Big scam in procurement of furniture by Shiromani Committee!
Connect with us [email protected]

ਰਾਜਨੀਤੀ

ਸ਼੍ਰੋਮਣੀ ਕਮੇਟੀ ਵੱਲੋਂ ਸਾਰਾਗੜ੍ਹੀ ਸਰਾਂ ਦੇ ਫਰਨੀਚਰ ਦੀ ਖਰੀਦ ਵਿੱਚ ਵੱਡਾ ਘਪਲਾ !

Published

on

  • ਪਰਮਿੰਦਰ ਢੀਂਡਸਾ ਨੇ ਸਾਰੀ ਕਹਾਣੀ ਸਾਹਮਣੇ ਲਿਆਂਦੀ
    ਚੰਡੀਗੜ੍ਹ, 11 ਫਰਵਰੀ, -ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਸੀਨੀਅਰ ਆਗੂ, ਵਿਧਾਇਕ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੰਮ੍ਰਿਤਸਰ ਵਿਖੇ ਨਵੀਂ ਬਣੀ ਸਾਰਾਗੜ੍ਹੀ ਸਰਾਂ ਲਈ ਫਰਨੀਚਰ ਦੀ ਖਰੀਦ ਵਿੱਚ ਵੱਡੇ ਘਪਲੇ ਦਾ ਦੋਸ਼ ਲਾਇਆ ਹੈ।
    ਅੱਜ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਪਰਮਿੰਦਰ ਸਿੰਘ ਢੀਂਡਸਾ ਨਾਲ ਸੀਨੀਅਰ ਆਗੂ ਰਣਜੀਤ ਸਿੰਘ ਤਲਵੰਡੀ, ਸ਼੍ਰੋਮਣੀ ਕਮੇਟੀ ਦੇ ਕਾਰਜਕਾਰਨੀ ਮੈਂਬਰਾਂ ਮਿੱਠੂ ਸਿੰਘ ਕਾਹਨੇਕੇ, ਅਮਰੀਕ ਸਿੰਘ ਸ਼ਾਹਪੁਰ, ਸ਼੍ਰੋਮਣੀ ਕਮੇਟੀਦੇ ਸਾਬਕਾ ਮੈਂਬਰ ਹਰਬੰਸ ਸਿੰਘ ਮੰਝਪੁਰ ਨੇ ਖੁਲਾਸਾ ਕੀਤਾ ਕਿ ਸਾਰਾਗੜ੍ਹੀ ਸਰਾਂ ਦੇ 239 ਕਮਰਿਆਂ ਲਈ ਫਰਨੀਚਰ ਦੀ ਖਰੀਦ ਦਾਵੱਡਾ ਘਪਲਾ ਕੀਤਾ ਗਿਆ ਹੈ। ਉਨ੍ਹਾ ਕਿਹਾ ਕਿ ਮਾਰਕੀਟ ਰੇਟ ਵਿਚ ਜਿਹੜਾ ਫਰਨੀਚਰ ਪੌਣੇ ਦੌ ਕਰੋੜ ਰੁਪਏ ਦਾ ਖਰੀਦਿਆ ਜਾ ਸਕਦਾ ਸੀ, ਉਹੀ ਫਰਨੀਚਰ ਚੀਨ ਦੀ ਵਰਨੀਕਾ ਓਵਰਸੀਜ਼ ਨਾਂਅ ਦੀ ਕੰਪਨੀ ਤੋਂ 5 ਕਰੋੜ 17 ਲੱਖ ਰੁਪਏ ਦਾ ਖਰੀਦਿਆ ਗਿਆ ਅਤੇ ਬੰਦਰਗਾਹ ਤੋਂ ਅੰਮ੍ਰਿਤਸਰ ਤਕ ਢੁਆਈ ਸਾਢੇ 19 ਲੱਖ ਰੁਪਏ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਖਰੀਦ ਲਈ ਸ਼੍ਰੋਮਣੀ ਕਮੇਟੀ ਦੇ ਓਦੋਂ ਦੇ ਚੀਫ ਸੈਕਟਰੀ ਹਰਚਰਨ ਸਿੰਘ ਅਤੇਕਮੇਟੀ ਦੇ ਆਗੂਆਂ ਰਜਿੰਦਰ ਸਿੰਘ ਮਹਿਤਾ ਅਤੇ ਰਘੁਜੀਤ ਸਿੰਘ ਵਿਰਕ ਦੀ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਸੀ, ਪਰ ਕਮੇਟੀ ਦੀ ਮਨਜ਼ੂਰੀ ਤੋਂ ਬਗੈਰ ਹੀ ਫਰਨੀਚਰ ਖ਼ਰੀਦਿਆ ਗਿਆ ਅਤੇ ਚਾਰ ਸਾਲ ਪਹਿਲਾਂ ਦੀ ਖਰੀਦ ਵਿਚ ਘਪਲਾ ਓਦੋਂ ਜ਼ਾਹਰ ਹੋਇਆ, ਜਦੋਂ ਕੰਪਨੀ ਨੂੰ ਅਦਾਇਗੀ ਲਈ ਦਿੱਤੇ ਚੈੱਕ ਉੱਤੇਇਸ ਕਮੇਟੀ ਦੇ ਇੱਕ ਮੈਂਬਰ ਰਘੁਜੀਤ ਸਿੰਘ ਵਿਰਕ ਦੇ ਦਸਖਤ ਨਾ ਹੋਣ ਕਰ ਕੇ ਚਾਰਟਰਡ ਅਕਾਊਂਟੈਂਟ ਵਲੋਂ ਇਤਰਾਜ਼ ਲਾਉਣ ਨਾਲ ਅਦਾਇਗੀ ਨੂੰ ਮਨਜ਼ੂਰੀ ਦੇਣ ਲਈ ਇਹ ਮਸਲਾ ਕਾਰਜਕਾਰੀ ਕਮੇਟੀ ਵਿਚ ਲਿਆਂਦਾ ਗਿਆ। ਅੱਗੋਂ ਕਾਰਜਕਾਰੀ ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰਮਿੱਠੂ ਸਿੰਘ ਕਾਹਨੇਕੇ ਅਤੇ ਹੋਰ ਮੈਂਬਰਾਂ ਨੇ ਵਿਰੋਧ ਜਤਾਉਂਦੇ ਹੋਏ ਮਨਜ਼ੂਰੀ ਨਹੀਂ ਹੋਣ ਦਿੱਤੀ।
    ਪਰਮਿੰਦਰ ਸਿੰਘ ਢੀਂਡਸਾ ਨੇ ਇਹ ਵੀ ਦੋਸ਼ ਲਾਇਆ ਕਿ ਗੁਰਦੁਆਰਾ ਬਾਬਾ ਗਾਂਧਾ ਸਿੰਘ ਬਰਨਾਲਾ ਦੇ ਮੈਨੇਜਰ ਨੇ ਵੱਡੇ ਪੱਧਰ ਉੱਤੇ ਜਾਅਲੀ ਬਿੱਲ ਪਾਸ ਕੀਤੇ ਤੇ ਸ਼੍ਰੋਮਣੀ ਕਮੇਟੀ ਦੀਆਂ ਦੁਕਾਨਾਂ ਦੇ ਕਿਰਾਏ ਦਾ ਵੀ ਘਪਲਾ ਚੱਲ ਰਿਹਾ ਹੈ। ਉਨ੍ਹਾਂ ਕਿਹਾ: ਘਪਲਾ ਜ਼ਾਹਰ ਹੋਣ ਉੱਤੇਮੈਨੇਜਰਬਦਲ ਦਿੱਤਾ, ਪਰ ਪਿੱਛੋਂ ਉਸ ਨੂੰ ਨਾ ਸਿਰਫ਼ ਤਰੱਕੀ ਦੇ ਕੇ ਖਰੀਦ ਇੰਸਪੈਕਟਰ ਬਣਾ ਦਿੱਤਾ, ਸਗੋਂ ਸੁਖਬੀਰ ਸਿੰਘ ਬਾਦਲ ਦੇ ਕਹੇ ਉੱਤੇ ਘਪਲੇ ਦੀ ਜਾਂਚ ਵੀ ਠੱਪ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀਵਿਚ ਅਜਿਹੇ ਅਨੇਕ ਘਪਲੇ ਚੱਲ ਰਹੇ ਹਨ ਅਤੇ ਇਸ ਦੀ ਸਿੱਧੀ ਜਿ਼ਮੇਵਾਰੀ ਸੁਖਬੀਰ ਸਿੰਘ ਬਾਦਲ ਦੀ ਬਣਦੀ ਹੈ, ਕਿਉਂਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਪਰਚੀ ਹਰ ਵਾਰੀ ਸਿਰਫ ਉਨ੍ਹਾਂ ਦੀ ਜੇਬ ਵਿਚੋਂ ਨਿਕਲਦੀ ਹੈ।

Read More Latest Punjabi Politics News

ਰਾਜਨੀਤੀ

ਨੇਪਾਲੀ ਪਾਰਲੀਮੈਂਟ ਨੂੰ ਭੰਗ ਕਰਨ ਦਾ ਫ਼ੈਸਲਾ ਸੁਪਰੀਮ ਕੋਰਟ ਵੱਲੋਂ ਰੱਦ

Published

on

kp sharma oli

ਕਾਠਮੰਡੂ, 24 ਫਰਵਰੀ – ਨੇਪਾਲ ਦੇ ਮੌਜੂਦਾ ਪ੍ਰਧਾਨ ਮੰਤਰੀ ਕੇ ਪੀ ਸ਼ਰਮਾ ਓਲੀ ਨੂੰ ਸੁਪਰੀਮ ਕੋਰਟ ਵੱਲੋਂ ਵੱਡਾ ਝਟਕਾ ਲਗਿਆ ਹੈ। ਸੁਪਰੀਮ ਕੋਰਟ ਨੇ 20 ਦਸੰਬਰ ਨੰੁ ਨੇਪਾਲੀ ਪਾਰਲੀਮੈਂਟ ਦੀ ਪ੍ਰਤੀਨਿਧੀ ਸਭਾ ਭੰਗ ਕਰ ਦੇਣ ਦੇ ਫ਼ੈਸਲੇ ਨੂੰ ਰੱਦ ਕਰ ਕੇ13 ਦਿਨਾਂ ਦੇ ਅੰਦਰ ਸਦਨ ਦੀ ਬੈਠਕ ਸੱਦਣ ਦਾ ਹੁਕਮ ਦਿੱਤਾ ਹੈ।
ਜਸਟਿਸ ਚੋਲੇਂਦਰ ਸ਼ਮਸ਼ੇਰ ਰਾਣਾ ਦੀ ਅਗਵਾਈ ਵਾਲੀ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ ਸਾਰੇ ਪੱਖਾਂ ਵੱਲੋਂ ਪੇਸ਼ ਕੀਤੇ ਤੱਥਾਂ ਦਾ ਅਧਿਐਨ ਕਰਨ ਦੇ ਬਾਅਦ ਫ਼ੈਸਲਾ ਦਿੱਤਾ ਹੈ। ਪਿਛਲੇ ਦਿਨੀਂ ਸੁਪਰੀਮ ਕੋਰਟ ਵਿੱਚ ਬਹਿਸ ਦੌਰਾਨ ਨਿਆਂ ਮਿੱਤਰ ਵੱਜੋਂ ਪੇਸ਼ ਵਕੀਲਾਂ ਨੇ ਕਿਹਾ ਸੀ ਕਿ ਸਦਨ ਨੂੰ ਭੰਗ ਕਰਨ ਦਾ ਪ੍ਰਧਾਨ ਮੰਤਰੀ ਓਲਾ ਦਾ ਫ਼ੈਸਲਾ ਗੈਰ ਸੰਵਿਧਾਨਕ ਸੀ। ਨਿਆਂ ਮਿੱਤਰ ਵੱਲੋਂ ਪੰਜ ਸੀਨੀਅਰ ਵਕੀਲਾਂ ਨੇ ਅਦਾਲਤ ਵਿੱਚ ਪੱਖ ਰਖਿਆ ਸੀ। ਸੁਣਵਾਈ ਦੌਰਾਨ ਇੱਕ ਸੀਨੀਅਰ ਵਕੀਲ ਪੂਰਨਮਾਨ ਸ਼ਾਕਯ ਨੇ ਕਿਹਾ ਕਿ ਨੇਪਾਲ ਦੇ ਸੰਵਿਧਾਨ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਪਾਰਲੀਮੈਂਟ ਨੂੰ ਭੰਗ ਕਰਨ ਦਾ ਅਧਿਕਾਰ ਨਹੀਂ ਹੈ, ਇਹ ਰਾਜਨੀਤੀ ਨਹੀਂ, ਸੰਵਿਧਾਨਕ ਮੁੱਦਾ ਹੈ, ਇਸ ਲਈ ਅਦਾਲਤ ਨੂੰ ਇਸ ਵਿੱਚ ਦਖ਼ਲ ਦੇਣਾ ਚਾਹੀਦਾ ਹੈ। ਇੱਕ ਜੱਜ ਨੇ ਪ੍ਰਧਾਨ ਮੰਤਰੀ ਦੇ ਫ਼ੈਸਲੇ ਨੂੰ ਸੰਵਿਧਾਨਕ ਦਸਿਆ ਤੇ ਇੱਕ ਨੇ ਕਿਹਾ ਕਿ ਸਦਨ ਨੂੰ ਗ਼ਲਤ ਨੀਤ ਨਾਲ ਭੰਗ ਕੀਤਾ ਗਿਆ। ਇੱਕ ਮੈਂਬਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਪਾਰਲੀਮੈਂਟ ਭੰਗ ਕਰਨ ਦਾ ਅਧਿਕਾਰ ਹੈ।

Continue Reading

ਅੰਤਰਰਾਸ਼ਟਰੀ

ਇਮਰਾਨ ਖਾਨ ਭਾਰਤ ਦਾ ਏਅਰ ਸਪੇਸ ਵਰਤ ਕੇ ਸ਼੍ਰੀਲੰਕਾ ਪੁੱਜੇ

Published

on

imran khan

ਕੋਲੰਬੋ, 24 ਫਰਵਰੀ – ਭਾਰਤ ਵੱਲੋਂ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਜਹਾਜ਼ ਨੂੰ ਆਪਣੇ ਏਅਰਸਪੇਸ ਦੀ ਵਰਤੋਂ ਦੀ ਮਨਜ਼ੂਰੀ ਦੇਣ ਪਿੱਛੋਂ ਉਹ ਕੱਲ੍ਹ ਭਾਰਤੀ ਏਅਰਸਪੇਸ ਰਾਹੀਂ ਸ਼੍ਰੀਲੰਕਾ ਪੁੱਜੇ। ਜੇਕਰ ਭਾਰਤ ਇਜਾਜ਼ਤ ਨਾ ਦਿੰਦਾ ਤਾਂ ਇਮਰਾਨ ਖਾਨ ਦੇ ਜਹਾਜ਼ ਨੂੰ ਕਾਫੀ ਘੁੰਮ ਕੇ ਲੰਬੇ ਰਸਤੇ ਤੋਂ ਸ਼੍ਰੀਲੰਕਾ ਜਾਣਾ ਪੈਂਦਾ।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਇਹ ਸ਼੍ਰੀਲੰਕਾ ਦੀ ਪਹਿਲੀ ਯਾਤਰਾ ਹੈ।ਉਹ ਵਪਾਰ, ਰੱਖਿਆ ਅਤੇ ਟੈਕਨਾਲੋਜੀ ਵਰਗੇ ਵੱਖ-ਵੱਖ ਮੁੱਦਿਆਂ ਉੱਤੇ ਸ਼੍ਰੀਲੰਕਾ ਦੀ ਚੋਟੀ ਦੀ ਲੀਡਰਸ਼ਿਪ ਨਾਲ ਗੱਲਬਾਤ ਕਰਨਗੇ। 2019 ਵਿੱਚ ਪਾਕਿਸਤਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਉਡਾਣਾਂ ਲਈ ਆਪਣਾ ਏਅਰਸਪੇਸ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਓਦੋਂ ਨਰਿੰਦਰ ਮੋਦੀ ਨੇ ਅਮਰੀਕਾ ਅਤੇ ਸਾਊਦੀ ਅਰਬ ਜਾਣਾ ਸੀ ਤੇ ਪਾਕਿਸਤਾਨ ਨੇ ਕਸ਼ਮੀਰ ਵਿੱਚ ਮਨੁੱਖੀ ਅਧਿਕਾਰ ਉਲੰਘਣਾ ਦਾ ਕਾਰਨ ਦੱਸਿਆ ਸੀ। ਆਮ ਤੌਰ ਉੱਤੇ ਵੀ ਵੀ ਆਈ ਪੀ ਏਅਰਕ੍ਰਾਫਟਾਂ ਨੂੰ ਇਜਾਜ਼ਤ ਦੇ ਦਿੱਤੀ ਜਾਂਦੀ ਹੈ।ਭਾਰਤ ਨੇ ਇਸ ਦੀ ਸ਼ਿਕਾਇਤ ਇੰਟਰਨੈਸ਼ਨਲ ਸਿਵਲ ਏਵੀਏਸ਼ਨ ਆਰਗੇਨਾਈਜ਼ੇਸ਼ਨ ਵਿੱਚ ਕੀਤੀ ਸੀ।

Continue Reading

ਰਾਜਨੀਤੀ

ਮਮਤਾ ਬੈਨਰਜੀ ਦੀ ਭਤੀਜ ਨੂੰਹ ਪਹਿਲਾਂ ਵੀ ਕਈ ਵਾਰ ਚਰਚਾ ਵਿਚ ਰਹੀ

Published

on

ਕੋਲਕਾਤਾ, 24 ਫਰਵਰੀ – ਬੰਗਾਲ ਵਿਧਾਨ ਸਭਾ ਚੋਣਾਂ ਹੋਣ ਤੋਂ ਪਹਿਲਾਂ ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ਦੀ ਪਤਨੀ ਰੁਜਿਰਾ ਬੈਨਰਜੀ ਫਿਰ ਸੁਰਖੀਆਂ ਵਿੱਚ ਹੈ। ਇਸ ਤੋਂ ਪਹਿਲਾਂ ਵੀ ਉਹ ਕਦੇ ਜ਼ਿਆਦਾ ਸੋਨਾ ਲਿਆਉਣ ਅਤੇ ਕਦੇ ਪੀ ਆਈ ਓ ਕਾਰਡ ਵਿੱਚ ਗੜਬੜੀਬਾਰੇ ਚਰਚਾ ਵਿੱਚ ਰਹੀ ਹੈ।
ਰੁਜਿਰਾ ਅਤੇ ਅਭਿਸ਼ੇਕ ਦੀ ਮੁਲਾਕਾਤ ਕਾਲਜ ਦੇ ਦਿਨੀਂ ਕੋਲਕਾਤਾ ਵਿੱਚ ਹੋਈ ਸੀ। ਫਿਰ 24 ਫਰਵਰੀ 2012 ਨੂੰ ਉਨ੍ਹਾਂ ਨੇ ਵਿਆਹ ਕਰ ਲਿਆ। ਰੁਜਿਰਾ ਬੈਨਰਜੀ ਦਾ ਨਾਂਅ ਸਭ ਤੋਂ ਪਹਿਲਾਂ ਸੁਰਖੀਆਂ ਵਿੱਚ ਆਇਆ, ਜਦ ਉਹ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ 15 ਮਾਰਚ 2019 ਦੀ ਰਾਤ ਨੂੰ ਨੇਤਾਜੀ ਸੁਭਾਸ਼ ਚੰਦਰ ਬੋਸ ਕੌਮਾਂਤਰੀ ਹਵਾਈ ਅੱਡੇ ‘ਤੇ ਉਤਰੀ। ਕਸਟਮ ਵਿਭਾਗ ਦਾ ਕਹਿਣਾ ਸੀ ਕਿ ਜਦ ਉਹ ਬੈਂਕਾਕ ਦੀ ਫਲਾਈਟ ਤੋਂ ਕੋਲਕਾਤਾ ਆਈ ਤਾਂ ਉਸ ਦੇ ਬੈਗ ਵਿੱਚ ਤੈਅ ਸੀਮਾ ਤੋਂ ਵੱਧ ਸੋਨਾ ਸੀ, ਪਰ ਉਹ ਬੰਗਾਲ ਪੁਲਸ ਦੀ ਮਦਦ ਨਾਲ ਏਅਰਪੋਰਟ ਤੋਂ ਨਿਕਲ ਗਈ। ਇਸ ਪਿੱਛੋਂ ਕਸਟਮ ਵਿਭਾਗ ਨੇ ਉਸ ਦੇ ਖਿਲਾਫ ਕੇਸ ਦਰਜ ਕਰ ਕੇ ਕਸਟਮ ਐਕਟ 1962 ਦੀ ਧਾਰਾ 108 ਦਾ ਨੋਟਿਸ ਜਾਰੀ ਕੀਤਾ ਸੀ। ਉਨ੍ਹਾਂ ਦੇ ਪਤੀ ਅਭਿਸ਼ੇਕ ਬੈਨਰਜੀ ਨੇ ਇਸ ਨੂੰ ਰਾਜਨੀਤੀ ਤੋਂ ਪ੍ਰੇਰਤ ਦੱਸ ਕੇ ਕਲਕੱਤਾ ਹਾਈ ਕੋਰਟ ਵਿੱਚ ਨੋਟਿਸ ਦੇ ਖਿਲਾਫ ਅਰਜ਼ੀ ਦਿੱਤੀ ਸੀ। ਅੱਠ ਅਪ੍ਰੈਲ 2019 ਨੂੰ ਹਾਈ ਕੋਰਟ ਦੇ ਦੋ ਜੱਜਾਂ ਦੀ ਬੈਂਚ ਨੇ ਰੁਜਿਰਾ ਦੇ ਹੱਕ ਵਿੱਚ ਫੈਸਲਾ ਦਿੱਤਾ ਸੀ। ਬਾਅਦ ਵਿੱਚ ਕਸਟਮ ਵੱਲੋਂ ਕੇਸ ਦਰਜ ਕਰਨ ਵਿੱਚ ਦੇਰ ਹੋਣ ਦੀ ਗੱਲ ਕਹਿ ਕੇ ਨੋਟਿਸ ਨੂੰ ਹਾਈ ਕੋਰਟ ਨੇ ਰੱਦ ਕਰ ਦਿੱਤਾ ਸੀ। ਫਿਰ ਪਰਸਨ ਆਨ ਇੰਡੀਅਨ ਓਰੀਜਨ (ਪੀ ਆਈ ਓ) ਕਾਰਡ ਅਤੇ ਵਿਆਹ ਦੇ ਸਰਟੀਫਿਕੇਟ ‘ਚ ਤਰੁੱਟੀਆਂ ਦੇ ਕਾਰਨ ਗ੍ਰਹਿ ਮੰਤਰਾਲੇ ਨੇ ਪਿਛਲੇ ਸਾਲ 29 ਮਾਰਚ ਨੂੰ ਰੁਜਿਰਾ ਨੂੰ ਨੋਟਿਸ ਦਿੱਤਾ ਸੀ। ਉਸ ਨੋਟਿਸ ਦੇ ਮੁਤਾਬਕ ਰੁਜਿਰਾ ਨਰੂਲਾ ਇੱਕ ਥਾਈ ਨਾਗਰਿਕ ਹੈ ਅਤੇ ਉਸ ਨੇ ਬੈਂਕਾਕ ਵਿੱਚ ਭਾਰਤੀ ਰਾਜਦੂਤ ਵੱਲੋਂ ਪੀ ਆਈ ਓ ਕਾਰਡ ਨੰਬਰ ਪੀ 234979 ਜਾਰੀ ਕਰਵਾਇਆ ਹੈ।

Read More Latest Indian Political News

Continue Reading

ਰੁਝਾਨ


Copyright by IK Soch News powered by InstantWebsites.ca