਆਂ ਸਾਜਿ਼ਸ਼ਾਂ ਨੂੰ ਪੰਜਾਬ ਤੋਂ ਦੂਰ ਰੱਖੇ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਏਹੋ ਜਿਹਾ ਮੁੱਖ ਮੰਤਰੀ ਦੇਵੇਗੀ, ਜਿਹੜਾ ਦਲਿਤ, ਬ੍ਰਾਹਮਣ, ਜੱਟ ਜਾਂ ਕਿਸੇ ਹੋਰ ਜਾਤੀ ਦਾ ਨਹੀਂ, ਪੂਰੇ ਪੰਜਾਬ ਦਾ ਹੋਵੇਗਾ।
ਅਸਲ ਵਿੱਚ ਭਗਵੰਤ ਮਾਨ ਨੂੰ ਪੁੱਛਿਆ ਗਿਆ ਸੀ ਕਿ ਭਾਜਪਾ ਨੇ ਦਲਿਤ ਮੁੱਖ ਮੰਤਰੀ ਦੀ ਗੱਲ ਕਹੀ ਹੈ, ਜਦੋਂ ਕਿ ਕਾਂਗਰਸ ਵਿਚ ਵੀ ਇਹ ਆਵਾਜ਼ ਉਠ ਪਈ ਹੈ ਤਾਂ ਇਸ ਬਾਰੇ ਆਮ ਆਦਮੀ ਪਾਰਟੀ ਦੀ ਕੀ ਰਣਨੀਤੀ ਹੈ?ਮਾਨ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਰਾਜਨੀਤੀ ਦਾ ਆਧਾਰ ਤਾਂ ਫਿਰਕਾ ਪ੍ਰਸਤ ਮੁੱਦੇ ਉੱਤੇ ਵੰਡਕਰਨੀ ਅਤੇ ਰਾਜਨੀਤੀ ਚਲਾਉਣਾ ਹੈ। ਇਹੋ ਯਤਨ ਭਾਜਪਾ ਪੰਜਾਬ ਵਿਚ ਕਰਦੀ ਪਈ ਹੈ, ਪਰ ਉਸ ਦਾ ਭੁਲੇਖਾ ਟੁੱਟ ਜਾਵੇਗਾ, ਕਿਉਂਕਿ ਪੰਜਾਬ ਏਦਾਂ ਦਾ ਨਹੀਂ, ਜਿੱਦਾਂ ਦਾ ਭਾਜਪਾ ਆਗੂ ਸੋਚਦੇ ਹਨ।ਉਨ੍ਹਾ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਏਦਾਂ ਦਾ ਮੁੱਖ ਮੰਤਰੀ ਦੇਵੇਗੀ, ਜਿਹੜਾ ਜਾਤੀਵਾਦ, ਖੇਤਰਵਾਦ ਜਾਂ ਭਰਾ-ਭਤੀਜਵਾਦ ਤੋਂ ਕੋਹਾਂ ਦੂਰ ਹੋਵੇਗਾ ਅਤੇ ਪੂਰੇ ਪੰਜਾਬ ਅਤੇ ਪੰਜਾਬ ਦੇ ਹਰ ਨਾਗਰਿਕ ਨੂੰ ਆਪਣਾ ਮੰਨ ਕੇ ਉਨ੍ਹਾਂ ਦੀ ਭਲਾਈ ਦੇ ਫ਼ੈਸਲੇ ਲਵੇਗਾ।
ਕਾਂਗਰਸ ਵਿਚ ਚੱਲਦੇ ਕਲੇਸ਼ ਬਾਰੇ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੀ ਭਲਾਈ ਦੀ ਥਾਂ ਇਹ ਕੁਰਸੀ ਬਚਾਉਣ ਤੇ ਕੁਰਸੀ ਹਥਿਆਉਣ ਦੀ ਖੇਡ ਹੈ। ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਕਾਂਗਰਸ ਵਿੱਚਜਾਣ ਬਾਰੇ ਮਾਨ ਨੇ ਕਿਹਾ ਕਿ ਪਹਿਲਾਂ ਖਹਿਰਾ ਕਾਂਗਰਸ ਤੋਂ ਸਾਡੇ ਵੱਲ ਆਏ ਸਨ, ਅੱਜਕੱਲ੍ਹ ਇਕ ਪਾਰਟੀ ਦੇ ਵਿਧਾਇਕ ਹਨ, ਦੂਸਰੀ ਦੇ ਬੈਨਰ ਹੇਠ ਲੋਕਸਭਾ ਚੋਣਾਂ ਲੜ ਚੁੱਕੇ ਹਨ ਤੇ ਤੀਸਰੀ ਪਾਰਟੀ ਵਿਚ ਜਾਣਦੀ ਚਰਚਾ ਹੈ। ਮਾਨ ਨੇ ਕਿਹਾ ਕਿ ਦੁੱਧ ਵਾਲੇ ਭਾਈਆਂ ਦੇ ਮੋਟਰਸਾਈਕਲ ਦਾ ਆਪਣਾ ਸਟੈਂਡ ਨਹੀਂ ਹੁੰਦਾ, ਜਿੱਧਰ ਟੇਢਾ ਕਰ ਦਿਓ, ਉਸੇ ਪਾਸੇ ਖੜ੍ਹਾ ਹੋ ਜਾਂਦਾ ਹੈ, ਸੁਖਪਾਲ ਸਿੰਘ ਖਹਿਰਾ ਬਾਰੇ ਵੀ ਇਹੋ ਗੱਲ ਕਹੀ ਜਾ ਸਕਦੀ ਹੈ।

Read More Latest Politics News

ਰਾਜਨੀਤੀ

ਨੇਪਾਲੀ ਪ੍ਰਧਾਨ ਮੰਤਰੀ ਓਲੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ

Published

on

oli pm nepal

ਕਾਠਮੰਡੂ, 13 ਜੂਨ – ਨੇਪਾਲ ਵਿੱਚ ਸਿਆਸੀ ਗੜਬੜ ਦੌਰਾਨ ਵਿਰੋਧੀ ਧਿਰ ਨੇਪਾਲੀ ਕਾਂਗਰਸ ਦੇ ਇੱਕ ਵਿਧਾਇਕ ਨੇ ਕਾਰਜਕਾਰੀ ਪ੍ਰਧਾਨ ਮੰਤਰੀ ਕੇ ਪੀ ਸ਼ਰਮਾ ਓਲੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ।
ਬਾਗਮਤੀ ਹਲਕੇ ਦੇ ਵਿਧਾਇਕ ਨਰੋਤਮ ਵੈਦ ਨੇ ਕੈਬਨਿਟ ਦੇ ਤਾਜ਼ਾ ਵਾਧੇ ਤੇ ਸੰਵਿਧਾਨਕ ਕਦਮਾਂ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਨੇਪਾਲ ਦੇ ਮੌਜੂਦਾ ਹਾਲਾਤ ਵਿੱਚ ਓਲੀ ਸੱਤਾ ਵਿੱਚ ਬਣੇ ਰਹਿਣ ਤੇ ਆਪਣੀ ਕੁਰਸੀ ਬਚਾਉਣ ਲਈ ਰਾਜ ਦੇ ਹਰ ਪਹਿਲੂ ਨਾਲ ਸਮਝੌਤਾ ਕਰ ਰਹੇ ਹਨ, ਜੇ ਅਸੀਂ ਉਨ੍ਹਾਂ ਨੁੂੰ ਛੱਡ ਦਿੱਤਾ ਤਾਂ ਦੇਸ਼ ਦਾ ਪਤਨ ਹੋ ਜਾਏਗਾ।ਵੈਦ ਨੇ ਮਹਾਤਮਾ ਗਾਂਧੀ ਦੇ ਕਾਤਲ ਨਾਥੂ ਰਾਮ ਗੌਡਸੇ ਦਾ ਜ਼ਿਕਰ ਕਰਦੇ ਹੋਏ ਦੇਸ਼ ਨੂੰ ਬਚਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਜੇ ਕੋਈ ਤਿਆਰ ਨਹੀਂ ਤਾਂ ਉਹ ਇਹ ਕੰਮ ਕਰਨਗੇ। ਬਾਗਮਤੀ ਸੂਬਾਈ ਵਿਧਾਨ ਸਭਾ ਵਿੱਚ ਵਿਧਾਇਕ ਦੇ ਬਿਆਨ ਉੱਤੇ ਪਾਰਟੀ ਦੇ ਨਾਲ ਸੀ ਪੀ ਐਨ-ਯੂ ਐਮ ਐਲ (ਕੇ ਪੀ ਓਲੀ ਦੀ ਅਗਵਾਈ ਵਾਲੇ ਗੁੱਟ) ਨੇ ਤਿੱਖੀ ਆਲੋਚਨਾ ਕੀਤੀ ਹੈ।ਨੇਪਾਲੀ ਕਾਂਗਰਸ ਦੇ ਬੁਲਾਰੇ ਬਿਸ਼ੋਪ੍ਰਕਾਸ਼ ਸ਼ਰਮਾ ਨੇ ਵੈਦ ਨੂੰ ਆਪਣਾ ਬਿਆਨ ਵਾਪਸ ਲੈਣ ਨੂੰ ਕਿਹਾ। ਉਨ੍ਹਾਂ ਨੇ ਕਿਹਾ ਕਿ ਭਾਵੇਂ ਤੁਸੀਂ ਰੋਡ ਉੱਤੇ ਹੋ ਜਾਂ ਪਾਰਲੀਮੈਂਟ ਵਿੱਚ, ਕਿਸੇ ਨੂੰ ਵੀ ਆਪਾ ਨਹੀਂ ਗਵਾਉਣਾ ਚਾਹੀਦਾ। ਪਾਰਟੀ ਇਸ ਤਰ੍ਹਾਂ ਦੇ ਬਿਆਨ ਦੇ ਕੇ ਕੀਤੀਆਂ ਗਈਆਂ ਗਲਤੀਆਂ ਉੱਤੇ ਪਰਦਾ ਨਹੀਂ ਪਾਏਗੀ।

Read More Latest Politics News

Continue Reading

ਰਾਜਨੀਤੀ

ਬਸਪਾ ਤੋਂ ਬਾਅਦ ਅਕਾਲੀ ਦਲ ਦਾ ਗੱਠਜੋੜ ਖੱਬੇ ਪੱਖੀ ਧਿਰਾਂ ਨਾਲ ਵੀ ਹੋ ਸਕਦੈ

Published

on

Sukhvir-Singh-Badal

ਅਕਾਲੀ ਦਲ ਅਤੇ ਸੀ ਪੀ ਆਈ ਦੇ ਆਗੂਆਂ ਵੱਲੋਂ ਪੁਸ਼ਟੀ
ਬਠਿੰਡਾ, 13 ਜੂਨ – ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਗੱਠਜੋੜ ਬਸਪਾ ਨਾਲ ਸਿਰੇ ਚੜ੍ਹਨ ਪਿੱਛੋਂ ਅਗਲੀ ਮੰਜ਼ਿਲ ਖੱਬੇ ਪੱਖੀ ਧਿਰਾਂ ਨਾਲ ਸਮਝੌਤੇ ਦੀ ਹੈ। ਇਸ ਦਾ ਸੰਕੇਤ ਅਕਾਲੀ ਦਲ ਦੇ ਅਤੇ ਸੀ ਪੀ ਆਈ ਦੇ ਆਗੂ ਦੇ ਚੁੱਕੇ ਹਨ ਕਿ ਤਾਲਮੇਲ ਕੀਤਾ ਜਾ ਰਿਹਾ ਹੈ ਅਤੇ ਸਿਰੇ ਚੜ੍ਹਨ ਦੀ ਆਸ ਹੈ।
ਵਰਨਣ ਯੋਗ ਹੈ ਕਿ ਭਾਜਪਾ ਨਾਲ ਗੱਠਜੋੜ ਟੁੱਟਣ ਤੋਂ ਬਾਅਦ ਉਸ ਦਾ ਘਾਟਾ ਪੂਰਾ ਕਰਨ ਵਾਸਤੇ ਅਕਾਲੀ ਦਲ ਲਗਾਤਾਰ ਕੋਸ਼ਿਸ਼ ਕਰ ਰਿਹਾ ਸੀ ਕਿ ਪੰਜਾਬ ਵਿੱਚ ਥੋੜ੍ਹੀ-ਬਹੁਤ ਹੋਂਦ ਰੱਖਦੀਆਂ ਸਾਰੀਆਂ ਸਿਆਸੀ ਧਿਰਾਂ ਨੂੰ ਆਪਣੇ ਨਾਲ ਜੋੜਿਆ ਜਾਵੇ। ਇਸ ਦੇ ਪਹਿਲੇ ਪੜਾਅ ਵਿੱਚ ਉਨ੍ਹਾਂ ਨੇ ਬਸਪਾ ਨਾਲ ਗੱਠਜੋੜ ਕਰ ਲਿਆ ਹੈ, ਜਿਹੜਾ ਅਕਾਲੀ ਦਲ ਲਈ ਇਸ ਵਾਰੀ ਦਾ ਸਭ ਤੋਂ ਵੱਡਾ ਗੱਠਜੋੜ ਮੰਨਿਆ ਜਾ ਰਿਹਾ ਹੈ। ਇਸ ਦੇ ਬਾਅਦ ਅਕਾਲੀ ਦਲ ਦਾ ਅਗਲਾ ਨਿਸ਼ਾਨਾ ਖੱਬੇ ਪੱਖੀ ਪਾਰਟੀਆਂ ਹਨ, ਜਿਸ ਦਾ ਪ੍ਰਗਟਾਵਾ ਹੋਣ ਲੱਗ ਪਿਆ ਹੈ। ਬਸਪਾ ਨਾਲ ਗੱਠਜੋੜ ਕਰਨ ਦੇ ਵਕਤ ਇੱਕ ਵੱਡੇ ਅਕਾਲੀ ਆਗੂ ਨੇ ਕਹਿ ਦਿੱਤਾ ਕਿ ਪਾਰਟੀ ਖੱਬੇ ਪੱਖੀ ਪਾਰਟੀਆਂ ਸੀ ਪੀ ਆਈ, ਸੀ ਪੀ ਐਮ ਆਦਿ ਸਭ ਨਾਲ ਗੱਠਜੋੜ ਕਰਨ ਲਈ ਮੀਟਿੰਗਾਂ ਦਾ ਦੌਰ ਚਲਾ ਰਹੀ ਹੈ, ਜਿਸ ਦੇ ਚੰਗੇ ਸਿੱਟੇ ਨਿਕਲਣ ਦੀ ਆਸ ਹੈ।
ਦੂਸਰੇ ਪਾਸੇ ਸੀ ਪੀ ਆਈ ਦੇ ਸਾਬਕਾ ਸੂਬਾ ਸਕੱਤਰ ਹਰਦੇਵ ਸਿੰਘ ਅਰਸ਼ੀ ਨੇ ਵੀ ਸੰਕੇਤ ਦਿੱਤਾ ਹੈ ਕਿ ਅਕਾਲੀ ਦਲ ਨਾਲ ਗੱਠਜੋੜ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਹਾਲੇਪਾਰਟੀ ਦਾ ਧਿਆਨ ਕਿਸਾਨ ਅੰਦੋਲਨ ਵੱਲ ਹੈ। ਸੀ ਪੀ ਆਈ ਦਾ ਗੱਠਜੋੜ ਜ਼ਿਆਦਾਤਰ ਕਾਂਗਰਸ ਨਾਲ ਰਿਹਾ ਹੈ, ਕੀ ਇਸ ਵਾਰ ਕਾਂਗਰਸ ਨਾਲ ਹੋ ਸਕਦਾ ਹੈ, ਇਸ ਬਾਰੇ ਅਰਸ਼ੀ ਦਾ ਕਹਿਣਾ ਸੀ ਕਿ ਅਕਾਲੀ ਦਲ ਨਾਲ ਵੀ ਹੋ ਸਕਦਾ ਹੈ, ਪਰ ਇਸ ਬਾਰੇ ਹਾਲੇ ਵਿਚਾਰ ਨਹੀਂ ਕੀਤਾ ਗਿਆ। ਪਾਰਟੀ ਹਾਈਕਮਾਂਡ ਇਸ ਬਾਰੇ ਵਿਚਾਰ ਕਰਨ ਤੋਂ ਬਾਅਦ ਹੀ ਲੋੜੀਂਦੇ ਐਲਾਨ ਕਰੇਗੀ।

Read More Latest Politics News

Continue Reading

ਰਾਜਨੀਤੀ

ਫੂਲਕਾ ਵੱਲੋਂ ਨਵਜੋਤ ਸਿੱਧੂ ਨੂੰ ਚਿੱਠੀ, ਰੇਤ ਮਾਫੀਆ ਵਾਲੀ ਰਿਪੋਰਟ ਜਨਤਕ ਕਰਨ ਨੂੰ ਕਿਹਾ

Published

on

HS phoolka

ਲੁਧਿਆਣਾ, 12 ਜੂਨ, – ਸੀਨੀਅਰ ਐਡਵੋਕੇਟ ਅਤੇ ਪੰਜਾਬ ਦੇ ਸਾਬਕਾ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਨੇ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਇਕ ਪੱਤਰ ਲਿਖ ਕੇ ਰੇਤ ਮਾਫੀਆ ਬਾਰੇ ਰਿਪੋਰਟ ਨੂੰ ਜਨਤਕ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ 2017 ਵਿੱਚ ਸਿੱਧੂ ਨੇ ਰੇਤ ਮਾਫੀਏ ਉੱਤੇ ਨਕੇਲ ਕੱਸਣ ਲਈ ਸਰਕਾਰ ਵੱਲੋਂ ਕਾਰਪੋਰੇਸ਼ਨ ਬਣਾਉਣ ਦਾ ਸੁਝਾਅ ਦਿੱਤਾ ਸੀ, ਜਿਸ ਦੇ ਕੰਮ ਕਰਨ ਦਾ ਤਰੀਕਾ ਦੇਖਣ ਲਈ ਇਹੋ ਜਿਹੀ ਕਾਰਪੋਰੇਸ਼ਨ ਚਲਾ ਕੇ ਰੇਤ ਮਾਈਨਿੰਗ ਕਰਵਾ ਰਹੇ ਰਾਜਾਂ ਦਾ ਉਨ੍ਹਾਂ ਨੇ ਦੌਰਾ ਕੀਤਾ ਸੀਤੇ ਇਸ ਸਮੇਂ ਕੀਤੀ ਗਈ ਤੇਲੰਗਾਨਾ ਫੇਰੀ ਨੇ ਉਸ ਵਕਤ ਮੀਡੀਆ ਦਾ ਬਹੁਤ ਜਿ਼ਆਦਾ ਧਿਆਨ ਖਿੱਚਿਆ ਸੀ।
ਐੱਚ ਐੱਸ ਫੂਲਕਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਇਸ ਬਾਰੇ ਇੱਕ ਰਿਪੋਰਟ ਬਣਾ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੀ ਸੀ, ਅਫਸੋਸ ਦੀ ਗੱਲ ਹੈ ਕਿ ਸਰਕਾਰ ਦੀ ਮਿਆਦ ਮੁੱਕ ਜਾਣਵਾਲੀ ਹੈ, ਪਰ ਉਸ ਰਿਪੋਰਟ ਉੱਤੇ ਅੱਜ ਤਕ ਕਾਰਵਾਈ ਨਹੀਂ ਹੋਈ। ਉਨ੍ਹਾਂ ਨੇ ਸਿੱਧੂ ਨੂੰ ਕਿਹਾ, ‘ਮੇਰੀ ਤੁਹਾਨੂੰ ਬੇਨਤੀ ਹੈ ਕਿ ਉਹ ਰਿਪੋਰਟ ਜਨਤਕ ਕੀਤੀ ਜਾਵੇ, ਜਿਸ ਨਾਲ ਲੋਕਾਂ ਨੂੰ ਤੁਹਾਡੇ ਕੰਮ ਦਾ ਪਤਾ ਲੱਗੇ ਕਿ ਰੇਤ ਮਾਫੀਆ ਦੀ ਨਕੇਲ ਕੱਸਣ ਲਈ ਤੁਸੀਂ ਕਿਸ ਤਰਾਂ ਦੇ ਸੁਝਾਅ ਅਤੇ ਤਰਤੀਬ ਬਣਾਈ ਸੀ।’ ਫੂਲਕਾ ਨੇ ਕਿਹਾ ਕਿ ਕਾਂਗਰਸ ਨੇ ਚੋਣਾਂ ਤੋਂ ਪਹਿਲਾਂ ਰੇਤ ਮਾਫੀਆ ਦੀ ਨਕੇਲ ਕੱਸਣ ਦਾ ਵਾਅਦਾ ਕੀਤਾ ਸੀ, ਪਰ ਅਫਸੋਸ ਇਹ ਹੈ ਕਿ ਕਾਂਗਰਸ ਸਰਕਾਰ ਆਉਣ ਮਗਰੋਂ ਰੇਤ ਮਾਫੀਆਂ ਇਨ੍ਹਾਂ ਸਵਾ ਚਾਰ ਸਾਲਾਂ ਵਿੱਚ ਹੋਰ ਵੀ ਵੱਧ ਪ੍ਰਫੁਲਿਤ ਹੋਇਆ ਹੈ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca