BJP angry over name of Union government in Sirsa tent scam
Connect with us [email protected]

ਰਾਜਨੀਤੀ

ਸਿਰਸਾ ਦੇ ਟੈਂਟ ਘਪਲੇ ਵਿੱਚ ਕੇਂਦਰ ਸਰਕਾਰ ਦਾ ਨਾਂਅ ਲਏ ਜਾਣ ਤੋਂ ਭਾਜਪਾ ਭੜਕੀ

Published

on

bjp

ਨਵੀਂ ਦਿੱਲੀ, 24 ਜਨਵਰੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਉਤੇ ਟੈਂਟ-ਤਿਰਪਾਲ ਘਪਲੇ ਦੇ ਦੋਸ਼ ਵਿੱਚ ਦਿੱਲੀ ਪੁਲਸ ਦੀ ਆਰਥਿਕ ਅਪਰਾਧ ਸੈਲ ਵੱਲੋਂ ਕੇਸ ਦਰਜ ਕਰਨ ਤੋਂ ਬਾਅਦ ਅਕਾਲੀ ਦਲ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਨੇਤਾਵਾਂ ਵੱਲੋਂ ਦਿੱਤੇ ਬਿਆਨਾਂ ਉੱਤੇ ਭਾਜਪਾ ਭੜਕ ਪਈ ਤੇ ਇਸ ਵਿੱਚ ਭਾਜਪਾ ਦਾ ਨਾਂਅ ਲੈਣ ਦੀ ਸਖਤ ਨਿੰਦਾ ਕੀਤੀ ਹੈ।
ਭਾਜਪਾ ਦੀ ਦਿੱਲੀ ਸੂਬਾ ਕਾਰਜਕਾਰਨੀ ਤੇ ਗੁਰਦੁਆਰਾ ਕਮੇਟੀ ਦੇ ਮੈਂਬਰ ਕੁਲਵੰਤ ਸਿੰਘ ਬਾਠ ਨੇ ਅਕਾਲੀ ਦਲ ਦੇ ਬਿਆਨ ਤੇ ਇਤਰਾਜ਼ ਕੀਤਾ ਅਤੇ ਕਿਹਾ ਹੈ ਕਿ ਅਕਾਲੀ ਦਲ ਅਤੇ ਗੁਰਦੁਆਰਾ ਕਮੇਟੀ ਮੈਂਬਰ ਸਿਰਸਾ ਨੂੰ ਬਚਾਉਣ ਲਈ ਕੇਸ ਦਰਜ ਹੋਣ ਦਾ ਗਲਤ ਦੋਸ਼ ਭਾਜਪਾ ਉਤੇ ਲਾ ਰਹੇ ਹਨ, ਜਦੋਂ ਕਿ ਭਾਜਪਾ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ।ਬਾਠ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪੀ ਆਰ ਓ ਭੁਪਿੰਦਰ ਸਿੰਘ ਦੀ ਸ਼ਿਕਾਇਤਤੇ ਕੇਸ ਦਰਜ ਹੋਇਆ ਹੈ। ਜਦੋਂ ਇਸ ਦੀ ਸ਼ਿਕਾਇਤ ਕੀਤੀ ਗਈ, ਉਸ ਵੇਲੇ ਅਕਾਲੀ ਦਲ ਭਾਜਪਾ ਦੇ ਗਠਜੋੜ ਵਿੱਚ ਕੇਂਦਰ ਸਰਕਾਰ ਦਾ ਹਿੱਸਾ ਸੀ।ਕਮੇਟੀ ਦੇ ਵੱਡੇ ਨੇਤਾਵਾਂ ਵੱਲੋਂ ਆਏ ਦਿਨ ਹੁੰਦੇ ਭਿ੍ਰਸਟਾਚਾਰ ਦੇ ਖੁਲਾਸਿਆਂ ਨਾਲ ਗੁਰਦੁਆਰਾ ਕਮੇਟੀ ਦੀ ਸਾਖ ਦੁਨੀਆ ਭਰ ਵਿੱਚ ਘੱਟ ਹੋਈ ਹੈ। ਇਸ ਲਈ ਜਿਸ ਤਰ੍ਹਾਂ ਦੋਸ਼ ਲੱਗਣ ਤੋਂ ਬਾਅਦ ਸਾਬਕਾ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ ਕੇ ਨੇ ਅਸਤੀਫਾ ਦਿੱਤਾ ਸੀ, ਉਸੇ ਤਰ੍ਹਾਂ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਅਸਤੀਫਾ ਦੇਣਾ ਚਾਹੀਦਾ ਹੈ। ਬਾਠ ਦੇ ਅਨੁਸਾਰ ਜਾਂਚ ਏਜੰਸੀ ਨੇ ਡੂੰਘੀ ਜਾਂਛ ਤੋਂ ਬਾਅਦ ਸਿਰਸਾ ਤੇ ਮੁਕੱਦਮਾ ਦਰਜ ਕੀਤਾ ਹੈ। ਕੁਲਵੰਤ ਸਿੰਘ ਬਾਠ ਨੇ ਕਿਹਾ ਕਿ ਪੰਜਾਬ ਵਿੱਚ ਸ੍ਰੀ ਗੁਰੁੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ 328 ਸਰੂਪਾਂ ਦੇ ਗੁੰਮ ਹੋਣ ਦੀ ਜਾਂਚ ਚੱਲ ਰਹੀ ਹੈ। ਕੱਲ੍ਹ ਨੂੰ ਜੇ ਉਸ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੋਸ਼ੀ ਨਿਕਲਦੇ ਹਨ ਤਾਂ ਇਸ ਦਾ ਵੀ ਦੋਸ਼ ਭਾਜਪਾਤੇ ਲਾਓਗੇ? ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਖੁਦ ਸੁਖਬੀਰ ਸਿੰਘ ਨੇ ਅੱਗੇ ਆ ਕੇ ਸਿਰਸਾ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਹੈ, ਉਸ ਤੋਂ ਲੱਗਦਾ ਹੈ ਕਿ ਸਿਰਸਾ ਦੇ ਭਿ੍ਰਸ਼ਟਾਚਾਰ ਵਿੱਚ ਸੁਖਬੀਰ ਦੀ ਵੀ ਮਿਲੀਭੁਗਤ ਹੈ।
ਵਰਣਨਯੋਗ ਹੈ ਕਿ ਬੀਤੇ ਸ਼ੁੱਕਰਵਾਰ ਨੂੰ ਮਨਜਿੰਦਰ ਸਿੰਘ ਸਿਰਸਾ ਦਾ ਬਚਾਅ ਕਰਦੇ ਵਕਤ ਸੁਖਬੀਰ ਸਿੰਘ ਬਾਦਲ ਨੇ ਕਿਹਾ ਸੀ ਕਿ ਇਹ ਕੇਸ ਕੇਂਦਰ ਦੀ ਸਰਕਾਰ ਅਤੇ ਭਾਜਪਾ ਦੇ ਦਬਾਅ ਹੇਠ ਦਰਜ ਕੀਤਾ ਗਿਆ ਹੈ, ਕਿਉਂਕਿ ਸਿਰਸਾ ਕਿਸਾਨ ਅੰਦੋਲਨ ਵਿੱਚ ਵਧ-ਚੜ੍ਹ ਕੇ ਹਿੱਸਾ ਲੈ ਰਹੇ ਹਨ, ਇਸ ਲਈ ਭਾਜਪਾ ਤੇ ਕੇਂਦਰ ਵੱਲੋਂ ਉਨ੍ਹਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਰਾਜਨੀਤੀ

ਨੇਪਾਲੀ ਪਾਰਲੀਮੈਂਟ ਨੂੰ ਭੰਗ ਕਰਨ ਦਾ ਫ਼ੈਸਲਾ ਸੁਪਰੀਮ ਕੋਰਟ ਵੱਲੋਂ ਰੱਦ

Published

on

kp sharma oli

ਕਾਠਮੰਡੂ, 24 ਫਰਵਰੀ – ਨੇਪਾਲ ਦੇ ਮੌਜੂਦਾ ਪ੍ਰਧਾਨ ਮੰਤਰੀ ਕੇ ਪੀ ਸ਼ਰਮਾ ਓਲੀ ਨੂੰ ਸੁਪਰੀਮ ਕੋਰਟ ਵੱਲੋਂ ਵੱਡਾ ਝਟਕਾ ਲਗਿਆ ਹੈ। ਸੁਪਰੀਮ ਕੋਰਟ ਨੇ 20 ਦਸੰਬਰ ਨੰੁ ਨੇਪਾਲੀ ਪਾਰਲੀਮੈਂਟ ਦੀ ਪ੍ਰਤੀਨਿਧੀ ਸਭਾ ਭੰਗ ਕਰ ਦੇਣ ਦੇ ਫ਼ੈਸਲੇ ਨੂੰ ਰੱਦ ਕਰ ਕੇ13 ਦਿਨਾਂ ਦੇ ਅੰਦਰ ਸਦਨ ਦੀ ਬੈਠਕ ਸੱਦਣ ਦਾ ਹੁਕਮ ਦਿੱਤਾ ਹੈ।
ਜਸਟਿਸ ਚੋਲੇਂਦਰ ਸ਼ਮਸ਼ੇਰ ਰਾਣਾ ਦੀ ਅਗਵਾਈ ਵਾਲੀ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ ਸਾਰੇ ਪੱਖਾਂ ਵੱਲੋਂ ਪੇਸ਼ ਕੀਤੇ ਤੱਥਾਂ ਦਾ ਅਧਿਐਨ ਕਰਨ ਦੇ ਬਾਅਦ ਫ਼ੈਸਲਾ ਦਿੱਤਾ ਹੈ। ਪਿਛਲੇ ਦਿਨੀਂ ਸੁਪਰੀਮ ਕੋਰਟ ਵਿੱਚ ਬਹਿਸ ਦੌਰਾਨ ਨਿਆਂ ਮਿੱਤਰ ਵੱਜੋਂ ਪੇਸ਼ ਵਕੀਲਾਂ ਨੇ ਕਿਹਾ ਸੀ ਕਿ ਸਦਨ ਨੂੰ ਭੰਗ ਕਰਨ ਦਾ ਪ੍ਰਧਾਨ ਮੰਤਰੀ ਓਲਾ ਦਾ ਫ਼ੈਸਲਾ ਗੈਰ ਸੰਵਿਧਾਨਕ ਸੀ। ਨਿਆਂ ਮਿੱਤਰ ਵੱਲੋਂ ਪੰਜ ਸੀਨੀਅਰ ਵਕੀਲਾਂ ਨੇ ਅਦਾਲਤ ਵਿੱਚ ਪੱਖ ਰਖਿਆ ਸੀ। ਸੁਣਵਾਈ ਦੌਰਾਨ ਇੱਕ ਸੀਨੀਅਰ ਵਕੀਲ ਪੂਰਨਮਾਨ ਸ਼ਾਕਯ ਨੇ ਕਿਹਾ ਕਿ ਨੇਪਾਲ ਦੇ ਸੰਵਿਧਾਨ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਪਾਰਲੀਮੈਂਟ ਨੂੰ ਭੰਗ ਕਰਨ ਦਾ ਅਧਿਕਾਰ ਨਹੀਂ ਹੈ, ਇਹ ਰਾਜਨੀਤੀ ਨਹੀਂ, ਸੰਵਿਧਾਨਕ ਮੁੱਦਾ ਹੈ, ਇਸ ਲਈ ਅਦਾਲਤ ਨੂੰ ਇਸ ਵਿੱਚ ਦਖ਼ਲ ਦੇਣਾ ਚਾਹੀਦਾ ਹੈ। ਇੱਕ ਜੱਜ ਨੇ ਪ੍ਰਧਾਨ ਮੰਤਰੀ ਦੇ ਫ਼ੈਸਲੇ ਨੂੰ ਸੰਵਿਧਾਨਕ ਦਸਿਆ ਤੇ ਇੱਕ ਨੇ ਕਿਹਾ ਕਿ ਸਦਨ ਨੂੰ ਗ਼ਲਤ ਨੀਤ ਨਾਲ ਭੰਗ ਕੀਤਾ ਗਿਆ। ਇੱਕ ਮੈਂਬਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਪਾਰਲੀਮੈਂਟ ਭੰਗ ਕਰਨ ਦਾ ਅਧਿਕਾਰ ਹੈ।

Continue Reading

ਅੰਤਰਰਾਸ਼ਟਰੀ

ਇਮਰਾਨ ਖਾਨ ਭਾਰਤ ਦਾ ਏਅਰ ਸਪੇਸ ਵਰਤ ਕੇ ਸ਼੍ਰੀਲੰਕਾ ਪੁੱਜੇ

Published

on

imran khan

ਕੋਲੰਬੋ, 24 ਫਰਵਰੀ – ਭਾਰਤ ਵੱਲੋਂ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਜਹਾਜ਼ ਨੂੰ ਆਪਣੇ ਏਅਰਸਪੇਸ ਦੀ ਵਰਤੋਂ ਦੀ ਮਨਜ਼ੂਰੀ ਦੇਣ ਪਿੱਛੋਂ ਉਹ ਕੱਲ੍ਹ ਭਾਰਤੀ ਏਅਰਸਪੇਸ ਰਾਹੀਂ ਸ਼੍ਰੀਲੰਕਾ ਪੁੱਜੇ। ਜੇਕਰ ਭਾਰਤ ਇਜਾਜ਼ਤ ਨਾ ਦਿੰਦਾ ਤਾਂ ਇਮਰਾਨ ਖਾਨ ਦੇ ਜਹਾਜ਼ ਨੂੰ ਕਾਫੀ ਘੁੰਮ ਕੇ ਲੰਬੇ ਰਸਤੇ ਤੋਂ ਸ਼੍ਰੀਲੰਕਾ ਜਾਣਾ ਪੈਂਦਾ।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਇਹ ਸ਼੍ਰੀਲੰਕਾ ਦੀ ਪਹਿਲੀ ਯਾਤਰਾ ਹੈ।ਉਹ ਵਪਾਰ, ਰੱਖਿਆ ਅਤੇ ਟੈਕਨਾਲੋਜੀ ਵਰਗੇ ਵੱਖ-ਵੱਖ ਮੁੱਦਿਆਂ ਉੱਤੇ ਸ਼੍ਰੀਲੰਕਾ ਦੀ ਚੋਟੀ ਦੀ ਲੀਡਰਸ਼ਿਪ ਨਾਲ ਗੱਲਬਾਤ ਕਰਨਗੇ। 2019 ਵਿੱਚ ਪਾਕਿਸਤਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਉਡਾਣਾਂ ਲਈ ਆਪਣਾ ਏਅਰਸਪੇਸ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਓਦੋਂ ਨਰਿੰਦਰ ਮੋਦੀ ਨੇ ਅਮਰੀਕਾ ਅਤੇ ਸਾਊਦੀ ਅਰਬ ਜਾਣਾ ਸੀ ਤੇ ਪਾਕਿਸਤਾਨ ਨੇ ਕਸ਼ਮੀਰ ਵਿੱਚ ਮਨੁੱਖੀ ਅਧਿਕਾਰ ਉਲੰਘਣਾ ਦਾ ਕਾਰਨ ਦੱਸਿਆ ਸੀ। ਆਮ ਤੌਰ ਉੱਤੇ ਵੀ ਵੀ ਆਈ ਪੀ ਏਅਰਕ੍ਰਾਫਟਾਂ ਨੂੰ ਇਜਾਜ਼ਤ ਦੇ ਦਿੱਤੀ ਜਾਂਦੀ ਹੈ।ਭਾਰਤ ਨੇ ਇਸ ਦੀ ਸ਼ਿਕਾਇਤ ਇੰਟਰਨੈਸ਼ਨਲ ਸਿਵਲ ਏਵੀਏਸ਼ਨ ਆਰਗੇਨਾਈਜ਼ੇਸ਼ਨ ਵਿੱਚ ਕੀਤੀ ਸੀ।

Continue Reading

ਰਾਜਨੀਤੀ

ਮਮਤਾ ਬੈਨਰਜੀ ਦੀ ਭਤੀਜ ਨੂੰਹ ਪਹਿਲਾਂ ਵੀ ਕਈ ਵਾਰ ਚਰਚਾ ਵਿਚ ਰਹੀ

Published

on

ਕੋਲਕਾਤਾ, 24 ਫਰਵਰੀ – ਬੰਗਾਲ ਵਿਧਾਨ ਸਭਾ ਚੋਣਾਂ ਹੋਣ ਤੋਂ ਪਹਿਲਾਂ ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ਦੀ ਪਤਨੀ ਰੁਜਿਰਾ ਬੈਨਰਜੀ ਫਿਰ ਸੁਰਖੀਆਂ ਵਿੱਚ ਹੈ। ਇਸ ਤੋਂ ਪਹਿਲਾਂ ਵੀ ਉਹ ਕਦੇ ਜ਼ਿਆਦਾ ਸੋਨਾ ਲਿਆਉਣ ਅਤੇ ਕਦੇ ਪੀ ਆਈ ਓ ਕਾਰਡ ਵਿੱਚ ਗੜਬੜੀਬਾਰੇ ਚਰਚਾ ਵਿੱਚ ਰਹੀ ਹੈ।
ਰੁਜਿਰਾ ਅਤੇ ਅਭਿਸ਼ੇਕ ਦੀ ਮੁਲਾਕਾਤ ਕਾਲਜ ਦੇ ਦਿਨੀਂ ਕੋਲਕਾਤਾ ਵਿੱਚ ਹੋਈ ਸੀ। ਫਿਰ 24 ਫਰਵਰੀ 2012 ਨੂੰ ਉਨ੍ਹਾਂ ਨੇ ਵਿਆਹ ਕਰ ਲਿਆ। ਰੁਜਿਰਾ ਬੈਨਰਜੀ ਦਾ ਨਾਂਅ ਸਭ ਤੋਂ ਪਹਿਲਾਂ ਸੁਰਖੀਆਂ ਵਿੱਚ ਆਇਆ, ਜਦ ਉਹ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ 15 ਮਾਰਚ 2019 ਦੀ ਰਾਤ ਨੂੰ ਨੇਤਾਜੀ ਸੁਭਾਸ਼ ਚੰਦਰ ਬੋਸ ਕੌਮਾਂਤਰੀ ਹਵਾਈ ਅੱਡੇ ‘ਤੇ ਉਤਰੀ। ਕਸਟਮ ਵਿਭਾਗ ਦਾ ਕਹਿਣਾ ਸੀ ਕਿ ਜਦ ਉਹ ਬੈਂਕਾਕ ਦੀ ਫਲਾਈਟ ਤੋਂ ਕੋਲਕਾਤਾ ਆਈ ਤਾਂ ਉਸ ਦੇ ਬੈਗ ਵਿੱਚ ਤੈਅ ਸੀਮਾ ਤੋਂ ਵੱਧ ਸੋਨਾ ਸੀ, ਪਰ ਉਹ ਬੰਗਾਲ ਪੁਲਸ ਦੀ ਮਦਦ ਨਾਲ ਏਅਰਪੋਰਟ ਤੋਂ ਨਿਕਲ ਗਈ। ਇਸ ਪਿੱਛੋਂ ਕਸਟਮ ਵਿਭਾਗ ਨੇ ਉਸ ਦੇ ਖਿਲਾਫ ਕੇਸ ਦਰਜ ਕਰ ਕੇ ਕਸਟਮ ਐਕਟ 1962 ਦੀ ਧਾਰਾ 108 ਦਾ ਨੋਟਿਸ ਜਾਰੀ ਕੀਤਾ ਸੀ। ਉਨ੍ਹਾਂ ਦੇ ਪਤੀ ਅਭਿਸ਼ੇਕ ਬੈਨਰਜੀ ਨੇ ਇਸ ਨੂੰ ਰਾਜਨੀਤੀ ਤੋਂ ਪ੍ਰੇਰਤ ਦੱਸ ਕੇ ਕਲਕੱਤਾ ਹਾਈ ਕੋਰਟ ਵਿੱਚ ਨੋਟਿਸ ਦੇ ਖਿਲਾਫ ਅਰਜ਼ੀ ਦਿੱਤੀ ਸੀ। ਅੱਠ ਅਪ੍ਰੈਲ 2019 ਨੂੰ ਹਾਈ ਕੋਰਟ ਦੇ ਦੋ ਜੱਜਾਂ ਦੀ ਬੈਂਚ ਨੇ ਰੁਜਿਰਾ ਦੇ ਹੱਕ ਵਿੱਚ ਫੈਸਲਾ ਦਿੱਤਾ ਸੀ। ਬਾਅਦ ਵਿੱਚ ਕਸਟਮ ਵੱਲੋਂ ਕੇਸ ਦਰਜ ਕਰਨ ਵਿੱਚ ਦੇਰ ਹੋਣ ਦੀ ਗੱਲ ਕਹਿ ਕੇ ਨੋਟਿਸ ਨੂੰ ਹਾਈ ਕੋਰਟ ਨੇ ਰੱਦ ਕਰ ਦਿੱਤਾ ਸੀ। ਫਿਰ ਪਰਸਨ ਆਨ ਇੰਡੀਅਨ ਓਰੀਜਨ (ਪੀ ਆਈ ਓ) ਕਾਰਡ ਅਤੇ ਵਿਆਹ ਦੇ ਸਰਟੀਫਿਕੇਟ ‘ਚ ਤਰੁੱਟੀਆਂ ਦੇ ਕਾਰਨ ਗ੍ਰਹਿ ਮੰਤਰਾਲੇ ਨੇ ਪਿਛਲੇ ਸਾਲ 29 ਮਾਰਚ ਨੂੰ ਰੁਜਿਰਾ ਨੂੰ ਨੋਟਿਸ ਦਿੱਤਾ ਸੀ। ਉਸ ਨੋਟਿਸ ਦੇ ਮੁਤਾਬਕ ਰੁਜਿਰਾ ਨਰੂਲਾ ਇੱਕ ਥਾਈ ਨਾਗਰਿਕ ਹੈ ਅਤੇ ਉਸ ਨੇ ਬੈਂਕਾਕ ਵਿੱਚ ਭਾਰਤੀ ਰਾਜਦੂਤ ਵੱਲੋਂ ਪੀ ਆਈ ਓ ਕਾਰਡ ਨੰਬਰ ਪੀ 234979 ਜਾਰੀ ਕਰਵਾਇਆ ਹੈ।

Read More Latest Indian Political News

Continue Reading

ਰੁਝਾਨ


Copyright by IK Soch News powered by InstantWebsites.ca