Bibi Jagir Kaur accused of directly recruiting accused
Connect with us [email protected]

ਪੰਜਾਬੀ ਖ਼ਬਰਾਂ

ਬੀਬੀ ਜਗੀਰ ਕੌਰ ਉਤੇ ਸ਼ੋ੍ਰਮਣੀ ਕਮੇਟੀ ਵਿੱਚ ਮੁਲਜ਼ਮ ਸਿੱਧੇ ਭਰਤੀ ਕਰਨ ਦਾ ਦੋਸ਼

Published

on

Bibi-Jagir-kaur

ਅੰਮ੍ਰਿਤਸਰ, 18 ਮਈ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਕਮੇਟੀ ਦੇ ਇੱਕ ਮੈਂਬਰ ਸੰਤ ਚਰਨਜੀਤ ਸਿੰਘ ਜੱਸੋਵਾਲ ਨੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਉੱਤੇਦੋ ਦਰਜਨ ਤੋਂ ਵੱਧ ਮੁਲਾਜ਼ਮਾਂ ਦੀ ਸਿੱਧੀ ਭਰਤੀ ਕਰ ਕੇ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਲਾਏ ਹਨ।
ਇਸ ਬਾਰੇ ਇੱਕ ਬਿਆਨ ਵਿੱਚ ਸੰਤ ਚਰਨਜੀਤ ਸਿੰਘ ਜੱਸੋਵਾਲ ਨੇ ਦੋਸ਼ ਲਾਇਆ ਕਿ ਇਨ੍ਹਾਂ ਭਰਤੀਆਂ ਲਈ ਐਗਜ਼ੈਕਟਿਵ ਤੋਂ ਮਨਜ਼ੂਰੀ ਲੈਣੀ ਤਾਂ ਦੂਰ, ਜਾਣਕਾਰੀ ਤੱਕ ਨਹੀਂ ਦਿੱਤੀ ਗਈ ਅਤੇ ਨਾ ਇਸ ਭਰਤੀ ਲਈ ਅਖਬਾਰਾਂ ਨੂੰ ਕੋਈ ਇਸ਼ਤਿਹਾਰ ਦਿੱਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਿੱਧੀ ਭਰਤੀ ਕੀਤੇ ਮੁਲਾਜ਼ਮਾਂ ਵਿੱਚ ਬਹੁਤੇੇ ਤਾਂ ਪ੍ਰਧਾਨ ਦੇ ਨੇੜਲੇ ਅਧਿਕਾਰੀਆਂ ਦੇ ਰਿਸ਼ਤੇਦਾਰ ਹਨ। ਜੱਸੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਪਾਸੇ ਫੰਡ ਦੀ ਕਮੀ ਦਾ ਬਹਾਨਾ ਬਣਾ ਕੇ ਆਪਣੇ ਮੁਲਾਜ਼ਮਾਂ ਦੇ ਮਕਾਨ ਦੇ ਕਿਰਾਏ ਅਤੇ ਮੈਡੀਕਲ ਸਹੂਲਤਾਂ ਆਦਿ ਵਿੱਚ ਕਟੌਤੀ ਕੀਤੀ ਗਈ ਤੇ ਦੂਜੇ ਪਾਸੇ ਅਜਿਹੀ ਸਿੱਧੀ ਭਰਤੀ ਕਰ ਕੇ ਗੁਰੂ ਦੇ ਖਜ਼ਾਨੇ ਉੱਤੇ ਬੇਲੋੜਾ ਬੋਝ ਪਾਇਆ ਗਿਆ ਹੈ। ਉਨ੍ਹਾਂ ਨੇ ਮੁਲਾਜ਼ਮਾਂ ਦੀਆਂ ਤਨਖਾਹਾਂ ਤੇ ਭੱਤਿਆਂ ਵਿੱਚ ਵਾਧਾ ਕਰਨ ਦੀ ਮੰਗ ਕੀਤੀ।
ਅੰਤਿ੍ਰੰਗ ਕਮੇਟੀ ਮੈਂਬਰ ਨੇ ਸੰਸਥਾ ਦੇ ਪ੍ਰਬੰਧਕੀ ਕੰਮਾਂ ਤੇ ਵਿਵਸਥਾ ਵਿੱਚ ਪਾਰਦਰਸ਼ਤਾ ਲਿਆਉਣ ਦੀ ਲੋੜ ਉੱਤੇ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ ਨਿਯਮਾਂ ਖਿਲਾਫ ਭਰਤੀ ਕੀਤੇ ਇਨ੍ਹਾਂ ਮੁਲਾਜ਼ਮਾਂ ਦੀ ਨਿਯੁਕਤੀ ਨੂੰ ਤੁਰੰਤ ਰੱਦ ਕੀਤਾ ਜਾਵੇ, ਨਹੀਂ ਤਾਂ ਆਉਣ ਵਾਲੀ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਵਿੱਚ ਹੋਰਨਾਂ ਮੈਂਬਰਾਂ ਨੂੰ ਨਾਲ ਲੈ ਕੇ ਇਹ ਮੁੱਦਾ ਜ਼ੋਰ ਨਾਲ ਉਠਾਇਆ ਜਾਵੇਗਾ। ਦੂਜੇ ਪਾਸੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਵਿੱਚ ਕੋਈ ਬੇਨਿਯਮੀ ਨਹੀਂ ਕੀਤੀ ਗਈ।

Read More Latest Punjabi News

ਪੰਜਾਬੀ ਖ਼ਬਰਾਂ

ਸਰਵਿਸ ਸਟੇਸ਼ਨ ਤੋਂ ਫਾਰਚੂਨਰ ਗੱਡੀ ਲੈ ਕੇ ਭੱਜੇ ਨੌਕਰ ਦੀ ਹਾਦਸੇ ਵਿੱਚ ਮੌਤ

Published

on

Accident death

ਜਲੰਧਰ, 24 ਜੂਨ – ਸਰਵਿਸ ਸਟੇਸ਼ਨ ਤੋਂ ਫਾਰਚੂਨਰ ਗੱਡੀ ਲੈ ਕੇ ਫਰਾਰ ਹੋਏ 23 ਸਾਲਾਇਕ ਨੌਕਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ, ਜਿਸ ਬਾਰੇ ਪੁਲਸ ਜਾਂਚ ਕਰ ਰਹੀ ਹੈ।
ਇਸ ਮਾਮਲੇ ਦੀ ਜਾਂਚ ਕਰ ਰਹੇ ਦਕੋਹਾ (ਨੰਗਲ ਸ਼ਾਮਾ) ਪੁਲਸ ਚੌਕੀ ਦੇ ਇੰਚਾਰਜ ਸੁਰਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੁਖਦਾਸ ਪੁੱਤਰ ਕਾਤਿਕ ਦਾਸ ਵਾਸੀ ਕੋਲਕਾਤਾ (ਵੈਸਟ ਬੰਗਾਲ) ਵਜੋਂ ਹੋਈ ਹੈ।ਉਨ੍ਹਾਂ ਦੱਸਿਆ ਕਿ ਪੁਲਸ ਨੂੰ ਦੇਰ ਰਾਤ ਸੂਚਨਾ ਮਿਲੀ ਸੀ ਕਿ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇ ਉੱਤੇ ਧਨੋਵਾਲੀ ਗੇਟ ਕੋਲ ਇੱਕ ਫਾਰਚੂਨਰ ਗੱਡੀ ਪਲਟੀਆਂ ਖਾਣ ਪਿੱਛੋਂ ਡਿਵਾਈਡਰ ਨਾਲ ਟਕਰਾਈ ਹੈ ਤੇ ਉਸ ਦੀ ਡਰਾਈਵਰ ਸੀਟ ਉੱਤੇ ਕੋਈ ਨੌਜਵਾਨ ਮ੍ਰਿਤਕ ਹਾਲਤ ਵਿੱਚ ਪਿਆ ਹੈ, ਜਿਸ ਦੇ ਬਾਅਦ ਨਾਈਟ ਡਿਊਟੀ ਉੱਤੇ ਤੈਨਾਤ ਏ ਐਸ ਆਈ ਵਿਜੈ ਕੁਮਾਰ ਮੌਕੇ ਉੱਤੇ ਪਹੁੰਚੇ ਅਤੇ ਗੱਡੀ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਮ੍ਰਿਤਕ ਨੌਜਵਾਨ ਸੁਖਦਾਸ ਸਤਨਾਮ ਸਿੰਘ ਰੇਰੂ ਦੇ ਸਰਵਿਸ ਸਟੇਸ਼ਨ ਉੱਤੇ ਨੂਰਪੁਰ ਵਿੱਚ ਨੌਕਰੀ ਕਰਦਾ ਸੀ।ਕੱਲ੍ਹ ਰਾਤ ਨੂੰ ਉਹ ਉਥੋਂ ਦੀ ਫਾਰਚੂਨਰ ਗੱਡੀ ਲੈ ਕੇ ਪਰਾਗਪੁਰ ਹਾਈਵੇ ਵੱਲ ਫਰਾਰ ਹੋ ਗਿਆ। ਗੱਡੀ ਜ਼ਿਆਦਾ ਤੇਜ਼ ਰਫ਼ਤਾਰ ਵਿੱਚ ਹੋਣ ਕਾਰਨ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਮੌਕੇ ਉੱਤੇ ਉਸਦੀ ਮੌਤ ਹੋ ਗਈ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਗੈਂਗਵਾਰ ਵਿੱਚ ਦੀਪਕ ਦੀ ਨਹੀਂ, ਜੇਲ੍ਹ ਤੋਂ ਆਏ ਕਿਸ਼ਨ ਦੀ ਮੌਤ ਹੋਈ

Published

on

death

ਕੋਟਕਪੂਰਾ, 24 ਜੂਨ – ਜਲਾਲੇਆਣਾ ਮਾਰਗ ਉੱਤੇ ਪਰਸੋਂ ਗੈਂਗਵਾਰ ਵਿੱਚ ਇੱਕ ਵਿਅਕਤੀ ਦੀ ਮੌਤ ਦੇ ਮਾਮਲੇ ਨੇ ਕੱਲ੍ਹ ਨਵਾਂ ਮੋੜ ਲੈ ਲਿਆ ਹੈ। ਇਸ ਘਟਨਾ ਦੇ ਬਾਅਦ ਪੁਲਸ ਨੇ ਮ੍ਰਿਤਕ ਦੇ ਕੱਪੜਿਆਂ ਤੋਂ ਮਿਲੇ ਡਰਾਈਵਿੰਗ ਲਾਇਸੈਂਸ ਤੋਂ ਉਸ ਦੀ ਪਛਾਣ ਹਰਿਆਣਾ ਦੇ ਜ਼ਿਲ੍ਹਾ ਪਲਵਲ ਦੇ ਪਿੰਡ ਫਿਰੋਜ਼ਪੁਰ ਰਾਜਪੂਤ ਦੇ ਦੀਪਕ ਸਿੰਘ ਵਜੋਂ ਕੀਤੀ ਸੀ, ਪਰ ਜਦ ਪੁਲਸ ਨੇ ਦੀਪਕ ਸਿੰਘ ਦੇ ਘਰਦਿਆਂ ਨਾਲ ਇਸ ਘਟਨਾ ਬਾਰੇ ਗੱਲ ਕੀਤੀ ਤਾਂ ਪਤਾ ਲੱਗਾ ਕਿ ਦੀਪਕ ਜ਼ਿਲੇ੍ਹ ਵਿੱਚੋਂ ਬਾਹਰ ਗਿਆ ਹੀ ਨਹੀਂ ਤੇ ਉਹ ਜਿੰਦਾ ਹੈ, ਉਸ ਦਾ ਡਰਾਈਵਿੰਗ ਲਾਇਸੈਂਸ ਗੁਆਚ ਗਿਆ ਸੀ।
ਇਸ ਪਿੱਛੋਂ ਪੁਲਸ ਲਈ ਇਹ ਮਾਮਲਾ ਬੁਝਾਰਤ ਬਣ ਗਿਆ। ਇਸੇ ਦੌਰਾਨ ਇੰਟਰਨੈਟ ਮੀਡੀਆ ਉੱਤੇ ਵਾਇਰਲ ਹੋ ਰਹੀ ਕਿਸ਼ਨ ਦੀ ਲਾਸ਼ ਦੀ ਫੋਟੋ ਦੇਖ ਕੇ ਉਸ ਦੇ ਪਰਵਾਰ ਨੇ ਉਸ ਨੂੰ ਪਛਾਣ ਲਿਆ। ਲਾਸ਼ ਲੈਣ ਕੋਟਕਪੂਰਾ ਪਹੁੰਚੇ ਉਸ ਦੇ ਵੱਡੇ ਭਰਾ ਯਸ਼ਪਾਲ ਸਿੰਘ ਨੇ ਕਿਹਾ ਕਿ ਉਸ ਦੇ ਭਰਾ ਕਿਸ਼ਨ ਨੂੰ ਕੁਝ ਸਮਾਂ ਪਹਿਲਾਂ ਜ਼ਮੀਨੀ ਝਗੜੇ ਵਿੱਚ ਸਜ਼ਾ ਹੋਈ ਸੀ। ਉਹ ਫਰੀਦਾਬਾਦ ਜੇਲ੍ਹ ਵਿੱਚ ਬੰਦ ਸੀ ਅਤੇ ਕੋਰੋਨਾ ਕਾਰਨ ਛੁੱਟੀ ਉੱਤੇ ਜੇਲ੍ਹ ਵਿੱਚੋਂ ਆਇਆ ਸੀ, ਪ੍ਰੰਤੂ ਪਿਛਲੇ ਛੇ ਮਹੀਨੇ ਤੋਂ ਲਾਪਤਾ ਸੀ। ਉਹ ਸ਼ਾਦੀਸ਼ੁਦਾ ਸੀ ਅਤੇ ਉਸ ਦੇ ਤਿੰਨ ਬੱਚੇ ਵੀ ਹਨ। ਕਿਸ਼ਨ ਕਦੇ-ਕਦੇ ਫੋਨ ਕਰ ਕੇ ਇੰਨਾ ਦੱਸ ਦਿੰਦਾ ਸੀ ਕਿ ਰੋਜ਼ਗਾਰ ਦੀ ਤਲਾਸ਼ ਵਿੱਚ ਬਾਹਰ ਹੈ ਅਤੇ ਠੀਕ ਠਾਕ ਹੈ। ਕਿਸ਼ਨ ਪਾਲ ਦੇ ਕੋਲ ਦੀਪਕ ਸਿੰਘ ਦਾ ਡਰਾਈਵਿੰਗ ਲਾਇਸੈਂਸ ਕਿੱਥੋਂ ਆਇਆ, ਇਸ ਬਾਰੇ ਥਾਣਾ ਸਿਟੀ ਕੋਟਕਪੂਰਾ ਦੇ ਐਸ ਐਚ ਓ ਮੁਖਤਿਆਰ ਸਿੰਘ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

ਪੰਜਾਬੀ ਖ਼ਬਰਾਂ

ਸੁੱਖਾ ਲੰਮਾ ਕਤਲ ਕਾਂਡ :ਕੈਨੇਡਾ ਬੈਠੇ ਗੈਂਗਸਟਰ ਦਾ ਬਾਪ ਹਿਰਾਸਤ ਵਿੱਚ

Published

on

Jail

ਮੋਗਾ, 24 ਜੂਨ – ਖਾਲਿਸਤਾਨ ਟਾਈਗਰ ਫੋਰਸ ਦੇ ਫੜੇ ਗਏ ਅੱਤਵਾਦੀਆਂ ਦਾ ਮਾਮਲਾ ਐਨ ਆਈ ਏ ਮੋਹਾਲੀ ਨੂੰ ਦੇ ਦਿੱਤਾ ਗਿਆ ਹੈ। ਇਹ ਗਿਰੋਹ ਕੈਨੇਡਾ ਤੋਂ ਚਲਾਇਆ ਜਾ ਰਿਹਾ ਸੀ।
ਐਨ ਆਈ ਏ ਮੋਹਾਲੀ ਦੀ ਟੀਮ ਸੋਮਵਾਰ ਨੂੰ ਅਦਾਲਤ ਦਾ ਹੁਕਮ ਲੈ ਕੇ ਮੋਗੇ ਪਹੁੰਚੀ ਸੀ। ਮੋਗਾ ਸੀ ਆਈ ਏ ਸਟਾਫ ਤੋਂ ਐਨ ਆਈ ਏ ਦੀ ਟੀਮ ਨੇ ਪੂਰਾ ਰਿਕਾਰਡ ਕਬਜ਼ੇ ਵਿੱਚ ਲੈ ਲਿਆ ਹੈ।ਇਸ ਦੌਰਾਨ ਮੋਗਾ ਪੁਲਸ ਨੇ ਸੋਮਵਾਰ ਨੂੰ ਖਾਲਿਸਤਾਨ ਟਾਈਗਰ ਫੋਰਸ ਦੇ ਕੈਨੇਡਾ ਵਿੱਚ ਬੈਠੇ ਗੈਂਗਸਟਰ ਅਰਸ਼ਦੀਪ ਸਿੰਘ ਡਾਲਾ ਦੇ ਪਿਤਾ ਚਰਨਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਸ ਜਦੋਂ ਚਰਨਜੀਤ ਨੂੰ ਗ੍ਰਿਫਤਾਰ ਕਰਨ ਪਹੁੰਚੀ ਤਾਂ ਉਸ ਨੇ ਮੋਟਰ ਸਾਈਕਲ ਉੱਤੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਉਹ ਪੁਲਸ ਦੇ ਕਾਫਲੇ ਦੀ ਇੱਕ ਕਾਰ ਨਾਲ ਟਕਰਾਅ ਕੇ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਉਸ ਨੂੰ ਮਥੁਰਾ ਦਾਸ ਸਿਵਲ ਹਸਪਤਾਲ ਵਿੱਚ ਕਰੜੀ ਸੁਰੱਖਿਆ ਵਿੱਚ ਰੱਖਿਆ ਗਿਆ ਹੈ। ਡਾਲੇੇ ਦੇ ਪਿਤਾ ਨੂੰ ਗੈਂਗਸਟਰ ਸੁੱਖਾ ਲੰਮਾ ਦੇ ਕਤਲ ਕੇਸ ਵਿੱਚ ਗ੍ਰਿਫਤਾਰ ਕੀਤਾ ਹੈ।ਪੁਲਸ ਇਸ ਕੇਸ ਵਿੱਚ ਪੰਜ ਤੋਂ ਵੱਧ ਗੈਂਗਸਟਰਾਂ ਨੂੰ ਕਾਬੂ ਕਰ ਚੁੱਕੀ ਹੈ। ਸੁੱਖੇ ਦੇ ਕਤਲ ਦੀ ਸਾਜ਼ਿਸ਼ ਅਰਸ਼ਦੀਪ ਡਾਲੇ ਨੇ ਆਪਣੇ ਘਰ ਰਚੀ ਸੀ। ਫੜੇ ਗਏ ਗੈਂਗਸਟਰਾਂ ਤੋਂ ਪੁੱਛਗਿੱਛ ਵਿੱਚ ਡਾਲੇ ਦੇ ਪਿਤਾ ਚਰਨਜੀਤ ਸਿੰਘ ਦੀ ਸ਼ਮੂਲੀਅਤ ਵੀ ਸੁੱਖੇ ਦੇ ਕਤਲ ਮਾਮਲੇ ਵਿੱਚ ਪਾਈ ਗਈ ਸੀ।

Read More Punjabi News Today

Continue Reading

ਰੁਝਾਨ


Copyright by IK Soch News powered by InstantWebsites.ca