Bikramjit was reinstated by Captain: Sukhjinder Singh Randhawa
Connect with us [email protected]

ਰਾਜਨੀਤੀ

ਬਿਕਰਮਜੀਤ ਨੂੰ ਕੈਪਟਨ ਨੇ ਬਹਾਲ ਕੀਤਾ ਸੀ : ਸੁਖਜਿੰਦਰ ਸਿੰਘ ਰੰਧਾਵਾ

Published

on

sukhjinder singh randhawa

ਚੰਡੀਗੜ੍ਹ : ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਅਪਰਾਧਿਕ ਕੇਸ ਦਾ ਸਾਹਮਣਾ ਕਰ ਰਹੇ ਉਦੋਂ ਦੇ ਫ਼ਰੀਦਕੋਟ ਦੇ ਐੱਸ ਪੀ (ਡੀ) ਬਿਕਰਮਜੀਤ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਬਹਾਲ ਕਰਨ ਸੰਬੰਧੀ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਪੱਸ਼ਟ ਕੀਤਾ ਹੈ ਕਿ ਇਹ ਹੁਕਮ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਗਏ ਸਨ | ਐਤਵਾਰ ਇੱਥੇ ਜਾਰੀ ਬਿਆਨ ਵਿਚ ਰੰਧਾਵਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ, ਜਿਨ੍ਹਾ ਕੋਲ ਗ੍ਰਹਿ ਵਿਭਾਗ ਵੀ ਸੀ, ਵੱਲੋਂ ਉਸ ਵੇਲੇ ਦੇ ਵਧੀਕ ਮੁੱਖ ਸਕੱਤਰ ਗ੍ਰਹਿ ਵੱਲੋਂ ਸੰਬੰਧਤ ਪੁਲਸ ਅਫਸਰ ਦੇ ਹੱਕ ਵਿਚ ਨਾ ਲਿਖੇ ਜਾਣ ਦੇ ਬਾਵਜੂਦ ਸਿਰਫ ਇਕ ਇੰਕਰੀਮੈਂਟ ਰੋਕ ਕੇ ਬਹਾਲ ਕਰਨ ਦੇ ਹੁਕਮ ਕਰ ਦਿੱਤੇ ਗਏ |
ਰੰਧਾਵਾ ਨੇ ਦੱਸਿਆ ਕਿ 13 ਜੁਲਾਈ ਨੂੰ ਉਸ ਸਮੇਂ ਦੇ ਵਧੀਕ ਮੁੱਖ ਸਕੱਤਰ ਗ੍ਰਹਿ ਨੇ ਮੁੱਖ ਮੰਤਰੀ ਨੂੰ ਭੇਜੇ ਆਪਣੇ ਨੋਟ ਵਿਚ ਲਿਖਿਆ ਸੀ ਕਿ ਪੜਤਾਲ ਦੌਰਾਨ ਇਹ ਅਫਸਰ ਕੋਈ ਠੋਸ ਸਬੂਤ ਪੇਸ਼ ਨਹੀਂ ਕਰ ਸਕਿਆ ਅਤੇ ਨਾ ਹੀ ਕੋਈ ਆਪਣੀ ਬੇਗੁਨਾਹੀ ਦਾ ਨਵਾਂ ਤੱਥ ਪੇਸ਼ ਕਰ ਸਕਿਆ | ਇਸ ਤੋਂ ਬਾਅਦ ਉਸ ਵੇਲੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 19 ਜੁਲਾਈ ਨੂੰ ਬਿਕਰਮਜੀਤ ਸਿੰਘ ਨੂੰ ਸਿਰਫ ਇਕ ਇੰਕਰੀਮੈਂਟ ਰੋਕ ਕੇ ਬਹਾਲ ਕਰਨ ਦੇ ਹੁਕਮ ਕਰ ਦਿੱਤੇ ਸਨ |

Read More Latest Politics News

ਰਾਜਨੀਤੀ

ਚੰਡੀਗੜ੍ਹ ਪੁਲਿਸ ਵੱਲੋਂ ਅਣਮਨੁੱਖੀ ਵਿਵਹਾਰ ਨੂੰ ਲੈ ਕੇ ਸੁਖਪਾਲ ਖਹਿਰਾ ਨੇ ਸ਼ੁਰੂ ਕੀਤੀ ਭੁੱਖ ਹੜਤਾਲ

Published

on

sukhpal

ਚੰਡੀਗੜ੍ਹ: ਸੁਖਪਾਲ ਸਿੰਘ ਖਹਿਰਾ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਹ ਜਾਣਕਾਰੀ ਉਨ੍ਹਾਂ ਦੇ ਪੁੱਤਰ ਮਹਿਤਾਬ ਖਹਿਰਾ ਨੇ ਦਿੰਦਿਆਂ ਕਿਹਾ ਕਿ ਦੋਸਤੋ, ਮੈਂ ਤੁਹਾਨੂੰ ਸਾਰਿਆਂ ਨੂੰ ਬੜੇ ਦੁੱਖ ਨਾਲ ਦੱਸ ਰਿਹਾ ਹਾਂ ਕਿ ਚੰਡੀਗੜ੍ਹ ਪੁਲਿਸ ਵੱਲੋਂ ਉਨ੍ਹਾਂ ਨਾਲ ਕੀਤੇ ਅਣਮਨੁੱਖੀ ਸਲੂਕ ਕਾਰਨ ਉਨ੍ਹਾਂ ਦੇ ਪਿਤਾ ਸੁਖਪਾਲ ਸਿੰਘ ਖਹਿਰਾ ਭੁੱਖ ਹੜਤਾਲ ‘ਤੇ ਹਨ।
ਉਨ੍ਹਾਂ ਦੀ ਸਿੱਖੀ ‘ਤੇ ਹਮਲਾ ਹੋ ਰਿਹਾ ਹੈ, ਪਾਂਡੇ ਨਾਂ ਦਾ ਪੁਲਿਸ ਅਫਸਰ ਉਨ੍ਹਾਂ ਨੂੰ ਕਹਿੰਦਾ ਹੈ ਕਿ ਉਹ ਆਪਣੇ ਹੱਥ ਦਾ ਕੜਾ ਲਾਹ ਦੇਵੇ, ਜੋ ਸਾਡੇ ਗੁਰੂਆਂ ਦੀ ਨਿਸ਼ਾਨੀ ਹੈ। ਉਨ੍ਹਾਂ ਦੇ ਕਿਸੇ ਵੀ ਨੁਕਸਾਨ ਲਈ ਚੰਡੀਗੜ੍ਹ ਪੁਲਿਸ ਅਤੇ ਉਨ੍ਹਾਂ ਦੇ ਅਧਿਕਾਰੀ ਜ਼ਿੰਮੇਵਾਰ ਹੋਣਗੇ। ਇਹ ਭੁੱਖ ਹੜਤਾਲ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਉਸ ਦੀ ਸਿੱਖੀ ‘ਤੇ ਹਮਲਾ ਕਰਕੇ ਉਸ ਦੇ ਮੌਲਿਕ ਅਧਿਕਾਰਾਂ ‘ਤੇ ਨੂੰ ਲੁੱਟਣ ਵਾਲਿਆਂ ਵਿਰੁੱਧ ਕਾਰਵਾਈ ਨਹੀਂ ਕੀਤੀ ਜਾਂਦੀ।

Read More Latest Politics News

Continue Reading

ਪੰਜਾਬੀ ਖ਼ਬਰਾਂ

‘ਆਪ’ ਵਿਧਾਇਕ ਰੁਪਿੰਦਰ ਕੌਰ ਰੂਬੀ ਦਾ ਕਾਂਗਰਸ ‘ਚ ਸ਼ਾਮਲ ਹੋਣ ‘ਤੇ ਮੁੱਖ ਮੰਤਰੀ ਚੰਨੀ ਵੱਲੋਂ ਸਵਾਗਤ

Published

on

Rupinder Kaur Ruby joins Congress

ਚੰਡੀਗੜ: ਬਠਿੰਡਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਰੁਪਿੰਦਰ ਕੌਰ ਰੂਬੀ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਤਿ੍ਰਪਤ ਰਾਜਿੰਦਰ ਸਿੰਘ ਬਾਜਵਾ, ਪਰਗਟ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਇਕ ਲਖਬੀਰ ਸਿੰਘ ਲੱਖਾ ਤੇ ਗੁਰਪ੍ਰੀਤ ਸਿੰਘ ਜੀ.ਪੀ.ਅਤੇ ਹੋਰ ਪਾਰਟੀ ਲੀਡਰਾਂ ਅਤੇ ਵਰਕਰਾਂ ਦੀ ਹਾਜ਼ਰੀ ਵਿਚ ਕਾਂਗਰਸ ਵਿਚ ਸ਼ਾਮਲ ਹੋਏ।
ਪਾਰਟੀ ਵਿਚ ਸ਼ਾਮਲ ਹੋਣ ਉਤੇ ਆਪ ਵਿਧਾਇਕ ਰੁਪਿੰਦਰ ਕੌਰ ਰੂਬੀ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਤੇ ਸਨਮਾਨ ਵਾਲੀ ਗੱਲ ਹੈ ਕਿ ਵਿਧਾਇਕ ਰੂਬੀ ਨੇ ਉਨਾਂ ਦੀ ਸਰਕਾਰ ਦੀਆਂ ਹਾਲ ਹੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਫੈਸਲਾ ਲਿਆ।ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹੁਣ ਇਸ ਗੱਲ ਦਾ ਭਲੀ-ਭਾਂਤ ਅਹਿਸਾਸ ਹੋ ਗਿਆ ਹੈ ਕਿ ਅਸਲ ਵਿਚ ਕਾਂਗਰਸ ਹੀ ਸੂਬੇ ਦੀਆਂ ਜੜਾਂ ਨਾਲ ਜੁੜੀ ਹੋਈ ਪਾਰਟੀ ਹੈ ਅਤੇ ਲੋਕਾਂ ਦੀਆਂ ਦੁੱਖ-ਤਕਲੀਫਾਂ ਅਤੇ ਮਸਲਿਆਂ ਪ੍ਰਤੀ ਪੂਰੀ ਤਰਾਂ ਗੰਭੀਰ ਅਤੇ ਸੰਜੀਦਾ ਹੈ।

Read More Latest Politics News

Continue Reading

ਰਾਜਨੀਤੀ

ਸਿੱਧੂ ਮੁੱਖ ਮੰਤਰੀ ਬਣ ਜਾਣ, 2 ਮਹੀਨੇ ‘ਚ ਦਿਖਾ ਦੇਣ ਪ੍ਰਫਾਰਮੈਂਸ : CM ਚੰਨੀ

Published

on

Cm Channi

ਚੰਡੀਗੜ੍ਹ-ਪੰਜਾਬ ‘ਚ ਕੈ. ਅਮਰਿੰਦਰ ਸਿੰਘ ਦੀ ਵਿਦਾਇਗੀ ਤੋਂ ਬਾਅਦ ਵੀ ਕਾਂਗਰਸ ਦੀਆਂ ਮੁਸ਼ਕਿਲਾਂ ਘੱਟ ਨਹੀਂ ਹੋਈਆਂ ਹਨ। ਸੀ. ਐੱਮ. ਬਣਨ ਲਈ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਚਕਾਰ ਦੀ ਬੈਠਕ ‘ਚ ਵੱਡੀ ਗੱਲ ਸਾਹਮਣੇ ਆ ਰਹੀ ਹੈ।
ਸੂਤਰਾਂ ਦੀ ਮੰਨੀਏ ਤਾਂ ਐਤਵਾਰ ਨੂੰ ਬੰਦ ਕਮਰੇ ‘ਚ ਹੋਈ ਬੈਠਕ ਦੌਰਾਨ ਸਿੱਧੂ ਦਾ ਰਵੱਈਆ ਦੇਖ ਕੇ ਚੰਨੀ ਨੇ ਸੀ. ਐੱਮ. ਅਹੁਦਾ ਛੱਡਣ ਦੀ ਗੱਲ ਤੱਕ ਕਹਿ ਦਿੱਤੀ। ਉਨ੍ਹਾਂ ਕਿਹਾ ਕਿ ਮੈਂ ਮੁੱਖ ਮੰਤਰੀ ਅਹੁਦਾ ਛੱਡਣਾ ਚਾਹੁੰਦਾ ਹਾਂ। ਨਵਜੋਤ ਸਿੱਧੂ ਸੀ. ਐੱਮ. ਬਣ ਜਾਣ ਅਤੇ 2 ਮਹੀਨੇ ‘ਚ ਪ੍ਰਫਾਰਮ ਕਰ ਕੇ ਦਿਖਾ ਦੇਣ। ਇਸ ਬੈਠਕ ‘ਚ ਕਾਂਗਰਸ ਆਬਜ਼ਰਵਰ ਹਰੀਸ਼ ਚੌਧਰੀ, ਰਾਹੁਲ ਗਾਂਧੀ ਦੇ ਕਰੀਬੀ ਕਿ੍ਰਸ਼ਣਾ ਅੱਲਾਵਰੂ ਅਤੇ ਮੰਤਰੀ ਪਰਗਟ ਸਿੰਘ ਵੀ ਮੌਜੂਦ ਸਨ। ਹਾਲਾਂਕਿ ਕਾਂਗਰਸੀ ਅਜੇ ਖੁਲ੍ਹ ਕੇ ਇਸ ‘ਤੇ ਕੁੱਝ ਨਹੀਂ ਕਹਿ ਰਹੇ। ਬੈਠਕ ‘ਚ ਹੋਈ ਨੋਕਝੋਕ ਹੁਣ ਬਾਹਰ ਨਜ਼ਰ ਆਉਣ ਲੱਗੀ ਹੈ। ਇਸ ਦੇ ਅਗਲੇ ਦਿਨ ਸੀ. ਐੱਮ. ਚੰਨੀ ਨੇ ਪ੍ਰੈੱਸ ਕਾਨਫਰੰਸ ਕੀਤੀ, ਉਸ ‘ਚ ਸਿੱਧੂ ਬਾਰੇ ਪੁੱਛਿਆ ਗਿਆ ਤਾਂ ਉਹ ਕਹਿ ਉਠੇ ਕਿ ਸਿੱਧੂ ਨੂੰ ਇਥੇ ਬਿਠਾ ਦੇਣਗੇ।
ਸੂਤਰਾਂ ਮੁਤਾਬਿਕ ਐਤਵਾਰ ਨੂੰ ਸੀ. ਐੱਮ. ਨਾਲ ਬੈਠਕ ‘ਚ ਸਿੱਧੂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜੇ 13 ਸੂਤਰੀ ਏਜੰਡੇ ਦਾ ਮੁੱਦਾ ਚੁੱਕਿਆ। ਸਿੱਧੂ ਨੇ ਸੀ. ਐੱਮ. ਤੋਂ ਪੁੱਛਿਆ ਕਿ ਉਹ ਉਨ੍ਹਾਂ ਵਾਅਦਿਆਂ ਨੂੰ ਕਿਉਂ ਪੂਰਾ ਨਹੀਂ ਕਰ ਰਹੇ, ਜਿਨ੍ਹਾਂ ਲਈ ਪੰਜਾਬ ‘ਚ ਕੈ. ਅਮਰਿੰਦਰ ਸਿੰਘ ਨੂੰ ਹਟਾ ਕੇ ਉਨ੍ਹਾਂ ਨੂੰ ਸੀ. ਐੱਮ. ਬਣਾਇਆ ਗਿਆ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca