Bitcoin falls below 50,000, investors sink 200 billion
Connect with us [email protected]

ਅੰਤਰਰਾਸ਼ਟਰੀ

ਬਿਟਕੁਆਇਨ 50 ਹਜ਼ਾਰ ਡਾਲਰ ਤੋਂ ਹੇਠਾਂ ਡਿੱਗਾ, ਨਿਵੇਸ਼ਕਾਂ ਦੇ 200 ਅਰਬ ਡਾਲਰ ਡੁੱਬੇ

Published

on

bitcoin
  • ਕ੍ਰਿਪਟੋ ਕਰੰਸੀ ਦਾ ਸੀ ਈ ਓ ਨਿਵੇਸ਼ਕਾਂ ਦੇ 2 ਅਰਬ ਡਾਲਰ ਲੈ ਕੇ ਫਰਾਰ
    ਵਾਸ਼ਿੰਗਟਨ, 23 ਅਪਰੈਲ, – ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਵੱਲੋਂ ‘ਕੈਪੀਟਲ ਗੇਨ ਟੈਕਸ’ ਦੀ ਪੇਸ਼ਕਸ਼ ਕੀਤੇ ਜਾਣ ਪਿੱਛੋਂ ਕ੍ਰਿਪਟੋ ਕਰੰਸੀ ਬਜ਼ਾਰ ਵਿਚ ਆਈ ਤਿੱਖੀ ਗਿਰਾਵਟ ਤੋਂ ਇਕ ਦਿਨ ਬਾਅਦਨਿਵੇਸ਼ਕਾਂ ਦੇ 200 ਅਰਬ ਡਾਲਰ ਡੁੱਬ ਗਏ ਹਨ ਅਤੇ ਹਰ ਪਾਸੇ ਹਫੜਾ-ਦਫੜੀ ਦਾ ਮਾਹੌਲ ਹੈ।
    ਕੁਆਇਨ ਮੈਟ੍ਰਿਕਸ ਡਾਟਾ ਦੀ ਰਿਪੋਰਟ ਮੁਤਾਬਕ ਕੈਪੀਟਲ ਗੇਨ ਟੈਕਸ ਦੀ ਪੇਸ਼ਕਸ਼ ਮਗਰੋਂ ਬਿੱਟ ਕੁਆਇਨ ਵਿਚ 7.3 ਫੀਸਦੀ ਦੀ ਤੇਜ਼ ਗਿਰਾਵਟ ਆਈ ਤੇ ਇਸ ਦੇ ਭਾਅ ਡਿੱਗ ਕੇ 49730 ਉੱਤੇਆ ਗਏ। ਪਿਛਲੇ ਮਾਰਚ ਤੋਂ ਬਾਅਦ ਪਹਿਲੀ ਵਾਰ ਬਿੱਟ ਕੁਆਇਨ ਦੇ ਰੇਟ 50 ਹਜ਼ਾਰ ਡਾਲਰ ਤੋਂ ਹੇਠਾਂ ਡਿੱਗੇ ਹਨ। ਇਕ ਹੋਰ ਕ੍ਰਿਪਟੋ ਕਰੰਸੀ ਇਦ੍ਰੀਯਮ ਦੇ ਭਾਅ 8 ਫੀਸਦੀ ਦੀ ਗਿਰਾਵਟ ਮਗਰੋਂ 2320 ਡਾਲਰ ਉੱਤੇਆ ਗਏ ਅਤੇ ਇਸ ਦੌਰਾਨ 5ਵੀਂ ਸਭ ਤੋਂ ਵੱਡੀ ਕ੍ਰਿਪਟੋ ਕਰੰਸੀ ਐਕਸ ਆਰ ਪੀ ਦੇ ਰੇਟ ਵਿਚ 16 ਫੀਸਦੀ ਦੀ ਗਿਰਾਵਟ ਦੇਖੀ ਗਈ ਹੈ।
    ਪਤਾ ਲੱਗਾ ਹੈ ਕਿ ਰਾਸ਼ਟਰਪਤੀ ਬਾਇਡੇਨ ਅਮਰੀਕਾ ਵਿਚਲੇ ਵੱਡੇ ਅਮੀਰਾਂ ਉੱਤੇ ਟੈਕਸ ਦਰ ਵਧਾ ਕੇ 43.4 ਫੀਸਦੀ ਕਰ ਸਕਦੇ ਹਨ ਅਤੇ ਕ੍ਰਿਪਟੋ ਕਰੰਸੀ ਬਜ਼ਾਰ ਵਿਚ ਬਾਇਡੇਨ ਦੇ ਇਸ ਕਦਮ ਨਾਲ ਘਬਰਾਹਟ ਦਾ ਮਾਹੌਲ ਹੈ ਜਿਸ ਕਾਰਨਇਸ ਬਜ਼ਾਰ ਵਿਚ ਤੇਜ਼ ਗਿਰਾਵਟ ਆਈ ਹੈ। ਕ੍ਰਿਪਟੋ ਕਰੰਸੀ ਐਕਸਚੇਂਜ਼ ਦੇ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਬੀਤੇ ਕੁਝ ਮਹੀਨਿਆਂ ਵਿਚ ਕ੍ਰਿਪਟੋ ਕਰੰਸੀ ਬਜ਼ਾਰ ਵਿਚ ਕਾਫੀ ਤੇਜ਼ੀ ਦੇਖੀ ਸੀ ਤੇ ਰਾਸ਼ਟਰਪਤੀ ਦੇ ਇਸ ਐਲਾਨ ਨਾਲ ਆਮ ਤਰੀਕੇ ਨਾਲ ‘ਪ੍ਰਾਫਿਟ ਬੁਕਿੰਗ’ ਦੇ ਦੌਰ ਵਿਚ ਸੀ ਕਿ ਅਚਾਨਕ ਤੇਜ਼ੀ ਨਾਲ ਬ੍ਰੇਕ ਲੱਗ ਗਈ ਹੈ।
    ਇਸ ਦੌਰਾਨ ਤੁਰਕੀ ਵਿੱਚ ਕ੍ਰਿਪਟੋ ਕਰੰਸੀ ਐਕਸਚੇਂਜ ਦਾ ਸੀ ਈ ਓ ਆਪਣੇ ਨਿਵੇਸ਼ਕਾਂ ਦੇ 2 ਅਰਬ ਡਾਲਰ ਲੈ ਕੇ ਫਰਾਰ ਹੋ ਗਿਆ ਦੱਸਿਆ ਜਾਂਦਾ ਹੈ। ਐਕਸਚੇਂਜ ਨਾਲ ਹਜ਼ਾਰਾਂ ਨਿਵੇਸ਼ਕਾਂ ਜੁੜੇ ਹੋਏ ਹਨ ਤੇ ਇਨ੍ਹਾਂ ਨੂੰ ਸ਼ੱਕ ਹੈ ਕਿ ਉਨ੍ਹਾਂ ਦੀ ਕ੍ਰਿਪਟੋ ਕਰੰਸੀ ਚੋਰੀ ਕੀਤੀ ਗਈ ਹੈ। ਤੁਰਕੀ ਦੇ ਸਥਾਨਕ ਮੀਡੀਆਦੀ ਰਿਪੋਰਟਮੁਤਾਬਕ ਤੁਰਕੀ ਦੀ ਕ੍ਰਿਪਟੋ ਐਕਸਚੇਂਜ ਚਲਾ ਰਹੀ ਕੰਪਨੀ ਥੋਡੇਕਸ ਦਾ ਸੀ ਈ ਓ ਫਾਰੁਕ ਫੇਥ ਲੋਕਾਂ ਦੇ 2 ਅਰਬ ਡਾਲਰ ਲੈ ਕੇ ਫਰਾਰ ਹੋ ਗਿਆ ਹੈ। ਥੋਡੇਕਸ ਨਾਲ 4 ਲੱਖ ਨਿਵੇਸ਼ਕ ਜੁੜੇ ਹਨ ਅਤੇ ਇਨ੍ਹਾਂ ਵਿੱਚੋਂ 3 ਲੱਖ 90 ਹਜ਼ਾਰ ਸਰਗਰਮ ਨਿਵੇਸ਼ਕ ਹਨ। ਕੰਪਨੀ ਦੀ ਵੈੱਬਸਾਈਟ ਉੱਤੇਇਹ ਸੂਚਨਾ ਦਿੱਤੀ ਗਈ ਹੈ ਕਿ ਐਕਸਚੇਂਜ ਵਕਤੀ ਤੌਰ ਉੱਤੇ ਬੰਦ ਕੀਤੀ ਗਈ ਹੈ ਅਤੇ ਅਜਿਹਾ ਕੰਪਨੀ ਦੇ ਖਾਤੇ ਵਿੱਚ ਆਈ ਤਕਨੀਕੀ ਗੜਬੜ ਦੇ ਕਾਰਨ ਹੋਇਆ ਹੈ।

Read More World News in Punjabi

ਅੰਤਰਰਾਸ਼ਟਰੀ

ਰੂਸ ਦੇ ਸਕੂਲ ਵਿੱਚ ਅੰਨ੍ਹੇਵਾਹ ਗੋਲੀਬਾਰੀ ਕਾਰਨ ਨੌਂ ਮੌਤਾਂ

Published

on

Russian-school-shooting

ਕਜਾਨ, 12 ਮਈ – ਰੂਸ ਦੇ ਕਜਾਨ ਸ਼ਹਿਰ ਦੇ ਇੱਕ ਸਕੂਲ ਵਿੱਚ ਹਮਲਾਵਰ ਨੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ, ਜਿਸ ਨਾਲ ਨੌਂ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਸੱਤ ਬੱਚੇ, ਇੱਕ ਅਧਿਆਪਕ ਤੇ ਇੱਕ ਕਰਮਚਾਰੀਸ਼ਾਮਲ ਹਨ। 21 ਲੋਕਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।ਅਧਿਕਾਰੀਆਂ ਦੇ ਦੱਸਣ ਅਨੁਸਾਰ 19 ਸਾਲਾ ਹਮਲਾਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਸ ਬਾਰੇ ਰੂਸੀ ਮੀਡੀਆ ਅਨੁਸਾਰ ਹਮਲਾਵਰ ਪਹਿਲਾਂ ਇਸੇ ਸਕੂਲ ਵਿੱਚ ਪੜ੍ਹਦਾ ਸੀ। ਉਸ ਦਾ ਮੈਸੇਜਿੰਗ ਐਪ ਟੈਲੀਗ੍ਰਾਮ ਉੱਤੇ ਅਕਾਊਂਟ ਸੀ ਤੇ ਉਹ ਆਪਣੇ ਆਪ ਨੂੰ ਭਗਵਾਨ ਦੱਸਦਾ ਸੀ। ਹਮਲੇ ਦੇ ਬਾਅਦ ਟੈਲੀਗ੍ਰਾਮ ਨੇ ਉਸ ਦਾ ਅਕਾਊਂਟ ਬੰਦ ਕਰ ਦਿੱਤਾ ਹੈ। ਤਾਤਾਰਸਤਾਨ ਦੇ ਗਵਰਨਰ ਰੁਸਤਮ ਮਿਨੀਖਨੋਵ ਨੇ ਦੱਸਿਆ ਕਿ ਮ੍ਰਿਤਕਾਂ ਵਿੱਚ ਚਾਰ ਲੜਕੇ ਤੇ ਤਿੰਨ ਲੜਕੀਆਂਸਨ। ਇਹ ਸਾਰੇ ਅੱਠਵੀਂ ਕਲਾਸ ਵਿੱਚ ਪੜ੍ਹਦੇ ਸਨ। ਹਮਲਾਵਰ ਨੌਜਵਾਨ ਦੀ ਗੰਨ ਉਸੇ ਦੇ ਨਾਂਅ ਉੱਤੇ ਰਜਿਸਟਰਡ ਸੀ। ਹੋਰ ਕਿਸੇ ਦਾ ਹੱਥ ਹੋਣ ਦੀ ਜਾਂਚ ਕੀਤੀ ਜਾ ਰਹੀ ਹੈ। ਸਿਹਤ ਅਧਿਕਾਰੀਆਂ ਅਨੁਸਾਰ 21 ਜ਼ਖਮੀਆਂ ਵਿੱਚ 18 ਸਕੂਲੀ ਬੱਚੇ ਹਨ। ਇਨ੍ਹਾਂ ਵਿੱਚੋਂ ਛੇ ਜਣਿਆਂ ਦੀ ਹਾਲਤ ਗੰਭੀਰ ਹੈ।

Continue Reading

ਅੰਤਰਰਾਸ਼ਟਰੀ

ਮਾਮੂਲੀ ਵਾਧੇ ਨਾਲ ਚੀਨ ਦੀ ਆਬਾਦੀ 141 ਕਰੋੜ ਹੋ ਗਈ

Published

on

china pollulation

ਬੀਜਿੰਗ, 12 ਮਈ – ਚੀਨ ਦੀ ਆਬਾਦੀ ਕੁਝ ਚੜ੍ਹਤ ਨਾਲ 1.41 ਅਰਬ ਹੋ ਗਈ ਤੇ ਦੁਨੀਆ ਦੀ ਸਭ ਤੋਂ ਵੱਡੀ ਆਬਾਦੀ ਵਾਲੇ ਦੇਸ਼ ਵਜੋਂ ਇਸ ਦਾ ਸਥਾਨ ਕਾਇਮ ਹੈ। ਅਗਲੇ ਸਾਲ ਚੀਨ ਦੀ ਆਬਾਦੀ ਵਿੱਚ ਗਿਰਾਵਟ ਦੀ ਆਸ ਪ੍ਰਗਟਾਈ ਗਈ ਹੈ। ਨਤੀਜਨ ਦੇਸ਼ ਵਿੱਚ ਕਾਮਿਆਂ ਦੀ ਕਮੀ ਤੇ ਖਪਤ ਵਿੱਚ ਗਿਰਾਵਟ ਆ ਸਕਦੀ ਹੈ।
ਬੀਤੇ ਦਿਨੀਂ ਚੀਨ ਸਰਕਾਰ ਵੱਲੋਂ ਜਾਰੀ ਸੱਤਵੀਂ ਕੌਮੀ ਜਨਸੰਖਿਆ ਰਿਪੋਰਟ ਅਨੁਸਾਰ ਰਾਜਾਂ, ਖੁਦਮੁਖਤਿਆਰ ਇਲਾਕਿਆਂ ਅਤੇ ਨਗਰ ਪਾਲਿਕਾਵਾਂ ਨੂੰ ਰਲਾ ਕੇ ਦੇਸ਼ ਦੀ ਆਬਾਦੀ 141.178 ਕਰੋੜ ਹੋ ਗਈ ਹੈ। ਇਸ ਵਿੱਚ ਹਾਂਗਕਾਂਗ ਅਤੇ ਮਕਾਊ ਦੀ ਆਬਾਦੀ ਸ਼ਾਮਲ ਨਹੀਂ। ਨੈਸ਼ਨਲ ਬਿਊਰੋ ਆਫ ਸਟੈਟਿਸਟਿਕਸ (ਐਨ ਬੀ ਏ) ਦੇ ਅੰਕੜਿਆਂ ਮੁਤਾਬਕ ਚੀਨ ਵਿੱਚ ਆਬਾਦੀ ਦਾ ਸੰਕਟ ਗਹਿਰਾ ਹੋਣ ਦਾ ਡਰ ਹੈ ਕਿਉਂਕਿ ਸੱਠ ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀ ਆਬਾਦੀ ਵਿੱਚ 18.7 ਫੀਸਦੀ ਦਾ ਵਾਧਾ ਹੋਇਆ ਹੈ। ਐਨ ਬੀ ਐਸ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਵੱਡੀ ਗਿਣਤੀ ਵਿੱਚ ਲੋਕਾਂ ਦੀ ਉਮਰ ਵਧਣ ਕਾਰਨ ਆਉਣ ਵਾਲੇ ਸਮੇਂ ਵਿੱਚ ਲੰਮੀ ਉਮਰ ਸੰਤੁਲਿਤ ਵਿਕਾਸ ਉੱਤੇ ਦਬਾਅ ਵਧੇਗਾ। ਚੀਨ ਦੀ ਆਬਾਦੀ ਵਿੱਚ 15 ਤੋਂ 59 ਸਾਲਾਂ ਦੇ ਲੋਕਾਂ ਦੀ ਗਿਣਤੀ 89.40 ਕਰੋੜ ਹੈ।
ਸਾਲ 2010 ਦੀ ਜਨਗਣਨਾ ਮੁਕਾਬਲੇ ਇਸ ਵਿੱਚ 6.79 ਫੀਸਦੀ ਕਮੀ ਆਈ ਹੈ। 7ਵੀਂ ਜਨਗਣਨਾ ਮੁਤਾਬਕ ਚੀਨ ਵਿੱਚ ਆਬਾਦੀ ਦੀ ਵਾਧੇ ਦੀ ਦਰ 0.57 ਫੀਸਦੀ ਸਾਲਾਨਾ ਹੈ। 2010 ਵਿੱਚ 6ਵੀਂ ਜਨਗਣਨਾ ਵਿੱਚ ਇਹ 0.57 ਅਤੇ 2000 ਵਿੱਚ ਪੰਜਵੀਂ ਜਨਗਣਨਾ ਵਿੱਚ 1.07 ਫੀਸਦੀ ਸੀ। ਵਰਨਣ ਯੋਗ ਹੈ ਕਿ ਦੇਸ਼ ਦੀ ਜਨਸੰਖਿਆ ਵਿੱਚ ਸਭ ਤੋਂ ਜ਼ਿਆਦਾ 21 ਫੀਸਦੀ ਵਾਧਾ 1982 ਦੀ ਜਨਗਣਨਾ ਵਿੱਚ ਦਰਜ ਕੀਤਾਗਿਆ ਸੀ। ਉਸ ਤੋਂ ਬਾਅਦ ਆਬਾਦੀ ਵਿੱਚ ਵਾਧੇ `ਚ ਲਗਾਤਾਰ ਗਿਰਾਵਟ ਦਾ ਰੁਖ਼ ਦੇਖਿਆ ਜਾ ਰਿਹਾ ਹੈ। ਸਾਲ 1950 ਤੋਂ ਬਾਅਦ ਚੀਨ ਦੀ ਆਬਾਦੀ ਵਿੱਚ ਇਹ ਸਭ ਤੋਂ ਘੱਟ ਵਾਧਾ ਹੈ। ਇਸ ਕਾਰਨ ਅਰਥਚਾਰੇ ਨੂੰ ਰਫਤਾਰ ਦੇਣ ਦੇ ਯਤਨਾਂ ਨੂੰ ਉਸੇ ਤਰ੍ਹਾਂ ਦਾ ਝਟਕਾ ਲੱਗ ਸਕਦਾ ਹੈ। ਅੰਕੜਿਆਂ ਤੋਂ ਲਗਦਾ ਹੈ ਕਿ ਚੀਨ ਵਿੱਚ ਪ੍ਰਤੀ ਔਰਤ ਜਣੇਪਾ ਦਰ 1.3 ਹੈ। ਇਹ ਵਧਦੀ ਉਮਰ ਵਾਲੇ ਦੇਸ਼ਾਂ ਜਾਪਾਨ ਤੇ ਇਟਲੀ ਦੇ ਬਰਾਬਰ ਹਨ। ਇੱਕ ਬੱਚਾ ਨੀਤੀ ਵਿੱਚ ਕੁਝ ਛੋਟ ਦਿੰਦਿਆਂ ਚੀਨ ਨੇ 2016 ਵਿੱਚ 2020 ਤੱਕ ਦੇਸ਼ ਦੀ ਆਬਾਦੀ ਨੂੰ 1.42 ਅਰਬ ਤੱਕ ਪਹੁੰਚਾਉਣ ਦਾ ਟੀਚਾ ਰੱਖਿਆ ਸੀ।

Read More World News in Punjabi

Continue Reading

ਅੰਤਰਰਾਸ਼ਟਰੀ

ਇਟਲੀ ਦੀ ਔਰਤ ਨੂੰ ਇੱਕੋ ਵਾਰ6 ਕੋਰੋਨਾ ਖੁਰਾਕਾਂ ਲੱਗ ਗਈਆਂ

Published

on

vaccine

ਗਲਤੀ ਦਾ ਪਤਾ ਲੱਗਣ ਉੱਤੇ ਹਸਪਤਾਲ ਵਿੱਚ ਹਫੜਾ-ਦਫੜੀ
ਰੋਮ, 11 ਮਈ, – ਕੋਰੋਨਾ ਵਾਇਰਸ ਦੇ ਇਨਫੈਕਸ਼ਨ ਤੋਂ ਬਚਣ ਲਈ ਬਹੁਤੇ ਦੇਸ਼ਾਂ ਵਿਚ ਟੀਕਾਕਰਨ ਦੀ ਮੁਹਿੰਮ ਦੇ ਦੌਰਾਨ ਹਰ ਕਿਸੇ ਦੇ ਮਨ ਵਿਚ ਕਈ ਸਵਾਲ ਹਨ।ਬਹੁਤੇ ਲੋਕ ਜਾਨਣਾ ਚਾਹੁੰਦੇ ਹਨ ਕਿ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਜਾਂ ਨਹੀਂ ਅਤੇ ਇਸ ਦੀਆਂ ਇਕ ਜਾਂ ਦੋ ਖੁਰਾਕਾਂ ਲੈਣਦਾ ਕੀ ਅਸਰ ਪੈਂਦਾ ਹੈ?
ਇਸ ਦੌਰਾਨ ਟੀਕਾਕਰਨ ਬਾਰੇ ਇਟਲੀ ਦੀ ਇਕ ਔਰਤ ਨਾਲ ਅਜਿਹੀ ਘਟਨਾ ਵਾਪਰੀ ਹੈ, ਜੋ ਕਈ ਸਵਾਲਾਂ ਦਾ ਜਵਾਬ ਲੱਗਦੀ ਹੈ, ਕਿਉਂਕਿ ਉਸ ਨੂੰ ਇਕੱਠੀਆਂ 6 ਵੈਕਸੀਨ ਲੱਗ ਗਈਆਂ।ਇਹ 23 ਸਾਲਾ ਔਰਤ ਕੋਰੋਨਾ ਵੈਕਸੀਨ ਲਵਾਉਣ ਪਿੱਛੋਂ ਸੁਰਖੀਆਂ ਵਿਚ ਹੈ।ਉਸ ਨੂੰ ਗਲਤੀ ਨਾਲ ਇੱਕੋ ਵੇਲੇ 6 ਵੈਕਸੀਨ ਲਾ ਦਿੱਤੀਆਂ ਗਈਆਂ। ਹਸਪਤਾਲ ਦੀ ਨਰਸ ਵੱਲੋਂ ਔਰਤ ਨੂੰ ਫਾਈਜ਼ਰ ਬਾਇਓਨਟੈਕ ਵੈਕਸੀਨ ਦੀਆਂ 6 ਖੁਰਾਕਾਂ ਇਕੱਠੀਆਂ ਲਾਉਣ ਤਾਂ ਪਤਾ ਲੱਗਦੇ ਸਾਰ ਹਫੜਾ-ਦਫੜੀ ਮੱਚ ਗਈ ਤੇ ਉਸ ਔਰਤ ਨੂੰ ਤੁਰੰਤ ਡਾਕਟਰਾਂ ਦੀ ਨਿਗਰਾਨੀ ਵਿਚ ਭੇਜ ਦਿੱਤਾ ਗਿਆ। ਨਿਊਜ਼ ਏਜੰਸੀ ਦੇ ਮੁਤਾਬਕ ਸੋਮਵਾਰ ਇਹ ਪੂਰਾ ਕੇਸਬਾਹਰ ਆਇਆ ਹੈ, ਜਿੱਥੇ ਨਰਸ ਨੇ ਗਲਤੀ ਨਾਲ ਔਰਤ ਨੂੰ ਵੈਕਸੀਨ ਦੀਆਂ 6 ਖੁਰਾਕਾਂ ਇਕੋ ਵਾਰੀ ਲਾ ਦਿੱਤੀਆਂ ਹਨ।ਰਿਪੋਰਟ ਮੁਤਾਬਕ ਵੈਕਸੀਨ ਦੀਆਂ 6 ਖੁਰਾਕਾਂ ਲੈਣ ਪਿੱਛੋਂ ਵੀ ਔਰਤ ਪੂਰੀ ਤਰ੍ਹਾਂ ਠੀਕ ਤੇ ਨਾਰਮਲ ਸੀ। ਉਸ ਨੂੰ ਕੋਈ ਸਮੱਸਿਆ ਮਹਿਸੂਸ ਨਹੀਂ ਹੋਈ। ਸਾਵਧਾਨੀ ਵਜੋਂ ਔਰਤ ਨੂੰ ਤੁਰੰਤ ਤਰਲ ਪਦਾਰਥ ਦਿਤਾ ਗਿਆਤੇ ਇਸ ਦੇ ਨਾਲ ਪੈਰਾਸਿਟਾਮੋਲ ਖਵਾਈ ਗਈ, ਪਰ ਔਰਤ ਪੂਰੀ ਤਰ੍ਹਾਂ ਨਾਰਮਲ ਰਹੀ।
ਏਜੰਸੀ ਮੁਤਾਬਕ ਨਰਸ ਨੇ ਗਲਤੀ ਨਾਲ ਪੂਰਾ ਇੰਜੈਕਸ਼ਨ ਵਾਈਲ ਹੀਉਸ ਔਰਤ ਨੂੰ ਲਾ ਦਿੱਤਾ। ਇਕ ਵਾਈਲ ਵਿਚ ਵੈਕਸੀਨ ਦੀਆਂ 6 ਖੁਰਾਕਾਂ ਹੁੰਦੀਆਂ ਹਨ, ਜੋ ਇੱਕ ਵਾਰ ਖੁੱਲ੍ਹਣਤਾਂ 6 ਵੱਖ-ਵੱਖ ਲੋਕਾਂ ਨੂੰ ਲਾਈਆਂ ਜਾਂਦੀਆਂ ਹਨ ਪਰ ਨਰਸ ਨੇ ਗਲਤੀ ਨਾਲ ਇਕੋ ਔਰਤ ਨੂੰ 6 ਖੁਰਾਕਾਂ ਲਾ ਦਿੱਤੀਆਂ।ਦੁਨੀਆ ਵਿਚ ਵੈਕਸੀਨ ਦੀ ਇੰਨੀ ਓਵਰਡੋਜ਼ ਦਾ ਇਹ ਇਕਲੌਤਾ ਕੇਸ ਵਾਪਰਿਆ ਹੈ।ਇਸ ਔਰਤ ਬਾਰੇ ਇਟਲੀ ਦੇ ਮੈਡੀਸਨ ਰੈਗੂਲੇਟਰ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਵੀ ਕਾਫੀ ਦੇਸ਼ਾਂ ਦੇ ਓਵਰਡੋਜ਼ ਦੇਣ ਦੇ ਕੇਸ ਸਾਹਮਣੇ ਆਏ ਹਨ, ਪਰ ਇੱਕੋ ਵਾਰ ਛੇ ਵੈਕਸੀਨ ਜਾਂ ਕਿਸੇ ਓਵਰਡੋਜ਼ ਕਾਰਨ ਕਿਸੇ ਨੁਕਸਾਨ ਦੀ ਰਿਪੋਰਟ ਅਜੇ ਤੱਕ ਨਹੀਂ ਆਈ।

Continue Reading

ਰੁਝਾਨ


Copyright by IK Soch News powered by InstantWebsites.ca